Tuesday, October 20
Shadow

hot news

ਗੈਂਗਸਟਰਾਂ ‘ਤੇ ਵਾਰ ਦਾ 146ਵਾਂ ਦਿਨ: ਪੰਜਾਬ ਪੁਲਿਸ ਵੱਲੋਂ 515 ਥਾਈਂ ਛਾਪੇਮਾਰੀ; 284 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 146ਵਾਂ ਦਿਨ: ਪੰਜਾਬ ਪੁਲਿਸ ਵੱਲੋਂ 515 ਥਾਈਂ ਛਾਪੇਮਾਰੀ; 284 ਗ੍ਰਿਫ਼ਤਾਰ

Crime, hot news
ਚੰਡੀਗੜ੍ਹ, 15 ਜੂਨ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’  ਦੇ 146ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 515 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 146ਵੇਂ ਦਿਨ ਪੁਲਿਸ ਟੀਮਾਂ ਨੇ ਛੇ ਹਥਿਆਰਾਂ ਸਮੇਤ 284 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 37,216 ਹੋ ਗਈਆਂ। ਇਸ ਤੋਂ ਇਲਾਵਾ 70 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ ਇੱਕ ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 5 ਭ...
ਪੰਜਾਬ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) 2026 ਲਈ 25 ਜੂਨ ਤੋਂ ਘਰ-ਘਰ ਗਣਨਾ ਹੋਵੇਗੀ ਸ਼ੁਰੂ

ਪੰਜਾਬ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) 2026 ਲਈ 25 ਜੂਨ ਤੋਂ ਘਰ-ਘਰ ਗਣਨਾ ਹੋਵੇਗੀ ਸ਼ੁਰੂ

hot news
ਚੰਡੀਗੜ੍ਹ, 15 ਜੂਨ: ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) 2026 ਤਹਿਤ ਸੂਬੇ ਭਰ ਵਿੱਚ ਘਰ-ਘਰ ਗਣਨਾ 25 ਜੂਨ 2026 ਤੋਂ 24 ਜੁਲਾਈ, 2026 ਤੱਕ ਹੋਵੇਗੀ, ਜਿਸ ਵਿੱਚ ਬੂਥ ਲੈਵਲ ਅਫਸਰ (ਬੀ.ਐਲ.ਓਜ਼) ਵੋਟਰਾਂ ਦੇ ਵੇਰਵਿਆਂ ਦੀ ਪੁਸ਼ਟੀ ਕਰਨ ਅਤੇ ਗਣਨਾ ਫਾਰਮ ਇਕੱਤਰ ਕਰਨ ਲਈ ਘਰ-ਘਰ ਜਾਣਗੇ। ਇਸ ਸੂਬੇ ਪੱਧਰੀ ਰਿਵੀਜ਼ਨ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਅੱਜ ਸੀ.ਈ.ਓ. ਪੰਜਾਬ, ਸ੍ਰੀਮਤੀ ਅਨਿੰਦਿਤਾ ਮਿਤਰਾ, ਆਈ.ਏ.ਐਸ. ਵੱਲੋਂ ਭਾਰਤੀ ਚੋਣ ਕਮਿਸ਼ਨ ਦੇ ਸੀਨੀਅਰ ਡਿਪਟੀ ਚੋਣ ਕਮਿਸ਼ਨਰ ਸ੍ਰੀ ਭਾਨੂ ਪ੍ਰਕਾਸ਼ ਯੇਤੂਰੂ, ਆਈ.ਏ.ਐਸ. ਦੀ ਪ੍ਰਧਾਨਗੀ ਹੇਠ ਇੱਕ ਸਮੀਖਿਆ ਮੀਟਿੰਗ ਕਰਵਾਈ ਗਈ। ਇਹ ਮੀਟਿੰਗ ਐਸ.ਏ.ਐਸ. ਨਗਰ, ਫਤਿਹਗੜ੍ਹ ਸਾਹਿਬ, ਪਟਿਆਲਾ, ਰੋਪੜ ਅਤੇ ਐਸ.ਬੀ.ਐਸ. ਨਗਰ ਦੇ ਜ਼ਿਲ੍ਹਾ ਚੋਣ ਅਧਿਕਾਰੀਆਂ (ਡੀ.ਈ.ਓਜ਼) ਨਾਲ ਕੀਤੀ ਗਈ। ਸੀ.ਈ.ਓ. ਪੰਜਾਬ, ਸ੍ਰੀਮਤੀ ਅਨਿੰਦਿਤਾ ਮਿਤਰਾ, ਆਈ.ਏ.ਐਸ. ਨੇ ਸੀਨੀਅਰ ਡਿਪਟੀ ਚੋਣ ਕਮਿਸ਼ਨਰ ਨੂੰ ਸੂਬੇ ਦੇ ਚੋਣ ਤੰਤਰ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਵਿੱਚ 5 ਡਿਵੀਜ਼ਨਾਂ, 23 ਜ਼ਿਲ੍ਹੇ ਅਤੇ 117 ਹਲਕੇ ਸ਼ਾਮਲ ਹਨ ਜਿਹਨ...
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਫਰੀਦਕੋਟ ਵਿਖੇ ਸਕਿੱਲ ਡਿਵੈਲਪਮੈਂਟ ਸੈਂਟਰ ਦਾ ਕੀਤਾ ਉਦਘਾਟਨ

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਫਰੀਦਕੋਟ ਵਿਖੇ ਸਕਿੱਲ ਡਿਵੈਲਪਮੈਂਟ ਸੈਂਟਰ ਦਾ ਕੀਤਾ ਉਦਘਾਟਨ

hot news
ਫਰੀਦਕੋਟ, 15 ਜੂਨ: ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਫਰੀਦਕੋਟ ਦੌਰੇ ਦੌਰਾਨ ਰੈੱਡ ਕਰਾਸ ਭਵਨ ਵਿਖੇ  ਸਨ ਫਾਊਂਡੇਸ਼ਨ ਵੱਲੋਂ ਸਥਾਪਿਤ ਸਕਿੱਲ ਡਿਵੈਲਪਮੈਂਟ ਸੈਂਟਰ ਆਫ ਐਕਸੀਲੈਂਸ ਦਾ ਰਸਮੀ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਸਮੇਂ ਦੇ ਹਾਣ ਦਾ ਹੁਨਰ ਪ੍ਰਦਾਨ ਕਰਨਾ ਬਹੁਤ ਜ਼ਰੂਰੀ ਹੈ ਤਾਂ ਜੋ ਉਹ ਆਤਮ ਨਿਰਭਰ ਬਣ ਸਕਣ ਅਤੇ ਦੇਸ਼ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਪਾ ਸਕਣ। ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਇਹ ਸਕਿੱਲ ਡਿਵੈਲਪਮੈਂਟ ਸੈਂਟਰ ਨੌਜਵਾਨਾਂ ਲਈ ਵਰਦਾਨ ਸਾਬਤ ਹੋਵੇਗਾ, ਜਿੱਥੇ ਉਨ੍ਹਾਂ ਨੂੰ ਵੱਖ-ਵੱਖ ਕਿੱਤਾਮੁਖੀ ਕੋਰਸਾਂ ਦੀ ਸਿਖਲਾਈ ਮੁਫ਼ਤ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਿੰਨਾ ਨੋਜਵਾਨਾਂ ਨੂੰ ਸਰਕਾਰੀ ਨੌਕਰੀ ਨਹੀਂ ਮਿਲਦੀ, ਉਨ੍ਹਾਂ ਲਈ ਇਹ ਸਕਿੱਲ ਸੈਂਟਰ ਵਰਦਾਨ ਸਾਬਤ ਹੋਵੇਗਾ, ਕਿਉਂਕਿ ਇਸ ਤੋਂ ਵੱਖ ਵੱਖ ਤਰ੍ਹਾਂ ਦੇ ਸਕਿੱਲ ਦੀ ਟਰੇਨਿੰਗ ਲੈ ਕੇ ਨੌਜਵਾਨ ਆਪਣਾ ਰੁਜ਼ਗਾਰ ਖੁਦ ਸ਼ੁਰੂ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਬੇਰੁਜਗਾਰੀ ਨੂੰ ਘਟਾਉਣ ਅਤੇ ਨੋਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਇਸ ਤਰ੍ਹਾਂ ਦੇ ਸਕਿੱ...
ਸ਼ਾਂਤੀ ਨਗਰ ‘ਚ ਨਵੇਂ ਟਿਊਬਵੈੱਲ ਦੇ ਕੰਮ ਦੀ ਵਿਧਾਇਕ ਜਿੰਪਾ ਨੇ ਕਰਵਾਈ ਸ਼ੁਰੂਆਤ

ਸ਼ਾਂਤੀ ਨਗਰ ‘ਚ ਨਵੇਂ ਟਿਊਬਵੈੱਲ ਦੇ ਕੰਮ ਦੀ ਵਿਧਾਇਕ ਜਿੰਪਾ ਨੇ ਕਰਵਾਈ ਸ਼ੁਰੂਆਤ

hot news
ਹੁਸ਼ਿਆਰਪੁਰ, 15 ਜੂਨ: ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਬਿਹਤਰ ਸਹੂਲਤ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਸ਼ਾਂਤੀ ਨਗਰ ਵਿੱਚ ਨਵੇਂ ਟਿਊਬਵੈੱਲ ਦੇ ਨਿਰਮਾਣ ਕੰਮ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਉਨ੍ਹਾਂ ਸਥਾਨਕ ਵਸਨੀਕਾਂ ਰਾਮ ਲਾਲ ਅਤੇ ਊਸ਼ਾ ਦੇਵੀ ਦਾ ਵਿਸ਼ੇਸ਼ ਧੰਨਵਾਦ ਕੀਤਾ, ਜਿਨ੍ਹਾਂ ਨੇ ਲੋਕ ਹਿੱਤ ਨੂੰ ਧਿਆਨ ਵਿੱਚ ਰੱਖਦਿਆਂ ਟਿਊਬਵੈੱਲ ਲਈ ਆਪਣੀ ਜ਼ਮੀਨ ਦਾਨ ਕੀਤੀ ਹੈ। ਵਿਧਾਇਕ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਸ਼ਾਂਤੀ ਨਗਰ ਵਿੱਚ ਲਗਭਗ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਪਾਣੀ ਦੀ ਟੈਂਕੀ, ਟਿਊਬਵੈੱਲ ਅਤੇ ਸੋਲਰ ਸਿਸਟਮ ਸਥਾਪਤ ਕੀਤਾ ਗਿਆ ਸੀ, ਜਿਸ ਨਾਲ ਇਲਾਕੇ ਦੇ ਲੋਕਾਂ ਨੂੰ ਕਾਫ਼ੀ ਰਾਹਤ ਮਿਲੀ ਹੈ। ਉਨ੍ਹਾਂ ਕਿਹਾ ਕਿ ਵੱਧ ਰਹੀ ਆਬਾਦੀ ਅਤੇ ਪਾਣੀ ਦੀ ਵਧਦੀ ਮੰਗ ਕਾਰਨ ਕੁਝ ਥਾਵਾਂ 'ਤੇ ਪੀਣ ਵਾਲੇ ਪਾਣੀ ਦੀ ਕਮੀ ਦੀ ਸਮੱਸਿਆ ਸਾਹਮਣੇ ਆਈ ਹੈ। ਲੋਕਾਂ ਦੀ ਇਸ ਸਮੱਸਿਆ ਨੂੰ ਗੰਭੀਰਤਾ ਨਾਲ ਲੈਂਦਿਆਂ ਨਵੇਂ ਟਿਊਬਵੈੱਲ ਦਾ ਕੰਮ ਸ਼ੁ...
ਧਾਰਮਿਕ ਸਮਾਗਮਾਂ ਨਾਲ ਸਮਾਜ ਵਿੱਚ ਏਕਤਾ ਅਤੇ ਭਾਈਚਾਰਕ ਸਾਂਝ ਦਾ ਪ੍ਰਤੀਕ- ਬੈਂਸ

ਧਾਰਮਿਕ ਸਮਾਗਮਾਂ ਨਾਲ ਸਮਾਜ ਵਿੱਚ ਏਕਤਾ ਅਤੇ ਭਾਈਚਾਰਕ ਸਾਂਝ ਦਾ ਪ੍ਰਤੀਕ- ਬੈਂਸ

hot news
ਨੰਗਲ 15 ਜੂਨ: ਪਿੰਡ ਬ੍ਰਹਮਪੁਰ ਵਿੱਚ ਕਰਵਾਏ ਗਏ ਮਾਤਾ ਰਾਣੀ ਦੇ ਵਿਸ਼ਾਲ ਜਾਗਰਣ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ ਸ.ਹਰਜੋਤ ਸਿੰਘ ਬੈਂਸ ਨਤਮਸਤਕ ਹੋਏ। ਇਸ ਧਾਰਮਿਕ ਸਮਾਗਮ ਵਿੱਚ ਇਲਾਕੇ ਦੇ ਸੈਂਕੜੇ ਸ਼ਰਧਾਲੂਆਂ ਨੇ ਭਾਗ ਲਿਆ ਅਤੇ ਮਾਤਾ ਰਾਣੀ ਦੀ ਭਗਤੀ ਵਿੱਚ ਲੀਨ ਹੋ ਕੇ ਰਾਤ ਭਰ ਕੀਰਤਨ ਅਤੇ ਭਜਨਾਂ ਦਾ ਆਨੰਦ ਮਾਣਿਆ। ਸਮਾਗਮ ਦਾ ਮਾਹੌਲ ਪੂਰੀ ਤਰ੍ਹਾਂ ਭਗਤੀਮਈ ਬਣਿਆ ਹੋਇਆ ਸੀ, ਜਿੱਥੇ ਹਰ ਕੋਈ ਮਾਤਾ ਦੀ ਭਗਤੀ ਵਿੱਚ ਰੰਗਿਆ ਹੋਇਆ ਨਜ਼ਰ ਆਇਆ।               ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਮਾਤਾ ਰਾਣੀ ਦੇ ਦਰਬਾਰ ਵਿੱਚ ਨਤਮਸਤਕ ਹੋ ਕੇ ਸਭ ਦੀ ਚੰਗੀ ਸਿਹਤ, ਤਰੱਕੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਮਾਤਾ ਰਾਣੀ ਦੀ ਅਸੀਸ ਨਾਲ ਹੀ ਜੀਵਨ ਵਿੱਚ ਸੁੱਖ-ਸਮ੍ਰਿੱਧੀ ਆਉਂਦੀ ਹੈ ਅਤੇ ਮਨੁੱਖ ਨੂੰ ਸਹੀ ਰਸਤਾ ਮਿਲਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਉਹ ਦਿਲੋਂ ਕਾਮਨਾ ਕਰਦੇ ਹਨ ਕਿ ਮਾਤਾ ਰਾਣੀ ਸਭ ਦੇ ਜੀਵਨ ਵਿੱਚ ਤੰਦਰੁਸਤੀ, ਤਰੱਕੀਆਂ ਅਤੇ ਖੁਸ਼ੀਆਂ ਭਰਿਆ ਜੀਵਨ ਬਖਸ਼ੇ।            ਸ੍ਰ.ਬੈਂਸ ਨੇ ਕਿਹਾ ਕਿ ਇਸ ਤਰ੍ਹਾਂ ਦੇ ਧਾਰਮਿਕ ਸਮਾਗਮ ਸਿਰਫ ਭਗਤੀ ਦਾ ਮਾਧ...
ਗੈਂਗਸਟਰਾਂ ‘ਤੇ ਵਾਰ ਦਾ 145ਵਾਂ ਦਿਨ: ਪੰਜਾਬ ਪੁਲਿਸ ਵੱਲੋਂ 529 ਥਾਈਂ ਛਾਪੇਮਾਰੀ; 302 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 145ਵਾਂ ਦਿਨ: ਪੰਜਾਬ ਪੁਲਿਸ ਵੱਲੋਂ 529 ਥਾਈਂ ਛਾਪੇਮਾਰੀ; 302 ਗ੍ਰਿਫ਼ਤਾਰ

Crime, hot news
  ਚੰਡੀਗੜ੍ਹ, 14 ਜੂਨ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’  ਦੇ 145ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 529 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 145ਵੇਂ ਦਿਨ ਪੁਲਿਸ ਟੀਮਾਂ ਨੇ ਚਾਰ ਹਥਿਆਰਾਂ ਸਮੇਤ 302 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 36,932 ਹੋ ਗਈਆਂ। ਇਸ ਤੋਂ ਇਲਾਵਾ 126 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 2 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿ...
ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਸਬ ਡਵੀਜ਼ਨ ਮੂਨਕ ਵਿਖੇ 01 ਮੁਕੱਦਮਾ ਦਰਜ, 01 ਮੁਲਜ਼ਮ ਗ੍ਰਿਫਤਾਰ

ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਸਬ ਡਵੀਜ਼ਨ ਮੂਨਕ ਵਿਖੇ 01 ਮੁਕੱਦਮਾ ਦਰਜ, 01 ਮੁਲਜ਼ਮ ਗ੍ਰਿਫਤਾਰ

hot news
ਮੂਨਕ, 14 ਜੂਨ- ਡਾ ਰਵਜੌਤ ਗਰੇਵਾਲ, ਐਸ.ਐਸ.ਪੀ. ਸੰਗਰੂਰ ਵੱਲੋਂ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਬ ਡਵੀਜਨ ਮੂਨਕ ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਅਤੇ “ਪਿੰਡਾਂ ਦੇ ਪਹਿਰੇਦਾਰ” ਚਲਾਈ ਗਈ ਮੁਹਿੰੰਮ ਦੌਰਾਨ ਕਾਰਵਾਈ ਕਰਦੇ ਹੋਏ ਮਿਤੀ 08.06.2026 ਤੋਂ 14.06.2026 ਤੱਕ ਡਰੱਗ ਦਾ 01 ਮੁਕੱਦਮਾ ਦਰਜ ਕਰਕੇ 01 ਕਥਿਤ ਦੋਸ਼ੀ ਨੂੰ ਗ੍ਰਿਫਤਾਰ ਕਰਕੇ 40 ਨਸ਼ੀਲੀਆਂ ਗੋਲੀਆਂ ਅਤੇ 04 ਗ੍ਰਾਮ ਚਿੱਟਾ/ਹੈਰੋਇੰਨ ਬ੍ਰਾਮਦ ਕਰਵਾਏ ਗਏ ਤੇ 27 ਐਨ.ਡੀ.ਪੀ.ਐਸ ਤਹਿਤ 01 ਮੁਕੱਦਮਾ ਦਰਜ ਕਰਕੇ ਕਥਿਤ ਦੋਸ਼ੀ ਨੂੰ ਨਸ਼ਾ ਛੁਡਾਊ ਕੇਂਦਰ ਵਿੱਚ ਦਾਖਲ ਕਰਵਾਇਆ ਗਿਆ ਤੇ ਨਸ਼ੇ ਦੀ ਦਲਦਲ ਵਿੱਚ ਫਸੇ 15 ਵਿਅਕਤੀਆਂ ਨੂੰ ਨਸ਼ਾ ਛੁਡਾਊ ਕੇਂਦਰ ਵਿੱਚੋ ਦਵਾਈ ਦਿਲਵਾਈ ਗਈ ।ਵੱਖ ਵੱਖ ਧਾਰਾਵਾਂ ਤਹਿਤ ਦਰਜ ਹੋਏ ਮੁਕੱਦਮਿਆ ਵਿੱਚ 26 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ। ਇਸ ਤੋਂ ਇਲਾਵਾ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਹੀਕਲਾਂ ਦੇ ਵੱਖ-ਵੱਖ ਜੁਰਮਾਂ ਤਹਿਤ 117 ਟਰੈਫਿਕ ਚਲਾਣ ਕੀਤੇ ਗਏ ਹਨ। ਸ਼ੱਕੀ ਵਿਅਕਤੀਆ ਦੀ ਚੈਕਿੰਗ ਕਰਕੇ 56 ਵਿਅਕਤੀਆਂ ਵਿਰੁੱਧ 172 BNSS ਤਹਿਤ ਕਾਰਵਾਈ ਕੀਤੀ ਗਈ ਅਤੇ...

ਪਿੰਡ ਕੁੱਬੇ ਨਵਾਂ ਮੋਘਾ ਲਾਇਆ, ਢਾਈ ਸੌ ਏਕੜ ਰਕਬੇ ਨੂੰ ਮਿਲੇਗਾ ਨਹਿਰੀ ਪਾਣੀ: ਵਿਧਾਇਕ ਉੱਗੋਕੇ

hot news
ਤਪਾ/ ਭਦੌੜ, 14 ਜੂਨ-   ਵਿਧਾਇਕ ਹਲਕਾ ਭਦੌੜ ਸ. ਲਾਭ ਸਿੰਘ ਉੱਗੋਕੇ ਨੇ ਪਿੰਡ ਕੁੱਬੇ ਵਿਚ ਨਵੇਂ ਮੋਘੇ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਨਵੇਂ ਮੋਘੇ ਨਾਲ ਪਿੰਡ ਕੁੱਬੇ ਨੇੜਲੇ ਕਰੀਬ ਢਾਈ ਸੌ ਏਕੜ ਰਕਬੇ ਨੂੰ ਪਹਿਲੀ ਵਾਰੀ ਨਹਿਰੀ ਪਾਣੀ ਮਿਲੇਗਾ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਜ਼ਿਲ੍ਹੇ ਅਤੇ ਹਲਕੇ ਦੇ ਵੱਡੀ ਗਿਣਤੀ ਪਿੰਡਾਂ ਵਿਚ ਨਹਿਰੀ ਪ੍ਰੋਜੈਕਟ ਸ਼ੁਰੂ ਕੀਤੇ ਗਏ ਹਨ, ਜਿਸ ਨਾਲ ਸੈਂਕੜੇ ਏਕੜ ਰਕਬੇ ਨੂੰ ਨਹਿਰੀ ਪਾਣੀ ਨਸੀਬ ਹੋਇਆ ਹੈ। ਇਸ ਮੌਕੇ ਉਹਨਾਂ ਕਿਹਾ ਕਿ ਨਹਿਰੀ ਪਾਣੀ ਖੇਤ ਖੇਤ ਪੁੱਜਦਾ ਕਰਨ ਲਈ ਪਹਿਲੀ ਵਾਰ ਕਿਸੇ ਸਰਕਾਰ ਨੇ ਇੰਨੇ ਉਪਰਾਲੇ ਕੀਤੇ ਹਨ। ਉਨ੍ਹਾਂ ਇਲਾਕੇ ਦੇ ਕਿਸਾਨਾਂ ਵਲੋਂ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਕਰੋੜਾਂ ਰੁਪਏ ਜਲ ਸਰੋਤ ਮਹਿਕਮੇ ਨੂੰ ਜਾਰੀ ਕੀਤੇ ਹਨ ਜਿਸ ਨਾਲ ਜਿੱਥੇ ਖਾਲ/ਕੱਸੀਆਂ ਦਾ ਕੰਮ ਹੋਇਆ, ਓਥੇ ਜ਼ਮੀਨਦੋਜ਼ ਪਾਈਪਾਂ ਲੱਗੀਆਂ ਅਤੇ ਨਵੇਂ ਮੋਘੇ ਲਾਏ ਗਏ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਸਰਕਾਰ ਆਉਣ ਮਗਰੋਂ ਪਹਿਲੀ ਵਾਰ ਟੇਲਾਂ 'ਤ...
ਕਿੱਕ ਬਾਕਸਿੰਗ ਨੈਸ਼ਨਲ ਚੈਂਪੀਅਨਸ਼ਿਪ: ਮੀਤ ਹੇਅਰ ਵਲੋਂ ਸੋਨ ਤਗਮਾ ਜੇਤੂ ਮੁੱਕੇਬਾਜ਼ਾਂ ਨੂੰ ਮੁਬਾਰਕਬਾਦ

ਕਿੱਕ ਬਾਕਸਿੰਗ ਨੈਸ਼ਨਲ ਚੈਂਪੀਅਨਸ਼ਿਪ: ਮੀਤ ਹੇਅਰ ਵਲੋਂ ਸੋਨ ਤਗਮਾ ਜੇਤੂ ਮੁੱਕੇਬਾਜ਼ਾਂ ਨੂੰ ਮੁਬਾਰਕਬਾਦ

hot news
ਬਰਨਾਲਾ, 14 ਜੂਨ-        ਉੜੀਸਾ ਵਿਚ ਪਿਛਲੇ ਦਿਨੀਂ ਹੋਈ ਨੈਸ਼ਨਲ ਕਿੱਕ ਬਾਕਸਿੰਗ ਚੈਂਪੀਅਨਸ਼ਿਪ 2026 ਵਿੱਚ ਬਰਨਾਲੇ ਦੇ 2 ਮੁੱਕੇਬਾਜ਼ਾਂ ਨੇ ਵੱਖ ਵੱਖ ਭਾਰ ਵਰਗ ਵਿੱਚ ਸੋਨ ਤਗਮਾ ਹਾਸਲ ਕਰਕੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ। ਲੋਕ ਸਭਾ ਮੈਂਬਰ ਸੰਗਰੂਰ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਮੁੱਕੇਬਾਜ਼ਾਂ ਨੂੰ ਮੁਬਾਰਕਬਾਦ ਦਿੱਤੀ ਅਤੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਨ੍ਹਾਂ ਵਿਚ ਇਸ਼ਮੀਤ ਖੁਰਮੀ ਅਤੇ ਖੁਸ਼ਪ੍ਰੀਤ ਸਿੰਘ ਨੇ ਨੈਸ਼ਨਲ ਕਿੱਕ ਬਾਕਸਿੰਗ ਚੈਂਪੀਅਨਸ਼ਿਪ ਵਿਚ ਸੋਨ ਤਗਮਾ ਹਾਸਲ ਕੀਤਾ ਹੈ ਅਤੇ ਇਲਾਕੇ ਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ। ਬਰਨਾਲਾ ਵਾਸੀ ਇਸ਼ਮੀਤ ਖੁਰਮੀ ਪੁੱਤਰ ਅਜੈ ਖੁਰਮੀ ਨੇ ਵਾਈ ਐੱਸ ਹੰਡਿਆਇਆ ਤੋਂ ਬਾਰ੍ਹਵੀਂ ਪਾਸ ਕੀਤੀ ਹੈ ਜਦਕਿ ਦੂਜਾ ਮੁੱਕੇਬਾਜ਼ ਖੁਸ਼ਪ੍ਰੀਤ ਸਿੰਘ ਇਸੇ ਸਕੂਲ ਵਿੱਚ ਬਾਰ੍ਹਵੀਂ (ਕਾਮਰਸ) ਦਾ ਵਿਦਿਆਰਥੀ ਹੈ। ਇਸ ਮੌਕੇ ਇਸ਼ਮੀਤ ਖੁਰਮੀ ਅਤੇ ਖੁਸ਼ਪ੍ਰੀਤ ਸਿੰਘ ਦੀ ਸ਼ਾਨਦਾਰ ਪ੍ਰਾਪਤੀ 'ਤੇ ਦੋਵਾਂ ਨੌਜਵਾਨਾਂ ਅਤੇ ਪਰਿਵਾਰਕ ਮੈਂਬਰਾਂ ਨੂੰ ਮੁਬਾਰਕਬਾਦ ਦਿੰਦਿਆਂ ਐਮ.ਪੀ. ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਸਰਕਾਰ ਖੇਡਾਂ ...
ਬਿਨਾਂ ਕਿਸੇ ਪ੍ਰੀਮੀਅਮ ਭੁਗਤਾਨ ਦੇ ਸਿਹਤ ਸੁਰੱਖਿਆ ਪ੍ਰਦਾਨ ਕਰ ਰਹੀ ‘ਮੁੱਖ ਮੰਤਰੀ ਸਿਹਤ ਯੋਜਨਾ’, ਨਿੱਜੀ ਸਿਹਤ ਬੀਮੇ ਦਾ ਕਿਫਾਇਤੀ ਵਿਕਲਪ ਬਣ ਕੇ ਉੱਭਰੀ

ਬਿਨਾਂ ਕਿਸੇ ਪ੍ਰੀਮੀਅਮ ਭੁਗਤਾਨ ਦੇ ਸਿਹਤ ਸੁਰੱਖਿਆ ਪ੍ਰਦਾਨ ਕਰ ਰਹੀ ‘ਮੁੱਖ ਮੰਤਰੀ ਸਿਹਤ ਯੋਜਨਾ’, ਨਿੱਜੀ ਸਿਹਤ ਬੀਮੇ ਦਾ ਕਿਫਾਇਤੀ ਵਿਕਲਪ ਬਣ ਕੇ ਉੱਭਰੀ

hot news
ਚੰਡੀਗੜ੍ਹ, 12 ਜੂਨ 2026: ਅਜਿਹੇ ਸਮੇਂ ਵਿੱਚ ਜਦੋਂ ਸਿਹਤ ਸੇਵਾਵਾਂ ਦੀ ਵਧ ਰਹੀ ਲਾਗਤ ਪਰਿਵਾਰਾਂ ਉੱਤੇ ਲਗਾਤਾਰ ਆਰਥਿਕ ਬੋਝ ਵਧਾ ਰਹੀ ਹੈ, ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਇੱਕ ਵਿਆਪਕ ਅਤੇ ਕਿਫਾਇਤੀ ਸਿਹਤ ਸੁਰੱਖਿਆ ਯੋਜਨਾ ਵਜੋਂ ਉੱਭਰ ਰਹੀ ਹੈ, ਜੋ ਰਵਾਇਤੀ ਨਿੱਜੀ ਸਿਹਤ ਬੀਮਾ ਯੋਜਨਾਵਾਂ ਦੇ ਮੁਕਾਬਲੇ ਕਈ ਮਹੱਤਵਪੂਰਨ ਲਾਭ ਪ੍ਰਦਾਨ ਕਰਦੀ ਹੈ। ਯੋਜਨਾ ਦੇ ਪ੍ਰਭਾਵ ਬਾਰੇ ਜਾਣਕਾਰੀ ਦਿੰਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ, “ਮੁੱਖ ਮੰਤਰੀ ਸਿਹਤ ਯੋਜਨਾ ਲਾਗੂ ਹੋਣ ਦੇ ਪੰਜ ਮਹੀਨਿਆਂ ਅੰਦਰ 2,26,822 ਤੋਂ ਵੱਧ ਮਰੀਜ਼ਾਂ ਦਾ 3,65,340 ਇਲਾਜ ਪ੍ਰਕਿਰਿਆਵਾਂ ਰਾਹੀਂ 632.50 ਕਰੋੜ ਰੁਪਏ ਦੀ ਲਾਗਤ ਨਾਲ ਇਲਾਜ ਕੀਤਾ ਗਿਆ ਹੈ। ਨਿੱਜੀ ਸਿਹਤ ਬੀਮਾ ਉਨ੍ਹਾਂ ਲੋਕਾਂ ਲਈ ਇੱਕ ਵਿਕਲਪ ਹੋ ਸਕਦਾ ਹੈ ਜੋ ਆਪਣੀਆਂ ਲੋੜਾਂ ਅਨੁਸਾਰ ਵਿਸ਼ੇਸ਼ ਕਵਰੇਜ ਚਾਹੁੰਦੇ ਹਨ, ਪਰ ਮੁੱਖ ਮੰਤਰੀ ਸਿਹਤ ਯੋਜਨਾ ਇਸ ਉਦੇਸ਼ ਨਾਲ ਤਿਆਰ ਕੀਤੀ ਗਈ ਹੈ ਕਿ ਪੰਜਾਬ ਦਾ ਹਰ ਯੋਗ ਨਿਵਾਸੀ ਬਿਨਾਂ ਆਰਥਿਕ ਮੁਸ਼ਕਲ ਦੇ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਤੱਕ ਪਹੁੰਚ ਹਾਸਲ ਕਰ ਸਕੇ।”...