Shadow

hot news

“ਤਕਸੀਮ ਯੋਜਨਾ”: ਜ਼ਮੀਨ ਦੀ ਪਰਿਵਾਰਕ ਤਕਸੀਮ ਦੇ ਸੁਚਾਰੂ ਅਮਲ ਲਈ ਲੋਕਾਂ ਤੱਕ ਪਹੁੰਚ ਕਰਨਗੇ ਪਟਵਾਰੀ

“ਤਕਸੀਮ ਯੋਜਨਾ”: ਜ਼ਮੀਨ ਦੀ ਪਰਿਵਾਰਕ ਤਕਸੀਮ ਦੇ ਸੁਚਾਰੂ ਅਮਲ ਲਈ ਲੋਕਾਂ ਤੱਕ ਪਹੁੰਚ ਕਰਨਗੇ ਪਟਵਾਰੀ

hot news
ਚੰਡੀਗੜ੍ਹ, 10 ਅਪ੍ਰੈਲ:* ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ "ਤਕਸੀਮ ਯੋਜਨਾ ਦੇ ਦੇ ਐਲਾਨ ਤੋਂ ਬਾਅਦ ਮਾਲ ਵਿਭਾਗ ਨੇ ਪਰਿਵਾਰਕ ਜ਼ਮੀਨਾਂ ਦੀ ਤਕਸੀਮ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਲਈ ਵਿਸਤ੍ਰਿਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਸੂਬੇ ਭਰ ਵਿੱਚ ਪਰਿਵਾਰਕ ਜ਼ਮੀਨਾਂ ਦੀ ਤਕਸੀਮ ਦੇ ਮਾਮਲਿਆਂ ਦੇ ਪਾਰਦਰਸ਼ੀ, ਇਕਸਾਰ ਅਤੇ ਸਮਾਂਬੱਧ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਸਪੱਸ਼ਟ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਜ਼ਮੀਨ ਮਾਲਕ ਇੱਕ ਵਿਸ਼ੇਸ਼ ਵੈੱਬਸਾਈਟ ਲਿੰਕ (https://jamabandi.punjab.gov.in/RequestForPartition.aspx) ਰਾਹੀਂ ਜ਼ਮੀਨ ਦੀ ਤਕਸੀਮ ਸਬੰਧੀ ਆਪਣੀ ਅਰਜ਼ੀ ਸਿੱਧੇ ਤੌਰ 'ਤੇ ਵੀ ਦਾਇਰ ਕਰ ਸਕਦੇ ਹਨ, ਜਿਸ 'ਤੇ 30 ਦਿਨਾਂ ਦੇ ਅੰਦਰ ਕਾਰਵਾਈ ਕੀਤੀ ਜਾਵੇਗੀ। ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ "ਤਕਸੀਮ ਯੋਜਨਾ" ਦਾ ਉਦੇਸ਼ ਕਾਰਵਾਈ ਨੂੰ ਸਰਲ ਬਣਾਉਣਾ, ਵਿਵਾਦਾਂ ਨੂੰ ...
ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ: ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ 94 ਫੀਸਦੀ ਕਮੀ ਸਦਕਾ ਮਿਲਿਆ ਕੌਮੀ ਪੱਧਰ ਦਾ ਪੁਰਸਕਾਰ

ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ: ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ 94 ਫੀਸਦੀ ਕਮੀ ਸਦਕਾ ਮਿਲਿਆ ਕੌਮੀ ਪੱਧਰ ਦਾ ਪੁਰਸਕਾਰ

hot news
ਚੰਡੀਗੜ੍ਹ, 10 ਅਪ੍ਰੈਲ:- ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਨੇ ਵਾਤਾਵਰਣ ਸ਼੍ਰੇਣੀ ਵਿੱਚ ਸਕੌਚ ਸਿਲਵਰ ਅੈਵਾਰਡ 2025 ਹਾਸਲ ਕੀਤਾ ਹੈ ਜਿਸ ਨਾਲ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਬਾਰੇ ਪੰਜਾਬ ਦੀ ਰਣਨੀਤੀ ਨੂੰ ਕੌਮੀ ਪੱਧਰ 'ਤੇ ਮਾਨਤਾ ਮਿਲੀ ਹੈ। ਉਨ੍ਹਾਂ ਨੇ ਇਸ ਪ੍ਰਾਪਤੀ ਦਾ ਸਿਹਰਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਸਬੰਧੀ ਨਿਰੰਤਰ ਯਤਨਾਂ ਨੂੰ ਦਿੱਤਾ। ਅੱਜ ਇੱਥੇ ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ. ਖੁੱਡੀਆਂ ਨੇ ਦੱਸਿਆ ਕਿ ਪੰਜਾਬ ਵਿੱਚ ਫਸਲੀ ਰਹਿੰਦ-ਖੂੰਹਦ ਸਾੜਨ ਦੀਆਂ ਘਟਨਾਵਾਂ ਵਿੱਚ 94 ਫੀਸਦੀ ਕਮੀ ਦਰਜ ਕੀਤੀ ਗਈ ਹੈ। ਇਹ ਘਟਨਾਵਾਂ ਸਾਲ 2020-21 ਵਿੱਚ 83,002 ਤੋਂ ਘੱਟ ਕੇ 2025-26 ਵਿੱਚ ਸਿਰਫ਼ 5,114 ਰਹਿ ਗਈਆਂ ਹਨ। ਖੇਤੀਬਾੜੀ ਮੰਤਰੀ ਨੇ ਪੀਪੀਸੀਬੀ ਅਤੇ ਪੰਜਾਬ ਦੇ ਕਿਸਾਨ ਭਾਈਚਾਰੇ ਦੀ ਸ਼ਲਾਘਾ ਕਰਦਿਆਂ ਕਿਹਾ, "ਇਹ ਅਵਾਰਡ ਪੰਜਾਬ ਦੇ ਕਿਸਾਨਾਂ ਦੀ ਦ੍ਰਿੜਤਾ ਅਤੇ ਸਾਡੇ ਪ੍ਰਸ਼ਾਸਨ ਦੀ ਦੂਰਅੰਦੇਸ਼ੀ ਸੋਚ ਦਾ ਪ...
ਪੰਜਾਬ ਦੇ ਹਰ ਨਾਗਰਿਕ ਲਈ ਸਿਹਤ ਸੇਵਾਵਾਂ; ‘ਸਿਹਤ ਕਾਰਡ’ ਲਈ ਉਮਰ, ਲਿੰਗ ਜਾਂ ਆਮਦਨ ਦੀ ਕੋਈ ਪਾਬੰਦੀ ਨਹੀਂ : ਡਾ. ਬਲਬੀਰ ਸਿੰਘ

ਪੰਜਾਬ ਦੇ ਹਰ ਨਾਗਰਿਕ ਲਈ ਸਿਹਤ ਸੇਵਾਵਾਂ; ‘ਸਿਹਤ ਕਾਰਡ’ ਲਈ ਉਮਰ, ਲਿੰਗ ਜਾਂ ਆਮਦਨ ਦੀ ਕੋਈ ਪਾਬੰਦੀ ਨਹੀਂ : ਡਾ. ਬਲਬੀਰ ਸਿੰਘ

hot news
ਚੰਡੀਗੜ੍ਹ, 10 ਅਪ੍ਰੈਲ:- ਸਿਹਤ ਐਮਰਜੈਂਸੀ ਅਕਸਰ ਬਿਨਾਂ ਕਿਸੇ ਅਗਾਊਂ ਸੂਚਨਾ ਦੇ ਆਉਂਦੀ ਹੈ, ਜਿਸ ਨਾਲ ਪਰਿਵਾਰਾਂ ਨੂੰ ਸਿਰਫ ਸਿਹਤ ਸਬੰਧੀ ਚਿੰਤਾਵਾਂ ਹੀ ਨਹੀਂ, ਸਗੋਂ ਇਲਾਜ ਦੇ ਖਰਚੇ ਦਾ ਭਾਰ ਵੀ ਝੱਲਣਾ ਪੈਂਦਾ ਹੈ। ਇਸ ਚੁਣੌਤੀ ਨਾਲ ਨਜਿੱਠਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦੀ ਸ਼ੁਰੂਆਤ ਕੀਤੀ, ਜਿਸ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਪੰਜਾਬ ਦੇ ਪਰਿਵਾਰ ਬਿਨਾਂ ਕਿਸੇ ਆਰਥਿਕ ਚਿੰਤਾ ਦੇ ਸਮੇਂ ਸਿਰ ਸਿਹਤ ਸੇਵਾਵਾਂ ਪ੍ਰਾਪਤ ਕਰ ਸਕਣ। ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ‘ਸਿਹਤ ਕਾਰਡ’ ਰਾਹੀਂ ਸਾਕਾਰ ਹੋ ਰਹੀ ਹੈ, ਜੋ ਰਾਜ ਭਰ ਵਿੱਚ ਪਰਿਵਾਰਾਂ ਨੂੰ ਆਰਥਿਕ ਸੁਰੱਖਿਆ ਦੇਣ ਦੇ ਨਾਲ ਨਾਲ ਵਿਸ਼ਵਾਸ ਵੀ ਪੈਦਾ ਕਰ ਰਹੀ ਹੈ। ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਵਿੱਚ ਚੱਲ ਰਹੇ ਵਿਆਪਕ ਰਜਿਸਟ੍ਰੇਸ਼ਨ ਅਭਿਆਨਾਂ ਰਾਹੀਂ ਹਰ ਰੋਜ਼ ਲਗਭਗ 50,000 ਸਿਹਤ ਕਾਰਡ ਜਾਰੀ ਕੀਤੇ ਜਾ ਰਹੇ ਹਨ। ਯੋਜਨਾ ਦੀ ਸਮਾਵੇਸ਼ੀ ਪ੍ਰਕਿਰਤੀ ਅਤੇ ਵਧਦੀ ਪਹੁੰਚ ਨੂੰ ਰੇਖਾਂਕਿਤ ਕਰਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ, “ਸਿਹਤ ਕਾਰਡ ਸਭ ਲਈ ਹੈ...
ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 20 ਕੈਡਿਟ ਐਨ.ਡੀ.ਏ. ਮੈਰਿਟ ਸੂਚੀ ਵਿੱਚ ਸ਼ਾਮਲ

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 20 ਕੈਡਿਟ ਐਨ.ਡੀ.ਏ. ਮੈਰਿਟ ਸੂਚੀ ਵਿੱਚ ਸ਼ਾਮਲ

hot news
ਚੰਡੀਗੜ੍ਹ, 10 ਅਪ੍ਰੈਲ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਮਾਣਮੱਤੇ ਟਰੈਕ-ਰਿਕਾਰਡ ਵਿੱਚ ਇੱਕ ਹੋਰ ਸ਼ਾਨਦਾਰ ਉਪਲਬਧੀ ਸ਼ਾਮਲ ਕਰਦਿਆਂ ਸੰਸਥਾ ਦੇ 20 ਕੈਡਿਟਾਂ ਨੇ ਸਰਵਿਸ ਸਿਲੈਕਸ਼ਨ ਬੋਰਡ (ਐਸਐਸਬੀ) ਇੰਟਰਵਿਊ ਨੂੰ ਸਫ਼ਲਤਾਪੂਰਵਕ ਪਾਸ ਕੀਤਾ ਹੈ ਅਤੇ ਜੂਨ 2026 ਵਿੱਚ ਸ਼ੁਰੂ ਹੋਣ ਵਾਲੇ ਵੱਕਾਰੀ ਨੈਸ਼ਨਲ ਡਿਫੈਂਸ ਅਕੈਡਮੀ (ਐਨਡੀਏ)-156 ਕੋਰਸ ਲਈ ਅੰਤਿਮ ਮੈਰਿਟ ਸੂਚੀ ਵਿੱਚ ਸਥਾਨ ਪ੍ਰਾਪਤ ਕੀਤਾ ਹੈ। ਮੋਹਾਲੀ ਦੇ ਕੈਡਿਟ ਅਭੀਸ਼ ਨੇ ਆਲ ਇੰਡੀਆ ਪੱਧਰ 'ਤੇ ਚੌਥਾ ਰੈਂਕ ਪ੍ਰਾਪਤ ਕੀਤਾ ਹੈ, ਜਦੋਂਕਿ ਮਾਲੇਰਕੋਟਲਾ ਦੇ ਕੈਡਿਟ ਗੁਰਕਰਨਜੀਤ ਸਿੰਘ ਨੇ 12ਵਾਂ ਰੈਂਕ ਪ੍ਰਾਪਤ ਕੀਤਾ ਹੈ। ਇਸ ਤਰ੍ਹਾਂ ਇੰਸਟੀਚਿਊਟ ਦੇ ਕੁੱਲ ਪੰਜ ਕੈਡਿਟਾਂ ਨੇ ਕੌਮੀ ਮੈਰਿਟ ਸੂਚੀ ਦੇ ਸਿਖਰਲੇ 100 ਸਥਾਨਾਂ ਵਿੱਚ ਆਪਣੀ ਜਗ੍ਹਾ ਬਣਾਈ ਹੈ। ਚੁਣੇ ਗਏ ਕੈਡਿਟਾਂ ਨੂੰ ਹੁਣ ਨੈਸ਼ਨਲ ਡਿਫੈਂਸ ਅਕੈਡਮੀ, ਖੜਕਵਾਸਲਾ ਤੋਂ ਆਪਣੇ ਜੁਆਇਨਿੰਗ ਲੈਟਰਾਂ ਦੀ ਉਡੀਕ ਹੈ। ਪੰਜਾਬ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਸ੍ਰੀ ਅਮਨ ਅਰੋੜਾ ਨੇ ਇਸ ਪ੍ਰਾਪਤੀ ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ...
ਬੱਚਿਆਂ ਦੇ ਪੁਨਰਵਾਸ ਅਤੇ ਪਰਿਵਾਰ ਨਾਲ ਮੁੜ ਜੋੜਨ ਦੀ ਪ੍ਰਕਿਰਿਆ ਹੋਵੇਗੀ ਹੋਰ ਮਜ਼ਬੂਤ : ਡਾ. ਬਲਜੀਤ ਕੌਰ

ਬੱਚਿਆਂ ਦੇ ਪੁਨਰਵਾਸ ਅਤੇ ਪਰਿਵਾਰ ਨਾਲ ਮੁੜ ਜੋੜਨ ਦੀ ਪ੍ਰਕਿਰਿਆ ਹੋਵੇਗੀ ਹੋਰ ਮਜ਼ਬੂਤ : ਡਾ. ਬਲਜੀਤ ਕੌਰ

hot news, Politics
ਚੰਡੀਗੜ੍ਹ, 10 ਅਪ੍ਰੈਲ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ  ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲੋੜਵੰਦ ਅਤੇ ਵਿਸ਼ੇਸ਼ ਜ਼ਰੂਰਤਾਂ ਵਾਲੇ ਬੱਚਿਆਂ ਦੀ ਭਲਾਈ ਲਈ ਇਕ ਹੋਰ ਮਨੁੱਖਤਾ-ਪੂਰਣ ਅਤੇ ਬਾਲ ਹਿਤੈਸ਼ੀ ਕਦਮ ਚੁੱਕਿਆ ਗਿਆ ਹੈ। ਬੱਚਿਆਂ ਲਈ ਗੱਲਬਾਤ ਦੀ ਸਹੂਲਤ ਯਕੀਨੀ ਬਣਾਉਣ ਅਤੇ ਭਾਸ਼ਾ ਸਬੰਧੀ ਮੁਸ਼ਕਲਾਂ ਨੂੰ ਦੂਰ ਕਰਨ ਲਈ 42 ਸਪੈਸ਼ਲ ਐਜੁਕੇਟਰ, 01 ਸਾਈਨ ਲੈਂਗਵੇਜ ਇੰਟਰਪ੍ਰੇਟਰ ਅਤੇ 48 ਅਨੁਵਾਦਕ ਪੈਨਲ ‘ਤੇ ਸ਼ਾਮਲ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਵਿਸ਼ੇਸ਼ ਜ਼ਰੂਰਤਾਂ ਵਾਲੇ ਬੱਚਿਆਂ ਨੂੰ ਅਕਸਰ ਆਪਣੀਆਂ ਭਾਵਨਾਵਾਂ ਅਤੇ ਸਮੱਸਿਆਵਾਂ ਬਿਆਨ ਕਰਨ ਵਿੱਚ ਮੁਸ਼ਕਲ ਆਉਂਦੀ ਹੈ, ਜਿਸ ਕਾਰਨ ਉਨ੍ਹਾਂ ਦੀ ਸੰਭਾਲ ਅਤੇ ਪੁਨਰਵਾਸ ਦੀ ਪ੍ਰਕਿਰਿਆ ਪ੍ਰਭਾਵਿਤ ਹੁੰਦੀ ਹੈ। ਹੁਣ ਇਹ ਮਾਹਿਰ ਬੱਚਿਆਂ ਅਤੇ ਚਾਈਲਡ ਭਲਾਈ ਅਥਾਰਟੀਆਂ ਵਿਚਕਾਰ ਸੰਚਾਰ ਨੂੰ ਆਸਾਨ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਸਪੈਸ਼ਲ ਐਜੁਕੇਟਰ, ਸਾਈਨ ਲੈਂਗਵੇਜ ਇੰਟਰਪ੍ਰੇਟਰ ਅਤੇ ਅਨੁਵਾਦਕ...
ਪਿੰਡ ਬੀਂਬੜ ਵਿਖੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ 90 ਪ੍ਰਾਪਰਟੀ ਕਾਰਡ ਸੌਂਪੇ

ਪਿੰਡ ਬੀਂਬੜ ਵਿਖੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ 90 ਪ੍ਰਾਪਰਟੀ ਕਾਰਡ ਸੌਂਪੇ

hot news
ਭਵਾਨੀਗੜ੍ਹ, 09 ਅਪ੍ਰੈਲ ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਪਿੰਡ ਬੀਂਬੜ ਵਿਖੇ ਵਿਸ਼ੇਸ਼ ਸਮਾਗਮ ਦੌਰਾਨ ਮੇਰਾ ਘਰ ਮੇਰੇ ਨਾਮ ਸਕੀਮ ਤਹਿਤ ਮਾਲਕੀ ਦੇ 90 ਪ੍ਰਾਪਰਟੀ ਕਾਰਡ ਲਾਭਪਾਤਰੀਆਂ ਨੂੰ ਸੌਂਪੇ ਗਏ। ਇਸ ਮੌਕੇ ਪਿੰਡ ਵਾਸੀਆਂ ਵਿੱਚ ਖੁਸ਼ੀ ਦਾ ਮਾਹੌਲ ਵੇਖਣ ਨੂੰ ਮਿਲਿਆ ਅਤੇ ਲੋਕਾਂ ਨੇ ਸਰਕਾਰ ਦੇ ਇਸ ਉਪਰਾਲੇ ਦੀ ਖੁੱਲ੍ਹ ਕੇ ਸਾਰਾਹਨਾ ਕੀਤੀ। ਵਿਧਾਇਕ ਭਰਾਜ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਸਰਕਾਰ ਵੱਲੋਂ “ਹਰ ਇੱਕ ਨੂੰ ਮਾਲਕੀ ਹੱਕ” ਦੇ ਸਿਧਾਂਤ 'ਤੇ ਕੰਮ ਕੀਤਾ ਜਾ ਰਿਹਾ ਹੈ, ਤਾਂ ਜੋ ਕੋਈ ਵੀ ਪਰਿਵਾਰ ਆਪਣੇ ਘਰ ਜਾਂ ਪਲਾਟ ਉੱਤੇ ਕਾਨੂੰਨੀ ਹੱਕ ਤੋਂ ਵਾਂਝਾ ਨਾ ਰਹੇ। ਉਨ੍ਹਾਂ ਦੱਸਿਆ ਕਿ ਕਈ ਪਰਿਵਾਰ ਸਾਲਾਂ ਤੋਂ ਇਨ੍ਹਾਂ ਪਲਾਟਾਂ 'ਤੇ ਰਹਿ ਰਹੇ ਸਨ ਪਰ ਮਾਲਕੀ ਦੇ ਦਸਤਾਵੇਜ਼ ਨਾ ਹੋਣ ਕਾਰਨ ਉਨ੍ਹਾਂ ਨੂੰ ਵੱਖ ਵੱਖ ਸਹੂਲਤਾਂ ਤੋਂ ਵਾਂਝਾ ਰਹਿਣਾ ਪੈਂਦਾ ਸੀ। ਹੁਣ ਇਹ ਕਾਰਡ ਮਿਲਣ ਨਾਲ ਉਨ੍ਹਾਂ ਦੀਆਂ ਮੁਸ਼ਕਲਾਂ ਦੂਰ ਹੋਣਗੀਆਂ। ਉਨ੍ਹਾਂ ਹੋਰ ਕਿਹਾ ਕਿ ਇਹ ਪਹਿਲ ਸਿਰਫ਼ ਕਾਗਜ਼ੀ ਕਾਰਵਾਈ ਨਹੀਂ, ਸਗੋਂ ਗਰੀਬ ਅਤੇ ਮੱਧ ਵਰਗ ਦੇ ਪਰਿਵਾਰਾਂ ਨੂੰ ਮਜ਼ਬੂਤ ਕਰਨ ਵੱਲ ਇੱਕ...
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਘੱਗਰ ਦਰਿਆ ਦੇ ਕਿਨਾਰਿਆਂ ਦੀ ਮਜ਼ਬੂਤੀ ਲਈ ਚੱਲ ਰਹੇ ਕਾਰਜਾਂ ਦਾ ਲਿਆ ਜਾਇਜ਼ਾ

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਘੱਗਰ ਦਰਿਆ ਦੇ ਕਿਨਾਰਿਆਂ ਦੀ ਮਜ਼ਬੂਤੀ ਲਈ ਚੱਲ ਰਹੇ ਕਾਰਜਾਂ ਦਾ ਲਿਆ ਜਾਇਜ਼ਾ

hot news
ਮੂਨਕ/ ਖਨੌਰੀ, 10 ਅਪ੍ਰੈਲ  ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਹੜ੍ਹਾਂ ਤੋਂ ਬਚਾਅ ਅਤੇ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵੱਡੇ ਪੱਧਰ 'ਤੇ ਯਤਨ ਕੀਤੇ ਜਾ ਰਹੇ ਹਨ। ਇਸ ਤਹਿਤ ਘੱਗਰ ਦਰਿਆ ਦੇ ਕਿਨਾਰਿਆਂ ਨੂੰ ਮਜ਼ਬੂਤ ਕਰਨ ਲਈ ਕਰੀਬ 12.42 ਕਰੋੜ ਰੁਪਏ ਦੀ ਲਾਗਤ ਨਾਲ ਵਿਸ਼ੇਸ਼ ਪ੍ਰੋਜੈਕਟ ਲਾਗੂ ਕੀਤਾ ਗਿਆ ਹੈ। ਇਸ ਸਬੰਧੀ ਚੱਲ ਰਹੇ ਕਾਰਜਾਂ ਦਾ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਮਕਰੌੜ ਸਾਹਿਬ ਵਿਖੇ ਜਾਇਜ਼ਾ ਲਿਆ ਗਿਆ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਅਧੀਨ ਪਿੰਡ ਅੰਦਾਨਾ ਵਿਖੇ 01.83 ਕਰੋੜ ਰੁਪਏ ਦੀ ਲਾਗਤ ਨਾਲ ਪੁਲ ਦੇ ਨੇੜੇ ਪੱਥਰਾਂ ਦੇ ਨਾਲ ਦਰਿਆ ਦੇ ਕਿਨਾਰਿਆਂ ਨੂੰ ਮਜ਼ਬੂਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਮਕਰੌੜ ਸਾਹਿਬ ਤੋਂ ਕੜੈਲ ਤੱਕ 06.46 ਕਰੋੜ ਰੁਪਏ ਦੀ ਲਾਗਤ ਨਾਲ ਅਤੇ ਖਨੌਰੀ ਤੋਂ ਮਕਰੌੜ ਸਾਹਿਬ ਤੱਕ 04.13 ਕਰੋੜ ਰੁਪਏ ਦੀ ਲਾਗਤ ਨਾਲ ਘੱਗਰ ਦਰਿਆ ਦੇ ਕਿਨਾਰਿਆਂ ਦੀ ਮਜ਼ਬੂਤੀ ਦਾ ਕੰਮ ਕੀਤਾ ਜਾ ਰਿਹਾ ਹੈ। ਇਨ੍ਹਾਂ ਸਾਰਿਆਂ ਪ੍ਰੋਜੈਕਟਾਂ ਤਹਿਤ ਕੁੱਲ ਕਰੀਬ 42 ਕਿਲੋਮੀਟਰ ਲੰਬੇ ਹਿੱਸੇ ਵਿੱਚ ਦਰਿਆ ਦੇ ਕਿਨਾਰਿਆਂ ਨੂੰ ਹੋਰ ਮਜ਼ਬੂ...
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਪਿੰਡ ਤੁੰਗਾਂ ਤੇ ਉਭਾਵਾਲ ਵਿੱਚ 75.06 ਲੱਖ ਰੁਪਏ ਦੇ ਵਿਕਾਸ ਪ੍ਰੋਜੈਕਟ ਲੋਕ ਅਰਪਿਤ; ਵੱਖ-ਵੱਖ ਸੰਸਥਾਵਾਂ ਨੂੰ ਗ੍ਰਾਂਟਾਂ ਦੇ ਚੈੱਕ ਵੰਡੇ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਪਿੰਡ ਤੁੰਗਾਂ ਤੇ ਉਭਾਵਾਲ ਵਿੱਚ 75.06 ਲੱਖ ਰੁਪਏ ਦੇ ਵਿਕਾਸ ਪ੍ਰੋਜੈਕਟ ਲੋਕ ਅਰਪਿਤ; ਵੱਖ-ਵੱਖ ਸੰਸਥਾਵਾਂ ਨੂੰ ਗ੍ਰਾਂਟਾਂ ਦੇ ਚੈੱਕ ਵੰਡੇ

hot news
ਸੰਗਰੂਰ, 10 ਅਪ੍ਰੈਲ: ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਹਲਕੇ ਦੇ ਪਿੰਡ ਤੁੰਗਾਂ ਅਤੇ ਉਭਾਵਾਲ ਵਿਖੇ ਕੁੱਲ 75.06 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਵੱਖ-ਵੱਖ ਵਿਕਾਸ ਕਾਰਜਾਂ ਨੂੰ ਲੋਕ ਅਰਪਿਤ ਕੀਤਾ ਅਤੇ ਕਈ ਸਮਾਜਿਕ ਤੇ ਧਾਰਮਿਕ ਸੰਸਥਾਵਾਂ ਨੂੰ ਗ੍ਰਾਂਟਾਂ ਦੇ ਚੈੱਕ ਵੀ ਵੰਡੇ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੀ ਬੁਨਿਆਦੀ ਢਾਂਚਾਗਤ ਸੁਵਿਧਾਵਾਂ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ ਅਤੇ ਹਰ ਪਿੰਡ ਨੂੰ ਵਿਕਾਸ ਦੀ ਮੁੱਖ ਧਾਰਾ ਨਾਲ ਜੋੜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿੱਖਿਆ, ਖੇਡਾਂ ਅਤੇ ਸਮਾਜਿਕ ਢਾਂਚੇ ਦੇ ਵਿਕਾਸ 'ਤੇ ਖਾਸ ਧਿਆਨ ਦਿੱਤਾ ਜਾ ਰਿਹਾ ਹੈ ਤਾਂ ਜੋ ਨੌਜਵਾਨ ਪੀੜ੍ਹੀ ਨੂੰ ਵਧੀਆ ਮੌਕੇ ਪ੍ਰਦਾਨ ਕੀਤੇ ਜਾ ਸਕਣ। ਪਿੰਡ ਤੁੰਗਾਂ ਵਿਖੇ ਕੈਬਨਿਟ ਮੰਤਰੀ ਨੇ 32.56 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਸਕੂਲ ਦੇ ਨਵੇਂ ਕਮਰੇ ਲੋਕ ਅਰਪਿਤ ਕੀਤੇ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਨੂੰ ਵੀ ਗ੍ਰਾ...
ਸੰਧਵਾਂ ਵੱਲੋਂ ਕਿਸਾਨ ਸਿਖਲਾਈ ਕੈਂਪ ਦੌਰਾਨ ਨਵੀਨਤਮ ਖੇਤੀ ਤਕਨੀਕਾਂ ਨੂੰ ਅਪਣਾਉਣ ਦਾ ਸੱਦਾ

ਸੰਧਵਾਂ ਵੱਲੋਂ ਕਿਸਾਨ ਸਿਖਲਾਈ ਕੈਂਪ ਦੌਰਾਨ ਨਵੀਨਤਮ ਖੇਤੀ ਤਕਨੀਕਾਂ ਨੂੰ ਅਪਣਾਉਣ ਦਾ ਸੱਦਾ

hot news
ਫ਼ਰੀਦਕੋਟ, 10 ਅਪ੍ਰੈਲ ਖੇਤੀਬਾੜੀ ਵਿਭਾਗ ਫਰੀਦਕੋਟ ਵੱਲੋਂ ਅੱਜ ਆਤਮਾ ਸਕੀਮ ਦੇ ਸਹਿਯੋਗ ਨਾਲ ਮਾਡਲ ਖੇਤੀਬਾੜੀ ਫਾਰਮ ਸਰਕੂਲਰ ਰੋਡ ਫ਼ਰੀਦਕੋਟ ਵਿਖੇ ਸਾਉਣੀ ਦੀਆਂ ਫਸਲਾਂ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਕੈਂਪ ਦਾ ਉਦਘਾਟਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਫ਼ਰੀਦਕੋਟ ਮੈਡਮ ਪੂਨਮਦੀਪ ਕੌਰ ਅਤੇ ਡਾ. ਅਰੁਣ ਕੁਮਾਰ ਸੰਯੁਕਤ ਡਾਇਰੈਕਟਰ (ਹਾਈਫੋਲੋਜੀ), ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ। ਸਪੀਕਰ ਸ. ਸੰਧਵਾਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਦੀ ਅਰਥਵਿਵਸਥਾ ਦਾ ਮੂਲ ਆਧਾਰ ਕਿਸਾਨ ਹਨ ਅਤੇ ਉਨ੍ਹਾਂ ਦੀ ਤਰੱਕੀ ਲਈ ਆਧੁਨਿਕ ਅਤੇ ਵਿਗਿਆਨਕ ਖੇਤੀ ਨੂੰ ਅਪਣਾਉਣਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਨਵੀਂ ਤਕਨੀਕਾਂ ਨਾਲ ਜੋੜਨ ਅਤੇ ਉਨ੍ਹਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਸਿਖਲਾਈ ਕੈਂਪ ਕਿਸਾਨਾਂ ਲਈ ਬਹੁਤ ਲਾਭਦਾਇਕ ਸਾਬਤ ਹੋ ਰਹੇ ...
ਓਐਸਡੀ ਸੁਖਵੀਰ ਸਿੰਘ ਦੀ ਮੌਜੂਦਗੀ ‘ਚ ਵੱਡੀ ਗਿਣਤੀ ਲੋਕ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਲ

ਓਐਸਡੀ ਸੁਖਵੀਰ ਸਿੰਘ ਦੀ ਮੌਜੂਦਗੀ ‘ਚ ਵੱਡੀ ਗਿਣਤੀ ਲੋਕ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਲ

hot news
ਧੂਰੀ, 9 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓਐਸਡੀ ਸੁਖਵੀਰ ਸਿੰਘ ਦੀ ਮੌਜੂਦਗੀ ਵਿੱਚ ਅੱਜ ਵੱਡੀ ਗਿਣਤੀ ਲੋਕ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਇਸ ਮੌਕੇ ਪਾਰਟੀ ਆਗੂਆਂ ਅਤੇ ਵਰਕਰਾਂ ਵੱਲੋਂ ਨਵੇਂ ਸ਼ਾਮਲ ਹੋਏ ਮੈਂਬਰਾਂ ਦਾ ਤਹਿ ਦਿਲੋਂ ਸਵਾਗਤ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਓਐਸਡੀ ਸੁਖਵੀਰ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਭਲਾਈ ਯੋਜਨਾਵਾਂ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਵਰਗਾਂ ਦੇ ਲੋਕ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਲੋਕਾਂ ਨੂੰ ਇਮਾਨਦਾਰ ਅਤੇ ਪਾਰਦਰਸ਼ੀ ਸਰਕਾਰ ਦੇਣ ਦੇ ਯਤਨਾਂ ਨੂੰ ਵੱਡਾ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਹਰੇਕ ਵਰਕਰ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਉਨ੍ਹਾਂ ਨੂੰ ਪਾਰਟੀ ਵਿੱਚ ਯੋਗ ਮੌਕੇ ਪ੍ਰਦਾਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਹਰ ਵਰਕਰ ਦੀ ਭੂਮਿਕਾ ਮਹੱਤਵਪੂਰਨ ਹੈ। ਓਐਸਡੀ ਸੁਖਵੀਰ ਸਿੰਘ ਨੇ ਨਵੇਂ ਸ਼ਾਮਲ ਹੋਏ ਮੈਂਬਰਾਂ ਨੂੰ ਭਰੋਸਾ ਦਿਵਾਇਆ ਕਿ ਉਹ ਲੋਕ ਸੇਵਾ ਨੂੰ ਆਪਣਾ ਮੁੱਖ ...