Shadow

hot news

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

hot news
ਚੰਡੀਗੜ੍ਹ 25 ਅਪ੍ਰੈਲ 2026: ਪੰਜਾਬ ਵਿਧਾਨ ਸਭਾ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨੂੰ ਰੋਕਣ ਲਈ ਪਾਸ ਕੀਤਾ "ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ 2026" ਹੁਣ ਕਾਨੂੰਨ ਬਣ ਗਿਆ ਹੈ। ਇਸ ਬੇਮਿਸਾਲੀ ਫ਼ੈਸਲੇ ਸਦਕਾ ਸਮੁੱਚੀ ਸਿੱਖ ਸੰਗਤ ਵਿੱਚ ਖੁਸ਼ੀ ਦੀ ਲਹਿਰ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਦੇ ਸਨਮਾਨ ਵਿੱਚ ਸੂਬੇ ਭਰ ਦੇ ਵੱਖ-ਵੱਖ ਹਿੱਸਿਆਂ ਵਿੱਚ ਸਮਾਗਮ ਕਰਵਾਏ ਜਾ ਰਹੇ ਹਨ। ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਮੁੱਖ ਮੰਤਰੀ ਪੰਜਾਬ ਦਾ ਧੰਨਵਾਦ ਅਤੇ  ਸਪੀਕਰ ਸੰਧਵਾਂ ਦਾ ਵਿਸ਼ੇਸ਼ ਸਨਮਾਨ ਕੀਤਾ। ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਧਾਰਮਿਕ ਮਰਿਆਦਾ ਅਤੇ ਭਾਵਨਾਵਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸਪੀਕਰ ਸੰਧਵਾਂ ਨੇ ਗੁਰਦੁਆਰਾ ਸਾਹਿਬ ਵਿੱਚ ਮੌਜੂਦ ਸਮੁੱਚੀ ਸੰਗਤ ਦਾ ਧੰਨਵਾਦ ...
ਭਾਜਪਾ ਦੀਆਂ ਕਾਰਵਾਈਆਂ ਬਾਬਾ ਸਾਹਿਬ ਅੰਬੇਡਕਰ ਦੇ ਸੰਵਿਧਾਨ ਅਤੇ ਹਰ ਪੰਜਾਬੀ ਦੇ ਲੋਕਤੰਤਰੀ ਅਧਿਕਾਰਾਂ ‘ਤੇ ਸਿੱਧਾ ਹਮਲਾ ਹਨ: ਹਰਪਾਲ ਸਿੰਘ ਚੀਮਾ

ਭਾਜਪਾ ਦੀਆਂ ਕਾਰਵਾਈਆਂ ਬਾਬਾ ਸਾਹਿਬ ਅੰਬੇਡਕਰ ਦੇ ਸੰਵਿਧਾਨ ਅਤੇ ਹਰ ਪੰਜਾਬੀ ਦੇ ਲੋਕਤੰਤਰੀ ਅਧਿਕਾਰਾਂ ‘ਤੇ ਸਿੱਧਾ ਹਮਲਾ ਹਨ: ਹਰਪਾਲ ਸਿੰਘ ਚੀਮਾ

hot news
*ਚੰਡੀਗੜ੍ਹ 24 ਅਪ੍ਰੈਲ 2026* ਪੰਜਾਬ ਦੇ ਵਿੱਤ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਹਰਪਾਲ ਸਿੰਘ ਚੀਮਾ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਭਾਰਤੀ ਜਨਤਾ ਪਾਰਟੀ ਨੇ ਪੰਜਾਬ ਅਤੇ ਇੱਥੋਂ ਦੇ ਲੋਕਾਂ 'ਤੇ ਗੈਰ-ਲੋਕਤੰਤਰੀ ਹਮਲਾ ਕੀਤਾ ਹੈ। ਉਨ੍ਹਾਂ ਇਸ ਨੂੰ ਬਾਬਾ ਸਾਹਿਬ ਅੰਬੇਡਕਰ ਦੇ ਸੰਵਿਧਾਨ ਅਤੇ ਨਾਗਰਿਕਾਂ ਦੇ ਲੋਕਤੰਤਰੀ ਅਧਿਕਾਰਾਂ 'ਤੇ ਸਿੱਧਾ ਹਮਲਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬੀ, ਜਿਨ੍ਹਾਂ ਨੇ ਇਤਿਹਾਸਕ ਤੌਰ 'ਤੇ ਦੇਸ਼ ਦੀ ਆਜ਼ਾਦੀ ਅਤੇ ਲੋਕਤੰਤਰ ਲਈ ਕੁਰਬਾਨੀਆਂ ਦਿੱਤੀਆਂ ਹਨ, ਇਸ ਵਿਸ਼ਵਾਸਘਾਤ ਨੂੰ ਬਰਦਾਸ਼ਤ ਨਹੀਂ ਕਰਨਗੇ ਅਤੇ ਮੂੰਹ-ਤੋੜ ਜਵਾਬ ਦੇਣਗੇ। ਇੱਕ ਬਿਆਨ ਵਿੱਚ ਸੀਨੀਅਰ ‘ਆਪ’ ਆਗੂ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ।ਭਾਜਪਾ ਨੇ ਪੰਜਾਬੀਆਂ ‘ਤੇ ਗੈਰ-ਲੋਕਤੰਤਰੀ ਤਰੀਕੇ ਨਾਲ ਹਮਲਾ ਕੀਤਾ ਹੈ। ਬਾਬਾ ਸਾਹਿਬ ਅੰਬੇਡਕਰ ਵੱਲੋਂ ਸੰਵਿਧਾਨ ਤਹਿਤ ਦਿੱਤਾ ਗਿਆ ਵੋਟ ਦਾ ਅਧਿਕਾਰ ਖੋਹਿਆ ਜਾ ਰਿਹਾ ਹੈ। ਇਹ ਬਾਬਾ ਸਾਹਿਬ ਅੰਬੇਡਕਰ ਦੇ ਸੰਵਿਧਾਨ 'ਤੇ ਸਿੱਧਾ ਹਮਲਾ ਹੈ ਅਤੇ 3 ਕਰੋੜ ਪੰਜਾਬੀ ਇਸ ਨੂੰ ਬਰਦਾਸ਼ਤ ਨਹੀਂ ਕਰਨਗੇ। ਪੰਜਾਬ ਨੇ ਇ...
ਆਪ’ ਆਗੂਆਂ ਦੇ ਘਰਾਂ ‘ਤੇ ਈਡੀ-ਸੀਬੀਆਈ ਦੀਆਂ ਰੇਡਾਂ ਕਰਵਾ ਕੇ ਅਮਿਤ ਸ਼ਾਹ ਪਾਰਟੀ ਤੋੜਨ ਦੀ ਕੋਸ਼ਿਸ਼ ਕਰ ਰਹੇ ਹਨ: ਮੀਤ ਹੇਅਰ

ਆਪ’ ਆਗੂਆਂ ਦੇ ਘਰਾਂ ‘ਤੇ ਈਡੀ-ਸੀਬੀਆਈ ਦੀਆਂ ਰੇਡਾਂ ਕਰਵਾ ਕੇ ਅਮਿਤ ਸ਼ਾਹ ਪਾਰਟੀ ਤੋੜਨ ਦੀ ਕੋਸ਼ਿਸ਼ ਕਰ ਰਹੇ ਹਨ: ਮੀਤ ਹੇਅਰ

hot news
ਚੰਡੀਗੜ੍ਹ 24 ਅਪ੍ਰੈਲ 2026- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਸਾਂਸਦ ਗੁਰਮੀਤ ਸਿੰਘ ਮੀਤ ਹੇਅਰ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਹੈ ਕਿ ਪਿਛਲੇ 12 ਸਾਲਾਂ ਤੋਂ ਭਾਜਪਾ ਪੂਰੇ ਦੇਸ਼ ਵਿੱਚ ਲੋਕਤੰਤਰ ਦਾ ਗਲਾ ਘੁੱਟਣ ਦਾ ਇੱਕੋ ਮਾਡਲ ਅਪਣਾ ਰਹੀ ਹੈ। ਉਨ੍ਹਾਂ ਕਿਹਾ ਕਿ ਚੋਣਾਂ ਆਉਂਦੇ ਹੀ ਭਾਜਪਾ ਆਪਣੀ ਹਾਰ ਦੇ ਡਰੋਂ ਵਿਰੋਧੀ ਆਗੂਆਂ ਨੂੰ ਈਡੀ ਅਤੇ ਸੀਬੀਆਈ ਰਾਹੀਂ ਡਰਾਉਣਾ ਸ਼ੁਰੂ ਕਰ ਦਿੰਦੀ ਹੈ ਜਾਂ ਲਾਲਚ ਦੇ ਕੇ ਆਪਣੀ ਪਾਰਟੀ ਵਿੱਚ ਸ਼ਾਮਲ ਕਰ ਲੈਂਦੀ ਹੈ। ਮੀਤ ਹੇਅਰ ਨੇ ਸਪੱਸ਼ਟ ਕੀਤਾ ਕਿ ਪੰਜਾਬ ਦੀ ਧਰਤੀ ਸਿਧਾਂਤਾਂ ਅਤੇ ਸੰਘਰਸ਼ ਦੀ ਧਰਤੀ ਹੈ, ਇੱਥੇ ਭਾਜਪਾ ਦਾ ਇਹ 'ਵਾਸ਼ਿੰਗ ਮਸ਼ੀਨ' ਮਾਡਲ ਕਦੇ ਸਫਲ ਨਹੀਂ ਹੋਵੇਗਾ। ਸ਼ੁੱਕਰਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਾਂਸਦ ਮੀਤ ਹੇਅਰ ਨੇ ਉਦਾਹਰਣ ਦਿੰਦਿਆਂ ਕਿਹਾ ਕਿ ਅਸਾਮ ਵਿੱਚ ਹੇਮੰਤ ਵਿਸ਼ਵਾ ਸ਼ਰਮਾ 'ਤੇ ਕਾਂਗਰਸ ਵਿੱਚ ਰਹਿੰਦਿਆਂ ਸੀਬੀਆਈ ਦੀ ਛਾਪੇਮਾਰੀ ਹੋਈ, ਪਰ ਭਾਜਪਾ ਵਿੱਚ ਸ਼ਾਮਲ ਹੁੰਦੇ ਹੀ ਉਹ ਪਾਕ-ਸਾਫ਼ ਹੋ ਗਏ। ਮਹਾਰਾਸ਼ਟਰ ਵਿੱਚ ਅਜੀਤ ਪਵਾਰ 'ਤੇ ਇੱਕੋ ਰਾ...
ਭਗਵੰਤ ਸਿੰਘ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਨਕਦ-ਰਹਿਤ ਇਲਾਜ, ਨਿਊਰੋਲੋਜੀਕਲ ਐਮਰਜੈਂਸੀ ਦੌਰਾਨ ਤੁਰੰਤ ਸਿਹਤ ਸਹੂਲਤਾਂ ਬਣਾ ਰਿਹੈ ਯਕੀਨੀ; ਜਿੱਥੇ ਜੀਵਨ ਬਚਾਉਣ ਲਈ ਮਿੰਟ-ਮਿੰਟ ਹੁੰਦੈ ਸਹਾਈ

ਭਗਵੰਤ ਸਿੰਘ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਨਕਦ-ਰਹਿਤ ਇਲਾਜ, ਨਿਊਰੋਲੋਜੀਕਲ ਐਮਰਜੈਂਸੀ ਦੌਰਾਨ ਤੁਰੰਤ ਸਿਹਤ ਸਹੂਲਤਾਂ ਬਣਾ ਰਿਹੈ ਯਕੀਨੀ; ਜਿੱਥੇ ਜੀਵਨ ਬਚਾਉਣ ਲਈ ਮਿੰਟ-ਮਿੰਟ ਹੁੰਦੈ ਸਹਾਈ

hot news
*ਚੰਡੀਗੜ੍ਹ, 24 ਅਪ੍ਰੈਲ 2026* ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੀ ਸਿਹਤ ਪ੍ਰਣਾਲੀ ਦੇ ਜ਼ਮੀਨੀ ਪੱਧਰ ‘ਤੇ ਸਾਕਾਰਾਤਮਕ ਅਤੇ ਜੀਵਨ-ਰੱਖਿਅਕ ਨਤੀਜੇ ਸਾਹਮਣੇ ਆ ਰਹੇ ਹਨ। ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਫੈਸਲਾਕੁੰਨ ਕਦਮ ਸਾਬਿਤ ਹੋ ਰਹੀ ਹੈ। ਜਿਸ ਤਹਿਤ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਹੁਣ ਆਰਥਿਕ ਤੰਗੀ ਕਿਸੇ ਵੀ ਮਰੀਜ਼ ਦੇ ਇਲਾਜ ਦਰਮਿਆਨ ਰੁਕਾਵਟ ਨਾ ਬਣੇ। ਹੁਸ਼ਿਆਰਪੁਰ ਦਾ ਇੱਕ ਹਾਲੀਆ ਮਾਮਲਾ ਇਸ ਬਦਲਾਅ ਨੂੰ ਦੀ ਪ੍ਰਤੱਖ ਸਬੂਤ ਹੈ। ਸੰਦੀਪ ਸਿੰਘ, ਜਿਸਨੂੰ ਤੀਵਰ ਇਸਕੀਮਿਕ ਸਟਰੋਕ ਹੋਇਆ ਸੀ, ਨੂੰ ਏਮਸ ਬਠਿੰਡਾ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸਦਾ 32,300 ਰੁਪਏ ਦਾ ਇਲਾਜ ਪੂਰੀ ਤਰ੍ਹਾਂ ਯੋਜਨਾ ਹੇਠ ਕਵਰ ਕੀਤਾ ਗਿਆ। ਉਸਦੇ ਪਿਤਾ ਜਗਜੀਤ ਸਿੰਘ ਨੇ ਕਿਹਾ, “ਖੁਸ਼ਕਿਸਮਤੀ ਨਾਲ ਅਸੀਂ ਪਹਿਲਾਂ ਹੀ ਸਿਹਤ ਕਾਰਡ ਬਣਵਾ ਲਿਆ ਸੀ। ਇਸ ਨਾਲ ਇਲਾਜ ਦਾ ਸਾਰਾ ਖਰਚਾ ਕਵਰ ਹੋ ਗਿਆ।”ਇਹ ਮਾਮਲਾ ਦਰਸਾਉਂਦਾ ਹੈ ਕਿ ਭਗਵੰਤ ਮਾਨ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਕਿਸ ਤਰ੍ਹਾਂ ਮੈਡੀਕਲ ਐਮਰਜੈਂਸੀ ਦੌਰਾਨ ਪਰਿਵਾਰਾਂ ਨੂੰ ਅਣ-ਕਿਆਸੇ ਆਰਥਿਕ ਬੋਝ ਤੋਂ ਬਚਾ ਰਹੀਆਂ...
ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਜਾਂਚ ਅਨੁਸਾਰ ਸਤਲੁਜ ‘ਚ ਮੱਛੀਆਂ ਦੇ ਮਰਨ ਪਿੱਛੇ ਉਦਯੋਗਿਕ ਪ੍ਰਦੂਸ਼ਣ ਦੀ ਕੋਈ ਭੂਮਿਕਾ ਨਹੀਂ

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਜਾਂਚ ਅਨੁਸਾਰ ਸਤਲੁਜ ‘ਚ ਮੱਛੀਆਂ ਦੇ ਮਰਨ ਪਿੱਛੇ ਉਦਯੋਗਿਕ ਪ੍ਰਦੂਸ਼ਣ ਦੀ ਕੋਈ ਭੂਮਿਕਾ ਨਹੀਂ

hot news
ਚੰਡੀਗੜ੍ਹ, 24 ਅਪ੍ਰੈਲ: ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ.) ਨੇ ਜ਼ਿਲ੍ਹਾ ਫਿਰੋਜ਼ਪੁਰ ਵਿੱਚ ਹਰੀਕੇ ਹੈੱਡ ਵਰਕਸ ਨੇੜੇ ਸਤਲੁਜ ਦਰਿਆ ‘ਚ ਮੱਛੀਆਂ ਦੇ ਮਰਨ ਸਬੰਧੀ ਰਿਪੋਰਟ ਕੀਤੇ ਗਏ ਮਾਮਲੇ ਵਿੱਚ ਵਿਸਤ੍ਰਿਤ ਫੀਲਡ ਜਾਂਚ ਪੂਰੀ ਕਰ ਲਈ ਹੈ। ਜਾਂਚ ਤੋਂ ਪਤਾ ਚੱਲਦਾ ਹੈ ਕਿ ਵਿਸ਼ਲੇਸ਼ਿਤ ਮਾਪਦੰਡਾਂ ਦੇ ਆਧਾਰ 'ਤੇ ਦਰਿਆ ਦੇ ਹਿੱਸੇ, ਜਿਥੋਂ ਨਮੂਨੇ ਲਏ ਗਏ ਸਨ, ਵਿੱਚ ਉਦਯੋਗਿਕ ਪ੍ਰਦੂਸ਼ਣ ਦਾ ਕੋਈ ਜ਼ਹਿਰੀਲਾ ਤੱਤ ਨਹੀਂ ਪਾਇਆ ਗਿਆ। ਬੋਰਡ ਨੂੰ ਪਿਛਲੇ ਦਿਨੀਂ 3 ਅਪ੍ਰੈਲ ਨੂੰ ਇੱਕ ਵੀਡੀਓ ਪ੍ਰਾਪਤ ਹੋਈ ਸੀ, ਜਿਸ ਵਿੱਚ ਮਰੀਆਂ ਮੱਛੀਆਂ ਦਿਖਾਈ ਦੇ ਰਹੀਆਂ ਸਨ। ਪੀ.ਪੀ.ਸੀ.ਬੀ. ਦੀ ਇੱਕ ਟੀਮ ਨੇ ਅਗਲੇ ਹੀ ਦਿਨ ਵਿਗਿਆਨਕ ਸਟਾਫ਼ ਅਤੇ ਮੱਛੀ ਪਾਲਣ ਵਿਭਾਗ ਦੇ ਨਾਲ ਪਿੰਡ ਗੱਟਾ ਬਾਦਸ਼ਾਹ/ਦੀਨੇਕੇ ਦੇ ਨੇੜੇ ਹਰੀਕੇ ਹੈੱਡ ਵਰਕਸ ਦੇ ਆਲੇ-ਦੁਆਲੇ ਸਾਈਟ ਦਾ ਪਤਾ ਲਗਾਇਆ। ਫੀਲਡ ਨਿਰੀਖਣਾਂ ਨੇ ਹਰੀਕੇ ਹੈੱਡ ਵਰਕਸ ਦੀ ਡਾਊਨਸਟ੍ਰੀਮ ਦੀਆਂ ਕਈ ਥਾਵਾਂ 'ਤੇ ਖਾਸ ਕਰਕੇ ਫਿਸ਼ ਲੈਡਰ ਦੇ ਨੇੜੇ ਅਤੇ ਬੈਰਾਜ ਦੇ ਖਾਸ ਗੇਟਾਂ ਦੇ ਅੰਦਰ, ਮਰੀਆਂ ਮੱਛੀਆਂ ਦੀ ਮੌਜੂਦਗੀ; ਅਤੇ ਅੱਪਸਟ੍ਰੀਮ ‘ਚ ਕੋਈ ਮਰੀ ਮੱਛੀ ਨ...
ਪੰਜਾਬ ਪੁਲਿਸ ਦਾ ‘ਸੰਪਰਕ ਅਭਿਆਨ’ ਨੌਜਵਾਨਾਂ ਨੂੰ ਗੈਂਗਸਟਰਾਂ ਦੀ ਹਨ੍ਹੇਰੀ ਦੁਨੀਆਂ ’ਚ  ਸ਼ਾਮਲ ਹੋਣ ਦੇ ਮਾਰੂ ਪ੍ਰਭਾਵਾਂ ਤੋਂ ਜਾਗਰੂਕ ਕਰਵਾ ਰਿਹੈ; ਲੋਕਾਂ ਵੱਲੋਂ ਕਮਿਊਨਿਟੀ ਪੁਲਿਸਿੰਗ ਪਹਿਲ ਦੀ ਸ਼ਲਾਘਾ

ਪੰਜਾਬ ਪੁਲਿਸ ਦਾ ‘ਸੰਪਰਕ ਅਭਿਆਨ’ ਨੌਜਵਾਨਾਂ ਨੂੰ ਗੈਂਗਸਟਰਾਂ ਦੀ ਹਨ੍ਹੇਰੀ ਦੁਨੀਆਂ ’ਚ ਸ਼ਾਮਲ ਹੋਣ ਦੇ ਮਾਰੂ ਪ੍ਰਭਾਵਾਂ ਤੋਂ ਜਾਗਰੂਕ ਕਰਵਾ ਰਿਹੈ; ਲੋਕਾਂ ਵੱਲੋਂ ਕਮਿਊਨਿਟੀ ਪੁਲਿਸਿੰਗ ਪਹਿਲ ਦੀ ਸ਼ਲਾਘਾ

hot news
ਚੰਡੀਗੜ੍ਹ, 24 ਅਪ੍ਰੈਲ:ਪੰਜਾਬ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ ‘ਸੰਪਰਕ ਅਭਿਆਨ’—ਜਿਸ ਤਹਿਤ ਪੁਲਿਸ ਮੁਲਾਜ਼ਮ ਸੂਬੇ ਦੇ ਵਸਨੀਕਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਦੇ ਹਨ ਅਤੇ ਉਨ੍ਹਾਂ ਦਾ ਹੱਲ ਕਰਦੇ ਹਨ। ਇਸ ਦੇ ਨਾਲ ਹੀ ਕਮਿਊਨਿਟੀ ਪੁਲਿਸਿੰਗ ਨੂੰ ਉਤਸ਼ਾਹਿਤ ਕਰਕੇ ਨਸ਼ਿਆਂ ਦੀ ਸਮੱਸਿਆ ਨੂੰ ਨਜਿੱਠਣ ਵਾਲਾ ਇਹ ਅਭਿਆਨ ਹੁਣ  ਨੌਜਵਾਨਾਂ ਨੂੰ ਗੈਂਗਸਟਰਾਂ ਦੀ ‘ਹਨ੍ਹੇਰੀ ਦੁਨੀਆ’ ਬਾਰੇ ਜਾਗਰੂਕ ਕਰਨ ਲਈ ਇੱਕ ਖੁੱਲ੍ਹਾ ਸੰਵਾਦ ਮੰਚ ਬਣਦਾ ਜਾ ਰਿਹਾ ਹੈ। ਜ਼ਿਲਿ੍ਹਆਂ, ਪਿੰਡਾਂ ਅਤੇ ਸ਼ਹਿਰਾਂ ਦੇ ਪੱਧਰ ’ਤੇ ਨਿਯਮਿਤ ਸੰਵਾਦ ਨਾਲ ਪੁਲਿਸ ਨੂੰ ਨੌਜਵਾਨਾਂ ਨਾਲ ਖੁੱਲ੍ਹ ਕੇ ਗੱਲਬਾਤ ਕਰਨ ਦਾ ਮੌਕਾ ਮਿਲਿਆ ਹੈ, ਜਿਸ ਨਾਲ ਉਨ੍ਹਾਂ ਨੂੰ ਇਹ ਸਮਝਾਉਣ ਵਿੱਚ ਸਫ਼ਲਤਾ ਮਿਲੀ ਹੈ ਕਿ ਗੈਂਗ ਕਿਵੇਂ ਨੌਜਵਾਨ ਪੀੜ੍ਹੀ ਨੂੰ ਆਪਣੇ ਜਾਲ ਵਿੱਚ ਫਸਾ ਕੇ ਉਨ੍ਹਾਂ ਦਾ ਭਵਿੱਖ ਖ਼ਰਾਬ ਕਰਦੇ ਹਨ। ਪੰਜਾਬ ਸਰਕਾਰ ਵੱਲੋਂ ਸਮਰਥਿਤ ‘ਗੈਂਗਸਟਰਾਂ ’ਤੇ ਵਾਰ’ ਅਭਿਆਨ ਤੋਂ ਮਿਲੀ ਜਾਣਕਾਰੀ ਦੇ ਆਧਾਰ ’ਤੇ ਪੁਲਿਸ ਨੇ ਪਾਇਆ ਹੈ ਕਿ ਗੈਂਗਸਟਰ ਨੌਜਵਾਨਾਂ ਨੂੰ ਛੇਤੀ ਅਤੇ ਸੁਖਾਲੇ ਢੰਗ ਨਾਲ ਪੈਸਾ ਕਮਾਉ...
ਜੇਲ੍ਹ ਮੰਤਰੀ ਵੱਲੋਂ ਪਟਿਆਲਾ ਸੈਂਟਰਲ ਜੇਲ੍ਹ ਵਿਖੇ “ਉਜਾਲਾ ਨਰਸਰੀ” ਅਤੇ ਨਵੀਂ ਲਾਇਬ੍ਰੇਰੀ ਦਾ ਉਦਘਾਟਨ

ਜੇਲ੍ਹ ਮੰਤਰੀ ਵੱਲੋਂ ਪਟਿਆਲਾ ਸੈਂਟਰਲ ਜੇਲ੍ਹ ਵਿਖੇ “ਉਜਾਲਾ ਨਰਸਰੀ” ਅਤੇ ਨਵੀਂ ਲਾਇਬ੍ਰੇਰੀ ਦਾ ਉਦਘਾਟਨ

hot news
ਚੰਡੀਗੜ੍ਹ/ਪਟਿਆਲਾ, 24 ਅਪ੍ਰੈਲ:ਪੰਜਾਬ ਦੇ ਸੰਸਦੀ ਮਾਮਲਿਆਂ, ਐਨ.ਆਰ.ਆਈ. ਮਾਮਲਿਆਂ ਅਤੇ ਜੇਲ੍ਹਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਸੈਂਟਰਲ ਜੇਲ੍ਹ ਪਟਿਆਲਾ ਦਾ ਵਿਸ਼ੇਸ਼ ਦੌਰਾ ਕਰਦਿਆਂ ਜੇਲ੍ਹ ਪ੍ਰਬੰਧਾਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ “ਉਜਾਲਾ ਨਰਸਰੀ” ਅਤੇ ਨਵੀਂ ਤਿਆਰ ਕੀਤੀ ਗਈ ਜੇਲ੍ਹ ਲਾਇਬ੍ਰੇਰੀ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਉਜਾਲਾ ਨਰਸਰੀ ਦਾ ਮਕਸਦ ਕੈਦੀਆਂ ਵਿੱਚ ਵਾਤਾਵਰਣ ਪ੍ਰਤੀ ਜਾਗਰੂਕਤਾ ਵਧਾਉਣਾ ਅਤੇ ਉਨ੍ਹਾਂ ਨੂੰ ਰਚਨਾਤਮਕ ਗਤੀਵਿਧੀਆਂ ਨਾਲ ਜੋੜਨਾ ਹੈ। ਨਵੀਂ ਲਾਇਬ੍ਰੇਰੀ ਕੈਦੀਆਂ ਨੂੰ ਸਿੱਖਿਆ ਅਤੇ ਜਾਣਕਾਰੀ ਪ੍ਰਾਪਤ ਕਰਨ ਦੇ ਵਧੀਆ ਮੌਕੇ ਪ੍ਰਦਾਨ ਕਰੇਗੀ, ਜਿਸ ਨਾਲ ਉਹ ਆਪਣੇ ਜੀਵਨ ਵਿੱਚ ਸਕਾਰਾਤਮਕ ਬਦਲਾਅ ਲਿਆ ਸਕਣਗੇ। ਜੇਲ੍ਹ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਜੇਲ੍ਹਾਂ ਨੂੰ ਸੁਧਾਰ ਅਤੇ ਪੁਨਰਵਾਸ ਦੇ ਕੇਂਦਰਾਂ ਵਿੱਚ ਤਬਦੀਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਜੇਲ੍ਹਾਂ ਨੂੰ ਨਸ਼ਾ-ਮੁਕਤ ਬਣਾਉਣਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ ਅਤੇ ਇਸ ਦਿਸ਼ਾ ਵਿੱ...
ਭਗਵੰਤ ਮਾਨ ਸਰਕਾਰ ਵੱਲੋਂ ਪਾਠ ਪੁਸਤਕਾਂ ਦੀ ਵੰਡ ਵਿੱਚ ਇਜਾਰੇਦਾਰੀ ਖ਼ਤਮ; ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੂੰ ਬੋਰਡ ਵੱਲੋਂ ਸਿੱਧੇ ਤੌਰ ’ਤੇ ਕੀਤੀ ਜਾਵੇਗੀ ਕਿਤਾਬਾਂ ਦੀ ਸਪਲਾਈ : ਹਰਜੋਤ ਸਿੰਘ ਬੈਂਸ

ਭਗਵੰਤ ਮਾਨ ਸਰਕਾਰ ਵੱਲੋਂ ਪਾਠ ਪੁਸਤਕਾਂ ਦੀ ਵੰਡ ਵਿੱਚ ਇਜਾਰੇਦਾਰੀ ਖ਼ਤਮ; ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੂੰ ਬੋਰਡ ਵੱਲੋਂ ਸਿੱਧੇ ਤੌਰ ’ਤੇ ਕੀਤੀ ਜਾਵੇਗੀ ਕਿਤਾਬਾਂ ਦੀ ਸਪਲਾਈ : ਹਰਜੋਤ ਸਿੰਘ ਬੈਂਸ

hot news
ਚੰਡੀਗੜ੍ਹ, 23 ਅਪ੍ਰੈਲ: ਸੂਬੇ ਵਿੱਚ ਹੋਰ ਬਿਹਤਰ ਤੇ ਸੁਚੱਜੇ ਢੰਗ ਨਾਲ ਸਕੂਲੀ ਸਿੱਖਿਆ ਪ੍ਰਦਾਨ ਕਰਨ ਦੇ ਉਦੇਸ਼ ਨਾਲ ਇੱਕ ਵਿਦਿਆਰਥੀ-ਕੇਂਦ੍ਰਿਤ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਲਈ ਪਾਠ-ਪੁਸਤਕਾਂ ਦੀ ਵੰਡ ਵਿੱਚ ਇੱਕ ਵੱਡਾ ਸੁਧਾਰ ਕੀਤਾ ਹੈ। ਸਾਲ 2026-27 ਦੇ ਅਕਾਦਮਿਕ ਸੈਸ਼ਨ ਤੋਂ, ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ)  ਨਾਲ ਸਬੰਧਤ ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹ ਰਹੇ ਪਹਿਲੀ ਤੋਂ ਬਾਰ੍ਹਵੀਂ ਜਮਾਤ  ਦੇ ਵਿਦਿਆਰਥੀਆਂ ਨੂੰ ਕਿਤਾਬਾਂ ਦੀ ਸਪਲਾਈ ਸਿੱਧੇ ਤੌਰ ’ਤੇ ਬੋਰਡ ਵੱਲੋਂ ਕੀਤੀ ਜਾਵੇਗੀ। ਇਸ ਉਪਰਾਲੇ ਨਾਲ ਨਾ ਸਿਰਫ਼  ਅਧਿਕਾਰਤ ਏਜੰਸੀਆਂ ਅਤੇ ਕਿਤਾਬਾਂ ਵੇਚਣ ਵਾਲੀਆਂ ਦੁਕਾਨਾਂ ਦੀ ਇਜਾਰੇਦਾਰੀ  ਖ਼ਤਮ ਹੋਵੇਗੀ ਸਗੋਂ ਵਿਦਿਆਰਥੀਆਂ ਦੇ ਮਾਪਿਆਂ ਨੂੰ ਵੀ ਰਾਹਤ ਮਿਲੇਗੀ। ਇਸ ਨਵੇਂ ਸੁਧਾਰ ਦਾ ਐਲਾਨ ਕਰਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਹ ਫੈਸਲਾ ਪਾਰਦਰਸ਼ਤਾ ਨੂੰ ਬਿਹਤਰ ਬਣਾਉਣ, ਪਰਿਵਾਰਾਂ ਦਾ ਖ਼ਰਚਾ ਘਟਾਉਣ ਅਤੇ ਵਿਚੋਲਿਆਂ ’ਤੇ ਨਿਰਭਰਤਾ ਘਟਾਉਣ ਦੇ ਨਾਲ-ਨਾਲ ਪਾਠ-ਪੁਸਤਕਾਂ ਦੀ ਸਮੇਂ ਸਿਰ ਉ...
ਬਰਿੰਦਰ ਕੁਮਾਰ ਗੋਇਲ ਵੱਲੋਂ ਪਿੰਡ ਓਇੰਦ ਵਿਖੇ ਨਹਿਰੀ ਪਾਣੀ ਲਿਫ਼ਟ ਸਿੰਚਾਈ ਪ੍ਰਾਜੈਕਟ ਦਾ ਉਦਘਾਟਨ

ਬਰਿੰਦਰ ਕੁਮਾਰ ਗੋਇਲ ਵੱਲੋਂ ਪਿੰਡ ਓਇੰਦ ਵਿਖੇ ਨਹਿਰੀ ਪਾਣੀ ਲਿਫ਼ਟ ਸਿੰਚਾਈ ਪ੍ਰਾਜੈਕਟ ਦਾ ਉਦਘਾਟਨ

hot news
*ਚੰਡੀਗੜ੍ਹ/ਸ੍ਰੀ ਚਮਕੌਰ ਸਾਹਿਬ, 23 ਅਪ੍ਰੈਲ:* ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਭਲਾਈ ਅਤੇ ਖੇਤੀਬਾੜੀ ਨੂੰ ਮਜ਼ਬੂਤ ਬਣਾਉਣ ਦੇ ਉਦੇਸ਼ ਨਾਲ ਅੱਜ ਕੈਬਨਿਟ ਮੰਤਰੀ ਪੰਜਾਬ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਪਿੰਡ ਓਇੰਦ ਵਿਖੇ ਲਿਫਟ ਸਿੰਚਾਈ ਸਕੀਮ ਦਾ ਉਦਘਾਟਨ ਕੀਤਾ। ਇਹ ਪ੍ਰਾਜੈਕਟ ਸ੍ਰੀ ਚਮਕੌਰ ਸਾਹਿਬ ਤਹਿਸੀਲ ਦੇ ਉਨ੍ਹਾਂ ਪਿੰਡਾਂ ਲਈ ਇੱਕ ਮਹੱਤਵਪੂਰਨ ਕਦਮ ਸਾਬਤ ਹੋਵੇਗਾ ਜੋ ਅਜੇ ਤੱਕ ਨਹਿਰੀ ਪਾਣੀ ਤੋਂ ਵਾਂਝੇ ਰਹੇ ਹਨ ਅਤੇ ਜਿੱਥੇ ਧਰਤੀ ਹੇਠਲਾ ਪਾਣੀ ਲਗਾਤਾਰ ਡੂੰਘਾ ਹੁੰਦਾ ਜਾ ਰਿਹਾ ਹੈ। ਉਦਘਾਟਨੀ ਸਮਾਗਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਸ੍ਰੀ ਚਮਕੌਰ ਸਾਹਿਬ ਇੱਕ ਇਤਿਹਾਸਕ ਨਗਰੀ ਹੈ ਅਤੇ ਇਸ ਖੇਤਰ ਵਿੱਚੋਂ ਲੰਘ ਰਹੀਆਂ ਮੁੱਖ ਨਹਿਰਾਂ - ਸਰਹਿੰਦ ਨਹਿਰ ਅਤੇ ਭਾਖੜਾ ਮੇਨ ਲਾਈਨ ਨਹਿਰ ਦੇ ਬਾਵਜੂਦ ਕਈ ਪਿੰਡਾਂ ਨੂੰ ਹੁਣ ਤੱਕ ਨਹਿਰੀ ਪਾਣੀ ਦੀ ਸੁਵਿਧਾ ਪ੍ਰਾਪਤ ਨਹੀਂ ਹੋ ਰਹੀ ਸੀ ਜਿਸ ਨਾਲ ਛੋਟੇ ਕਿਸਾਨ ਮੋਟਰ ਦਾ ਕੁਨੈਕਸ਼ਨ ਨਾ ਹੋਣ ਕਾਰਨ ਪਾਣੀ ਲਈ ਹੋਰ ਜ਼ਿਮੀਦਾਰਾਂ ਉੱਤੇ ਨਿਰਭਰ ਕਰਦੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੀ ਲੰਬੇ ਸਮੇ...
ਸਾਬਕਾ ਸੈਨਿਕਾਂ ਦੀ ਭਲਾਈ ਦੇ ਮਾਮਲੇ ‘ਚ ਕੋਈ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਮੋਹਿੰਦਰ ਭਗਤ

ਸਾਬਕਾ ਸੈਨਿਕਾਂ ਦੀ ਭਲਾਈ ਦੇ ਮਾਮਲੇ ‘ਚ ਕੋਈ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਮੋਹਿੰਦਰ ਭਗਤ

hot news
ਚੰਡੀਗੜ੍ਹ, 23 ਅਪ੍ਰੈਲ: ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਸਬੰਧਤ ਸਾਰੇ ਲੰਬਿਤ ਮਾਮਲਿਆਂ ਦੀ ਇੱਕ ਵਿਸਤ੍ਰਿਤ ਸੂਚੀ ਤਿਆਰ ਕਰਨ ਦੇ ਨਿਰਦੇਸ਼ ਦਿੱਤੇ। ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਜਾਰੀ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਨਾਲ ਸਬੰਧਤ ਕਾਰਜਾਂ ਵਿੱਚ ਕੋਈ ਵੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਸ੍ਰੀ ਭਗਤ ਨੇ ਜ਼ੋਰ ਦੇ ਕੇ ਕਿਹਾ ਕਿ ਲੰਬਿਤ ਮਾਮਲਿਆਂ ਦੇ ਤਰੁੰਤ, ਵਧੇਰੇ ਕੁਸ਼ਲ ਅਤੇ ਪੂਰੀ ਪਾਰਦਰਸ਼ਤਾ ਨਾਲ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਹਰੇਕ ਕੇਸ ਦੀ ਸਥਿਤੀ ਬਾਰੇ ਸੂਚੀ ਵਿੱਚ ਸਪੱਸ਼ਟ ਅਤੇ ਸਹੀ ਢੰਗ ਨਾਲ ਜਾਣਕਾਰੀ ਦਰਜ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਦਿਸ਼ਾ ਵਿੱਚ ਸਰਕਾਰ ਹਰ ਜ਼ਰੂਰੀ ਕਦਮ ਚੁੱਕ ਰਹ...