Wednesday, October 21
Shadow

hot news

ਪੰਜਾਬ ਸਰਕਾਰ ਵੱਲੋਂ ਕੰਮ-ਕਾਜੀ ਔਰਤਾਂ ਲਈ ਰਾਜ ਵਿੱਚ ਪੰਜ ਵਰਕਿੰਗ ਵਿਮੈਨ ਹੋਸਟਲ ਨਿਰਮਾਣ ਅਧੀਨ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਕੰਮ-ਕਾਜੀ ਔਰਤਾਂ ਲਈ ਰਾਜ ਵਿੱਚ ਪੰਜ ਵਰਕਿੰਗ ਵਿਮੈਨ ਹੋਸਟਲ ਨਿਰਮਾਣ ਅਧੀਨ: ਡਾ. ਬਲਜੀਤ ਕੌਰ

hot news
ਚੰਡੀਗੜ੍ਹ/ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਜੂਨ : ਪੰਜਾਬ ਦੇ ਵੱਖ ਵੱਖ ਸ਼ਹਿਰਾਂ ਵਿੱਚ ਆਪਣੇ ਘਰਾਂ ਤੋਂ ਦੂਰ ਰਹਿਣ ਵਾਲੀਆਂ ਕੰਮ-ਕਾਜੀ ਔਰਤਾਂ ਨੂੰ ਸੁਰੱਖਿਆਤ ਅਤੇ ਸਹੂਲਤਾਂ ਨਾਲ ਲੈਸ ਨਾਮਾਤਰ ਕੀਮਤਾਂ 'ਤੇ ਠਾਹਰ ਮੁਹਈਆ ਕਰਵਾਉ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਮੋਹਾਲੀ, ਜਲੰਧਰ ਅਤੇ ਅੰਮ੍ਰਿਤਸਰ ਵਿਖੇ ਪੰਜ ਵਰਕਿੰਗ ਵਿਮੈਨ ਹੋਸਟਲ ਬਣਾਏ ਜਾ ਰਹੇ ਹਨ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਮੋਹਾਲੀ ਵਿਖੇ ਸੈਕਟਰ 66 ਵਿਖੇ ਐਮ ਐਲ ਏ ਕੁਲਵੰਤ ਸਿੰਘ ਦੀ ਮੌਜੂਦਗੀ ਵਿੱਚ ਸੱਤ ਮੰਜ਼ਲੀ ਵਰਕਿੰਗ ਵਿਮੈਨ ਹੋਸਟਲ ਦੀ ਉਸਾਰੀ ਸ਼ੁਰੂ ਕਰਵਾਉਣ ਮੌਕੇ ਕੀਤਾ। ਉਨ੍ਹਾਂ ਦੱਸਿਆ ਕਿ ਇਸ ਹੋਸਟਲ ਦੀ ਤਾਮੀਰ 'ਤੇ ਕਰੀਬ 70 ਕਰੋੜ ਰੁਪਏ ਦੀ ਲਾਗਤ ਆਵੇਗੀ, ਜਿਸ ਦੀ ਉਸਾਰੀ ਲੋਕ ਨਿਰਮਾਣ ਵਿਭਾਗ ਵੱਲੋਂ ਜੰਗੀ ਪੱਧਰ 'ਤੇ ਜਾਰੀ ਹੈ। ਇਹ ਹੋਸਟਲ ਪੰਜਾਬ ਦਾ ਸਭ ਤੋਂ ਵੱਡਾ ਸਰਕਾਰੀ ਖੇਤਰ ਦਾ ਵਰਕਿੰਗ ਵਿਮੈਨ ਹੋਸਟਲ ਹੋਵੇਗਾ ਜਿੱਥੇ ਕਿ 484 ਮਹਿਲਾਵਾਂ ਨ...
ਪੰਜਾਬ ਸਰਕਾਰ ਨੇ ਤਿੰਨ ਜ਼ਿਲ੍ਹਿਆਂ ਵਿੱਚ ਦਿਲ ਦੀ ਸਿਹਤ ਜਾਂਚ ਲਈ ਏ.ਆਈ.-ਅਧਾਰਤ ਉਪਕਰਨ ਸਥਾਪਤ ਕਰਨ ਵਾਸਤੇ ਸੀ.ਐਚ.ਆਰ.ਆਈ. ਨਾਲ ਭਾਈਵਾਲੀ ਕੀਤੀ

ਪੰਜਾਬ ਸਰਕਾਰ ਨੇ ਤਿੰਨ ਜ਼ਿਲ੍ਹਿਆਂ ਵਿੱਚ ਦਿਲ ਦੀ ਸਿਹਤ ਜਾਂਚ ਲਈ ਏ.ਆਈ.-ਅਧਾਰਤ ਉਪਕਰਨ ਸਥਾਪਤ ਕਰਨ ਵਾਸਤੇ ਸੀ.ਐਚ.ਆਰ.ਆਈ. ਨਾਲ ਭਾਈਵਾਲੀ ਕੀਤੀ

hot news
ਚੰਡੀਗੜ੍ਹ, 19 ਜੂਨ: ਸੂਬੇ ਵਿੱਚ ਸਿਹਤ ਸੰਭਾਲ ਦੀ ਦਿਸ਼ਾ ਵਿੱਚ ਇੱਕ ਇਤਿਹਾਸਕ ਪਹਿਲ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੰਜਾਬ ਦੇ ਜਨਤਕ ਸਿਹਤ ਢਾਂਚੇ ‘ਚ ਸੁਧਾਰ ਅਤੇ ਇਸਦੀ ਮਜ਼ਬੂਤੀ ਲਈ ਸੈਂਟਰ ਫਾਰ ਹੈਲਥ ਰਿਸਰਚ ਐਂਡ ਇਨੋਵੇਸ਼ਨ (ਸੀਐਚਆਰਆਈ) ਨਾਲ ਮਹੱਤਵਪੂਰਨ ਸਮਝੌਤਾ (ਐਮ.ਓ.ਯੂ.) ਸਹੀਬੱਧ ਕੀਤਾ ਹੈ। ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ ਵਿੱਚ ਇਸ ਸਮਝੌਤੇ ‘ਤੇ ਹਸਤਾਖਰ ਕੀਤੇ ਗਏ। ਇਸ ਸਾਂਝੇਦਾਰੀ ਦਾ ਉਦੇਸ਼ ਅਤਿ-ਆਧੁਨਿਕ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਨੂੰ ਸਿੱਧੇ ਜ਼ਮੀਨੀ ਪੱਧਰ 'ਤੇ ਲਾਗੂ ਕਰਨਾ ਅਤੇ ਸਿਹਤ ਸੰਭਾਲ ਸੇਵਾਵਾਂ ਦੀ ਮਜ਼ਬੂਤੀ ਦੇ ਨਾਲ ਨਾਗਰਿਕਾਂ ਵਾਸਤੇ ਸਿਹਤ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਵਿੱਚ ਨਵੀਨ ਤਕਨਾਲੋਜੀਆਂ ਦੀ ਪੜਚੋਲ ਕਰਨਾ ਹੈ। ਇਸ ਪਾਇਲਟ ਪ੍ਰੋਜੈਕਟ ਤਹਿਤ ਪੰਜਾਬ ਤਿੰਨ ਜ਼ਿਲ੍ਹਿਆਂ - ਪਟਿਆਲਾ, ਐਸਏਐਸ ਨਗਰ (ਮੋਹਾਲੀ) ਅਤੇ ਫਤਿਹਗੜ੍ਹ ਸਾਹਿਬ - ਵਿੱਚ ਨਵੀਨ ਏਆਈ-ਅਧਾਰਤ ਤਕਨਾਲੋਜੀ ਉਪਕਰਨ ਸਥਾਪਤ ਕੀਤੇ ਜਾਣਗੇ, ਜੋ ਲੋਕਾਂ ਦੀ ਸਿਹਤ ਜਾਂਚ ਅਤੇ ਦਿਲ ਤੇ ਸਾਹ ਦੀਆਂ ਸਮ...
ਪੰਜਾਬ ਵਿੱਚ ਰੇਲਵੇ ਬੁਨਿਆਦੀ ਢਾਂਚੇ ਨੂੰ ਨਿਸ਼ਾਨਾ ਬਣਾਉਣ ਵਿੱਚ ਸ਼ਾਮਲ  ਕੇ.ਜੈਡ.ਐਫ. ਦੇ ਦੋ ਕਾਰਕੁੰਨ ਮਲੇਸ਼ੀਆ ਤੋਂ ਡਿਪੋਰਟ ਕਰਵਾਏ

ਪੰਜਾਬ ਵਿੱਚ ਰੇਲਵੇ ਬੁਨਿਆਦੀ ਢਾਂਚੇ ਨੂੰ ਨਿਸ਼ਾਨਾ ਬਣਾਉਣ ਵਿੱਚ ਸ਼ਾਮਲ ਕੇ.ਜੈਡ.ਐਫ. ਦੇ ਦੋ ਕਾਰਕੁੰਨ ਮਲੇਸ਼ੀਆ ਤੋਂ ਡਿਪੋਰਟ ਕਰਵਾਏ

hot news
ਚੰਡੀਗੜ੍ਹ, 19 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਸਹਿਯੋਗ ਨਾਲ ਪਾਬੰਦੀਸ਼ੁਦਾ ਖਾਲਿਸਤਾਨ ਜ਼ਿੰਦਾਬਾਦ ਫੋਰਸ (ਕੇਜ਼ੈਡਐਫ਼) ਨਾਲ ਜੁੜੇ ਦੋ ਲੋੜੀਂਦੇ ਕਾਰਕੁਨਾਂ ਨੂੰ ਮਲੇਸ਼ੀਆ ਤੋਂ ਡਿਪੋਰਟ ਕਰਵਾਉਣ ਵਿੱਚ ਸਫਲਤਾ ਹਾਸਲ ਕੀਤੀ ਹੈ।  ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਪੰਜਾਬ ਪੁਲਿਸ ਨੇ ਦੋਸ਼ੀਆਂ ਨੂੰ ਨਵੀਂ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕੀਤਾ ਅਤੇ ਹੋਰ ਜਾਂਚ ਲਈ ਉਨ੍ਹਾਂ ਨੂੰ ਪੰਜਾਬ ਲਿਆਂਦਾ ਗਿਆ ਹੈ। ਡੀਜੀਪੀ ਨੇ ਕਿਹਾ ਕਿ ਦੋਸ਼ੀਆਂ ਦੀ  ਪਛਾਣ ਗੁਰਵਿੰਦਰ ਸਿੰਘ, ਵਾਸੀ ਅੰਬਾਲਾ ਅਤੇ ਮਨਜੀਤ ਸਿੰਘ, ਵਾਸੀ ਪਟਿਆਲਾ ਵਜੋਂ ਹੋਈ ਹੈ। ਇਹ ਦੋਵੇਂ ਮੁਲਜ਼ਮ ਪੰਜਾਬ ਵਿੱਚ ਸਮਰਪਿਤ ਮਾਲ ਕਾਰੀਡੋਰ ਲਾਈਨਾਂ ਸਮੇਤ ਅਹਿਮ ਰੇਲਵੇ ਬੁਨਿਆਦੀ ਢਾਂਚੇ ਨੂੰ ਨਿਸ਼ਾਨਾ ਬਣਾਉਣ ਵਿੱਚ ਸ਼ਾਮਲ ਕੇਜ਼ੈਡਐਫ-ਸਮਰਥਿਤ ਅੱਤਵਾਦੀ ਮਾਡਿਊਲ ਦੇ ...
ਪੇਸ਼ਾਬ ਵਿੱਚ ਖੂਨ? ਪੈਲਵਿਕ ਦਰਦ? ਪੰਜਾਬ ਦੇ ਡਾਕਟਰ ਨੇ ਦੱਸੇ ਪ੍ਰੋਸਟੇਟ ਕੈਂਸਰ ਦੇ ਲੱਛਣ, ਸਮੇਂ ਸਿਰ ਜਾਂਚ ਦੀ ਦਿੱਤੀ ਸਲਾਹ

ਪੇਸ਼ਾਬ ਵਿੱਚ ਖੂਨ? ਪੈਲਵਿਕ ਦਰਦ? ਪੰਜਾਬ ਦੇ ਡਾਕਟਰ ਨੇ ਦੱਸੇ ਪ੍ਰੋਸਟੇਟ ਕੈਂਸਰ ਦੇ ਲੱਛਣ, ਸਮੇਂ ਸਿਰ ਜਾਂਚ ਦੀ ਦਿੱਤੀ ਸਲਾਹ

hot news
ਚੰਡੀਗੜ੍ਹ,19 ਜੂਨ : ਸਟੇਟ ਹੈਲਥ ਏਜੰਸੀ (ਐਸਐਚਏ), ਪੰਜਾਬ ਦੇ ਅੰਕੜਿਆਂ ਅਨੁਸਾਰ ਪੰਜਾਬ ਦੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪ੍ਰੋਸਟੇਟ ਕੈਂਸਰ ਦੇ ਇਲਾਜਾਂ ਵਿੱਚ ਲਗਭਗ 60 ਫੀਸਦ ਹਿੱਸਾ ਹਾਰਮੋਨ ਥੈਰੇਪੀ ਲਈ ਰਿਹਾ ਹੈ। ਇਹ ਅੰਕੜੇ ਦੱਸਦੇ ਹਨ ਕਿ ਸੂਬੇ ਵਿੱਚ ਪ੍ਰੋਸਟੇਟ ਕੈਂਸਰ ਦਾ ਬੋਝ ਵਧ ਰਿਹਾ ਹੈ ਅਤੇ ਨਾਲ ਹੀ ਐਡਵਾਂਸਡ ਕੈਂਸਰ ਸਬੰਧੀ ਇਲਾਜ ਦੇ ਖਰਚ ਨੂੰ ਪੂਰਾ ਕਰਨ ਲਈ ਲੋਕਾਂ ਦਾ ਸਰਕਾਰੀ ਸਿਹਤ ਯੋਜਨਾਵਾਂ ‘ਤੇ ਵੱਧ ਭਰੋਸਾ ਵੀ ਵਧ ਰਿਹਾ ਹੈ। ਸਟੇਟ ਹੈਲਥ ਏਜੰਸੀ ਦੇ ਅੰਕੜਿਆਂ ਮੁਤਾਬਿਕ ਪਿਛਲੇ ਪੰਜ ਮਹੀਨਿਆਂ ਵਿੱਚ ਪ੍ਰੋਸਟੇਟ ਕੈਂਸਰ ਨਾਲ ਸੰਬੰਧਤ 1478 ਇਲਾਜ ਪੈਕੇਜ ਮਨਜ਼ੂਰ ਕੀਤੇ ਗਏ, ਜਿਨ੍ਹਾਂ ‘ਤੇ ਕੁੱਲ 2.86 ਕਰੋੜ ਰੁਪਏ ਦਾ ਖਰਚ ਹੋਇਆ। ਇਨ੍ਹਾਂ ਵਿੱਚ ਹਾਰਮੋਨ ਥੈਰੇਪੀ ਸਭ ਤੋਂ ਮੁੱਖ ਇਲਾਜ ਰਹੀ, ਜਿਸ ਦੇ 918 ਆਪ੍ਰੇਸ਼ਨ ਕੀਤੇ ਗਏ। ਇਹ ਕੁੱਲ ਮਨਜ਼ੂਰ ਇਲਾਜਾਂ ਦਾ ਲਗਭਗ 60 ਪ੍ਰਤੀਸ਼ਤ ਹੈ ਅਤੇ ਇਸ ਇਲਾਜ ‘ਤੇ 1.57 ਕਰੋੜ ਰੁਪਏ ਖਰਚ ਹੋਇਆ, ਜੋ ਕੁੱਲ ਖਰਚ ਦਾ ਅੱਧ ਤੋਂ ਵੱਧ ਹਿੱਸਾ ਬਣਦਾ ਹੈ। ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ...
ਫੋਰੈਂਸਿਕ ਰਿਪੋਰਟਾਂ ਨੇ ਸਾਜਿਸ਼ ਨੂੰ ਪੂਰੀ ਤਰ੍ਹਾਂ ਨਕਾਰਿਆ, ਵਾਇਰਲ ਵੀਡੀਓ ਦੇ ਫਰਜ਼ੀ ਹੋਣ ਅਤੇ ਸੀਐਮ ਭਗਵੰਤ ਸਿੰਘ ਮਾਨ ਨਾਲ ਕੋਈ ਸਬੰਧ ਨਾ ਹੋਣ ਦੀ ਕੀਤੀ ਪੁਸ਼ਟੀ: ਹਰਪਾਲ ਸਿੰਘ ਚੀਮਾ

ਫੋਰੈਂਸਿਕ ਰਿਪੋਰਟਾਂ ਨੇ ਸਾਜਿਸ਼ ਨੂੰ ਪੂਰੀ ਤਰ੍ਹਾਂ ਨਕਾਰਿਆ, ਵਾਇਰਲ ਵੀਡੀਓ ਦੇ ਫਰਜ਼ੀ ਹੋਣ ਅਤੇ ਸੀਐਮ ਭਗਵੰਤ ਸਿੰਘ ਮਾਨ ਨਾਲ ਕੋਈ ਸਬੰਧ ਨਾ ਹੋਣ ਦੀ ਕੀਤੀ ਪੁਸ਼ਟੀ: ਹਰਪਾਲ ਸਿੰਘ ਚੀਮਾ

hot news, Politics
ਚੰਡੀਗੜ੍ਹ / ਮੋਹਾਲੀ 18 ਜੂਨ- ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ 'ਆਪ' ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨਾਲ ਵੀਰਵਾਰ ਨੂੰ ਇੱਕ ਫਰਜ਼ੀ ਅਤੇ ਮਨਘੜਤ ਵੀਡੀਓ ਰਾਹੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਬਦਨਾਮ ਕਰਨ, ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਅਤੇ ਪੰਜਾਬ ਦੇ ਸਮਾਜਿਕ ਸਦਭਾਵਨਾ ਨੂੰ ਅਸਥਿਰ ਕਰਨ ਦੀ ਇੱਕ ਘਿਨਾਉਣੀ ਸਿਆਸੀ ਸਾਜ਼ਿਸ਼ ਦਾ ਪਰਦਾਫਾਸ਼ ਕੀਤਾ। ਭਾਰਤ ਸਰਕਾਰ ਦੁਆਰਾ ਮਾਨਤਾ ਪ੍ਰਾਪਤ ਦੋ ਸੁਤੰਤਰ ਪ੍ਰਯੋਗਸ਼ਾਲਾਵਾਂ (ਲੈਬਾਂ) ਦੁਆਰਾ ਕੀਤੀ ਗਈ ਫੋਰੈਂਸਿਕ ਜਾਂਚ ਦਾ ਹਵਾਲਾ ਦਿੰਦੇ ਹੋਏ ਆਗੂਆਂ ਨੇ ਕਿਹਾ ਕਿ ਪ੍ਰੋਪੇਗੰਡਾ ਮੁਹਿੰਮ ਨੂੰ ਵਿਗਿਆਨਕ ਸਬੂਤਾਂ ਦੁਆਰਾ ਪੂਰੀ ਤਰ੍ਹਾਂ ਨਸ਼ਟ ਕਰ ਦਿੱਤਾ ਗਿਆ ਹੈ, ਜਿਸ ਵਿੱਚ ਵੀਡੀਓ ਦੇ 1,1191 ਫਰੇਮਾਂ ਦੇ ਤਕਨੀਕੀ ਵਿਸ਼ਲੇਸ਼ਣ ਨੇ ਨਿਰਣਾਇਕ ਤੌਰ 'ਤੇ ਸਾਬਤ ਕੀਤਾ ਹੈ ਕਿ ਵਾਇਰਲ ਵੀਡੀਓ ਵਿੱਚ ਦਿਖਾਈ ਦੇਣ ਵਾਲਾ ਵਿਅਕਤੀ ਸੀਐਮ ਭਗਵੰਤ ਸਿੰਘ ਮਾਨ ਨਹੀਂ ਹਨ। 'ਆਪ' ਆਗੂਆਂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ' ਲਾਗੂ ਕੀ...
ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਦੀ ਧਰਮ ਪਤਨੀ ਮੈਡਮ ਖੁਸ਼ਬੂ ਸਾਵਣ ਸੁੱਖਾਂ ਵੱਲੋਂ ਵੱਖ-ਵੱਖ ਵਾਰਡਾਂ ਵਿਖੇ ਰਾਸ਼ਨ ਕਿੱਟਾਂ ਦੀ ਵੰਡ ਕੀਤੀ

ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਦੀ ਧਰਮ ਪਤਨੀ ਮੈਡਮ ਖੁਸ਼ਬੂ ਸਾਵਣ ਸੁੱਖਾਂ ਵੱਲੋਂ ਵੱਖ-ਵੱਖ ਵਾਰਡਾਂ ਵਿਖੇ ਰਾਸ਼ਨ ਕਿੱਟਾਂ ਦੀ ਵੰਡ ਕੀਤੀ

hot news
ਫਾਜਿਲਕਾ 18 ਜੂਨ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੁਆਰਾ ਗਰੀਬ ਅਤੇ ਲੋੜਵੰਦ ਲੋਕਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਤਹਿਤ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਦੀ ਧਰਮ ਪਤਨੀ ਅਤੇ ਖੁਸ਼ੀ ਫਾਊਂਡੇਸ਼ਨ ਦੇ ਚੇਅਰਪਰਸਨ ਮੈਡਮ ਖੁਸ਼ਬੂ ਸਾਵਣ ਸੁੱਖਾਂ ਵੱਲੋਂ ਫਾਜ਼ਿਲਕਾ ਦੇ ਵਾਰਡ ਨੰਬਰ 14 ,16 ਅਤੇ 17 ਵਿਖੇ ਲੋਕਾਂ ਨੂੰ ਰਾਸ਼ਨ ਕਿੱਟਾਂ ਦੀ ਵੰਡ ਕੀਤੀ ਗਈ ਇਸ ਮੌਕੇ ਸੰਬੋਧਨ ਕਰਦਿਆਂ ਉਹਨਾਂ ਜਾਣਕਾਰੀ ਦਿੱਤੀ ਕਿ ਸਾਰੇ ਯੋਗ ਪਰਿਵਾਰਾਂ ਤੱਕ ਪੌਸ਼ਟਿਕ ਭੋਜਨ ਯਕੀਨੀ ਪਹੁੰਚਾਉਣ ਲਈ ਮਾਨ ਸਰਕਾਰ ਵੱਲੋਂ ਪੂਰੇ ਪੰਜਾਬ 'ਚ ਰਾਸ਼ਨ ਕਿੱਟਾਂ ਲਗਾਤਾਰ ਵੰਡੀਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਰਾਸ਼ਨ ਕਿੱਟਾਂ ਵਿੱਚ ਸ਼ਾਮਲ ਰੋਜ਼ਾਨਾ ਵਰਤੋਂ ਦੀਆਂ ਉੱਚ-ਗੁਣਵੱਤਾ ਵਸਤੂਆਂ ਸਰਕਾਰ ਵੱਲੋਂ ਭੇਜੀ ਗਈ ਇਸ ਵਿਸ਼ੇਸ਼ ਰਾਸ਼ਨ ਕਿੱਟ ਵਿੱਚ ਗਰੀਬ ਪਰਿਵਾਰਾਂ ਦੀ ਰੋਜ਼ਾਨਾ ਰਸੋਈ ਦੀ ਵਰਤੋਂ ਵਾਲੀਆਂ ਮਿਆਰੀ ਵਸਤੂਆਂ ਸ਼ਾਮਲ ਹਨ, ਜੋ ਸਿੱਧੇ ਤੌਰ ਤੇ ਉਨ੍ਹਾਂ ਤੱਕ ਪਹੁੰਚਾਈਆਂ ਗਈਆਂ ਇਸ ਮੌਕੇ ਰਾਸ਼ਨ ਕਿੱਟਾਂ ਹਾਸਲ ਕਰਨ ਵਾਲੇ ਲਾਭਪਾਤਰੀਆਂ  ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜ...
ਪੰਜਾਬ ਵਿਧਾਨ ਸਭਾ ਸਪੀਕਰ ਨੇ ਆਲ ਇੰਡੀਆ ਸੀ.ਏ. ਫਾਈਨਲ ਪ੍ਰੀਖਿਆ ਚੋਂ ਮੋਹਰੀ ਰਹਿਣ ਵਾਲੇ ਨੂਰ ਸਿੰਗਲਾ ਨੂੰ ਵਧਾਈ ਦਿੱਤੀ

ਪੰਜਾਬ ਵਿਧਾਨ ਸਭਾ ਸਪੀਕਰ ਨੇ ਆਲ ਇੰਡੀਆ ਸੀ.ਏ. ਫਾਈਨਲ ਪ੍ਰੀਖਿਆ ਚੋਂ ਮੋਹਰੀ ਰਹਿਣ ਵਾਲੇ ਨੂਰ ਸਿੰਗਲਾ ਨੂੰ ਵਧਾਈ ਦਿੱਤੀ

hot news
ਚੰਡੀਗੜ੍ਹ, 18 ਜੂਨ:ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਟਿਆਲਾ ਦੇ ਰਹਿਣ ਵਾਲੇ ਨੂਰ ਸਿੰਗਲਾ ਅਤੇ ਉਸਦੇ ਮਾਪਿਆਂ ਨੂੰ ਵੱਕਾਰੀ ਚਾਰਟਰਡ ਅਕਾਊਂਟੈਂਟਸ (ਸੀਏ) ਫਾਈਨਲ ਪ੍ਰੀਖਿਆ ਵਿੱਚ ਪੂਰੇ ਦੇਸ਼ ਚੋਂ ਪਹਿਲਾ ਸਥਾਨ  (ਏਆਈਆਰ 1) ਪ੍ਰਾਪਤ ਕਰਨ ਲਈ ਦਿਲੋਂ ਵਧਾਈ ਦਿੱਤੀ। ਇਸ ਸ਼ਾਨਦਾਰ ਪ੍ਰਾਪਤੀ ਦੀ ਸ਼ਲਾਘਾ ਕਰਦਿਆਂ ਸਪੀਕਰ ਸੰਧਵਾਂ ਨੇ ਕਿਹਾ ਕਿ ਨੂਰ ਸਿੰਗਲਾ ਨੇ ਦੇਸ਼ ਦੀਆਂ ਪੇਸ਼ੇਵਰ ਪ੍ਰੀਖਿਆਵਾਂ ਵਿੱਚੋਂ ਸਭ ਤੋਂ ਔਖੀ ਮੰਨੀ ਜਾਂਦੀ ਇਸ ਪ੍ਰੀਖਿਆ ਵਿੱਚ 600 ਚੋਂ 499 ਅੰਕ (83.17%) ਪ੍ਰਾਪਤ ਕਰਕੇ ਪੂਰੇ ਪੰਜਾਬ ਦਾ ਸਿਰ ਉੱਚਾ ਕੀਤਾ ਹੈ। ਨੂਰ ਨੇ ਸਮਰਪਣ, ਲਗਨ ਅਤੇ ਸਖ਼ਤ ਮਿਹਨਤ ਦਾ ਨਵਾਂ ਮਾਪਦੰਡ ਸਥਾਪਤ ਕੀਤਾ ਹੈ। ਸਪੀਕਰ ਨੇ ਕਿਹਾ,‘‘ਨੂਰ ਸਿੰਗਲਾ ਦੀ ਇਤਿਹਾਸਕ ਸਫਲਤਾ ਪੇਸ਼ੇਵਰ ਜਗਤ ਵਿੱਚ ਵੱਡਾ ਨਾਂ ਬਣਾਉਣ ਦਾ ਸੁਪਨਾ ਦੇਖਣ ਵਾਲੇ ਹਜ਼ਾਰਾਂ ਪੰਜਾਬੀ ਨੌਜਵਾਨਾਂ, ਖਾਸ ਕਰਕੇ ਛੋਟੇ ਸ਼ਹਿਰਾਂ ਦੇ ਨੌਜਵਾਨਾਂ ਲਈ ਪ੍ਰੇਰਣਾ ਹੈ’’। ਉਨ੍ਹਾਂ ਨੇ ਇਸ ਅਕਾਦਮਿਕ ਸਫ਼ਰ ਦੌਰਾਨ ਨੂਰ ਦੇ ਮਾਪਿਆਂ ਅਤੇ ਅਧਿਆਪਕਾਂ ਦੇ ਅਟੁੱਟ ਸਮਰਥਨ, ਕੁਰਬਾਨੀ ਅਤੇ ਮਾਰਗਦਰਸ਼ਨ...
ਗੈਂਗਸਟਰਾਂ ’ਤੇ ਵਾਰ ਦਾ 149ਵਾਂ ਦਿਨ: ਪੰਜਾਬ ਪੁਲਿਸ ਵੱਲੋਂ 560 ਥਾਈਂ ਛਾਪੇਮਾਰੀ; 333 ਕਾਬੂ

ਗੈਂਗਸਟਰਾਂ ’ਤੇ ਵਾਰ ਦਾ 149ਵਾਂ ਦਿਨ: ਪੰਜਾਬ ਪੁਲਿਸ ਵੱਲੋਂ 560 ਥਾਈਂ ਛਾਪੇਮਾਰੀ; 333 ਕਾਬੂ

Crime, hot news
ਚੰਡੀਗੜ੍ਹ, 18 ਜੂਨ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 149ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 560 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜਿਸਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ  ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। ਅੱਜ 149ਵੇਂ ਦਿਨ ਪੁਲਿਸ ਟੀਮਾਂ ਨੇ 333 ਵਿਅਕਤੀਆਂ ਨੂੰ ਸੱਤ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਹੋਈਆਂ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 38,090 ਹੋ ਗਈ ਹੈ। ਇਸ ਤੋਂ ਇਲਾਵਾ, 75 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ ਦੋ ਵਿਅਕਤੀਆਂ ਨੂੰ ਤਫ਼ਤੀਸ਼ ਅਤੇ ਪੁੱਛ...
ਵਿਜੀਲੈਂਸ ਬਿਊਰੋ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦਾ ਸਬ ਇੰਸਪੈਕਟਰ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦਾ ਸਬ ਇੰਸਪੈਕਟਰ ਰੰਗੇ ਹੱਥੀਂ ਕਾਬੂ

Crime, hot news
ਚੰਡੀਗੜ੍ਹ, 18 ਜੂਨ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ, ਐਂਟੀ ਨਾਰਕੋਟਿਕ ਟਾਸਕ ਫੋਰਸ, ਜਲੰਧਰ ਵਿਖੇ ਤਾਇਨਾਤ ਸਬ ਇੰਸਪੈਕਟਰ ਅਮਨਦੀਪ ਸਿੰਘ ਨੂੰ 1,00,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਸ ਬਾਰੇ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਿੰਡ ਗੋਹਾਵਰ ਥਾਣਾ ਗੁਰਾਇਆ ਜ਼ਿਲ੍ਹਾ ਜਲੰਧਰ ਦੀ ਵਸਨੀਕ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਉਸਦੇ ਭਰਾ ਵਿਰੁੱਧ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਉਕਤ ਐਸ.ਆਈ. ਅਮਨਦੀਪ ਸਿੰਘ ਇਸ ਕੇਸ ਵਿੱਚ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਘਸੀਟਣ ਅਤੇ ਉਨ੍ਹਾਂ ਦੀਆਂ ਸੰਪਤੀਆਂ ਵਿਰੁੱਧ ਕਾਰਵਾਈ ਵਿੱਢਣ ਦੀਆਂ ਧਮਕੀਆਂ ਦੇ ਰਿਹਾ ਹੈ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਮੁਲਜ਼ਮ ਐਸ.ਆਈ. ਪਹਿਲਾਂ ਹੀ ਉਸ ਤੋਂ ਵੱਖ-ਵੱਖ ਮੌਕਿਆਂ 'ਤੇ 6.50 ਲੱਖ ਰੁਪਏ ਰਿਸ਼ਵਤ ਲੈ...
ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ੇ ਤੋਂ ਉੱਭਰ ਰਹੇ ਨੌਜਵਾਨਾਂ ਨੂੰ ਨਵੀਂ ਸੇਧ ਦੇਣ ਵਿੱਚ ਅਹਿਮ ਭੂਮਿਕਾ ਨਿਭਾ ਰਹੀਆਂ ਹਨ ਲਾਇਬ੍ਰੇਰੀਆਂ

ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ੇ ਤੋਂ ਉੱਭਰ ਰਹੇ ਨੌਜਵਾਨਾਂ ਨੂੰ ਨਵੀਂ ਸੇਧ ਦੇਣ ਵਿੱਚ ਅਹਿਮ ਭੂਮਿਕਾ ਨਿਭਾ ਰਹੀਆਂ ਹਨ ਲਾਇਬ੍ਰੇਰੀਆਂ

hot news
ਚੰਡੀਗੜ੍ਹ, 18 ਜੂਨ : ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਚੱਲ ਰਹੀ ਲੜਾਈ ਵਿੱਚ ਲਾਇਬ੍ਰੇਰੀਆਂ ਇੱਕ ਨਵੇਂ ਪਰ ਬੇਹੱਦ ਪ੍ਰਭਾਵਸ਼ਾਲੀ ਹਥਿਆਰ ਵਜੋਂ ਉੱਭਰ ਰਹੀਆਂ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸਰਕਾਰੀ ਨਸ਼ਾ ਮੁਕਤੀ ਅਤੇ ਰਿਹੈਬਿਲੀਟੇਸ਼ਨ ਕੇਂਦਰਾਂ ਵਿੱਚ ਸਥਾਪਤ ਕੀਤੀਆਂ ਗਈਆਂ ਲਾਇਬ੍ਰੇਰੀਆਂ ਨਸ਼ੇ ਤੋਂ ਉੱਭਰ ਰਹੇ ਲੋਕਾਂ ਨੂੰ ਨਸ਼ੇ ਦੀ ਤਲਬ ਨਾਲ ਨਜਿੱਠਣ, ਮਾਨਸਿਕ ਸਿਹਤ ਵਿੱਚ ਸੁਧਾਰ ਲਿਆਉਣ ਅਤੇ ਰਿਕਵਰੀ ਦੌਰਾਨ ਸਕਾਰਾਤਮਕ  ਰੁਟੀਨ ਵਿਕਸਿਤ ਕਰਨ ਵਿੱਚ ਮਦਦ ਕਰ ਰਹੀਆਂ ਹਨ। ਇਨ੍ਹਾਂ ਲਾਇਬ੍ਰੇਰੀਆਂ ਦੀ ਸਥਾਪਨਾ, ਨਵੀਨੀਕਰਨ ਅਤੇ ਸਾਂਭ-ਸੰਭਾਲ ਪੰਜਾਬ ਦੇ ‘ਲੀਡਰਸ਼ਿਪ ਇਨ ਮੈਂਟਲ ਹੈਲਥ ਪ੍ਰੋਗਰਾਮ’ ਰਾਹੀਂ ਕੀਤੀ ਗਈ ਹੈ। ਇਹ ਅਜਿਹਾ ਫੈਲੋਸ਼ਿਪ ਪ੍ਰੋਗਰਾਮ ਹੈ, ਜੋ ਨੌਜਵਾਨਾਂ ਨੂੰ ਸੂਬੇ ਦੀ ਨਸ਼ਾ ਵਿਰੋਧੀ ਮੁਹਿੰਮ ਨਾਲ ਜੋੜਦਾ ਹੈ। ਹੁਣ ਤੱਕ ਫੈਲੋਜ਼ ਵੱਲੋਂ 10 ਜ਼ਿਲ੍ਹਿਆਂ ਦੇ ਸਰਕਾਰੀ ਕੇਂਦਰਾਂ ਵਿੱਚ ਲਾਇਬ੍ਰੇਰੀ ਪਹਿਲਕਦਮੀਆਂ ਨੂੰ ਸਹਿਯੋਗ ਦਿੱਤਾ  ਗਿਆ ਹੈ ਅਤੇ ਸਾਲ ਦੇ ਅੰਤ ਤੱਕ 80 ਫੀਸਦੀ ਤੋਂ ਵੱਧ ਨਸ਼ਾ ਮੁਕਤੀ ਅਤੇ ਰਿਹੈਬਿਲੀਟੇਸ਼ਨ ਕੇਂਦਰਾਂ ਤੱ...