Shadow

hot news

ਜਪਾਨੀ ਕੰਪਨੀਆਂ ਦਾ ਨਿਵੇਸ਼ ਨੂੰ ਲੈ ਕੇ ਸੂਬੇ ਵਿੱਚ ਵਧਿਆ ਭਰੋਸਾ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਜਪਾਨੀ ਕੰਪਨੀਆਂ ਦਾ ਨਿਵੇਸ਼ ਨੂੰ ਲੈ ਕੇ ਸੂਬੇ ਵਿੱਚ ਵਧਿਆ ਭਰੋਸਾ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

hot news
ਚੰਡੀਗੜ੍ਹ, 21 ਅਪ੍ਰੈਲ  ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਰਾਜ ਸਰਕਾਰ ਦੀ ਉਦਯੋਗ ਹਿਤੇਸ਼ੀ ਨੀਤੀਆਂ ਦੇ ਸਕਾਰਾਤਮਕ ਪ੍ਰਭਾਵ ਹੁਣ ਸਪਸ਼ਟ ਰੂਪ ਨਾਲ ਦਿਖਾਈ ਦੇਣ ਲੱਗੇ ਹਨ। ਇਸੀ ਦਿਸ਼ਾ ਵਿੱਚ ਮਾਨੇਸਰ ਵਿੱਚ ਡਾਈਕਿਨ ਏਅਰ ਕੰਡੀਸ਼ਨਰ ਕੰਪਨੀ ਵੱਲੋਂ ਲਗਭਗ 1000 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾ ਰਿਹਾ ਹੈ, ਜਿਸ ਨਾਲ ਸੂਬੇ ਵਿੱਚ ਲਗਭਗ 500 ਤੋਂ ਵੱਧ ਨੌਜੁਆਨਾਂ ਦੇ ਲਈ ਨਵੇਂ ਰੁਜ਼ਗਾਰ ਦੇ ਮੌਕੇ ਸ੍ਰਿਜਤ ਹੋਣਗੇ।           ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਚੰਡੀਗੜ੍ਹ ਵਿੱਚ ਸੰਤ ਕਬੀਰ ਕੁਟੀਰ ਵਿੱਚ ਜਪਾਨੀ ਡੇਲੀਗੇਸ਼ਨ ਦੇ ਨਾਲ ਗਲਬਾਤ ਕਰ ਰਹੇ ਸਨ। ਜਪਾਨੀ ਵਫਦ ਨੇ ਮੁੱਖ ਮੰਤਰੀ ਦਾ ਵਿਸ਼ੇਸ਼ ਧੰਨਵਾਦ ਪ੍ਰਗਟਾਇਆ ਅਤੇ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਗੀਤਾ ਭੇਂਟ ਕਰ ਸਨਮਾਨਿਤ ਕੀਤਾ। ਮਾਨੇਸਰ ਵਿੱਚ ਬਣੇਗਾ ਖੋਜ ਅਤੇ ਵਿਕਾਸ ਦਾ ਪ੍ਰਮੁੱਖ ਕੇਂਦਰ           ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਹੁਣ ਜਪਾਨੀ ਕੰਪਨੀਆਂ ਦਾ ਨਿਵੇਸ਼ ਨੂੰ ਲੈ ਕੇ ਭਰੋਸਾ ਵੱਧ ਗਿਆ ਹੈ ਅਤੇ ਹੁਣ ਨਿਵੇਸ਼ ਨੂੰ ਲੈ ਕੇ ਉਤਸੁਕ ਹਨ। ਜਪਾਨੀ ਕੰਪਨੀ ਦੇ ਨਿਵੇਸ਼ ਦੇ ਤਹਿਤ ਮਾਨੇਸਰ ਵਿੱਚ ਇੱਕ ਅੱਤਆਧੁ...
ਮਾਡਲ ਖੇਡ ਮੈਦਾਨਾਂ ਅਤੇ ਆਂਗਣਵਾੜੀ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਵਧੀਕ ਡਿਪਟੀ ਕਮਿਸ਼ਨਰ ਨੇ ਲਿਆ ਜਾਇਜ਼ਾ

ਮਾਡਲ ਖੇਡ ਮੈਦਾਨਾਂ ਅਤੇ ਆਂਗਣਵਾੜੀ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਵਧੀਕ ਡਿਪਟੀ ਕਮਿਸ਼ਨਰ ਨੇ ਲਿਆ ਜਾਇਜ਼ਾ

hot news
ਮੋਰਿੰਡਾ, 21 ਅਪ੍ਰੈਲ: ਵਧੀਕ ਡਿਪਟੀ ਕਮਿਸ਼ਨਰ (ਵ) ਚੰਦਰਜੋਤੀ ਸਿੰਘ ਵੱਲੋਂ ਅੱਜ ਬਲਾਕ ਮੋਰਿੰਡਾ ਅਧੀਨ ਆਉਣ ਵਾਲੀਆਂ ਵੱਖ-ਵੱਖ ਪੰਚਾਇਤਾਂ ਵਿੱਚ ਚੱਲ ਰਹੇ ਸਰਕਾਰ ਦੇ ਮਹੱਤਵਪੂਰਨ ਵਿਕਾਸ ਪ੍ਰੋਜੈਕਟਾਂ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ ਗਿਆ। ਵਧੀਕ ਡਿਪਟੀ ਕਮਿਸ਼ਨਰ ਨੇ ਇਸ ਦੌਰਾਨ ਪਿੰਡ ਧਨੌਰੀ ਅਤੇ ਡੂਮਛੇੜੀ ਵਿੱਚ ਤਿਆਰ ਕੀਤੇ ਜਾ ਰਹੇ ਮਾਡਲ ਖੇਡ ਮੈਦਾਨਾਂ ਦਾ ਮੌਕੇ ‘ਤੇ ਦੌਰਾ ਕਰਕੇ ਕੰਮ ਦੀ ਪ੍ਰਗਤੀ ਦੀ ਸਮੀਖਿਆ ਕੀਤੀ ਗਈ। ਇਸ ਮੌਕੇ ਉਨ੍ਹਾਂ ਐਕਸੀਅਨ ਪੰਚਾਇਤੀ ਰਾਜ ਵਿਭਾਗ ਸ. ਅਵਤਾਰ ਸਿੰਘ ਨੂੰ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਮਾਡਲ ਖੇਡ ਮੈਦਾਨਾਂ ਦਾ ਨਿਰਮਾਣ ਕੰਮ ਨਿਰਧਾਰਿਤ ਸਮੇਂ ਅੰਦਰ ਹਰ ਹਾਲਤ ਵਿੱਚ ਮੁਕੰਮਲ ਕੀਤਾ ਜਾਵੇ। ਉਨ੍ਹਾਂ ਇਹ ਵੀ ਜ਼ੋਰ ਦੇ ਕੇ ਕਿਹਾ ਕਿ ਕੰਮ ਦੀ ਗੁਣਵੱਤਾ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਾ ਕੀਤਾ ਜਾਵੇ ਅਤੇ ਨਾ ਹੀ ਕਿਸੇ ਪ੍ਰਕਾਰ ਦੀ ਢਿੱਲ ਵਰਤੀ ਜਾਵੇ। ਚੰਦਰਜੋਤੀ ਸਿੰਘ ਨੇ ਮੌਕੇ ‘ਤੇ ਮੌਜੂਦ ਸਮੂਹ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮਾਡਲ ਖੇਡ ਮੈਦਾਨ ਸਰਕਾਰ ਦਾ ਇੱਕ ਮਹੱਤਵਪੂਰਨ ਉਪਰਾਲਾ ਹੈ, ਜਿਸ ਦਾ ਮੁੱਖ ਉਦੇਸ਼ ਪਿੰਡਾਂ ਵਿੱਚ ਨ...
ਪੰਜਾਬ ਸਰਕਾਰ ਕਣਕ ਦਾ ਇਕ-ਇਕ ਦਾਣਾ ਖਰੀਦਣ ਲਈ ਵਚਨਬੱਧ : ਹਲਕਾ ਵਿਧਾਇਕ ਬਲਕਾਰ ਸਿੰਘ

ਪੰਜਾਬ ਸਰਕਾਰ ਕਣਕ ਦਾ ਇਕ-ਇਕ ਦਾਣਾ ਖਰੀਦਣ ਲਈ ਵਚਨਬੱਧ : ਹਲਕਾ ਵਿਧਾਇਕ ਬਲਕਾਰ ਸਿੰਘ

hot news
ਕਰਤਾਰਪੁਰ/ਜਲੰਧਰ, 21 ਅਪ੍ਰੈਲ : ਹਲਕਾ ਵਿਧਾਇਕ ਕਰਤਾਰਪੁਰ ਬਲਕਾਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਲੋਂ ਕਣਕ ਦਾ ਇਕ ਇਕ ਦਾਣਾ ਖਰੀਦਿਆ ਜਾਵੇਗਾ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਉਹ ਅੱਜ ਕਰਤਾਰਪੁਰ ਦੀਆਂ ਮੰਡੀਆਂ ਦਾ ਦੌਰਾ ਕਰ ਰਹੇ ਸਨ ਅਤੇ ਇਸ ਦੌਰਾਨ ਉਨ੍ਹਾਂ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲਿਆ। ਉਨ੍ਹਾਂ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਕਣਕ ਦੀ ਖਰੀਦ ਦੌਰਾਨ ਮੰਡੀਆਂ ਵਿੱਚ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਣਕ ਦੀ ਖਰੀਦ ਪੂਰੇ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀ ਹੈ ਅਤੇ ਕਿਸਾਨਾਂ ਨੂੰ ਖਰੀਦ ਦੇ 24 ਘੰਟਿਆਂ ਦੇ ਅੰਦਰ ਅਦਾਇਗੀ ਪ੍ਰਾਪਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੁਚਾਰੂ ਢੰਗ ਨਾਲ ਖਰੀਦ ਸੀਜ਼ਨ ਯਕੀਨੀ ਬਣਾਉਣ ਲਈ ਵਚਨਬੱਧ ਹੈ। ਹਲਕਾ ਵਿਧਾਇਕ ਨੇ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਅਤੇ ਮਜ਼...
ਗੈਂਗਸਟਰਾਂ ਤੇ ਵਾਰ’ ਦੀ ਸ਼ੁਰੂਆਤ ਤੋਂ ਬਾਅਦ ਪੰਜਾਬ ਵਿੱਚ ਗੈਂਗਸਟਰਾਂ ਸਬੰਧੀ ਹੱਤਿਆਵਾਂ ਵਿੱਚ ਆਈ ਭਾਰੀ ਕਮੀ, ਗੋਲੀਬਾਰੀ ਦੀਆਂ ਵਾਰਦਾਤਾਂ 69 ਫੀਸਦੀ ਘਟੀਆਂ

ਗੈਂਗਸਟਰਾਂ ਤੇ ਵਾਰ’ ਦੀ ਸ਼ੁਰੂਆਤ ਤੋਂ ਬਾਅਦ ਪੰਜਾਬ ਵਿੱਚ ਗੈਂਗਸਟਰਾਂ ਸਬੰਧੀ ਹੱਤਿਆਵਾਂ ਵਿੱਚ ਆਈ ਭਾਰੀ ਕਮੀ, ਗੋਲੀਬਾਰੀ ਦੀਆਂ ਵਾਰਦਾਤਾਂ 69 ਫੀਸਦੀ ਘਟੀਆਂ

Crime, hot news
ਚੰਡੀਗੜ੍ਹ, 21 ਅਪ੍ਰੈਲ: ਪੰਜਾਬ ਪੁਲਿਸ ਵੱਲੋਂ ਚਲਾਏ ਜਾ ਰਹੇ ਆਪ੍ਰੇਸ਼ਨ ‘ਗੈਂਗਸਟਰਾਂ ਤੇ ਵਾਰ’ ਦੀ ਸਫ਼ਲਤਾ ਸਿਰਫ਼ ਅਪਰਾਧੀਆਂ ਦੀ ਗ੍ਰਿਫ਼ਤਾਰੀ ਅਤੇ ਨਸ਼ਿਆਂ ਦੀ ਬਰਾਮਦਗੀ ਤੱਕ ਹੀ ਸੀਮਿਤ ਨਹੀਂ, ਸਗੋਂ ਇਸ ਮੁਹਿੰਮ ਨੇ ਗੈਂਗਸਟਰ ਨੈੱਟਵਰਕ ਦੀਆਂ ਜੜ੍ਹਾਂ ’ਤੇ ਵਾਰ ਕੀਤਾ ਹੈ, ਜਿਸ ਨਾਲ ਪੂਰੇ ਸੂਬੇ ਵਿੱਚ ਅਪਰਾਧ ਦਰ ਵਿੱਚ ਮਹੱਤਵਪੂਰਨ ਕਟੌਤੀ ਆਈ ਹੈ। ਪੰਜਾਬ ਪੁਲਿਸ ਦੇ ਨਿਰੰਤਰ ਯਤਨਾਂ ਸਦਕਾ ‘ਗੈਂਗਸਟਰਾਂ ’ਤੇ ਵਾਰ’ ਦੇ ਸ਼ੁਰੂ ਹੋਣ ਤੋਂ ਤਿੰਨ ਮਹੀਨਿਆਂ ਦੇ ਅੰਦਰ ਹੀ ਸੰਗਠਿਤ ਅਪਰਾਧ ਵਿੱਚ ਭਾਰੀ ਕਮੀ ਦਰਜ ਕੀਤੀ ਗਈ ਹੈ। ਸੂਬੇ ਵਿੱਚ ਗੈਂਗਸਟਰਾਂ ਨਾਲ ਸਬੰਧਤ ਹੱਤਿਆ ਦੇ ਮਾਮਲਿਆਂ ਵਿੱਚ 100 ਫੀਸਦੀ ਕਮੀ ਆਈ ਹੈ। ਜਿੱਥੇ, ਜਨਵਰੀ ਮਹੀਨੇ ਵਿੱਚ ਅਜਿਹੇ ਚਾਰ ਮਾਮਲੇ ਦਰਜ ਹੋਏ ਸਨ, ਉੱਥੇ ਮਾਰਚ ਵਿੱਚ ਇਹ ਗਿਣਤੀ ਸਿਫ਼ਰ ਹੋ ਗਈ ਹੈ। ਸਿਰਫ਼ ਹੱਤਿਆਵਾਂ ਹੀ ਨਹੀਂ, ਸਗੋਂ ਗੈਂਗਸਟਰਾਂ ਨਾਲ ਜੁੜੀਆਂ ਫਾਇਰਿੰਗ ਦੀਆਂ ਘਟਨਾਵਾਂ ਵਿੱਚ ਵੀ 69 ਫੀਸਦੀ ਦੀ ਭਾਰੀ ਕਮੀ ਵੇਖੀ ਗਈ ਹੈ। ਸਾਲ ਦੇ ਪਹਿਲੇ ਮਹੀਨੇ ਵਿੱਚ ਫਾਇਰਿੰਗ ਦੀਆਂ 29 ਘਟਨਾਵਾਂ ਦੇ ਮੁਕਾਬਲੇ 20 ਅਪ੍ਰੈਲ ਤੱਕ ਇਹ ਗਿਣਤੀ ਘਟ ਕੇ ਸਿਰਫ਼ 9 ਰਹਿ ਗਈ। ...
ਵਿਜੀਲੈਂਸ ਬਿਊਰੋ ਵੱਲੋਂ 33,500 ਰੁਪਏ  ਰਿਸ਼ਵਤ ਲੈਂਦਾ ਸਹਾਇਕ ਸਬ -ਇੰਸਪੈਕਟਰ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 33,500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ -ਇੰਸਪੈਕਟਰ ਰੰਗੇ ਹੱਥੀਂ ਕਾਬੂ

Crime, hot news
ਚੰਡੀਗੜ੍ਹ, 21 ਅਪ੍ਰੈਲ :ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ  ਪੁਲਿਸ ਥਾਣਾ ਜੈਤੋ,ਜ਼ਿਲ੍ਹਾ ਫਰੀਦਕੋਟ ਵਿੱਚ ਤਾਇਨਾਤ ਸਹਾਇਕ ਸਬ- ਇੰਸਪੈਕਟਰ ਹਰਪਾਲ ਸਿੰਘ ਨੂੰ 33,500 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਜੈਤੋ ਤਹਿਸੀਲ ਜ਼ਿਲ੍ਹਾ ਫਰੀਦਕੋਟ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਦੇ ਪਤੀ ਅਤੇ ਸੱਸ ਵਿਰੁੱਧ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ, ਜਿਸ ਵਿੱਚ ਉਕਤ ਏਐਸਆਈ ਹਰਪਾਲ ਸਿੰਘ ਜਾਂਚ ਅਧਿਕਾਰੀ ਸੀ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਮੁਲਜ਼ਮ ਏਐਸਆਈ ਨੇ ਇਸ ਕੇਸ ਵਿੱਚ ਉਸਦੀ ਮਦਦ ਕਰਨ ਅਤੇ ਪੁਲਿਸ ਰਿਮਾਂਡ ਨਾ ਲੈਣ ਦੇ ਬਦਲੇ 2 ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ।  ਸ਼ਿਕਾਇਤ ਕਰਤਾ ਵੱਲੋਂ ਬੇਨਤੀ ਕਰਨ 'ਤੇ, ਸੌਦਾ 80,000 ਰੁਪਏ ਵਿੱਚ ਤੈਅ ਹੋ ਗਿਆ ਅਤੇ ਉਕਤ ਅਧਿਕਾਰੀ ਨੇ ਪਹਿਲੀ ਕਿਸ਼ਤ ...
ਐਸ.ਸੀ. ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ  ਵੱਲੋਂ ਭਲਾਈ ਵਿਭਾਗ ਦੀ ਰੋਸਟਰ ਚੈਕਿੰਗ ਟੀਮ ਤਲਬ

ਐਸ.ਸੀ. ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵੱਲੋਂ ਭਲਾਈ ਵਿਭਾਗ ਦੀ ਰੋਸਟਰ ਚੈਕਿੰਗ ਟੀਮ ਤਲਬ

hot news
ਚੰਡੀਗੜ੍ਹ, 21 ਅਪ੍ਰੈਲ:ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸਰਦਾਰ ਜਸਵੀਰ ਸਿੰਘ ਗੜ੍ਹੀ ਵੱਲੋਂ ਸਿਹਤ ਤੇ ਪਰਿਵਾਰ ਭਲਾਈ ਵਿਭਾਗ  ਦੇ ਮਲਟੀਪਰਪਜ਼ ਹੈਲਥ ਵਰਕਰ (ਮੇਲ) ਕੇਡਰ ਦੀ ਸ਼ਿਕਾਇਤ ’ ਤੇ ਸਖ਼ਤ ਕਾਰਵਾਈਆਂ ਕਰਦਿਆਂ 29 ਅਪ੍ਰੈਲ ਨੂੰ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀਆਂ ਬਾਰੇ ਵਿਭਾਗ ਦੀ ਰੋਸਟਰ ਚੈਕਿੰਗ ਟੀਮ ਨੰਬਰ -22 ਨੂੰ ਐਸ.ਸੀ. ਕਮਿਸ਼ਨ ਦਫਤਰ ਵਿਖੇ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਹਨ। ਸ਼ਿਕਾਇਤ ਤੇ ਕਾਰਵਾਈ ਕਰਦਿਆਂ ਐਸ.ਸੀ. ਕਮਿਸ਼ਨ ਚੇਅਰਮੈਨ ਨੇ ਪਹਿਲਾਂ ਸਬੰਧਤ ਵਿਭਾਗ ਤੋਂ ਪਿਛਲੇ 15 ਸਾਲਾਂ ਦੌਰਾਨ ਮਲਟੀਪਰਪਜ਼ ਹੈਲਥ ਵਰਕਰ (ਮੇਲ)ਤੋਂ ਮਲਟੀਪਰਪਜ ਹੈਲਥ ਵਰਕਰ ਸੁਪਰਵਾਈਜ਼ਰ (ਮੇਲ) ਵਜੋਂ ਹੋਈਆਂ ਤਰੱਕੀਆਂ ਦੇ ਰਿਕਾਰਡ ਦੀ ਪੜਤਾਲ ਕਰਨ ਲਈ ਰੋਸਟਰ ਚੈਕਿੰਗ ਟੀਮ ਵੱਲੋਂ ਵੈਰੀਫਾਈ ਕੀਤੇ ਰੋਸਟਰ ਰਜਿਸਟਰ ਦੀ ਮੰਗ ਕੀਤੀ ਸੀ । ਸਬੰਧਤ ਵਿਭਾਗ ਦੇ ਦਫਤਰੀ ਅਮਲੇ ਨੇ ਪਿਛਲੇ ਸਾਲ 21 ਨਵੰਬਰ 2025 ਨੂੰ ਭਲਾਈ ਵਿਭਾਗ ਦੀ ਰੋਸਟਰ ਚੈਕਿੰਗ ਟੀਮ ਨੰਬਰ 22 ਤੋਂ ਪਿਛਲੇ 12 ਸਾਲਾਂ ਦਾ ਪੜਤਾਲਿਆ ਰਿਕਾਰਡ  ਐਸ.ਸੀ.ਕਮਿਸ਼ਨ ਦੇ  ਦਫਤਰ ਵਿਖੇ 27 ਨਵੰਬਰ ਨੂੰ ਪੇਸ਼ ਕ...
ਵਿਜੀਲੈਂਸ ਬਿਊਰੋ ਨੇ ਮਾਰਚ ਮਹੀਨੇ ਦੌਰਾਨ  ਰਿਸ਼ਵਤਖੋਰੀ ਦੇ 9 ਮਾਮਲਿਆਂ ਵਿੱਚ 10 ਵਿਅਕਤੀਆਂ ਨੂੰ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਮਾਰਚ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 9 ਮਾਮਲਿਆਂ ਵਿੱਚ 10 ਵਿਅਕਤੀਆਂ ਨੂੰ ਕੀਤਾ ਕਾਬੂ

Crime, hot news
ਚੰਡੀਗੜ੍ਹ, 21 ਅਪ੍ਰੈਲ :- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਤਹਿਤ ਮਾਰਚ ਮਹੀਨੇ ਦੌਰਾਨ 9 ਵੱਖ-ਵੱਖ ਟਰੈਪ ਕੇਸਾਂ ਵਿੱਚ 9 ਸਰਕਾਰੀ ਅਧਿਕਾਰੀਆਂ ਅਤੇ ਇੱਕ ਪ੍ਰਾਈਵੇਟ ਵਿਅਕਤੀ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਵਿਜੀਲੈਂਸ ਬਿਊਰੋ ਨੇ ਇਸ ਸਮੇਂ ਦੌਰਾਨ ਸਰਕਾਰੀ ਕਰਮਚਾਰੀਆਂ ਅਤੇ ਹਰ ਖੇਤਰ ਵਿੱਚ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਆਪਣੀ ਪੂਰੀ ਕੋਸ਼ਿਸ਼ ਕੀਤੀ ਹੈ। ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਪਿਛਲੇ ਮਹੀਨੇ ਵੱਖ-ਵੱਖ ਸਮਰੱਥ ਅਦਾਲਤਾਂ ਵਿੱਚ 19 ਵਿਜੀਲੈਂਸ ਮਾਮਲਿਆਂ ਨਾਲ ਸਬੰਧਤ ਚਲਾਨ ਪੇਸ਼ ਕੀਤੇ ਹਨ। ਇਸ ਤੋਂ ਇਲਾਵਾ, ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਕਰਨ ਲਈ 2 ਵਿਜੀਲੈਂਸ ਇੰਕੁਆਰੀਆਂ ਵੀ ਦਰਜ ਕੀਤੀ ਗਈਆਂ ਅਤੇ ਸਰਕਾਰੀ ਅਧਿਕਾਰੀ ਵਿਰੁੱਧ ਇੱਕ ਆਮਦਨ ਤੋਂ ਵੱਧ ਸੰਪਤੀ ਦਾ ਕੇਸ ਵੀ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਕਿਹਾ ਕਿ 34 ਮੁਲਜ਼ਮਾਂ ਵਿਰੁੱਧ 4 ਅਪਰਾਧ...
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਬਿੱਲ ਰਾਜਪਾਲ ਦੀ ਪ੍ਰਵਾਨਗੀ ਤੋਂ ਬਾਅਦ ਬਣਿਆ ਕਾਨੂੰਨ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਾਹਿਗੁਰੂ ਅਤੇ ਸੰਗਤ ਦਾ ਕੀਤਾ ਧੰਨਵਾਦ

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਬਿੱਲ ਰਾਜਪਾਲ ਦੀ ਪ੍ਰਵਾਨਗੀ ਤੋਂ ਬਾਅਦ ਬਣਿਆ ਕਾਨੂੰਨ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਾਹਿਗੁਰੂ ਅਤੇ ਸੰਗਤ ਦਾ ਕੀਤਾ ਧੰਨਵਾਦ

hot news
ਚੰਡੀਗੜ੍ਹ, 19 ਅਪ੍ਰੈਲ   ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਐਲਾਨ ਕੀਤਾ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਪੰਜਾਬ ਵਿਧਾਨ ਸਭਾ ਵਿੱਚ ਪਾਸ ਕੀਤਾ ਗਿਆ ਬਿੱਲ ਹੁਣ ਰਾਜਪਾਲ ਦੀ ਪ੍ਰਵਾਨਗੀ ਮਿਲਣ ਤੋਂ ਬਾਅਦ ਅਧਿਕਾਰਤ ਤੌਰ 'ਤੇ ਕਾਨੂੰਨ ਬਣ ਗਿਆ ਹੈ। ਇਹ ਪਵਿੱਤਰ ਗ੍ਰੰਥ ਦੀ ਮਰਿਆਦਾ ਦੀ ਰਾਖੀ ਲਈ ਇੱਕ ਮਹੱਤਵਪੂਰਨ ਵਿਧਾਨਕ ਕਦਮ ਹੈ।   ਐਕਸ 'ਤੇ ਇੱਕ ਪੋਸਟ ਵਿੱਚ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਵਿਧਾਨ ਸਭਾ ਵਿੱਚ ਪਾਸ ਕੀਤੇ ਬਿੱਲ 'ਤੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਦਸਤਖਤ ਕਰ ਦਿੱਤੇ ਹਨ। ਹੁਣ ਇਹ ਬਿੱਲ ਕਾਨੂੰਨ ਬਣ ਗਿਆ ਹੈ। ਮੈਂ ਵਾਹਿਗੁਰੂ ਦਾ ਤਹਿ ਦਿਲੋਂ ਸ਼ੁਕਰਗੁਜ਼ਾਰ ਹਾਂ ਕਿ ਉਨ੍ਹਾਂ ਨੇ ਇਸ ਨਿਮਾਣੇ ਸੇਵਕ ਨੂੰ ਅਜਿਹੀ ਸੇਵਾ ਬਖਸ਼ੀ। ਸਮੁੱਚੀ ਸੰਗਤ ਦਾ ਤਹਿ ਦਿਲੋਂ ਧੰਨਵਾਦ।"   ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਸ ਵਿਕਾਸ ਨੂੰ ਸਾਰਿਆਂ ਲਈ "ਬੇਹੱਦ ਸ਼ੁਭ ਅਤੇ ਇਤਿਹਾਸਕ ਪਲ" ਕਰਾਰ ਦਿੱਤਾ। ਉਨ੍ਹਾਂ ਕਿਹਾ, "ਇਹ ਸਾਰ...
ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾਗਾਗਾ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਨੂੰ ਹਰੀ ਝੰਡੀ ਦੇ ਕੀਤਾ ਰਵਾਨਾ

ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾਗਾਗਾ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਨੂੰ ਹਰੀ ਝੰਡੀ ਦੇ ਕੀਤਾ ਰਵਾਨਾ

hot news
ਲਹਿਰਾਗਾਗਾ/ਸੰਗਰੂਰ, 20 ਅਪ੍ਰੈਲ: ਪੰਜਾਬ ਸਰਕਾਰ ਦੀ ਮਹੱਤਵਪੂਰਨ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਅਧੀਨ ਅੱਜ ਲਹਿਰਾਗਾਗਾ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਸ਼ਰਧਾਲੂਆਂ ਦੀ ਬੱਸ ਨੂੰ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਯੋਜਨਾ ਦਾ ਮੁੱਖ ਉਦੇਸ਼ ਮੱਧ ਵਰਗ ਅਤੇ ਜ਼ਰੂਰਤਮੰਦ ਵਰਗਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਇਹ ਯੋਜਨਾ ਲੋਕ ਸੇਵਾ ਦਾ ਇਕ ਵਿਲੱਖਣ ਉਦਾਹਰਨ ਹੈ। ਉਨ੍ਹਾਂ ਕਿਹਾ ਕਿ ਬਹੁਤ ਸਾਰੇ ਲੋਕ ਆਰਥਿਕ ਪਾਬੰਦੀਆਂ ਕਾਰਨ ਧਾਰਮਿਕ ਯਾਤਰਾਵਾਂ ਨਹੀਂ ਕਰ ਸਕਦੇ, ਜਿਸ ਨੂੰ ਧਿਆਨ ਵਿੱਚ ਰੱਖਦਿਆਂ ਇਹ ਨਿਵੇਕਲੀ ਪਹਿਲ ਕੀਤੀ ਗਈ ਹੈ ਤਾਂ ਜੋ ਹਰ ਵਰਗ ਦੇ ਲੋਕ ਆਪਣੀ ਆਸਥਾ ਅਨੁਸਾਰ ਦਰਸ਼ਨ ਕਰ ਸਕਣ। ਉਨ੍ਹਾਂ ਨੇ ਦੱਸਿਆ ਕਿ ਯੋਜਨਾ ਤਹਿਤ ਯਾਤਰੀਆਂ ਲਈ ਸੁਰੱਖਿਅਤ ਆਵਾਜਾਈ, ਢੰਗ ਦੇ ਪ੍ਰਬੰਧ ਅਤੇ ਲੋੜੀਂਦੀਆਂ ਸਹੂਲਤਾਂ ਯਕੀਨੀ ਬਣਾਈਆਂ ਗਈਆਂ ਹਨ, ਤਾਂ ਜੋ ਉਹ ਨਿਸ਼ਚਿੰ...
’ਗੈਂਗਸਟਰਾਂ ‘ਤੇ ਵਾਰ’ ਨਾਲ ਕਈ ਗੈਂਗਸਟਰ ਨੈੱਟਵਰਕਾਂ ਨੂੰ ਖਤਮ ਕੀਤਾ ਗਿਆ; 3 ਮਹੀਨਿਆਂ ਵਿੱਚ 49,298 ਅਪਰਾਧੀ ਪੁਲਿਸ ਦੇ ਸ਼ਿਕੰਜੇ ‘ਚ

’ਗੈਂਗਸਟਰਾਂ ‘ਤੇ ਵਾਰ’ ਨਾਲ ਕਈ ਗੈਂਗਸਟਰ ਨੈੱਟਵਰਕਾਂ ਨੂੰ ਖਤਮ ਕੀਤਾ ਗਿਆ; 3 ਮਹੀਨਿਆਂ ਵਿੱਚ 49,298 ਅਪਰਾਧੀ ਪੁਲਿਸ ਦੇ ਸ਼ਿਕੰਜੇ ‘ਚ

hot news
ਚੰਡੀਗੜ੍ਹ; 20 ਅਪ੍ਰੈਲ 2026: ਪੰਜਾਬ ਵਿੱਚ ਸੰਗਠਿਤ ਅਪਰਾਧ ਦੇ ਖ਼ਿਲਾਫ਼ ਚੱਲ ਰਹੀ ਸਖ਼ਤ ਕਾਰਵਾਈ ਨੇ ਤੇਜ਼ ਰਫ਼ਤਾਰ ਫੜ ਲਈ ਹੈ। ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸਮੁੱਚੇ ਰਾਜ ਪੱਧਰ ‘ਤੇ ਚਲਾਏ ਜਾ ਰਹੇ ਮੁੱਖ ਐਂਟੀ-ਗੈਂਗਸਟਰ ਅਭਿਆਨ ‘ਗੈਂਗਸਟਰਾਂ 'ਤੇ ਵਾਰ’ ਦੇ ਤਿੰਨ ਮਹੀਨੇ ਪੂਰੇ ਹੋ ਚੁੱਕੇ ਹਨ। ਇਹ ਅਭਿਆਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਨਿਗਰਾਨੀ ਹੇਠ ਅਤੇ ਡੀਜੀਪੀ ਗੌਰਵ ਯਾਦਵ ਦੀ ਅਗਵਾਈ ਵਿੱਚ ਪੰਜਾਬ ਪੁਲਿਸ ਵੱਲੋਂ ਚਲਾਇਆ ਜਾ ਰਿਹਾ ਹੈ। ਇਹ ਆਪਰੇਸ਼ਨ ਠੋਸ ਕਾਰਵਾਈ ਦਾ ਇੱਕ ਮਾਡਲ ਬਣ ਕੇ ਉੱਭਰਿਆ ਹੈ, ਜੋ ਭਾਰਤ ਦੇ ਅੰਦਰ ਅਤੇ ਵਿਦੇਸ਼ਾਂ ਤੋਂ ਚੱਲ ਰਹੇ ਗੈਂਗਸਟਰ ਨੈੱਟਵਰਕ ਨੂੰ ਨਿਸ਼ਾਨਾ ਬਣਾਉਂਦਾ ਹੋਇਆ ਪੰਜਾਬ ਨੂੰ ਅਪਰਾਧ-ਮੁਕਤ ਬਣਾਉਣ ਦੇ ਸਪੱਸ਼ਟ ਉਦੇਸ਼ ਨਾਲ ਅੱਗੇ ਵਧ ਰਿਹਾ ਹੈ। 20 ਜਨਵਰੀ ਨੂੰ ਸ਼ੁਰੂ ਕੀਤੇ ਗਏ ਇਸ ਅਭਿਆਨ ਦਾ ਮਕਸਦ ਸਿਰਫ਼ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕਰਨਾ ਹੀ ਨਹੀਂ, ਸਗੋਂ ਉਨ੍ਹਾਂ ਦੇ ਲਾਜਿਸਟਿਕ ਨੈੱਟਵਰਕ, ਫੰਡਿੰਗ ਅਤੇ ਸੰਚਾਰ ਸਿਸਟਮ ਨੂੰ ਵੀ ਖਤਮ ਕਰਨਾ ਸੀ। ਪਿਛਲੇ ਤਿੰਨ ਮਹੀਨਿਆਂ ਵਿੱਚ 19 ਅਪ੍ਰੈਲ ਤੱਕ ਪੰਜਾਬ ਪੁਲਿਸ ਨੇ ਰਾਜ ਭਰ ਵ...