ਐਸ.ਸੀ.ਕਮਿਸਨ ਦੇ ਹੁਕਮ ਦੀ ਪਾਲਣਾ ਨਾ ਕਰਨ ਵਾਲੇ ਐਸ.ਪੀ ਖਿਲਾਫ਼ ਕਾਰਵਾਈ ਲਈ ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਦੇ ਗ੍ਰਹਿ ਸਕੱਤਰ ਅਤੇ ਡੀ.ਜੀ.ਪੀ. ਨੂੰ ਲਿਖਿਆ ਪੱਤਰ
ਚੰਡੀਗੜ੍ਹ, 9 ਅਪ੍ਰੈਲ:
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਰਾਜ ਦੇ ਗ੍ਰਹਿ ਸਕੱਤਰ ਪੰਜਾਬ ਅਤੇ ਡੀ.ਜੀ.ਪੀ. ਨੂੰ ਪੱਤਰ ਲਿਖ ਕੇ ਪੁਲਿਸ ਦੇ ਇਕ ਐਸ.ਪੀ. ਰੈਂਕ ਦੇ ਅਧਿਕਾਰੀ ਵਲੋਂ ਕਮਿਸ਼ਨ ਦੇ ਹੁਕਮ ਦੀ ਪਾਲਣਾ ਨਾ ਕਰਨ ਦੇ ਮਾਮਲੇ ਵਿਚ ਨਿਯਮਾਂ ਅਨੁਸਾਰ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਧਰਮ ਚੰਦ ਪੁੱਤਰ ਕਰਤਾ ਰਾਮ ਪਿੰਡ ਝੂੰਗੀਆਂ ਤਹਿ.ਬਲਾਚੌਰ, ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਤੋਂ ਸ਼ਿਕਾਇਤ ਨੰ: ਕ(ਗ) 113/25 ਪ੍ਰਾਪਤ ਹੋਈ ਸੀ ਜਿਸ ਵਿੱਚ ਜਾਤੀ ਸਬੰਧੀ ਅਪਸ਼ਬਦ ਬੋਲਣ , ਕੁੱਟਮਾਰ ਕਰਨ,ਬੇਪੱਤ ਕਰਨ, ਘਰ ਤੇ ਹਮਲਾ ਅਤੇ ਤੇਜਧਾਰ ਹਥਿਆਰ ਨਾਲ ਵਾਰ ਕਰਕੇ ਅਤੇ ਝੂਠੇ ਪਰਚਾ ਕੈਂਸਲ ਕਰਵਾਉਣ ਬਾਰੇ ਇਨਸਾਫ਼ ਦਿਵਾਉਣ ਦੀ ਮੰਗ ਕੀਤੀ ਗਈ ਸੀ।
ਬੁਲਾਰੇ ਨੇ ਦੱਸਿਆ ਕਿ ਕਮਿਸ਼ਨ ਵੱਲੋਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਐਕਟ-2004' ਦੀ ਧਾਰਾ 10 ਤਹਿਤ ਪ੍ਰਦਾਨ ਸ਼ਕਤੀਆਂ ਦੇ ਸਨਮੁੱਖ ਇਸ ਸ਼ਿਕਾਇਤ ਦੀ ਪੜਤਾਲ ਆਰੰਭ ਕਰ ਦਿੱਤੀ। ਜਿਸ ਸ...








