Shadow

hot news

ਈਡੀ ਦੇ ਛਾਪੇ ਵਿਰੋਧੀ ਧਿਰ ਦੀ ਆਵਾਜ਼ ਨੂੰ ਕੁਚਲਣ ਲਈ ਭਾਜਪਾ ਦੀ ਬੌਖਲਾਹਟ ਨੂੰ ਦਰਸਾਉਂਦੇ ਹਨ: ਆਪ ਪੰਜਾਬ

ਈਡੀ ਦੇ ਛਾਪੇ ਵਿਰੋਧੀ ਧਿਰ ਦੀ ਆਵਾਜ਼ ਨੂੰ ਕੁਚਲਣ ਲਈ ਭਾਜਪਾ ਦੀ ਬੌਖਲਾਹਟ ਨੂੰ ਦਰਸਾਉਂਦੇ ਹਨ: ਆਪ ਪੰਜਾਬ

hot news
*ਚੰਡੀਗੜ੍ਹ, 17 ਅਪ੍ਰੈਲ 2026*   ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਟਿਕਾਣਿਆਂ 'ਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਕਾਰਵਾਈ ਦੀ ਸਖ਼ਤ ਨਿਖੇਧੀ ਕਰਦਿਆਂ ਇਸ ਨੂੰ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਵਿਰੋਧੀ ਆਗੂਆਂ ਨੂੰ ਡਰਾਉਣ-ਧਮਕਾਉਣ ਅਤੇ ਗੈਰ-ਭਾਜਪਾ ਸਰਕਾਰਾਂ ਨੂੰ ਅਸਥਿਰ ਕਰਨ ਲਈ ਕੇਂਦਰੀ ਏਜੰਸੀਆਂ ਦੀ ਘੋਰ ਦੁਰਵਰਤੋਂ ਦੀ ਇੱਕ ਹੋਰ ਮਿਸਾਲ ਕਰਾਰ ਦਿੱਤਾ ਹੈ।   ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਕੇਂਦਰ ਸਰਕਾਰ ਨੂੰ "ਲੋਕਤੰਤਰ ਦਾ ਲਗਾਤਾਰ ਗਲਾ ਘੁੱਟਣ" ਲਈ ਆੜੇ ਹੱਥੀਂ ਲਿਆ। ਉਨ੍ਹਾਂ ਨੇ ਕੇਂਦਰੀ ਏਜੰਸੀਆਂ ਵੱਲੋਂ ਚੋਣਵੇਂ ਰੂਪ ਵਿੱਚ ਨਿਸ਼ਾਨਾ ਬਣਾਉਣ 'ਤੇ ਸਵਾਲ ਉਠਾਉਂਦੇ ਹੋਏ ਕਿਹਾ, "ਈਡੀ ਦੇ ਛਾਪੇ ਸਿਰਫ਼ ਉਨ੍ਹਾਂ ਰਾਜਾਂ ਵਿੱਚ ਹੀ ਕਿਉਂ ਮਾਰੇ ਜਾਂਦੇ ਹਨ ਜਿੱਥੇ ਭਾਜਪਾ ਸੱਤਾ ਵਿੱਚ ਨਹੀਂ ਹੈ? ਜਿਹੜੇ ਲੋਕ ਲੋਕਾਂ ਦੇ ਹੱਕਾਂ ਲਈ ਆਵਾਜ਼ ਉਠਾਉਂਦੇ ਹਨ ਅਤੇ ਲੋਕ ਭਲਾਈ ਲਈ ਕੰਮ ਕਰਦੇ ਹਨ, ਉਨ੍ਹਾਂ ਨੂੰ ਜਾਂ ਤਾਂ ਈਡੀ ਦੇ ਨੋਟਿਸ ਦਿੱਤੇ ਜਾਂਦੇ ਹਨ ਜਾਂ ਜੇਲ੍ਹ ਭੇ...
ਪੀ.ਐਸ.ਐਫ.ਸੀ. ਵੱਲੋਂ “ਵਾਤਾਵਰਣ ਅਨੁਕੂਲ ਢੰਗਾਂ ਨਾਲ ਚੌਲਾਂ ਦੀ ਕਾਸ਼ਤ ‘ਚ ਪ੍ਰਗਤੀ ਅਤੇ ਰਾਸ਼ਟਰੀ ਖੁਰਾਕ ਸੁਰੱਖਿਆ” ਵਿਸ਼ੇ ‘ਤੇ ਇੱਕ ਰੋਜ਼ਾ ਅੰਤਰਰਾਸ਼ਟਰੀ ਸਿੰਪੋਜ਼ੀਅਮ ਦਾ ਆਯੋਜਨ

ਪੀ.ਐਸ.ਐਫ.ਸੀ. ਵੱਲੋਂ “ਵਾਤਾਵਰਣ ਅਨੁਕੂਲ ਢੰਗਾਂ ਨਾਲ ਚੌਲਾਂ ਦੀ ਕਾਸ਼ਤ ‘ਚ ਪ੍ਰਗਤੀ ਅਤੇ ਰਾਸ਼ਟਰੀ ਖੁਰਾਕ ਸੁਰੱਖਿਆ” ਵਿਸ਼ੇ ‘ਤੇ ਇੱਕ ਰੋਜ਼ਾ ਅੰਤਰਰਾਸ਼ਟਰੀ ਸਿੰਪੋਜ਼ੀਅਮ ਦਾ ਆਯੋਜਨ

hot news
ਚੰਡੀਗੜ੍ਹ, 17 ਅਪ੍ਰੈਲ :ਪੰਜਾਬ ਰਾਜ ਕਿਸਾਨ ਅਤੇ ਖੇਤ ਮਜ਼ਦੂਰ ਕਮਿਸ਼ਨ (ਪੀ.ਐਸ.ਐਫ.ਸੀ.) ਨੇ ਹੋਟਲ ਸ਼ਿਵਾਲਿਕ ਵਿਊ, ਚੰਡੀਗੜ੍ਹ ਵਿਖੇ ""ਵਾਤਾਵਰਣ ਅਨੁਕੂਲ ਢੰਗਾਂ ਨਾਲ ਚੌਲਾਂ ਦੀ ਕਾਸ਼ਤ ‘ਚ ਪ੍ਰਗਤੀ ਅਤੇ ਰਾਸ਼ਟਰੀ ਖੁਰਾਕ ਸੁਰੱਖਿਆ- ਪੰਜਾਬ ਵਿੱਚ ਚੌਲਾਂ ਦੀ ਸਿੱਧੀ ਬਿਜਾਈ (ਡੀ.ਐਸ.ਆਰ.) ਦੀਆਂ ਸੰਭਾਵਨਾਵਾਂ ਨੂੰ ਖੋਲ੍ਹਣ" ਵਿਸ਼ੇ 'ਤੇ ਇੱਕ ਰੋਜ਼ਾ ਅੰਤਰਰਾਸ਼ਟਰੀ ਸਿੰਪੋਜ਼ੀਅਮ ਦਾ ਆਯੋਜਨ ਕੀਤਾ, ਜਿਸ ਵਿੱਚ ਟਿਕਾਊ ਢੰਗ ਤਰੀਕਿਆਂ ਨਾਲ ਚੌਲਾਂ ਦੀ ਕਾਸ਼ਤ ਦੇ ਭਵਿੱਖ 'ਤੇ ਵਿਚਾਰ-ਵਟਾਂਦਰਾ ਕਰਨ ਲਈ ਵੱਖ-ਵੱਖ ਮਾਹਿਰ, ਨੀਤੀ ਘਾੜੇ, ਵਿਗਿਆਨੀ ਅਤੇ ਅਗਾਂਹ ਵਧੂ ਕਿਸਾਨ ਸ਼ਾਮਲ ਹੋਏ। ਇਸ ਸਿੰਪੋਜ਼ੀਅਮ ਦਾ ਉਦੇਸ਼ ਝੋਨੇ ਦੀ ਕਾਸ਼ਤ ਵਿੱਚ ਉੱਭਰ ਰਹੀਆਂ ਚੁਣੌਤੀਆਂ, ਖਾਸ ਕਰਕੇ ਧਰਤੀ ਹੇਠਲੇ ਪਾਣੀ ਦਾ ਪੱਧਰ ਘਟਣ, ਵਧਦੀ ਲਾਗਤ ਅਤੇ ਖਰਾਬ ਮੌਸਮੀ ਹਾਲਾਤਾਂ ਆਦਿ ਦੇ ਹੱਲ ਲੱਭਣਾ ਅਤੇ ਰਵਾਇਤੀ ਢੰਗ-ਤਰੀਕਿਆਂ ਦੇ ਇੱਕ ਵਿਹਾਰਕ ਬਦਲ ਵਜੋਂ ਚੌਲਾਂ ਦੀ ਸਿੱਧੀ ਬਿਜਾਈ (ਡੀਐਸਆਰ) ਦੀਆਂ ਸੰਭਾਵਨਾਵਾਂ ਦੀ ਪੜਚੋਲ ਕਰਨਾ ਸੀ। ਇਸ ਸਿੰਪੋਜ਼ੀਅਮ ਵਿੱਚ ਵਿਸ਼ੇਸ਼ ਮਹਿਮਾਨਾਂ ਵਜੋਂ ਡਾ. ਸਤਬੀਰ ਸਿੰਘ ਗੋਸ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਿਕਾਰਡ ਮਾਲੀਆ ਵਾਧੇ ਦਰਮਿਆਨ ਆਬਕਾਰੀ ਅਤੇ ਕਰ ਵਿਭਾਗ ਦੀ ਇਨਫੋਰਸਮੈਂਟ ਨੂੰ ਹੁਲਾਰਾ ਦੇਣ ਲਈ 25 ਨਵੇਂ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਿਕਾਰਡ ਮਾਲੀਆ ਵਾਧੇ ਦਰਮਿਆਨ ਆਬਕਾਰੀ ਅਤੇ ਕਰ ਵਿਭਾਗ ਦੀ ਇਨਫੋਰਸਮੈਂਟ ਨੂੰ ਹੁਲਾਰਾ ਦੇਣ ਲਈ 25 ਨਵੇਂ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

hot news
ਚੰਡੀਗੜ੍ਹ, 17 ਅਪ੍ਰੈਲ- ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਆਬਕਾਰੀ ਅਤੇ ਕਰ ਵਿਭਾਗ ਦੀ ਕਾਰਜਸ਼ੀਲ ਗਤੀਸ਼ੀਲਤਾ ਅਤੇ ਇਨਫੋਰਸਮੈਂਟ ਸਮਰੱਥਾਵਾਂ ਨੂੰ ਮਜ਼ਬੂਤ ਕਰਨ ਲਈ 25 ਨਵੀਆਂ ਬਲੈਰੋ ਗੱਡੀਆਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਉਨ੍ਹਾਂ ਕਿਹਾ ਕਿ ਇਸ ਕਦਮ ਨਾਲ ਫੀਲਡ ਵਿੱਚ ਮੌਜੂਦਗੀ ਵਿੱਚ ਕਾਫ਼ੀ ਵਾਧਾ ਹੋਵੇਗਾ, ਟੈਕਸ ਚੋਰੀ ਨੂੰ ਨੱਥ ਪਾਈ ਜਾਵੇਗੀ, ਅਤੇ ਪੰਜਾਬ ਸਰਕਾਰ ਲਈ ਮਾਲੀਆ ਇਕੱਤਰ ਕਰਨ ਨੂੰ ਹੁਲਾਰਾ ਮਿਲੇਗਾ। ਪ੍ਰੈਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਅੱਜ ਸਾਡੇ ਸੂਬਾ ਪ੍ਰਸ਼ਾਸਨ ਲਈ ਇੱਕ ਅਹਿਮ ਕਦਮ ਹੈ ਕਿਉਂਕਿ ਅਸੀਂ ਆਬਕਾਰੀ ਅਤੇ ਕਰ ਵਿਭਾਗ ਦੀ ਕਾਰਜਸ਼ੀਲ ਗਤੀਸ਼ੀਲਤਾ ਅਤੇ ਇਨਫੋਰਸਮੈਂਟ ਸਮਰੱਥਾਵਾਂ ਨੂੰ ਮਹੱਤਵਪੂਰਨ ਢੰਗ ਨਾਲ ਵਧਾਉਣ ਲਈ ਅਧਿਕਾਰਤ ਤੌਰ 'ਤੇ 25 ਨਵੇਂ ਬਲੈਰੋ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਹੈ।" ਜ਼ਮੀਨੀ ਪੱਧਰ 'ਤੇ ਕਾਰਵਾਈਆਂ ਨੂੰ ਮਜ਼ਬੂਤ ਕਰਨ ਅਤੇ ਵਿਆਪਕ ਭੂਗੋਲਿਕ ਪਹੁੰਚ ਦੀ ਲੋੜ 'ਤੇ ਜ਼ੋਰ ਦਿੰਦਿਆਂ ਵਿੱਤ ਮੰਤਰੀ ਨੇ ਕਿਹਾ, "ਵੱਧ ਤੋਂ ...
ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਐਸ.ਏ.ਐਸ. ਨਗਰ ਵਿੱਚ ‘ਰੰਗਲਾ ਪੰਜਾਬ’ ਵਿਕਾਸ ਗ੍ਰਾਂਟਾਂ ਦੀ ਪ੍ਰਗਤੀ ਦਾ ਜਾਇਜ਼ਾ

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਐਸ.ਏ.ਐਸ. ਨਗਰ ਵਿੱਚ ‘ਰੰਗਲਾ ਪੰਜਾਬ’ ਵਿਕਾਸ ਗ੍ਰਾਂਟਾਂ ਦੀ ਪ੍ਰਗਤੀ ਦਾ ਜਾਇਜ਼ਾ

hot news
ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ, 17 ਅਪ੍ਰੈਲ: ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ‘ਰੰਗਲਾ ਪੰਜਾਬ’ ਮਿਸ਼ਨ ਹੇਠ ਲਗਭਗ 8.47 ਕਰੋੜ ਰੁਪਏ ਦੀ ਲਾਗਤ ਨਾਲ 174 ਵਿਕਾਸ ਦੇ ਕੰਮ ਪ੍ਰਗਤੀ ਅਧੀਨ ਹਨ । ਇਹ ਜਾਣਕਾਰੀ ਕੈਬਨਿਟ ਮੰਤਰੀ ਸ਼੍ਰੀ ਮੋਹਿੰਦਰ ਭਗਤ ਨੇ ਅੱਜ ਸੰਬੰਧਤ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਦਿੱਤੀ। ਇਸ ਮੌਕੇ ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਇੰਜੀ. ਪ੍ਰਭਜੋਤ ਕੌਰ ਵੀ ਮੌਜੂਦ ਸਨ। ਮੀਟਿੰਗ ਦੌਰਾਨ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਕੰਮ ਤਰਜੀਹ ਦੇ ਆਧਾਰ ‘ਤੇ ਜਲਦੀ ਮੁਕੰਮਲ ਕੀਤੇ ਜਾਣ। ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਕੁੱਲ 174 ਕੰਮਾਂ ਵਿੱਚੋਂ 45 ਕੰਮ ਮੁਕੰਮਲ ਹੋ ਚੁੱਕੇ ਹਨ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਤਿੰਨ ਹਲਕਿਆਂ ਲਈ 2.5-2.5 ਕਰੋੜ ਰੁਪਏ ਦੀ ਹੋਰ ਕਿਸ਼ਤ ਵੀ ਪ੍ਰਾਪਤ ਹੋ ਚੁੱਕੀ ਹੈ। ਮੋਹਾਲੀ, ਖਰੜ, ਡੇਰਾਬੱਸੀ ਅਤੇ ਬਨੂੰੜ ਦੇ ਇਹਨਾਂ ਵਿਕਾਸ ਕੰਮਾਂ ਵਿੱਚ ਕਮਿਊਨਿਟੀ...
ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

hot news
ਚੰਡੀਗੜ੍ਹ, 16 ਅਪ੍ਰੈਲ 2026- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਹੈ ਕਿ ਅਕਾਲੀ ਦਲ ਦਾ ਇਤਿਹਾਸ ਕਾਲੇ ਕਾਰਨਾਮਿਆਂ ਨਾਲ ਭਰਿਆ ਪਿਆ ਹੈ। ਪੰਨੂ ਨੇ ਕਿਹਾ ਕਿ ਸਾਲ 2007 ਤੋਂ 2017 ਤੱਕ ਅਕਾਲੀ-ਭਾਜਪਾ ਸਰਕਾਰ ਦੌਰਾਨ ਪੰਜਾਬ ਨੇ ਜੋ ਸੰਤਾਪ ਹੰਢਾਇਆ ਹੈ, ਉਸ ਦੀ ਸੂਚੀ ਬਹੁਤ ਲੰਬੀ ਹੈ। ਚਾਹੇ ਉਹ ਚਿੱਟੇ ਦਾ ਕਾਲਾ ਕਾਰੋਬਾਰ ਹੋਵੇ, ਕੇਬਲ ਮਾਫੀਆ ਹੋਵੇ, ਬੱਸਾਂ ਦਾ ਧੰਦਾ ਹੋਵੇ ਜਾਂ ਫਿਰ ਗੈਂਗਸਟਰ ਸੱਭਿਆਚਾਰ ਨੂੰ ਉਤਸ਼ਾਹਿਤ ਕਰਨਾ ਹੋਵੇ, ਹਰ ਪਾਸੇ ਅਕਾਲੀ ਆਗੂਆਂ ਦੀ ਸਿੱਧੀ ਸ਼ਮੂਲੀਅਤ ਜਗ-ਜ਼ਾਹਿਰ ਸੀ। ਅੱਜ ਇੱਕ ਵਾਰ ਫਿਰ ਇਨ੍ਹਾਂ ਦਾ ਘਿਨਾਉਣਾ ਚਿਹਰਾ ਜਨਤਾ ਦੇ ਸਾਹਮਣੇ ਆ ਗਿਆ ਹੈ। ਬਲਤੇਜ ਪੰਨੂ ਨੇ ਮੋਗਾ ਵਿੱਚ ਹੋਏ ਤਾਜ਼ਾ ਘਟਨਾਕ੍ਰਮ ਦਾ ਹਵਾਲਾ ਦਿੰਦਿਆਂ ਕਿਹਾ ਕਿ ਉੱਥੇ ਇੱਕ ਅਕਾਲੀ ਆਗੂ ਅਤੇ ਐਮਸੀ ਜਗਜੀਤ ਸਿੰਘ ਜੀਤਾ ਨੂੰ ਦੇਹ ਵਪਾਰ ਦਾ ਧੰਦਾ ਚਲਾਉਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਜਿਸ ਹੋਟਲ ਵਿੱਚ ਕੁੜੀਆਂ ਤੋਂ ਇਹ ਅਨੈਤਿਕ ਕੰਮ ਕਰਵਾਇਆ ਜਾ ਰਿਹਾ ਸੀ, ਉਸ ਦਾ ਮਾਲਕ ਜ...
ਸਾਂਸਦ ਮਾਲਵਿੰਦਰ ਕੰਗ ਨੇ ਸੰਸਦ ਵਿੱਚ ਮਹਿਲਾ ਰਾਖਵੇਂਕਰਨ ਅਤੇ ਹੱਦਬੰਦੀ ਦੇ ਮੁੱਦੇ ‘ਤੇ ਮਜ਼ਬੂਤੀ ਨਾਲ ਪਾਰਟੀ ਦਾ ਪੱਖ ਰੱਖਿਆ

ਸਾਂਸਦ ਮਾਲਵਿੰਦਰ ਕੰਗ ਨੇ ਸੰਸਦ ਵਿੱਚ ਮਹਿਲਾ ਰਾਖਵੇਂਕਰਨ ਅਤੇ ਹੱਦਬੰਦੀ ਦੇ ਮੁੱਦੇ ‘ਤੇ ਮਜ਼ਬੂਤੀ ਨਾਲ ਪਾਰਟੀ ਦਾ ਪੱਖ ਰੱਖਿਆ

hot news
ਨਵੀਂ ਦਿੱਲੀ/ਚੰਡੀਗੜ੍ਹ, 16 ਅਪ੍ਰੈਲ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸ੍ਰੀ ਅਨੰਦਪੁਰ ਸਾਹਿਬ ਤੋਂ ਸਾਂਸਦ ਮਾਲਵਿੰਦਰ ਸਿੰਘ ਕੰਗ ਨੇ ਸੰਸਦ ਵਿੱਚ ਮਹਿਲਾ ਰਾਖਵੇਂਕਰਨ ਅਤੇ ਹੱਦਬੰਦੀ (ਡੀਲਿਮਿਟੇਸ਼ਨ) ਦੇ ਮੁੱਦੇ 'ਤੇ ਪਾਰਟੀ ਦਾ ਮਜ਼ਬੂਤੀ ਨਾਲ ਪੱਖ ਰੱਖਿਆ। ਕੰਗ ਨੇ ਸਪੱਸ਼ਟ ਕੀਤਾ ਕਿ ਆਮ ਆਦਮੀ ਪਾਰਟੀ ਅਤੇ ਉਨ੍ਹਾਂ ਦੀ ਰਾਸ਼ਟਰੀ ਲੀਡਰਸ਼ਿਪ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮਹਿਲਾ ਰਾਖਵੇਂਕਰਨ ਬਿੱਲ ਦੇ ਪੂਰਨ ਸਮਰਥਨ ਵਿੱਚ ਹਨ ਅਤੇ ਕੇਂਦਰ ਸਰਕਾਰ ਤੋਂ ਮੰਗ ਕਰਦੇ ਹਨ ਕਿ 2023 ਵਿੱਚ ਕਾਨੂੰਨ ਬਣ ਚੁੱਕੇ ਇਸ ਬਿੱਲ ਨੂੰ ਬਿਨਾਂ ਕਿਸੇ ਦੇਰੀ ਦੇ ਜਲਦੀ ਤੋਂ ਜਲਦੀ ਲਾਗੂ ਕੀਤਾ ਜਾਵੇ। ਮਹਿਲਾ ਸਸ਼ਕਤੀਕਰਨ 'ਤੇ ਬੋਲਦਿਆਂ ਕੰਗ ਨੇ ਕਿਹਾ ਕਿ ਔਰਤਾਂ ਦੇ ਸਨਮਾਨ ਦੀ ਸਿੱਖਿਆ ਸਾਨੂੰ ਗੁਰੂ ਸਾਹਿਬਾਨ ਨੇ ਦਿੱਤੀ ਹੈ। ਉਨ੍ਹਾਂ ਨੇ ਯਾਦ ਕਰਵਾਇਆ ਕਿ ਜਦੋਂ ਦੇਸ਼ ਵਿੱਚ ਸਤੀ ਪ੍ਰਥਾ ਦਾ ਬੋਲਬਾਲਾ ਸੀ, ਉਦੋਂ ਗੁਰੂ ਰਾਮਦਾਸ ਜੀ ਅਤੇ ਗੁਰੂ ਅਰਜਨ ਦੇਵ ਜੀ ਨੇ ਇਸ ਦੇ ਖ਼ਿਲਾਫ਼ ਆਵਾਜ਼ ਉਠਾਈ ਸੀ। ਕੰਗ ਨੇ ਅੱਗੇ ਕਿਹਾ ਕਿ ਜਦੋਂ ਦੁਨੀਆ ਦੇ ਵਿਕਸਤ ਦੇਸ਼ਾਂ ਵਿੱਚ ਔਰਤਾਂ ਨੂੰ ਵੋਟ ...
ਗੈਂਗਸਟਰਾਂ ‘ਤੇ ਵਾਰ ਦਾ 86ਵਾਂ ਦਿਨ: ਪੰਜਾਬ ਪੁਲਿਸ ਵੱਲੋਂ 566 ਥਾਵਾਂ ‘ਤੇ ਛਾਪੇਮਾਰੀ; 238 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 86ਵਾਂ ਦਿਨ: ਪੰਜਾਬ ਪੁਲਿਸ ਵੱਲੋਂ 566 ਥਾਵਾਂ ‘ਤੇ ਛਾਪੇਮਾਰੀ; 238 ਗ੍ਰਿਫ਼ਤਾਰ

Crime, hot news
ਚੰਡੀਗੜ੍ਹ, 16 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 86ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 566 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ"- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 86ਵੇਂ ਦਿਨ, ਪੁਲਿਸ ਟੀਮਾਂ ਨੇ ਦੋ ਹਥਿਆਰ ਬਰਾਮਦ ਕਰਨ ਤੋਂ ਬਾਅਦ 238 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 21,652 ਹੋ ਗਈਆਂ। ਇਸ ਤੋਂ ਇਲਾਵਾ 68 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 171 ਵਿਅਕਤੀਆਂ ਨੂ...
ਪੰਜਾਬ ਦੇ ਸਿਹਤ ਮੰਤਰੀ ਨੇ ਅੱਪਗ੍ਰੇਡ ਕੀਤੇ ਈਐਸਆਈ ਹੈੱਡਕੁਆਰਟਰਾਂ ਦਾ ਕੀਤਾ ਉਦਘਾਟਨ, ਸਿਹਤ ਸੰਭਾਲ ਸੇਵਾਵਾਂ ਦੇ ਵਿਸਥਾਰ ਲਈ ਸੂਬਾ ਪੱਧਰੀ ਸਮੀਖਿਆ ਮੀਟਿੰਗ ਕੀਤੀ

ਪੰਜਾਬ ਦੇ ਸਿਹਤ ਮੰਤਰੀ ਨੇ ਅੱਪਗ੍ਰੇਡ ਕੀਤੇ ਈਐਸਆਈ ਹੈੱਡਕੁਆਰਟਰਾਂ ਦਾ ਕੀਤਾ ਉਦਘਾਟਨ, ਸਿਹਤ ਸੰਭਾਲ ਸੇਵਾਵਾਂ ਦੇ ਵਿਸਥਾਰ ਲਈ ਸੂਬਾ ਪੱਧਰੀ ਸਮੀਖਿਆ ਮੀਟਿੰਗ ਕੀਤੀ

hot news
ਚੰਡੀਗੜ੍ਹ, 16 ਅਪ੍ਰੈਲ:-ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਿਹਤ ਸੇਵਾਵਾਂ ਡਾਇਰੈਕਟੋਰੇਟ (ਈਐਸਆਈ) ਪੰਜਾਬ ਦੇ ਨਵੀਨੀਕਰਨ ਕੀਤੇ ਮੁੱਖ ਦਫਤਰ ਦਾ ਉਦਘਾਟਨ ਕੀਤਾ ਅਤੇ ਇਸ ਪ੍ਰਾਜੈਕਟ ‘ਤੇ ਲਾਗਤ ਲਗਭਗ 21 ਲੱਖ ਰੁਪਏ ਖਰਚ ਕੀਤੇ ਗਏ ਹਨ। ਉਦਘਾਟਨ ਉਪਰੰਤ ਮੰਤਰੀ ਨੇ ਸੂਬੇ ਭਰ ਵਿੱਚ ਈਐਸਆਈ ਸੇਵਾਵਾਂ ਦੀ ਪ੍ਰਭਾਵਸ਼ੀਲਤਾ ਅਤੇ ਵਿਸਥਾਰ ਦਾ ਮੁਲਾਂਕਣ ਕਰਨ ਲਈ ਇੱਕ ਵਿਆਪਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਦੌਰਾਨ, ਡਾ. ਬਲਬੀਰ ਸਿੰਘ ਨੇ ਸੂਬੇ ਦੀ ਤਿੰਨ ਕਰੋੜ ਆਬਾਦੀ ਦੀ ਭਲਾਈ ਪ੍ਰਤੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਉਜਾਗਰ ਕੀਤਾ। ਉਨ੍ਹਾਂ ਖਾਸ ਤੌਰ 'ਤੇ 15 ਲੱਖ ਬੀਮਾਯੁਕਤ ਵਿਅਕਤੀਆਂ (ਆਈਪੀ) ਅਤੇ ਉਨ੍ਹਾਂ ਦੇ 15 ਲੱਖ ਆਸ਼ਰਿਤਾਂ ਨੂੰ ਪ੍ਰਦਾਨ ਕੀਤੀ ਗਈ ਸਮਾਜਿਕ ਸੁਰੱਖਿਆ ਦੇ ਵਿਆਪਕ ਨੈਟਵਰਕ ‘ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਈਐਸਆਈ ਅਧੀਨ ਸੂਬੇ ਦੇ ਸਿਹਤ ਸੰਭਾਲ ਬੁਨਿਆਦੀ ਢਾਂਚੇ ਵਿੱਚ ਅਹਿਮ ਬਦਲਾਅ ਕੀਤੇ ਗਏ ਹਨ ਅਤੇ ਇਹ ਹੁਣ 6 ਵਿਸ਼ੇਸ਼ ਹਸਪਤਾਲਾਂ ਅਤੇ 69 ਡਿਸਪੈਂਸਰੀਆਂ ਦੇ ਵਿਆਪਕ ਨੈੱਟਵਰਕ ਅਧੀਨ ਕਾਰਜਸ਼ੀਲ ਹਨ, ਜਿਸ ਤਹਿਤ ਸੂ...
ਬੁਢਾਪਾ ਪੈਨਸ਼ਨ ਲਈ 352 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ, ਬਜ਼ੁਰਗਾਂ ਦੀ ਆਰਥਿਕ ਸੁਰੱਖਿਆ ਹੋਈ ਮਜ਼ਬੂਤ : ਡਾ. ਬਲਜੀਤ ਕੌਰ

ਬੁਢਾਪਾ ਪੈਨਸ਼ਨ ਲਈ 352 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ, ਬਜ਼ੁਰਗਾਂ ਦੀ ਆਰਥਿਕ ਸੁਰੱਖਿਆ ਹੋਈ ਮਜ਼ਬੂਤ : ਡਾ. ਬਲਜੀਤ ਕੌਰ

hot news
ਚੰਡੀਗੜ੍ਹ, 16 ਅਪ੍ਰੈਲ:- ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿੱਤੀ ਸਾਲ 2026-27 ਅਧੀਨ ਮਹੀਨਾ ਮਾਰਚ ਲਈ ਬੁਢਾਪਾ ਪੈਨਸ਼ਨ ਸਕੀਮ ਤਹਿਤ 352 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬਜ਼ੁਰਗਾਂ ਦੀ ਭਲਾਈ ਅਤੇ ਆਰਥਿਕ ਸਹਾਇਤਾ ਯਕੀਨੀ ਬਣਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ। ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹਰ ਮਹੀਨੇ 23,51,338 ਬਜ਼ੁਰਗ ਲਾਭਪਾਤਰੀਆਂ ਨੂੰ ਬੁਢਾਪਾ ਪੈਨਸ਼ਨ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ 4000 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ ਗਿਆ ਹੈ ਤਾਂ ਜੋ ਯੋਗ ਲਾਭਪਾਤਰੀਆਂ ਨੂੰ ਸਮੇਂ ਸਿਰ ਆਰਥਿਕ ਸਹਾਇਤਾ ਮਿਲਦੀ ਰਹੇ। ਕੈਬਨਿਟ ਮੰਤਰੀ ਨੇ ਕਿਹਾ ਕਿ ਬਹੁਤ ਸਾਰੇ ਬਜ਼ੁਰਗਾਂ ਲਈ ਇਹ ਪੈਨਸ਼ਨ ਜੀਵਨ ਦੀ ਮਹੱਤਵਪੂਰਨ ਆਰਥਿਕ ਸਹਾਇਤਾ ਸਾਬਤ ਹੋ ਰਹੀ ਹੈ, ਜਿਸ ਨਾਲ ਉਹ ਆਪਣੀਆਂ ਰੋਜ਼ਾਨਾ ਦੀਆਂ ਜ਼ਰੂਰਤਾਂ ਪੂਰੀਆਂ ਕਰਦੇ ...
ਪੰਜਾਬ ਪੁਲਿਸ, ਆਈ.ਆਈ.ਟੀ. ਰੋਪੜ ਨਾਲ ਮਿਲ ਕੇ ਏਆਈ-ਅਧਾਰਤ ਅਪਰਾਧ ਨਿਯੰਤਰਣ ਪ੍ਰਣਾਲੀ ਨੂੰ ਮਜ਼ਬੂਤ ਕਰੇਗੀ

ਪੰਜਾਬ ਪੁਲਿਸ, ਆਈ.ਆਈ.ਟੀ. ਰੋਪੜ ਨਾਲ ਮਿਲ ਕੇ ਏਆਈ-ਅਧਾਰਤ ਅਪਰਾਧ ਨਿਯੰਤਰਣ ਪ੍ਰਣਾਲੀ ਨੂੰ ਮਜ਼ਬੂਤ ਕਰੇਗੀ

hot news
ਚੰਡੀਗੜ੍ਹ; 16 ਅਪ੍ਰੈਲ 2026:   ਭਗਵੰਤ ਮਾਨ ਸਰਕਾਰ ਨੇ ਸੰਗਠਿਤ ਅਪਰਾਧ ਖ਼ਿਲਾਫ਼ ਆਪਣੀ ਕਾਰਵਾਈ ਨੂੰ ਹੋਰ ਤੇਜ਼ ਕਰਨ ਲਈ ਇੰਡਿਅਨ ਇੰਸਟੀਟਿਊਟ ਆਫ ਟੈਕਨਾਲੋਜੀ ਰੋਪੜ ਨਾਲ ਸਾਂਝ ਪਾ ਕੇ ਆਰਟੀਫ਼ਿਸ਼ਲ ਇੰਟੈਲੀਜੈਂਸ  ਆਧਾਰਿਤ ਪੁਲਿਸਿੰਗ ਸਿਸਟਮ ਲਾਗੂ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਿਆ ਹੈ। ਇਸ ਪਹਿਲ ਦਾ ਉਦੇਸ਼ ਅਪਰਾਧੀਆਂ ਦਾ ਇੱਕ ਢਾਂਚਾਬੱਧ ਡੇਟਾਬੇਸ ਤਿਆਰ ਕਰਨਾ ਅਤੇ ‘ਗੈਂਗਸਟਰਾਂ ਤੇ ਵਾਰ’ ਅਤੇ ‘ਯੁੱਧ ਨਸ਼ਿਆਂ ਵਿਰੁੱਧ’ ਵਰਗੀਆਂ ਮੁਹਿੰਮਾਂ ਨੂੰ ਮਜ਼ਬੂਤ ਕਰਨਾ ਹੈ, ਤਾਂ ਜੋ ਪੰਜਾਬ ਅਤੇ ਰਾਜ ਤੋਂ ਬਾਹਰ ਸਰਗਰਮ ਗੈਂਗਸਟਰ ਨੈੱਟਵਰਕ ਨੂੰ ਨਸ਼ਟ ਕੀਤਾ ਜਾ ਸਕੇ। ਇਸ ਸਹਿਯੋਗ ਦੇ ਤਹਿਤ, ਆਈਆਈਟੀ ਰੋਪੜ ਨਾਲ ਮਿਲ ਕੇ ਰਾਜ ਸਰਕਾਰ ਏਆਈ ਟੂਲਜ਼ ਦੀ ਵਰਤੋਂ ਕਰੇਗੀ; ਜਿਸ ਨਾਲ ਪੰਜਾਬ ਪੁਲਿਸ ਅਪਰਾਧੀਆਂ ਦੇ ਨੈੱਟਵਰਕ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਮੈਪ ਅਤੇ ਟਾਰਗੇਟ ਕਰ ਸਕੇਗੀ। ਇਸ ਪ੍ਰੋਜੈਕਟ ਲਈ ਡਾ. ਬੀ.ਆਰ.ਅੰਬੇਦਕਰ ਸਟੇਟ ਇੰਸਟੀਟਿਊਟ ਆਫ ਮੈਡੀਕਲ ਸਾਇੰਸ ਅਤੇ ਆਈਆਈਟੀ ਰੋਪੜ ਵਿਚਕਾਰ ਸਮਝੌਤਾ ਯਾਦਦਾਸ਼ਤ (ਮੈਮੋਰੈਂਡਮ ਆਫ ਅੰਡਰਸਟੈਂਡਿੰਗ) ’ਤੇ ਦਸਤਖ਼ਤ ਕੀਤੇ ਗਏ ਹਨ। ਜਿੱਥੇ ਏਮਸ ਮੋਹਾਲੀ ਵਿ...