Tuesday, October 20
Shadow

hot news

ਹਥਿਆਰ ਤਸਕਰੀ ਅਤੇ ਹਵਾਲਾ ਨੈਟਵਰਕ ਨਾਲ ਜੁੜੇ 4 ਕਾਰਕੁੰਨ ਇੱਕ ਅਫ਼ਗਾਨ ਨਾਗਰਿਕ ਸਮੇਤ ਗ੍ਰਿਫਤਾਰ; ਅੱਠ ਆਧੁਨਿਕ ਪਿਸਤੌਲਾਂ ਬਰਾਮਦ

ਹਥਿਆਰ ਤਸਕਰੀ ਅਤੇ ਹਵਾਲਾ ਨੈਟਵਰਕ ਨਾਲ ਜੁੜੇ 4 ਕਾਰਕੁੰਨ ਇੱਕ ਅਫ਼ਗਾਨ ਨਾਗਰਿਕ ਸਮੇਤ ਗ੍ਰਿਫਤਾਰ; ਅੱਠ ਆਧੁਨਿਕ ਪਿਸਤੌਲਾਂ ਬਰਾਮਦ

Crime, hot news
ਚੰਡੀਗੜ੍ਹ/ਅੰਮ੍ਰਿਤਸਰ, 8 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਅਫਗਾਨ ਨਾਗਰਿਕ ਸਮੇਤ ਚਾਰ ਮੁਲਜ਼ਮਾਂ ਨੂੰ ਅੱਠ ਆਧੁਨਿਕ ਪਿਸਤੌਲ ਨਾਲ ਗ੍ਰਿਫਤਾਰ ਕਰਕੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰ ਤਸਕਰੀ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਇਸਮਾਈਲਖੇਲ ਤੌਹੀਦ (30), ਵਾਸੀ ਅਫਗਾਨਿਸਤਾਨ , ਜੋ ਇਸ ਸਮੇਂ ਪੁਣੇ, ਮਹਾਰਾਸ਼ਟਰ ਵਿੱਚ ਰਹਿ ਰਿਹਾ ਹੈ; ਮੰਗਜੀਤ ਸਿੰਘ (20) ਅਤੇ ਸ਼ਮਸ਼ੇਰ ਸਿੰਘ (26) ਦੋਵੇਂ ਵਾਸੀ ਪਿੰਡ ਫਤਿਹਾਬਾਦ, ਤਰਨਤਾਰਨ  ਅਤੇ ਗੁਰਲਾਲ ਸਿੰਘ (42) ਵਾਸੀ ਪਿੰਡ ਰਾਜਾਤਾਲ (ਅੰਮ੍ਰਿਤਸਰ ) ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਇੱਕ .30 ਬੋਰ ਬੇਰੇਟਾ, ਚਾਰ 9 ਐਮ.ਐਮ. ਗਲੋਕ ਅਤੇ ਤਿੰਨ .30 ਬੋਰ ਪਿਸਤੌਲ ਸਮੇਤ ਸੱਤ ਜ਼ਿੰਦਾ ਕਾਰਤੂਸ ਵੀ ਸ਼ਾਮਲ ਹ...
ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਪੰਜਾਬ ਦਾ ਨਸ਼ਿਆਂ ਖ਼ਿਲਾਫ਼ ਸੰਘਰਸ਼ ਹੋਰ ਮਜ਼ਬੂਤ; ਸਾਲ 2026-27 ਲਈ 42.95 ਕਰੋੜ ਰੁਪਏ ਦੀ ਕਾਰਜ ਯੋਜਨਾ ਪ੍ਰਸਤਾਵਿਤ

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਪੰਜਾਬ ਦਾ ਨਸ਼ਿਆਂ ਖ਼ਿਲਾਫ਼ ਸੰਘਰਸ਼ ਹੋਰ ਮਜ਼ਬੂਤ; ਸਾਲ 2026-27 ਲਈ 42.95 ਕਰੋੜ ਰੁਪਏ ਦੀ ਕਾਰਜ ਯੋਜਨਾ ਪ੍ਰਸਤਾਵਿਤ

hot news
ਚੰਡੀਗੜ੍ਹ, 8 ਜੂਨ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਾ-ਮੁਕਤ, ਤੰਦਰੁਸਤ ਅਤੇ ਪ੍ਰਗਤੀਸ਼ੀਲ ਪੰਜਾਬ ਦੀ ਸਿਰਜਣਾ ਦੇ ਸੰਕਲਪ ਨੂੰ ਹੋਰ ਮਜ਼ਬੂਤ ਕਰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪੰਜਾਬ ਭਵਨ, ਚੰਡੀਗੜ੍ਹ ਵਿਖੇ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਦੌਰਾਨ ਨੈਸ਼ਨਲ ਐਕਸ਼ਨ ਪਲਾਨ ਫਾਰ ਡਰੱਗ ਡਿਮਾਂਡ ਰਿਡਕਸ਼ਨ ਅਤੇ ਨੈਸ਼ਨਲ ਐਕਸ਼ਨ ਪਲਾਨ ਫਾਰ ਸੀਨੀਅਰ ਸਿਟੀਜ਼ਨਜ਼  ਤਹਿਤ ਸਾਲ 2026-27 ਲਈ ਰਾਜ ਕਾਰਜ ਯੋਜਨਾਵਾਂ ਨੂੰ ਅੰਤਿਮ ਰੂਪ ਦੇਣ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਵਿੱਚ ਗ੍ਰਹਿ ਮਾਮਲੇ, ਸਿਹਤ ਅਤੇ ਪਰਿਵਾਰ ਭਲਾਈ, ਆਯੁਸ਼, ਸਕੂਲ ਸਿੱਖਿਆ, ਉੱਚ ਸਿੱਖਿਆ, ਯੁਵਕ ਸੇਵਾਵਾਂ ਅਤੇ ਖੇਡਾਂ, ਸੂਚਨਾ ਤੇ ਲੋਕ ਸੰਪਰਕ, ਪੰਜਾਬ ਹੁਨਰ ਵਿਕਾਸ ਮਿਸ਼ਨ, ਜੇਲ੍ਹ ਵਿਭਾਗ ਅਤੇ ਹੋਰ ਸਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨੇ ਭਾਗ ਲਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜ...
ਉਦਯੋਗ ਅਤੇ ਨਿਵੇਸ਼ ਲਈ ਪਸੰਦੀਦਾ ਸਥਾਨ ਵਜੋਂ ਉੱਭਰ ਰਿਹੈ ਪੰਜਾਬ: ਅਮਨ ਅਰੋੜਾ

ਉਦਯੋਗ ਅਤੇ ਨਿਵੇਸ਼ ਲਈ ਪਸੰਦੀਦਾ ਸਥਾਨ ਵਜੋਂ ਉੱਭਰ ਰਿਹੈ ਪੰਜਾਬ: ਅਮਨ ਅਰੋੜਾ

hot news
ਚੰਡੀਗੜ੍ਹ/ ਡੇਰਾਬੱਸੀ, 8 ਜੂਨ: ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਅਮਨ ਅਰੋੜਾ ਅਤੇ ਬਿਜਲੀ ਮੰਤਰੀ ਸ. ਤਰੁਨਪ੍ਰੀਤ ਸਿੰਘ ਸੋਂਦ ਨੇ ਅੱਜ ਫੋਕਲ ਪੁਆਇੰਟ, ਮੁਬਾਰਕਪੁਰ ਵਿਖੇ ਨਵੇਂ ਕਾਰਜਸ਼ੀਲ ਹੋਏ 66 ਕੇਵੀ ਗਰਿੱਡ ਸਬਸਟੇਸ਼ਨ ਦਾ ਉਦਘਾਟਨ ਕੀਤਾ। ਦੱਸਣਯੋਗ ਹੈ ਕਿ ਲਗਭਗ 9.60 ਕਰੋੜ ਰੁਪਏ ਦੀ ਲਾਗਤ ਨਾਲ ਬਣਿਆ ਇਹ 66 ਕੇਵੀ ਗਰਿੱਡ ਸਬਸਟੇਸ਼ਨ ਮੁਬਾਰਕਪੁਰ, ਡੇਰਾਬੱਸੀ ਅਤੇ ਲਾਲੜੂ ਦੇ ਤੇਜ਼ੀ ਨਾਲ ਵਧ ਰਹੇ ਉਦਯੋਗਿਕ ਅਤੇ ਰਿਹਾਇਸ਼ੀ ਖੇਤਰਾਂ ਦੇ ਬਿਜਲੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਸਥਾਪਿਤ ਕੀਤਾ ਗਿਆ ਹੈ। 40 ਐਮ.ਵੀ.ਏ. ਦੀ ਸਮਰੱਥਾ ਨਾਲ ਲੈਸ, ਇਹ ਗਰਿੱਡ ਬਿਜਲੀ ਸਪਲਾਈ ਦੀ ਭਰੋਸੇਯੋਗਤਾ ਵਿੱਚ ਮਹੱਤਵਪੂਰਨ ਸੁਧਾਰ ਕਰੇਗਾ, ਮੌਜੂਦਾ ਨੈੱਟਵਰਕ 'ਤੇ ਲੋਡ ਘਟਾਏਗਾ ਅਤੇ ਪੀ.ਐਸ.ਆਈ.ਈ.ਸੀ. ਫੋਕਲ ਪੁਆਇੰਟ ਮੁਬਾਰਕਪੁਰ ਵਿਚਲੀਆਂ ਅਤੇ ਇਸਦੇ ਨਾਲ ਲੱਗਦੀਆਂ ਉਦਯੋਗਿਕ ਇਕਾਈਆਂ ਦੇ ਨਾਲ-ਨਾਲ ਆਲੇ-ਦੁਆਲੇ ਰਿਹਾਇਸ਼ੀ ਖੇਤਰਾਂ ਨੂੰ ਲਾਭ ਪਹੁੰਚਾਏਗਾ। ਇਕੱਠ ਨੂੰ ਸੰਬੋਧਨ ਕਰਦਿਆਂ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਕੋਈ ਵੀ ਸੂਬਾ ਉਦਯੋਗਿਕ ਵਿ...
ਭਗਵੰਤ ਮਾਨ ਸਰਕਾਰ ਗੱਲਬਾਤ ਅਤੇ ਸਹਿਮਤੀ ਰਾਹੀਂ ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਵਚਨਬੱਧ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿੱਖਿਆ ਵਿਭਾਗ ਦੀਆਂ 5 ਯੂਨੀਅਨਾਂ ਨਾਲ ਮੀਟਿੰਗਾਂ

ਭਗਵੰਤ ਮਾਨ ਸਰਕਾਰ ਗੱਲਬਾਤ ਅਤੇ ਸਹਿਮਤੀ ਰਾਹੀਂ ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਵਚਨਬੱਧ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿੱਖਿਆ ਵਿਭਾਗ ਦੀਆਂ 5 ਯੂਨੀਅਨਾਂ ਨਾਲ ਮੀਟਿੰਗਾਂ

hot news
ਚੰਡੀਗੜ੍ਹ, 8 ਜੂਨ 2026: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਕਿ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ ਇੱਥੇ ਸਿੱਖਿਆ ਵਿਭਾਗ ਦੀਆਂ ਪੰਜ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਉਨ੍ਹਾਂ ਦੇ ਮਸਲਿਆਂ ਅਤੇ ਮੰਗਾਂ 'ਤੇ ਹਮਦਰਦੀ ਪੂਰਵਕ ਵਿਚਾਰ-ਵਟਾਂਦਰਾ ਕਰਨ ਲਈ ਵਿਸਥਾਰਪੂਰਵਕ ਮੀਟਿੰਗਾਂ ਕੀਤੀਆਂ। ਇਸ ਸਬੰਧੀ ਗੱਲਬਾਤ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਇਨ੍ਹਾਂ ਮੀਟਿੰਗਾਂ ਦਾ ਉਦੇਸ਼ ਇੱਕ ਸਾਰਥਕ ਗੱਲਬਾਤ ਨੂੰ ਉਤਸ਼ਾਹਿਤ ਕਰਨਾ ਹੈ, ਜੋ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਆਪਣੇ ਕਰਮਚਾਰੀਆਂ ਦੀ ਭਲਾਈ ਅਤੇ ਚਿੰਤਾਵਾਂ ਨੂੰ ਯੋਜਨਾਬੱਧ ਤਰੀਕੇ ਨਾਲ ਹੱਲ ਕਰਨ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।" ਵਿਚਾਰ-ਵਟਾਂਦਰੇ ਦੌਰਾਨ, ਸਿੱਖਿਆ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੇ ਵਿੱਤ ਮੰਤਰੀ ਨੂੰ ਯੂਨੀਅਨਾਂ ਦੀਆਂ ਮੰਗਾਂ ਦੇ ਸਬੰਧ ਵਿੱਚ ਮੌਜੂਦਾ ਪ੍ਰਸ਼ਾਸਨਿਕ ਸਥਿਤੀ ਅਤੇ ਉਨ੍ਹਾਂ ਦੇ ਹੱਲ ਲਈ ਕੀਤੀਆਂ ਜਾ ਰਹੀਆਂ ਕਾਰਵਾਈਆਂ ਬਾਰੇ ਜਾਣੂ ਕਰਵਾਇਆ। ਵਿਭਾਗ ਦੇ ਪੱਖ ਦੀ...
ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

hot news, Politics
ਚੰਡੀਗੜ੍ਹ 7 ਜੂਨ- ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਦੀ ਧੂਰੀ ਜਨਸਭਾ ਨੂੰ ਲੈ ਕੇ ਭਾਜਪਾ 'ਤੇ ਤਿੱਖਾ ਹਮਲਾ ਬੋਲਿਆ ਹੈ। ਚੀਮਾ ਨੇ ਕਿਹਾ ਕਿ ਧੂਰੀ ਦੀ ਜਨਸਭਾ ਵਿੱਚ ਪੰਜਾਬ ਦੀ ਜਨਤਾ ਨੇ ਭਾਜਪਾ ਨੂੰ ਉਸ ਦਾ ਅਸਲੀ ਆਈਨਾ ਦਿਖਾ ਦਿੱਤਾ ਹੈ। ਹਰਿਆਣਾ ਦੇ ਮੁੱਖ ਮੰਤਰੀ ਪੰਜਾਬ ਵਿੱਚ ਜਨਸਭਾ ਕਰਨ ਪਹੁੰਚੇ ਤਾਂ ਜ਼ਰੂਰ, ਪਰ ਉਨ੍ਹਾਂ ਨੂੰ ਉੱਥੇ ਜਨਤਾ ਦੀ ਥਾਂ ਸਿਰਫ਼ ਤੇ ਸਿਰਫ਼ ਖਾਲੀ ਕੁਰਸੀਆਂ ਦੀਆਂ ਕਤਾਰਾਂ ਮਿਲੀਆਂ। ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਸੈਣੀ ਉਨ੍ਹਾਂ ਹੀ ਖਾਲੀ ਕੁਰਸੀਆਂ ਨੂੰ ਸੰਬੋਧਨ ਕਰਕੇ ਵਾਪਸ ਪਰਤ ਗਏ, ਜੋ ਇਹ ਸਾਫ਼ ਕਰਦਾ ਹੈ ਕਿ ਪੰਜਾਬ ਦੇ ਲੋਕਾਂ ਦੇ ਦਿਲਾਂ ਵਿੱਚ ਭਾਜਪਾ ਲਈ ਕੋਈ ਥਾਂ ਨਹੀਂ ਬਚੀ ਹੈ। ਭਾਜਪਾ ਦੇ ਆਗੂ ਪੰਜਾਬ ਵਿੱਚ ਜਿੰਨੇ ਮਰਜ਼ੀ ਚੱਕਰ ਕੱਟ ਲੈਣ, ਪਰ ਪੰਜਾਬ ਦੇ ਜਾਗਰੂਕ ਲੋਕ ਉਨ੍ਹਾਂ ਨੂੰ ਕਦੇ ਮੂੰਹ ਨਹੀਂ ਲਗਾਉਣ ਵਾਲੇ। ਚੀਮਾ ਨੇ ਭਾਜਪਾ ਦੇ ਜਨ-ਵਿਰੋਧੀ ਚਿਹਰੇ ਨੂੰ ਬੇਨਕਾਬ ਕਰਦਿਆਂ ਕਿਹਾ ਕਿ ਪੰਜਾਬ ਦਾ ਬੱਚਾ-ਬੱਚਾ ਜਾਣਦਾ ਹੈ ਕਿ ਭਾਰਤੀ ਜਨਤਾ ਪਾਰਟੀ ਉਹੀ ਕਰੂਰ ਪਾਰਟੀ ਹੈ, ਜਿਸ ਨੇ ਆਪਣੇ ਹੰਕਾਰ ਵਿ...
ਰੰਗਲੇ ਪੰਜਾਬ ਦੀ ਸਿਰਜਨਾ ਲਈ ਯੁੱਧ ਨਸ਼ਿਆ ਵਿਰੁੱਧ ਸੰਗਰਾਮ ਹੁਣ ਲੋਕ ਸਮਰਥਨ ਨਾਲ ਲੋਕ ਲਹਰਿ  ਬਣਿਆ- ਧਾਲੀਵਾਲ

ਰੰਗਲੇ ਪੰਜਾਬ ਦੀ ਸਿਰਜਨਾ ਲਈ ਯੁੱਧ ਨਸ਼ਿਆ ਵਿਰੁੱਧ ਸੰਗਰਾਮ ਹੁਣ ਲੋਕ ਸਮਰਥਨ ਨਾਲ ਲੋਕ ਲਹਰਿ ਬਣਿਆ- ਧਾਲੀਵਾਲ

hot news
ਅੰਮ੍ਰਿਤਸਰ/ਅਜਨਾਲਾ, 7 ਜੂਨ()-ਆਮ ਆਦਮੀ ਪਾਰਟੀ ਦੇ ਸੂਬਾ ਮੁੱਖ ਬੁਲਾਰੇ, ਵਿਧਾਇਕ ਤੇ ਸਾਬਕਾ ਮੰਤਰੀ ਸ੍ਰ.ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰ.ਭਗਵੰਤ ਸਿੰਘ ਮਾਨ ਦੀ ਸਰਕਾਰ ਵਲੋਂ ਰੰਗਲੇ ਪੰਜਾਬ ਦੀ ਸਿਰਜਨਾ ਲਈ ਨਸ਼ਿਆਂ  ਦੇ ਪਸਾਰੇ ਦੀ ਕਬਰ ਪੁੱਟਣ ਲਈ ਵਿੱਢਿਆ ਯੁੱਧ ਨਸ਼ਆਿਂ ਵਿਰੁਧ ਸੰਗਰਾਮ ਹੁਣ ਜਾਗਰੂਕਤਾ ਲੋਕ ਲਹਰਿ ਉੱਭਰ ਚੁੱਕਿਆ ਹੈ ਅਤੇ ਇਸ ਲਹਿਰ ਤਹਿਤ ਯੁੱਧ ਨਸ਼ਿਆਂ ਵਿਰੁਧ ਸੰਗਰਾਮ ਨੂੰ ਪੰਜਾਬ ਦੇ ਅਮਨ ਪਸੰਦ ਸ਼ਹਿਰੀਆਂ, ਸਮਾਜ ਸੇਵੀਆਂ ਅਤੇ ਸੂਬਾ ਸਰਕਾਰ ਵਲੋਂ ਗਠਿਤ ਪੇਂਡੂ ਡਿਫੈਂਸ ਕਮੇਟੀਆਂ ਦੇ 1.25 ਲੱਖ ਮੈਂਬਰਾਂ ਦੀ ਬਦੌਲਤ ਮਿਲੀ ਸਫਲਤਾ ਦੇ ਨਤੀਜੇ ਵਜੋਂ ਸੈਕੜਿਆ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ 2700 ਕਲਿੋਗ੍ਰਾਮ ਤੋਂ ਵੱਧ ਹੀਰੋਇਨ, ਆਈਸ ਡਰੱਗ ਆਦਿ ਸਿੰਥੈਟਕਿ ਨਸ਼ੇ ਬਰਾਮਦ ਕੀਤੇ ਗਏ,ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਤੇ ਪੀਲਾ ਪੰਜਾ (ਬਲਡੋਜਰ) ਚਲਾਉਣ, ਨਸ਼ਿਆਂ ਦੀ ਕਾਲੀ ਕਮਾਈ ਨਾਲ ਬਣੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਸਮੇਤ  ਕਰੋੜਾਂ ਦੀ ਡਰੱਗ ਮਨੀ ਜ਼ਬਤ ਕਰਨ ਦੀਆਂ ਇਤਹਿਾਸਕਿ ਪ੍ਰਾਪਤੀਆਂ ਹੋਈਆਂ ਹਨ।ਸ੍ਰ. ਧਾਲੀਵਾਲ ਅੱਜ ਅਜਨਾਲਾ ਵਿਖੇ ਐਸ.ਡੀ.ਐਮ. ਅਜਨ...
ਭਾਰਤ ਚੋਣ ਕਮਿਸ਼ਨ ਦੀ ਡਾਇਰੈਕਟਰ ਜਨਰਲ (ਆਈ.ਟੀ.) ਡਾ. ਸੀਮਾ ਖੰਨਾ ਅਤੇ ਮੁੱਖ ਚੋਣ ਅਧਿਕਾਰੀ ਪੰਜਾਬ ਅਨਿੰਦਤਾ ਮਿੱਤਰਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ

ਭਾਰਤ ਚੋਣ ਕਮਿਸ਼ਨ ਦੀ ਡਾਇਰੈਕਟਰ ਜਨਰਲ (ਆਈ.ਟੀ.) ਡਾ. ਸੀਮਾ ਖੰਨਾ ਅਤੇ ਮੁੱਖ ਚੋਣ ਅਧਿਕਾਰੀ ਪੰਜਾਬ ਅਨਿੰਦਤਾ ਮਿੱਤਰਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ

hot news
ਅੰਮ੍ਰਿਤਸਰ, 7 ਜੂਨ (     ) - ਭਾਰਤ ਚੋਣ ਕਮਿਸ਼ਨ ਦੀ ਡਾਇਰੈਕਟਰ ਜਨਰਲ (ਆਈ.ਟੀ.) ਡਾ. ਸੀਮਾ ਖੰਨਾ ਅਤੇ ਮੁੱਖ ਚੋਣ ਅਧਿਕਾਰੀ ਪੰਜਾਬ ਸ੍ਰੀਮਤੀ ਅਨਿੰਦਤਾ ਮਿੱਤਰਾ ਵੱਲੋਂ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦਾ ਅਸ਼ੀਰਵਾਦ ਪ੍ਰਾਪਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਪਾਵਨ ਗੁਰਧਾਮ ਦੇ ਦਰਸ਼ਨ ਕੀਤੇ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨਾਂ ਦੌਰਾਨ ਉਨ੍ਹਾਂ ਨੇ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ ਅਤੇ ਸਿੱਖ ਧਰਮ ਦੇ ਇਸ ਮਹਾਨ ਆਧਿਆਤਮਿਕ ਕੇਂਦਰ ਦੀਆਂ ਪਰੰਪਰਾਵਾਂ ਅਤੇ ਵਿਰਾਸਤ ਬਾਰੇ ਜਾਣਕਾਰੀ ਵੀ ਪ੍ਰਾਪਤ ਕੀਤੀ। ਇਸ ਉਪਰੰਤ ਡਾ. ਸੀਮਾ ਖੰਨਾ ਵੱਲੋਂ ਸ੍ਰੀ ਦੁਰਗਿਆਣਾ ਮੰਦਰ ਵਿਖੇ ਵੀ ਮੱਥਾ ਟੇਕਿਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਦਲਵਿੰਦਰਜੀਤ ਸਿੰਘ, ਚੋਣ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।...
ਬੀਜੇਪੀ ਸਰਕਾਰ ਵੱਲੋਂ ਐਲਪੀਜੀ ਦੀਆਂ ਕੀਮਤਾਂ ਵਿੱਚ ਕੀਤੇ ਵਾਧੇ ਨੇ ਆਮ ਲੋਕਾਂ ’ਤੇ ਮਹਿੰਗਾਈ ਦਾ ਬੋਝ ਹੋਰ ਵਧਾ ਦਿੱਤਾ ਹੈ, ਕੇਂਦਰ ਨੂੰ ਤੁਰੰਤ ਇਹ ਵਾਧਾ ਵਾਪਸ ਲੈਣਾ ਚਾਹੀਦਾ ਹੈ: ਹਰਪਾਲ ਸਿੰਘ ਚੀਮਾ

ਬੀਜੇਪੀ ਸਰਕਾਰ ਵੱਲੋਂ ਐਲਪੀਜੀ ਦੀਆਂ ਕੀਮਤਾਂ ਵਿੱਚ ਕੀਤੇ ਵਾਧੇ ਨੇ ਆਮ ਲੋਕਾਂ ’ਤੇ ਮਹਿੰਗਾਈ ਦਾ ਬੋਝ ਹੋਰ ਵਧਾ ਦਿੱਤਾ ਹੈ, ਕੇਂਦਰ ਨੂੰ ਤੁਰੰਤ ਇਹ ਵਾਧਾ ਵਾਪਸ ਲੈਣਾ ਚਾਹੀਦਾ ਹੈ: ਹਰਪਾਲ ਸਿੰਘ ਚੀਮਾ

hot news
ਚੰਡੀਗੜ੍ਹ, 7 ਜੂਨ- ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਐਤਵਾਰ ਨੂੰ ਘਰੇਲੂ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ ਹੋਏ ਤਾਜ਼ਾ ਵਾਧੇ ਨੂੰ ਲੈ ਕੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਤਿੱਖੀ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਤੇਲ ਅਤੇ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਵਿੱਚ ਲਗਾਤਾਰ ਹੋ ਰਿਹਾ ਵਾਧਾ ਦੇਸ਼ ਭਰ ਦੇ ਆਮ ਨਾਗਰਿਕਾਂ ਲਈ ਜ਼ਿੰਦਗੀ ਨੂੰ ਦਿਨ-ਬ-ਦਿਨ ਮੁਸ਼ਕਲ ਬਣਾ ਰਿਹਾ ਹੈ। ਉਨ੍ਹਾਂ ਕਿਹਾ ਕਿ ਗਰੀਬ ਅਤੇ ਮੱਧ ਵਰਗੀ ਪਰਿਵਾਰ ਪਹਿਲਾਂ ਹੀ ਮਹਿੰਗਾਈ ਦੇ ਬੋਝ ਹੇਠ ਦੱਬੇ ਹੋਏ ਹਨ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਹੋਏ ਇਸ ਤਾਜ਼ਾ ਵਾਧੇ ਨੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਹੋਰ ਵਧਾ ਦਿੱਤਾ ਹੈ। ਘਰੇਲੂ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ 29 ਰੁਪਏ ਦੇ ਵਾਧੇ 'ਤੇ ਪ੍ਰਤੀਕਿਰਿਆ ਦਿੰਦਿਆਂ ਸੀਨੀਅਰ ‘ਆਪ’ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਮਰਸ਼ੀਅਲ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਰ-ਵਾਰ ਕੀਤੇ ਵਾਧੇ ਤੋਂ ਬਾਅਦ, ਹੁਣ ਇੱਕ ਵਾਰ ਫਿਰ ਇਹ ਬੋਝ ਘਰੇਲੂ ਰਸੋਈਆਂ 'ਤੇ ਪਾ ਦਿੱਤਾ ਗਿਆ ਹੈ। ਉਨ੍ਹ...
ਗੈਂਗਸਟਰਾਂ ‘ਤੇ ਵਾਰ ਦਾ 138ਵਾਂ ਦਿਨ: ਪੰਜਾਬ ਪੁਲਿਸ ਵੱਲੋਂ 541 ਥਾਈਂ ਛਾਪੇਮਾਰੀ; 281 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 138ਵਾਂ ਦਿਨ: ਪੰਜਾਬ ਪੁਲਿਸ ਵੱਲੋਂ 541 ਥਾਈਂ ਛਾਪੇਮਾਰੀ; 281 ਗ੍ਰਿਫ਼ਤਾਰ

hot news
ਚੰਡੀਗੜ੍ਹ, 7 ਜੂਨ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ 'ਤੇ ਵਾਰ’  ਦੇ 138ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 541 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ 'ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 138ਵੇਂ ਦਿਨ ਪੁਲਿਸ ਟੀਮਾਂ ਨੇ 11 ਹਥਿਆਰਾਂ ਸਮੇਤ 281 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 34,813 ਹੋ ਗਈਆਂ। ਇਸ ਤੋਂ ਇਲਾਵਾ 74 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 20 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ...
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੰਜਾਬ ਵੋਟਰਾਂ ਅਤੇ ਬੀ.ਐਲ.ਓਜ਼. ਦਾ ਧੰਨਵਾਦ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੰਜਾਬ ਵੋਟਰਾਂ ਅਤੇ ਬੀ.ਐਲ.ਓਜ਼. ਦਾ ਧੰਨਵਾਦ

hot news
ਚੰਡੀਗੜ੍ਹ, 7 ਜੂਨ: ਸੂਬੇ ਭਰ ‘ਚ ਸੁਚਾਰੂ ਅਤੇ ਪਾਰਦਰਸ਼ੀ ਢੰਗ ਨਾਲ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਦੇ ਮੱਦੇਨਜ਼ਰ ਅੱਜ ਰਾਜ ਦੇ 117 ਵਿਧਾਨ ਸਭਾ ਹਲਕਿਆਂ ਦੇ ਸਾਰੇ 24453 ਪੋਲਿੰਗ ਬੂਥਾਂ 'ਤੇ ਵਿਸ਼ੇਸ਼ ਕੈਂਪ ਲਗਾਏ ਗਏ। ਇਨ੍ਹਾਂ ਕੈਂਪਾਂ ਨੂੰ ਲੋਕਾਂ ਵੱਲੋਂ ਮਿਲੇ ਭਰਵੇਂ ਹੁੰਗਾਰੇ ਦੇ ਚਲਦਿਆਂ ਅੱਜ ਲਗਭਗ ਇੱਕ ਲੱਖ ਵੋਟਰਾਂ ਦੀ ਮੈਪਿੰਗ ਕੀਤੀ ਗਈ। ਇਹ ਜਾਣਕਾਰੀ ਮੁੱਖ ਚੋਣ ਅਫ਼ਸਰ, ਪੰਜਾਬ, ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਦਿੱਤੀ। ਉਨ੍ਹਾਂ ਅੱਗੇ ਕਿਹਾ ਕਿ ਅੱਜ ਦੀ ਕਾਰਵਾਈ ਦੇ ਨਾਲ ਪੰਜਾਬ ਰਾਜ ਭਰ ਵਿੱਚ ਵੋਟਰਾਂ ਦੀ ਮੈਪਿੰਗ ਦਾ ਅੰਕੜਾ 85 ਫੀਸਦ ਨੂੰ ਪਾਰ ਕਰ ਗਿਆ ਹੈ। ਕਾਬਿਲੇਗੌਰ ਹੈ ਕਿ ਪੰਜਾਬ ਰਾਜ ਵਿੱਚ ਘਰ-ਘਰ ਜਨਗਣਨਾ ਦਾ ਅਮਲ 25 ਜੂਨ ਤੋਂ ਸ਼ੁਰੂ ਹੋਣ ਜਾ ਰਿਹਾ ਹੈ।...