ਅਮਨ ਅਰੋੜਾ ਨੇ ਕੈਡਿਟਾਂ ਦੀ ਕੀਤੀ ਸ਼ਲਾਘਾ ਅਤੇ ਸਿਖਲਾਈ ਵਿੱਚ ਸਫਲਤਾ ਦੀ ਕੀਤੀ ਕਾਮਨਾ
ਚੰਡੀਗੜ੍ਹ/ਮੋਹਾਲੀ, 16 ਜੁਲਾਈ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਐਸ.ਏ.ਐਸ. ਨਗਰ ਦੇ 25 ਕੈਡਿਟਾਂ ਦੀ ਪਿਛਲੇ ਤਿੰਨ ਮਹੀਨਿਆਂ ਵਿੱਚ ਰੱਖਿਆ ਸੇਵਾਵਾਂ ਦੀਆਂ ਵੱਖ-ਵੱਖ ਅੰਡਰ-ਗਰੈਜੂਏਟ ਅਤੇ ਪ੍ਰੀ-ਕਮਿਸ਼ਨਿੰਗ ਸਿਖਲਾਈ ਅਕੈਡਮੀਆਂ ਵਿੱਚ ਚੋਣ ਹੋਈ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਵਿੱਚ ਸੱਤਾ ਸੰਭਾਲਣ ਤੋਂ ਬਾਅਦ ਇਸ ਇੰਸਟੀਚਿਊਟ ਦੇ ਕੁੱਲ 175 ਕੈਡਿਟਾਂ ਦੀ ਚੋਣ ਹੋਈ ਹੈ।
ਇਨ੍ਹਾਂ ਕੈਡਿਟਾਂ ਨੇ ਨੈਸ਼ਨਲ ਡਿਫੈਂਸ ਅਕੈਡਮੀ (ਐਨਡੀਏ), ਇੰਡੀਅਨ ਮਿਲਟਰੀ ਅਕੈਡਮੀ (ਆਈਐਮਏ), ਇੰਡੀਅਨ ਨੇਵਲ ਅਕੈਡਮੀ (ਆਈਐਨਏ), ਏਅਰ ਫੋਰਸ ਅਕੈਡਮੀ (ਏਐਫਏ) ਅਤੇ ਆਫੀਸਰਜ਼ ਟ੍ਰੇਨਿੰਗ ਅਕੈਡਮੀ (ਓਟੀਏ) ਸਮੇਤ ਦੇਸ਼ ਦੀਆਂ ਪ੍ਰਮੁੱਖ ਰੱਖਿਆ ਸੰਸਥਾਵਾਂ ਵਿੱਚ ਦਾਖਲਾ ਪ੍ਰਾਪਤ ਕੀਤਾ ਹੈ।
ਸੰਸਥਾ ਦੇ 16 ਕੈਡਿਟ ਅੰਡਰ ਗਰੈਜੂਏਟ ਸਿਖਲਾਈ ਲਈ ਨੈਸ਼ਨਲ ਡਿਫੈਂਸ ਅਕੈਡਮੀ (ਐਨਡੀਏ), ਖੜਕਵਾਸਲਾ ਵਿਖੇ ਐਨਡੀਏ -156 ਕੋਰਸ ਵਿੱਚ ਸ਼ਾਮਲ ਹੋਏ ਹਨ। ਚੁਣੇ ਗਏ ਕੈਡਿਟਾਂ ਵਿੱਚ ਮੋਹਾਲੀ ਤੋਂ ਅਭਿਸ਼, ਅਗਮਜੀਤ ਵਿਰਕ, ਭੁਵਨ ਧੀਮਾਨ ...








