Shadow

hot news

ਛੱਤਬੀੜ ਚਿੜੀਆਘਰ ਵਲੋਂ ਜਾਨਵਰਾਂ ਲਈ ਗਰਮੀਆਂ ਦੀ ਭੋਜਨ ਸੂਚੀ ਜਾਰੀ: ਲਾਲ ਚੰਦ ਕਟਾਰੂਚੱਕ

ਛੱਤਬੀੜ ਚਿੜੀਆਘਰ ਵਲੋਂ ਜਾਨਵਰਾਂ ਲਈ ਗਰਮੀਆਂ ਦੀ ਭੋਜਨ ਸੂਚੀ ਜਾਰੀ: ਲਾਲ ਚੰਦ ਕਟਾਰੂਚੱਕ

hot news
ਚੰਡੀਗੜ੍ਹ, 21 ਮਈ –ਵਧਦੇ ਤਾਪਮਾਨ ਨੂੰ ਦੇਖਦਿਆਂ, ਮਹਿੰਦਰ ਚੌਧਰੀ ਜ਼ੂਆਲੋਜੀਕਲ ਪਾਰਕ, ਛੱਤਬੀੜ ਵੱਲੋਂ ਆਪਣੇ ਜਾਨਵਰਾਂ ਦੀ ਸਿਹਤ ਦੇਖਭਾਲ ਅਤੇ ਸੁਵਿਧਾ ਨੂੰ ਯਕੀਨੀ ਬਣਾਉਣ ਲਈ ਗਰਮੀਆਂ ਲਈ ਵਿਆਪਕ ਖੁਰਾਕ ਯੋਜਨਾ ਲਾਗੂ ਕੀਤੀ ਗਈ ਹੈ। ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ਼੍ਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ, ਵਧ ਰਹੀ ਗਰਮੀ ਨਾਲ ਨਜਿੱਠਣ ਲਈ ਚਿੜੀਆਘਰ ਵੱਲੋਂ ਗਰਮੀਆਂ ਦੇ ਮੌਸਮ ਦੌਰਾਨ ਹਰੇਕ ਰਿੱਛ ਨੂੰ ਰੋਜ਼ਾਨਾ 100 ਕਿਲੋਗ੍ਰਾਮ ਆਈਸ ਕਿਊਬ ਪ੍ਰਦਾਨ ਕੀਤੇ ਜਾ ਰਹੇ ਹਨ। ਹਾਈਡਰੇਸ਼ਨ ਅਤੇ ਠੰਢਕ ਨੂੰ ਯਕੀਨੀ ਬਣਾਉਣ ਲਈ ਬਾਂਦਰਾਂ ਅਤੇ ਹਾਥੀਆਂ ਦੇ ਨਾਲ ਨਾਲ ਰਿੱਛਾਂ ਨੂੰ ਤਾਜ਼ੇ ਤਰਬੂਜ ਦਿੱਤੇ ਜਾ ਰਹੇ ਹਨ। ਗਰਮ ਮੌਸਮ ਵਿੱਚ ਤਰਲ ਅਤੇ ਇਲੈਕਟ੍ਰੋਲਾਈਟ ਦੀ ਹੋ ਰਹੀ ਕਮੀ ਨੂੰ ਵੇਖਦਿਆਂ, ਊਰਜਾ ਦੇ ਪੱਧਰ ਨੂੰ ਬਰਕਰਾਰ ਰੱਖਣ ਅਤੇ ਡੀਹਾਈਡਰੇਸ਼ਨ ਨੂੰ ਰੋਕਣ ਲਈ ਸਾਰੇ ਮਾਸਾਹਾਰੀ ਅਤੇ ਸਰਬ ਆਹਾਰੀ ਜਾਨਵਰਾਂ ਦੇ ਪੀਣ ਵਾਲੇ ਪਾਣੀ ਵਿੱਚ ਗਲੂਕੋਨ-ਡੀ ਪਾਊਡਰ ਮਿਲਾਇਆ ਜਾ ਰਿਹਾ ਹੈ। ਚਿੜੀਆਘਰ ਵੱਲੋਂ ਫਲਾਂ ਅਤੇ ਸਬਜ਼ੀਆਂ ਦੇ ਸੇਵਨ ਵਿੱਚ ਮੌਸਮ ਸਬੰਧੀ ਤਬਦੀਲੀਆਂ ਵੀ ...
20000 ਰੁਪਏ ਰਿਸ਼ਵਤ ਲੈਂਦੇ ਜ਼ਿਲ੍ਹਾ ਮਾਲ ਅਫ਼ਸਰ ਮੋਗਾ ਦੇ ਰੀਡਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

20000 ਰੁਪਏ ਰਿਸ਼ਵਤ ਲੈਂਦੇ ਜ਼ਿਲ੍ਹਾ ਮਾਲ ਅਫ਼ਸਰ ਮੋਗਾ ਦੇ ਰੀਡਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

Crime, hot news
ਚੰਡੀਗੜ੍ਹ, 21 ਮਈ : ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ ਜ਼ਿਲ੍ਹਾ ਮਾਲ ਅਫ਼ਸਰ, ਮੋਗਾ ਦੇ ਰੀਡਰ ਦਵਿੰਦਰ ਪਾਲ ਸਿੰਘ ਨੂੰ 20,000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਪਿੰਡ ਚੱਕ ਕਾਨੀਆਂ ਖੁਰਦ, ਤਹਿਸੀਲ ਧਰਮਕੋਟ ਜ਼ਿਲ੍ਹਾ ਮੋਗਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਦੇ ਪੁੱਤਰ ਦਾ 13 ਏਕੜ ਜ਼ਮੀਨ ਦੀ ਵੰਡ ਸਬੰਧੀ ਡੀਆਰਓ, ਮੋਗਾ ਦੀ ਅਦਾਲਤ ਵਿੱਚ ਕੇਸ ਚੱਲ ਰਿਹਾ ਸੀ।  ਦੋਸ਼ੀ ਰੀਡਰ, ਦਵਿੰਦਰ ਪਾਲ ਸਿੰਘ ਨੇ ਕਥਿਤ ਤੌਰ ’ਤੇ 5 ਤੋਂ 6 ਮਹੀਨਿਆਂ ਦੇ ਅੰਦਰ ਕੇਸ ਦਾ ਜਲਦੀ ਨਿਪਟਾਰਾ ਕਰਨ ਲਈ 100000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਉਸਨੇ ਸ਼ਿਕਾਇਤਕਰਤਾ ਨੂੰ 50000 ਰੁਪਏ ਰਿਸ਼ਵਤ ਦੀ ਰਕਮ ਪੇਸ਼ਗੀ ਵਜੋਂ ਦੇਣ ਅਤੇ ਬਾਕੀ ਰਿਸ਼ਵਤ 50000 ਰੁਪਏ ਕੇਸ ਦੇ ਨਿਪਟਾਰੇ ਤੋਂ ਬਾਅਦ ਦੇਣ ਲਈ ਕਿਹਾ ਸੀ। ਸ਼ਿਕਾਇ...
ਪੰਜਾਬ ਵਿੱਚ ਸਰਕਾਰ ਦੇ ਪੱਖ ਵਿੱਚ ਜ਼ਬਰਦਸਤ ਪ੍ਰੋ-ਇਨਕੰਬੈਂਸੀ, 2027 ਵਿੱਚ ‘ਆਪ’ ਤੋੜੇਗੀ ਪਿਛਲਾ ਰਿਕਾਰਡ : ਅਰਵਿੰਦ ਕੇਜਰੀਵਾਲ

ਪੰਜਾਬ ਵਿੱਚ ਸਰਕਾਰ ਦੇ ਪੱਖ ਵਿੱਚ ਜ਼ਬਰਦਸਤ ਪ੍ਰੋ-ਇਨਕੰਬੈਂਸੀ, 2027 ਵਿੱਚ ‘ਆਪ’ ਤੋੜੇਗੀ ਪਿਛਲਾ ਰਿਕਾਰਡ : ਅਰਵਿੰਦ ਕੇਜਰੀਵਾਲ

hot news
ਨਵੀਂ ਦਿੱਲੀ / ਲੁਧਿਆਣਾ 20 ਮਈ          ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਦਾਅਵਾ ਕੀਤਾ ਕਿ ਪੰਜਾਬ ਵਿੱਚ ਭਗਵੰਤ ਸਿੰਘ ਮਾਨ ਸਰਕਾਰ ਦੇ ਪੱਖ ਵਿੱਚ ਇੱਕ ਬੇਮਿਸਾਲ ਸਰਕਾਰ ਪੱਖੀ ਲਹਿਰ (ਪ੍ਰੋ-ਇਨਕੰਬੈਂਸੀ) ਦੇਖਣ ਨੂੰ ਮਿਲ ਰਹੀ ਹੈ। ਉਨ੍ਹਾਂ ਐਲਾਨ ਕੀਤਾ ਕਿ ਸੂਬੇ ਦੇ ਕੋਨੇ-ਕੋਨੇ ਵਿੱਚ ਲੋਕ ਪਿਛਲੇ ਚਾਰ ਸਾਲਾਂ ਦੌਰਾਨ ‘ਆਪ’ ਸਰਕਾਰ ਵੱਲੋਂ ਕੀਤੇ ਗਏ ਕੰਮਾਂ ਦੀ ਚਰਚਾ ਕਰ ਰਹੇ ਹਨ। ਮੁਫ਼ਤ ਬਿਜਲੀ, ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਉਣ, 10 ਲੱਖ ਰੁਪਏ ਦੇ ਸਿਹਤ ਬੀਮੇ, ਬਿਹਤਰ ਸੜਕਾਂ ਅਤੇ ਪਿੰਡਾਂ ਵਿੱਚ ਵਿਕਾਸ ਕਾਰਜਾਂ ਵਰਗੀਆਂ ਵੱਡੀਆਂ ਭਲਾਈ ਅਤੇ ਵਿਕਾਸ ਯੋਜਨਾਵਾਂ ਦਾ ਹਵਾਲਾ ਦਿੰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਮੰਨਣਾ ਹੈ ਕਿ ਭਗਵੰਤ ਸਿੰਘ ਮਾਨ ਸਰਕਾਰ ਨੇ ਚਾਰ ਸਾਲਾਂ ਵਿੱਚ ਓਨਾ ਕੰਮ ਕਰਕੇ ਦਿਖਾਇਆ ਹੈ ਜਿੰਨਾ ਪਿਛਲੀਆਂ ਸਰਕਾਰਾਂ ਦਹਾਕਿਆਂ ਵਿੱਚ ਵੀ ਨਹੀਂ ਕਰ ਸਕੀਆਂ।   2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ‘ਆਪ’ ਦੀਆਂ ਸੰਭਾਵਨਾਵਾਂ ‘ਤੇ ਭਰੋਸਾ ਪ੍ਰਗਟ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੱਤ...
ਵਿਸ਼ਵ ਪ੍ਰਸਿੱਧ ਕਬੱਡੀ ਖਿਡਾਰੀ ਸੰਦੀਪ ਲੁੱਧੜ ਸਾਥੀਆਂ ਸਮੇਤ ‘ਆਪ’ ਵਿੱਚ ਸ਼ਾਮਲ

ਵਿਸ਼ਵ ਪ੍ਰਸਿੱਧ ਕਬੱਡੀ ਖਿਡਾਰੀ ਸੰਦੀਪ ਲੁੱਧੜ ਸਾਥੀਆਂ ਸਮੇਤ ‘ਆਪ’ ਵਿੱਚ ਸ਼ਾਮਲ

hot news, Politics
ਚੰਡੀਗੜ੍ਹ, 20 ਮਈ- ਆਮ ਆਦਮੀ ਪਾਰਟੀ (ਆਪ) ਦੀਆਂ ਲੋਕ-ਪੱਖੀ ਨੀਤੀਆਂ ਅਤੇ ਪੰਜਾਬ ਸਰਕਾਰ ਦੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਬੁੱਧਵਾਰ ਨੂੰ ਪੰਜਾਬ ਸਟਾਈਲ ਕਬੱਡੀ ਦੇ ਵਿਸ਼ਵ ਪ੍ਰਸਿੱਧ ਖਿਡਾਰੀ ਸੰਦੀਪ ਲੁੱਧੜ 'ਆਪ' ਵਿੱਚ ਸ਼ਾਮਲ ਹੋ ਗਏ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਦੀਪ ਲੁੱਧੜ ਅਤੇ ਉਨ੍ਹਾਂ ਦੇ ਸਾਥੀਆਂ ਦਾ ਪਾਰਟੀ ਵਿੱਚ ਨਿੱਘਾ ਸਵਾਗਤ ਕੀਤਾ। ਮੁੱਖ ਮੰਤਰੀ ਮਾਨ ਨੇ ਸੰਦੀਪ ਲੁੱਧੜ ਨੂੰ ਸਿਰੋਪਾ ਪਾ ਕੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਨੂੰ ਪਾਰਟੀ ਵਿੱਚ ਰਸਮੀ ਤੌਰ 'ਤੇ ਸ਼ਾਮਲ ਕਰਵਾਇਆ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਪਰਿਵਾਰ ਵਿੱਚ ਅੱਜ ਇੱਕ ਹੋਰ ਬਹੁਤ ਹੀ ਸ਼ਾਨਦਾਰ ਵਾਧਾ ਹੋਇਆ ਹੈ। ਪੰਜਾਬ ਦੀ ਮਾਂ ਖੇਡ ਕਬੱਡੀ ਦੇ ਉੱਘੇ ਅਤੇ ਹੋਣਹਾਰ ਖਿਡਾਰੀ ਸੰਦੀਪ ਲੁਧੜ ਜੀ ਨੇ ਅੱਜ ਪਾਰਟੀ ਵਿੱਚ ਸ਼ਮੂਲੀਅਤ ਕੀਤੀ ਹੈ। ਮੈਂ ਪਾਰਟੀ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕਰਦਾ ਹਾਂ। ਖੇਡ ਮੈਦਾਨਾਂ ਵਿੱਚ ਪੰਜਾਬ ਦਾ ਨਾਂ ਰੌਸ਼ਨ ਕਰਨ ਵਾਲੇ ਅਜਿਹੇ ਨੌਜਵਾਨਾਂ ਦਾ ਸਾਥ ਸਾਨੂੰ 'ਰੰਗਲਾ ਪੰਜਾਬ' ਸਿਰਜਣ ਦੀ ਮੁਹਿੰਮ ਵਿੱਚ ਹੋਰ ਤਾਕਤ ਦੇਵੇਗਾ। ...
ਸਰਕਾਰ ਜਲ ਸਰੰਖਣ ਅਤੇ ਸਿੰਚਾਈ ਵਿਵਸਥਾ ਨੂੰ ਮਜ਼ਬੂਤ ਬਣਾਉਣ ਦੀ ਦਿਸ਼ਾ ਵਿੱਚ ਗੰਭੀਰਤਾ ਨਾਲ ਕੰਮ ਕਰ ਰਹੀ ਹੈ ਕੰਮ – ਸ਼ਰੁਤੀ ਚੌਧਰੀ

ਸਰਕਾਰ ਜਲ ਸਰੰਖਣ ਅਤੇ ਸਿੰਚਾਈ ਵਿਵਸਥਾ ਨੂੰ ਮਜ਼ਬੂਤ ਬਣਾਉਣ ਦੀ ਦਿਸ਼ਾ ਵਿੱਚ ਗੰਭੀਰਤਾ ਨਾਲ ਕੰਮ ਕਰ ਰਹੀ ਹੈ ਕੰਮ – ਸ਼ਰੁਤੀ ਚੌਧਰੀ

hot news
ਚੰਡੀਗੜ੍ਹ, 20 ਮਈ - ਹਰਿਆਣਾ ਦੀ ਸਿੰਚਾਈ ਅਤੇ ਜਲ ਸਰੋਤ ਮੰਤਰੀ ਸ਼੍ਰੀਮਤੀ ਸ਼ਰੁਤੀ ਚੌਧਰੀ ਨੇ ਕਿਹਾ ਕਿ ਰਾਜ ਸਰਕਾਰ ਜਲ ਸਰੰਖਣ ਅਤੇ ਸਿੰਚਾਈ ਵਿਵਸਥਾ ਨੂੰ ਮਜ਼ਬੂਤ ਬਣਾਉਣ ਦੀ ਦਿਸ਼ਾ ਵਿੱਚ ਗੰਭੀਰਤਾ ਨਾਲ ਕੰਮ ਕਰ ਰਹੀ ਹੈ। ਇਸੇ ਉਦੇਸ਼ ਦੇ ਤਹਿਤ ਵਿਸ਼ਵ ਬੈਂਕ ਦੀ ਸਹਾਇਤਾ ਪ੍ਰਾਪਤ ਪ੍ਰਸਤਾਵਿਤ “ਵਾਟਰ ਸਿਕਿਓਰ ਹਰਿਆਣਾ ਪ੍ਰੋਗਰਾਮ” ਤਹਿਤ ਸੂਬੇ ਵਿੱਚ ਨਹਿਰੀ ਬੁਨਿਆਦੀ ਢਾਂਚੇ ਨੂੰ ਆਧੁਨਿਕ ਅਤੇ ਮਜ਼ਬੂਤ ਬਣਾਇਆ ਜਾਵੇਗਾ, ਜਿਸ ਨਾਲ ਸਿੰਚਾਈ ਕੁਸ਼ਲਤਾ ਵਧਾਉਣ ਦੇ ਨਾਲ-ਨਾਲ ਜਲ ਸਰੋਤਾਂ ਦਾ ਲਗਾਤਾਰ ਪ੍ਰਬੰਧਨ ਯਕੀਨੀ ਹੋ ਸਕੇ। ਮੰਤਰੀ ਸ਼੍ਰੀਮਤੀ ਸ਼ਰੁਤੀ ਚੌਧਰੀ ਅੱਜ ਵਿਸ਼ਵ ਬੈਂਕ ਦੀ ਸਹਾਇਤਾ ਪ੍ਰਾਪਤ ਪ੍ਰਸਤਾਵਿਤ “ਵਾਟਰ ਸਿਕਿਓਰ ਹਰਿਆਣਾ ਪ੍ਰੋਗਰਾਮ” ਦੀ ਸਮੀਖਿਆ ਮੀਟਿੰਗ ਦੀ ਅਗਵਾਈ ਕਰ ਰਹੇ ਸਨ। ਮੀਟਿੰਗ ਵਿੱਚ ਵਧੀਕ ਮੁੱਖ ਸਕੱਤਰ, ਸਿੰਚਾਈ ਅਤੇ ਜਲ ਸਰੋਤ ਵਿਭਾਗ ਸ਼੍ਰੀ ਅਨੁਰਾਗ ਅਗਰਵਾਲ, ਇੰਜੀਨੀਅਰ-ਇਨ-ਚੀਫ਼ ਸ਼੍ਰੀ ਬੀਰਿੰਦਰ ਸਿੰਘ, ਸ਼੍ਰੀ ਰਾਕੇਸ਼ ਚੌਹਾਨ, ਸ਼੍ਰੀ ਸੰਦੀਪ ਬਿਸ਼ਨੋਈ, ਮੁੱਖ ਇੰਜੀਨੀਅਰ ਸ਼੍ਰੀ ਨਿਤੇਸ਼ ਜੈਨ ਸਮੇਤ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ। ਮੀਟਿੰਗ ਦੌਰ...
ਪੰਜਾਬ ਦੇ ਪਰਿਵਾਰਾਂ ਲਈ ₹10 ਲੱਖ ਤੱਕ ਦੀ ਮੈਡੀਕਲ ਬਚਤ? ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਮੱਧ ਵਰਗ ਸਮੇਤ ਆਮ ਲੋਕਾਂ ਨੂੰ ਵੱਡੀ ਰਾਹਤ

ਪੰਜਾਬ ਦੇ ਪਰਿਵਾਰਾਂ ਲਈ ₹10 ਲੱਖ ਤੱਕ ਦੀ ਮੈਡੀਕਲ ਬਚਤ? ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਮੱਧ ਵਰਗ ਸਮੇਤ ਆਮ ਲੋਕਾਂ ਨੂੰ ਵੱਡੀ ਰਾਹਤ

hot news
*ਚੰਡੀਗੜ੍ਹ; 20 ਮਈ 2026* ਬੀਮਾਰੀ ਕਈ ਘਰਾਂ ਵਿੱਚ ਸਿਰਫ਼ ਦਰਦ ਹੀ ਨਹੀਂ, ਸਗੋਂ ਘਬਰਾਹਟ ਵੀ ਲੈ ਕੇ ਆਉਂਦੀ ਹੈ। ਹਸਪਤਾਲ ਵਿੱਚ ਦਾਖ਼ਲ ਹੋਣ ਦਾ ਮਤਲਬ ਅਕਸਰ ਜਲਦਬਾਜ਼ੀ ਵਿੱਚ ਉਧਾਰ ਲੈਣਾ, ਗਹਿਣੇ ਗਿਰਵੀ ਰੱਖਣਾ ਜਾਂ ਕੁੱਝ ਹੀ ਦਿਨਾਂ ਵਿੱਚ ਜੀਵਨਭਰ ਦੀ ਬਚਤ ਨੂੰ ਖ਼ਤਮ ਹੁੰਦੇ ਦੇਖਣਾ ਹੁੰਦਾ ਹੈ। ਕਈ ਪਰਿਵਾਰ ਇਲਾਜ ਵਿੱਚ ਦੇਰੀ ਕਰ ਦਿੰਦੇ ਹਨ, ਇਸ ਉਮੀਦ ਵਿੱਚ ਕਿ ਸ਼ਾਇਦ ਹਾਲਤ ਆਪਣੇ-ਆਪ ਠੀਕ ਹੋ ਜਾਵੇ, ਕਿਉਂਕਿ ਇਲਾਜ ਦਾ ਖ਼ਰਚ ਉਨ੍ਹਾਂ ਨੂੰ ਬੀਮਾਰੀ ਤੋਂ ਵੀ ਵੱਧ ਭਾਰੀ ਲੱਗਦਾ ਹੈ। ਸਾਲ 2021 ਵਿੱਚ ‘ਐਪਲਾਈਡ ਹੈਲਥ ਇਕਨਾਮਿਕਸ ਐਂਡ ਹੈਲਥ ਪਾਲਿਸੀ’ ਵਿੱਚ ਪ੍ਰਕਾਸ਼ਿਤ ਇੱਕ ਅਧਿਐਨ ਨੇ ਉਸ ਸੱਚਾਈ ਨੂੰ ਉਜਾਗਰ ਕੀਤਾ, ਜਿਸਨੂੰ ਲੋਕ ਪਹਿਲਾਂ ਤੋਂ ਮਹਿਸੂਸ ਕਰਦੇ ਸਨ— ਭਾਰਤ ਵਿੱਚ ਇਲਾਜ ਦਾ ਖ਼ਰਚ ਪਰਿਵਾਰਾਂ ‘ਤੇ ਭਾਰੀ ਪੈਂਦਾ ਹੈ ਅਤੇ ਅਕਸਰ ਉਨ੍ਹਾਂ ਨੂੰ ਗੰਭੀਰ ਆਰਥਿਕ ਸੰਕਟ ਵੱਲ ਧੱਕ ਦਿੰਦਾ ਹੈ। ਰਾਸ਼ਟਰੀ ਸਰਵੇਖਣ ਦੇ ਅੰਕੜਿਆਂ ‘ਤੇ ਆਧਾਰਿਤ ਇਸ ਅਧਿਐਨ ਵਿੱਚ ਦੱਸਿਆ ਗਿਆ ਕਿ ਕੈਂਸਰ ਅਤੇ ਦਿਲ ਦੀਆਂ ਬੀਮਾਰੀਆਂ ਵਰਗੀਆਂ ਬੀਮਾਰੀਆਂ ਦਾ ਇਲਾਜ ਪਰਿਵਾਰਾਂ ‘ਤੇ ਵੱਡਾ ਆਰਥਿਕ ਬੋਝ ਪਾਉਂਦਾ ਹੈ, ਖ਼ਾਸ...
‘ਗੈਂਗਸਟਰਾਂ ‘ਤੇ ਵਾਰ’: ਚਾਰ ਮਹੀਨਿਆਂ ਵਿੱਚ 30 ਹਜ਼ਾਰ ਤੋਂ ਵੱਧ ਵਿਅਕਤੀ ਗ੍ਰਿਫ਼ਤਾਰ; 569 ਹਥਿਆਰ ਬਰਾਮਦ

‘ਗੈਂਗਸਟਰਾਂ ‘ਤੇ ਵਾਰ’: ਚਾਰ ਮਹੀਨਿਆਂ ਵਿੱਚ 30 ਹਜ਼ਾਰ ਤੋਂ ਵੱਧ ਵਿਅਕਤੀ ਗ੍ਰਿਫ਼ਤਾਰ; 569 ਹਥਿਆਰ ਬਰਾਮਦ

hot news
ਚੰਡੀਗੜ੍ਹ, 20 ਮਈ: 'ਗੈਂਗਸਟਰਾਂ ‘ਤੇ ਵਾਰ' ਮੁਹਿੰਮ ਦੇ ਚਾਰ ਮਹੀਨੇ ਪੂਰੇ ਹੋਣ ‘ਤੇ, ਪੰਜਾਬ ਪੁਲਿਸ ਨੇ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੂਬੇ ਭਰ ਵਿੱਚ 77,895 ਥਾਵਾਂ ‘ਤੇ ਛਾਪੇਮਾਰੀ ਕਰਕੇ ਗੈਂਗਸਟਰਾਂ ਅਤੇ ਉਨ੍ਹਾਂ ਨਾਲ ਸਬੰਧਤ ਅਪਰਾਧੀਆਂ ਸਮੇਤ 30,721 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਪ੍ਰਵੀਨ ਸਿਨਹਾ ਨੇ ਕਿਹਾ ਕਿ ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੇ ਕਬਜ਼ੇ ਵਿੱਚੋਂ 569 ਹਥਿਆਰ, 1,613 ਜ਼ਿੰਦਾ ਕਾਰਤੂਸ ਅਤੇ 157 ਮੈਗਜ਼ੀਨ, 181 ਤੇਜ਼ਧਾਰ ਹਥਿਆਰ ਅਤੇ ਸੱਤ ਹੈਂਡ ਗ੍ਰੇਨੇਡ ਬਰਾਮਦ ਕੀਤੇ ਹਨ। ...
ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਪੀ.ਐਸ.ਪੀ.ਸੀ.ਐਲ. ਦੇ ਸਾਬਕਾ ਸੀ.ਐਮ.ਡੀ. ਕੇ.ਡੀ. ਚੌਧਰੀ, ਸਾਬਕਾ ਸੀਨੀਅਰ ਐਕਸੀਅਨ ਸੰਜੀਵ ਪ੍ਰਭਾਕਰ ਅਤੇ ਕਲੋਨਾਈਜ਼ਰ ਅਮਿਤ ਗਰਗ ਨੂੰ ਕੀਤਾ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਪੀ.ਐਸ.ਪੀ.ਸੀ.ਐਲ. ਦੇ ਸਾਬਕਾ ਸੀ.ਐਮ.ਡੀ. ਕੇ.ਡੀ. ਚੌਧਰੀ, ਸਾਬਕਾ ਸੀਨੀਅਰ ਐਕਸੀਅਨ ਸੰਜੀਵ ਪ੍ਰਭਾਕਰ ਅਤੇ ਕਲੋਨਾਈਜ਼ਰ ਅਮਿਤ ਗਰਗ ਨੂੰ ਕੀਤਾ ਗ੍ਰਿਫ਼ਤਾਰ

Crime, hot news
ਚੰਡੀਗੜ੍ਹ 20 ਮਈ 2026: ਵਿਜੀਲੈਂਸ ਬਿਊਰੋ ਦੀ ਆਰਥਿਕ ਅਪਰਾਧ ਸ਼ਾਖਾ, ਲੁਧਿਆਣਾ ਨੇ ਪੀ.ਐਸ.ਪੀ.ਸੀ.ਐਲ. ਦੇ ਸਾਬਕਾ ਚੀਫ ਮੈਨੇਜਿੰਗ ਡਾਇਰੈਕਟਰ ਕੇ.ਡੀ. ਚੌਧਰੀ,  ਸਾਬਕਾ ਸੀਨੀਅਰ ਐਕਸੀਅਨ ਸੰਜੀਵ ਪ੍ਰਭਾਕਰ ਅਤੇ ਮੈਸਰਜ਼ ਦਾਮਿਨੀ ਰਿਜ਼ੋਰਟ ਐਂਡ ਬਿਲਡਰਜ਼ ਪ੍ਰਾਈਵੇਟ ਲਿਮਟਿਡ, ਲੁਧਿਆਣਾ ਦੇ ਡਾਇਰੈਕਟਰ ਅਮਿਤ ਗਰਗ  ਨੂੰ ਗ੍ਰਿਫ਼ਤਾਰ ਕੀਤਾ ਹੈ। ਉਕਤ ਵਿਅਕਤੀਆਂ ਵਿਰੁੱਧ ਵਿਜੀਲੈਂਸ ਜਾਂਚ ਨੰਬਰ 05, ਮਿਤੀ 10.05.2021 ਦੇ ਨਤੀਜਿਆਂ ਉਪਰੰਤ ਵਿਜੀਲੈਂਸ ਬਿਊਰੋ ਦੀ ਆਰਥਿਕ ਅਪਰਾਧ ਸ਼ਾਖਾ, ਲੁਧਿਆਣਾ ਵਿਖੇ ਕੇਸ ਦਰਜ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਪੰਜਾਬ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਬਸੰਤ ਐਵੇਨਿਊ ਵਿੱਚ 66 ਕੇਵੀ ਸਬਸਟੇਸ਼ਨ ਸਥਾਪਤ ਕਰਨ ਸਬੰਧੀ, ਬਸੰਤ ਐਵੇਨਿਊ ਦੇ ਕਲੋਨਾਈਜ਼ਰ ਨੇ ਪੀਐਸਪੀਸੀਐਲ ਦੇ ਸਬੰਧਤ ਫੀਲਡ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਉਕਤ 66 ਕੇਵੀ ਸਬਸਟੇਸ਼ਨ ਨੂੰ ਆਪਣੀ ਕਲੋਨੀ ਵਿੱਚ 1015 ਵਰਗ ਗਜ਼ ਖੇਤਰ ਵਿੱਚ ਲਗਵਾ ਲਿਆ। ਉਨ੍ਹਾਂ ਅੱਗੇ ਦੱਸਿਆ ਕਿ ਜੇਕਰ ਤਤਕਾਲੀ ਉੱਚ ਅਧਿਕਾਰੀਆਂ ਵੱਲੋਂ ਫੀਲਡ ਅਧਿਕਾਰੀਆਂ ਨੂੰ ...
ਡਾ. ਰਵਜੋਤ ਸਿੰਘ ਨੇ ਪਿੰਡ ਬਾਹਦ ‘ਚ ਸੀਵਰੇਜ ਪ੍ਰੋਜੈਕਟ ਦੀ ਕਰਵਾਈ ਸ਼ੁ੍ਰੁਆਤ, 12 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਵੇਗਾ ਪ੍ਰਾਜੈਕਟ

ਡਾ. ਰਵਜੋਤ ਸਿੰਘ ਨੇ ਪਿੰਡ ਬਾਹਦ ‘ਚ ਸੀਵਰੇਜ ਪ੍ਰੋਜੈਕਟ ਦੀ ਕਰਵਾਈ ਸ਼ੁ੍ਰੁਆਤ, 12 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਵੇਗਾ ਪ੍ਰਾਜੈਕਟ

hot news
ਹੁਸ਼ਿਆਰਪੁਰ/ਸ਼ਾਮਚੁਰਾਸੀ, 20 ਮਈ: ਪੰਜਾਬ ਦੇ ਜੇਲਾਂ ਅਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਨੇ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਵਿੱਚ ਵਿਕਾਸ ਕਾਰਜਾਂ ਦੀ ਚੱਲ ਰਹੀ ਲੜੀ ਤਹਿਤ ਪਿੰਡ ਬਾਹਦ ਵਿੱਚ ਨਵੀਂ ਬਣੀ ਗਲੀ ਦੀ ਸ਼ੁਰੂਆਤ ਕਰਵਾਉਂਦਿਆਂ ਪੰਜਾਬ ਸਰਕਾਰ ਵੱਲੋਂ ਪਿੰਡ ਵਿੱਚ ਪਾਣੀ ਦੀ ਸੁਚੱਜੀ ਨਿਕਾਸੀ ਪ੍ਰਬੰਧਾਂ ਲਈ 12 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸੀਵਰੇਜ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ। ਕੈਬਨਿਟ ਮੰਤਰੀ ਨੇ ਕਿਹਾ ਕਿ ਪਿੰਡ ਵਾਸੀਆਂ ਦੀ ਮੰਗ ਅਨੁਸਾਰ ਗਲੀ ਦਾ ਕਾਰਜ ਮੁਕੰਮਲ ਹੋਣ ਦੇ ਨਾਲ ਹੀ ਸੀਵਰੇਜ ਦੇ ਕਾਰਜ ਦੀ ਸ਼ੁਰਆਤ ਕਰਵਾਈ ਗਈ ਅਤੇ ਆਉਂਦੇ ਦਿਨਾਂ ਵਿੱਚ ਹੋਰ ਲੋੜੀਂਦੇ ਵਿਕਾਸ ਕਾਰਜ ਵੀ ਸ਼ੁਰੂ ਕਰਵਾਏ ਜਾਣਗੇ।  ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਹਰ ਹਲਕੇ ਵਿੱਚ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਸਰਕਾਰ ਦੀ ਮੁੱਖ ਤਰਜੀਹ ਹੈ ਤਾਂ ਜੋ ਲੋਕਾਂ ਨੂੰ ਰੋਜਾਨਾਂ ਦੇ ਕੰਮਾਂ ਲਈ ਲੋ...
ਨਸ਼ਾ ਤਸਕਰੀ ਨੈਟਵਰਕਾਂ ਨਾਲ ਜੁੜੇ 3 ਵਿਅਕਤੀ ਫ਼ਿਰੋਜ਼ਪੁਰ ਵਿੱਚ ਕਾਬੂ; 10 ਕਿੱਲੋ ਹੈਰੋਇਨ, 2 ਕਿੱਲੋ ਆਈ.ਸੀ.ਈ. ਅਤੇ ਇੱਕ ਪਿਸਤੌਲ ਬਰਾਮਦ

ਨਸ਼ਾ ਤਸਕਰੀ ਨੈਟਵਰਕਾਂ ਨਾਲ ਜੁੜੇ 3 ਵਿਅਕਤੀ ਫ਼ਿਰੋਜ਼ਪੁਰ ਵਿੱਚ ਕਾਬੂ; 10 ਕਿੱਲੋ ਹੈਰੋਇਨ, 2 ਕਿੱਲੋ ਆਈ.ਸੀ.ਈ. ਅਤੇ ਇੱਕ ਪਿਸਤੌਲ ਬਰਾਮਦ

Crime, hot news
ਚੰਡੀਗੜ੍ਹ/ਫਿਰੋਜ਼ਪੁਰ, 20 ਮਈ: ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਦਰਜ ਕਰਦਿਆਂ ਫਿਰੋਜ਼ਪੁਰ ਪੁਲਿਸ ਨੇ ਦੋ ਵੱਖ-ਵੱਖ ਖੁਫੀਆ ਕਾਰਵਾਈਆਂ ਤਹਿਤ ਨਸ਼ਾ ਤਸਕਰੀ ਦੀਆਂ ਗਤੀਵਿਧੀਆਂ ਵਿੱਚ ਸ਼ਾਮਲ ਤਿੰਨ ਮੁੱਖ ਕਾਰਕੰੁਨਾਂ ਨੂੰ 10.125 ਕਿਲੋਗ੍ਰਾਮ ਹੈਰੋਇਨ, 2 ਕਿਲੋਗ੍ਰਾਮ ਆਈ.ਸੀ.ਈ. (ਮੈਥਾਮਫੇਟਾਮਾਈਨ) ਅਤੇ ਇੱਕ .30 ਬੋਰ ਤੁਰਕੀ ਦੇ ਬਣੇ ਪਿਸਤੌਲ ਸਮੇਤ ਗ੍ਰਿਫਤਾਰ ਕਰਕੇ ਵੱਡੇ ਨਸ਼ਾ ਤਸਕਰੀ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ । ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਓਮ ਉਰਫ਼ ਓਮੀ (23) ਵਾਸੀ ਪਿੰਡ ਲੇਲੀ ਵਾਲਾ (ਫ਼ਿਰੋਜ਼ਪੁਰ), ਅਨੀਕੇਤ ਕੁਮਾਰ (22) ਅਤੇ ਸੁਮਿਤ (23) ਦੋਵੇਂ ਵਾਸੀ ਸ਼ਾਂਤੀ ਨਗਰ ( ਫਿਰੋਜ਼ਪੁਰ), ਵਜੋਂ ਹੋਈ ਹੈ । ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਤੋਂ ਇਲਾਵਾ ਪੁਲਿਸ ਟੀਮਾਂ ਨੇ ਉਨ੍ਹਾਂ ਦਾ ਹੀਰੋ ਸਪਲੈਂਡਰ ਮੋਟਰਸਾਈਕਲ (ਪੀਬੀ05 ਯੂ 9776 )ਵੀ ਜ਼ਬਤ ਕੀਤਾ ਹੈ । ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ...