Shadow

hot news

ਪੰਜਾਬ ਦੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ, ਫੁੱਟ ਪਾਊ ਤਾਕਤਾਂ ਪੰਜਾਬ ਵਿੱਚ ਕਦੇ ਵੀ ਸਫਲ ਨਹੀਂ ਹੋਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ, ਫੁੱਟ ਪਾਊ ਤਾਕਤਾਂ ਪੰਜਾਬ ਵਿੱਚ ਕਦੇ ਵੀ ਸਫਲ ਨਹੀਂ ਹੋਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

hot news
ਸ੍ਰੀ ਮੁਕਤਸਰ ਸਾਹਿਬ, 10 ਮਈ- ਗਿੱਦੜਬਾਹਾ ਹਲਕੇ ਦੇ ਪਿੰਡ ਸਾਹਿਬ ਚੰਦ ਵਿਖੇ ਅੱਜ ਲੋਕ ਮਿਲਣੀ ਦੌਰਾਨ ਗੂੰਜਦੇ ਨਾਅਰਿਆਂ ਅਤੇ ਲੋਕਾਂ ਦੇ ਪਿਆਰ ਤੇ ਸਨੇਹ ਦਰਮਿਆਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਵਾਗਤ ਲਈ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਪਿੰਡ ਵਾਸੀਆਂ ਪਾਸੋਂ ਆਸ਼ੀਰਵਾਦ, ਸਿਰੋਪੇ ਅਤੇ ਚਿੱਤਰ ਪ੍ਰਾਪਤ ਕੀਤੇ। ਲੋਕਾਂ ਦੇ ਉਤਸ਼ਾਹ ਦੌਰਾਨ ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਫੁੱਟ ਪਾਊ ਰਾਜਨੀਤੀ 'ਤੇ ਤਿੱਖਾ ਹਮਲਾ ਬੋਲਦੇ ਹੋਏ ਐਲਾਨ ਕੀਤਾ ਕਿ ਸਿਆਸੀ ਲਾਭ ਲਈ ਪੰਜਾਬ ਦੀ ਸ਼ਾਂਤੀ, ਫਿਰਕੂ ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਕਦੇ ਵੀ ਭੰਗ ਨਹੀਂ ਹੋਣ ਦਿੱਤਾ ਜਾਵੇਗਾ।ਮੁੱਖ ਮੰਤਰੀ ਨੇ ਚਿਤਾਵਨੀ ਦਿੰਦੇ ਹੋਏ ਕਿ ਪੰਜਾਬ ਵਿਰੋਧੀ ਤਾਕਤਾਂ ਫਿਰਕੂ ਧਰੁਵੀਕਰਨ ਰਾਹੀਂ ਸੂਬੇ ਨੂੰ ਕਾਲੇ ਦਿਨਾਂ ਵਿੱਚ ਵਾਪਸ ਖਿੱਚਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੀ ਮਿੱਟੀ ਨਫ਼ਰਤ ਅਤੇ ਦੁਸ਼ਮਣੀ ਤੋਂ ਇਲਾਵਾ ਸਭ ਕੁਝ ਪੈਦਾ ਸਕਦੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਡਰ ਅਤੇ ਫੁੱਟ ਫੈਲਾਉਣ ਦੀ ਹਰ ਕੋਸ਼ਿਸ਼ ਨੂੰ ਇੱਕਜੁੱਟ ਹੋ ਕੇ ਹਰਾਉਣ...
ਕਿਸੇ ਵੀ ਇਨਸਾਨ ਦੇ ਕਿਰਦਾਰ ਦਾ ਪਤਾ ਮੁਸੀਬਤ ਦੇ ਸਮੇਂ ਲੱਗਦਾ ਹੈ, ਸੰਜੀਵ ਅਰੋੜਾ ਦੀ ਹਿੰਮਤ ਨੂੰ ਸਲਾਮ- ਕੇਜਰੀਵਾਲ

ਕਿਸੇ ਵੀ ਇਨਸਾਨ ਦੇ ਕਿਰਦਾਰ ਦਾ ਪਤਾ ਮੁਸੀਬਤ ਦੇ ਸਮੇਂ ਲੱਗਦਾ ਹੈ, ਸੰਜੀਵ ਅਰੋੜਾ ਦੀ ਹਿੰਮਤ ਨੂੰ ਸਲਾਮ- ਕੇਜਰੀਵਾਲ

hot news, Politics
ਨਵੀਂ ਦਿੱਲੀ, 10 ਮਈ- ਆਮ ਆਦਮੀ ਪਾਰਟੀ ਨੇ ਪੰਜਾਬ ਸਰਕਾਰ ਵਿੱਚ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਇੱਕ ਫਰਜ਼ੀ ਕੇਸ ਵਿੱਚ ਗ੍ਰਿਫ਼ਤਾਰ ਕਰਨ ਨੂੰ ਪੰਜਾਬ ਦੇ ਲੋਕਾਂ ਦੇ ਭਰੋਸੇ, ਵਿਕਾਸ ਅਤੇ ਭਵਿੱਖ ਨਾਲ ਧੋਖਾ ਕਰਾਰ ਦਿੱਤਾ ਹੈ। ਇਸ ਦੇ ਨਾਲ ਹੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਸਮੇਤ ਹੋਰਨਾਂ ਆਗੂਆਂ ਨੇ ਸੰਕਟ ਦੀ ਇਸ ਘੜੀ ਵਿੱਚ ਵੀ ਸੰਜੀਵ ਅਰੋੜਾ ਦੇ ਅਡੋਲ ਰਹਿਣ ਅਤੇ ਭਾਜਪਾ ਵਿੱਚ ਸ਼ਾਮਲ ਨਾ ਹੋਣ ਦੇ ਫੈਸਲੇ ਦੀ ਜ਼ੋਰਦਾਰ ਸ਼ਲਾਘਾ ਕੀਤੀ ਹੈ। ਅਰਵਿੰਦ ਕੇਜਰੀਵਾਲ ਨੇ 'ਐਕਸ' (X) 'ਤੇ ਕਿਹਾ ਕਿ ਕਿਸੇ ਵੀ ਇਨਸਾਨ ਦੇ ਕਿਰਦਾਰ ਦਾ ਪਤਾ ਮੁਸੀਬਤ ਦੇ ਸਮੇਂ ਲੱਗਦਾ ਹੈ। ਸੰਜੀਵ ਅਰੋੜਾ ਨੇ ਭਾਜਪਾ ਵਿੱਚ ਜਾਣ ਦੀ ਬਜਾਏ ਜੇਲ੍ਹ ਜਾਣਾ ਪਸੰਦ ਕੀਤਾ। ਸੰਜੀਵ ਅਰੋੜਾ ਦੀ ਹਿੰਮਤ ਨੂੰ ਸਲਾਮ ਹੈ। 'ਆਪ' ਦੇ ਸੀਨੀਅਰ ਆਗੂ ਅਤੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਕਿਹਾ ਕਿ ਸੰਜੀਵ ਅਰੋੜਾ ਇੱਕ ਅਜਿਹੇ ਆਗੂ ਹਨ ਜੋ ਨਾ ਸਿਰਫ਼ ਇਮਾਨਦਾਰ ਅਤੇ ਮਿਹਨਤੀ ਹਨ, ਸਗੋਂ ਪੰਜਾਬ ਲਈ ਉਨ੍ਹਾਂ ਕੋਲ ਇੱਕ ਸਪਸ਼ਟ ਵਿਜ਼ਨ, ਡੂੰਘੀ ਸਮਝ ਅਤੇ ਬਦਲਾਅ ਦਾ ਜਨੂੰਨ ਵੀ ਹੈ। ਮੰਤਰੀ...
ਗੈਂਗਸਟਰਾਂ ‘ਤੇ ਵਾਰ ਦਾ 110ਵਾਂ ਦਿਨ: ਪੰਜਾਬ ਪੁਲਿਸ ਵੱਲੋਂ 537 ਥਾਵਾਂ ‘ਤੇ ਛਾਪੇਮਾਰੀ; 248 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 110ਵਾਂ ਦਿਨ: ਪੰਜਾਬ ਪੁਲਿਸ ਵੱਲੋਂ 537 ਥਾਵਾਂ ‘ਤੇ ਛਾਪੇਮਾਰੀ; 248 ਗ੍ਰਿਫ਼ਤਾਰ

Crime, hot news
ਚੰਡੀਗੜ੍ਹ, 10 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ‘ਤੇ ਵਾਰ' ਮੁਹਿੰਮ ਦੇ 110ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 537 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ"- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 110ਵੇਂ ਦਿਨ, ਪੁਲਿਸ ਟੀਮਾਂ ਨੇ ਛੇ ਹਥਿਆਰਾਂ ਸਮੇਤ 248 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 27,098 ਹੋ ਗਈ। ਇਸ ਤੋਂ ਇਲਾਵਾ 94 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 28 ਵਿਅਕਤੀਆਂ ਨੂੰ ਤਫਤੀਸ਼ ...
ਸਪੀਕਰ ਸੰਧਵਾਂ ਨੇ ਡਾ. ਹਰੀ ਸਿੰਘ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਵਿਖੇ ਕ੍ਰਿਕਟ ਖੇਡ ਮੈਦਾਨ ਦਾ ਨੀਂਹ ਪੱਥਰ ਰੱਖਿਆ

ਸਪੀਕਰ ਸੰਧਵਾਂ ਨੇ ਡਾ. ਹਰੀ ਸਿੰਘ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਵਿਖੇ ਕ੍ਰਿਕਟ ਖੇਡ ਮੈਦਾਨ ਦਾ ਨੀਂਹ ਪੱਥਰ ਰੱਖਿਆ

hot news, Politics
ਕੋਟਕਪੂਰਾ 9 ਮਈ ਸਪੀਕਰ ਪੰਜਾਬ ਵਿਧਾਨ ਸਭਾ ਸ.ਕੁਲਤਾਰ ਸਿੰਘ ਸੰਧਵਾਂ ਨੇ ਡਾ. ਹਰੀ ਸਿੰਘ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਵਿਖੇ ਕ੍ਰਿਕਟ ਖੇਡ ਮੈਦਾਨ ਦਾ ਨੀਂਹ ਪੱਥਰ ਰੱਖਿਆ ਅਤੇ ਖੇਡ ਮੈਦਾਨ ਦੇ ਵਿਕਾਸ ਕਾਰਜ ਲਈ 5 ਲੱਖ ਰੁਪਏ ਦੀ ਗਰਾਂਟ ਵੀ ਦਿੱਤੀ। ਸਪੀਕਰ ਸ.ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰਾਜ ਭਰ ਦੇ ਪਿੰਡਾਂ ਵਿੱਚ ਆਧੁਨਿਕ ਖੇਡ ਬੁਨਿਆਦੀ ਢਾਂਚਾ ਤਿਆਰ ਕਰਨ ਲਈ 3100 ਖੇਡ ਮੈਦਾਨਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ।ਇਹ ਖੇਡ ਮੈਦਾਨ ਨੌਜਵਾਨਾਂ ਦੀ ਖੇਡਾਂ ਵਿੱਚ ਸ਼ਮੂਲੀਅਤ ਵਧਾਉਣ ਵੱਲ ਇੱਕ ਮੀਲ ਪੱਥਰ ਸਾਬਤ ਹੋਣਗੇ। ਉਨ੍ਹਾਂ ਕਿਹਾ ਕਿ ਇਸ ਉਪਰਾਲੇ ਦਾ ਮੁੱਖ ਉਦੇਸ਼ ਪੇਂਡੂ ਖੇਤਰ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਅਤੇ ਨੌਜਵਾਨਾਂ ਦੀ ਸ਼ਕਤੀ ਨੂੰ ਨਸ਼ਿਆਂ ਵਰਗੀਆਂ ਭੈੜੀਆਂ ਅਲਾਮਤਾਂ ਤੋਂ ਦੂਰ ਰੱਖ ਕੇ ਮੈਦਾਨਾਂ ਵੱਲ ਮੋੜਨਾ ਹੈ। ਉਨ੍ਹਾਂ ਕਿਹਾ ਕਿ ਬੱਚੇ ਖੇਡਾਂ ਵਿੱਚ ਵੱਧ ਤੋਂ ਵੱਧ ਭਾਗ ਲੈ ਕੇ ਆਪਣਾ, ਆਪਣੇ ਮਾਤਾ ਪਿਤਾ ਦਾ ਅਤੇ ਪੰਜਾਬ ਦਾ ਨਾਮ ਰੌਸ਼ਨ ਕਰਨ। ਇਸ ਮੌਕੇ ਮਨਪ੍ਰੀਤ ਸਿੰਘ ਧਾਲੀਵਾਲ, ਸਿਮਰਨਜੀਤ ਸਿੰਘ ਐਮ.ਸੀ,ਅਮਿਤ ਕਵੀਆ, ਵਿਜੇ ਅਰੋੜਾ, ਸੰਦੀਪ ਬਾਵਾ...
ਰੀਅਲਟੀ ਲਿਮਟਿਡ (“ਕੰਪਨੀ”), ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀਆਂ ਕਾਰਵਾਈਆਂ ਨਾਲ ਸਬੰਧਤ ਹਾਲੀਆ ਘਟਨਾਵਾਂ ਦੇ ਸੰਦਰਭ ਵਿੱਚ ਦਿੱਤਾ ਆਪਣਾ ਸਪੱਸਟੀਕਰਨ

ਰੀਅਲਟੀ ਲਿਮਟਿਡ (“ਕੰਪਨੀ”), ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀਆਂ ਕਾਰਵਾਈਆਂ ਨਾਲ ਸਬੰਧਤ ਹਾਲੀਆ ਘਟਨਾਵਾਂ ਦੇ ਸੰਦਰਭ ਵਿੱਚ ਦਿੱਤਾ ਆਪਣਾ ਸਪੱਸਟੀਕਰਨ

hot news, Politics
9 ਮਈ 2026 │ ਨਵੀਂ ਦਿੱਲੀ ਹੈਂਪਟਨ ਸਕਾਈ   ਰੀਅਲਟੀ ਲਿਮਟਿਡ (“ਕੰਪਨੀ”), ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀਆਂ ਕਾਰਵਾਈਆਂ ਨਾਲ ਸਬੰਧਤ ਹਾਲੀਆ ਘਟਨਾਵਾਂ ਦੇ ਸੰਦਰਭ ਵਿੱਚ, ਹੇਠ ਲਿਖੀ ਤੱਥਾਤਮਕ ਸਥਿਤੀ ਰਿਕਾਰਡ 'ਤੇ ਰੱਖਦੀ ਹੈ। ਕੰਪਨੀ ਆਪਣੇ ਸਥਾਪਿਤ ਤੱਥਾਂ, ਦੇਸ਼ ਦੇ ਕਾਨੂੰਨੀ ਅਤੇ ਸੰਵਿਧਾਨਕ ਢਾਂਚੇ ਅਤੇ ਮਾਨਯੋਗ ਨਿਆਂਪਾਲਿਕਾ ਦੀ ਸਿਆਣਪ ਵਿੱਚ ਪੂਰਾ ਭਰੋਸਾ ਰੱਖਦੀ ਹੈ।   *ਮੋਬਾਈਲ ਫ਼ੋਨ ਐਕਸਪੋਰਟ – ਭਾਰਤ ਸਰਕਾਰ ਦਾ ਇੱਕ ਪ੍ਰਮੁੱਖ ਖੇਤਰ** ਮੋਬਾਈਲ ਫ਼ੋਨ ਨਿਰਮਾਣ ਅਤੇ ਨਿਰਯਾਤ (ਐਕਸਪੋਰਟ) ਨੂੰ ਭਾਰਤ ਸਰਕਾਰ ਦੁਆਰਾ ‘ਮੇਕ ਇਨ ਇੰਡੀਆ’ ਅਤੇ ਪ੍ਰੋਡਕਸ਼ਨ-ਲਿੰਕਡ ਇੰਸੈਂਟਿਵ (PLI) ਸਕੀਮ ਦੇ ਤਹਿਤ ਇੱਕ ਪ੍ਰਮੁੱਖ ਤਰਜੀਹੀ ਖੇਤਰ ਵਜੋਂ ਪਛਾਣਿਆ ਗਿਆ ਹੈ। ਭਾਰਤ ਦਾ ਮੋਬਾਈਲ ਫ਼ੋਨ ਨਿਰਯਾਤ ਕਾਰੋਬਾਰ ਵਿੱਤੀ ਸਾਲ 2014-15 ਵਿੱਚ ਲਗਭਗ 1,500 ਕਰੋੜ ਰੁਪਏ ਤੋਂ ਵਧ ਕੇ ਵਿੱਤੀ ਸਾਲ 2024-25 ਵਿੱਚ ਲਗਭਗ 2 ਲੱਖ ਕਰੋੜ ਰੁਪਏ ਹੋ ਗਿਆ ਹੈ – ਜੋ ਕਿ 127 ਗੁਣਾ ਵਾਧਾ ਹੈ। ਸੰਯੁਕਤ ਅਰਬ ਅਮੀਰਾ (UAE) ਭਾਰਤੀ ਮੋਬਾਈਲ ਫ਼ੋਨ ਨਿਰਯਾਤ ਲਈ ਦੂਜਾ ਸਭ ਤੋਂ ਵੱਡਾ ਗਲੋਬਲ ਸ...
ਭਾਜਪਾ ਵਿਰੋਧੀ ਸਰਕਾਰਾਂ ਨੂੰ ਕੁਚਲਣ ਲਈ ਈਡੀ, ਸੀਬੀਆਈ ਅਤੇ ਚੋਣ ਕਮਿਸ਼ਨ ਦੀ ਵਰਤੋਂ ਕਰ ਰਹੀ ਹੈ: ਹਰਪਾਲ ਸਿੰਘ ਚੀਮਾ

ਭਾਜਪਾ ਵਿਰੋਧੀ ਸਰਕਾਰਾਂ ਨੂੰ ਕੁਚਲਣ ਲਈ ਈਡੀ, ਸੀਬੀਆਈ ਅਤੇ ਚੋਣ ਕਮਿਸ਼ਨ ਦੀ ਵਰਤੋਂ ਕਰ ਰਹੀ ਹੈ: ਹਰਪਾਲ ਸਿੰਘ ਚੀਮਾ

hot news, Politics
ਚੰਡੀਗੜ੍ਹ, 9 ਮਈ- ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਤਿੱਖਾ ਹਮਲਾ ਕਰਦਿਆਂ, ਦੇਸ਼ ਭਰ ਵਿੱਚ ਵਿਰੋਧੀ ਪਾਰਟੀਆਂ ਨੂੰ ਕੁਚਲਣ ਲਈ ਲੋਕਤੰਤਰ ਨੂੰ ਯੋਜਨਾਬੱਧ ਤਰੀਕੇ ਨਾਲ ਖਤਮ ਕਰਨ ਅਤੇ ਸੰਵਿਧਾਨਕ ਸੰਸਥਾਵਾਂ ਦੀ ਦੁਰਵਰਤੋਂ ਕਰਨ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਿਸ਼ਾਨਾ ਬਣਾਉਣ ਲਈ 3 ਕਰੋੜ ਪੰਜਾਬੀ ਭਾਜਪਾ ਨੂੰ ਮੂੰਹਤੋੜ ਜਵਾਬ ਦੇਣਗੇ ਅਤੇ ਉਨ੍ਹਾਂ ਨੇ 'ਆਪ' ਵਰਕਰਾਂ ਵੱਲੋਂ ਭਾਜਪਾ ਦੀ ਬਦਲੇਖੋਰੀ ਅਤੇ ਡਰਾਉਣ-ਧਮਕਾਉਣ ਦੀ ਰਾਜਨੀਤੀ ਨੂੰ ਬੇਨਕਾਬ ਕਰਨ ਲਈ ਭਾਜਪਾ ਦਫ਼ਤਰਾਂ ਦਾ ਘਿਰਾਓ ਕਰਨ ਦਾ ਐਲਾਨ ਵੀ ਕੀਤਾ। ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਗਤ ਸਿੰਘ, ਰਾਜਗੁਰੂ, ਸੁਖਦੇਵ ਅਤੇ ਲਾਲਾ ਲਾਜਪਤ ਰਾਏ ਵਰਗੇ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਸਦਕਾ ਸਥਾਪਿਤ ਹੋਇਆ ਲੋਕਤੰਤਰ ਅੱਜ ਭਾਜਪਾ ਤੋਂ ਗੰਭੀਰ ਖ਼ਤਰੇ ਵਿੱਚ ਹੈ। ਦੇਸ਼ ਦੀ ਆਜ਼ਾਦੀ ਅਤੇ ਲੋਕਤੰਤਰ ਦੀ ਸਥਾਪਨਾ ਲਈ ਪੰਜਾਬੀਆਂ ਨੇ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ,...
ਮੰਤਰੀ ਸੰਜੀਵ ਅਰੋੜਾ ਵਿਰੁੱਧ ਈਡੀ ਦੀ ਕਾਰਵਾਈ ਪੂਰੀ ਤਰ੍ਹਾਂ ਰਾਜਨੀਤੀ ਤੋਂ ਪ੍ਰੇਰਿਤ ਹੈ: ਆਪ

ਮੰਤਰੀ ਸੰਜੀਵ ਅਰੋੜਾ ਵਿਰੁੱਧ ਈਡੀ ਦੀ ਕਾਰਵਾਈ ਪੂਰੀ ਤਰ੍ਹਾਂ ਰਾਜਨੀਤੀ ਤੋਂ ਪ੍ਰੇਰਿਤ ਹੈ: ਆਪ

hot news, Politics
*ਚੰਡੀਗੜ੍ਹ, 9 ਮਈ 2026:*ਆਮ ਆਦਮੀ ਪਾਰਟੀ (ਆਪ) ਨੇ ਮੰਤਰੀ ਸੰਜੀਵ ਅਰੋੜਾ ਦੇ ਨਿਵਾਸ 'ਤੇ ਹੋਈ ਈਡੀ ਦੀ ਛਾਪੇਮਾਰੀ ਅਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਨੂੰ ਪੂਰੀ ਤਰ੍ਹਾਂ ਰਾਜਨੀਤੀ ਤੋਂ ਪ੍ਰੇਰਿਤ ਦੱਸਿਆ ਹੈ। ਕੇਂਦਰ ਦੀ ਭਾਜਪਾ ਸਰਕਾਰ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ 'ਆਪ' ਨੇ ਕਿਹਾ ਕਿ ਜਦੋਂ ਵੀ ਭਾਜਪਾ ਚੋਣ ਮੈਦਾਨ ਵਿੱਚ ਪਛੜਦੀ ਨਜ਼ਰ ਆਉਂਦੀ ਹੈ, ਉਹ ਆਪਣੀਆਂ ਜਾਂਚ ਏਜੰਸੀਆਂ ਨੂੰ ਅੱਗੇ ਕਰਕੇ ਵਿਰੋਧੀ ਧਿਰ ਦੀ ਆਵਾਜ਼ ਨੂੰ ਕੁਚਲਣ ਦੀ ਸਾਜ਼ਿਸ਼ ਰਚਦੀ ਹੈ। ਸੰਜੀਵ ਅਰੋੜਾ ਖ਼ਿਲਾਫ਼ ਇਹ ਕਾਰਵਾਈ ਉਸੇ ਬਦਲੇ ਦੀ ਰਾਜਨੀਤੀ ਦਾ ਹਿੱਸਾ ਹੈ। ਅਰੋੜਾ ਦੀ ਗ੍ਰਿਫ਼ਤਾਰੀ 'ਤੇ ਪ੍ਰਤੀਕਿਰਿਆ ਦਿੰਦਿਆਂ ਸੀਨੀਅਰ ਆਗੂ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਾਜਪਾ ਨੇ ਜਿਸ ਤਰ੍ਹਾਂ ਪੱਛਮੀ ਬੰਗਾਲ ਵਿੱਚ ਈਡੀ, ਸੀਬੀਆਈ ਅਤੇ ਹੋਰ ਕੇਂਦਰੀ ਏਜੰਸੀਆਂ ਦੇ ਤੰਤਰ ਦੀ ਦੁਰਵਰਤੋਂ ਕਰਕੇ ਚੋਣਾਂ ਲੁੱਟਣ ਅਤੇ ਸਰਕਾਰ ਬਣਾਉਣ ਦੀ ਕੋਸ਼ਿਸ਼ ਕੀਤੀ ਸੀ, ਹੁਣ ਉਹੀ ਘਿਨੌਣੀ ਖੇਡ ਪੰਜਾਬ ਵਿੱਚ ਖੇਡੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਸੰਜੀਵ ਅਰੋੜਾ ਜੀ 'ਤੇ ਰੇਡ ਨਹੀਂ ਹੈ, ਸਗੋਂ ਇ...
ਕਣਕ ਦੀ ਆਮਦ ਅਤੇ ਖਰੀਦ ਨੇ 122 ਲੱਖ ਮੀਟ੍ਰਿਕ ਟਨ ਦੇ ਟੀਚੇ ਨੂੰ ਕੀਤਾ ਪਾਰ

ਕਣਕ ਦੀ ਆਮਦ ਅਤੇ ਖਰੀਦ ਨੇ 122 ਲੱਖ ਮੀਟ੍ਰਿਕ ਟਨ ਦੇ ਟੀਚੇ ਨੂੰ ਕੀਤਾ ਪਾਰ

hot news
ਚੰਡੀਗੜ੍ਹ, 9 ਮਈ:ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ, ਪੰਜਾਬ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧਾਂ ਸਦਕਾ ਕਣਕ ਦੇ ਖਰੀਦ ਸੀਜ਼ਨ ਦੌਰਾਨ ਇੱਕ ਨਵਾਂ ਮੀਲ ਪੱਥਰ ਸਥਾਪਤ ਕਰਦਿਆਂ ਕਣਕ ਦੀ ਆਮਦ ਅਤੇ ਖਰੀਦ ਦੋਵਾਂ ਪੱਖੋਂ ਟੀਚਾ ਸਰ ਕਰ ਲਿਆ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਦੂਰਅੰਦੇਸ਼ੀ ਅਗਵਾਈ ਹੇਠ 122 ਲੱਖ ਮੀਟ੍ਰਿਕ ਟਨ ਦਾ ਅੰਕੜਾ ਪਾਰ ਕਰ ਲਿਆ ਗਿਆ ਹੈ। ਖਰੀਦ ਦੇ ਸ਼ੁਰੂਆਤੀ ਪੜਾਵਾਂ ਦੌਰਾਨ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਲਗਾਤਾਰ ਮੀਂਹ ਅਤੇ ਗੜੇਮਾਰੀ ਦੇ ਬਾਵਜੂਦ ਇਹ ਮੀਲ ਪੱਥਰ ਪ੍ਰਾਪਤ ਕੀਤਾ ਗਿਆ ਹੈ। ਹੁਣ ਤੱਕ ਕੁੱਲ 122.73 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ ਜਿਸ ਵਿੱਚੋਂ 122.23 ਲੱਖ ਮੀਟ੍ਰਿਕ ਟਨ ਕਣਕ ਖਰੀਦੀ ਜਾ ਚੁੱਕੀ ਹੈ। ਜ਼ਿਕਰਯੋਗ ਹੈ ਕਿ 7 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 29000 ਕਰੋੜ ਰੁਪਏ ਤੋਂ ਵੱਧ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਦੱਸਣਯੋਗ ਹੈ ਕਿ ਨਿਰਵਿਘਨ ਅਤੇ ਸਫ਼ਲ ਖਰੀ...
ਗੈਂਗਸਟਰਾਂ ’ਤੇ ਵਾਰ ਦਾ 109ਵਾਂ ਦਿਨ: ਪੰਜਾਬ ਪੁਲਿਸ ਨੇ 536 ਥਾਵਾਂ ’ਤੇ ਕੀਤੀ ਛਾਪੇਮਾਰੀ; 221 ਗ੍ਰਿਫ਼ਤਾਰ

ਗੈਂਗਸਟਰਾਂ ’ਤੇ ਵਾਰ ਦਾ 109ਵਾਂ ਦਿਨ: ਪੰਜਾਬ ਪੁਲਿਸ ਨੇ 536 ਥਾਵਾਂ ’ਤੇ ਕੀਤੀ ਛਾਪੇਮਾਰੀ; 221 ਗ੍ਰਿਫ਼ਤਾਰ

Crime, hot news
ਚੰਡੀਗੜ੍ਹ, 9 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ‘ਗੈਂਗਸਟਰਾਂ ਤੇ ਵਾਰ’ ਦੇ 109ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 536 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ  ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 109ਵੇਂ ਦਿਨ ਪੁਲਿਸ ਟੀਮਾਂ ਨੇ 17 ਹਥਿਆਰਾਂ ਸਮੇਤ 221 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 27,850 ਹੋ ਗਈ ਹੈ। ਇਸ ਤੋਂ ਇਲਾਵਾ 93 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 41 ਵ...
ਸ਼ੁਕਰਾਨਾ ਯਾਤਰਾ’ ਵਿੱਚ ਲੱਖਾਂ ਸੰਗਤਾਂ ਨੇ ਸ਼ਿਰਕਤ ਕਰਕੇ ਬੇਅਦਬੀ ਵਿਰੋਧੀ ਇਤਿਹਾਸਕ ਕਾਨੂੰਨ ਲਈ ਅਕਾਲ ਪੁਰਖ ਦਾ ਧੰਨਵਾਦ ਕੀਤਾ-ਭਗਵੰਤ ਸਿੰਘ ਮਾਨ

ਸ਼ੁਕਰਾਨਾ ਯਾਤਰਾ’ ਵਿੱਚ ਲੱਖਾਂ ਸੰਗਤਾਂ ਨੇ ਸ਼ਿਰਕਤ ਕਰਕੇ ਬੇਅਦਬੀ ਵਿਰੋਧੀ ਇਤਿਹਾਸਕ ਕਾਨੂੰਨ ਲਈ ਅਕਾਲ ਪੁਰਖ ਦਾ ਧੰਨਵਾਦ ਕੀਤਾ-ਭਗਵੰਤ ਸਿੰਘ ਮਾਨ

hot news
ਸੰਗਰੂਰ/ਪਟਿਆਲਾ/ਸ੍ਰੀ ਫਤਹਿਗੜ੍ਹ ਸਾਹਿਬ, 9 ਮਈ- ਬੇਅਦਬੀ ਦੀਆਂ ਘਟਨਾਵਾਂ ਵਿਰੁੱਧ ਸਖ਼ਤੀ ਨਾਲ ਨਿਪਟਣ ਅਤੇ ਪੰਜਾਬ ਵਿੱਚ ਫਿਰਕੂ ਸਦਭਾਵਨਾ ਵਾਲਾ ਮਾਹੌਲ ਮਹਿਫੂਜ਼ ਰੱਖਣ ਲਈ ਆਪਣੇ ਦ੍ਰਿੜ੍ਹ ਸੰਕਲਪ ਨੂੰ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਚਾਰ ਰੋਜ਼ਾ ‘ਸ਼ੁਕਰਾਨਾ ਯਾਤਰਾ’ ਦੌਰਾਨ ਪਿਆਰ, ਸਨੇਹ ਅਤੇ ਅਪਣੱਤ ਦਿਖਾਉਣ ਲਈ ਪੰਜਾਬ ਦੇ ਲੋਕਾਂ ਦਾ ਦਿਲੋਂ ਧੰਨਵਾਦ ਕੀਤਾ। 6 ਮਈ ਨੂੰ ਖਾਲਸੇ ਦੀ ਜਨਮ ਭੂਮੀ ਤੋਂ ਸ਼ੁਰੂ ਹੋਈ ‘ਸ਼ੁਕਰਾਨਾ ਯਾਤਰਾ’ ਅੱਜ ਪਵਿੱਤਰ ਨਗਰ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਸਮਾਪਤ ਹੋਈ।ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਫਤਿਹਗੜ੍ਹ ਸਾਹਿਬ ਦੀ ਪਵਿੱਤਰ ਧਰਤੀ ਪੰਜਾਬੀਆਂ ਨੂੰ ਜਬਰ-ਜ਼ੁਲਮ ਵਿਰੁੱਧ ਲੜਨ ਲਈ ਪ੍ਰੇਰਿਤ ਕਰਦੀ ਹੈ। ਉਨ੍ਹਾਂ ਕਿਹਾ ਕਿ ਯਾਤਰਾ ਸ੍ਰੀ ਆਨੰਦਪੁਰ ਸਾਹਿਬ ਵਿਖੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਸ਼ੁਰੂ ਹੋਈ ਸੀ। ਦੂਜੇ ਦਿਨ ਯਾਤਰਾ ਦੌਰਾਨ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੱਥਾ ਟੇਕਿਆ, ਉਸ ਤੋਂ ਬ...