43.46 ਕਰੋੜ ਦੀ ਲਾਗਤ ਨਾਲ 67 ਪਿੰਡਾਂ ਨੂੰ ਸ਼ੁੱਧ ਜਲ ਸਪਲਾਈ ਦੇਣ ਦੀ ਯੋਜਨਾ 1 ਜੂਨ ਨੂੰ ਸ਼੍ਰੀ ਅਨੰਦਪੁਰ ਸਾਹਿਬ ਹਲਕੇ ਨੂੰ ਹੋਵੇਗੀ ਸਮਰਪਿਤ – ਹਰਜੋਤ ਸਿੰਘ ਬੈਂਸ
ਨੰਗਲ 31 ਮਈ — ਪੰਜਾਬ ਸਰਕਾਰ ਵੱਲੋਂ ਪੇਂਡੂ ਖੇਤਰਾਂ ਵਿੱਚ ਸਾਫ਼ ਅਤੇ ਸੁਰੱਖਿਅਤ ਪੀਣਯੋਗ ਪਾਣੀ ਦੀ ਉਪਲੱਬਧਤਾ ਯਕੀਨੀ ਬਣਾਉਣ ਲਈ ਇੱਕ ਹੋਰ ਵੱਡਾ ਕਦਮ ਚੁੱਕਿਆ ਗਿਆ ਹੈ। ਬਲਾਕ ਸ੍ਰੀ ਅਨੰਦਪੁਰ ਸਾਹਿਬ ਅਧੀਨ ਪੈਂਦੇ 67 ਪਿੰਡਾਂ ਲਈ ਨਹਿਰੀ ਪਾਣੀ ਆਧਾਰਿਤ ਆਧੁਨਿਕ ਜਲ ਸਪਲਾਈ ਸਕੀਮ ਦਾ ਉਦਘਾਟਨ 1 ਜੂਨ ਨੂੰ ਕੀਤਾ ਜਾਵੇਗਾ। ਲਗਭਗ 43.46 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਇਹ ਸਕੀਮ 13 ਐਮ.ਐਲ.ਡੀ. ਸਮਰੱਥਾ ਵਾਲੀ ਹੈ, ਜੋ ਇਲਾਕੇ ਦੇ ਪੇਂਡੂ ਵਸਨੀਕਾਂ ਲਈ ਪਾਣੀ ਦੀ ਕਮੀ ਨੂੰ ਦੂਰ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗੀ। ਇਹ ਯੋਜਨਾ ਖੇਤਰ ਦੇ ਵਿਕਾਸ ਵਿੱਚ ਇੱਕ ਮੀਲ ਪੱਥਰ ਸਾਬਤ ਹੋਵੇਗੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਸ ਮਹੱਤਵਪੂਰਨ ਪ੍ਰੋਜੈਕਟ ਨੂੰ ਲੋਕ ਅਰਪਣ ਕਰਨ ਲਈ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਵਿਸ਼ੇਸ਼ ਤੌਰ ‘ਤੇ 1 ਜੂਨ ਨੂੰ ਨੰਗਲ ਪਹੁੰਚ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਇਸ ਤਰ੍ਹਾਂ ਦੀਆਂ ਯੋਜਨਾਵਾਂ ਪਿੰਡਾਂ ਦੇ ਜੀਵਨ ਮਿਆਰ ਨੂੰ ਉੱ...







