ਪੰਜਾਬ ‘ਚ ਨਸ਼ਿਆਂ ਦੇ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਚਲਾਏਗਾ ਮਨੁੱਖੀ ਅਧਿਕਾਰ ਕਮਿਸ਼ਨ : ਜਤਿੰਦਰ ਸਿੰਘ ਸ਼ੰਟੀ
ਹੁਸ਼ਿਆਰਪੁਰ/ਗੜ੍ਹਸ਼ੰਕਰ, 20 ਜੂਨ : ਪੰਜਾਬ ਰਾਜ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪਦਮਸ਼੍ਰੀ ਜਤਿੰਦਰ ਸਿੰਘ ਸ਼ੰਟੀ ਨੇ ਕਿਹਾ ਕਿ ਪੰਜਾਬ ਵਿੱਚ ਮਨੁੱਖੀ ਅਧਿਕਾਰਾਂ ਦੀ ਰੱਖਿਆ ਅਤੇ ਨਸ਼ਿਆਂ ਦੇ ਖਾਤਮੇ ਲਈ ਕਮਿਸ਼ਨ ਵੱਲੋਂ ਇੱਕ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ। ਇਸ ਦਾ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਦੀ ਬੁਰਾਈ ਤੋਂ ਬਚਾਉਣਾ ਅਤੇ ਸਮਾਜ ਵਿੱਚ ਜਾਗਰੂਕਤਾ ਪੈਦਾ ਕਰਨਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਸਕਾਰਾਤਮਕ ਨਤੀਜੇ ਦੇ ਰਹੀ ਹੈ ਅਤੇ ਮਨੁੱਖੀ ਅਧਿਕਾਰ ਕਮਿਸ਼ਨ ਵੀ ਇਸ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਪੂਰਾ ਸਹਿਯੋਗ ਦੇਵੇਗਾ।
ਸ਼ੁੱਕਰਵਾਰ ਨੂੰ ਸ਼ਾਮਚੁਰਾਸੀ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਹੁਸ਼ਿਆਰਪੁਰ ਅਤੇ ਗੜ੍ਹਸ਼ੰਕਰ ਉਪਮੰਡਲ ਲਈ ਪਿੰਡ ਬੋੜਾ ਵਿੱਚ ਆਯੋਜਿਤ ਜਨ ਸੁਣਵਾਈ ਕੈਂਪਾਂ ਦੌਰਾਨ ਪਦਮਸ਼੍ਰੀ ਜਤਿੰਦਰ ਸਿੰਘ ਸ਼ੰਟੀ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਉਨ੍ਹਾਂ ਦੇ ਤੁਰੰਤ ਨਿਪਟਾਰੇ ਲਈ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਪਿਛਲੇ ਛੇ ਮਹੀ...








