Tuesday, October 20
Shadow

hot news

ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਸਿਰਫ਼ ਯੋਗਤਾ ਦੇ ਆਧਾਰ ’ਤੇ 67000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਕੁਲਤਾਰ ਸਿੰਘ ਸੰਧਵਾਂ

ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਸਿਰਫ਼ ਯੋਗਤਾ ਦੇ ਆਧਾਰ ’ਤੇ 67000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਕੁਲਤਾਰ ਸਿੰਘ ਸੰਧਵਾਂ

hot news
ਚੰਡੀਗੜ੍ਹ, 9 ਜੂਨ: ਪੰਜਾਬ ਵਿਧਾਨ ਸਭਾ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਨੇ ਸਿਰਫ਼ ਯੋਗਤਾ ਦੇ ਆਧਾਰ ’ਤੇ ਪੰਜਾਬ ਦੇ ਨੌਜਵਾਨਾਂ ਨੂੰ 67000 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਇਸ ਵਿਸ਼ਾਲ ਭਰਤੀ ਮੁਹਿੰਮ ਨੇ ਨੌਜਵਾਨਾਂ ਨੂੰ ਉਨ੍ਹਾਂ ਦੇ ਆਪਣੇ ਸੂਬੇ ਵਿੱਚ ਹੀ ਰੁਜ਼ਗਾਰ ਦੇ ਨਵੇਂ ਮੌਕੇ ਉਪਲਬਧ ਕਰਵਾ ਕੇ ਵਿਦੇਸ਼ ਜਾਣ ਦੇ ਰੁਝਾਨ ਨੂੰ ਸਫਲਤਾਪੂਰਵਕ ਰੋਕਿਆ ਹੈ। ਸਪੀਕਰ ਸੰਧਵਾਂ ਨੇ ਜ਼ੋਰ ਦਿੰਦਿਆਂ ਕਿਹਾ ਕਿ ਸੂਬੇ ਵਿੱਚ ਪੂਰੀ ਭਰਤੀ ਪ੍ਰਕਿਰਿਆ ਵਿੱਚ ਇੱਕ ਵੱਡਾ ਬਦਲਾਅ ਆਇਆ ਹੈ। ‘‘ਸਰਕਾਰੀ ਨੌਕਰੀ ਪ੍ਰਾਪਤ ਕਰਨ ਵਿੱਚ ਰਿਸ਼ਵਤਖੋਰੀ, ਭਾਈ-ਭਤੀਜਾਵਾਦ ਅਤੇ ਰਾਜਨੀਤਿਕ ਸਿਫ਼ਾਰਿਸ਼ਾਂ ਦੇ ਦਿਨ ਪੂਰੀ ਤਰ੍ਹਾਂ ਖਤਮ ਹੋ ਗਏ ਹਨ,।’’ ਉਨ੍ਹਾਂ ਅੱਗੇ ਕਿਹਾ ਕਿ ਮੌਜੂਦਾ ਪ੍ਰਸ਼ਾਸਨ ਵੱਲੋਂ ਪੂਰੇ ਨਿਰਪੱਖ, ਪਾਰਦਰਸ਼ੀ ਅਤੇ ਸਿਫਾਰਸ਼-ਮੁਕਤ ਢੰਗ ਰਾਹੀਂ ਸਿਰਫ਼ ਯੋਗ ਉਮੀਦਵਾਰਾਂ ਦੀ ਹੀ ਚੋਣ ਕੀਤੀ ਜਾ ਰਹੀ ਹੈ। ਸਰਕਾਰ ਦੇ ਮੁੱਖ ਦ੍ਰਿਸ਼ਟੀਕੋਣ ਦਾ ਹਵਾਲਾ ਦਿੰਦਿਆਂ ਸਪੀਕਰ ਸੰਧਵਾਂ ਨੇ ਕਿਹਾ ਕਿ ਅਹੁਦਾ ਸੰ...
ਬਰਾਬਰ ਅੰਕ, ਬਰਾਬਰ ਰੈਂਕ: ਮਾਨ ਸਰਕਾਰ ਨੇ ਬੋਰਡ ਪ੍ਰੀਖਿਆਵਾਂ ਲਈ ਜਨਮ ਮਿਤੀ ਨੂੰ ਟਾਈ-ਬ੍ਰੇਕਰ ਵਜੋਂ ਵਰਤਣ ਦੀ ਲੰਬੇ ਸਮੇਂ ਤੋਂ ਪ੍ਰਚੱਲਿਤ ਰਿਵਾਇਤ ਨੂੰ ਕੀਤਾ ਖ਼ਤਮ

ਬਰਾਬਰ ਅੰਕ, ਬਰਾਬਰ ਰੈਂਕ: ਮਾਨ ਸਰਕਾਰ ਨੇ ਬੋਰਡ ਪ੍ਰੀਖਿਆਵਾਂ ਲਈ ਜਨਮ ਮਿਤੀ ਨੂੰ ਟਾਈ-ਬ੍ਰੇਕਰ ਵਜੋਂ ਵਰਤਣ ਦੀ ਲੰਬੇ ਸਮੇਂ ਤੋਂ ਪ੍ਰਚੱਲਿਤ ਰਿਵਾਇਤ ਨੂੰ ਕੀਤਾ ਖ਼ਤਮ

hot news
ਚੰਡੀਗੜ੍ਹ, 9 ਜੂਨ: ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐਸ.ਈ.ਬੀ.) ਦੀ ਪੇਪਰ ਮੁਲਾਂਕਣ ਪ੍ਰਣਾਲੀ ਵਿੱਚ ਬਦਲਾਅ ਕਰਦਿਆਂ, ਬੋਰਡ ਪ੍ਰੀਖਿਆਵਾਂ ਵਿੱਚ ਬਰਾਬਰ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਹੁਣ ਬਰਾਬਰ ਰੈਂਕ ਦੇਣ ਦਾ ਫੈਸਲਾ ਕੀਤਾ ਹੈ। ਇਸ ਫੈਸਲੇ ਨਾਲ ਜਨਮ ਮਿਤੀ ਨੂੰ ਟਾਈ-ਬ੍ਰੇਕਰ ਵਜੋਂ ਵਰਤਣ ਦੀ ਲੰਬੇ ਸਮੇਂ ਤੋਂ ਪ੍ਰਚੱਲਿਤ ਰਿਵਾਇਤ ਖ਼ਤਮ ਹੋ ਜਾਵੇਗੀ। ਇਹ ਅਹਿਮ ਫੈਸਲਾ ਅੱਜ ਪੀ.ਐਸ.ਈ.ਬੀ. ਦੀ ਬੋਰਡ ਮੀਟਿੰਗ ਦੌਰਾਨ ਲਿਆ ਗਿਆ ਹੈ। ਇਸ ਫੈਸਲੇ ਦਾ ਆਧਾਰ 31 ਮਈ, 2026 ਨੂੰ ਕਰਵਾਏ ਗਏ ਸੂਬਾ ਪੱਧਰੀ ਸਨਮਾਨ ਸਮਾਰੋਹ "ਸਿਤਾਰੇ ਜ਼ਮੀਨ 'ਤੇ" ਦੌਰਾਨ ਕੁਝ ਵਿਦਿਆਰਥੀਆਂ ਨਾਲ ਹੋਈ ਗੱਲਬਾਤ ਤੋਂ ਲਿਆ ਗਿਆ ਹੈ। ਇਸ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 8ਵੀਂ, 10ਵੀਂ ਅਤੇ 12ਵੀਂ ਜਮਾਤ ਦੇ ਜ਼ਿਲ੍ਹਾ ਟਾਪਰਾਂ ਨੂੰ ਸਨਮਾਨਿਤ ਕੀਤਾ ਅਤੇ ਇਸ ਸਮੇਂ ਗੱਲਬਾਤ ਦੌਰਾਨ, ਕੁਝ ਵਿਦਿਆਰਥੀਆਂ ਨੇ ਦੱਸਿਆ ਕਿ ਚੋਟੀ ਦੇ ਰੈਂਕ ਪ੍ਰਾਪਤ ਕਰਨ ਵਾਲੇ ਵਿਦ...
ਡਾ. ਬਲਜੀਤ ਕੌਰ ਦੀ ਅਗਵਾਈ ਹੇਠ ‘ਪ੍ਰੋਜੈਕਟ ਜੀਵਨਜੋਤ’ ਬਣਿਆ ਬਾਲ ਭੀਖ ਮੰਗਣ ਖ਼ਿਲਾਫ਼ ਮਿਸਾਲੀ ਅਭਿਆਨ

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ‘ਪ੍ਰੋਜੈਕਟ ਜੀਵਨਜੋਤ’ ਬਣਿਆ ਬਾਲ ਭੀਖ ਮੰਗਣ ਖ਼ਿਲਾਫ਼ ਮਿਸਾਲੀ ਅਭਿਆਨ

hot news
ਚੰਡੀਗੜ੍ਹ, 9 ਜੂਨ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਬੱਚਿਆਂ ਨੂੰ ਭੀਖ ਮੰਗਣ ਦੀ ਭੈੜੀ ਬੁਰਾਈ ਤੋਂ ਮੁਕਤ ਕਰਕੇ ਉਨ੍ਹਾਂ ਨੂੰ ਬਿਹਤਰ ਭਵਿੱਖ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਅੱਜ ਮਗਸੀਪਾ, ਸੈਕਟਰ-26, ਚੰਡੀਗੜ੍ਹ ਵਿਖੇ “ਪ੍ਰੋਜੈਕਟ ਜੀਵਨਜੋਤ – ਭੀਖ ਮੰਗਣ ਵਿੱਚ ਸ਼ਾਮਲ ਬੱਚਿਆਂ ਦੇ ਬਚਾਅ ਅਤੇ ਪੁਨਰਵਾਸ” ਵਿਸ਼ੇ 'ਤੇ ਰਾਜ ਪੱਧਰੀ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਪ੍ਰੋਜੈਕਟ ਜੀਵਨਜੋਤ ਤਹਿਤ ਹੁਣ ਤੱਕ 1163 ਬੱਚਿਆਂ ਨੂੰ ਰੈਸਕਿਊ ਕਰਕੇ ਸਿੱਖਿਆ, ਸੁਰੱਖਿਆ ਅਤੇ ਪੁਨਰਵਾਸ ਸੇਵਾਵਾਂ ਨਾਲ ਜੋੜਿਆ ਜਾ ਚੁੱਕਾ ਹੈ, ਜੋ ਬੱਚਿਆਂ ਦੇ ਅਧਿਕਾਰਾਂ ਦੀ ਰੱਖਿਆ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਆਪਣੇ ਸੰਬੋਧਨ ਦੌਰਾਨ ਡਾ. ਬਲਜੀਤ ਕੌਰ ਨੇ ਕਿਹਾ ਕਿ “ਪ੍ਰੋਜੈਕਟ ਜੀਵਨਜੋਤ ਸਿਰਫ਼ ਇੱਕ ਸਰਕਾਰੀ ਯੋਜਨਾ ਨਹੀਂ, ਸਗੋਂ ਬੱਚਿਆਂ ਨੂੰ ਸ਼ੋਸ਼ਣ ਅਤੇ ਬੇਵਸੀ ਦੇ ਚੱਕਰ ਤੋਂ ਬਾਹਰ ਕੱਢ ਕੇ ਉਨ੍ਹਾਂ ਨੂੰ ਨਵੀਆਂ ਸੰਭਾਵਨ...
ਭਗਵੰਤ ਮਾਨ ਸਰਕਾਰ ਨੇ ਕੇਂਦਰ ਨੂੰ ਮੁੜ ਲਿਖਿਆ ਪੱਤਰ; 650ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਸ਼ਰਧਾਲੂਆਂ ਦੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜਨਮ ਅਸਥਾਨ ਦੇ ਦਰਸ਼ਨਾਂ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਉਣ ਦੀ ਮੰਗ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਨੇ ਕੇਂਦਰ ਨੂੰ ਮੁੜ ਲਿਖਿਆ ਪੱਤਰ; 650ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਸ਼ਰਧਾਲੂਆਂ ਦੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜਨਮ ਅਸਥਾਨ ਦੇ ਦਰਸ਼ਨਾਂ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਉਣ ਦੀ ਮੰਗ: ਹਰਪਾਲ ਸਿੰਘ ਚੀਮਾ

hot news
ਚੰਡੀਗੜ੍ਹ, 9 ਜੂਨ 2026: ਰਾਜ ਦੀ ਮੁਢਲੀ ਬੇਨਤੀ ਦਾ ਕੋਈ ਜਵਾਬ ਨਾ ਮਿਲਣ ਤੋਂ ਬਾਅਦ, ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੰਗਲਵਾਰ ਨੂੰ ਕੇਂਦਰ ਸਰਕਾਰ ਨੂੰ ਇੱਕ ਯਾਦ ਪੱਤਰ ਭੇਜ ਕੇ ਪੰਜਾਬ ਤੋਂ ਸੀਰ ਗੋਵਰਧਨਪੁਰ, ਵਾਰਾਣਸੀ ਸਥਿਤ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਜਨਮ ਅਸਥਾਨ ਮੰਦਰ ਲਈ ਵਿਸ਼ੇਸ਼ ਰੇਲ ਗੱਡੀਆਂ ਅਲਾਟ ਕਰਨ ਦੀ ਮੰਗ ਕੀਤੀ ਹੈ, ਤਾਂ ਜੋ ਸੂਬੇ ਭਰ ਦੇ ਸ਼ਰਧਾਲੂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਆਗਾਮੀ 650ਵੇਂ ਪ੍ਰਕਾਸ਼ ਪੁਰਬ ਮੌਕੇ ਨਤਮਸਤਕ ਹੋ ਸਕਣ। ਵਿੱਤ ਮੰਤਰੀ, ਜੋ ਕਿ ਇਨ੍ਹਾਂ ਸਮਾਗਮਾਂ ਦੇ ਆਯੋਜਨ ਲਈ ਸੂਬਾ ਸਰਕਾਰ ਵੱਲੋਂ ਗਠਿਤ ਕੈਬਨਿਟ ਉਪ-ਕਮੇਟੀ ਦੇ ਚੇਅਰਮੈਨ ਹਨ, ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਇਤਿਹਾਸਕ 650ਵੇਂ ਪ੍ਰਕਾਸ਼ ਪੁਰਬ ਦੀ ਯਾਦ ਵਿੱਚ ਕਰਵਾਏ ਜਾ ਰਹੇ ਸਾਲ ਭਰ ਚੱਲਣ ਵਾਲੇ ਸਮਾਗਮਾਂ ਦਾ ਜਾਇਜ਼ਾ ਲੈਣ ਲਈ ਇੱਕ ਉੱਚ ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਇਹ ਗੱਲ ਕਹੀ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਮੁੱਖ ਮੰਤਰੀ ਭਗਵੰਤ ...
ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਵਿਸ਼ੇਸ਼ ਕੈਂਪ ਲਗਾਏ ਜਾਣਗੇ : ਮੋਹਿੰਦਰ ਭਗਤ

ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਵਿਸ਼ੇਸ਼ ਕੈਂਪ ਲਗਾਏ ਜਾਣਗੇ : ਮੋਹਿੰਦਰ ਭਗਤ

hot news
ਚੰਡੀਗੜ੍ਹ, 9 ਜੂਨ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਉਦੇਸ਼ ਦੀ ਪੂਰਤੀ ਲਈ ਅੱਜ ਚੰਡੀਗੜ੍ਹ ਵਿਖੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੰਗਰਾਮੀ ਅਤੇ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਅਤੇ ਪੰਜਾਬ ਐਕਸ-ਸਰਵਿਸਮੈਨ ਕਾਰਪੋਰੇਸ਼ਨ (ਪੈਸਕੋ) ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਮੀਟਿੰਗ ਦੌਰਾਨ ਕੈਬਨਿਟ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਮੁਸ਼ਕਲਾਂ ਦੇ ਨਿਪਟਾਰੇ ਲਈ ਸਬ-ਡਵੀਜ਼ਨ ਪੱਧਰ ’ਤੇ ਵਿਸ਼ੇਸ਼ ਕੈਂਪ ਲਗਵਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਉਨ੍ਹਾਂ ਦੀ ਭਲਾਈ ਨੂੰ ਸਭ ਵਿਸ਼ੇਸ਼ ਤਰਜੀਹ ਦੇ ਰਹੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ ਪ੍ਰਸ਼ਾਸਨਿਕ ਅਧਿਕਾਰੀ ਮੌਕੇ ’ਤੇ ਹਾਜ਼...
ਵਿਜੀਲੈਂਸ ਬਿਊਰੋ ਨੇ ਮਈ ਮਹੀਨੇ ਦੌਰਾਨ  ਰਿਸ਼ਵਤਖੋਰੀ ਦੇ  ਛੇ ਮਾਮਲਿਆਂ ਵਿੱਚ 8 ਸਰਕਾਰੀ ਕਰਮਚਾਰੀਆ ਨੂੰ ਕੀਤਾ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਨੇ ਮਈ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ ਛੇ ਮਾਮਲਿਆਂ ਵਿੱਚ 8 ਸਰਕਾਰੀ ਕਰਮਚਾਰੀਆ ਨੂੰ ਕੀਤਾ ਰੰਗੇ ਹੱਥੀਂ ਕਾਬੂ

Crime, hot news
ਚੰਡੀਗੜ੍ਹ, 9 ਜੂਨ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਮਈ ਮਹੀਨੇ ਦੌਰਾਨ 6 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦੇ 8 ਸਰਕਾਰੀ ਕਰਮਚਾਰੀਆ ਨੂੰ ਰੰਗੇ ਹੱਥੀਂ ਕਾਬੂ ਕਰਨ ਵਿੱਚ ਕਾਮਯਾਬੀ ਹਾਸਿਲ ਕੀਤੀ ਹੈ। ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਇਸ ਸਮੇਂ ਦੌਰਾਨ ਸਰਕਾਰੀ ਕਰਮਚਾਰੀਆਂ ਅਤੇ ਹਰ ਖੇਤਰ ਵਿੱਚ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਪੁਰਜ਼ੋਰ ਕੋਸ਼ਿਸ਼ ਕੀਤੀ ਹੈ। ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਪਿਛਲੇ ਮਹੀਨੇ ਵੱਖ-ਵੱਖ ਸਮਰੱਥ ਅਦਾਲਤਾਂ ਵਿੱਚ 19 ਵਿਜੀਲੈਂਸ ਮਾਮਲਿਆਂ ਨਾਲ ਸਬੰਧਤ ਚਲਾਨ ਪੇਸ਼ ਕੀਤੇ ਹਨ। ਬੁਲਾਰੇ ਅੱਗੇ ਕਿਹਾ ਕਿ 14 ਮੁਲਜ਼ਮਾਂ, ਜਿਨ੍ਹਾਂ ਵਿੱਚ 8 ਸਰਕਾਰੀ ਕਰਮਚਾਰੀ ਵੀ ਸ਼ਾਮਿਲ ਹਨ, ਵਿਰੁੱਧ 4 ਅਪਰਾਧਿਕ ਮਾਮਲੇ ਵੀ ਦਰਜ ਕੀਤੇ ਗਏ ਹਨ। ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦਿਆਂ ਬੁਲਾਰੇ ਨੇ ਅੱਗੇ ਕਿਹਾ ਕਿ ਵੱਖ-ਵੱਖ ਸਮਰੱਥ ਅਦਾਲਤਾਂ ਨੇ ਪਿਛਲੇ ਮਹੀਨੇ ਦੌਰਾਨ ਬਿਊਰੋ ਵੱਲੋਂ ਦਾਇਰ ਕੀਤੇ ਗਏ ਅਤੇ ਲ...
ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਡੀਜੀਪੀ ਗੌਰਵ ਯਾਦਵ ਨੇ ਪੰਜਾਬ ਪੁਲਿਸ ਦੀ ਏਐਨਟੀਐਫ ਵਿਖੇ ਅਤਿ-ਆਧੁਨਿਕ ਸਪੈਸ਼ਲ ਇੰਟੈਲੀਜੈਂਸ ਐਂਡ ਟੈਕਨੀਕਲ ਯੂਨਿਟ ਦਾ ਕੀਤਾ ਉਦਘਾਟਨ

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਡੀਜੀਪੀ ਗੌਰਵ ਯਾਦਵ ਨੇ ਪੰਜਾਬ ਪੁਲਿਸ ਦੀ ਏਐਨਟੀਐਫ ਵਿਖੇ ਅਤਿ-ਆਧੁਨਿਕ ਸਪੈਸ਼ਲ ਇੰਟੈਲੀਜੈਂਸ ਐਂਡ ਟੈਕਨੀਕਲ ਯੂਨਿਟ ਦਾ ਕੀਤਾ ਉਦਘਾਟਨ

hot news
ਚੰਡੀਗੜ੍ਹ, 9 ਜੂਨ: ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ) ਦੀਆਂ ਕਾਰਜਸ਼ੀਲ ਸਮਰੱਥਾਵਾਂ ਵਿੱਚ ਵਾਧਾ ਕਰਨ ਵੱਲ ਅਹਿਮ ਕਦਮ ਚੁੱਕਦਿਆਂ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਏਐਨਟੀਐਫ ਪੁਲਿਸ ਸਟੇਸ਼ਨ, ਐਸ.ਏ.ਐਸ. ਨਗਰ ਵਿਖੇ ਨਵੀਂ ਸਥਾਪਿਤ ਅਤਿ-ਆਧੁਨਿਕ ਸਪੈਸ਼ਲ ਇੰਟੈਲੀਜੈਂਸ ਐਂਡ ਟੈਕਨੀਕਲ ਯੂਨਿਟ (ਐਸਆਈਟੀਯੂ) ਸਮੇਤ ਕਈ ਆਧੁਨਿਕ ਤਕਨੀਕੀ ਅਤੇ ਇੰਟੈਲੀਜੈਂਸ ਸਹੂਲਤਾਂ ਦਾ ਉਦਘਾਟਨ ਕੀਤਾ। ਡੀਜੀਪੀ ਪੰਜਾਬ, ਜਿਨ੍ਹਾਂ ਦੇ ਨਾਲ ਸਪੈਸ਼ਲ ਡੀਜੀਪੀ ਏਐਨਟੀਐਫ ਕੁਲਦੀਪ ਸਿੰਘ ਅਤੇ ਏਡੀਜੀਪੀ ਏਐਨਟੀਐਫ ਨੀਲਭ ਕਿਸ਼ੋਰ ਮੌਜੂਦ ਸਨ, ਨੇ ਏਐਨਟੀਐਫ ਪੁਲਿਸ ਸਟੇਸ਼ਨ ਵਿਖੇ ਕ੍ਰਾਈਮ ਐਂਡ ਕ੍ਰਿਮੀਨਲ ਟ੍ਰੈਕਿੰਗ ਨੈੱਟਵਰਕ ਐਂਡ ਸਿਸਟਮਜ਼ (ਸੀਸੀਟੀਐਨਐਸ) ਰੂਮ, ਇੰਟੈਰੋਗੇਸ਼ਨ ਰੂਮ, ਐਮਐਚਸੀ ਰੂਮ ਅਤੇ ਡੀਐਸਪੀ ਦਫ਼ਤਰ ਦਾ ਵੀ ਉਦਘਾਟਨ ਕੀਤਾ। ਜ਼ਿਕਰਯੋਗ ਹੈ ਕਿ ਅਗਸਤ 2024 ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਉਦਘਾਟਨ ਕੀਤੇ ਗਏ ਏਐਨਟੀਐਫ ਪੁਲਿਸ ਸਟੇਸ਼ਨ, ਐਸਏਐਸ ਨਗਰ ਦੀ ਇਮਾਰਤ ਨੂੰ ਹੁਣ ਇੱਕ ਆਧੁਨਿਕ ਇੰਵੈਸਟੀਗੇਸ਼ਨ ਅਤੇ ਇੰਟੈਲੀਜੈਂਸ ਕੇਂਦਰ ਵਜੋਂ ਵਿਕ...
ਐਸ.ਆਈ.ਸੀ. ਆਂਧਰਾ ਪ੍ਰਦੇਸ਼ ਨੇ ਪੰਜਾਬ ਦੇ ਰਾਜ ਸੂਚਨਾ ਕਮਿਸ਼ਨਰਾਂ ਨਾਲ ਮੁਲਾਕਾਤ ਕੀਤੀ

ਐਸ.ਆਈ.ਸੀ. ਆਂਧਰਾ ਪ੍ਰਦੇਸ਼ ਨੇ ਪੰਜਾਬ ਦੇ ਰਾਜ ਸੂਚਨਾ ਕਮਿਸ਼ਨਰਾਂ ਨਾਲ ਮੁਲਾਕਾਤ ਕੀਤੀ

hot news
ਚੰਡੀਗੜ੍ਹ, 9 ਜੂਨ: ਆਂਧਰਾ ਪ੍ਰਦੇਸ਼ ਦੀ ਪਹਿਲੀ ਮਹਿਲਾ ਆਰ.ਟੀ.ਆਈ. ਕਮਿਸ਼ਨਰ ਡਾ. ਸ਼ੇਖ ਰੇਹਾਨਾ ਬੇਗਮ, ਨੇ ਅੱਜ ਪੰਜਾਬ ਰਾਜ ਸੂਚਨਾ ਕਮਿਸ਼ਨ ਹੈੱਡਕੁਆਰਟਰ, ਚੰਡੀਗੜ੍ਹ ਦਾ ਦੌਰਾ ਕੀਤਾ। ਆਪਣੀ ਫੇਰੀ ਦੌਰਾਨ ਡਾ. ਬੇਗਮ ਨੇ ਪੰਜਾਬ ਰਾਜ ਸੂਚਨਾ ਕਮਿਸ਼ਨਰਾਂ ਡਾ. ਭੁਪਿੰਦਰ ਸਿੰਘ ਬਾਠ, ਹਰਪ੍ਰੀਤ ਸੰਧੂ ਅਤੇ ਵਰਿੰਦਰਜੀਤ ਸਿੰਘ ਬਿਲਿੰਗ ਨਾਲ  ਸੂਚਨਾ ਅਧਿਕਾਰ ਕਾਨੂੰਨ ਦੇ ਪ੍ਰਭਾਵੀ ਲਾਗੂਕਰਨ ਅਤੇ ਸੁਧਾਰਾਂ, ਵਧੀਆ ਅਭਿਆਸਾਂ ਬਾਰੇ  ਉਸਾਰੂ ਵਿਚਾਰ-ਚਰਚਾ ਕੀਤੀ। ਇਹ ਵਿਚਾਰ-ਵਟਾਂਦਰਾ, ਸੂਚਨਾ ਕਮਿਸ਼ਨਾਂ ਦੇ ਕੰਮਕਾਜ ਵਿੱਚ ਨਵੀਨਤਾਕਾਰੀ ਪਹੁੰਚਾਂ ਰਾਹੀਂ ਪਾਰਦਰਸ਼ਤਾ, ਜਵਾਬਦੇਹੀ ਅਤੇ ਨਾਗਰਿਕ-ਕੇਂਦ੍ਰਿਤ ਸ਼ਾਸਨ ਨੂੰ ਮਜ਼ਬੂਤ ਕਰਨ ’ਤੇ ਕੇਂਦ੍ਰਿਤ ਰਿਹਾ। ਇਸ ਗੱਲਬਾਤ ਦੌਰਾਨ  ਆਰ.ਟੀ.ਆਈ. ਢਾਂਚੇ ਦੀ ਪ੍ਰਭਾਵਸ਼ੀਲਤਾ ਨੂੰ ਵਧਾਉਣ, ਜਾਣਕਾਰੀ ਤੱਕ ਜਨਤਕ ਪਹੁੰਚ ਨੂੰ ਬਿਹਤਰ ਬਣਾਉਣ ਅਤੇ ਸ਼ਾਸਨ ਵਿੱਚ ਵਧੇਰੇ ਜਵਾਬਦੇਹੀ ਨੂੰ ਉਤਸ਼ਾਹਿਤ ਕਰਨ ਬਾਰੇ ਆਪੋ-ਆਪਣੇ ਅਨੁਭਵ ਅਤੇ ਦ੍ਰਿਸ਼ਟੀਕੋਣ ਸਾਂਝੇ ਕੀਤੇ ਗਏ। ਇਸ ਮੌਕੇ ’ਤੇ, ਡਾ. ਬੇਗਮ ਨੇ ਜਾਣਕਾਰੀ  ਸਾਂਝੀ ਕਰਨ ਅਤੇ ਸੰਸਥ...
ਭਾਜਪਾ ਨੇ ਕਿਸਾਨ ਵਿਰੋਧੀ ਕਾਨੂੰਨ ਥੋਪੇ, ਅਕਾਲੀਆਂ ਨੇ ਧਰਮ ਦੀ ਦੁਰਵਰਤੋਂ ਕੀਤੀ, ਕਾਂਗਰਸ ਪੰਜਾਬ ਵਿੱਚ ਨਾਕਾਮ ਸਿੱਧ ਹੋਈ, ਪੰਜਾਬੀਆਂ ਨੇ ਇਮਾਨਦਾਰ ਸਰਕਾਰ ਚੁਣੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਾਜਪਾ ਨੇ ਕਿਸਾਨ ਵਿਰੋਧੀ ਕਾਨੂੰਨ ਥੋਪੇ, ਅਕਾਲੀਆਂ ਨੇ ਧਰਮ ਦੀ ਦੁਰਵਰਤੋਂ ਕੀਤੀ, ਕਾਂਗਰਸ ਪੰਜਾਬ ਵਿੱਚ ਨਾਕਾਮ ਸਿੱਧ ਹੋਈ, ਪੰਜਾਬੀਆਂ ਨੇ ਇਮਾਨਦਾਰ ਸਰਕਾਰ ਚੁਣੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

hot news
ਰੋਪੜ, 8 ਜੂਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਰੋਪੜ ਜ਼ਿਲ੍ਹੇ ਦੇ ਪਿੰਡ ਬੜਵਾ ਵਿੱਚ ਵੱਡੀ ਗਿਣਤੀ ਵਿੱਚ ਹਾਜ਼ਰ ਲੋਕਾਂ ਵਿਚਕਾਰ ਪਹੁੰਚੇ। ਇਸ ਮੌਕੇ ਉਨ੍ਹਾਂ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਸਾਲ 2022 ਵਿੱਚ 7 ਸਾਬਕਾ ਮੁੱਖ ਮੰਤਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸੱਤਾ ਤੋਂ ਬਾਹਰ ਕਰਕੇ ਇਮਾਨਦਾਰ ਸਰਕਾਰ ਵਿੱਚ ਆਪਣਾ ਵਿਸ਼ਵਾਸ ਪ੍ਰਗਟਾ ਕੇ ਲੁੱਟ, ਵਿਸ਼ੇਸ਼ ਅਧਿਕਾਰ ਅਤੇ ਧੋਖੇ ਦੀ ਰਾਜਨੀਤੀ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ। ਕਾਂਗਰਸ, ਭਾਜਪਾ ਅਤੇ ਅਕਾਲੀਆਂ 'ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਇਨ੍ਹਾਂ ਪਾਰਟੀਆਂ ਕੋਲ ਪੰਜਾਬ ਦੇ ਵਿਕਾਸ ਦਾ ਕੋਈ ਏਜੰਡਾ ਨਹੀਂ ਹੈ ਅਤੇ ਇਨ੍ਹਾਂ ਦੀ ਦਿਲਚਸਪੀ ਸਿਰਫ਼ ਸੱਤਾ ਹਥਿਆਉਣ ਅਤੇ ਨਿੱਜੀ ਹਿੱਤਾਂ ਵਿੱਚ ਹੈ। ਉਨ੍ਹਾਂ ਦਾਅਵਾ ਕੀਤਾ ਕਿ ਜਿੱਥੇ ਵਿਰੋਧੀ ਆਗੂ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਦੇ ਅਧੀਨ ਪੰਜਾਬ ਦੀ ਤਰੱਕੀ ਨੂੰ ਹਜ਼ਮ ਨਹੀਂ ਕਰ ਪਾ ਰਹੇ, ਉੱਥੇ ਹੀ ਹੁਣ ਕਰਦਾਤਾਵਾਂ ਦੇ ਪੈਸੇ ਦਾ ਇੱਕ-ਇੱਕ ਰੁਪਿਆ ਸੱਤਾਧਾਰੀਆਂ ਦੇ ਐਸ਼ੋ-ਆਰਾਮ ਦੀ ਬਜਾਏ ਲੋਕ ਭਲਾਈ 'ਤੇ ਖ਼ਰਚ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਇਹ ਵੀ ਕਿਹ...
ਗੈਂਗਸਟਰਾਂ ‘ਤੇ ਵਾਰ ਦਾ 139ਵਾਂ ਦਿਨ: ਪੰਜਾਬ ਪੁਲਿਸ ਵੱਲੋਂ 469 ਥਾਈਂ ਛਾਪੇਮਾਰੀ; 263 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 139ਵਾਂ ਦਿਨ: ਪੰਜਾਬ ਪੁਲਿਸ ਵੱਲੋਂ 469 ਥਾਈਂ ਛਾਪੇਮਾਰੀ; 263 ਗ੍ਰਿਫ਼ਤਾਰ

Crime, hot news
ਚੰਡੀਗੜ੍ਹ, 8 ਜੂਨ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ 'ਤੇ ਵਾਰ’  ਦੇ 139ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 469 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ 'ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 139ਵੇਂ ਦਿਨ ਪੁਲਿਸ ਟੀਮਾਂ ਨੇ ਇੱਕ ਹਥਿਆਰ ਸਮੇਤ 263 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 35,076 ਹੋ ਗਈਆਂ। ਇਸ ਤੋਂ ਇਲਾਵਾ 69 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 24 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ...