Wednesday, October 21
Shadow

hot news

ਮਾਨ ਸਰਕਾਰ ਦੀ ਵੱਡੀ ਪਹਿਲ: ਪੰਜਾਬ ਦੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ “ਪੰਜਾਬ ਬਾਲ ਵਿਕਾਸ ਸੰਮੇਲਨ 2026” ਤਹਿਤ “ਨਿੱਕੇ ਕਦਮ, ਵੱਡਾ ਵਿਕਾਸ” ਮੁਹਿੰਮ ਦਾ ਆਗਾਜ਼

ਮਾਨ ਸਰਕਾਰ ਦੀ ਵੱਡੀ ਪਹਿਲ: ਪੰਜਾਬ ਦੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ “ਪੰਜਾਬ ਬਾਲ ਵਿਕਾਸ ਸੰਮੇਲਨ 2026” ਤਹਿਤ “ਨਿੱਕੇ ਕਦਮ, ਵੱਡਾ ਵਿਕਾਸ” ਮੁਹਿੰਮ ਦਾ ਆਗਾਜ਼

hot news
ਚੰਡੀਗੜ੍ਹ, 26 ਜੂਨ:* ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਬੱਚਿਆਂ ਦੇ ਸੁਨਹਿਰੀ ਅਤੇ ਸਿਹਤਮੰਦ ਭਵਿੱਖ ਦੀ ਨੀਂਹ ਰੱਖਣ ਲਈ ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਇੱਕ ਮਹੱਤਵਪੂਰਨ ਪਹਿਲਕਦਮੀ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇੱਥੇ ਕਰਵਾਏ ਗਏ ਇੱਕ ਵਿਸ਼ੇਸ਼ 'ਕਨਕਲੇਵ' (ਸੰਮੇਲਨ) ਦੌਰਾਨ ਕੀਤੀ ਗਈ ਪ੍ਰੈਸ ਕਾਨਫਰੰਸ ਵਿੱਚ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਿਭਾਗ ਵੱਲੋਂ “ਪੰਜਾਬ ਬਾਲ ਵਿਕਾਸ ਸੰਮੇਲਨ 2026” ਦੇ ਤਹਿਤ ਬੱਚਿਆਂ ਦੇ ਸਮੂਹਿਕ ਵਿਕਾਸ ਲਈ *“ਨਿੱਕੇ ਕਦਮ, ਵੱਡਾ ਵਿਕਾਸ”** ਮੁਹਿੰਮ ਦਾ ਆਗਾਜ਼ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਉਪਰਾਲਾ ਬੱਚਿਆਂ ਦੇ ਸਰੀਰਿਕ, ਮਾਨਸਿਕ, ਬੋਧਿਕ ਅਤੇ ਭਾਵਨਾਤਮਿਕ ਵਿਕਾਸ ਨੂੰ ਯਕੀਨੀ ਬਣਾਉਣ ਵਿੱਚ ਮੀਲ ਦਾ ਪੱਥਰ ਸਾਬਤ ਹੋਵੇਗਾ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਾਡੀ ਸਰਕਾਰ ਸੂਬੇ ਦੇ ਹਰ ਬ...
ਪੰਜਾਬ ਸਰਕਾਰ ਨੇ ਸਰਕਾਰੀ ਦਫ਼ਤਰਾਂ ਦਾ ਸਮਾਂ ਮੁੜ 9 ਤੋਂ 5 ਕੀਤਾ, 1 ਜੁਲਾਈ ਤੋਂ ਹੋਣਗੇ ਨਵੇਂ ਹੁਕਮ ਲਾਗੂ

ਪੰਜਾਬ ਸਰਕਾਰ ਨੇ ਸਰਕਾਰੀ ਦਫ਼ਤਰਾਂ ਦਾ ਸਮਾਂ ਮੁੜ 9 ਤੋਂ 5 ਕੀਤਾ, 1 ਜੁਲਾਈ ਤੋਂ ਹੋਣਗੇ ਨਵੇਂ ਹੁਕਮ ਲਾਗੂ

hot news
ਚੰਡੀਗੜ੍ਹ, 26 ਜੂਨ: ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸੂਬੇ ਦੇ ਸਮੂਹ ਸਰਕਾਰੀ ਦਫ਼ਤਰਾਂ ਅਤੇ ਅਦਾਰਿਆਂ ਦਾ ਦਫ਼ਤਰੀ ਸਮਾਂ ਪਹਿਲਾਂ ਵਾਂਗ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਤੱਕ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਦਫ਼ਤਰੀ ਸਮੇਂ ਵਿੱਚ ਇਹ ਬਦਲਾਅ 1 ਜੁਲਾਈ ਤੋਂ ਲਾਗੂ ਹੋਵੇਗਾ। ਉਨ੍ਹਾਂ ਦੱਸਿਆ ਕਿ ਗਰਮੀ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ 25 ਮਈ 2026 ਤੋਂ ਸਰਕਾਰੀ ਦਫ਼ਤਰਾਂ ਦਾ ਸਮਾਂ ਅਸਥਾਈ ਤੌਰ 'ਤੇ ਸਵੇਰੇ 7:30 ਵਜੇ ਤੋਂ ਦੁਪਹਿਰ 1:30 ਵਜੇ ਤੱਕ ਕੀਤਾ ਗਿਆ ਸੀ। ਪਹਿਲਾ ਦਾ ਇਹ ਪ੍ਰਬੰਧ 30 ਜੂਨ 2026 ਤੱਕ ਲਾਗੂ ਰਹੇਗਾ।...
ਇੱਕ ਮਾਂ ਦਾ ਦਿਲ ਤੇ ਰੂਹ ਕਾਗਜ਼ਾਂ ਉੱਤੇ ਜਿਊਂਦੇ ਹੋ ਉੱਠੇ: ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਰਾਵੀ ਪੰਧੇਰ ਦੀ ਕਿਤਾਬ ‘ਲੈਟਰਜ਼ ਟੂ ਮਾਈ ਡੌਟਰਜ਼’ ਲੋਕ ਅਰਪਣ

ਇੱਕ ਮਾਂ ਦਾ ਦਿਲ ਤੇ ਰੂਹ ਕਾਗਜ਼ਾਂ ਉੱਤੇ ਜਿਊਂਦੇ ਹੋ ਉੱਠੇ: ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਰਾਵੀ ਪੰਧੇਰ ਦੀ ਕਿਤਾਬ ‘ਲੈਟਰਜ਼ ਟੂ ਮਾਈ ਡੌਟਰਜ਼’ ਲੋਕ ਅਰਪਣ

hot news
*ਚੰਡੀਗੜ੍ਹ, 26 ਜੂਨ:* ਇੱਕ ਮਾਂ ਦੇ ਪਿਆਰ ਤੇ ਸਿਆਣਪ ਦੀ ਗਹਿਰਾਈ ਦਾ ਜਸ਼ਨ ਮਨਾਉਂਦਿਆਂ, ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ ਨੇ ਅੱਜ ਇੱਥੇ ਇੱਕ ਸਮਾਰੋਹ ਦੌਰਾਨ ਲੇਖਿਕਾ ਰਾਵੀ ਪੰਧੇਰ ਦੀ ਕਿਤਾਬ _'ਲੈਟਰਜ਼ ਟੂ ਮਾਈ ਡੌਟਰਜ਼'_ ਜਾਰੀ ਕੀਤੀ। ਸ੍ਰੀ ਸ਼ਰਮਾ ਨੇ ਕਿਹਾ ਕਿ ਇਹ ਕਿਤਾਬ ਇੱਕ ਭਾਵੁਕ ਸੰਗ੍ਰਹਿ ਹੈ ਜੋ ਇੱਕ ਮਾਂ ਦੀਆਂ ਭਾਵਨਾਵਾਂ, ਉਮੀਦਾਂ, ਡਰਾਂ ਅਤੇ ਜੀਵਨ ਦੇ ਸਬਕਾਂ ਨੂੰ ਆਪਣੀਆਂ ਧੀਆਂ ਲਈ ਲਿਖੀਆਂ ਚਿੱਠੀਆਂ ਵਿੱਚ ਪਰੋਂਦੀ ਹੈ। ਉਨ੍ਹਾਂ ਕਿਹਾ ਕਿ ਡਿਜੀਟਲ ਦੂਰੀਆਂ ਦੇ ਇਸ ਦੌਰ ਵਿੱਚ, ਅਜਿਹੀਆਂ ਦਿਲੋਂ ਲਿਖੀਆਂ ਕਹਾਣੀਆਂ ਸਾਨੂੰ ਮਾਂ-ਧੀ ਦੇ ਰਿਸ਼ਤੇ ਦੀ ਤਾਕਤ ਅਤੇ ਕਦਰਾਂ-ਕੀਮਤਾਂ, ਹੌਸਲੇ ਤੇ ਪਛਾਣ ਘੜਨ ਵਿੱਚ ਮਾਂ ਦੀ ਭੂਮਿਕਾ ਦੀ ਯਾਦ ਦਿਵਾਉਂਦੀਆਂ ਹਨ। ਲੇਖਿਕਾ ਦੀ ਸ਼ਲਾਘਾ ਕਰਦਿਆਂ ਚੇਅਰਮੈਨ ਨੇ ਕਿਹਾ ਕਿ ਜਦੋਂ ਔਰਤਾਂ ਆਪਣੇ ਜੀਵਨ ਅਨੁਭਵਾਂ ਨੂੰ ਕਲਮਬੱਧ ਕਰਦੀਆਂ ਹਨ ਤਾਂ ਪੰਜਾਬ ਦੀ ਸਾਹਿਤਕ ਵਿਰਾਸਤ ਹੋਰ ਅਮੀਰ ਹੁੰਦੀ ਹੈ। _'ਲੈਟਰਜ਼ ਟੂ ਮਾਈ ਡੌਟਰਜ਼'_ ਹਰ ਉਸ ਮਾਂ ਨਾਲ ਗੱਲ ਕਰਦੀ ਹੈ ਜੋ ਹੌਸਲਾ ਤੇ ਦਇਆ ਵਿਰਾਸਤ ਵਜੋਂ ਦੇਣਾ...
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਪਿੰਡਾਂ ’ਚ ਚੱਲ ਰਹੇ ਸੈਨੀਟੇਸ਼ਨ ਤੇ ਕੂੜਾ ਪ੍ਰਬੰਧਨ ਪ੍ਰਾਜੈਕਟਾਂ ਦੀ ਸਮੀਖਿਆ

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਪਿੰਡਾਂ ’ਚ ਚੱਲ ਰਹੇ ਸੈਨੀਟੇਸ਼ਨ ਤੇ ਕੂੜਾ ਪ੍ਰਬੰਧਨ ਪ੍ਰਾਜੈਕਟਾਂ ਦੀ ਸਮੀਖਿਆ

hot news
ਜਲੰਧਰ, 25 ਜੂਨ: ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਿਵਿਆ ਪੀ. ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਜਲ ਅਤੇ ਸੈਨੀਟੇਸ਼ਨ ਮਿਸ਼ਨ (ਡੀ.ਡਬਲਿਊ.ਐਸ.ਐਮ.) ਦੀ ਹੋਈ ਮੀਟਿੰਗ ਦੌਰਾਨ ਜ਼ਿਲ੍ਹੇ ਦੇ ਪਿੰਡਾਂ ਵਿੱਚ ਚੱਲ ਰਹੇ ਸੈਨੀਟੇਸ਼ਨ ਅਤੇ ਕੂੜਾ ਪ੍ਰਬੰਧਨ ਪ੍ਰਾਜੈਕਟਾਂ ਦੀ ਸਮੀਖਿਆ ਕੀਤੀ ਗਈ। ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਨੂੰ ਠੋਸ ਕੂੜਾ ਪ੍ਰਬੰਧਨ ਪਹਿਲਕਦਮੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਸਰਗਰਮ ਅਤੇ ਤਾਲਮੇਲ ਵਾਲੀ ਪਹੁੰਚ ਅਪਨਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਪਿੰਡਾਂ ਵਿੱਚ ਸਵੱਛਤਾ ਅਤੇ ਟਿਕਾਊ ਕੂੜਾ ਪ੍ਰਬੰਧਨ ਨੂੰ ਹੋਰ ਮਜ਼ਬੂਤ ਕਰਨ ਲਈ ਵਿਭਾਗ ਬਿਹਤਰ ਤਾਲਮੇਲ ਨਾਲ ਕੰਮ ਕਰਨ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਸੈਨੀਟੇਸ਼ਨ ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਅਤੇ ਨਿਰਧਾਰਤ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਹਦਾਇਤ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਵਿਭਾਗਾਂ ਨੂੰ ਮਾਣਯੋਗ ਸੁਪਰੀਮ ਕੋ...
ਐਸ.ਆਈ.ਆਰ.-2026  ਅਧੀਨ ਪੰਜਾਬ ਭਰ ’ਚ ਅੱਜ ਘਰੋ-ਘਰੀ ਗਣਨਾ ਸ਼ੁਰੂ

ਐਸ.ਆਈ.ਆਰ.-2026 ਅਧੀਨ ਪੰਜਾਬ ਭਰ ’ਚ ਅੱਜ ਘਰੋ-ਘਰੀ ਗਣਨਾ ਸ਼ੁਰੂ

hot news
ਚੰਡੀਗੜ੍ਹ, 25 ਜੂਨ: ਸੂਬੇ ਭਰ ਵਿੱਚ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.) 2026 ਅਧੀਨ  ਅੱਜ 24,453 ਬੀ.ਐਲ.ਓਜ਼. ਨੇ ਘਰੋ-ਘਰੀ ਦੌਰੇ ਕਰਨੇ ਸ਼ੁਰੂ ਕਰ ਦਿੱਤੇ ਹਨ। ਭਾਰਤੀ ਚੋਣ ਕਮਿਸ਼ਨ  ਵੱਲੋਂ ਨਿਰਧਾਰਤ ਗਣਨਾ ਪੜਾਅ 25 ਜੂਨ ਤੋਂ 24 ਜੁਲਾਈ, 2026 ਤੱਕ ਜਾਰੀ ਰਹੇਗਾ, ਜਿਸ ਤਹਿਤ ਪੰਜਾਬ ਭਰ ਦੇ 2,14,61,043 ਵੋਟਰਾਂ ਤੱਕ ਪਹੁੰਚ ਕੀਤੀ ਜਾਵੇਗੀ। ਘਰ-ਘਰ ਗਣਨਾ ਦੇ ਪਹਿਲੇ ਦਿਨ ਸੂਬੇ ਦੇ ਲੋਕਾਂ ਲਈ ਬਾਖ਼ੂਬ ਉਦਾਹਰਣ ਪੇਸ਼ ਕਰਦਿਆਂ ਸ਼੍ਰੀਮਤੀ ਅਨਿੰਦਿਤਾ ਮਿਤਰਾ, ਆਈਏਐਸ, ਮੁੱਖ ਚੋਣ ਅਫ਼ਸਰ, ਪੰਜਾਬ ਨੇ ਆਪਣੇ ਪਰਿਵਾਰ ਸਮੇਤ ਆਪਣਾ ਗਣਨਾ ਫਾਰਮ ਭਰਿਆ ਅਤੇ ਦਰੁਸਤ, ਸਮਾਵੇਸ਼ੀ ਤੇ ਸੋਧੀ ਹੋਈ ਵੋਟਰ ਸੂਚੀ ਤਿਆਰ ਕਰਨ ਵਿੱਚ ਆਪਣਾ ਯੋਗਦਾਨ ਪਾਇਆ। ਉਨ੍ਹਾਂ ਨੇ ਸੂਬਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਗਣਨਾ ਫਾਰਮ ਵੰਡਣ ਅਤੇ ਭਰਨ ਵਿੱਚ ਸਹਾਇਤਾ ਕਰਨ ਲਈ ਆਪਣੇ ਘਰਾਂ ਦਾ ਦੌਰਾ ਕਰਨ ਵਾਲੇ ਬੀ.ਐਲ.ਓਜ਼. ਨਾਲ ਸਹਿਯੋਗ ਕਰਨ। ਸ਼੍ਰੀਮਤੀ ਮਿਤਰਾ ਨੇ ਦੱਸਿਆ ਕਿ ਪਹਿਲਾ ਦਿਨ ਬਹੁਤ ਉਤਸ਼ਾਹਪੂਰਨ ਤੇ ਸਕਾਰਾਤਮਕ ਰਿਹਾ, ਸੂਬੇ ਵਿੱਚ ਗਣਨਾ ਫਾਰਮ ਪੂਰੇ ਸਫਲਤਾਪੂਰਵਕ ਵੰਡੇ ਗਏ। ਨਾਗਰ...
ਅਫ਼ਗਾਨ ਨਾਗਰਿਕ ਸਮੇਤ 7 ਜਣੇ 10 ਆਧੁਨਿਕ ਹਥਿਆਰਾਂ, 5 ਕਿੱਲੋ ਹੈਰੋਇਨ ਅਤੇ 30 ਲੱਖ ਰੁਪਏ ਦੀ ਹਵਾਲਾ ਰਕਮ ਸਣੇ ਗ੍ਰਿਫ਼ਤਾਰ

ਅਫ਼ਗਾਨ ਨਾਗਰਿਕ ਸਮੇਤ 7 ਜਣੇ 10 ਆਧੁਨਿਕ ਹਥਿਆਰਾਂ, 5 ਕਿੱਲੋ ਹੈਰੋਇਨ ਅਤੇ 30 ਲੱਖ ਰੁਪਏ ਦੀ ਹਵਾਲਾ ਰਕਮ ਸਣੇ ਗ੍ਰਿਫ਼ਤਾਰ

Crime, hot news
ਚੰਡੀਗੜ੍ਹ/ਅੰਮ੍ਰਿਤਸਰ, 25 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਤਹਿਤ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਕੇਂਦਰੀ ਏਜੰਸੀ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਕਰਕੇ ਇੱਕ ਅਫ਼ਗਾਨ ਨਾਗਰਿਕ ਅਤੇ ਨਾਬਾਲਗ ਸਮੇਤ ਸੱਤ ਮੁਲਜ਼ਮਾਂ ਨੂੰ 10 ਆਧੁਨਿਕ ਪਿਸਤੌਲਾਂ, 5.048 ਕਿੱਲੋ ਹੈਰੋਇਨ ਅਤੇ 30.38 ਲੱਖ ਰੁਪਏ ਦੀ ਹਵਾਲਾ ਰਕਮ ਸਣੇ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਵਿਅਕਤੀਆਂ ਦੀ ਪਛਾਣ ਜਸਪ੍ਰੀਤ ਸਿੰਘ ਉਰਫ਼ ਕਾਲੂ (21) ਨਿਵਾਸੀ ਪਿੰਡ ਖੁਰਮਣੀਆਂ (ਅੰਮ੍ਰਿਤਸਰ); ਜਗਜੀਤ ਸਿੰਘ ਉਰਫ਼ ਜੱਗੀ (40) ਮੂਲ ਨਿਵਾਸੀ ਜਲਾਲਾਬਾਦ (ਅਫ਼ਗਾਨਿਸਤਾਨ) ਜੋ ਮੌਜੂਦਾ ਸਮੇਂ ਤਿਲਕ ਨਗਰ (ਨਵੀਂ ਦਿੱਲੀ) ਵਿੱਚ ਰਹਿ ਰਿਹਾ ਸੀ; ਗੋਪਾਲ ਸ਼ਰਮਾ ਉਰਫ਼ ਗੌਰਵ (21) ਨਿਵਾਸੀ ਇਸਲਾਮਾਬਾਦ (ਅੰਮ੍ਰਿਤਸਰ); ...
ਸਾਂਝਾ ਸੁਨੇਹਾ ਸੰਮੇਲਨ ਨੇ ਸਿਵਲ ਸੁਸਾਇਟੀ, ਇਨਫਲੂਐਂਸਰਾਂ ਅਤੇ ਸਰਕਾਰ ਨੂੰ ਇੱਕ ਛੱਤ ਹੇਠ ਲਿਆ ਕੇ ਪੰਜਾਬ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਹੋਰ ਮਜ਼ਬੂਤ ਕੀਤਾ

ਸਾਂਝਾ ਸੁਨੇਹਾ ਸੰਮੇਲਨ ਨੇ ਸਿਵਲ ਸੁਸਾਇਟੀ, ਇਨਫਲੂਐਂਸਰਾਂ ਅਤੇ ਸਰਕਾਰ ਨੂੰ ਇੱਕ ਛੱਤ ਹੇਠ ਲਿਆ ਕੇ ਪੰਜਾਬ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਹੋਰ ਮਜ਼ਬੂਤ ਕੀਤਾ

hot news
ਚੰਡੀਗੜ੍ਹ: 25 ਜੂਨ 2026- ਨਸ਼ਾ ਵਿਰੋਧੀ ਲੜਾਈ ਲਈ ਪੂਰੇ ਸਮਾਜ ਦੀ ਭਾਗੀਦਾਰੀ ਲੋੜੀਂਦੀ ਹੈ, ਇਸ ਭਾਵਨਾ ਨੂੰ ਮਜ਼ਬੂਤ ਕਰਦਿਆਂ ਪੰਜਾਬ ਸਰਕਾਰ ਨੇ ਵੀਰਵਾਰ ਨੂੰ ‘ਸਾਂਝਾ ਸੁਨੇਹਾ – ਇਕਜੁੱਟ ਪੰਜਾਬ’ ਨਾਮੀ ਨਿਵੇਕਲੇ ਪ੍ਰੋਗਰਾਮ ਦਾ ਆਯੋਜਨ ਕੀਤਾ। ਇਸ ਦਾ ਉਦੇਸ਼ ਸਰਕਾਰੀ ਏਜੰਸੀਆਂ, ਕਮਿਊਨਿਟੀ ਲੀਡਰਾਂ, ਸਿਵਲ ਸੁਸਾਇਟੀ ਸੰਸਥਾਵਾਂ ਅਤੇ ਸੋਸ਼ਲ ਮੀਡੀਆ ਇਨਫਲੂਐਂਸਰਾਂ ਵਿਚਾਲੇ ਟਿਕਾਊ ਭਾਈਵਾਲੀ ਕਾਇਮ ਕਰਨਾ ਹੈ ਤਾਂ ਜੋ ਸੂਬੇ ਵਿੱਚ ਨਸ਼ਿਆਂ ਦੀ ਲਾਹਨਤ ਨਾਲ ਨਜਿੱਠਿਆ ਜਾ ਸਕੇ। ਇਹ ਸੰਮੇਲਨ ਅੰਤਰਰਾਸ਼ਟਰੀ ਨਸ਼ਾ ਅਤੇ ਨਜਾਇਜ਼ ਤਸਕਰੀ ਵਿਰੋਧੀ ਦਿਵਸ ਮੌਕੇ ਡਾਟਾ ਇੰਟੈਲੀਜੈਂਸ ਅਤੇ ਟੈਕਨੀਕਲ ਸਪੋਰਟ ਯੂਨਿਟ (ਡਿਟਸੂ) ਵੱਲੋਂ ਆਯੋਜਿਤ ਕੀਤਾ ਗਿਆ, ਜੋ ਪੰਜਾਬ ਵਿਚ ਨਸ਼ਾ ਵਿਰੋਧੀ ਵਿਆਪਕ ਕਾਰਵਾਈ ਦਾ ਤਕਨੀਕੀ ਆਧਾਰ ਹੈ। ਇਸ ਸਮਾਗਮ ਵਿੱਚ 40 ਤੋਂ ਵੱਧ ਸੰਸਥਾਵਾਂ ਦੇ 80 ਤੋਂ ਵੱਧ ਡੈਲੀਗੇਟਾਂ ਨੇ ਹਿੱਸਾ ਲਿਆ। ਇਹ ਸੰਸਥਾਵਾਂ ਸਿੱਖਿਆ, ਮਾਨਸਿਕ ਸਿਹਤ, ਨਸ਼ਾ-ਛੁਡਾਉਣ, ਬੱਚਿਆਂ ਦੀ ਸੁਰੱਖਿਆ, ਯੁਵਕ ਭਲਾਈ, ਔਰਤ ਦੇ ਸਸ਼ਕਤੀਕਰਨ, ਕਮਿਊਨਿਟੀ ਆਊਟਰੀਚ ਅਤੇ ਖੇਡਾਂ ਵਿਚ ਕੰਮ ਕਰ ਰਹੀਆਂ ਹਨ। ਇਸ ...
4.43 ਲੱਖ ਤੋਂ ਵੱਧ ਮਰੀਜ਼, 782 ਕਰੋੜ ਰੁਪਏ ਦਾ ਕੈਸ਼ਲੈੱਸ ਇਲਾਜ: ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਬਦਲ ਰਹੀ ਹੈ ਪੰਜਾਬ ਦੇ ਸਿਹਤ ਢਾਂਚੇ ਦੀ ਤਸਵੀਰ

4.43 ਲੱਖ ਤੋਂ ਵੱਧ ਮਰੀਜ਼, 782 ਕਰੋੜ ਰੁਪਏ ਦਾ ਕੈਸ਼ਲੈੱਸ ਇਲਾਜ: ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਬਦਲ ਰਹੀ ਹੈ ਪੰਜਾਬ ਦੇ ਸਿਹਤ ਢਾਂਚੇ ਦੀ ਤਸਵੀਰ

hot news
ਚੰਡੀਗੜ੍ਹ, 25 ਜੂਨ : ਪੰਜਾਬ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਸੂਬੇ ਦੇ ਸਿਹਤ ਖੇਤਰ ਦੀ ਤਸਵੀਰ ਬਦਲ ਰਹੀ ਹੈ। ਸਟੇਟ ਹੈਲਥ ਏਜੰਸੀ (ਐੱਸਐੱਚਏ) ਪੰਜਾਬ ਅਨੁਸਾਰ, ਪਟਿਆਲਾ ਜ਼ਿਲ੍ਹਾ ਇਸ ਯੋਜਨਾ ਨੂੰ ਅਪਣਾਉਣ ਅਤੇ ਇਸਦੀ ਵਰਤੋਂ ਵਿੱਚ ਸਭ ਤੋਂ ਅੱਗੇ ਹੈ ਅਤੇ ਪ੍ਰੋਗਰਾਮ ਅਧੀਨ ਰਾਜ ਵਿੱਚ ਸਭ ਤੋਂ ਵੱਧ ਮਰੀਜ਼ਾਂ ਅਤੇ ਖਰਚ ਦੇ ਮਾਮਲੇ ਵਿੱਚ ਸਿਖ਼ਰ ’ਤੇ ਹੈ। ਪੂਰੇ ਪੰਜਾਬ ਵਿੱਚ 4,43,906 ਤੋਂ ਵੱਧ ਮਰੀਜ਼ ਲਾਭ ਲੈ ਚੁੱਕੇ ਹਨ ਅਤੇ ਜਿਸ ਦੇ ਕੁੱਲ 782.79 ਕਰੋੜ ਤੋਂ ਵੱਧ ਦਾ ਖਰਚ ਹੋਇਆ ਹੈ। ਸਰਕਾਰੀ ਅਤੇ ਸੂਚੀਬੱਧ ਕੀਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਉਣ ਲਈ ਡਿਜ਼ਾਈਨ ਕੀਤੀ ਗਈ ‘ਮੁੱਖ ਮੰਤਰੀ ਸਿਹਤ ਯੋਜਨਾ’ , ਸੂਬੇ ਦੀਆਂ ਸਭ ਤੋਂ ਵਧੀਆ ਲੋਕ ਭਲਾਈ ਯੋਜਨਾਵਾਂ ਵਿੱਚੋਂ ਇੱਕ ਬਣ ਚੁੱਕੀ ਹੈ। ਐੱਸ.ਐੱਚ.ਏ. ਪੰਜਾਬ ਦੇ ਤਾਜ਼ਾ ਅੰਕੜਿਆਂ ਮੁਤਾਬਿਕ (23 ਜੂਨ ਤੱਕ) ਇਸ ਯੋਜਨਾ ਨੇ ਵੱਡੇ ਪੱਧਰ ’ਤੇ ਤਬਦੀਲੀ ਲਿਆਂਦੀ ਹੈ। ਪਟਿਆਲਾ ਯੋਜਨਾ ਦਾ ਲਾਭ ਲੈਣ ਵਿੱਚ ਸਭ ਤੋਂ ਅੱਗੇ ਹੈ, ਜਿੱਥੇ 52,672 ਮਰੀਜ਼ਾਂ ਦੇ ਇਲਾਜ਼ ਉੱਪਰ ਲਗਭਗ 79.15 ਕਰੋੜ ਰੁਪਏ ਖਰਚੇ ਗਏ ਹਨ...
ਪੰਜਾਬ ਸਰਕਾਰ ਨੇ ਗਰੀਬ ਪਰਿਵਾਰਾਂ ਸਿਰੋਂ ਵਿਆਹ ਦਾ ਬੋਝ ਘਟਾਇਆ; ਅਸ਼ੀਰਵਾਦ ਸਕੀਮ ਤਹਿਤ ₹16.74 ਕਰੋੜ ਜਾਰੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਨੇ ਗਰੀਬ ਪਰਿਵਾਰਾਂ ਸਿਰੋਂ ਵਿਆਹ ਦਾ ਬੋਝ ਘਟਾਇਆ; ਅਸ਼ੀਰਵਾਦ ਸਕੀਮ ਤਹਿਤ ₹16.74 ਕਰੋੜ ਜਾਰੀ: ਡਾ. ਬਲਜੀਤ ਕੌਰ

hot news
*ਚੰਡੀਗੜ੍ਹ, 25 ਜੂਨ:* ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਗਰੀਬ ਅਤੇ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਵਿਆਹਾਂ ਦੇ ਫਿਕਰ ਨੂੰ ਦੂਰ ਕਰਦਿਆਂ ਇੱਕ ਵੱਡੀ ਰਾਹਤ ਦਿੱਤੀ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇੱਥੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ 'ਅਸ਼ੀਰਵਾਦ ਸਕੀਮ' ਤਹਿਤ ਚਾਲੂ ਵਿੱਤੀ ਸਾਲ 2026-27 ਦੌਰਾਨ ਅਨੁਸੂਚਿਤ ਜਾਤੀਆਂ ਦੇ 3282 ਲਾਭਪਾਤਰੀਆਂ ਨੂੰ 16.74 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਇਸ ਫੈਸਲੇ ਪਿੱਛੇ ਮਨੁੱਖੀ ਸੰਵੇਦਨਸ਼ੀਲਤਾ ਨੂੰ ਉਜਾਗਰ ਕਰਦਿਆਂ ਵਿਸ਼ੇਸ਼ ਤੌਰ 'ਤੇ ਕਿਹਾ, "ਧੀ ਦਾ ਵਿਆਹ ਕਿਸੇ ਵੀ ਗਰੀਬ ਮਾਪਿਆਂ ਲਈ ਫਿਕਰ ਜਾਂ ਕਰਜ਼ੇ ਦਾ ਕਾਰਨ ਨਹੀਂ ਬਣਨਾ ਚਾਹੀਦਾ। ਪੰਜਾਬ ਸਰਕਾਰ ਹਰ ਲੋੜਵੰਦ ਪਰਿਵਾਰ ਦੇ ਨਾਲ ਇੱਕ ਵੱਡੇ ਭਰਾ ਅਤੇ ਪੁੱਤਰ ਵਾਂਗ ਖੜ੍ਹੀ ਹੈ। ਸਾਡਾ ਮਕਸਦ ਸਿਰਫ਼ ਕਾਗਜ਼ੀ ਕਾਰਵਾਈ ਕਰਨਾ ਜਾਂ ਅੰਕੜੇ ਪੇਸ਼ ਕਰਨਾ ਨਹੀਂ, ਸਗੋਂ ਇਹ ਯਕੀਨੀ ਬਣਾਉਣਾ ਹੈ ਕਿ ...
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਨੂੰ ਸ਼ਹੀਦੀ ਦਿਹਾੜੇ ’ਤੇ ਸ਼ਰਧਾਂਜਲੀ ਭੇਟ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਨੂੰ ਸ਼ਹੀਦੀ ਦਿਹਾੜੇ ’ਤੇ ਸ਼ਰਧਾਂਜਲੀ ਭੇਟ

hot news
ਚੰਡੀਗੜ੍ਹ, 25 ਜੂਨ 2026: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਮਹਾਨ ਸਿੱਖ ਯੋਧੇ ਅਤੇ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ’ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਸਪੀਕਰ ਸੰਧਵਾਂ ਨੇ ਮਹਾਨ ਸਿੱਖ ਜਰਨੈਲ ਦੀ ਬੇਮਿਸਾਲ ਕੁਰਬਾਨੀ ਨੂੰ ਚੇਤੇ ਕੀਤਾ। ਉਨ੍ਹਾਂ ਨੇ ਪਹਿਲੇ ਪ੍ਰਭੂਸੱਤਾ ਸੰਪੰਨ ਸਿੱਖ ਰਾਜ ਦੀ ਸਥਾਪਨਾ ਵਿੱਚ ਬਾਬਾ ਬੰਦਾ ਸਿੰਘ ਬਹਾਦਰ ਦੀ ਇਤਿਹਾਸਕ ਭੂਮਿਕਆ ’ਤੇ ਚਾਨਣਾ ਪਾਇਆ। ਉਨ੍ਹਾਂ ਨੇ ਬਾਬਾ ਬੰਦਾ ਸਿੰਘ ਬਹਾਦਰ ਵੱਲੋਂ ਕੀਤੇ ਗਏ ਕ੍ਰਾਂਤੀਕਾਰੀ ਭੂਮੀ ਸੁਧਾਰਾਂ ਦੀ ਵੀ ਸ਼ਲਾਘਾ ਕੀਤੀ, ਜਿਨ੍ਹਾਂ ਤਹਿਤ ਗਰੀਬ ਮੁਜ਼ਾਰਿਆਂ ਅਤੇ ਕਿਸਾਨਾਂ ਨੂੰ ਜ਼ਮੀਨ ਦੇ ਮਾਲਕੀ ਹੱਕ ਦਿੱਤੇ ਗਏ ਸਨ। ਸ. ਸੰਧਵਾਂ ਨੇ ਕਿਹਾ, "ਬਾਬਾ ਬੰਦਾ ਸਿੰਘ ਬਹਾਦਰ ਦਾ ਜੀਵਨ ਬਹਾਦਰੀ, ਨਿਆਂ ਅਤੇ ਨਿਸ਼ਕਾਮਤਾ ਦੀ ਪ੍ਰਤੱਖ ਮਿਸਾਲ ਹੈ। ਉਨ੍ਹਾਂ ਨੇ ਦੱਬੇ-ਕੁਚਲੇ ਲੋਕਾਂ ਦੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਜ਼ੁਲਮ ਤੇ ਅੱਤਿਆਚਾਰ ਵਿਰੁੱਧ ਅਣਥੱਕ ਲੜਾਈ ਲੜੀ। ਉਨ੍ਹਾਂ ਦੀ ਮਹਾਨ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਹਮੇਸ਼ਾ ਅਨਿਆਂ ਵਿਰੁੱਧ ਆਵਾਜ਼ ...