Shadow

hot news

ਗੈਂਗਸਟਰਾਂ ‘ਤੇ ਵਾਰ ਦਾ 97ਵਾਂ ਦਿਨ: ਪੰਜਾਬ ਪੁਲਿਸ ਵੱਲੋਂ 486 ਥਾਵਾਂ ‘ਤੇ ਛਾਪੇਮਾਰੀ; 240 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 97ਵਾਂ ਦਿਨ: ਪੰਜਾਬ ਪੁਲਿਸ ਵੱਲੋਂ 486 ਥਾਵਾਂ ‘ਤੇ ਛਾਪੇਮਾਰੀ; 240 ਗ੍ਰਿਫ਼ਤਾਰ

Crime, hot news
ਚੰਡੀਗੜ੍ਹ, 27 ਅਪ੍ਰੈਲ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 97ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 486 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ"- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 97ਵੇਂ ਦਿਨ, ਪੁਲਿਸ ਟੀਮਾਂ ਨੇ 6 ਹਥਿਆਰਾਂ ਸਮੇਤ 240 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 24,520  ਹੋ ਗਈਆਂ। ਇਸ ਤੋਂ ਇਲਾਵਾ 56 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 51 ਵਿਅਕਤੀਆਂ ਨੂੰ ਤਫਤੀਸ਼ ਅਤੇ ...
ਖਨੌਰੀ ਵਿਖੇ 14 ਕਰੋੜ ਰੁਪਏ ਖਰਚ ਕੇ ਲੱਗੇਗਾ ਪੀਣ ਵਾਲੇ ਸਾਫ਼ ਨਹਿਰੀ ਪਾਣੀ ਦਾ ਪ੍ਰਾਜੈਕਟ-ਬਰਿੰਦਰ ਗੋਇਲ

ਖਨੌਰੀ ਵਿਖੇ 14 ਕਰੋੜ ਰੁਪਏ ਖਰਚ ਕੇ ਲੱਗੇਗਾ ਪੀਣ ਵਾਲੇ ਸਾਫ਼ ਨਹਿਰੀ ਪਾਣੀ ਦਾ ਪ੍ਰਾਜੈਕਟ-ਬਰਿੰਦਰ ਗੋਇਲ

hot news
ਖਨੌਰੀ, ਸੰਗਰੂਰ, 26 ਅਪ੍ਰੈਲ:- ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਗੋਇਲ ਨੇ ਖਨੌਰੀ ਵਾਸੀਆਂ ਦੀ ਚਿਰੋਕਣੀ ਮੰਗ ਪੂਰੀ ਕਰਦਿਆਂ ਐਲਾਨ ਕੀਤਾ ਹੈ ਕਿ ਖਨੌਰੀ ਲਈ 14 ਕਰੋੜ ਰੁਪਏ ਖਰਚ ਕੇ ਪੀਣ ਲਈ ਸਾਫ਼ ਨਹਿਰੀ ਪਾਣੀ ਦਾ ਪ੍ਰਾਜੈਕਟ ਲਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਖਨੌਰੀ ਨੂੰ ਸਦਾ ਅੱਖੋਂ ਪਰੋਖੇ ਕਰ ਕੇ ਇੱਥੋਂ ਦੇ ਵਸਨੀਕਾਂ ਨੂੰ ਆਪਣੇ ਹਾਲ ‘ਤੇ ਛੱਡ ਰੱਖਿਆ ਸੀ ਪ੍ਰੰਤੂ ਮਾਨ ਸਰਕਾਰ ਨੇ ਖਨੌਰੀ ਵਾਸੀਆਂ ਦੀ ਸਾਰ ਲਈ ਹੈ।ਅੱਜ ਖਨੌਰੀ ਵਿਖੇ 1.2 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਲੋਕ ਅਰਪਣ ਕਰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਅੰਮਰੁਤ-02 ਸਕੀਮ ਅਧੀਨ ਖਨੌਰੀ ਵਾਸੀਆਂ ਲਈ ਭਾਖੜਾ ਨਹਿਰ ਵਿੱਚੋਂ ਪਾਣੀ ਲੈਕੇ ਉਸਨੂੰ ਸਾਫ ਕਰਕੇ 24 ਘੰਟੇ ਸੱਤੇ ਦਿਨ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰੋਜੈਕਟ ਪਾਸ ਕੀਤਾ ਹੈ ਅਤੇ ਕੁਝ ਦਿਨਾਂ ਅੰਦਰ ਇਸ ਦਾ ਕੰਮ ਸ਼ੁਰੂ ਕੀਤਾ ਜਾਵੇਗਾ।ਬਰਿੰਦਰ ਗੋਇਲ ਨੇ ਗਲੀਆਂ ਨਾਲੀਆਂ ਤੇ ਹੋਰ ਕੰਮਾਂ ਸਮੇਤ ਇਸ ਮੌਕੇ ਗਊਸ਼ਾਲਾ ਸਾਹਮਣੇ ਪਾਰਕ ਵਿੱਚ 31 ਲੱਖ ਰੁਪਏ ਦੀ ਲਾਗਤ ਨਾਲ ਨਵਾਂ ਟਿਊਬਵੈਲ ਲਾਉਣ ਦਾ ਕ...
ਹੁਣ ਤੱਕ 386256 ਮੀਟ੍ਰਿਕ ਟਨ ਕਣਕ ਦੀ ਆਮਦ, 385627 ਮੀਟ੍ਰਿਕ ਟਨ ਖ਼ਰੀਦੀ

ਹੁਣ ਤੱਕ 386256 ਮੀਟ੍ਰਿਕ ਟਨ ਕਣਕ ਦੀ ਆਮਦ, 385627 ਮੀਟ੍ਰਿਕ ਟਨ ਖ਼ਰੀਦੀ

hot news
ਜਲੰਧਰ, 26 ਅਪ੍ਰੈਲ: ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਨਿਰਵਿਘਨ ਢੰਗ ਨਾਲ ਜਾਰੀ ਹੈ। ਉਨ੍ਹਾਂ ਦੱਸਿਆ ਕਿ ਐਤਵਾਰ ਸ਼ਾਮ ਤੱਕ 386256 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ 385627 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਖ਼ਰੀਦ ਕੀਤੀ ਫ਼ਸਲ ਦੀ ਕਿਸਾਨਾਂ ਨੂੰ ਨਿਰਧਾਰਤ ਸਮੇਂ ਦੇ ਅੰਦਰ 936 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਏਜੰਸੀ ਵਾਰ ਖ਼ਰੀਦ ਦਾ ਵੇਰਵਾ ਦਿੰਦਿਆਂ ਸ਼੍ਰੀ ਵਾਲੀਆ ਨੇ ਦੱਸਿਆ ਕਿ ਪਨਗਰੇਨ ਵੱਲੋਂ 111494 ਮੀਟ੍ਰਿਕ ਟਨ,  ਮਾਰਕਫੈੱਡ ਵੱਲੋਂ 103247 ਮੀਟ੍ਰਿਕ ਟਨ, ਪਨਸਪ ਵੱਲੋਂ 91576 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 49186 ਮੀਟ੍ਰਿਕ ਟਨ, ਐਫ.ਸੀ.ਆਈ. ਵੱਲੋਂ 29785 ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ 339 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲਿਫ਼ਟਿੰਗ ਵਿੱਚ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਖ਼ਰੀਦ ਉਪਰੰਤ ਮੰਡੀਆਂ ’ਚੋਂ ਨਿਰਧ...
ਲੋਕਾਂ ਦੇ ਪਿਆਰ ਅਤੇ ਵਿਸ਼ਵਾਸ ਨਾਲ ਬਟਾਲਾ ਹਲਕੇ ਨੂੰ ਵਿਕਾਸ ਪੱਖੋਂ ਮੋਹਰੀ ਬਣਾਇਆ ਜਾ ਰਿਹਾ ਹੈ-ਵਿਧਾਇਕ ਸ਼ੈਰੀ ਕਲਸੀ

ਲੋਕਾਂ ਦੇ ਪਿਆਰ ਅਤੇ ਵਿਸ਼ਵਾਸ ਨਾਲ ਬਟਾਲਾ ਹਲਕੇ ਨੂੰ ਵਿਕਾਸ ਪੱਖੋਂ ਮੋਹਰੀ ਬਣਾਇਆ ਜਾ ਰਿਹਾ ਹੈ-ਵਿਧਾਇਕ ਸ਼ੈਰੀ ਕਲਸੀ

hot news
ਬਟਾਲਾ, 26 ਅਪ੍ਰੈਲ (  ) ਲੋਕਾਂ ਦੇ ਪਿਆਰ ਅਤੇ ਵਿਸ਼ਵਾਸ ਨਾਲ ਬਟਾਲਾ ਹਲਕੇ ਨੂੰ ਵਿਕਾਸ ਪੱਖੋਂ ਸੂਬੇ ਦਾ ਮੋਹਰੀ ਹਲਕਾ ਬਣਾਇਆ ਜਾ ਰਿਹਾ ਹੈ ਅਤੇ ਪਿੰਡਾਂ ਤੇ ਸ਼ਹਿਰ ਬਟਾਲਾ ਵਿੱਚ ਵਿਕਾਸ ਕਾਰਜ ਨਿਰੰਤਰ ਜਾਰੀ ਹਨ। ਇਹ ਪ੍ਰਗਟਾਵਾ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਪਿੰਡ ਧੰਨੇ ਤੋਂ ਸੁਖਰਾਜ ਸਿੰਘ ਦੇ ਡੇਰੇ ਤੱਕ ਸੜਕ ਬਣਾਉਣ ਦਾ ਨੀਂਹ ਪੱਥਰ ਰੱਖਣ ਉਪਰੰਤ ਕੀਤਾ। ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਬਟਾਲਾ ਹਲਕੇ ਅੰਦਰ ਚਹੁਪੱਖੀ ਵਿਕਾਸ ਕੰਮ ਪਾਰਦਰਸ਼ੀ ਢੰਗ ਨਾਲ ਕਰਵਾਏ ਜਾ ਰਹੇ ਹਨ। ਪਿੰਡਾਂ ਅੰਦਰ ਵਿਕਾਸ ਕੰਮ ਤੇਜ਼ੀ ਨਾਲ ਚੱਲ ਰਹੇ ਹਨ। ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਤ ਕਰਨ ਦੇ ਮੰਤਵ ਨਾਲ ਖੇਡ ਸਟੇਡੀਅਮ ਉਸਾਰੇ ਜਾ ਰਹੇ ਹਨ ਤਾਂ ਜੋ ਨੌਜਵਾਨ ਸਮਾਜਿਕ ਬੁਰਾਈਆਂ ਤੋਂ ਦੂਰ ਰਹਿ ਸਕਣ। ਉਨ੍ਹਾਂ ਅੱਗੇ ਕਿਹਾ ਕਿ ਪਿੰਡਾਂ ਵਿੱਚ ਗੰਦੇ ਪਾਣੀ ਦੀ ਨਿਕਾਸੀ ਦੇ ਕੰਮ ਕਰਵਾਏ ਗਏ ਹਨ ਅਤੇ ਅਤਿ ਆਧੁਨਿਕ ਕਿਸਮ ਦੇ ਥਾਪਰ ਮਾਡਲ ਛੱਪੜਾਂ ਦੀ ਉਸਾਰੀ ਕਰਵਾਈ ਜਾ ਰਹੀ ਹੈ। ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਪਿੰਡਾਂ ਅੰਦਰ ਸਟਰੀਟ ਲਾਈਟਾਂ, ਪਾਰਕਾਂ, ਡੇਰਿਆਂ ਦੇ ਰਸਤੇ ਪੱ...
ਗੈਂਗਸਟਰਾਂ ‘ਤੇ ਵਾਰ ਦਾ 95ਵਾਂ ਦਿਨ: ਪੰਜਾਬ ਪੁਲਿਸ ਵੱਲੋਂ 577 ਥਾਵਾਂ ‘ਤੇ ਛਾਪੇਮਾਰੀ; 309 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 95ਵਾਂ ਦਿਨ: ਪੰਜਾਬ ਪੁਲਿਸ ਵੱਲੋਂ 577 ਥਾਵਾਂ ‘ਤੇ ਛਾਪੇਮਾਰੀ; 309 ਗ੍ਰਿਫ਼ਤਾਰ

hot news
ਚੰਡੀਗੜ੍ਹ, 25 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 95ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 577 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ"- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 95ਵੇਂ ਦਿਨ, ਪੁਲਿਸ ਟੀਮਾਂ ਨੇ ਸੱਤ ਹਥਿਆਰਾਂ ਸਮੇਤ 309 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 23,989 ਹੋ ਗਈਆਂ। ਇਸ ਤੋਂ ਇਲਾਵਾ 64 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 79 ਵਿਅਕਤੀਆਂ ਨੂੰ ਤਫਤੀਸ਼ ਅਤੇ...
ਭਗਵੰਤ ਮਾਨ ਸਰਕਾਰ ਨੇ ਰਾਜ ‘ਚ ਸਿਹਤ ਤੇ ਸਿੱਖਿਆ ਦੀ ਕ੍ਰਾਂਤੀ ਲਿਆਂਦੀ- ਅਮਨ ਅਰੋੜਾ

ਭਗਵੰਤ ਮਾਨ ਸਰਕਾਰ ਨੇ ਰਾਜ ‘ਚ ਸਿਹਤ ਤੇ ਸਿੱਖਿਆ ਦੀ ਕ੍ਰਾਂਤੀ ਲਿਆਂਦੀ- ਅਮਨ ਅਰੋੜਾ

hot news
ਸੁਨਾਮ, 25 ਅਪ੍ਰੈਲ:
ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਅੱਜ ਸੁਨਾਮ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 2.9 ਕਰੋੜ ਰੁਪਏ ਦੀ ਲਾਗਤ ਨਾਲ ਸਿੱਖਿਆ ਅਤੇ ਸਿਹਤ ਸੰਬੰਧੀ ਪ੍ਰਾਜੈਕਟਾਂ ਦੀ ਸ਼ੁਰੂਆਤ ਕਰਵਾਈ। ਕੈਬਨਿਟ ਮੰਤਰੀ ਨੇ ਅਮਨ ਅਰੋੜਾ ਨੇ ਪਿੰਡ ਨਮੋਲ ਵਿਖੇ 25 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੀ ਅਤਿਆਧੁਨਿਕ ਲਾਇਬ੍ਰੇਰੀ ਦਾ ਨੀਂਹ ਪੱਥਰ ਰੱਖਿਆ। ਇਸ ਦੇ ਨਾਲ ਹੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ 42.54 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਕਲਾਸਰੂਮ, ਸਾਇੰਸ ਲੈਬ ਅਤੇ ਹੋਰ ਨਵੀਨੀਕਰਨ ਕਾਰਜਾਂ ਦਾ ਉਦਘਾਟਨ ਕਰਕੇ ਵਿਦਿਆਰਥੀਆਂ ਨੂੰ ਸਮਰਪਿਤ ਕੀਤਾ। ਉਨ੍ਹਾਂ ਨੇ ਦੱਸਿਆ ਕਿ ਪਿੰਡ ਸ਼ੇਰੋਂ ਵਿੱਚ ਵੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ 31.96 ਲੱਖ ਰੁਪਏ ਦੀ ਲਾਗਤ ਨਾਲ ਨਵੀਨੀਕਰਨ ਕਾਰਜ ਪੂਰੇ ਕਰਕੇ ਸਕੂਲ ਨੂੰ ਨਵਾਂ ਰੂਪ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਪਿੰਡ ਮੰਡੇਰ ਕਲਾਂ ਵਿੱਚ 55 ਲੱਖ ਰੁਪਏ ਦੀ ਲਾਗਤ ਨਾਲ ਹੈਲਥ ਐਂਡ ਵੈਲਨੈਸ ਸੈਂਟਰ ਦਾ ਨੀਂਹ ਪੱਥਰ ਰੱਖਿਆ ਗਿਆ, ਜਿਸ ਨਾਲ ਲੋਕਾਂ ਨੂੰ ਘਰਾਂ ਦੇ ਨੇੜੇ ਹੀ ਪ੍ਰਾਇਮਰੀ ਸਿਹ...
ਰਾਜਪਾਲ ਪੰਜਾਬ ਗੁਲਾਬ ਚੰਦ ਕਟਾਰੀਆ ਨੇ 6 ਨੌਜਵਾਨਾਂ ਨੂੰ ਲੈਪਟਾਪ ਦਿੱਤੇ

ਰਾਜਪਾਲ ਪੰਜਾਬ ਗੁਲਾਬ ਚੰਦ ਕਟਾਰੀਆ ਨੇ 6 ਨੌਜਵਾਨਾਂ ਨੂੰ ਲੈਪਟਾਪ ਦਿੱਤੇ

hot news
ਅੰਮ੍ਰਿਤਸਰ, 25 ਅਪ੍ਰੈਲ (     ) - ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਭਾਰਤੀ ਰੈੱਡ ਕਰਾਸ ਸੁਸਾਇਟੀ ਵੱਲੋਂ 6 ਨੌਜਵਾਨਾਂ ਨੂੰ ਲੈਪਟਾਪ ਤਕਸੀਮ ਕੀਤੇ। ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਗੈਸਟ ਹਾਊਸ ਵਿਖੇ ਇਨ੍ਹਾਂ ਹੋਣਹਾਰ ਨੌਜਵਾਨਾਂ ਨੂੰ ਲੈਪਟਾਪ ਤਕਸੀਮ ਕਰਦਿਆਂ ਰਾਜਪਾਲ ਪੰਜਾਬ ਨੇ ਕਿਹਾ ਕਿ ਸੂਚਨਾ ਤੇ ਤਕਨੌਲੋਜੀ ਦੇ ਅਜੋਕੇ ਸਮੇਂ ਵਿੱਚ ਕੰਪਿਊਟਰ ਸਿੱਖਿਆ ਹਰ ਨੌਜਵਾਨ ਲਈ ਬਹੁਤ ਹੀ ਜਰੂਰੀ ਬਣ ਚੁੱਕੀ ਹੈ ਅਤੇ ਇਸ ਤੋਂ ਬਿਨਾਂ ਰੁਜ਼ਗਾਰ ਦੇ ਮੌਕੇ ਹਾਸਲ ਕਰਨਾ ਮੁਸ਼ਕਲ ਹੈ। ਉਨ੍ਹਾਂ ਕਿਹਾ ਕਿ ਅਜੋਕਾ ਸਮਾਂ ਏ.ਆਈ. ਦਾ ਸਮਾਂ ਹੈ ਅਤੇ ਨੌਜਵਾਨਾਂ ਨੂੰ ਸਮੇਂ ਦੇ ਹਾਣੀ ਬਣਨ ਲਈ ਨਵੀਆਂ ਤਕਨੀਕਾਂ ਨੂੰ ਸਿੱਖਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਨੌਜਵਾਨਾਂ ਨੂੰ ਕਿਹਾ ਕਿ ਉਹ ਪੂਰੀ ਮਿਹਨਤ ਤੇ ਲਗਨ ਨਾਲ ਆਪਣੀ ਪੜ੍ਹਾਈ ਵੱਲ ਧਿਆਨ ਦੇਣ ਅਤੇ ਜ਼ਿੰਦਗੀ ਵਿੱਚ ਅੱਗੇ ਵੱਧਦੇ ਹੋਏ ਆਪਣੇ ਸੂਬੇ ਅਤੇ ਦੇਸ਼ ਦੀ ਸੇਵਾ ਕਰਨ। ਇਸ ਮੌਕੇ ਨੌਜਵਾਨਾਂ ਨੇ ਲੈਪਟਾਪ ਦੇਣ ਲਈ ਮਾਣਯੋਗ ਰਾਜਪਾਲ ਪੰਜਾਬ ਅਤੇ ਭਾਰਤੀ ਰੈੱਡ ਕਰਾਸ ਸੁਸਾਇਟੀ ਦਾ ਧੰਨਵਾਦ ਕੀਤਾ। ਇਸ ਮੌਕੇ ਡਪਟੀ ਕਮਿਸ਼ਨਰ ਅੰਮ੍ਰਿਤਸਰ ਸ...
ਜੰਗ ਵਿੱਚ ਭੱਜਣ ਵਾਲੇ ਗੱਦਾਰ, ਨੈਤਿਕਤਾ ਦੇ ਆਧਾਰ ‘ਤੇ ਰਾਜ ਸਭਾ ਮੈਂਬਰ ਆਪਣੇ ਅਹੁਦੇ ਤੋਂ ਦੇਣ ਅਸਤੀਫਾ – ਦੀਪਕ ਬਾਲੀ

ਜੰਗ ਵਿੱਚ ਭੱਜਣ ਵਾਲੇ ਗੱਦਾਰ, ਨੈਤਿਕਤਾ ਦੇ ਆਧਾਰ ‘ਤੇ ਰਾਜ ਸਭਾ ਮੈਂਬਰ ਆਪਣੇ ਅਹੁਦੇ ਤੋਂ ਦੇਣ ਅਸਤੀਫਾ – ਦੀਪਕ ਬਾਲੀ

hot news, Politics
ਚੰਡੀਗੜ੍ਹ, 25 ਅਪ੍ਰੈਲ 2026- ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਦੀਪਕ ਬਾਲੀ ਨੇ ਆਮ ਆਦਮੀ ਪਾਰਟੀ ਵੱਲੋਂ ਨਿਯੁਕਤ ਕੀਤੇ ਰਾਜ ਸਭਾ ਮੈਂਬਰਾਂ ਵੱਲੋਂ ਭਾਰਤੀ ਜਨਤਾ ਪਾਰਟੀ ਵਿੱਚ ਜਾਣ ਦੇ ਫੈਸਲੇ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਕਿਹਾ ਹੈ ਕਿ ਭਾਰਤੀ ਜਨਤਾ ਪਾਰਟੀ ਦੀਆਂ ਇਹ ਨੀਤੀਆਂ ਸਿੱਧੇ ਤੌਰ 'ਤੇ ਲੋਕਤੰਤਰ ਦੇ ਵਿਰੁੱਧ ਹਨ। ਦੀਪਕ ਬਾਲੀ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਲਿਖਿਆ ਹੈ ਕਿ "ਜੰਗ ਵਿਚ ਮਰਨ ਵਾਲਾ ਸ਼ਹੀਦ, ਜਿੱਤਣ ਵਾਲਾ ਯੋਧਾ ਤੇ ਭੱਜਣ ਵਾਲਾ ਗੱਦਾਰ ਆਖਵਾਉਂਦਾ ਹੈ"। ਉਨ੍ਹਾਂ ਸਪੱਸ਼ਟ ਕੀਤਾ ਕਿ ਜਿਹੜੇ ਲੋਕ ਭਾਰਤੀ ਜਨਤਾ ਪਾਰਟੀ ਦੇ ਦਬਾਅ ਹੇਠ ਆ ਕੇ ਪਾਰਟੀ ਛੱਡ ਰਹੇ ਹਨ, ਉਹ ਪੰਜਾਬ ਦੇ ਲੋਕਾਂ ਨਾਲ ਗੱਦਾਰੀ ਕਰ ਰਹੇ ਹਨ। ਜਨਰਲ ਸਕੱਤਰ ਬਾਲੀ ਨੇ ਕਿਹਾ ਕਿ ਪੰਜਾਬ ਵਿੱਚੋਂ ਨਿਯੁਕਤ ਕੀਤੇ ਗਏ ਸਾਰੇ ਹੀ ਰਾਜ ਸਭਾ ਮੈਂਬਰ ਵੋਟਾਂ ਰਾਹੀਂ ਰਾਜ ਸਭਾ ਮੈਂਬਰ ਨਹੀਂ ਬਣੇ ਹਨ। ਇਹਨਾਂ ਨੂੰ ਆਮ ਆਦਮੀ ਪਾਰਟੀ ਦੇ ਨੈਸ਼ਨਲ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਹਿੱਤਾਂ ਨੂੰ ਰਾਜ ਸਭਾ ਵਿੱਚ ਚੁੱ...
ਪੰਜਾਬ ਭਰ ਵਿੱਚ ਜਨਤਾ ਦਾ ਗੁੱਸਾ ਫੁੱਟਿਆ, ਦਲਬਦਲੂ ਸੰਸਦ ਮੈਂਬਰਾਂ ਨੂੰ ਕੰਧਾਂ ਅਤੇ ਗਲੀਆਂ ਵਿੱਚ ‘ਪੰਜਾਬ ਦੇ ਗੱਦਾਰ’ ਨਾਅਰਿਆਂ ਦਾ ਕਰਨਾ ਪਿਆ ਸਾਹਮਣਾ

ਪੰਜਾਬ ਭਰ ਵਿੱਚ ਜਨਤਾ ਦਾ ਗੁੱਸਾ ਫੁੱਟਿਆ, ਦਲਬਦਲੂ ਸੰਸਦ ਮੈਂਬਰਾਂ ਨੂੰ ਕੰਧਾਂ ਅਤੇ ਗਲੀਆਂ ਵਿੱਚ ‘ਪੰਜਾਬ ਦੇ ਗੱਦਾਰ’ ਨਾਅਰਿਆਂ ਦਾ ਕਰਨਾ ਪਿਆ ਸਾਹਮਣਾ

hot news
*ਚੰਡੀਗੜ੍ਹ, 25 ਅਪ੍ਰੈਲ 2026*- ਰਾਜ ਸਭਾ ਮੈਂਬਰ ਹਰਭਜਨ ਸਿੰਘ, ਅਸ਼ੋਕ ਮਿੱਤਲ ਅਤੇ ਰਾਜਿੰਦਰ ਗੁਪਤਾ ਦੇ ਭਾਰਤੀ ਜਨਤਾ ਪਾਰਟੀ (ਭਾਜਪਾ) ਨਾਲ ਮਿਲ ਜਾਣ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਦੇ ਵਰਕਰਾਂ ਅਤੇ ਆਮ ਜਨਤਾ ਵਿੱਚ ਭਾਰੀ ਰੋਸ ਫੁੱਟ ਪਿਆ ਹੈ। ਉਨ੍ਹਾਂ ਦੀਆਂ ਰਿਹਾਇਸ਼ਾਂ ਅਤੇ ਇੱਥੋਂ ਤੱਕ ਕਿ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਖੇ ਵੀ ਉਨ੍ਹਾਂ ਨੂੰ "ਗੱਦਾਰ" ਦੱਸਣ ਵਾਲੇ ਨਾਅਰੇ ਲਿਖੇ ਗਏ ਹਨ, ਜੋ ਜਨਤਕ ਗੁੱਸੇ ਦੇ ਪੱਧਰ ਨੂੰ ਦਰਸਾਉਂਦੇ ਹਨ। ਕਈ ਥਾਵਾਂ 'ਤੇ ਪ੍ਰਦਰਸ਼ਨਕਾਰੀਆਂ ਨੇ "ਪੰਜਾਬ ਦੇ ਗੱਦਾਰ" ਦੇ ਨਾਅਰੇ ਲਗਾਏ, ਜੋ ਲੋਕਾਂ ਵਿੱਚ ਡੂੰਘੇ ਗੁੱਸੇ ਅਤੇ ਵਿਸ਼ਵਾਸਘਾਤ ਦੀ ਭਾਵਨਾ ਦਾ ਸੰਕੇਤ ਦਿੰਦੇ ਹਨ। ਬਹੁਤ ਸਾਰੇ ਨਾਗਰਿਕਾਂ ਨੇ ਪੰਜਾਬ ਦੇ ਜਨਾਦੇਸ਼ ਨਾਲ ਹੋਏ ਇਸ ਧੋਖੇ 'ਤੇ ਨਿਰਾਸ਼ਾ ਜ਼ਾਹਰ ਕੀਤੀ ਹੈ, ਅਤੇ ਕੁਝ ਨੇ ਤਾਂ ਰੋਸ ਵਜੋਂ ਆਪਣੇ ਬੱਚਿਆਂ ਨੂੰ ਐਲਪੀਯੂ ਵਿੱਚ ਦਾਖਲ ਨਾ ਕਰਵਾਉਣ ਦਾ ਵੀ ਐਲਾਨ ਕੀਤਾ ਹੈ। ਜਲੰਧਰ ਵਿੱਚ 'ਆਪ' ਦੇ ਸੀਨੀਅਰ ਆਗੂ ਪਵਨ ਕੁਮਾਰ ਟੀਨੂੰ ਨੇ ਕਿਹਾ ਕਿ ਪੰਜਾਬ ਵਿੱਚ 2027 ਵਿੱਚ 'ਆਪ' ਦੀ ਸਰਕਾਰ ਮੁੜ ਸੱਤਾ ਵਿੱਚ ਆਵੇਗੀ ਅਤੇ ਭਾਜਪਾ ਕੋਲ ਖੜ੍ਹਨ ...
ਪ੍ਰਸਿੱਧ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਪਾਲਾ ਜਲਾਲਪੁਰੀਆ ‘ਆਪ’ ਵਿੱਚ ਸ਼ਾਮਲ

ਪ੍ਰਸਿੱਧ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਪਾਲਾ ਜਲਾਲਪੁਰੀਆ ‘ਆਪ’ ਵਿੱਚ ਸ਼ਾਮਲ

hot news
*ਚੰਡੀਗੜ੍ਹ 25 ਅਪ੍ਰੈਲ 2026* ਕਬੱਡੀ ਖਿਡਾਰੀ ਅਤੇ ਮਸ਼ਹੂਰ ਸਟੌਪਰ ਪਾਲਾ ਜਲਾਲਪੁਰੀਆ ਸ਼ਨੀਵਾਰ ਨੂੰ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ ਹਨ। ਖੇਡ ਜਗਤ ਦੀ ਇਸ ਨਾਮੀ ਹਸਤੀ ਦੇ ਆਉਣ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਪਾਲਾ ਜਲਾਲਪੁਰੀਆ ਨੂੰ ਰਸਮੀ ਤੌਰ 'ਤੇ ਪਾਰਟੀ ਵਿੱਚ ਸ਼ਾਮਲ ਕੀਤਾ ਅਤੇ ਉਨ੍ਹਾਂ ਦਾ ਸਵਾਗਤ ਕੀਤਾ। ਪਾਲਾ ਜਲਾਲਪੁਰੀਆ ਕਬੱਡੀ ਦੀ ਦੁਨੀਆ ਵਿੱਚ ਆਪਣੀ ਬਿਹਤਰੀਨ ਤਕਨੀਕ ਅਤੇ 'ਕਲੋਜ਼ ਫਾਈਟਰ' ਦੇ ਨਾਮ ਤੋਂ ਮਸ਼ਹੂਰ ਹਨ, ਜਿਨ੍ਹਾਂ ਨੇ ਅੰਤਰਰਾਸ਼ਟਰੀ ਪੱਧਰ 'ਤੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਸ਼ੀ ਜ਼ਾਹਰ ਕਰਦਿਆਂ ਕਿਹਾ ਕਿ ਜਲਾਲਪੁਰੀਆ ਵਰਗੇ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀ ਦਾ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣਾ ਸਾਡੇ ਲਈ ਮਾਣ ਵਾਲੀ ਗੱਲ ਹੈ। ਪਾਲਾ ਨੇ ਹਮੇਸ਼ਾ ਖੇਡ ਦੇ ਮੈਦਾਨ ਵਿੱਚ ਪੰਜਾਬ ਦੀ ਸ਼ਾਨ ਵਧਾਈ ਹੈ ਅਤੇ ਹੁਣ ਉਹ ਜਨ ਸੇਵਾ ਦੇ ਮੈਦਾਨ ਵਿੱਚ ਸਾਡੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਨਗੇ। ਸਾਡੀ ਸਰਕਾਰ ਲਗਾਤਾਰ ਖਿਡਾਰੀਆਂ ਨੂੰ ਮਾਣ-ਸਤਿਕਾਰ ਦੇਣ ਅਤੇ ਨੌਜਵਾਨਾਂ ...