Wednesday, October 21
Shadow

hot news

ਨਗਰ ਨਿਗਮ ਚੋਣਾਂ ਦੀਆਂ ਤਿਆਰੀਆਂ ਦਾ ਆਬਜ਼ਰਵਰ ਸੇਨੂ ਦੁੱਗਲ ਵੱਲੋਂ ਜਾਇਜ਼ਾ

ਨਗਰ ਨਿਗਮ ਚੋਣਾਂ ਦੀਆਂ ਤਿਆਰੀਆਂ ਦਾ ਆਬਜ਼ਰਵਰ ਸੇਨੂ ਦੁੱਗਲ ਵੱਲੋਂ ਜਾਇਜ਼ਾ

hot news
ਹੁਸ਼ਿਆਰਪੁਰ, 3 ਜੁਲਾਈ: 5 ਜੁਲਾਈ ਨੂੰ ਹੋਣ ਵਾਲੀਆਂ ਨਗਰ ਨਿਗਮ ਹੁਸ਼ਿਆਰਪੁਰ ਚੋਣਾਂ ਦੇ ਮੱਦੇਨਜ਼ਰ ਰਾਜ ਚੋਣ ਕਮਿਸ਼ਨ ਵੱਲੋਂ ਨਿਯੁਕਤ ਆਬਜ਼ਰਵਰ ਅਤੇ ਐਮ.ਡੀ. ਸ਼ੂਗਰਫੈੱਡ ਸੇਨੂ ਦੁੱਗਲ ਨੇ ਅੱਜ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਿਕਾਸ ਕੁਮਾਰ ਨਾਲ ਮਿਲ ਕੇ ਚੋਣ ਪ੍ਰਬੰਧਾਂ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਨਗਰ ਨਿਗਮ ਦੇ 50 ਵਾਰਡਾਂ ਲਈ ਕੁੱਲ 1,33,569 ਵੋਟਰ 5 ਜੁਲਾਈ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਗੇ। ਉਨ੍ਹਾਂ ਦੱਸਿਆ ਕਿ ਚੋਣਾਂ ਨੂੰ ਸੁਚਾਰੂ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਲਈ 139 ਪੋਲਿੰਗ ਬੂਥ ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਹੋਰ ਦੱਸਿਆ ਕਿ ਚੋਣਾਂ ਦੇ ਮੱਦੇਨਜ਼ਰ 12 ਸੰਵੇਦਨਸ਼ੀਲ ਸਥਾਨਾਂ ਦੀ ਪਛਾਣ ਕੀਤੀ ਗਈ ਹੈ, ਜਿੱਥੇ ਸੁਰੱਖਿਆ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਸਹਾਇਕ ਕਮਿਸ਼ਨਰ (ਅੰਡਰ ਟ੍ਰੇਨਿੰਗ) ਗੁਰਕੰਵਲ ਸਿੰਘ ਵੀ ਮੌਜੂਦ ਸਨ। ਰਾਜ ਚੋਣ ਕਮਿਸ਼ਨ ਵੱਲੋਂ ਨਿਯੁਕਤ ਆਈ.ਏ.ਐਸ. ਅਧਿਕਾਰੀ ਅਤੇ...
ਮੋਦੀ ਸਰਕਾਰ ਲਈ ਪੂਰਾ ਦੇਸ਼ ਪ੍ਰਯੋਗਸ਼ਾਲਾ, ਹੁਣ ਲੋਕਾਂ ‘ਤੇ ਜ਼ਬਰਦਸਤੀ ਥੋਪ ਰਹੀ ਹੈ 20 ਫੀਸਦੀ ਇਥੇਨੌਲ ਮਿਸ਼ਰਿਤ ਪੈਟਰੋਲ- ਕੇਜਰੀਵਾਲ

ਮੋਦੀ ਸਰਕਾਰ ਲਈ ਪੂਰਾ ਦੇਸ਼ ਪ੍ਰਯੋਗਸ਼ਾਲਾ, ਹੁਣ ਲੋਕਾਂ ‘ਤੇ ਜ਼ਬਰਦਸਤੀ ਥੋਪ ਰਹੀ ਹੈ 20 ਫੀਸਦੀ ਇਥੇਨੌਲ ਮਿਸ਼ਰਿਤ ਪੈਟਰੋਲ- ਕੇਜਰੀਵਾਲ

hot news
ਨਵੀਂ ਦਿੱਲੀ, 3 ਜੁਲਾਈ-   ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਲੋਕਾਂ 'ਤੇ ਜ਼ਬਰਦਸਤੀ ਈ-20 ਪੈਟਰੋਲ ਥੋਪਣ 'ਤੇ ਸਖ਼ਤ ਇਤਰਾਜ਼ ਜਤਾਇਆ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਲਈ ਪੂਰਾ ਦੇਸ਼ ਇੱਕ ਪ੍ਰਯੋਗਸ਼ਾਲਾ ਹੈ। ਹੁਣ ਸਰਕਾਰ ਲੋਕਾਂ 'ਤੇ ਜ਼ਬਰਦਸਤੀ 20 ਫੀਸਦੀ ਇਥੇਨੌਲ ਮਿਸ਼ਰਿਤ ਪੈਟਰੋਲ ਥੋਪ ਰਹੀ ਹੈ। ਜਦਕਿ ਇਥੇਨੌਲ ਕਾਰਨ ਗੱਡੀਆਂ ਬੰਦ ਹੋ ਰਹੀਆਂ ਹਨ, ਪਾਰਟਸ ਖ਼ਰਾਬ ਹੋ ਰਹੇ ਹਨ ਅਤੇ ਮਾਈਲੇਜ ਵੀ 30 ਫੀਸਦੀ ਘੱਟ ਰਹੀ ਹੈ। ਇਸ ਨਾਲ ਦੇਸ਼ ਭਰ ਦੇ ਲੋਕਾਂ ਵਿੱਚ ਭਾਰੀ ਗੁੱਸਾ ਹੈ। ਜਦੋਂ ਗੱਡੀਆਂ ਦੀ ਮਾਈਲੇਜ 30 ਫੀਸਦੀ ਘੱਟ ਰਹੀ ਹੈ, ਤਾਂ ਇਥੇਨੌਲ ਮਿਸ਼ਰਿਤ ਪੈਟਰੋਲ ਵੀ 30 ਫੀਸਦੀ ਸਸਤਾ ਹੋਣਾ ਚਾਹੀਦਾ ਹੈ। ਅਰਵਿੰਦ ਕੇਜਰੀਵਾਲ ਨੇ ਸੁਪਰੀਮ ਕੋਰਟ ਵਿੱਚ ਅਟਾਰਨੀ ਜਨਰਲ ਵੱਲੋਂ ਦਿੱਤੀ ਗਈ ਦਲੀਲ ਦੀ ਵੀਡੀਓ ਕਲਿੱਪ ਸਾਂਝੀ ਕਰਦਿਆਂ ਕਿਹਾ ਕਿ ਪਹਿਲਾਂ ਕੇਂਦਰ ਸਰਕਾਰ ਦੇ ਅਟਾਰਨੀ ਜਨਰਲ ਨੇ ਸੁਪਰੀਮ ਕੋਰਟ ਵਿੱਚ ਕਿਹਾ ਸੀ ਕਿ ਇਹ ਸਿਰਫ਼ ਇੱਕ ਪ੍ਰਯੋਗ ਹੈ, ਪਰ ਬਾਅਦ ਵਿੱਚ ਕੇਂਦਰ ਸਰਕਾਰ ਮੁਕਰ ਗਈ ਕਿ ਉਸ ਨੇ ਅਜਿਹਾ ਕੁਝ ਨਹੀਂ ਕਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਯੋਗ ਤਾਂ ਕੁਝ ...
ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਅਤੇ ਲੋੜਵੰਦ ਨਾਗਰਿਕਾਂ ਦੀ ਸਮਾਜਿਕ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ 1,583 ਕਰੋੜ ਰੁਪਏ ਜਾਰੀ – ਵਿਧਾਇਕਾ ਜੀਵਨ ਜੋਤ ਕੌਰ

ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਅਤੇ ਲੋੜਵੰਦ ਨਾਗਰਿਕਾਂ ਦੀ ਸਮਾਜਿਕ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ 1,583 ਕਰੋੜ ਰੁਪਏ ਜਾਰੀ – ਵਿਧਾਇਕਾ ਜੀਵਨ ਜੋਤ ਕੌਰ

hot news
ਅੰਮ੍ਰਿਤਸਰ, 03 ਜੁਲਾਈ (         ) - ਪੰਜਾਬ ਭਰ ਦੇ ਹਜ਼ਾਰਾਂ ਬਜ਼ੁਰਗ ਨਾਗਰਿਕਾਂ ਅਤੇ ਲੋੜਵੰਦ ਪਰਿਵਾਰਾਂ ਲਈ ਸਮੇਂ ਸਿਰ ਮਿਲਣ ਵਾਲੀ ਸਮਾਜਿਕ ਸੁਰੱਖਿਆ ਸਹਾਇਤਾ ਸਿਰਫ਼ ਇੱਕ ਵਿੱਤੀ ਮਦਦ ਹੀ ਨਹੀਂ, ਸਗੋਂ ਉਨ੍ਹਾਂ ਦੇ ਮਾਣ-ਸਤਿਕਾਰ ਅਤੇ ਸੁਰੱਖਿਆ ਦਾ ਇੱਕ ਵੱਡਾ ਜ਼ਰੀਆ ਹੈ। ਇਸ ਵਚਨਬੱਧਤਾ ਤਹਿਤ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਵਿੱਤੀ ਸਾਲ 2026-27 ਦੌਰਾਨ ਹੁਣ ਤੱਕ 1583 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਜੀਵਨਜੋਤ ਕੌਰ ਨੇ ਕਿਹਾ ਕਿ ਰਾਜ ਸਰਕਾਰ ਦੇ ਇਸ ਕਦਮ ਨਾਲ ਲੱਖਾਂ ਬਜ਼ੁਰਗਾਂ, ਵਿਧਵਾਵਾਂ, ਨਿਆਸਰਿਤ ਔਰਤਾਂ, ਅਨਾਥ ਬੱਚਿਆਂ ਅਤੇ ਦਿਵਿਆਂਗ ਵਿਅਕਤੀਆਂ ਨੂੰ ਵਿੱਤੀ ਸਹਾਇਤਾ ਵਜੋਂ ਸਿੱਧਾ ਲਾਭ ਮਿਲਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਨੇ ਇਹ ਯਕੀਨੀ ਬਣਾ ਕੇ ਸਮਾਜਿਕ ਸੁਰੱਖਿਆ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਹੈ ਕਿ ਸਭ ਤੋਂ ਵੱਧ ਲੋੜਵੰਦ ਲੋਕਾਂ ਤੱਕ ਸਮੇਂ ਸਿਰ ਅਤੇ ਪੂਰੇ ਮਾਣ-ਸ...

ਪੰਜਾਬ ਵਿੱਚ ਜਲਦ ਹੀ ਏ.ਆਈ. ਪਾਠਕ੍ਰਮ ਹੋਵੇਗਾ ਸ਼ੁਰੂ – ਸਿੱਖਿਆ ਮੰਤਰੀ ਹਰਜੋਤ ਬੈਂਸ

hot news
ਸੰਗਰੂਰ, 03 ਜੁਲਾਈ: ਬਰਾਈਟ ਮਾਈਂਡਜ਼ ਪੰਜਾਬ 2026 ਤਹਿਤ ਅੱਜ ਡਾਇਟ, ਸੰਗਰੂਰ ਵਿਖੇ ਇੱਕ ਵਿਸ਼ਾਲ ਅਤੇ ਪ੍ਰੇਰਣਾਦਾਇਕ ਸਮਾਰੋਹ ਆਯੋਜਿਤ ਕੀਤਾ ਗਿਆ। ਇਸ ਸਮਾਗਮ ਵਿੱਚ ਪੰਜਾਬ ਦੇ ਸਿੱਖਿਆ ਮੰਤਰੀ ਸ੍ਰ. ਹਰਜੋਤ ਸਿੰਘ ਬੈਂਸ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਸ੍ਰੀ ਮਨੀਸ਼ ਸਿਸੋਦੀਆ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਸਿੱਧਾ ਸੰਵਾਦ ਸਥਾਪਿਤ ਕਰਨਾ ਅਤੇ ਸਿੱਖਿਆ ਪ੍ਰਣਾਲੀ ਵਿੱਚ ਹੋ ਰਹੇ ਬਦਲਾਅ ਅਤੇ ਸੁਧਾਰਾਂ ਬਾਰੇ ਵਿਚਾਰ-ਵਟਾਂਦਰਾ ਕਰਨਾ ਸੀ। ਇਸ ਮੌਕੇ 12ਵੀਂ ਜਮਾਤ ਵਿੱਚ 90 ਫੀਸਦੀ ਤੇ ਇਸ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਇਹ ਵਿਦਿਆਰਥੀ ਸਿਰਫ਼ ਆਪਣੇ ਪਰਿਵਾਰਾਂ ਲਈ ਹੀ ਨਹੀਂ, ਸਗੋਂ ਪੰਜਾਬ ਅਤੇ ਦੇਸ਼ ਦਾ ਭਵਿੱਖ ਵੀ ਹਨ। ਉਨ੍ਹਾਂ ਨੇ ਕਿਹਾ ਕਿ ਇਹ ਬੱਚੇ ਭਵਿੱਖ ਵਿੱਚ ਆਈ.ਏ.ਐਸ., ਆਈ.ਪੀ.ਐਸ., ਡਾਕਟਰ, ਵਕੀਲ ਅਤੇ ਹੋਰ ਮਹੱਤਵਪੂਰਨ ਅਹੁਦਿਆਂ ‘ਤੇ ਬੈਠ ਕੇ ਦੇਸ਼ ਦੀ ਸੇਵਾ ਕਰਨਗੇ। ਸਿੱਖਿਆ ...
ਪੰਜਾਬ ਵੱਲੋਂ ਉਜ਼ਬੇਕਿਸਤਾਨ ਨਾਲ ਵਪਾਰ ਦੇ ਮੌਕੇ ਖੋਜਣ ਦਾ ਉਪਰਾਲਾ : ਖੁਰਾਕ ਕਮਿਸ਼ਨ ਨੇ ਮੱਧ ਏਸ਼ੀਆ ਨਾਲ ਰਣਨੀਤਕ ਸੰਪਰਕ ਦੀ ਅਗਵਾਈ ਕੀਤੀ

ਪੰਜਾਬ ਵੱਲੋਂ ਉਜ਼ਬੇਕਿਸਤਾਨ ਨਾਲ ਵਪਾਰ ਦੇ ਮੌਕੇ ਖੋਜਣ ਦਾ ਉਪਰਾਲਾ : ਖੁਰਾਕ ਕਮਿਸ਼ਨ ਨੇ ਮੱਧ ਏਸ਼ੀਆ ਨਾਲ ਰਣਨੀਤਕ ਸੰਪਰਕ ਦੀ ਅਗਵਾਈ ਕੀਤੀ

hot news
*ਚੰਡੀਗੜ੍ਹ, 3 ਜੁਲਾਈ:*   ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਅੱਜ ਇੱਥੇ ਮਗਸੀਪਾ ਵਿਖੇ ਇਨਵੈਸਟ ਪੰਜਾਬ, ਪੰਜਾਬ ਐਗਰੋ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਸਹਿਯੋਗ ਨਾਲ ਪੰਜਾਬ ਅਤੇ ਉਜ਼ਬੇਕਿਸਤਾਨ ਗਣਰਾਜ ਦਰਮਿਆਨ ਵਪਾਰ ਅਤੇ ਕਾਰੋਬਾਰੀ ਮੌਕਿਆਂ ਦੀ ਪੜਚੋਲ ਲਈ ਇੱਕ ਵਿਆਪਕ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਉਜ਼ਬੇਕਿਸਤਾਨ ਸਰਕਾਰ ਉੱਥੇ ਨਿਵੇਸ਼ ਚਾਹੁੰਦੀ ਹੈ। ਹਾਲਾਂਕਿ, ਪੰਜਾਬ ਦੇ ਉਤਪਾਦਾਂ ਦੀ ਉਜ਼ਬੇਕ ਬਾਜ਼ਾਰ ਵਿੱਚ ਅਨੁਕੂਲਤਾ ਨੂੰ ਪਰਖਣ ਲਈ ਸਥਾਨਕ ਬਾਜ਼ਾਰ ਦਾ ਵਿਸਥਾਰਪੂਰਵਕ ਸਰਵੇਖਣ ਕਰਨਾ ਪਹਿਲਾ ਅਤੇ ਅਹਿਮ ਕਦਮ ਹੋਵੇਗਾ। ਖੁਰਾਕ ਖੇਤਰ ਨੂੰ ਉਜ਼ਬੇਕਿਸਤਾਨ ਵਿੱਚ ਪੰਜਾਬ ਲਈ ਇੱਕ ਨਿਸ਼ਚਿਤ ਸ਼ੁਰੂਆਤੀ ਪਲੇਟਫਾਰਮ ਵਜੋਂ ਪਛਾਣਿਆ ਗਿਆ। 15,000 ਤੋਂ ਵੱਧ ਭਾਰਤੀ ਵਿਦਿਆਰਥੀਆਂ ਅਤੇ ਦੁਨੀਆ ਦੇ ਚੌਥੇ ਸਭ ਤੋਂ ਵੱਡੇ ਸੋਨੇ ਦੇ ਉਤਪਾਦਕ ਹੋਣ ਦੇ ਨਾਲ-ਨਾਲ ਐਲੂਮੀਨੀਅਮ ਵਰਗੇ ਦੁਰਲੱਭ ਧਾਤੂਆਂ ਨਾਲ ਭਰਪੂਰ ਹੋਣ ਕਾਰਨ, ਉਜ਼ਬੇਕਿਸਤਾਨ ਕੋਲ ਪੰਜਾਬ ਨਾਲ ਲੰਬੇ ਸਮੇਂ ਦੇ ਆਰਥਿਕ ਸਹਿਯੋਗ ਨੂੰ ਕਾਇਮ ਰੱਖਣ ਦੀ ਸਮਰੱਥਾ ਹੈ। ...
ਗੈਂਗਸਟਰਾਂ ‘ਤੇ ਵਾਰ ਦਾ 164ਵਾਂ ਦਿਨ: ਪੰਜਾਬ ਪੁਲਿਸ ਵੱਲੋਂ 534 ਥਾਈਂ ਛਾਪੇਮਾਰੀ; 297 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 164ਵਾਂ ਦਿਨ: ਪੰਜਾਬ ਪੁਲਿਸ ਵੱਲੋਂ 534 ਥਾਈਂ ਛਾਪੇਮਾਰੀ; 297 ਗ੍ਰਿਫ਼ਤਾਰ

hot news
ਚੰਡੀਗੜ੍ਹ, 3 ਜੁਲਾਈ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’  ਦੇ 164ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 534 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 164ਵੇਂ ਦਿਨ, ਪੁਲਿਸ ਟੀਮਾਂ ਨੇ ਪੰਜ ਹਥਿਆਰਾਂ ਸਮੇਤ 297 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 43,127 ਹੋ ਗਈਆਂ। ਇਸ ਤੋਂ ਇਲਾਵਾ 206 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 2 ਭਗੌੜੇ ਅਪਰਾਧੀਆਂ (ਪੀਓ) ਨੂੰ ਵੀ ਗ੍ਰਿਫ਼ਤ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਕੈਬਨਿਟ ਵੱਲੋਂ ਪੰਜਾਬ ਭਰ ਦੀਆਂ ਅਣਅਧਿਕਾਰਤ ਕਲੋਨੀਆਂ ਨੂੰ ਨਿਯਮਤ ਕਰਨ ਸਬੰਧੀ ਸੋਧ ਨੂੰ ਪ੍ਰਵਾਨਗੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਕੈਬਨਿਟ ਵੱਲੋਂ ਪੰਜਾਬ ਭਰ ਦੀਆਂ ਅਣਅਧਿਕਾਰਤ ਕਲੋਨੀਆਂ ਨੂੰ ਨਿਯਮਤ ਕਰਨ ਸਬੰਧੀ ਸੋਧ ਨੂੰ ਪ੍ਰਵਾਨਗੀ

hot news
ਚੰਡੀਗੜ੍ਹ, 2 ਜੁਲਾਈ :   ਪੰਜਾਬ ਭਰ ਵਿੱਚ ਅਣਅਧਿਕਾਰਤ ਕਲੋਨੀਆਂ ਵਿੱਚ ਰਹਿੰਦੇ ਹਜ਼ਾਰਾਂ ਵਸਨੀਕਾਂ ਨੂੰ ਵੱਡੀ ਰਾਹਤ ਦੇਣ ਦੇ ਉਦੇਸ਼ ਨਾਲ ਅਹਿਮ ਫੈਸਲੇ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਪੰਜਾਬ ਕੈਬਨਿਟ ਨੇ ਸੂਬੇ ਭਰ ਵਿੱਚ ਯੋਗ ਅਣਅਧਿਕਾਰਤ ਕਲੋਨੀਆਂ ਨੂੰ ਰੈਗੂਲਰ ਕਰਨ ਦੀ ਪ੍ਰਕਿਰਿਆ ਨੂੰ ਸਰਲ ਬਣਾਉਣ ਲਈ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ (ਪੀਏਪੀਆਰ) ਨਿਯਮਾਂ ਦੇ ਨਿਯਮ 31 ਵਿੱਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ।   ਇਸ ਸਬੰਧੀ ਫੈਸਲਾ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।   *ਅਣਅਧਿਕਾਰਤ ਕਲੋਨੀਆਂ ਦੇ ਵਸਨੀਕਾਂ ਲਈ ਰਾਹਤ*   ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਮੁੱਖ ਮੰਤਰੀ ਦਫ਼ਤਰ ਨੇ ਕਿਹਾ ਕਿ ਨਿਯਮ 31 ਵਿੱਚ ਸੋਧ ਨਾਲ ਉਹਨਾਂ ਅਣਅਧਿਕਾਰਤ ਕਲੋਨੀਆਂ ਨੂੰ ਨਿਯਮਤ ਕੀਤਾ ਜਾ ਸਕੇਗਾ, ਜਿੱਥੇ ਘੱਟੋ-ਘੱਟ 25 ਪ੍ਰਤੀਸ਼ਤ ਪਲਾਟ ਪਹਿਲਾਂ ਹੀ ਬਣਾਏ ਜਾ ਚੁੱਕੇ ਹਨ। ਇਸ ਸਬੰਧੀ ਅਰਜ਼ੀਆਂ ਕਲੋਨੀ ਦੇ ਪ੍ਰਮੋਟਰ ਜਾਂ ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨ ਰਾਹੀਂ ਜਮ੍ਹਾਂ ਕਰਵਾਈਆਂ ਜਾ ਸਕਦੀਆਂ ਹਨ।  ...
ਡਿਪਟੀ ਕਮਿਸ਼ਨਰ ਵਲੋਂ ਬਾਬਾ ਫੂਲ ਸਰਕਾਰੀ ਬਿਰਧ ਘਰ ਦੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਡਿਪਟੀ ਕਮਿਸ਼ਨਰ ਵਲੋਂ ਬਾਬਾ ਫੂਲ ਸਰਕਾਰੀ ਬਿਰਧ ਘਰ ਦੇ ਪ੍ਰਬੰਧਾਂ ਦੀ ਕੀਤੀ ਸਮੀਖਿਆ

hot news
ਬਰਨਾਲਾ, 2 ਜੁਲਾਈ    ਡਿਪਟੀ ਕਮਿਸ਼ਨਰ ਬਰਨਾਲਾ ਹਰਪ੍ਰੀਤ ਸਿੰਘ ਆਈ ਏ ਐਸ ਵਲੋਂ ਬਾਬਾ ਫੂਲ ਸਰਕਾਰੀ ਬਿਰਧ ਘਰ, ਖੱਟਰ ਪੱਤੀ, ਤਪਾ ਸਬੰਧੀ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਕੀਤੀ ਗਈ।     ਮੀਟਿੰਗ ਦੌਰਾਨ ਬਿਰਧ ਘਰ ਲਈ ਵੱਧ ਤੋਂ ਵੱਧ ਲੋੜਵੰਦ ਬਜ਼ੁਰਗਾਂ ਦੀ ਰਜਿਸਟ੍ਰੇਸ਼ਨ ਕਰਾਉਣ, ਬਜ਼ੁਰਗਾਂ ਦੇ ਨਿਯਮਿਤ ਡਾਕਟਰੀ ਚੈੱਕਅੱਪ, ਕੌਂਸਲਿੰਗ ਅਤੇ ਐਂਬੂਲੈਂਸ ਸਹੂਲਤ ਯਕੀਨੀ ਬਣਾਉਣ, ਬਿਲਡਿੰਗ ਦੀ ਸਾਂਭ-ਸੰਭਾਲ, ਸਫ਼ਾਈ, ਬਕਾਇਆ ਬਿਜਲੀ ਬਿੱਲ ਦੇ ਨਿਪਟਾਰੇ ਅਤੇ ਮਨਰੇਗਾ ਰਾਹੀਂ ਗਰਾਊਂਡ ਦੀ ਸਫ਼ਾਈ ਕਰਵਾਉਣ ਸਬੰਧੀ ਸਬੰਧਤ ਵਿਭਾਗਾਂ ਨੂੰ ਲੋੜੀਂਦੇ ਨਿਰਦੇਸ਼ ਜਾਰੀ ਕੀਤੇ ਗਏ।  ਡਿਪਟੀ ਕਮਿਸ਼ਨਰ ਨੇ ਬਿਰਧ ਘਰ ਦੇ ਸਟੋਰ-ਸਟਾਕ, ਅਤੇ ਕਰਮਚਾਰੀਆਂ ਦੇ ਰਿਕਾਰਡ ਨੂੰ ਅਪਡੇਟ ਰੱਖਣ ਅਤੇ ਬਜ਼ੁਰਗਾਂ ਲਈ ਧਾਰਮਿਕ, ਸਮਾਜਿਕ ਅਤੇ ਸਭਿਆਚਾਰਕ ਗਤੀਵਿਧੀਆਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਕਰਵਾਉਣ 'ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਸਮੂਹ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਦਿਆਂ ਬਿਰਧ ਘਰ ਵਿਚ ਰਹਿ ਰਹੇ ਬਜ਼ੁਰਗਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਦੀ ਹਦਾਇਤ ਕੀਤੀ। ਓਹਨਾਂ ਕਿਹਾ ਕਿ ਜੇਕਰ ਆਸ ਪਾਸ ਕੋ...
ਸਿਵਲ ਹਸਪਤਾਲ ਨੰਗਲ ਵਿਖੇ ਸ਼ੱਕੀ ਪੀਲੀਏ ਦੇ ਮਰੀਜ਼ਾਂ ‘ਚ ਵਾਧੇ ਦੇ ਮੱਦੇਨਜ਼ਰ ਸਿਹਤ ਵਿਭਾਗ ਵੱਲੋਂ ਕੀਤੀ ਜਾ ਰਹੀ ਹੈ ਵਿਸ਼ੇਸ਼ ਨਿਗਰਾਨੀ

ਸਿਵਲ ਹਸਪਤਾਲ ਨੰਗਲ ਵਿਖੇ ਸ਼ੱਕੀ ਪੀਲੀਏ ਦੇ ਮਰੀਜ਼ਾਂ ‘ਚ ਵਾਧੇ ਦੇ ਮੱਦੇਨਜ਼ਰ ਸਿਹਤ ਵਿਭਾਗ ਵੱਲੋਂ ਕੀਤੀ ਜਾ ਰਹੀ ਹੈ ਵਿਸ਼ੇਸ਼ ਨਿਗਰਾਨੀ

hot news
ਨੰਗਲ 02 ਜੁਲਾਈ: ਸਿਵਲ ਹਸਪਤਾਲ ਨੰਗਲ ਵਿਖੇ ਪੀਲੀਏ (ਜਾਂਡਿਸ) ਦੇ ਸ਼ੱਕੀ ਮਰੀਜ਼ਾਂ ਦੀ ਗਿਣਤੀ ਵਿੱਚ ਵਾਧਾ ਦਰਜ ਕੀਤੇ ਜਾਣ ਤੋਂ ਬਾਅਦ ਸਿਹਤ ਵਿਭਾਗ ਵੱਲੋਂ ਸਥਿਤੀ 'ਤੇ ਪੂਰੀ ਨਿਗਰਾਨੀ ਰੱਖੀ ਜਾ ਰਹੀ ਹੈ। ਸਿਵਲ ਸਰਜਨ ਡਾਕਟਰ ਰਮਨ ਗੁਪਤਾ ਦੇ ਨਿਰਦੇਸ਼ਾਂ ਤਹਿਤ ਅੱਜ ਇਸ ਸਬੰਧੀ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਹਰਸ਼ਰਨ ਕੌਰ ਅਤੇ ਉਨ੍ਹਾਂ ਦੀ ਟੀਮ ਜਿਸ ਵਿੱਚ ਏਐਮਓ ਦਿਲਬਾਗ ਸਿੰਘ ਹੈਲਥ ਸੁਪਰਵਾਈਜ਼ਰ ਰਣਜੀਤ ਸਿੰਘ ਵੱਲੋਂ ਸਿਵਲ ਹਸਪਤਾਲ ਨੰਗਲ ਦਾ ਦੌਰਾ ਕੀਤਾ ਗਿਆ। ਦੌਰੇ ਦੌਰਾਨ ਟੀਮ ਨੇ ਹਸਪਤਾਲ ਵਿੱਚ ਦਾਖ਼ਲ ਪੀਲੀਏ ਦੇ ਮਰੀਜ਼ਾਂ ਦਾ ਹਾਲ-ਚਾਲ ਪੁੱਛਿਆ ਅਤੇ ਉਨ੍ਹਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ। ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਈਸ਼ਾ ਵਰਮਾ ਅਤੇ ਹਸਪਤਾਲ ਦੇ ਮੈਡੀਕਲ ਸਟਾਫ਼ ਨਾਲ ਮੀਟਿੰਗ ਕਰਕੇ ਮੌਜੂਦਾ ਸਥਿਤੀ, ਮਰੀਜ਼ਾਂ ਦੀ ਦੇਖਭਾਲ, ਇਲਾਜ ਦੀ ਉਪਲਬਧਤਾ ਅਤੇ ਰੋਕਥਾਮ ਸਬੰਧੀ ਉਪਰਾਲਿਆਂ ਦੀ ਸਮੀਖਿਆ ਕੀਤੀ ਗਈ। ਡਾ. ਹਰਸ਼ਰਨ ਕੌਰ ਨੇ ਹਸਪਤਾਲ ਪ੍ਰਬੰਧਨ ਨੂੰ ਹਦਾਇਤ ਕੀਤੀ ਕਿ ਸ਼ੱਕੀ ਮਰੀਜ਼ਾਂ ਦੀ ਤੁਰੰਤ ਜਾਂਚ, ਸਮੇਂ ਸਿਰ ਇਲਾਜ ਅਤੇ ਲੋੜ ਪੈਣ 'ਤੇ...
ਲੁਧਿਆਣਾ ਵਿੱਚ ਮਾਨਸੂਨ ਦੌਰਾਨ ਲੋਕਾਂ ਦੀ ਸਹੂਲਤ ਲਈ 1700 ਸੀ.ਸੀ.ਟੀ.ਵੀ. ਕੈਮਰਿਆਂ ਵਾਲਾ “ਮਾਨਸੂਨ ਵਾਰ ਰੂਮ” ਸਥਾਪਿਤ: ਹਰਜੋਤ ਸਿੰਘ ਬੈਂਸ

ਲੁਧਿਆਣਾ ਵਿੱਚ ਮਾਨਸੂਨ ਦੌਰਾਨ ਲੋਕਾਂ ਦੀ ਸਹੂਲਤ ਲਈ 1700 ਸੀ.ਸੀ.ਟੀ.ਵੀ. ਕੈਮਰਿਆਂ ਵਾਲਾ “ਮਾਨਸੂਨ ਵਾਰ ਰੂਮ” ਸਥਾਪਿਤ: ਹਰਜੋਤ ਸਿੰਘ ਬੈਂਸ

hot news
*ਲੁਧਿਆਣਾ, 2 ਜੁਲਾਈ:* ਮਾਨਸੂਨ ਦੇ ਸੀਜ਼ਨ ਦੌਰਾਨ ਲੋਕਾਂ ਦੀਆਂ ਮੁਸ਼ਕਲਾਂ ਨੂੰ ਤੁਰੰਤ ਹੱਲ ਕਰਨ ਅਤੇ ਕਿਸੇ ਵੀ ਤਰ੍ਹਾਂ ਦੀ ਤਕਲੀਫ਼ ਤੋਂ ਬਚਾਉਣ ਲਈ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਨਗਰ ਨਿਗਮ ਲੁਧਿਆਣਾ ਵੱਲੋਂ ਇੱਕ ਆਧੁਨਿਕ 'ਮਾਨਸੂਨ ਵਾਰ ਰੂਮ' ਸਥਾਪਿਤ ਕੀਤਾ ਗਿਆ ਹੈ। ਇਹ ਹਾਈਟੈਕ ਕੰਟਰੋਲ ਸੈਂਟਰ 1700 ਸੀ.ਸੀ.ਟੀ.ਵੀ. ਕੈਮਰਿਆਂ ਰਾਹੀਂ 24 ਘੰਟੇ ਸ਼ਹਿਰ 'ਤੇ ਨਜ਼ਰ ਰੱਖੇਗਾ। ਅੱਜ ਇੱਥੇ ਨਗਰ ਨਿਗਮ ਦੇ ਜ਼ੋਨ-ਡੀ, ਸਰਾਭਾ ਨਗਰ ਵਿੱਚ ਬਣੇ ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ (ਆਈ.ਸੀ.ਸੀ.ਸੀ) ਵਿੱਚ ਸਥਾਪਿਤ 'ਮਾਨਸੂਨ ਵਾਰ ਰੂਮ' ਦੇ ਨਿਰੀਖਣ ਬਾਅਦ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਸ ਵਾਰ ਰੂਮ ਦੀਆਂ ਵੱਡੀਆਂ ਸਕ੍ਰੀਨਾਂ 'ਤੇ ਜਿਹੜੇ ਚੌਕਾਂ ਵਿੱਚ ਪਾਣੀ ਭਰਨ ਦੀ ਸਮੱਸਿਆ ਸੀ, ਨੀਵੇਂ ਇਲਾਕਿਆਂ ਅਤੇ ਸੰਵੇਦਨਸ਼ੀਲ ਡਰੇਨਾਂ ਦੀ ਲਾਈਵ ਐਚ.ਡੀ. ਫੁਟੇਜ ਦਿਖਾਈ ਦੇਵੇਗੀ। ਇਸ ਪ੍ਰਣਾਲੀ ਰਾਹੀਂ ਪਾਣੀ ਭਰਨ ਦੀ ਸਮੱਸਿਆ ਦਾ ਸਕਿੰਟਾਂ ਵਿੱਚ ਪਤਾ ਲੱਗ ਜਾਵੇਗਾ, ਜਿਸ ਨਾਲ ਨਿਗਮ ਦੀਆਂ ਟੀਮਾਂ ਨੂੰ ਤੁਰੰਤ ਸਹੀ ਜਗ੍ਹਾ 'ਤੇ ਭੇਜਿਆ ਜਾ ਸਕੇਗਾ। ਇਸ...