Shadow

hot news

ਮਾਨ ਸਰਕਾਰ ਸਿੰਚਾਈ ਲਈ 100 ਫ਼ੀਸਦੀ ਨਹਿਰੀ ਪਾਣੀ ਟੇਲਾਂ ਤੱਕ ਪਹੁੰਚਾਏਗੀ: ਬਰਿੰਦਰ ਕੁਮਾਰ ਗੋਇਲ

ਮਾਨ ਸਰਕਾਰ ਸਿੰਚਾਈ ਲਈ 100 ਫ਼ੀਸਦੀ ਨਹਿਰੀ ਪਾਣੀ ਟੇਲਾਂ ਤੱਕ ਪਹੁੰਚਾਏਗੀ: ਬਰਿੰਦਰ ਕੁਮਾਰ ਗੋਇਲ

hot news
*ਚੰਡੀਗੜ੍ਹ/ਹੁਸ਼ਿਆਰਪੁਰ, 14 ਜੁਲਾਈ:* ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਇੱਥੇ ਲਗਭਗ 123 ਕਰੋੜ ਰੁਪਏ ਦੀ ਲਾਗਤ ਨਾਲ ਕੰਢੀ ਕੈਨਾਲ ਦੀ ਕਾਇਆ-ਕਲਪ ਤੋਂ ਬਾਅਦ ਵੱਖ-ਵੱਖ ਪ੍ਰਾਜੈਕਟਾਂ ਦਾ ਉਦਘਾਟਨ ਕਰਦਿਆਂ ਐਲਾਨ ਕੀਤਾ ਕਿ ਪੰਜਾਬ ਸਰਕਾਰ ਟੇਲਾਂ ਤੱਕ ਸਿੰਚਾਈ ਲਈ 100 ਫ਼ੀਸਦੀ ਨਹਿਰੀ ਪਾਣੀ ਪਹੁੰਚਾਵੇਗੀ। ਜ਼ਿਲ੍ਹੇ ਦੇ ਪਿੰਡ ਦਾਤਾਰਪੁਰ ਵਿਖੇ ਸ਼ਾਹ ਨਹਿਰ ਫੀਡਰ ਪ੍ਰਾਜੈਕਟ ਅਤੇ ਸ਼ਾਹ ਨਹਿਰ ਕੈਨਾਲ ਸਿਸਟਮ ਅਤੇ ਘੋਗਰਾ ਡਿਸਟ੍ਰੀਬਿਊਟਰੀ ਨਾਲ ਸੰਬੰਧਤ ਪ੍ਰਾਜੈਕਟਾਂ ਦੀ ਸ਼ੁਰੂਆਤ ਕਰਦਿਆਂ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਕੰਢੀ ਕੈਨਾਲ ਦੀ ਕਾਇਆ-ਕਲਪ ਨਾਲ ਹੁਸ਼ਿਆਰਪੁਰ ਅਤੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿਚ ਕਿਸਾਨਾਂ ਨੂੰ ਸਿੰਚਾਈ ਦੀ ਵੱਡੀ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਕੰਢੀ ਨਹਿਰ ਦੇ ਪ੍ਰਾਜੈਕਟਾਂ ਦੇ ਮੁਕੰਮਲ ਹੋਣ ਨਾਲ 450 ਪਿੰਡਾਂ ਦੇ 1,35,000 ਏਕੜ ਰਕਬੇ ਨੂੰ ਸਿੰਚਾਈ ਸਹੂਲਤਾਂ ਪ੍ਰਦਾਨ ਹੋਈਆਂ ਹਨ ਜਿਸ ਨਾਲ ਸੂਬੇ ਵਿੱਚ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਨਵਾਂ ਇਤਿਹਾਸ ਸਿਰਜਿਆ ਹੈ...
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 500 ਦਿਨ ਪੂਰੇ, ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਦਾ ਸੰਕਲਪ ਹੋਇਆ ਹੋਰ ਮਜ਼ਬੂਤ: ਡਾ. ਬਲਬੀਰ ਸਿੰਘ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 500 ਦਿਨ ਪੂਰੇ, ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਦਾ ਸੰਕਲਪ ਹੋਇਆ ਹੋਰ ਮਜ਼ਬੂਤ: ਡਾ. ਬਲਬੀਰ ਸਿੰਘ

hot news
ਚੰਡੀਗੜ੍ਹ, 14 ਜੁਲਾਈ 2026: ਪੰਜਾਬ ਨੂੰ ਪੂਰੀ ਤਰ੍ਹਾਂ ਨਸ਼ਾ-ਮੁਕਤ ਬਣਾਉਣ ਲਈ ਭਗਵੰਤ ਮਾਨ ਸਰਕਾਰ ਦੀ ਅਟੁੱਟ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੁਣ ਇੱਕ ਲੋਕ ਲਹਿਰ ਬਣ ਚੁੱਕੀ ਹੈ, ਜੋ ਸਖ਼ਤ ਕਾਨੂੰਨੀ ਕਾਰਵਾਈ, ਇਲਾਜ ਅਤੇ ਮੁੜ ਵਸੇਬੇ ਦੇ ਨਾਲ-ਨਾਲ ਲਗਾਤਾਰ ਜਾਗਰੂਕਤਾ ਅਤੇ ਰੋਕਥਾਮ ਦੀ ਤਿੰਨ ਪੱਧਰੀ ਰਣਨੀਤੀ ਰਾਹੀਂ ਅਹਿਮ ਨਤੀਜੇ ਦੇ ਰਹੀ ਹੈ। ਮੁਹਿੰਮ ਦੇ 500 ਦਿਨ ਪੂਰੇ ਹੋਣ ਮੌਕੇ ਰੱਖੀ ਗਈ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਦੂਰਦਰਸ਼ੀ ਸੋਚ ਅਨੁਸਾਰ ਸ਼ੁਰੂ ਕੀਤੀ ਗਈ ਇਹ ਪਹਿਲ ਪੰਜਾਬ ਦੇ ਨੌਜਵਾਨਾਂ ਦੀ ਰਾਖੀ ਕਰਨ ਅਤੇ ਸੂਬੇ ਦੇ ਭਵਿੱਖ ਨੂੰ ਸੁਰੱਖਿਅਤ ਬਣਾਉਣ ਲਈ ਇੱਕ ਸੁਚੱਜੀ ਅਤੇ ਸਮੁੱਚੀ ਰਣਨੀਤੀ ’ਤੇ ਆਧਾਰਿਤ ਹੈ। ਉਨ੍ਹਾਂ ਕਿਹਾ, “ਸਾਡੀ ਮੁਹਿੰਮ ਦਾ ਨਾਅਰ...
ਬਾਗ਼ਬਾਨੀ ਨੂੰ ਲਾਹੇਵੰਦ ਕਿੱਤਾ ਬਣਾਉਣ ਲਈ ਕਿਸਾਨਾਂ ਨੂੰ ਬੀਜ ਤੋਂ ਬਾਜ਼ਾਰ ਤੱਕ ਪੂਰਾ ਸਹਿਯੋਗ ਦਿੱਤਾ ਜਾ ਰਿਹਾ: ਮੋਹਿੰਦਰ ਭਗਤ

ਬਾਗ਼ਬਾਨੀ ਨੂੰ ਲਾਹੇਵੰਦ ਕਿੱਤਾ ਬਣਾਉਣ ਲਈ ਕਿਸਾਨਾਂ ਨੂੰ ਬੀਜ ਤੋਂ ਬਾਜ਼ਾਰ ਤੱਕ ਪੂਰਾ ਸਹਿਯੋਗ ਦਿੱਤਾ ਜਾ ਰਿਹਾ: ਮੋਹਿੰਦਰ ਭਗਤ

hot news
ਚੰਡੀਗੜ੍ਹ, ਜੁਲਾਈ 14: ਪੰਜਾਬ ਦੇ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਹੁਲਾਰਾ ਦੇਣ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਵੱਖ-ਵੱਖ ਸਰਕਾਰੀ ਸਕੀਮਾਂ ਦਾ ਲਾਭ ਦੇਣ ਦੇ ਨਾਲ-ਨਾਲ ਆਧੁਨਿਕ ਬਾਗ਼ਬਾਨੀ ਤਕਨੀਕਾਂ ਸਬੰਧੀ ਤਕਨੀਕੀ ਜਾਣਕਾਰੀ ਅਤੇ ਸੇਧ ਵੀ ਦਿੱਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਮੋਹਿੰਦਰ ਭਗਤ ਨੇ ਦੱਸਿਆ ਕਿ ਬਾਗ਼ਬਾਨੀ ਵਿਭਾਗ ਵੱਲੋਂ ਕਿਸਾਨਾਂ ਨੂੰ ਮਿਆਰੀ ਬੀਜ ਅਤੇ ਪੌਦ ਸਮੱਗਰੀ, ਤਕਨੀਕੀ ਸਲਾਹ ਅਤੇ ਆਧੁਨਿਕ ਕਾਸ਼ਤ ਤਕਨੀਕਾਂ ਬਾਰੇ ਜਾਣਕਾਰੀ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਕਿਸਾਨਾਂ ਨੂੰ ਬੀਜ ਤੋਂ ਬਾਜ਼ਾਰ ਤੱਕ ਹਰ ਪੱਧਰ 'ਤੇ ਲੋੜੀਂਦਾ ਸਹਿਯੋਗ ਦੇ ਰਹੀ ਹੈ ਤਾਂ ਜੋ ਬਾਗ਼ਬਾਨੀ ਨੂੰ ਹੋਰ ਲਾਹੇਵੰਦ ਕਿੱਤਾ ਬਣਾਇਆ ਜਾ ਸਕੇ। ਉਨ੍ਹਾ ਕਿਹਾ ਕਿ ਸੂਬਾ ਸਰਕਾਰ ਦੀਆਂ ਕਿਸਾਨ ਪੱਖੀ ਨੀਤੀਆਂ ਅਤੇ ਵਿਭਾਗ ਵੱਲੋਂ ਦਿੱਤੀ ਜਾ ਰਹੀ ਤਕਨੀਕੀ ਸੇਧ ਕ...
ਵਿਜੀਲੈਂਸ ਬਿਊਰੋ ਵੱਲੋਂ 7,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 7,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਕਾਬੂ

Crime, hot news
ਚੰਡੀਗੜ੍ਹ, 14 ਜੁਲਾਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਮਹਿਲਾ ਪੁਲਿਸ ਥਾਣਾ, ਪੁਲਿਸ ਲਾਈਨਜ਼ ਸੰਗਰੂਰ ਵਿਖੇ ਤਾਇਨਾਤ ਏ.ਐਸ.ਆਈ. (ਲੋਕਲ ਰੈਂਕ) ਕਮਲਜੀਤ ਸਿੰਘ ਨੂੰ 7,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਭਵਾਨੀਗੜ੍ਹ, ਜ਼ਿਲ੍ਹਾ ਸੰਗਰੂਰ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਦਾ ਆਪਣੀ ਪਤਨੀ ਨਾਲ ਘਰੇਲੂ ਵਿਵਾਦ ਚੱਲ ਰਿਹਾ ਸੀ, ਜਿਸ ਕਾਰਨ ਉਸ ਦੀ ਪਤਨੀ ਵੱਖ ਰਹਿ ਰਹੀ ਸੀ। ਉਸ ਦੀ ਪਤਨੀ ਨੇ ਬਾਅਦ ਵਿੱਚ ਮਹਿਲਾ ਪੁਲਿਸ ਥਾਣਾ, ਸੰਗਰੂਰ ਵਿਖੇ ਉਸ ਦੇ, ਉਸ ਦੇ ਪਿਤਾ ਅਤੇ ਉਸ ਦੇ ਭਰਾ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਸੀ। ਇਸ ਮਾਮਲੇ ਦੀ ਪੜਤਾਲ ਏ.ਐਸ.ਆਈ. ਕਮਲਜੀਤ ਸਿੰਘ ਵੱਲੋਂ ਕੀਤੀ ਜਾ ਰਹੀ ਸੀ, ਜਿਸ ਸਬੰਧੀ ਮੁਲਜ਼ਮ ਏ.ਐਸ.ਆਈ. ਨੇ ਇਸ ਕੇਸ ਦਾ ਚਲਾਨ ਸਮਰੱਥ ਅਦਾਲਤ ਵਿੱਚ  ਪੇਸ਼ ਕਰਨ ...
‘ਸਾਂਝ ਰਾਹਤ ਕੇਂਦਰ’ ਮਹਿਲਾਵਾਂ ਦੀ ਸੁਰੱਖਿਆ ਲਈ ਪੰਜਾਬ ਪੁਲਿਸ ਦਾ ਮਜ਼ਬੂਤ ਕਮਿਊਨਿਟੀ ਪੁਲਿਸਿੰਗ ਮਾਡਲ ਬਣ ਕੇ ਉੱਭਰੇ

‘ਸਾਂਝ ਰਾਹਤ ਕੇਂਦਰ’ ਮਹਿਲਾਵਾਂ ਦੀ ਸੁਰੱਖਿਆ ਲਈ ਪੰਜਾਬ ਪੁਲਿਸ ਦਾ ਮਜ਼ਬੂਤ ਕਮਿਊਨਿਟੀ ਪੁਲਿਸਿੰਗ ਮਾਡਲ ਬਣ ਕੇ ਉੱਭਰੇ

hot news
ਚੰਡੀਗੜ੍ਹ, 14 ਜੁਲਾਈ 2026: ਮਹਿਲਾਵਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੇ ਗਏ ਪੰਜਾਬ ਪੁਲਿਸ ਦੇ ‘ਸਾਂਝ ਰਾਹਤ ਕੇਂਦਰ’ ਅੱਜ ਇੱਕ ਪ੍ਰਭਾਵਸ਼ਾਲੀ ਕਮਿਊਨਿਟੀ ਪੁਲਿਸਿੰਗ ਮਾਡਲ ਵਜੋਂ ਉੱਭਰ ਕੇ ਸਾਹਮਣੇ ਆਏ ਹਨ। ਇਹ ਕੇਂਦਰ ਸੰਕਟ ਵਿੱਚ ਫ਼ਸੀਆਂ ਮਹਿਲਾਵਾਂ ਨੂੰ ਹਰ ਤਰ੍ਹਾਂ ਦੀ ਸਹਾਇਤਾ, ਕਾਊਂਸਲਿੰਗ, ਸੰਕਟ ਦੀ ਸਥਿਤੀ ਵਿੱਚ ਤੁਰੰਤ ਮਦਦ ਅਤੇ ਰੀਹੈਬਲੀਟੇਸ਼ਨ (ਮੁੜ ਵਸੇਬਾ) ਸੇਵਾਵਾਂ ਉਪਲੱਬਧ ਕਰਵਾ ਰਹੇ ਹਨ। ਸ਼ੁਰੂਆਤ ਵਿੱਚ ਮੋਹਾਲੀ, ਫ਼ਤਿਹਗੜ੍ਹ ਸਾਹਿਬ, ਲੁਧਿਆਣਾ ਅਤੇ ਜਲੰਧਰ ਸਥਿਤ ਸਾਂਝ ਰਾਹਤ ਕੇਂਦਰਾਂ ਵਿੱਚ ਸਿਰਫ਼ ਦੋ ਸਿਖਲਾਈ ਪ੍ਰਾਪਤ ਕਾਊਂਸਲਰ ਤਾਇਨਾਤ ਸਨ। ਹੁਣ ਇਸ ਪਹਿਲ ਨਾਲ ਕਈ ਕਾਊਂਸਲਰ ਜੁੜ ਚੁੱਕੇ ਹਨ। ਪਿਛਲੇ ਦੋ ਸਾਲਾਂ ਦੌਰਾਨ ਇਨ੍ਹਾਂ ਕੇਂਦਰਾਂ ਵੱਲੋਂ 1,656 ਮਾਮਲਿਆਂ ਦੀ ਸਕ੍ਰੀਨਿੰਗ ਕੀਤੀ ਗਈ ਹੈ ਅਤੇ 1,069 ਮਾਮਲੇ ਦਰਜ ਕੀਤੇ ਗਏ ਹਨ। ਇਸ ਸਬੰਧੀ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ, “ਕੁੱਲ ਚਾਰ ਸਾਂਝ ਰਾਹਤ ਕੇਂਦਰ ਸੰਕਟ ਵਿੱਚ ਫ਼ਸੀਆਂ ਮਹਿਲਾਵਾਂ ਨੂੰ ਮਾਨਸਿਕ ਸਦਮੇ ਤੋਂ ਉੱਭਰਨ ਅਤੇ ਆਮ ਜ਼ਿੰਦਗੀ ਸ਼ੁਰੂ ਕਰਨ ਵਿੱਚ ਸਹਾ...
ਗੈਂਗਸਟਰਾਂ ‘ਤੇ ਵਾਰ ਦਾ 174ਵਾਂ ਦਿਨ: ਪੰਜਾਬ ਪੁਲਿਸ ਵੱਲੋਂ 667 ਥਾਈਂ ਛਾਪੇਮਾਰੀ; 413 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 174ਵਾਂ ਦਿਨ: ਪੰਜਾਬ ਪੁਲਿਸ ਵੱਲੋਂ 667 ਥਾਈਂ ਛਾਪੇਮਾਰੀ; 413 ਕਾਬੂ

Crime, hot news
ਚੰਡੀਗੜ੍ਹ, 13 ਜੁਲਾਈ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 174ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 667 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 174ਵੇਂ ਦਿਨ ਪੁਲਿਸ ਟੀਮਾਂ ਨੇ 4 ਹਥਿਆਰਾਂ ਸਮੇਤ 413 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 48,098 ਹੋ ਗਈਆਂ। ਇਸ ਤੋਂ ਇਲਾਵਾ 293 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 4 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ...
ਮਿਸ਼ਨ ਆਰੰਭ’ ਡਿਜੀਟਲ ਮਾਧਿਅਮ ਰਾਹੀਂ 1.6 ਲੱਖ ਤੋਂ ਵੱਧ ਮਾਪਿਆਂ ਨੂੰ ਜੋੜ ਕੇ ਮੁਢਲੀ ਸਿੱਖਿਆ ਨੂੰ ਕਰ ਰਿਹਾ ਮਜ਼ਬੂਤ: ਡਾ. ਬਲਜੀਤ ਕੌਰ

ਮਿਸ਼ਨ ਆਰੰਭ’ ਡਿਜੀਟਲ ਮਾਧਿਅਮ ਰਾਹੀਂ 1.6 ਲੱਖ ਤੋਂ ਵੱਧ ਮਾਪਿਆਂ ਨੂੰ ਜੋੜ ਕੇ ਮੁਢਲੀ ਸਿੱਖਿਆ ਨੂੰ ਕਰ ਰਿਹਾ ਮਜ਼ਬੂਤ: ਡਾ. ਬਲਜੀਤ ਕੌਰ

hot news
ਚੰਡੀਗੜ੍ਹ, 13 ਜੁਲਾਈ:* ਹਰੇਕ ਬੱਚੇ ਨੂੰ ਜੀਵਨ ਦੀ ਸਭ ਤੋਂ ਵਧੀਆ ਸੰਭਵ ਸ਼ੁਰੂਆਤ ਦੇਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ 'ਮਿਸ਼ਨ ਆਰੰਭ' ਡਿਜੀਟਲ ਪਲੇਟਫਾਰਮਾਂ ਰਾਹੀਂ ਮਾਪਿਆਂ ਅਤੇ ਆਂਗਣਵਾੜੀ ਵਰਕਰਾਂ ਨੂੰ ਇੱਕ ਦੂਜੇ ਦੇ ਨੇੜੇ ਲਿਆ ਕੇ ਮੁਢਲੀ ਬਾਲ ਅਵਸਥਾ ਦੀ ਸਿੱਖਿਆ ਵਿੱਚ ਵੱਡੀ ਤਬਦੀਲੀ ਲਿਆ ਰਿਹਾ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ 'ਪ੍ਰਥਮ' (Pratham) ਅਤੇ 'ਰੌਕੇਟ ਲਰਨਿੰਗ' (Rocket Learning) ਦੇ ਸਹਿਯੋਗ ਨਾਲ ਚਲਾਇਆ ਜਾ ਰਿਹਾ 'ਮਿਸ਼ਨ ਆਰੰਭ' ਪੰਜਾਬ ਭਰ ਵਿੱਚ ਵਟਸਐਪ-ਆਧਾਰਿਤ 'ਘਰ ਬੈਠੇ ਸਿੱਖਣ' (Home Learning) ਦੇ ਪ੍ਰੋਗਰਾਮ ਰਾਹੀਂ 1.6 ਲੱਖ ਤੋਂ ਵੱਧ ਮਾਪਿਆਂ ਤੱਕ ਪਹੁੰਚ ਚੁੱਕਾ ਹੈ। ਪਰਿਵਾਰਾਂ ਨੂੰ ਸਿੱਧੇ ਤੌਰ 'ਤੇ ਸਰਲ, ਦਿਲਚਸਪ ਅਤੇ ਉਮਰ ਦੇ ਅਨੁਕੂਲ ਸਿੱਖਣ ਦੀਆਂ ਗਤੀਵਿਧੀਆਂ ਪ੍ਰਦਾਨ ਕਰਕੇ, ਇਹ ਪਹਿਲਕਦਮੀ ਮਾਪਿਆਂ ਨੂੰ ਘਰ ਵਿੱਚ ਹੀ ਆਪਣੇ ਬੱਚਿਆਂ ਦੀ ਸਿੱਖਿਆ ਅਤੇ ਵਿਕਾਸ ਵਿੱਚ ਸਰਗਰਮੀ ਨਾਲ ਸਹਿਯੋਗ ਕਰ...
ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੇ ਪੰਜਾਬ ਦੀਆਂ ਮਹਿਲਾਵਾਂ ਵਿੱਚ ਜਗਾਈ ਉਮੀਦ, ਸਨਮਾਨ ਅਤੇ ਆਰਥਿਕ ਆਤਮਨਿਰਭਰਤਾ ਦੀ ਨਵੀਂ ਕਿਰਨ

ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੇ ਪੰਜਾਬ ਦੀਆਂ ਮਹਿਲਾਵਾਂ ਵਿੱਚ ਜਗਾਈ ਉਮੀਦ, ਸਨਮਾਨ ਅਤੇ ਆਰਥਿਕ ਆਤਮਨਿਰਭਰਤਾ ਦੀ ਨਵੀਂ ਕਿਰਨ

hot news
ਚੰਡੀਗੜ੍ਹ; 13 ਜੁਲਾਈ 2026: ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੇ ਪੂਰੇ ਸੂਬੇ ਦੀਆਂ ਮਹਿਲਾਵਾਂ ਵਿੱਚ ਉਤਸ਼ਾਹ ਦੀ ਨਵੀਂ ਲਹਿਰ ਪੈਦਾ ਕਰ ਦਿੱਤੀ ਹੈ। ਕਈ ਮਹਿਲਾਵਾਂ ਦੇ ਬੈਂਕ ਖ਼ਾਤਿਆਂ ਵਿੱਚ ਯੋਜਨਾ ਦੀ ਰਕਮ ਪਹੁੰਚ ਚੁੱਕੀ ਹੈ, ਜਦਕਿ ਹੋਰ ਮਹਿਲਾਵਾਂ ਵੀ ਰਕਮ ਮਿਲਣ ਦੀ ਉਡੀਕ ਕਰ ਰਹੀਆਂ ਹਨ। ਪੰਜਾਬ ਦੀਆਂ ਹਜ਼ਾਰਾਂ ਮਹਿਲਾਵਾਂ ਲਈ ਇਹ ਪਹਿਲੀ ਰਕਮ ਸਿਰਫ਼ ਆਰਥਿਕ ਸਹਾਇਤਾ ਤੋਂ ਕਿਤੇ ਵੱਧ ਹੈ। ਇਹ ਸਾਲਾਂ ਤੋਂ ਅਧੂਰੀਆਂ ਰਹੀਆਂ ਇੱਛਾਵਾਂ ਪੂਰੀਆਂ ਕਰਨ, ਬੱਚਿਆਂ ਦੀ ਸਿੱਖਿਆ ਵਿੱਚ ਸਹਿਯੋਗ ਦੇਣ, ਆਪਣੀ ਸਿਹਤ ਦਾ ਬਿਹਤਰ ਧਿਆਨ ਰੱਖਣ ਅਤੇ ਸਭ ਤੋਂ ਵੱਧ ਆਪਣੇ ਹੀ ਬੈਂਕ ਖ਼ਾਤੇ ਵਿੱਚ ਸਿੱਧੇ ਪੈਸੇ ਆਉਣ ਨਾਲ ਮਿਲਣ ਵਾਲੇ ਸਨਮਾਨ ਦਾ ਅਨੁਭਵ ਕਰਨ ਦਾ ਮੌਕਾ ਹੈ। ਪਿੰਡ ਅਦਾਲਤਪੁਰ ਦੀ 40 ਸਾਲਾ ਗਗਨਦੀਪ ਕੌਰ ਆਪਣੇ ਖ਼ਾਤੇ ਵਿੱਚ ਰਕਮ ਆਉਣ ਨਾਲ ਬਹੁਤ ਖ਼ੁਸ਼ ਹਨ। ਉਨ੍ਹਾਂ ਨੇ ਕਿਹਾ, “ਮੇਰੇ ਖ਼ਾਤੇ ਵਿੱਚ ₹3,000 ਆਏ ਹਨ। ਮੈਂ ਅਜੇ ਤੱਕ ਇਹ ਰਕਮ ਖ਼ਰਚ ਨਹੀਂ ਕੀਤੀ ਕਿਉਂਕਿ ਮੈਂ ਇਸਨੂੰ ਸਿਰਫ਼ ਆਪਣੇ ਪੁੱਤਰ ’ਤੇ ਖ਼ਰਚ ਕਰਨਾ ਚਾਹੁੰਦੀ ਹਾਂ। ਉਹ ਜੋ ਵੀ ਮੰਗੇਗਾ, ਮੈਂ ...
ਭਗਵੰਤ ਮਾਨ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਸਮਾਨਤਾ ਅਤੇ ਸਮਾਜਿਕ ਨਿਆਂ ਦੇ ਸੰਕਲਪ ਨੂੰ ਪੂਰਾ ਕਰਨ ਲਈ ਵਚਨਬੱਧ: ਲਾਲ ਚੰਦ ਕਟਾਰੂਚੱਕ

ਭਗਵੰਤ ਮਾਨ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਸਮਾਨਤਾ ਅਤੇ ਸਮਾਜਿਕ ਨਿਆਂ ਦੇ ਸੰਕਲਪ ਨੂੰ ਪੂਰਾ ਕਰਨ ਲਈ ਵਚਨਬੱਧ: ਲਾਲ ਚੰਦ ਕਟਾਰੂਚੱਕ

hot news
ਫਗਵਾੜਾ, 12 ਜੁਲਾਈ ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਐਤਵਾਰ ਨੂੰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਫਗਵਾੜਾ ਵਿਖੇ ਕਰਵਾਏ ਗਏ ਰਵਿਦਾਸੀਆ ਸਮਾਜ ਚੇਤਨਾ ਸੰਤ ਸੰਮੇਲਨ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀਆਂ ਸਿੱਖਿਆਵਾਂ ਦੁਨੀਆ ਭਰ ਦੇ ਲੱਖਾਂ ਲੋਕਾਂ ਨੂੰ ਪ੍ਰੇਰਿਤ ਕਰ ਰਹੀਆਂ ਹਨ ਅਤੇ ਇੱਕ ਬਰਾਬਰੀ ਵਾਲੇ ਤੇ ਭੇਦਭਾਵ ਮੁਕਤ ਸਮਾਜ ਦੀ ਸਿਰਜਣਾ ਲਈ ਮਾਰਗਦਰਸ਼ਕ ਸ਼ਕਤੀ ਬਣੀਆਂ ਹੋਈਆਂ ਹਨ। ਮੀਂਹ ਦੇ ਬਾਵਜੂਦ ਵੱਡੀ ਗਿਣਤੀ ਵਿੱਚ ਪਹੁੰਚੀ ਸੰਗਤ ਦਾ ਧੰਨਵਾਦ ਕਰਦਿਆਂ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਇਹ ਭਾਰੀ ਇਕੱਠ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਪ੍ਰਤੀ ਲੋਕਾਂ ਦੇ ਡੂੰਘੇ ਸਤਿਕਾਰ ਅਤੇ ਸ਼ਰਧਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ, "ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਭਗਵੰਤ ਮਾਨ ਸਰਕਾਰ ਨੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਕਈ ਇਤਿਹਾਸਕ ਪਹਿਲਕਦਮੀਆਂ ਕੀਤੀਆਂ ਹਨ।" ਉਨ੍ਹਾਂ ਕਿਹਾ, "...
ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਸਬ ਡਵੀਜ਼ਨ ਮੂਨਕ ਵਿਖੇ 02 ਮੁਕੱਦਮੇ ਦਰਜ; 03 ਮੁਲਜ਼ਮ ਗ੍ਰਿਫਤਾਰ

ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਸਬ ਡਵੀਜ਼ਨ ਮੂਨਕ ਵਿਖੇ 02 ਮੁਕੱਦਮੇ ਦਰਜ; 03 ਮੁਲਜ਼ਮ ਗ੍ਰਿਫਤਾਰ

Crime, hot news
ਮੂਨਕ, 12 ਜੁਲਾਈ ਡਾ. ਰਵਜੋਤ ਗਰੇਵਾਲ, ਐਸ.ਐਸ.ਪੀ. ਸੰਗਰੂਰ ਵੱਲੋਂ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਬ ਡਵੀਜ਼ਨ ਮੂਨਕ ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਅਤੇ “ਪਿੰਡਾਂ ਦੇ ਪਹਿਰੇਦਾਰ” ਚਲਾਈ ਗਈ ਮੁਹਿੰੰਮ ਦੌਰਾਨ ਕਾਰਵਾਈ ਕਰਦੇ ਹੋਏ ਮਿਤੀ 05.07.2026 ਤੋਂ 12.07.2026 ਤਕ ਡਰੱਗ ਦੇ 02 ਮੁਕੱਦਮੇ ਦਰਜ ਕਰਕੇ 03 ਕਥਿਤ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਮੁਲਜ਼ਮਾਂ ਪਾਸੋਂ 16 ਕਿਲੋ ਗ੍ਰਾਮ ਭੁੱਕੀ ਚੂਰਾ ਪੋਸਤ ਅਤੇ 500 ਗ੍ਰਾਮ ਸੁਲਫਾ ਬ੍ਰਾਮਦ ਕਰਵਾਏ ਗਏ। 27 ਐਨ.ਡੀ.ਪੀ.ਐਸ ਤਹਿਤ 03 ਮੁਕੱਦਮੇ ਦਰਜ ਕਰਕੇ 04 ਮੁਲਜ਼ਮਾਂ ਨੂੰ ਨਸ਼ਾ ਛੁਡਾਊ ਕੇਂਦਰ ਵਿੱਚ ਦਾਖਲ ਕਰਵਾਇਆ ਗਿਆ ਤੇ ਨਸ਼ੇ ਦੀ ਦਲਦਲ ਵਿੱਚ ਫਸੇ 12 ਵਿਅਕਤੀਆਂ ਨੂੰ ਨਸ਼ਾ ਛੁਡਾਊ ਕੇਂਦਰ ਵਿਚੋਂ ਦਵਾਈ ਦਿਲਵਾਈ ਗਈ । ਵੱਖ ਵੱਖ ਧਾਰਾਵਾਂ ਤਹਿਤ ਦਰਜ ਹੋਏ ਮੁਕੱਦਮਿਆਂ ਵਿੱਚ 16 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ। ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਦੇ ਵੱਖ-ਵੱਖ ਜੁਰਮਾਂ ਤਹਿਤ 135 ਟਰੈਫਿਕ ਚਲਾਣ ਕੀਤੇ ਗਏ ਹਨ। ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰਕੇ 59 ਵਿਅਕਤੀਆਂ ਵਿਰੁੱਧ 172 BNSS ਤਹਿਤ ਕਾਰਵ...