Shadow

hot news

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਨਸ਼ਿਆਂ ਖਿਲਾਫ਼ ਜਾਗਰੂਕਤਾ ਵਾਹਨ ਰਵਾਨਾ

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਨਸ਼ਿਆਂ ਖਿਲਾਫ਼ ਜਾਗਰੂਕਤਾ ਵਾਹਨ ਰਵਾਨਾ

hot news
ਜਲੰਧਰ, 8 ਮਈ : ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਅੱਜ ਸਥਾਨਕ ਬਸਤੀ ਨੌ ਤੋਂ ਨਸ਼ਿਆਂ ਖਿਲਾਫ਼ ਜਾਗਰੂਕਤਾ ਵਾਹਨ ਨੂੰ ਰਵਾਨਾ ਕੀਤਾ ਗਿਆ। ਇਸ ਮੌਕੇ ਸੰਬੋਧਨ ਦੌਰਾਨ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਵੱਲੋਂ ਇਸ ਜਾਗਰੂਕਤਾ ਵਾਹਨ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਰਾਹੀਂ ਦੋ ਦਿਨ ਵਿਧਾਨ ਸਭਾ ਹਲਕਾ ਪੱਛਮੀ ਦੇ ਹਰ ਵਾਰਡ ਵਿੱਚ ਪਹੁੰਚ ਕਰਕੇ ਲੋਕਾਂ ਨੂੰ ਨਸ਼ਿਆਂ ਦੀ ਲਾਹਣਤ ਖਿਲਾਫ਼ ਲਾਮਬੰਦ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਦ੍ਰਿੜ ਸੰਕਲਪ ਹੈ ਅਤੇ ਇਸੇ ਵਚਨਬੱਧਤਾ ਤਹਿਤ ਨਸ਼ੇ ਦੇ ਕਾਰੋਬਾਰੀਆਂ ਖਿਲਾਫ਼ ਵੱਡੇ ਪੱਧਰ ’ਤੇ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਜਿਥੇ ਵੱਡੀ ਗਿਣਤੀ ਨਸ਼ਾ ਤਸਕਰਾਂ ਨੂੰ ਜ਼ੇਲ੍ਹਾਂ ਦੀਆਂ ਸਲਾਖਾਂ ਪਿੱਛੇ ਭੇਜਿਆ ਹੈ, ਉਥੇ ...
ਚੋਣਾਂ ਤੋਂ ਪਹਿਲਾਂ ਸਿਆਸੀ ਵਿਰੋਧੀਆਂ ਨੂੰ ਡਰਾਉਣ ਲਈ ਭਾਜਪਾ ਈਡੀ ਦੇ ਛਾਪਿਆਂ, ਚੋਣਵੇਂ ਲੀਕ ਅਤੇ ਮਨਘੜਤ ਕਹਾਣੀਆਂ ਦੀ ਵਰਤੋਂ ਕਰ ਰਹੀ ਹੈ: ਅਮਨ ਅਰੋੜਾ

ਚੋਣਾਂ ਤੋਂ ਪਹਿਲਾਂ ਸਿਆਸੀ ਵਿਰੋਧੀਆਂ ਨੂੰ ਡਰਾਉਣ ਲਈ ਭਾਜਪਾ ਈਡੀ ਦੇ ਛਾਪਿਆਂ, ਚੋਣਵੇਂ ਲੀਕ ਅਤੇ ਮਨਘੜਤ ਕਹਾਣੀਆਂ ਦੀ ਵਰਤੋਂ ਕਰ ਰਹੀ ਹੈ: ਅਮਨ ਅਰੋੜਾ

hot news, Punjab
ਚੰਡੀਗੜ੍ਹ 8 ਮਈ- ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਵੀਰਵਾਰ ਨੂੰ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਅਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) 'ਤੇ ਮਨਘੜਤ ਕਹਾਣੀਆਂ, ਚੋਣਵੇਂ ਤਰੀਕੇ ਨਾਲ ਜਾਣਕਾਰੀ ਲੀਕ ਕਰਨ ਅਤੇ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਰਾਹੀਂ ਉਨ੍ਹਾਂ ਨੂੰ ਬਦਨਾਮ ਕਰਨ ਲਈ ਰਾਜਨੀਤੀ ਤੋਂ ਪ੍ਰੇਰਿਤ ਮੁਹਿੰਮ ਚਲਾਉਣ ਦਾ ਦੋਸ਼ ਲਗਾਇਆ ਹੈ। ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ, ਆਪ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸਾਰੇ ਦੋਸ਼ਾਂ ਨੂੰ ਨਕਾਰ ਦਿੱਤਾ ਅਤੇ ਇਸ ਪੂਰੇ ਘਟਨਾਕ੍ਰਮ ਨੂੰ ਚੋਣਾਂ ਤੋਂ ਪਹਿਲਾਂ ਸਿਆਸੀ ਵਿਰੋਧੀਆਂ ਨੂੰ ਨਿਸ਼ਾਨਾ ਬਣਾਉਣ ਲਈ ਭਾਜਪਾ ਦੀ ਡਰਾਉਣ-ਧਮਕਾਉਣ ਅਤੇ ਚਰਿੱਤਰ ਹਨਨ ਦੀ ਰਾਜਨੀਤੀ ਦਾ ਪ੍ਰਤੀਕ ਕਰਾਰ ਦਿੱਤਾ। ਅਮਨ ਅਰੋੜਾ ਨੇ ਦੱਸਿਆ ਕਿ ਉਹ ਬੁੱਧਵਾਰ ਸਵੇਰੇ ਹੋਈ ਈਡੀ ਦੀ ਛਾਪੇਮਾਰੀ ਤੋਂ ਪੂਰੀ ਤਰ੍ਹਾਂ ਅਣਜਾਣ ਸਨ ਕਿਉਂਕਿ ਉਹ ਵਿਭਾਗੀ ਮੀਟਿੰਗਾਂ ਵਿੱਚ ਹਿੱਸਾ ਲੈਣ ਤੋਂ ਪਹਿਲਾਂ ਆਪਣੀ ਮਾਤਾ ਜੀ ਦੀ ਦੇਖਭਾਲ ਕਰ ਰਹੇ ਸਨ, ਜੋ ਪਿਛਲੇ ਦੋ ਹਫ਼ਤਿਆਂ ਤੋਂ ਆਈਸੀਯੂ ਵਿੱਚ ਦਾਖਲ ਹਨ। ਉਨ੍ਹਾਂ ਕਿਹਾ ਕਿ ਮੈਨੂੰ ਛਾ...
ਸ਼ੁਕਰਾਨਾ ਯਾਤਰਾ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰਦੁਆਰਾ ਮਸਤੂਆਣਾ ਸਾਹਿਬ ਵਿਖੇ ਮੱਥਾ ਟੇਕਿਆ

ਸ਼ੁਕਰਾਨਾ ਯਾਤਰਾ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰਦੁਆਰਾ ਮਸਤੂਆਣਾ ਸਾਹਿਬ ਵਿਖੇ ਮੱਥਾ ਟੇਕਿਆ

hot news, Politics
ਮਸਤੂਆਣਾ ਸਾਹਿਬ / ਸੰਗਰੂਰ / ਬਰਨਾਲਾ, 8 ਮਈ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਗੁਰਦੁਆਰਾ ਸ੍ਰੀ ਮਸਤੂਆਣਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਪੰਜਾਬ ਤੇ ਇਥੋਂ ਲੋਕਾਂ ਦੀ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ। ਆਪਣੀ 'ਸ਼ੁਕਰਾਨਾ ਯਾਤਰਾ' ਦੌਰਾਨ ਮੁੱਖ ਮੰਤਰੀ ਨੇ ਨਾਗਰਿਕਾਂ ਦੀ ਭਲਾਈ ਵਾਸਤੇ ਕੰਮ ਕਰਦੇ ਰਹਿਣ ਲਈ ਪਰਮਾਤਮਾ ਤੋਂ ਅਸ਼ੀਰਵਾਦ ਮੰਗਿਆ ਅਤੇ ਇਮਾਨਦਾਰੀ ਤੇ ਸਮਰਪਿਤ ਭਾਵਨਾ ਨਾਲ ਸੂਬੇ ਦੀ ਸੇਵਾ ਕਰਨ ਸਬੰਧੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਇਸ ਤੋਂ ਪਹਿਲਾਂ ਆਪਣੀ 'ਸ਼ੁਕਰਾਨਾ ਯਾਤਰਾ' ਦੌਰਾਨ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਸਰਕਾਰ ਨੇ ਮਸਤੂਆਣਾ ਸਾਹਿਬ ਵਿਖੇ ਪ੍ਰਸਤਾਵਿਤ ਮੈਡੀਕਲ ਕਾਲਜ ਦੀ ਉਸਾਰੀ ਨਾਲ ਸਬੰਧਤ ਸਾਰੀਆਂ ਰਸਮੀ ਕਾਰਵਾਈਆਂ ਪੂਰੀਆਂ ਕਰ ਲਈਆਂ ਹਨ ਅਤੇ ਇਸ ਪ੍ਰੋਜੈਕਟ ਲਈ ਪਛਾਣ ਕੀਤੀ ਗਈ ਜ਼ਮੀਨ ਦਾ ਨਿਰੀਖਣ ਕਰਨ ਲਈ ਕੇਂਦਰ ਸਰਕਾਰ ਦੀ ਇੱਕ ਟੀਮ ਦੇ ਜਲਦ ਆਉਣ ਦੀ ਉਮੀਦ ਹੈ। ਇਕੱਠ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਵਿਕਾਸ ਖਿੱਤੇ ਵਿੱਚ ਡਾਕਟਰੀ ਸਿੱਖਿਆ ਅਤੇ ਸਿਹਤ ਸੰਭਾਲ ਸੇਵਾਵਾਂ ਲਈ...
ਆਪ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਅਮਿਤ ਸ਼ਾਹ ਦੇ ਨਾਮ ‘ਤੇ ਕਥਿਤ ਤੌਰ ‘ਤੇ ਕੀਤੀ ਗਈ ਸ਼ੱਕੀ ਕਾਲ ‘ਤੇ ਕੀਤੀ ਚਿੰਤਾ ਪ੍ਰਗਟ

ਆਪ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਅਮਿਤ ਸ਼ਾਹ ਦੇ ਨਾਮ ‘ਤੇ ਕਥਿਤ ਤੌਰ ‘ਤੇ ਕੀਤੀ ਗਈ ਸ਼ੱਕੀ ਕਾਲ ‘ਤੇ ਕੀਤੀ ਚਿੰਤਾ ਪ੍ਰਗਟ

hot news, Politics
*ਚੰਡੀਗੜ੍ਹ, 8 ਮਈ . 2026* ਆਮ ਆਦਮੀ ਪਾਰਟੀ (ਆਪ) ਦੇ ਹੁਸ਼ਿਆਰਪੁਰ ਤੋਂ ਸਾਂਸਦ ਡਾ. ਰਾਜ ਕੁਮਾਰ ਚੱਬੇਵਾਲ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਾਂ 'ਤੇ ਆਈ ਇੱਕ ਸ਼ੱਕੀ ਫ਼ੋਨ ਕਾਲ 'ਤੇ ਗੰਭੀਰ ਚਿੰਤਾ ਪ੍ਰਗਟਾਈ ਅਤੇ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਦੀ ਮੰਗ ਕੀਤੀ। ਡਾਕਟਰ ਚੱਬੇਵਾਲ ਨੇ ਇਸ ਘਟਨਾ ਨੂੰ ਬੇਹੱਦ ਸ਼ੱਕੀ ਕਰਾਰ ਦਿੰਦਿਆਂ ਕਿਹਾ ਕਿ ਅਜਿਹੀਆਂ ਚਾਲਾਂ 'ਆਪ' ਆਗੂਆਂ ਵਿਰੁੱਧ ਖੇਡੀ ਜਾ ਰਹੀ ਗੰਦੀ ਅਤੇ ਨਿਰਾਸ਼ਾਜਨਕ ਰਾਜਨੀਤੀ ਨੂੰ ਦਰਸਾਉਂਦੀਆਂ ਹਨ। ਇੱਕ ਬਿਆਨ ਵਿੱਚ ਡਾਕਟਰ ਰਾਜ ਕੁਮਾਰ ਚੱਬੇਵਾਲ ਨੇ ਦੱਸਿਆ ਕਿ ਬੀਤੇ ਕੱਲ੍ਹ ਉਨ੍ਹਾਂ ਦਾ ਜਨਮ ਦਿਨ ਹੋਣ ਕਾਰਨ ਉਨ੍ਹਾਂ ਨੂੰ ਸਵੇਰ ਤੋਂ ਹੀ ਕਾਫੀ ਫ਼ੋਨ ਆ ਰਹੇ ਸਨ। ਇਸੇ ਦੌਰਾਨ ਸਵੇਰੇ ਕਰੀਬ 8:45 ਵਜੇ ਉਨ੍ਹਾਂ ਨੂੰ ਇੱਕ ਅਜੀਬ ਫ਼ੋਨ ਕਾਲ ਆਈ। ਉਨ੍ਹਾਂ ਦੱਸਿਆ ਕਿ ਫ਼ੋਨ ਕਰਨ ਵਾਲੇ ਨੇ ਪਹਿਲਾਂ ਉਨ੍ਹਾਂ ਨੂੰ ਪੁੱਛਿਆ ਕਿ ਕੀ ਆਪ ਸਾਂਸਦ ਡਾ. ਰਾਜ ਕੁਮਾਰ ਚੱਬੇਵਾਲ ਜੀ ਬੋਲ ਰਹੇ ਹਨ?" ਜਿਸ 'ਤੇ ਉਨ੍ਹਾਂ ਨੇ ਆਪਣੀ ਪਛਾਣ ਦੀ ਪੁਸ਼ਟੀ ਕੀਤੀ। ਡਾਕਟਰ ਚੱਬੇਵਾਲ ਨੇ ਦੱਸਿਆ ਕਿ ਇਸ ਤੋਂ ਬਾਅਦ ਕਾਲ ਕਰਨ ਵਾਲੇ ਨੇ ਕਿਹਾ ਕਿ ਕੇਂਦਰੀ ...
ਵਿਦਿਆਰਥੀਆਂ ਦੇ ਵਿਹਾਰ ਨੂੰ ਸਹੀ ਦਿਸ਼ਾ ਦੇਣ ਵਿੱਚ ਅਧਿਆਪਕਾਂ ਦੀ ਭੂਮਿਕਾ ਸਭ ਤੋਂ ਅਹਿਮ : ਡਾ. ਬਲਬੀਰ ਸਿੰਘ

ਵਿਦਿਆਰਥੀਆਂ ਦੇ ਵਿਹਾਰ ਨੂੰ ਸਹੀ ਦਿਸ਼ਾ ਦੇਣ ਵਿੱਚ ਅਧਿਆਪਕਾਂ ਦੀ ਭੂਮਿਕਾ ਸਭ ਤੋਂ ਅਹਿਮ : ਡਾ. ਬਲਬੀਰ ਸਿੰਘ

hot news
ਅੰਮ੍ਰਿਤਸਰ, 8 ਮਈ 2026 — ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਮਹਾਂ ਸਿੰਘ ਗੇਟ ਵਿਖੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਲਈ ਕਰਵਾਈ ਜਾ ਰਹੀ ਸਮਰੱਥਾ ਨਿਰਮਾਣ ਟ੍ਰੇਨਿੰਗ ਵਿੱਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ ਅਤੇ ਅਧਿਆਪਕਾਂ ਨਾਲ ਵਿਸਥਾਰਪੂਰਵਕ ਗੱਲਬਾਤ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਵਿਦਿਆਰਥੀਆਂ ਦੇ ਵਿਹਾਰ ਨੂੰ ਸਹੀ ਦਿਸ਼ਾ ਦੇਣ, ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਮਾਨਸਿਕ ਤੌਰ ‘ਤੇ ਮਜ਼ਬੂਤ ਬਣਾਉਣ ਵਿੱਚ ਅਧਿਆਪਕਾਂ ਦੀ ਭੂਮਿਕਾ ਸਭ ਤੋਂ ਅਹਿਮ ਹੈ। ਉਨ੍ਹਾਂ ਕਿਹਾ ਕਿ ਅਧਿਆਪਕ ਸਾਡੇ “ਨੇਸ਼ਨ ਬਿਲਡਰ” ਹਨ ਅਤੇ ਪੰਜਾਬ ਸਰਕਾਰ ਨੂੰ ਪੂਰਾ ਭਰੋਸਾ ਹੈ ਕਿ ਉਹ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਜਨ ਅੰਦੋਲਨ ਬਣਾਉਣ ਵਿੱਚ ਵੱਡਾ ਯੋਗਦਾਨ ਪਾਉਣਗੇ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਡਾਕਟਰ ਬੀ. ਆਰ. ਅੰਬੇਦਕਰ ਇੰਸਟੀਚਿਊਟ ਆਫ ਮੈਡੀਕਲ ਸਾਇੰਸ, ਮੋਹਾਲੀ, ਟਾਟਾ ਇੰਸਟੀਚਿਊਟ ਆਫ ਸੋਸ਼ਲ ਸਾਇੰਸ ਅਤੇ ਡਿਟਸੂ ਦੇ ਮਾਨਸਿਕ...
ਭਗਵੰਤ ਮਾਨ ਸਰਕਾਰ ਨੇ ਦਸਤੀ ਮਨਜ਼ੂਰੀਆਂ ਨੂੰ ਖ਼ਤਮ ਕਰਨ ਅਤੇ ਵਿੱਤੀ ਸ਼ਾਸਨ ਵਿੱਚ ਪਾਰਦਰਸ਼ਤਾ ਵਧਾਉਣ ਲਈ ਡਿਜੀਟਲ ਈ-ਸੈਂਕਸ਼ਨ ਸਿਸਟਮ ਕੀਤਾ ਲਾਂਚ

ਭਗਵੰਤ ਮਾਨ ਸਰਕਾਰ ਨੇ ਦਸਤੀ ਮਨਜ਼ੂਰੀਆਂ ਨੂੰ ਖ਼ਤਮ ਕਰਨ ਅਤੇ ਵਿੱਤੀ ਸ਼ਾਸਨ ਵਿੱਚ ਪਾਰਦਰਸ਼ਤਾ ਵਧਾਉਣ ਲਈ ਡਿਜੀਟਲ ਈ-ਸੈਂਕਸ਼ਨ ਸਿਸਟਮ ਕੀਤਾ ਲਾਂਚ

hot news
ਚੰਡੀਗੜ੍ਹ, 8 ਮਈ 2026- ਭਗਵੰਤ ਮਾਨ ਸਰਕਾਰ ਨੇ ਅੱਜ ਯੂਨੀਫਾਈਡ ਸੈਂਕਸ਼ਨ ਮੈਨੇਜਮੈਂਟ ਸਿਸਟਮ (ਯੂ.ਐਸ.ਐਮ.ਐਸ) ਦੀ ਸ਼ੁਰੂਆਤ ਕਰਕੇ ਵਿੱਤੀ ਸ਼ਾਸਨ ਵਿੱਚ ਇੱਕ ਵੱਡਾ ਮੀਲ ਪੱਥਰ ਕਾਇਮ ਕੀਤਾ। ਦਸਤੀ ਮਨਜ਼ੂਰੀਆਂ ਦੀ ਪ੍ਰਕਿਰਿਆ ਨੂੰ ਡਿਜੀਟਾਈਜ਼ ਕਰਨ ਅਤੇ ਇਸ ਨੂੰ ਸੂਬੇ ਦੀਆਂ ਭੁਗਤਾਨ ਪ੍ਰਣਾਲੀਆਂ ਨਾਲ ਨਿਰਵਿਘਨ ਜੋੜਨ ਲਈ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਇਸ ਈ-ਸੈਂਕਸ਼ਨ ਮੋਡਿਊਲ ਦਾ ਰਸਮੀ ਉਦਘਾਟਨ ਕੀਤਾ। ਇਹ ਰਣਨੀਤਕ ਸ਼ੁਰੂਆਤ ਨਾ ਸਿਰਫ਼ ਪੁਰਾਣੀਆਂ ਦਸਤੀ ਪ੍ਰਕਿਰਿਆਵਾਂ ਨੂੰ ਸਿਰੇ ਤੋਂ ਸਿਰੇ ਤੱਕ ਡਿਜੀਟਲ ਕੰਮਕਾਜ ਨਾਲ ਬਦਲਦੀ ਹੈ, ਸਗੋਂ ਕੇਂਦਰੀ ਦਿਸ਼ਾ-ਨਿਰਦੇਸ਼ਾਂ ਦੇ ਵੀ ਅਨੁਕੂਲ ਹੈ, ਜਿਸ ਨਾਲ ਸੂਬੇ ਲਈ ਵੱਡੇ ਵਿੱਤੀ ਪ੍ਰੋਤਸਾਹਨ ਦੇ ਮੌਕੇ ਪੈਦਾ ਹੋਣਗੇ। ਇੱਥੇ ਮਿਊਂਸੀਪਲ ਭਵਨ ਆਡੀਟੋਰੀਅਮ ਵਿਖੇ ਈ-ਸੈਂਕਸ਼ਨ ਮੋਡਿਊਲ ਦੀ ਸ਼ੁਰੂਆਤ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਬੋਲਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਬਿਹਤਰ ਵਿੱਤੀ ਪ੍ਰਬੰਧਨ, ਪਾਰਦਰਸ਼ਤਾ ਅਤੇ ਸਿਰੇ ਤੋਂ ਸਿਰੇ ਤੱਕ ਡਿਜੀਟਾਈਜ਼ੇਸ਼ਨ ਨੂੰ ਯਕੀਨੀ ਬਣਾਉਣ ਲਈ ਖਜ਼ਾਨਾ ਅਤੇ ਲੇਖਾ ਵਿਭਾਗ ਨੇ ਐਨ.ਆਈ.ਸੀ...
ਪੰਜਾਬ ਭਰ ਵਿੱਚ ਦੋ-ਰੋਜ਼ਾ ਮਿਲਕ ਸੈਂਪਲਿੰਗ ਮੁਹਿੰਮ ਚਲਾਈ; ਸਿਹਤ ਮੰਤਰੀ ਨੇ ਮਿਲਾਵਟਖ਼ੋਰਾਂ ਨੂੰ ਦਿੱਤੀ ਚੇਤਾਵਨੀ

ਪੰਜਾਬ ਭਰ ਵਿੱਚ ਦੋ-ਰੋਜ਼ਾ ਮਿਲਕ ਸੈਂਪਲਿੰਗ ਮੁਹਿੰਮ ਚਲਾਈ; ਸਿਹਤ ਮੰਤਰੀ ਨੇ ਮਿਲਾਵਟਖ਼ੋਰਾਂ ਨੂੰ ਦਿੱਤੀ ਚੇਤਾਵਨੀ

hot news
ਚੰਡੀਗੜ੍ਹ, 8 ਮਈ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚ ਸੁਰੱਖਿਅਤ ਅਤੇ ਉੱਚ-ਗੁਣਵੱਤਾ ਵਾਲੇ ਭੋਜਨ ਉਤਪਾਦਾਂ ਦੀ ਉਪਲਬਧਤਾ ਯਕੀਨੀ ਬਣਾਉਣ ਦੇ ਆਦੇਸ਼ ਨੂੰ ਪੂਰਾ ਕਰਨ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਫੂਡ ਐਂਡ ਡਰੱਗਜ਼ ਐਡਮਿਨਿਸਟ੍ਰੇਸ਼ਨ (ਐਫ.ਡੀ.ਏ.) ਪੰਜਾਬ ਨੇ ਸੂਬੇ ਵਿੱਚ ਦੁੱਧ ਦੇ ਨਮੂਨੇ ਲੈਣ ਲਈ ਦੋ ਰੋਜ਼ਾ ਮੁਹਿੰਮ ਚਲਾਈ। ਇਹ ਮੁਹਿੰਮ ਬੁੱਧਵਾਰ ਅਤੇ ਵੀਰਵਾਰ ਨੂੰ ਚਲਾਈ ਗਈ। ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਨਿਰਦੇਸ਼ਾਂ ਅਤੇ ਐਫ.ਡੀ.ਏ.,ਪੰਜਾਬ ਦੇ ਕਮਿਸ਼ਨਰ ਕੰਵਲਪ੍ਰੀਤ ਬਰਾੜ ਦੀ ਨਿਗਰਾਨੀ ਹੇਠ ਚਲਾਈ ਗਈ ਇਹ ਮੁਹਿੰਮ  ਡੇਅਰੀ ਸਪਲਾਈ ਚੇਨ ਦੇ ਵੱਖ-ਵੱਖ ਪਹਿਲੂਆਂ ’ਤੇ ਕੇਂਦਰਿਤ ਸੀ । ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਸੂਬੇ ਭਰ ਵਿੱਚ ਤੜਕਸਾਰ  ਨਾਕੇ ਲਗਾਏ ਗਏ ਸਨ, ਜਿਨ੍ਹਾਂ ਤਹਿਤ ਸ਼ਹਿਰੀ ਅਤੇ ਪੇਂਡੂ ਦੋਵਾਂ ਖੇਤਰਾਂ ਵਿੱਚ ਡੇਅਰੀ ਫਾਰਮਾਂ, ਸੰਗ੍ਰਹਿ ਕੇਂਦਰਾਂ, ਪ੍ਰੋਸੈਸਿੰਗ ਯੂਨਿਟਾਂ ਅਤੇ ਪ੍ਰਚੂਨ ਦੀਆਂ ਦੁਕਾਨਾਂ ਤੋਂ ਦੁੱਧ ਦੇ 200 ਨਮੂਨੇ ਲਏ ਗਏ। ਸਿਹਤ ਮੰਤਰੀ ਨੇ ਦੱਸਿਆ ਕਿ ਇਕੱਠੇ ਕੀਤੇ ਨਮੂਨਿਆਂ ਨੂੰ  ਮਿਲਾਵਟ, ਅਸ਼...
’ਸ਼ੁਕਰਾਨਾ ਯਾਤਰਾ’ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸਵਾਗਤ ਕਰਨ ਲਈ ਮਾਝਾ ਭਰ ‘ਚ ਲੋਕ ਸੜਕਾਂ ‘ਤੇ ਉਤਰੇ

’ਸ਼ੁਕਰਾਨਾ ਯਾਤਰਾ’ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸਵਾਗਤ ਕਰਨ ਲਈ ਮਾਝਾ ਭਰ ‘ਚ ਲੋਕ ਸੜਕਾਂ ‘ਤੇ ਉਤਰੇ

hot news
ਅੰਮ੍ਰਿਤਸਰ / ਜਲੰਧਰ; 7 ਮਈ 2026:ਪੰਜਾਬ ਵਿੱਚ ਜਨਤਕ ਭਾਗੀਦਾਰੀ ਅਤੇ ਭਾਵਨਾਤਮਕ ਧਾਰਮਿਕ ਉਤਸ਼ਾਹ ਦਾ ਅਨੋਖਾ ਦ੍ਰਿਸ਼ ਦੇਖਣ ਨੂੰ ਮਿਲਿਆ ਜਦੋਂ ਮਾਝਾ ਖੇਤਰ ਵਿੱਚ ਹਜ਼ਾਰਾਂ ਲੋਕ ਮੁੱਖ ਮੰਤਰੀ ਸਾਹਿਬ ਦੀ "ਸ਼ੁਕਰਾਨਾ ਯਾਤਰਾ" ਦੇ ਦੂਜੇ ਦਿਨ ਉਨ੍ਹਾਂ ਦੇ ਸਵਾਗਤ ਲਈ ਸੜਕਾਂ 'ਤੇ ਉਤਰ ਆਏ। ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਇਤਿਹਾਸਕ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਪਾਸ ਕਰਨ ਤੋਂ ਬਾਅਦ ਮੁੱਖ ਮੰਤਰੀ ਵੱਲੋਂ ਇਹ ਯਾਤਰਾ ਪਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਸ਼ੁਰੂ ਕੀਤੀ ਗਈ ਹੈ। ਅੰਮ੍ਰਿਤਸਰ ਵਿੱਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕ ਕੇ ਦਿਨ ਦੀ ਸ਼ੁਰੂਆਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਰਮਾਤਮਾ ਦਾ ਸ਼ੁਕਰਾਨਾ ਕੀਤਾ, ਜਿਨ੍ਹਾਂ ਨੇ ਉਨ੍ਹਾਂ ਦੀ ਸਰਕਾਰ ਨੂੰ ਦੇਸ਼ ਦਾ ਸਭ ਤੋਂ ਸਖ਼ਤ ਬੇਅਦਬੀ ਵਿਰੋਧੀ ਕਾਨੂੰਨ ਲਾਗੂ ਕਰਨ ਦਾ ਮੌਕਾ ਬਖਸ਼ਿਆ। ਅੰਮ੍ਰਿਤਸਰ, ਰਈਆ, ਕਰਤਾਰਪੁਰ, ਆਦਮਪੁਰ ਅਤੇ ਮਾਝੇ ਦੇ ਹੋਰ ਹਿੱਸਿਆਂ ਵਿੱਚ ਯਾਤਰਾ ਦੌਰਾਨ, ਲੋਕ ਵੱਡੀ ਗਿਣਤੀ ਵਿੱਚ ਸੜਕਾਂ 'ਤੇ ਇਕੱਠੇ ਹੋਏ ਅਤੇ ਮੁੱਖ ਮੰਤਰੀ ਦੇ ਕਾਫਲੇ ‘ਤੇ ਫੁੱਲਾਂ ਦੀ ਵਰਖਾ...
ਵਿਧਾਇਕ ਪ੍ਰਿੰਸੀਪਲ ਬੁੱਧਰਾਮ ਵੱਲੋਂ ਹਲਕਾ ਬੁਢਲਾਡਾ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ

ਵਿਧਾਇਕ ਪ੍ਰਿੰਸੀਪਲ ਬੁੱਧਰਾਮ ਵੱਲੋਂ ਹਲਕਾ ਬੁਢਲਾਡਾ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ

hot news
ਮਾਨਸਾ, 07 ਮਈ: ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਬੁਢਲਾਡਾ ਸ਼ਹਿਰ ਵਿਚ 4 ਥਾਵਾਂ 'ਤੇ ਟੱਕ ਲਗਾ ਕੇ ਵੱਖ ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ। ਵਿਧਾਇਕ ਬੁੱਧ ਰਾਮ ਨੇ ਦੱਸਿਆ ਕਿ ਵਾਰਡ 19 ਵਿੱਚ ਵਿਸ਼ਾਲ ਰਿਸ਼ੀ ਵਾਲੀ ਗਲੀ, ਚੌੜੀ ਗਲੀ ਵਿੱਚੋ ਪਾਣੀ ਦੀ ਨਿਕਾਸੀ ਦੇ ਪੱਕੇ ਪ੍ਰਬੰਧ ਕੀਤੇ ਜਾ ਰਹੇ ਹਨ। ਵਾਟਰ ਵਰਕਸ ਵਿਚਲੇ ਪਾਰਕ ਵਿੱਚ ਵਾਧਾ ਕਰਨ ਲਈ 50 ਲੱਖ ਦੀ ਗਰਾਂਟ ਜਾਰੀ ਕੀਤੀ ਗਈ ਹੈ ਅਤੇ 6 ਲੱਖ ਦੀ ਲਾਗਤ ਨਾਲ ਸੈਣੀ ਭਾਈਚਾਰੇ ਦੀ ਧਰਮਸ਼ਾਲਾ ਦਾ ਸ਼ੈੱਡ ਬਣਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਕੁਲਾਣਾ ਰੋਡ 'ਤੇ 20 ਲੱਖ ਰੁਪਏ ਦੀ ਲਾਗਤ ਨਾਲ ਅੰਬੇਡਕਰ ਭਵਨ ਦਾ ਨਿਰਮਾਣ, ਬਾਜੀਗਰ ਅਤੇ ਪਰਜਾਪਤ ਧਰਮਸ਼ਾਲਾ ਦੀ ਮੁਰੰਮਤ, ਵਾਰਡ 17 ਵਿੱਚ ਜੀਵਨ ਬਸਤੀ ਵਿੱਚ ਸ਼ੈੱਡ ਦੇ ਕੰਮ ਸਮੇਤ 12 ਸੜਕਾਂ ਦਾ ਨਵੀਨੀਕਰਨ ਕੀਤਾ ਗਿਆ ਹੈ। ਵਿਧਾਇਕ ਬੁੱਧ ਰਾਮ ਨੇ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਕੱਲ੍ਹ ਹੀ ਬੁਢਲਾਡਾ, ਬੋਹਾ ਅਤੇ ਬਰੇਟਾ ਦੇ ਵਿਕਾਸ ਕਾਰਜਾਂ ਲਈ ਮਿਊਂਸਪਲ ਫੰਡ ਵਿੱਚੋ 5.57 ਕਰੋੜ ਦੀ ਰਕਮ ਜਾਰੀ ਕੀਤੀ ਹੈ ਜਿਸ ਤਹਿਤ ਹਲਕਾ ਬੁਢਲਾਡਾ ਦੇ ਇੰਨ੍ਹਾਂ ਤਿ...
ਗੈਂਗਸਟਰਾਂ ’ਤੇ ਵਾਰ ਦਾ 107ਵਾਂ ਦਿਨ: ਪੰਜਾਬ ਪੁਲਿਸ ਵੱਲੋਂ 585 ਥਾਵਾਂ ’ਤੇ ਛਾਪੇਮਾਰੀ ; 323 ਕਾਬੂ

ਗੈਂਗਸਟਰਾਂ ’ਤੇ ਵਾਰ ਦਾ 107ਵਾਂ ਦਿਨ: ਪੰਜਾਬ ਪੁਲਿਸ ਵੱਲੋਂ 585 ਥਾਵਾਂ ’ਤੇ ਛਾਪੇਮਾਰੀ ; 323 ਕਾਬੂ

hot news
ਚੰਡੀਗੜ੍ਹ, 7 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ‘ਗੈਂਗਸਟਰਾਂ ਤੇ ਵਾਰ’ ਦੇ 107ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 585 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ  ਫੈਸਲਾਕੁੰਨ ਜੰਗ ਹੈ, ਜਿਸਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ 107ਵੇਂ ਦਿਨ ਪੁਲਿਸ ਟੀਮਾਂ ਨੇ ਪੰਜ ਹਥਿਆਰਾਂ ਸਮੇਤ 323 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 27,360 ਹੋ ਗਈ ਹੈ। ਇਸ ਤੋਂ ਇਲਾਵਾ 123 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ...