Shadow

hot news

ਅਕਾਲੀਆਂ ਨੇ ਬੇਅਦਬੀ ਦੀ ਆਗਿਆ ਦਿੱਤੀ ਅਤੇ ਦੋਸ਼ੀਆਂ ਨੂੰ ਬਚਾ ਕੇ ਰੱਖਿਆ, ਅੱਜ ਉਹ 25 ਲੋਕਾਂ ਨੂੰ ਵੀ ਇਕੱਠੇ ਨਹੀਂ ਕਰ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਾਲੀਆਂ ਨੇ ਬੇਅਦਬੀ ਦੀ ਆਗਿਆ ਦਿੱਤੀ ਅਤੇ ਦੋਸ਼ੀਆਂ ਨੂੰ ਬਚਾ ਕੇ ਰੱਖਿਆ, ਅੱਜ ਉਹ 25 ਲੋਕਾਂ ਨੂੰ ਵੀ ਇਕੱਠੇ ਨਹੀਂ ਕਰ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

hot news
ਤਰਨ ਤਾਰਨ, 7 ਮਈ 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ  ਅੱਜ ਅਕਾਲੀਆਂ ਦੇ ਕਾਰਜਕਾਲ ਦੌਰਾਨ 'ਬੇਅਦਬੀ' ਦੀਆਂ ਘਟਨਾਵਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ 'ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਅਕਾਲੀ ਆਗੂਆਂ ਨੇ ਸਿੱਖ ਸੰਗਤ ਨੂੰ ਇਨਸਾਫ਼ ਤਾਂ ਕੀ ਦੇਣਾ ਸੀ ਬਲਕਿ ਉਲਟਾ ਉਨ੍ਹਾਂ ਨੇ ਦੋਸ਼ੀਆਂ ਨੂੰ ਬਚਾ ਕੇ ਰੱਖਿਆ। ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ  ਵਿਖੇ ਮੱਥਾ ਟੇਕਣ ਤੋਂ ਬਾਅਦ ਮੁੱਖ ਮੰਤਰੀ ਨੇ  ਪੱਟੀ ਵਿਖੇ ਇਕੱਠ ਨੂੰ ਵੀ ਸੰਬੋਧਨ ਕਰਦਿਆਂ ਕਿਹਾ ਕਿ ਜਿਹੜੇ ਲੋਕ ਕਦੇ ਦਾਅਵਾ ਕਰਦੇ ਸਨ ਕਿ ਉਹ 25 ਸਾਲ ਪੰਜਾਬ 'ਤੇ ਰਾਜ ਕਰਨਗੇ, ਅੱਜ ਉਹ ਆਪਣੀਆਂ ਮੀਟਿੰਗਾਂ ਲਈ 25 ਲੋਕਾਂ ਨੂੰ ਵੀ ਇਕੱਠਾ ਨਹੀਂ ਕਰ ਪਾ ਰਹੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਕਾਲੀ ਖੁਦ 'ਬੇਅਦਬੀ' ਦੀਆਂ ਘਟਨਾਵਾਂ ਵਿੱਚ ਸ਼ਾਮਲ ਰਹੇ ਹਨ, ਜਿਸ ਕਾਰਨ ਉਹ ਕਦੇ ਵੀ ਅਜਿਹਾ ਕਾਨੂੰਨ ਨਹੀਂ ਲਿਆਏ। ਲੋਕ, ਖਾਸ ਕਰਕੇ ਮਾਝਾ ਖੇਤਰ ਦੇ ਲੋਕ, ਉਨ੍ਹਾਂ ਨੂੰ ਬਾਬਾ ਨਾਨਕ ਦੇ ਪੈਰੋਕਾਰ ਸਮਝ ਕੇ ਵੋਟ ਦਿੰਦੇ ਰਹੇ, ਪਰ ਉਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ 'ਬੇਅਦਬੀ' ਨਾਲ 'ਬਾਣੀ' ਦਾ ਘੋਰ ਅ...
ਚੋਣਾਂ ਤੋਂ ਠੀਕ ਪਹਿਲਾਂ ਦੇਸ਼ ਵਿੱਚ ਤਣਾਅਪੂਰਨ ਮਾਹੌਲ ਪੈਦਾ ਕਰਕੇ ਵੋਟਾਂ ਦਾ ਧਰੁਵੀਕਰਨ ਕਰਨ ਦੀ ਗੰਦੀ ਰਾਜਨੀਤੀ ਕਰ ਰਹੀ ਹੈ ਭਾਜਪਾ: ਕੁਲਦੀਪ ਧਾਲੀਵਾਲ

ਚੋਣਾਂ ਤੋਂ ਠੀਕ ਪਹਿਲਾਂ ਦੇਸ਼ ਵਿੱਚ ਤਣਾਅਪੂਰਨ ਮਾਹੌਲ ਪੈਦਾ ਕਰਕੇ ਵੋਟਾਂ ਦਾ ਧਰੁਵੀਕਰਨ ਕਰਨ ਦੀ ਗੰਦੀ ਰਾਜਨੀਤੀ ਕਰ ਰਹੀ ਹੈ ਭਾਜਪਾ: ਕੁਲਦੀਪ ਧਾਲੀਵਾਲ

hot news
ਚੰਡੀਗੜ੍ਹ/ਅਮ੍ਰਿਤਸਰ 7 ਮਈ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਪਿਛਲੇ ਦਿਨੀਂ ਪੰਜਾਬ ਵਿੱਚ ਹੋਏ ਧਮਾਕਿਆਂ 'ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਕੇਂਦਰ ਦੀ ਭਾਜਪਾ ਸਰਕਾਰ 'ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਇਹ ਪੂਰੇ ਪੰਜਾਬ ਅਤੇ ਭਾਰਤ ਲਈ ਚਿੰਤਾ ਦਾ ਵਿਸ਼ਾ ਹੈ ਕਿ ਆਖਿਰ ਜਦੋਂ ਵੀ ਦੇਸ਼ ਜਾਂ ਕਿਸੇ ਰਾਜ ਵਿੱਚ ਚੋਣਾਂ ਨੇੜੇ ਆਉਂਦੀਆਂ ਹਨ, ਉਦੋਂ ਹੀ ਇਹ ਬੰਬ ਧਮਾਕੇ ਅਤੇ ਅੱਤਵਾਦੀ ਹਮਲੇ ਕਿਉਂ ਹੁੰਦੇ ਹਨ? ਧਾਲੀਵਾਲ ਨੇ  ਕਿ ਚੋਣਾਂ ਤੋਂ ਠੀਕ ਪਹਿਲਾਂ ਕੇਂਦਰ ਦੀ ਭਾਜਪਾ ਸਰਕਾਰ ਜਨਤਾ ਨੂੰ ਡਰਾ ਕੇ ਅਤੇਦੇਸ਼ ਵਿੱਚ ਤਣਾਅਪੂਰਨ ਮਾਹੌਲ ਪੈਦਾ ਕਰਕੇ ਵੋਟਾਂ ਦਾ ਧਰੁਵੀਕਰਨ ਕਰਨ ਦੀ  ਗੰਦੀ ਰਾਜਨੀਤੀ ਕਰ ਰਹੀ ਹੈ। ਵੀਰਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਧਾਲੀਵਾਲ ਨੇ ਸਿਲਸਿਲੇਵਾਰ ਹਮਲਿਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਚਾਹੇ ਪਠਾਨਕੋਟ ਏਅਰਬੇਸ ਦਾ ਹਮਲਾ ਹੋਵੇ, ਪੁਲਵਾਮਾ, ਦੀਨਾਨਗਰ ਜਾਂ ਪਹਿਲਗਾਮ ਦਾ ਹਮਲਾ ਹੋਵੇ, ਇਨ੍ਹਾਂ ਸਾਰੀਆਂ ਘਟਨਾਵਾਂ ਵਿੱਚ ਸਾਡੇ ਬਹਾਦਰ ਜਵਾਨ ਸ਼ਹੀਦ ਹੋਏ ਹਨ। ਪਰ ਸਭ ਤੋਂ ਵੱਡਾ ਸਵ...
ਭਗਵੰਤ ਮਾਨ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਰਹੀ ਨਤੀਜੇ, ਕਪੂਰਥਲਾ ਵਿੱਚ ਹੈਰੋਇਨ ਦੀ ਬਰਾਮਦਗੀ ਵਿੱਚ 187% ਵਾਧਾ, ਪੁਲਿਸ ਨੇ ਨਸ਼ਾ ਜਾਲਾਂ ‘ਤੇ ਕੱਸਿਆ ਸ਼ਿਕੰਜਾ

ਭਗਵੰਤ ਮਾਨ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਰਹੀ ਨਤੀਜੇ, ਕਪੂਰਥਲਾ ਵਿੱਚ ਹੈਰੋਇਨ ਦੀ ਬਰਾਮਦਗੀ ਵਿੱਚ 187% ਵਾਧਾ, ਪੁਲਿਸ ਨੇ ਨਸ਼ਾ ਜਾਲਾਂ ‘ਤੇ ਕੱਸਿਆ ਸ਼ਿਕੰਜਾ

hot news
ਚੰਡੀਗੜ੍ਹ; 7 ਮਈ 2026:ਕਪੂਰਥਲਾ ਜ਼ਿਲ੍ਹੇ ਵਿੱਚ ਭਗਵੰਤ ਮਾਨ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਹੇਠ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਵਿੱਚ ਤੇਜ਼ ਵਾਧਾ ਦਰਜ ਕੀਤਾ ਗਿਆ ਹੈ, ਜੋ ਜ਼ਿਲ੍ਹਾ ਪੁਲਿਸ ਵੱਲੋਂ ਕੀਤੀ ਗਈ ਤੀਬਰ ਅਤੇ ਲਗਾਤਾਰ ਕਾਰਵਾਈ ਨੂੰ ਦਰਸਾਉਂਦਾ ਹੈ। ਅਧਿਕਾਰਕ ਅੰਕੜਿਆਂ ਅਨੁਸਾਰ 1 ਮਾਰਚ 2025 ਤੋਂ 30 ਅਪ੍ਰੈਲ 2026 ਤੱਕ ਕਪੂਰਥਲਾ ਪੁਲਿਸ ਨੇ 30.4 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ, ਜਦਕਿ ਮੁਹਿੰਮ ਤੋਂ ਪਹਿਲਾਂ ਦੇ ਸਮੇਂ (1 ਜਨਵਰੀ 2024 ਤੋਂ 28 ਫ਼ਰਵਰੀ 2025) ਦੌਰਾਨ 10.6 ਕਿਲੋਗ੍ਰਾਮ ਬਰਾਮਦਗੀ ਹੋਈ ਸੀ - ਜੋ ਕਿ 187% ਦਾ ਮਹੱਤਵਪੂਰਨ ਵਾਧਾ ਦਰਸਾਉਂਦਾ ਹੈ। ਇਸ ਸਮੇਂ ਦੌਰਾਨ ਭੁੱਕੀ ਦੀ ਬਰਾਮਦਗੀ 170 ਕਿਲੋਗ੍ਰਾਮ ਤੋਂ ਵੱਧ ਕੇ 452 ਕਿਲੋਗ੍ਰਾਮ ਤੋਂ ਉੱਪਰ ਹੋ ਗਈ, ਜੋ ਕਿ 166% ਵਾਧਾ ਹੈ, ਜਦਕਿ ਅਫ਼ੀਮ ਦੀ ਬਰਾਮਦਗੀ 6.845 ਕਿਲੋਗ੍ਰਾਮ ਤੋਂ ਵੱਧ ਕੇ 11.517 ਕਿਲੋਗ੍ਰਾਮ ਹੋ ਗਈ, ਜੋ ਕਿ 68% ਵਾਧਾ ਦਰਸਾਉਂਦਾ ਹੈ। ਇਸੇ ਸਮੇਂ ਦੌਰਾਨ ਹੀ ਨਸ਼ੀਲੀ ਗੋਲੀਆਂ ਅਤੇ ਕੈਪਸੂਲਾਂ ਦੀ ਬਰਾਮਦਗੀ 38,327 ਤੋਂ ਵੱਧ ਕੇ 72,480 ਹੋ ਗਈ ਜੋ ਕਿ ਕਰੀਬ...
ਪੰਜਾਬ ਦੇ 700 ਕਿਸਾਨਾਂ ਦੀ ਮੌਤ ਲਈ ਭਾਜਪਾ ਜ਼ਿੰਮੇਵਾਰ, ਕੇਂਦਰ ਸਰਕਾਰ ਹਰ ਰੋਜ਼ ਪੰਜਾਬ ਵਿਰੋਧੀ ਫੈਸਲੇ ਲੈਂਦੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ 700 ਕਿਸਾਨਾਂ ਦੀ ਮੌਤ ਲਈ ਭਾਜਪਾ ਜ਼ਿੰਮੇਵਾਰ, ਕੇਂਦਰ ਸਰਕਾਰ ਹਰ ਰੋਜ਼ ਪੰਜਾਬ ਵਿਰੋਧੀ ਫੈਸਲੇ ਲੈਂਦੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

hot news
*ਅੰਮ੍ਰਿਤਸਰ, 7 ਮਈ*: ਚਾਰ ਰੋਜ਼ਾ ਸ਼ੁਕਰਾਨਾ ਯਾਤਰਾ ਅੱਜ ਦੂਜੇ ਦਿਨ ਪਵਿੱਤਰ ਨਗਰੀ ਅੰਮ੍ਰਿਤਸਰ ਵਿਖੇ ਪਹੁੰਚੀ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਜਪਾ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਕ ਪਾਸੇ ਆਮ ਆਦਮੀ ਪਾਰਟੀ ਦੀ ਸਰਕਾਰ ‘ਲੋਕ ਸੇਵਾ ਦੀ ਸਿਆਸਤ’ ਕਰ ਰਹੀ ਹੈ ਅਤੇ ਦੂਜੇ ਪਾਸੇ ਭਾਜਪਾ ‘ਪੰਜਾਬ ਵਿਰੋਧੀ ਸਿਆਸਤ’ ਖੇਡ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸਿਰਫ਼ ਚਾਰ ਸਾਲਾਂ ਦੇ ਅੰਦਰ ਮੁਫ਼ਤ ਬਿਜਲੀ, 65,000 ਸਰਕਾਰੀ ਨੌਕਰੀਆਂ, ਖੇਤਾਂ ਨੂੰ ਨਹਿਰੀ ਪਾਣੀ, 10 ਲੱਖ ਰੁਪਏ ਦੀ ਮੁੱਖ ਮੰਤਰੀ ਸਿਹਤ ਯੋਜਨਾ ਅਤੇ ਔਰਤਾਂ ਲਈ ਮਹੀਨਾਵਾਰ ਸਨਮਾਨ ਰਾਸ਼ੀ ਪ੍ਰਦਾਨ ਕੀਤੀ ਹੈ। ਦੂਜੇ ਪਾਸੇ ਕੇਂਦਰ ਵਿੱਚ ਬੈਠੀ ਭਾਜਪਾ ਵਾਰ-ਵਾਰ ਪੰਜਾਬ ਵਿਰੋਧੀ ਫੈਸਲੈ ਕੇ ਪੰਜਾਬੀਆਂ ਨਾਲ ਧੋਖਾ ਕਰ ਰਹੀ ਹੈ।ਕਿਸਾਨ ਅੰਦੋਲਨ ਦੌਰਾਨ 700 ਕਿਸਾਨਾਂ ਦੀਆਂ ਮੌਤਾਂ ਹੋਣ 'ਤੇ ਭਾਜਪਾ ਉੱਤੇ ਤਿੱਖਾ ਹਮਲਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ ਨਹੀਂ ਕਰੇਗਾ, ਜਿਨ੍ਹਾਂ ਨੇ ਅੰਨਦਾਤੇ ਦੀ ਆਵਾਜ਼ ਨੂੰ ਕੁਚਲਿਆ ਅਤੇ ਸੂਬੇ ਦੇ ਅਧਿਕਾਰਾਂ, ਵਸ...
ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਫਾਜ਼ਿਲਕਾ ਦੇ ਗਾਂਧੀ ਨਗਰ ਵਾਰਡ ਨੰ. 15 ਵਿਖੇ ਪਾਰਕ ਦੇ ਸੁੰਦਰੀਕਰਨ ਦਾ ਕੰਮ ਸ਼ੁਰੂ ਕਰਵਾਇਆ

ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਫਾਜ਼ਿਲਕਾ ਦੇ ਗਾਂਧੀ ਨਗਰ ਵਾਰਡ ਨੰ. 15 ਵਿਖੇ ਪਾਰਕ ਦੇ ਸੁੰਦਰੀਕਰਨ ਦਾ ਕੰਮ ਸ਼ੁਰੂ ਕਰਵਾਇਆ

hot news
ਫਾਜ਼ਿਲਕਾ 6ਮਈ 2026… ਫਾਜ਼ਿਲਕਾ ਦੇ ਵਿਧਾਇਕ ਸ੍ਰੀ. ਨਰਿੰਦਰਪਾਲ ਸਿੰਘ ਸਵਨਾ ਨੇ ਹਲਕਾ ਫਾਜ਼ਿਲਕਾ ਦੇ ਗਾਂਧੀ ਨਗਰ ਵਾਰਡ ਨੰ. 15 ਵਿਖੇ ਮੌਜੂਦ ਮੇਨ ਪਾਰਕ ਦੇ ਸੁਧਾਰ ਤੇ ਸੁੰਦਰੀਕਰਨ ਦਾ ਕੰਮ ਸ਼ੁਰੂ ਕਰਵਾਇਆ। ਇਸ ਮੌਕੇ ਬੋਲਦਿਆ ਵਿਧਾਇਕ ਸਵਨਾ ਨੇ ਇਹ ਪਾਰਕ ਲਾਈਟਾਂ, ਬੈਠਣ ਲਈ ਬੈਂਚ, ਸਾਫ ਪੀਣ ਯੋਗ ਪਾਣੀ ਤੇ ਸੈਰ ਕਰਨ ਲਈ ਘਾਹ ਆਦਿ ਸਾਰੀਆਂ ਆਧੁਨਿਕ ਸਹੂਲਤਾਂ ਨਾਲ ਲੈੱਸ ਹੋਵੇਗਾ ਤੇ ਇਹ ਪਾਰਕ ਆਉਣ ਵਾਲੇ 1 ਮਹੀਨੇ ਵਿੱਚ ਪੂਰਾ ਹੋ ਜਾਵੇਗਾ। ਪਾਰਕ ਬਣਨ ਤੋਂ ਬਾਅਦ ਮੁਹੱਲਾ ਗਾਂਧੀ ਨਗਰ ਦੇ ਬਜ਼ੁਰਗ ਤੇ ਬੱਚੇ ਆ ਕੇ ਆਪਣੀਆਂ ਕਸਰਤਾਂ ਤੇ ਮਨੋਰੰਜਨ ਕਰ ਸਕਣਗੇ। ਉਨ੍ਹਾਂ ਕਿਹਾ ਕਿ ਗਾਂਧੀ ਨਗਰ ਵਾਸੀਆਂ ਦੀ ਬੜੇ ਲੰਬੇ ਸਮੇਂ ਤੋਂ ਮੰਗ ਸੀ ਸਾਡੇ ਪਾਰਕ ਦਾ ਸੁੰਦਰੀਕਰਨ ਕੀਤਾ ਜਾਵੇ ਤੇ ਅੱਜ ਇਨ੍ਹਾਂ ਦੀ ਇਹ ਮੰਗ ਪੂਰੀ ਹੋ ਗਈ ਹੈ।  ਉਨ੍ਹਾਂ ਕਿਹਾ ਕਿ ਸਾਡੇ ਹਲਕੇ ਦਾ ਵਿਕਾਸ ਇਨ੍ਹਾਂ ਕਿਸੇ ਵੀ ਸਰਕਾਰ ਸਮੇਂ ਨਹੀਂ ਹੋਇਆ ਜਿਨ੍ਹਾਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸਮੇ਼ਂ ਹੋਇਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਸਾਰੇ ਵਿਕਾਸ ਦੇ ਕੰਮ ਪਾਰਟੀਬਾਜ਼ੀ...
ਮੁੱਖ ਮੰਤਰੀ ਵੱਲੋਂ ਜੇ.ਸੀ.ਟੀ. ਮਿੱਲ ਫਗਵਾੜਾ ਨੂੰ ਮੁੜ ਚਾਲੂ ਕਰਨ ਦਾ ਐਲਾਨ, ਦੋਆਬੇ ਨੂੰ ਮਿਲੇਗਾ ਵੱਡਾ ਹੁਲਾਰਾ

ਮੁੱਖ ਮੰਤਰੀ ਵੱਲੋਂ ਜੇ.ਸੀ.ਟੀ. ਮਿੱਲ ਫਗਵਾੜਾ ਨੂੰ ਮੁੜ ਚਾਲੂ ਕਰਨ ਦਾ ਐਲਾਨ, ਦੋਆਬੇ ਨੂੰ ਮਿਲੇਗਾ ਵੱਡਾ ਹੁਲਾਰਾ

hot news
*ਫਗਵਾੜਾ, 6 ਮਈ*:ਦੋਆਬਾ ਖੇਤਰ ਨੂੰ ਵੱਡਾ ਤੋਹਫਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਨੀਆ ਭਰ ਵਿੱਚ ਪ੍ਰਸਿੱਧ ਜੇ.ਸੀ.ਟੀ. ਮਿੱਲ ਫਗਵਾੜਾ ਨੂੰ ਮੁੜ ਸ਼ੁਰੂ ਕਰਨ ਦਾ ਐਲਾਨ ਕਰਦਿਆਂ ਕਿਹਾ ਕਿ ਦੋਆਬੇ ਦਾ ਦਿਲ ਸਮਝੀ ਜਾਂਦੀ ਇਸ ਮਿੱਲ ਦੇ ਚਾਲੂ ਹੋਣ ਨਾਲ ਜਿੱਥੇ ਆਰਥਿਕ ਗਤੀਵਿਧੀਆਂ ਨੂੰ ਵੱਡਾ ਹੁਲਾਰਾ ਮਿਲੇਗਾ, ਉੱਥੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ। ਆਪਣੀ ਸ਼ੁਕਰਾਨਾ ਯਾਤਰਾ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੇਰੇ ਕੋਲ ਸਾਰੇ ਪੰਜਾਬੀਆਂ, ਖਾਸ ਕਰਕੇ ਫਗਵਾੜਾ ਦੇ ਲੋਕਾਂ ਲਈ ਖੁਸ਼ਖਬਰੀ ਹੈ ਕਿ ਮਸ਼ਹੂਰ ਜੇ.ਸੀ.ਟੀ. ਮਿੱਲ ਛੇਤੀ ਹੀ ਕੰਮਕਾਜ ਮੁੜ ਸ਼ੁਰੂ ਕਰੇਗੀ। ਉਤਪਾਦਨ ਮੁੜ ਸ਼ੁਰੂ ਹੋਣ 'ਤੇ ਇਸ ਮਿੱਲ ਦੀ ਪੁਰਾਣੀ ਸ਼ਾਨ ਨੂੰ ਬਹਾਲ ਕੀਤਾ ਜਾਵੇਗਾ, ਜਿਸ ਨਾਲ ਦੋਆਬਾ ਦੇ ਉਦਯੋਗਿਕ ਵਿਕਾਸ ਨੂੰ ਵੱਡਾ ਹੁਲਾਰਾ ਮਿਲੇਗਾ। ਪੰਜਾਬ ਨੂੰ ਅੰਤਰਰਾਸ਼ਟਰੀ ਫੁੱਟਬਾਲ ਦੇ ਨਕਸ਼ੇ 'ਤੇ ਮੁੜ ਉਭਾਰਨ ਲਈ ਜੇ.ਸੀ.ਟੀ. ਦੀ ਫੁੱਟਬਾਲ ਟੀਮ ਨੂੰ ਵੀ ਮੁੜ ਸੁਰਜੀਤ ਕੀਤਾ ਜਾਵੇਗਾ। ਇੱਕ ਪੰਜਾਬੀ ਉੱਦਮੀ ਨੇ ਜੇ.ਸੀ.ਟੀ. ਮਿੱਲ ਦੀਆਂ ਜਾਇਦਾਦਾਂ ਖਰੀਦੀਆਂ ਹਨ...
ਭਾਜਪਾ ਕਦੇ ਵੀ ਆਰਥਿਕ ਤਰੱਕੀ ਜਾਂ ਵਿਕਾਸ ‘ਤੇ ਵੋਟਾਂ ਨਹੀਂ ਮੰਗਦੀ, ਸਿਰਫ ਧਰਮ ਅਤੇ ਜਾਤੀਗਤ ਵੰਡ, ਨਫ਼ਰਤ ਅਤੇ ਕੌਮੀ ਏਕਤਾ ਨੂੰ ਤੋੜਨ ਦੀਆਂ ਕੋਸ਼ਿਸ਼ਾਂ ਰਾਹੀਂ ਚੋਣਾਂ ਲੜਦੀ ਹੈ: ਹਰਪਾਲ ਸਿੰਘ ਚੀਮਾ

ਭਾਜਪਾ ਕਦੇ ਵੀ ਆਰਥਿਕ ਤਰੱਕੀ ਜਾਂ ਵਿਕਾਸ ‘ਤੇ ਵੋਟਾਂ ਨਹੀਂ ਮੰਗਦੀ, ਸਿਰਫ ਧਰਮ ਅਤੇ ਜਾਤੀਗਤ ਵੰਡ, ਨਫ਼ਰਤ ਅਤੇ ਕੌਮੀ ਏਕਤਾ ਨੂੰ ਤੋੜਨ ਦੀਆਂ ਕੋਸ਼ਿਸ਼ਾਂ ਰਾਹੀਂ ਚੋਣਾਂ ਲੜਦੀ ਹੈ: ਹਰਪਾਲ ਸਿੰਘ ਚੀਮਾ

hot news
ਚੰਡੀਗੜ੍ਹ, 6 ਮਈ 2026- ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਅੰਮ੍ਰਿਤਸਰ ਦੇ ਖਾਸਾ ਇਲਾਕੇ ਅਤੇ ਜਲੰਧਰ ਦੇ ਬੀਐਸਐਫ ਚੌਂਕ ਵਿੱਚ ਹੋਏ ਧਮਾਕਿਆਂ ਦੀ ਸਖ਼ਤ ਨਿੰਦਾ ਕਰਦਿਆਂ ਇਨ੍ਹਾਂ ਨੂੰ ਦਹਿਸ਼ਤ ਫੈਲਾਉਣ ਅਤੇ ਪੰਜਾਬ ਦੀ ਸਖ਼ਤ ਮਿਹਨਤ ਨਾਲ ਕਮਾਈ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਜਾਣਬੁੱਝ ਕੇ ਕੀਤੀ ਗਈ ਕੋਸ਼ਿਸ਼ ਕਰਾਰ ਦਿੱਤਾ। ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਾਅਵਾ ਕੀਤਾ ਕਿ ਭਾਜਪਾ ਚੋਣਾਂ ਤੋਂ ਪਹਿਲਾਂ ਸਿਆਸੀ ਲਾਹੇ ਲਈ ਪੰਜਾਬ ਵਿੱਚ ਡਰ ਅਤੇ ਵੰਡ ਦਾ ਮਾਹੌਲ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ, "ਜਿੱਥੇ ਕਿਤੇ ਵੀ ਸੂਬਾਈ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਹਨ, ਭਾਵੇਂ ਉਹ ਪੱਛਮੀ ਬੰਗਾਲ ਹੋਵੇ, ਕੇਰਲ, ਤਾਮਿਲਨਾਡੂ ਜਾਂ ਉੱਤਰ ਪ੍ਰਦੇਸ਼, ਭਾਜਪਾ ਲੋਕਾਂ ਵਿੱਚ ਨਫ਼ਰਤ ਅਤੇ ਵੰਡ ਪੈਦਾ ਕਰਨ ਦੀ ਰਣਨੀਤੀ ਹੀ ਅਪਣਾਉਂਦੀ ਹੈ। ਆਰਥਿਕਤਾ ਜਾਂ ਗਰੀਬਾਂ ਦੀ ਹਾਲਤ 'ਤੇ ਧਿਆਨ ਕੇਂਦਰਿਤ ਕਰਨ ਦੀ ਬਜਾਏ, ਭਾਜਪਾ ਜਾਤੀ ਅਤੇ ਧਰਮ ਦ...
ਰੂਪਨਗਰ ਪੁਲਿਸ ਵੱਲੋਂ ਚੋਰੀ ਦੀ ਵਾਰਦਾਤ ਦਾ ਪਰਦਾਫਾਸ਼, ਤਿੰਨ ਦੋਸ਼ੀ ਗ੍ਰਿਫਤਾਰ

ਰੂਪਨਗਰ ਪੁਲਿਸ ਵੱਲੋਂ ਚੋਰੀ ਦੀ ਵਾਰਦਾਤ ਦਾ ਪਰਦਾਫਾਸ਼, ਤਿੰਨ ਦੋਸ਼ੀ ਗ੍ਰਿਫਤਾਰ

Crime, hot news
ਰੂਪਨਗਰ, 06 ਮਈ: ਰੂਪਨਗਰ ਪੁਲਿਸ ਵੱਲੋਂ ਚੋਰੀ ਦੀ ਵਾਰਦਾਤ ਦਾ ਪਰਦਾਫਾਸ਼ ਕਰਦਿਆਂ ਤਿੰਨ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਚੋਰੀਸ਼ੁਦਾ ਸਮਾਨ ਵਿੱਚੋ 02 ਜੋੜੀਆ ਏਅਰਿੰਗ ਸੋਨਾ ਨੂੰ ਵੀ ਬ੍ਰਾਮਦ ਕੀਤਾ ਹੈ। ਇਸ ਚੋਰੀ ਦੀ ਵਾਰਦਾਤ ਸੰਬਧੀ ਜਾਣਕਾਰੀ ਦਿੰਦਿਆਂ ਐੱਸਐੱਚਓ ਥਾਣਾ ਸਿਟੀ ਰੂਪਨਗਰ ਸ਼੍ਰੀ ਪਵਨ ਚੌਧਰੀ ਨੇ ਦੱਸਿਆ ਕਿ 04.05.2026 ਨੂੰ ਕੁਲਜੀਤ ਕੌਰ ਪਤਨੀ ਲੇਟ ਸਰਬਜੀਤ ਸਿੰਘ ਵਾਸੀ ਮਕਾਨ ਨੰਬਰ 1000 ਵਾਰਡ ਨੰਬਰ 13 ਮੁਹੱਲਾ ਉੱਚਾ ਖੇੜਾ ਰੂਪਨਗਰ ਥਾਣਾ ਸਿਟੀ ਰੂਪਨਗਰ ਜ਼ਿਲ੍ਹਾ ਰੂਪਨਗਰ ਦੇ ਘਰ ਦੇ ਮੁੱਖ ਦਰਵਾਜੇ ਦਾ ਤਾਲਾ ਤੋੜ ਕੇ ਅਲਮਾਰੀ ਵਿੱਚ ਰੱਖੇ ਸੋਨੇ ਅਤੇ ਚਾਂਦੀ ਦੇ ਗਹਿਣੇ ਅਤੇ ਨਗਦੀ ਨੂੰ ਨਾ ਮਾਲੂਮ ਵਿਅਕਤੀਆ ਵੱਲੋਂ ਚੋਰੀ ਕਰਨ ਬਾਰੇ ਇਤਲਾਹ ਪ੍ਰਾਪਤ ਹੋਈ ਸੀ ਜਿਸ ਦੇ ਆਧਾਰ ਤੇ ਮੁਕੱਦਮਾ ਨੰਬਰ 103 ਮਿਤੀ 05.05.2026 ਅ/ਧ 305, 331(4) ਬੀ.ਐਨ.ਐਸ. ਥਾਣਾ ਸਿਟੀ ਰੂਪਨਗਰ ਜ਼ਿਲ੍ਹਾ ਰੂਪਨਗਰ ਦਰਜ ਰਜਿਸਟਰ ਕੀਤਾ ਗਿਆ ਸੀ। ਸ਼੍ਰੀ ਪਵਨ ਚੌਧਰੀ ਨੇ ਦੱਸਿਆ ਕਿ ਇਸ ਸੰਬਧੀ ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਮਨਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾ ਤਹਿਤ ਉਪ ਕਪਤਾਨ ਪੁਲਿਸ ਸ...
ਫੁੱਟ ਪਾਊ ਰਾਜਨੀਤੀ ਅਤੇ ਭਾਈਚਾਰਿਆਂ ਵਿੱਚ ਟਕਰਾਅ ਪੈਦਾ ਕਰਨ ਦੀਆਂ ਕੋਸ਼ਿਸ਼ਾਂ ਲੋਕਤੰਤਰ ਲਈ ਵਧੇਰੇ ਘਾਤਕ ਅਤੇ ਸਾਡੇ ਸ਼ਹੀਦਾਂ ਦੇ ਆਦਰਸ਼ਾਂ ਦੇ ਵਿਰੁੱਧ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਫੁੱਟ ਪਾਊ ਰਾਜਨੀਤੀ ਅਤੇ ਭਾਈਚਾਰਿਆਂ ਵਿੱਚ ਟਕਰਾਅ ਪੈਦਾ ਕਰਨ ਦੀਆਂ ਕੋਸ਼ਿਸ਼ਾਂ ਲੋਕਤੰਤਰ ਲਈ ਵਧੇਰੇ ਘਾਤਕ ਅਤੇ ਸਾਡੇ ਸ਼ਹੀਦਾਂ ਦੇ ਆਦਰਸ਼ਾਂ ਦੇ ਵਿਰੁੱਧ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

hot news
ਖਟਕੜ ਕਲਾਂ/ਬਲਾਚੌਰ, 6 ਮਈ 2026- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੇਸ਼ ਭਰ ਵਿੱਚ ਚੱਲ ਰਹੀ ਫੁੱਟ ਪਾਊ ਰਾਜਨੀਤੀ 'ਤੇ ਤਿੱਖਾ ਹਮਲਾ ਬੋਲਦਿਆਂ ਚੇਤਾਵਨੀ ਦਿੱਤੀ ਕਿ ਭਾਈਚਾਰਿਆਂ ਵਿੱਚ ਟਕਰਾਅ ਪੈਦਾ ਕਰਨ ਲਈ ਘੜੇ ਜਾ ਰਹੇ ਮਨਸੂਬੇ ਦੇਸ਼ ਨੂੰ ਉਨ੍ਹਾਂ ਆਦਰਸ਼ਾਂ ਤੋਂ ਦੂਰ ਧੱਕ ਰਹੇ ਹਨ, ਜਿਨ੍ਹਾਂ ਲਈ ਸ਼ਹੀਦ-ਏ-ਆਜ਼ਮ ਭਗਤ ਸਿੰਘ ਅਤੇ ਹੋਰ ਸ਼ਹੀਦਾਂ ਨੇ ਕੁਰਬਾਨੀਆਂ ਦਿੱਤੀਆਂ ਸਨ। ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਮੱਥਾ ਟੇਕਣ ਤੋਂ ਬਾਅਦ "ਸ਼ੁਕਰਾਨਾ ਯਾਤਰਾ" ਦੌਰਾਨ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਬੇਅਦਬੀ ਵਿਰੋਧੀ ਸਖ਼ਤ ਕਾਨੂੰਨ ਬਣਾਇਆ ਹੈ, ਜੋ ਇਹ ਯਕੀਨੀ ਬਣਾਏਗਾ ਕਿ ਕੋਈ ਵੀ ਦੋਸ਼ੀ ਕਾਨੂੰਨੀ ਖਾਮੀਆਂ ਦਾ ਫਾਇਦਾ ਉਠਾ ਕੇ ਸਜ਼ਾ ਤੋਂ ਨਾ ਬਚ ਸਕੇ। ਆਪਣੇ ਐਕਸ ਹੈਂਡਲ ’ਤੇ ਕੁਝ ਫੋਟੋਆਂ ਸਾਂਝੀਆਂ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ "ਅੱਜ ਮੈਂ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਜਨਮ ਸਥਾਨ ਖਟਕੜ ਕਲਾਂ ਦੀ ਪਵਿੱਤਰ ਧਰਤੀ 'ਤੇ ਨਤਮਸਤਕ ਹੋ ਕੇ ਸਾਡੇ ਸ਼ਹੀਦਾਂ ਦੀਆ...
ਪੰਜਾਬ ਪੁਲਿਸ ਦੇ ‘ਯੁਵਾ ਸਾਂਝ ਪ੍ਰੋਗਰਾਮ’ ਨੇ  2358 ਰਾਹ ਤੋਂ ਭਟਕੇ ਨੌਜਵਾਨਾਂ ਦੀ ਆਨਲਾਈਨ ਪਹਿਚਾਣ ਕਰਕੇ ਉਨ੍ਹਾਂ ਨੂੰ ਗੈਂਗਸਟਰਾਂ ਦੇ ਪ੍ਰਭਾਵ ਹੇਠ ਆਉਣ ਤੋਂ ਬਚਾਇਆ

ਪੰਜਾਬ ਪੁਲਿਸ ਦੇ ‘ਯੁਵਾ ਸਾਂਝ ਪ੍ਰੋਗਰਾਮ’ ਨੇ 2358 ਰਾਹ ਤੋਂ ਭਟਕੇ ਨੌਜਵਾਨਾਂ ਦੀ ਆਨਲਾਈਨ ਪਹਿਚਾਣ ਕਰਕੇ ਉਨ੍ਹਾਂ ਨੂੰ ਗੈਂਗਸਟਰਾਂ ਦੇ ਪ੍ਰਭਾਵ ਹੇਠ ਆਉਣ ਤੋਂ ਬਚਾਇਆ

hot news
ਚੰਡੀਗੜ੍ਹ , 6 ਮਈ:ਕਮਿਉਨਿਟੀ ਪੁਲਿਸਿੰਗ ਨੂੰ ਅਗਲੇ ਪੱਧਰ ’ਤੇ ਲਿਜਾਂਦਿਆਂ ਪੰਜਾਬ ਪੁਲਿਸ ਨੇ ਆਪਣੇ ‘ਯੁਵਾ ਸਾਂਝ ਪ੍ਰੋਗਰਾਮ’ ਤਹਿਤ ਰਾਹ ਤੋੰ ਭਟਕੇ ਹੋਏ ਨੌਜਵਾਨਾਂ ਤੱਕ ਪਹੁੰਚ ਨੂੰ ਹੋਰ ਤੇਜ਼ ਕੀਤਾ ਹੈ। ਇਹ ਪਹਿਲ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਹੇਠ ਸੰਗਠਿਤ ਅਪਰਾਧ ਦੇ ਖ਼ਿਲਾਫ਼ ਚੱਲ ਰਹੀ ਕਾਰਵਾਈ ਦੇ ਨਾਲ-ਨਾਲ ਇੱਕ ਅਹਿਮ ਭੂਮਿਕਾ ਨਿਭਾ ਰਹੀ ਹੈ। ਜਨਵਰੀ ਤੋਂ ਹੁਣ ਤੱਕ, ਕਮਿਊਨਿਟੀ ਅਫੇਅਰਜ਼ ਡਿਵਿਜ਼ਨ (ਸੀ. ਏ. ਡੀ.) ਦੀ ਸਪੈਸ਼ਲ ਡਾਇਰੈਕਟਰ ਜਨਰਲ ਆਫ ਪੁਲਿਸ, ਗੁਰਪ੍ਰੀਤ ਕੌਰ ਦੇਓ ਦੀ ਅਗਵਾਈ ਹੇਠ ਕਈ ਮੀਟਿੰਗਾਂ ਕਰਵਾਈਆਂ ਗਈਆਂ ਹਨ, ਜਿਨ੍ਹਾਂ ਦਾ ਮਕਸਦ ਅਧਿਕਾਰੀਆਂ ਅਤੇ ਸਮੁਦਾਇਕ ਭਾਈਵਾਲਾਂ ਨੂੰ ਪ੍ਰੋਗਰਾਮ ਦੇ ਪ੍ਰਭਾਵਸ਼ਾਲੀ ਲਾਗੂ ਕਰਨ ਬਾਰੇ ਜਾਣੂ ਕਰਵਾਉਣਾ ਹੈ। ‘ਗੈਂਗਸਟਰਾਂ ’ਤੇ ਵਾਰ’ ਦੇ ਨਿਵਾਰਕ ਪੱਖ ਵਜੋਂ ਸਥਾਪਿਤ ਇਹ ਪ੍ਰੋਗਰਾਮ ਨੌਜਵਾਨਾਂ ਨੂੰ ਅੱਤਵਾਦ , ਗਨ ਕਲਚਰ , ਨਸ਼ਾਖੋਰੀ ਅਤੇ ਹੋਰ ਨਕਾਰਾਤਮਕ ਪ੍ਰਭਾਵਾਂ ਤੋਂ ਦੂਰ ਰੱਖਣ ਲਈ ਸਕਾਰਾਤਮਕ ਵਿਕਲਪ ਪ੍ਰਦਾਨ ਕਰਦਾ ਹੈ। ਪਿਛਲੇ ਚਾਰ ਮਹੀਨਿਆਂ ਵਿੱਚ ਪੰਜ ਸੰਵਾਦ ਸੈਸ਼ਨ ਕਰਵਾਏ ਗਏ ਹਨ ਅਤੇ ਅਗਲੇ ਅੱਠ ਮਹੀਨਿਆਂ ਵਿੱਚ ਹੋਰ...