Tuesday, October 20
Shadow

hot news

ਗੈਂਗਸਟਰਾਂ ‘ਤੇ ਵਾਰ ਦਾ 134ਵਾਂ ਦਿਨ: ਪੰਜਾਬ ਪੁਲਿਸ ਵੱਲੋਂ 526 ਥਾਈਂ ਛਾਪੇਮਾਰੀ; 272 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 134ਵਾਂ ਦਿਨ: ਪੰਜਾਬ ਪੁਲਿਸ ਵੱਲੋਂ 526 ਥਾਈਂ ਛਾਪੇਮਾਰੀ; 272 ਗ੍ਰਿਫ਼ਤਾਰ

Crime, hot news
ਚੰਡੀਗੜ੍ਹ, 3 ਜੂਨ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 134ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 526 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 134ਵੇਂ ਦਿਨ ਪੁਲਿਸ ਟੀਮਾਂ ਨੇ ਸੱਤ ਹਥਿਆਰਾਂ ਸਮੇਤ 272 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 33,612 ਹੋ ਗਈਆਂ। ਇਸ ਤੋਂ ਇਲਾਵਾ 65 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 20 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨ...
1,30,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

1,30,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

Crime, hot news
ਚੰਡੀਗੜ੍ਹ, 3 ਜੂਨ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਸੀ.ਆਈ.ਏ. ਸਟਾਫ ਜ਼ਿਲ੍ਹਾ ਫਿਰੋਜ਼ਪੁਰ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ ਗੁਰਜੀਤ ਸਿੰਘ ਉਰਫ਼ ਗੋਲਡੀ ਨੂੰ 1,30,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਿੰਡ ਨੌਰੰਗ ਕੇ ਲੇਲੀ ਜ਼ਿਲ੍ਹਾ ਫਿਰੋਜ਼ਪੁਰ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਪਸ਼ੂਆਂ ਦੀ ਖਰੀਦੋ-ਫਰੋਖ਼ਤ ਦਾ ਕਾਰੋਬਾਰ ਕਰਦਾ ਹੈ ਅਤੇ ਉਸ ਦੇ ਰਿਸ਼ਤੇਦਾਰ ਖ਼ਿਲਾਫ਼ ਸੀਆਈਏ ਵੱਲੋਂ ਫਿਰੋਜ਼ਪੁਰ ਛਾਉਣੀ ਵਿਖੇ ਕੇਸ ਦਰਜ ਕੀਤਾ ਗਿਆ ਸੀ। ਇਸ ਸਬੰਧ ਵਿੱਚ ਦੋਸ਼ੀ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਸ਼ਿਕਾਇਤਕਰਤਾ ਨੂੰ ਮਿਲਿਆ ਅਤੇ ਧਮਕੀ ਦਿੱਤੀ ਕਿ ਇਸ ਮਾਮਲੇ ਵਿੱਚ ਉਸਦੇ ਰਿਸ਼ਤੇਦਾਰ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਦੋਸ਼ੀ ਏ.ਐਸ.ਆਈ. ਗੁਰਜੀ...
ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

hot news
ਚੰਡੀਗੜ੍ਹ/ਲੁਧਿਆਣਾ 03 ਜੂਨ 2026: ਪੰਜਾਬ ਪੁਲਿਸ ਨਾਗਰਿਕਾਂ ਅਤੇ ਕਾਨੂੰਨ ਲਾਗੂ ਕਰਨ ਵਾਲੇ ਤੰਤਰ ਵਿਚਕਾਰ ਭਰੋਸੇ ਨੂੰ ਹੋਰ ਮਜ਼ਬੂਤ ਕਰਦਿਆਂ ਪੂਰੇ ਸੂਬੇ ਵਿੱਚ ਸੁਰੱਖਿਅਤ ਮਾਹੌਲ ਯਕੀਨੀ ਬਣਾਉਣ ਲਈ ਆਧੁਨਿਕ ਪੁਲਿਸਿੰਗ ਦੇ ਨਵੇਂ ਮਾਪਦੰਡ ਸਥਾਪਤ ਕਰ ਰਹੀ ਹੈ। ਪੰਜਾਬ ਦੀ ਉਦਯੋਗਿਕ ਰਾਜਧਾਨੀ ਲੁਧਿਆਣਾ, ਲੋਕ-ਕੇਂਦਰਿਤ ਪੁਲਿਸਿੰਗ ਮਾਡਲ ਦੀ ਇੱਕ ਪ੍ਰਮੁੱਖ ਮਿਸਾਲ ਵਜੋਂ ਉੱਭਰਿਆ ਹੈ; ਜਿੱਥੇ ਉਦਯੋਗਪਤੀਆਂ ਅਤੇ ਆਮ ਨਾਗਰਿਕਾਂ ਨੇ ਪੁਲਿਸਿੰਗ, ਭਾਈਚਾਰਕ ਸ਼ਮੂਲੀਅਤ ਅਤੇ ਅਪਰਾਧ ਰੋਕਥਾਮ ਲਈ ਕੀਤੀਆਂ ਪਹਿਲਕਦਮੀਆਂ ਵਿੱਚ ਆਏ ਸਕਾਰਾਤਮਕ ਬਦਲਾਅ ਦੀ ਖੁੱਲ੍ਹ ਕੇ ਸ਼ਲਾਘਾ ਕੀਤੀ ਹੈ। ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਦੀ ਅਗਵਾਈ ਹੇਠ ਪੰਜਾਬ ਪੁਲਿਸ ਨੇ ਅਪਰਾਧ-ਮੁਕਤ ਮਾਹੌਲ ਯਕੀਨੀ ਬਣਾਉਣ ਲਈ ਆਪਣੇ ਯਤਨਾਂ ਨੂੰ ਹੋਰ ਤੇਜ਼ ਕੀਤਾ ਹੈ, ਜਿਸ ਸਦਕਾ ਸਮਾਜ ਦੇ ਵੱਖ-ਵੱਖ ਵਰਗਾਂ ਵੱਲੋਂ ਪੁਲਿਸ ਨੂੰ ਸਰਾਹਨਾ ਮਿਲ ਰਹੀ ਹੈ। ਅਪਰਾਧੀਆਂ ਵਿਰੁੱਧ ਤੁਰੰਤ ਕਾਰਵਾਈ ਤੋਂ ਲੈ ਕੇ ਭਾਈਚਾਰਕ ਪੁਲਿਸਿੰਗ ਨੂੰ ਮਜ਼ਬੂਤ ਕਰਨ ਤੱਕ, ਪੁਲਿਸ ਬਲ ਨੇ ਲੋਕਾਂ ਦਾ ਵਿਸ਼ਵਾਸ ਜਿੱਤਣ ਅਤੇ ਨਾਗਰਿਕਾ...
ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ; ਨਿੱਜੀ ਹਸਪਤਾਲਾਂ ਵਿੱਚ 17 ਹੋਰ ਇਲਾਜਾਂ ਨੂੰ ਮਨਜ਼ੂਰੀ, ਇਕੱਲੇ ਰਹਿਣ ਵਾਲੇ ਵਿਅਕਤੀਆਂ ਨੂੰ ਵੀ ਮਿਲੇਗਾ ਕੈਸ਼ਲੈੱਸ ਇਲਾਜ

ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ; ਨਿੱਜੀ ਹਸਪਤਾਲਾਂ ਵਿੱਚ 17 ਹੋਰ ਇਲਾਜਾਂ ਨੂੰ ਮਨਜ਼ੂਰੀ, ਇਕੱਲੇ ਰਹਿਣ ਵਾਲੇ ਵਿਅਕਤੀਆਂ ਨੂੰ ਵੀ ਮਿਲੇਗਾ ਕੈਸ਼ਲੈੱਸ ਇਲਾਜ

hot news
ਚੰਡੀਗੜ੍ਹ, 3 ਜੂਨ:  ਲੋਕਾਂ ਤੱਕ ਸਿਹਤ ਸੇਵਾਵਾਂ ਨੂੰ ਹੋਰ ਬਿਹਤਰ ਢੰਗ ਨਾਲ ਪਹੁੰਚਾਉਣ ਅਤੇ ਸਰਕਾਰੀ ਹਸਪਤਾਲਾਂ ਉੱਤੇ ਵਧ ਰਹੇ ਬੋਝ ਨੂੰ ਘਟਾਉਣ ਦੀ ਦਿਸ਼ਾ ਵਿੱਚ ਵੱਡਾ ਕਦਮ ਚੁੱਕਦਿਆਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ 17 ਹੋਰ ਮੈਡੀਕਲ ਪ੍ਰਕਿਰਿਆਵਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਦੇ ਨਾਲ ਹੀ ਯੋਜਨਾ ਦਾ ਦਾਇਰਾ ਵਧਾ ਕੇ ਇਕੱਲੇ ਰਹਿਣ ਵਾਲੇ ਵਿਅਕਤੀਆਂ ਨੂੰ ਵੀ ਇਸ ਵਿੱਚ ਸ਼ਾਮਲ ਕੀਤਾ ਗਿਆ ਹੈ। ਇਹ ਫ਼ੈਸਲਾ ਰਾਜ ਦੀ ਸਿਹਤ ਬੀਮਾ ਯੋਜਨਾ ਦੇ ਵਿਸਥਾਰ ਵੱਲ ਇੱਕ ਮਹੱਤਵਪੂਰਨ ਕਦਮ ਮੰਨਿਆ ਜਾ ਰਿਹਾ ਹੈ। ਪੰਜਾਬ ਦੇ ਅਣਗਿਣਤ ਪਰਿਵਾਰਾਂ ਲਈ ਹਸਪਤਾਲ ਜਾਣਾ ਅਕਸਰ ਲੰਬੀਆਂ ਕਤਾਰਾਂ, ਭੀੜ-ਭੜੱਕੇ ਵਾਲੇ ਵਾਰਡਾਂ ਅਤੇ ਇਲਾਜ ਲਈ ਲੰਬੀ ਉਡੀਕ ਕਰਨਾ  ਮੰਨਿਆ ਜਾਂਦਾ ਹੈ। ਇਸ ਬੋਝ ਨੂੰ ਘਟਾਉਣ ਦੇ ਉਦੇਸ਼ ਨਾਲ ਰਾਜ ਸਰਕਾਰ ਨੇ ਸਿਹਤ ਸੇਵਾਵਾਂ ਤੱਕ ਪਹੁੰਚ ਨੂੰ ਹੋਰ ਵਸੀਹ ਬਣਾਉਂਦਿਆਂ ਉਨ੍ਹਾਂ 17 ਮੈਡੀਕਲ ਪ੍ਰਕਿਰਿਆਵਾਂ ਨੂੰ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਕਰਵਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ, ਜੋ ਪਹਿਲਾਂ ਸਿਰਫ਼ ਸਰਕਾਰੀ ਹਸਪਤਾਲਾ...
ਡੀਜੀਪੀ ਗੌਰਵ ਯਾਦਵ ਵੱਲੋਂ ਫੀਲਡ ਯੂਨਿਟਾਂ ਨੂੰ ਸੂਬੇ ਭਰ ਵਿੱਚ ਪੁਲਿਸ ਦੀ ਮੌਜੂਦਗੀ ਅਤੇ ਗਸ਼ਤ ਵਧਾਉਣ ਦੇ ਨਿਰਦੇਸ਼

ਡੀਜੀਪੀ ਗੌਰਵ ਯਾਦਵ ਵੱਲੋਂ ਫੀਲਡ ਯੂਨਿਟਾਂ ਨੂੰ ਸੂਬੇ ਭਰ ਵਿੱਚ ਪੁਲਿਸ ਦੀ ਮੌਜੂਦਗੀ ਅਤੇ ਗਸ਼ਤ ਵਧਾਉਣ ਦੇ ਨਿਰਦੇਸ਼

hot news
ਚੰਡੀਗੜ•, 2 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਸੁਰੱਖਿਅਤ ਮਾਹੌਲ ਯਕੀਨੀ ਬਣਾਉਣ ਦੇ ਮੱਦੇਨਜ਼ਰ ਵੱਡੇ ਯਤਨ ਕਰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਸਾਰੀਆਂ ਫੀਲਡ ਯੂਨਿਟਾਂ ਨੂੰ ਪੁਲਿਸ ਦੀ ਮੌਜੂਦਗੀ ਵਧਾਉਣ ਅਤੇ ਪੁਲਿਸ ਦੀ ਗਸ਼ਤ ਨੂੰ ਰਣਨੀਤਕ ਨਾਕਿਆਂ, ਮੋਬਾਈਲ ਗਸ਼ਤ, ਵਾਹਨਾਂ ਦੀ ਚੈਕਿੰਗ ਰਾਹੀਂ ਹੋਰ ਮਜ਼ਬੂਤ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਲੋਕਾਂ ਵਿੱਚ ਪੁਲਿਸ ਦਾ ਭਰੋਸਾ ਹੋਰ ਵਧਾਇਆ ਜਾ ਸਕੇ ਅਤੇ ਉਹਨਾਂ ਲਈ ਸੁਰੱਖਿਅਤ ਵਾਤਾਵਰਣ ਯਕੀਨੀ ਬਣਾਇਆ ਜਾ ਸਕੇ। ਡੀਜੀਪੀ ਇੱਥੇ ਆਪਣੇ ਦਫ਼ਤਰ ਵਿਖੇ ਜ਼ਿਲਿਆਂ/ਕਮਿਸ਼ਨਰੇਟਾਂ ਦੇ ਸੁਪਰਵਾਈਜ਼ਰੀ ਅਫਸਰਾਂ ਵਜੋਂ ਤਾਇਨਾਤ ਸੀਨੀਅਰ ਸਪੈਸ਼ਲ ਡੀਜੀਪੀਜ਼/ਐਡੀਸ਼ਨਲ ਡੀਜੀਪੀਜ਼/ਆਈਜੀਪੀਜ਼/ਡੀਆਈਜੀਜ਼ ਰੈਂਕ ਦੇ ਅਧਿਕਾਰੀਆਂ , ਰੇਂਜ ਆਈਜੀਪੀ/ਡੀਆਈਜੀਜ਼, ਸਾਰੇ ਪੁਲਿਸ ਕਮਿਸ਼ਨਰਾਂ (ਸੀਪੀਜ਼) ਅਤੇ ਸਾਰੇ ਸੀਨੀਅਰ ਪੁਲਿਸ ਸੁਪਰਡੈਂਟਾਂ (ਐਸਐਸਪੀ) ਲਈ ਨਾਲ ਵਰਚੁਅਲ ਮੋਡ ਰਾਹੀਂ ਸੂਬਾ ਪੱਧਰੀ ਕਾਨੂੰਨ ਅਤੇ ਵਿਵਸਥਾ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਇਸ ਮੀਟਿੰਗ ਦਾ...
18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ  ਵਿਜੀਲੈਂਸ ਬਿਊਰ ਨੇ ਕੀਤਾ ਕਾਬੂ

18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ

hot news
ਚੰਡੀਗੜ੍ਹ, 2 ਜੂਨ: ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੁਲਿਸ ਥਾਦਾ ਸ਼ੁਤਰਾਣਾ ਤਹਿਸੀਲ ਪਾਤੜਾਂ ਜ਼ਿਲ੍ਹਾ ਪਟਿਆਲਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ) ਜਸਵਿੰਦਰ ਸਿੰਘ ਨੂੰ 18000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਿੰਡ ਬਕਰਾਹਾ ਤਹਿਸੀਲ ਪਾਤੜਾਂ ਜ਼ਿਲ੍ਹਾ ਪਟਿਆਲਾ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਦੇ ਰਿਸ਼ਤੇਦਾਰ ਆਪਣੇ ਗੁਆਂਢੀਆਂ ਨਾਲ ਹੋਈ ਲੜਾਈ ਵਿੱਚ ਜ਼ਖਮੀ ਹੋ ਗਏ ਸਨ। ਇਸ ਸਬੰਧ ਵਿੱਚ ਰਾਜਿੰਦਰਾ ਹਸਪਤਾਲ ਦੇ ਡਾਕਟਰ ਨੇ ਉਨ੍ਹਾਂ ਦਾ ਇਲਾਜ ਕਰਦੇ ਹੋਏ ਮਾਮਲੇ ਦੀ ਸੂਚਨਾ ਪੁਲਿਸ ਸਟੇਸ਼ਨ ਸ਼ੁਤਰਾਣਾ ਨੂੰ ਦਿੱਤੀ ਸੀ ਅਤੇ ਦੋਸ਼ੀ ਅਧਿਕਾਰੀ ਬਾਅਦ ਵਿੱਚ ਜ਼ਖਮੀ ਵਿਅਕਤੀਆਂ ਦੇ ਬਿਆਨ ਦਰਜ ਕਰਨ ਲਈ ਹਸਪਤਾਲ ਪੁੱਜਾ ਸੀ। ਬੁਲਾਰੇ ਨੇ ਅੱਗੇ ਦੱਸਿਆ ਕਿ ਮੁਲਜ਼ਮ ਏ.ਐਸ.ਆਈ. ਨੇ...
ਜ਼ਿਲ੍ਹਾ ਚੋਣ ਅਫਸਰ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ

ਜ਼ਿਲ੍ਹਾ ਚੋਣ ਅਫਸਰ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ

hot news
ਤਰਨ ਤਾਰਨ, 2 ਜੂਨ : ਭਾਰਤ ਚੋਣ ਕਮਿਸ਼ਨ ਵੱਲੋਂ ਯੋਗਤਾ ਮਿਤੀ 01.10.2026 ਦੇ ਅਧਾਰ 'ਤੇ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਵੀਜ਼ਨ (ਐਸ.ਆਈ.ਆਰ) ਦਾ ਸੋਧਿਆ ਸ਼ਡਿਊਲ ਜਾਰੀ ਕੀਤਾ ਗਿਆ ਹੈ। ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਰਾਹੁਲ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਨਵੇਂ ਸੋਧੇ ਗਏ ਸ਼ਡਿਊਲ ਅਨੁਸਾਰ ਹੁਣ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਪਹਿਲਾਂ ਨਿਰਧਾਰਿਤ ਮਿਤੀ 31.07.2026 ਦੀ ਬਜਾਏ ਹੁਣ 03.08.2026 ਨੂੰ ਕੀਤੀ ਜਾਵੇਗੀ। ਇਸੇ ਤਰ੍ਹਾਂ ਵੋਟਰ ਸੂਚੀ ਸਬੰਧੀ ਦਾਅਵੇ ਅਤੇ ਇਤਰਾਜ਼ ਦਰਜ਼ ਕਰਵਾਉਣ ਦਾ ਸਮਾਂ ਵੀ ਬਦਲ ਦਿੱਤਾ ਗਿਆ ਹੈ, ਜਿਸ ਤਹਿਤ ਹੁਣ ਨਾਗਰਿਕ 03.08.2026 ਤੋਂ 02.09.2026 ਤੱਕ ਆਪਣੇ ਦਾਅਵੇ ਅਤੇ ਇਤਰਾਜ਼ ਪੇਸ਼ ਕਰ ਸਕਣਗੇ। ਉਨ੍ਹਾਂ ਅੱਗੇ ਦੱਸਿਆ ਕਿ ਪ੍ਰਾਪਤ ਹੋਏ ਦਾਅਵਿਆਂ ਅਤੇ ਇਤਰਾਜ਼ਾਂ ਦੇ ਨਿਪਟਾਰੇ ਅਤੇ 'ਨੋਟਿਸ ਫੇਜ਼' ਦੀ ਪ੍ਰਕਿਰਿਆ ਹੁਣ 03.08.2026 ਤੋਂ 28.09.2026 ਤੱਕ ਮੁਕੰਮਲ ਕੀਤੀ ਜਾਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਸੁਧਾਈ ਮੁਹਿੰਮ ਦੀਆਂ ਬਾਕੀ ਰਹਿੰਦੀਆ...
ਸਿਵਲ ਸਰਜਨ ਦਫ਼ਤਰ ਦੇ ਸਮੂਹ ਸਟਾਫ ਵੱਲੋਂ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਨੂੰ ਸੇਵਾ ਮੁਕਤੀ ‘ਤੇ ਕੀਤਾ ਗਿਆ  ਸਨਮਾਣਿਤ

ਸਿਵਲ ਸਰਜਨ ਦਫ਼ਤਰ ਦੇ ਸਮੂਹ ਸਟਾਫ ਵੱਲੋਂ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਨੂੰ ਸੇਵਾ ਮੁਕਤੀ ‘ਤੇ ਕੀਤਾ ਗਿਆ ਸਨਮਾਣਿਤ

hot news
ਤਰਨ ਤਾਰਨ, 2 ਜੂਨ : ਜ਼ਿਲ੍ਹਾ ਤਰਨਤਾਰਨ ਦੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਸਿਹਤ ਵਿਭਾਗ ਵਿੱਚ 33 ਸਾਲਾਂ ਦੀ ਸ਼ਾਨਦਾਰ ਅਤੇ ਨਿਰਸਵਾਰਥ ਸੇਵਾ ਤੋਂ ਬਾਅਦ 31 ਮਈ ਨੂੰ ਸੇਵਾਮੁਕਤ  ਹੋ ਗਏ। ਉਨ੍ਹਾਂ ਦੀ ਇਸ ਉਪਲਬੱਧੀ 'ਤੇ ਦਫ਼ਤਰ ਸਿਵਲ ਸਰਜਨ ਤਰਨ ਤਾਰਨ ਵੱਲੋਂ ਉਨ੍ਹਾਂ ਦੇ ਸਨਮਾਨ ਵਿੱਚ ਇਕ ਵਿਸ਼ੇਸ਼ ਵਿਦਾਇਗੀ ਸਮਾਰੋਹ ਦਾ ਆਯੋਜਨ ਸਤਿਕਾਰ ਪੈਲਿਸ਼ ਤਰਨਤਾਰਨ ਕੀਤਾ ਗਿਆ। ਡਾ. ਗੁਰਪ੍ਰੀਤ ਸਿੰਘ ਰਾਏ ਨੇ ਆਪਣੇ ਕਾਰਜਕਾਲ ਦੌਰਾਨ ਲੱਗਭਗ 3 ਸਾਲ ਤੱਕ ਸਿਵਲ ਸਰਜਨ ਦੇ ਅਹੁਦੇ 'ਤੇ  ਰਹਿ ਕੇ ਆਪਣੀਆਂ ਬੇਮਿਸਾਲ ਸੇਵਾਵਾਂ ਦਿੱਤੀਆਂ। ਸਮਾਰੋਹ ਦੌਰਾਨ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਭਾਰਤੀ ਧਵਨ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵਰਿੰਦਰਪਾਲ ਕੌਰ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੁਖਬੀਰ ਕੌਰ, ਸਹਾਇਕ ਸਿਵਲ ਸਰਜਨ ਡਾ. ਜਸਪ੍ਰੀਤ ਸਿੰਘ, ਡੀਐਮਸੀ ਡਾ. ਰੂਪਮ ਚੌਧਰੀ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸੁਖਵੰਤ ਸਿੰਘ ਸਿੱਧੂ , ਡਰੱਗ ਇੰਸਪੈਕਟਰ ਹਰਪ੍ਰੀਤ ਸਿੰਘ , ਰਜਵੰਤ ਸਿੰਘ ਬਾਗੜੀਆਂ, ਡਾ. ਰਣਦੀਪ ਸਿੰਘ, ਅਮਰਿੰਦਰ ਸਿੰਘ ਆਦਿ ਨੇ ਉਨ੍ਹਾਂ ਦੀ ਮਿਹਨਤ, ਦਿਆਨਤਦਾਰੀ , ਇਮਾਨਦਾਰੀ ਅਤੇ ਸਮਰਪਣ ਦੀ ਭਰਪੂਰ ਸ...
ਰੂਪਨਗਰ ਦੇ ਕਿਸਾਨ ਦੀ ਧੀ ਨੇ ਏਅਰ ਫੋਰਸ ਅਕੈਡਮੀ ਦੀ ਮੈਰਿਟ ਸੂਚੀ ਵਿੱਚ ਦੇਸ਼ ਭਰ ‘ਚੋਂ ਪਹਿਲਾ ਰੈਂਕ ਹਾਸਲ ਕੀਤਾ

ਰੂਪਨਗਰ ਦੇ ਕਿਸਾਨ ਦੀ ਧੀ ਨੇ ਏਅਰ ਫੋਰਸ ਅਕੈਡਮੀ ਦੀ ਮੈਰਿਟ ਸੂਚੀ ਵਿੱਚ ਦੇਸ਼ ਭਰ ‘ਚੋਂ ਪਹਿਲਾ ਰੈਂਕ ਹਾਸਲ ਕੀਤਾ

hot news
ਚੰਡੀਗੜ੍ਹ, 2 ਜੂਨ: ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏਐਫਪੀਆਈ) ਫਾਰ ਗਰਲਜ਼, ਮੋਹਾਲੀ ਦੀਆਂ ਦੋ ਮਹਿਲਾ ਕੈਡਿਟਾਂ ਨੇ ਦ੍ਰਿੜ੍ਹਤਾ ਅਤੇ ਸਾਹਸ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਮਹਿਲਾ ਕੈਡਿਟ ਮਹਿਕਪ੍ਰੀਤ ਕੌਰ ਨੇ ਏਅਰ ਫੋਰਸ ਅਕੈਡਮੀ ਦੀ ਮੈਰਿਟ ਲਿਸਟ ਵਿੱਚ ਦੇਸ਼ ਭਰ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ ਜਦੋਂਕਿ ਮਹਿਲਾ ਕੈਡੇਟ ਕੋਮਲਪ੍ਰੀਤ ਕੌਰ ਨੇ ਵੱਕਾਰੀ ਨੈਸ਼ਨਲ ਡਿਫੈਂਸ ਅਕੈਡਮੀ (ਐਨਡੀਏ), ਖੜਕਵਾਸਲਾ ਵਿੱਚ ਦਾਖਲੇ ਲਈ ਦੇਸ਼ ਭਰ ਵਿਚੋਂ 18ਵਾਂ ਰੈਂਕ ਹਾਸਲ ਕੀਤਾ ਹੈ। ਸੰਸਥਾ ਦੇ ਸਿਧਾਂਤ 'ਸੁਭ ਕਰਮਨ ਤੇ ਕਬਹੂੰ ਨ ਟਰੋਂ' ਉਤੇ ਖਰਾ ਉਤਰਦਿਆਂ ਇਨ੍ਹਾਂ ਕੈਡਿਟਾਂ ਨੇ ਇਹ ਮਾਣਮੱਤੀ ਪ੍ਰਾਪਤੀ ਹਾਸਲ ਕੀਤੀ ਹੈ। ਦੋਵੇਂ ਮਹਿਲਾ ਕੈਡਿਟਾਂ ਨਿਮਰ ਪਿਛੋਕੜ ਨਾਲ ਸਬੰਧਤ ਹਨ। ਮਹਿਕਪ੍ਰੀਤ ਕੌਰ ਰੂਪਨਗਰ ਦੇ ਪਿੰਡ ਪਪਰਾਲੀ ਦੇ ਕਿਸਾਨ ਸ. ਅਮਰਜੀਤ ਸਿੰਘ ਅਤੇ ਰੁਪਿੰਦਰ ਕੌਰ ਦੀ ਧੀ ਹੈ, ਜਦੋਂਕਿ ਕੋਮਲਪ੍ਰੀਤ ਕੌਰ ਅੰਮ੍ਰਿਤਸਰ ਦੇ ਪਿੰਡ ਸ਼ਹੂਰਾ ਦੇ ਗੁਰਮੀਤ ਸਿੰਘ ਅਤੇ ਬਲਜੀਤ ਕੌਰ ਦੀ ਧੀ ਹੈ। ਕੋਮਲਪ੍ਰੀਤ ਕੌਰ ਦੇ ਪਿਤਾ ਭਾਰਤੀ ਫੌਜ ਵਿੱਚ ਹਵਲਦਾਰ ਹਨ। ਦੋਵੇਂ ਮਹ...
ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਨੇ ਕਣਕ ਦੇ ਖਰੀਦ ਸੀਜ਼ਨ ਦੀ ਸਫ਼ਲਤਾ ਲਈ ਵਿਭਾਗ ਦੀ ਕੀਤੀ ਸ਼ਲਾਘਾ

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਨੇ ਕਣਕ ਦੇ ਖਰੀਦ ਸੀਜ਼ਨ ਦੀ ਸਫ਼ਲਤਾ ਲਈ ਵਿਭਾਗ ਦੀ ਕੀਤੀ ਸ਼ਲਾਘਾ

hot news
ਚੰਡੀਗੜ੍ਹ, 2 ਜੂਨ: ਸੂਬੇ ਦੇ ਗਰੀਬ ਤਬਕੇ ਨੂੰ ਪੌਸ਼ਟਿਕ ਭੋਜਨ ਪ੍ਰਦਾਨ ਕਰਨ ਸਬੰਧੀ ਪੰਜਾਬ ਸਰਕਾਰ ਦੀ ਅਹਿਮ ‘ਮੇਰੀ ਰਸੋਈ ਯੋਜਨਾ’ ਤਹਿਤ ਹੁਣ ਤੱਕ 4.50 ਲੱਖ ਫੂਡ ਕਿੱਟਾਂ ਵੰਡੀਆਂ ਜਾ ਚੁੱਕੀਆਂ ਹਨ ਜੋ ਇਸ ਸਕੀਮ ਦੀ ਸਫ਼ਲਤਾ ਦਾ ਪ੍ਰਤੱਖ ਪ੍ਰਮਾਣ ਹੈ। ਇਸ ਸਕੀਮ ਤਹਿਤ ਸੂਬੇ ਦੇ 40 ਲੱਖ ਗਰੀਬ ਪਰਿਵਾਰਾਂ ਨੂੰ ਅਜਿਹੀਆਂ ਕਿੱਟਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਅੱਜ ਇੱਥੇ ਇੱਕ ਮੀਟਿੰਗ ਦੌਰਾਨ ਇਸ ਬਾਰੇ ਜਾਣਕਾਰੀ ਦਿੰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਹਰੇਕ ਕਿੱਟ ਵਿੱਚ ਮਹੀਨਾਵਾਰ ਖਪਤ ਲਈ ਦੋ ਕਿਲੋ ਦਾਲ, ਦੋ ਕਿਲੋ ਖੰਡ, ਇੱਕ ਕਿਲੋ ਨਮਕ, 200 ਗ੍ਰਾਮ ਹਲਦੀ ਪਾਊਡਰ ਅਤੇ ਇੱਕ ਲੀਟਰ ਸਰ੍ਹੋਂ ਦਾ ਤੇਲ ਸ਼ਾਮਿਲ ਹੈ। ਇਹ ਫੂਡ ਕਿੱਟਾਂ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਤਹਿਤ ਯੋਗ ਲਾਭਪਾਤਰੀਆਂ ਨੂੰ ਪਹਿਲਾਂ ਹੀ ਵੰਡੀ ਜਾ ਰਹੀ ਕਣਕ ਤੋਂ ਇਲਾਵਾ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਮੰਤਰੀ ਨੇ ਅੱਗੇ ਕਿਹਾ ਕਿ ਯੋਗ ਲਾਭਪਾਤਰੀਆਂ ਨੂੰ ਰੋਜ਼ਾਨਾ 50,000 ਅਜਿਹੀਆਂ ਫੂਡ ਕਿੱਟਾਂ ਵੰਡੀਆਂ ਜਾ ਰਹੀਆਂ ਹਨ। ਮੀਟਿੰਗ ਦੌ...