Tuesday, October 20
Shadow

hot news

ਧੂਰੀ ਵਿਖੇ ਐਂਟੀ ਬੈਗਿੰਗ ਟਾਸਕ ਟੀਮ ਵੱਲੋਂ ਸਾਂਝੀ ਰੇਡ, ਇੱਕ ਬੱਚੇ ਦੀ ਬਰਾਮਦਗੀ

ਧੂਰੀ ਵਿਖੇ ਐਂਟੀ ਬੈਗਿੰਗ ਟਾਸਕ ਟੀਮ ਵੱਲੋਂ ਸਾਂਝੀ ਰੇਡ, ਇੱਕ ਬੱਚੇ ਦੀ ਬਰਾਮਦਗੀ

Crime, hot news
ਧੂਰੀ, 28 ਮਈ: ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਹਿਤ ਧੂਰੀ ਵਿਖੇ ਐਂਟੀ ਬੈਗਿੰਗ ਟਾਸਕ ਟੀਮ ਵੱਲੋਂ ਸਾਂਝੇ ਤੌਰ ’ਤੇ ਵਿਸ਼ੇਸ਼ ਰੇਡ ਅਤੇ ਚੈਕਿੰਗ ਮੁਹਿੰਮ ਚਲਾਈ ਗਈ। ਇਸ ਮੁਹਿੰਮ ਦੌਰਾਨ ਜਨਤਕ ਸਥਾਨਾਂ, ਬਾਜ਼ਾਰਾਂ ਅਤੇ ਹੋਰ ਸੰਵੇਦਨਸ਼ੀਲ ਖੇਤਰਾਂ ਦੀ ਗਹਿਰਾਈ ਨਾਲ ਜਾਂਚ ਕੀਤੀ ਗਈ ਤਾਂ ਜੋ ਭੀਖ ਮੰਗਣ ਲਈ ਬੱਚਿਆਂ ਦੀ ਵਰਤੋਂ ਅਤੇ ਬੱਚਿਆਂ ਨਾਲ ਸਬੰਧਿਤ ਸ਼ੋਸ਼ਣ ਦੀਆਂ ਘਟਨਾਵਾਂ ’ਤੇ ਪ੍ਰਭਾਵਸ਼ਾਲੀ ਰੋਕ ਯਕੀਨੀ ਬਣਾਈ ਜਾ ਸਕੇ। ਚੈਕਿੰਗ ਦੌਰਾਨ ਟਾਸਕ ਟੀਮ ਦੇ ਮੈਂਬਰ ਸ੍ਰੀ ਸਿਮਰਜੀਤ ਸਿੰਘ (ਸਿੱਖਿਆ ਵਿਭਾਗ), ਸ੍ਰੀ ਸ਼ੁਭਮ ਯਾਦਵ (ਮੈਡੀਕਲ ਵਿਭਾਗ), ਏ.ਐਸ.ਆਈ. ਸ੍ਰੀ ਬਲਵੀਰ ਸਿੰਘ (ਪੁਲਿਸ ਵਿਭਾਗ) ਅਤੇ ਸ੍ਰੀਮਤੀ ਜੋਤੀ (ਡੀ.ਸੀ.ਪੀ.ਯੂ.) ਵੱਲੋਂ ਆਪਸੀ ਤਾਲਮੇਲ ਨਾਲ ਕਾਰਵਾਈ ਕੀਤੀ ਗਈ। ਟੀਮ ਦੀ ਸਚੇਤ ਕਾਰਵਾਈ ਦੌਰਾਨ ਇੱਕ ਬੱਚੇ ਦੀ ਬਰਾਮਦਗੀ ਕੀਤੀ ਗਈ, ਜਿਸ ਉਪਰੰਤ ਬੱਚੇ ਦੀ ਸੁਰੱਖਿਆ ਅਤੇ ਭਲਾਈ ਨੂੰ ਪ੍ਰਾਥਮਿਕਤਾ ਦਿੰਦਿਆਂ ਨਿਯਮਾਂ ਅਨੁਸਾਰ ਲੋੜੀਂਦੀ ਕਾਨੂੰਨੀ ਅਤੇ ਵਿਭਾਗੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ। ਟਾਸਕ ਟੀਮ ਵੱਲੋਂ ...
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਵੋਟਾਂ ਦੀ ਗਿਣਤੀ ਲਈ ਨਿਰਧਾਰਿਤ ਗਿਣਤੀ ਕੇਂਦਰਾਂ ਵਾਲੇ ਸਕੂਲਾਂ ਤੇ ਕਾਲਜਾਂ ਵਿੱਚ 29 ਮਈ ਨੂੰ ਛੁੱਟੀ ਘੋਸ਼ਿਤ

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਵੋਟਾਂ ਦੀ ਗਿਣਤੀ ਲਈ ਨਿਰਧਾਰਿਤ ਗਿਣਤੀ ਕੇਂਦਰਾਂ ਵਾਲੇ ਸਕੂਲਾਂ ਤੇ ਕਾਲਜਾਂ ਵਿੱਚ 29 ਮਈ ਨੂੰ ਛੁੱਟੀ ਘੋਸ਼ਿਤ

hot news
ਮਾਨਸਾ, 28 ਮਈ:  ਪੰਜਾਬ ਰਾਜ ਵਿੱਚ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ-2026 ਦੀ ਗਿਣਤੀ ਮਿਤੀ 29.05.2026 ਨੂੰ ਹੋਣ ਜਾ ਰਹੀ ਹੈ। ਜ਼ਿਲ੍ਹਾ ਮਾਨਸਾ ਵਿੱਚ ਇਹਨਾਂ ਚੋਣਾਂ ਦੀ ਗਿਣਤੀ ਲਈ ਆਡੀਟੋਰੀਅਮ ਹਾਲ, ਨਹਿਰੂ ਮੈਮੋਰੀਅਲ ਸਰਕਾਰੀ ਕਾਲਜ, ਜ਼ਿਮਨੇਜੀਅਮ ਹਾਲ, ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ, ਕ੍ਰਿਸ਼ਨਾ ਕਾਲਜ ਆਫ਼ ਫਾਰਮੈਸੀ ਰੱਲੀ ਜ਼ਿਲ੍ਹਾ ਮਾਨਸਾ, ਸ਼ਹੀਦ ਨੰਦ ਸਿੰਘ ਸਰਕਾਰੀ ਪੌਲੀਟੈਕਨੀਕਲ ਕਾਲਜ਼ ਬਰੇਟਾ ਅਤੇ ਸ਼ਹੀਦ ਜਗਸੀਰ ਸਿੰਘ ਸਕੂਲ ਆਫ਼ ਐਮੀਨੈਂਸ ਬੋਹਾ ਵਿਖੇ ਗਿਣਤੀ ਕੇਂਦਰ ਬਣਾਏ ਗਏ ਹਨ। ਇਸ ਮਹੱਤਵਪੂਰਨ ਕੰਮ ਨੂੰ ਨਿਰਵਿਘਨ ਅਤੇ ਸ਼ਾਂਤੀਪੂਰਵਕ ਢੰਗ ਨਾਲ ਨਿਪਟਾਉਣ ਲਈ ਗਿਣਤੀ ਕੇਂਦਰਾਂ ਵਿੱਚ ਕਿਸੇ ਵੀ ਅਣਅਧਿਕਾਰਤ ਵਿਅਕਤੀ ਦੇ ਆਉਣ ਤੋਂ ਰੋਕਣਾ ਜਰੂਰੀ ਹੈ। ਇਸ ਲਈ ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ-2026 ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਮੈਜਿਸਟਰੇਟ ਨਵਜੋਤ ਕੌਰ, ਵੱਲੋ ਉਕਤ ਕਾਲਜਾਂ/ਸਕੂਲਾਂ ਵਿੱਚ ਮਿਤੀ 29.05.2026 (ਦਿਨ ਸ਼ੁੱਕਰਵਾਰ) ਦੀ ਛੁੱਟੀ ਘੋਸ਼ਿਤ ਕੀਤੀ ਹੈ। ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ, 1881 ਅਧੀਨ...
ਗੈਂਗਸਟਰਾਂ ‘ਤੇ ਵਾਰ ਦਾ 128ਵਾਂ ਦਿਨ: ਪੰਜਾਬ ਪੁਲਿਸ ਵੱਲੋਂ 364 ਥਾਈਂ ਛਾਪੇਮਾਰੀ; 92 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 128ਵਾਂ ਦਿਨ: ਪੰਜਾਬ ਪੁਲਿਸ ਵੱਲੋਂ 364 ਥਾਈਂ ਛਾਪੇਮਾਰੀ; 92 ਗ੍ਰਿਫ਼ਤਾਰ

Crime, hot news
ਚੰਡੀਗੜ੍ਹ, 28 ਮਈ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’  ਦੇ 128ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 364 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 128ਵੇਂ ਦਿਨ ਪੁਲਿਸ ਟੀਮਾਂ ਨੇ ਇੱਕ ਹਥਿਆਰ ਸਮੇਤ 92 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 32,397 ਹੋ ਗਈਆਂ। ਇਸ ਤੋਂ ਇਲਾਵਾ 62 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 16 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ...
ਬੀਜੇਪੀ ਆਗੂ ਰਵਨੀਤ ਸਿੰਘ ਬਿੱਟੂ ਦਾ ਪੰਜਾਬ ਪੁਲਿਸ ਦੇ ਅਧਿਕਾਰੀਆਂ ਪ੍ਰਤੀ ਦੁਰਵਿਵਹਾਰ ਸੱਤਾ ਦੇ ਹੰਕਾਰ ਅਤੇ ਸੁਰੱਖਿਆ ਬਲਾਂ ਪ੍ਰਤੀ ਨਿਰਾਦਰ ਨੂੰ ਦਰਸਾਉਂਦਾ ਹੈ: ਬਲਤੇਜ ਪੰਨੂ

ਬੀਜੇਪੀ ਆਗੂ ਰਵਨੀਤ ਸਿੰਘ ਬਿੱਟੂ ਦਾ ਪੰਜਾਬ ਪੁਲਿਸ ਦੇ ਅਧਿਕਾਰੀਆਂ ਪ੍ਰਤੀ ਦੁਰਵਿਵਹਾਰ ਸੱਤਾ ਦੇ ਹੰਕਾਰ ਅਤੇ ਸੁਰੱਖਿਆ ਬਲਾਂ ਪ੍ਰਤੀ ਨਿਰਾਦਰ ਨੂੰ ਦਰਸਾਉਂਦਾ ਹੈ: ਬਲਤੇਜ ਪੰਨੂ

hot news, Politics
ਚੰਡੀਗੜ੍ਹ 28 ਮਈ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਧੂਰੀ ਵਿਖੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਨਾਲ ਕੀਤੇ ਗਏ ਵਿਵਹਾਰ ਨੂੰ ਲੈ ਕੇ ਭਾਜਪਾ ਦੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਦੀ ਤਿੱਖੀ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਬਿੱਟੂ ਦੇ ਰਵੱਈਏ ਨੇ ਸ਼ਾਲੀਨਤਾ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ ਅਤੇ ਇਸ ਨਾਲ ਭਾਜਪਾ ਆਗੂ ਦਾ ਹੰਕਾਰ ਅਤੇ ਸੁਰੱਖਿਆ ਬਲਾਂ ਪ੍ਰਤੀ ਨਿਰਾਦਰ ਪੂਰੀ ਤਰ੍ਹਾਂ ਜਨਤਕ ਹੋ ਗਿਆ ਹੈ। ਵੀਰਵਾਰ ਨੂੰ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਨੂ ਨੇ ਕਿਹਾ ਕਿ ਰਵਨੀਤ ਸਿੰਘ ਬਿੱਟੂ ਨੇ ਕੈਮਰਿਆਂ ਦੇ ਸਾਹਮਣੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਨਾਲ ਸਰੇਆਮ ਬਦਸਲੂਕੀ ਕੀਤੀ ਅਤੇ ਅਧਿਕਾਰੀਆਂ ਲਈ ਦਲਾਲ ਵਰਗੇ ਅਪਮਾਨਜਨਕ ਸ਼ਬਦਾਂ ਦੀ ਵਰਤੋਂ ਵੀ ਕੀਤੀ। ਉਨ੍ਹਾਂ ਕਿਹਾ ਕਿ ਇੱਕ ਕੇਂਦਰੀ ਮੰਤਰੀ ਵੱਲੋਂ ਅਜਿਹਾ ਵਿਵਹਾਰ ਬਿਲਕੁਲ ਨਾਕਾਬਿਲ-ਏ-ਬਰਦਾਸ਼ਤ ਅਤੇ ਗੈਰ-ਜ਼ਿੰਮੇਵਾਰਾਨਾ ਹੈ। ਬਲਤੇਜ ਪੰਨੂ ਨੇ ਕਿਹਾ ਕਿ ਚਾਹੇ ਪੰਜਾਬ ਪੁਲਿਸ ਹੋਵੇ, ਕੇਂਦਰੀ ਹਥਿਆਰਬੰਦ ਬਲ ਹੋਣ ਜਾਂ ਭਾਰਤੀ ਫੌਜ, ਹਰ ਸੁਰੱਖਿਆ ਬਲ ਸਤਿਕਾਰ ਦਾ ਹੱਕਦਾ...
ਸੰਗਰੂਰ ਪੁਲਿਸ ਵੱਲੋਂ ਸਨੈਚਿੰਗ ਗਰੋਹ ਦਾ 24 ਘੰਟਿਆਂ ਅੰਦਰ ਪਰਦਾਫਾਸ਼; 05 ਮੁਲਜ਼ਮ ਕਾਬੂ

ਸੰਗਰੂਰ ਪੁਲਿਸ ਵੱਲੋਂ ਸਨੈਚਿੰਗ ਗਰੋਹ ਦਾ 24 ਘੰਟਿਆਂ ਅੰਦਰ ਪਰਦਾਫਾਸ਼; 05 ਮੁਲਜ਼ਮ ਕਾਬੂ

hot news
ਸੰਗਰੂਰ, 28 ਮਈ- ਡਾ. ਰਵਜੋਤ ਗਰੇਵਾਲ, ਐਸ.ਐਸ.ਪੀ, ਸੰਗਰੂਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ ਮਾੜੇ ਅਨਸਰਾਂ ਖਿਲਾਫ ਚਲਾਈ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਥਾਣਾ ਸਿਟੀ-1 ਸੰਗਰੂਰ ਦੇ ਏਰੀਆ ਵਿੱਚ ਚੋਰੀ/ਸਨੈਚਿੰਗ ਦੀ ਵਾਰਦਾਤ ਟਰੇਸ ਕਰਕੇ 05 ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ, ਉਨ੍ਹਾਂ ਪਾਸੋਂ ਵਾਰਦਾਤ ਸਮੇਂ ਵਰਤਿਆ ਮੋਟਰਸਾਈਕਲ ਤੇ ਦਾਹ ਲੋਹਾ, ਚੋਰੀਸ਼ੁਦਾ ਮੋਬਾਈਲ ਫੋਨ ਅਤੇ ਨਗਦੀ ਬ੍ਰਾਮਦ ਕਰਾਈ ਗਈ। ਡਾ. ਰਵਜੋਤ ਗਰੇਵਾਲ ਨੇ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਿਤੀ 25.05.2026 ਨੂੰ ਅਮਿਤ ਕੁਮਾਰ ਉਰਫ ਅਮਿਤ ਵਾਸੀ ਸੰਗਰੂਰ ਨੇ ਇਤਲਾਹ ਦਿੱਤੀ ਕਿ ਉਹ ਆਪਣੀ ਸਕੂਟਰੀ ਨੰਬਰ ਪੀ.ਬੀ. 13 ਬੀ.ਆਰ 4783 ਮਾਰਕਾ ਜੂਪੀਟਰ 'ਤੇ ਸੁਨਾਮ ਤੋਂ ਘਰ ਸੰਗਰੂਰ ਵਾਪਸ ਆ ਰਿਹਾ ਸੀ ਤਾਂ ਫੋਕਲ ਪੁਆਇੰਟ ਸੁਨਾਮ ਰੋਡ ਸੰਗਰੂਰ ਪਾਸ ਉਸ ਦੇ ਪਿੱਛੋਂ 03 ਨਾਮਲੂਮ ਨੌਜਵਾਨ ਸਪਲੈਡਰ ਪਰ ਆਏ, ਜਿਨ੍ਹਾਂ ਦੇ ਮੂੰਹ ਪਰਨਿਆ ਨਾਲ ਬੰਨੇ ਹੋਏ ਸਨ। ਜਿਨ੍ਹਾਂ ਨੇ ਮੁਦੱਈ ਨੂੰ ਘੇਰ ਕੇ ਉਸਦੀ ਗਰਦਨ ਪਰ ਲੋਹੇ ਦਾ ਦਾਹ ਰੱਖ ਕੇ ਜੇਬ ਵਿੱਚੋਂ ਝਪਟ ਮਾਰ ਕੇ ਉਸਦਾ ਮੋਬਾਈਲ ਫ...
ਜ਼ੀਰਕਪੁਰ ਵਿੱਚ ਟਿਕਾਊ ਸ਼ਹਿਰੀ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਨੇ ਬਿਲਡਰਾਂ ਨਾਲ ਕੀਤੀ ਵਿਚਾਰ-ਵਟਾਂਦਰਾ ਮੀਟਿੰਗ

ਜ਼ੀਰਕਪੁਰ ਵਿੱਚ ਟਿਕਾਊ ਸ਼ਹਿਰੀ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਨੇ ਬਿਲਡਰਾਂ ਨਾਲ ਕੀਤੀ ਵਿਚਾਰ-ਵਟਾਂਦਰਾ ਮੀਟਿੰਗ

hot news
ਜ਼ੀਰਕਪੁਰ/ਚੰਡੀਗੜ੍ਹ, 28 ਮਈ: ਜਾਗਰੂਕਤਾ ਅਤੇ ਆਪਸੀ ਸਹਿਯੋਗ ਰਾਹੀਂ ਵਾਤਾਵਰਣ ਸਬੰਧੀ ਨਿਯਮਾਂ ਦੀ ਪਾਲਣਾ ਨੂੰ ਮਜ਼ਬੂਤ ਕਰਨ ਦੇ ਮਕਸਦ ਨਾਲ ਇੱਕ ਅਹਿਮ ਪਹਿਲਕਦਮੀ ਕਰਦਿਆਂ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ (ਪੀ.ਪੀ.ਸੀ.ਬੀ.), ਖੇਤਰੀ ਦਫ਼ਤਰ ਐਸ.ਏ.ਐਸ. ਨਗਰ ਵੱਲੋਂ ਜ਼ੀਰਕਪੁਰ ਵਿਖੇ ਬਿਲਡਰ ਵੈਲਫੇਅਰ ਐਸੋਸੀਏਸ਼ਨ ਨਾਲ ਇੱਕ ਵਿਚਾਰ-ਵਟਾਂਦਰਾ ਮੀਟਿੰਗ ਕੀਤੀ ਗਈ। ਇਸ ਸੈਸ਼ਨ ਦਾ ਆਯੋਜਨ ਸੁਪਰਡੈਂਟਿੰਗ ਐਨਵਾਇਰਨਮੈਂਟਲ ਇੰਜੀਨੀਅਰ (ਐਸ.ਈ.ਈ.) ਇੰਜੀ. ਗੁਰਸ਼ਰਨ ਦਾਸ ਗਰਗ ਅਤੇ ਐਗਜ਼ੀਕਿਊਟਿਵ ਇੰਜੀਨੀਅਰ (ਈ.ਈ.) ਇੰਜੀ. ਕੰਵਲਦੀਪ ਕੌਰ ਦੀ ਅਗਵਾਈ ਹੇਠ ਕੀਤਾ ਗਿਆ। ਇਸ ਮੀਟਿੰਗ ਦਾ ਮੁੱਖ ਉਦੇਸ਼ ਵਾਤਾਵਰਣ ਸਬੰਧੀ ਨਿਯਮਾਂ ਨੂੰ ਸਰਲ ਬਣਾਉਣਾ ਅਤੇ ਬਿਲਡਰਾਂ ਨੂੰ ਉਸਾਰੀ ਅਤੇ ਹਾਊਸਿੰਗ ਪ੍ਰੋਜੈਕਟਾਂ ਨਾਲ ਸਬੰਧਤ ਕਾਨੂੰਨੀ ਨਿਯਮਾਂ ਬਾਰੇ ਸੇਧ ਦੇਣਾ ਸੀ। ਅਧਿਕਾਰੀਆਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਬੋਰਡ ਦਾ ਮਕਸਦ ਸਿਰਫ਼ ਕਾਨੂੰਨ ਲਾਗੂ ਕਰਨਾ ਹੀ ਨਹੀਂ ਹੈ, ਸਗੋਂ ਬਿਹਤਰ ਤਾਲਮੇਲ ਅਤੇ ਪਾਰਦਰਸ਼ਤਾ ਰਾਹੀਂ ਵਾਤਾਵਰਣ ਪੱਖੀ ਅਤੇ ਟਿਕਾਊ ਸ਼ਹਿਰੀ ਵਿਕਾਸ ਵਿੱਚ ਮਦਦ ਕਰਨਾ ਹੈ। ...
ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਉਰਦੂ ਦੇ ਮਕਬੂਲ ਸ਼ਾਇਰ ਡਾ. ਬਸ਼ੀਰ ਬਦਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਉਰਦੂ ਦੇ ਮਕਬੂਲ ਸ਼ਾਇਰ ਡਾ. ਬਸ਼ੀਰ ਬਦਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

hot news
ਚੰਡੀਗੜ੍ਹ, 28 ਮਈ, 2026 : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਸ਼ਵ ਭਰ ਵਿੱਚ ਪ੍ਰਸਿੱਧ ਉਰਦੂ ਸ਼ਾਇਰ ਡਾ. ਬਸ਼ੀਰ ਬਦਰ ਦੇ ਦੇਹਾਂਤ 'ਤੇ ਡੂੰਘਾ ਦੁੱਖ ਪ੍ਰਗਟਾਇਆ ਹੈ। ਸ਼ੋਕ ਸੰਦੇਸ਼ ਵਿੱਚ ਸਪੀਕਰ ਸੰਧਵਾਂ ਨੇ ਕਿਹਾ ਕਿ ਡਾ. ਬਸ਼ੀਰ ਬਦਰ ਆਧੁਨਿਕ ਉਰਦੂ ਸਾਹਿਤ ਦੇ ਅਜਿਹੇ ਮਹਾਨ ਵਿਦਵਾਨ ਸਨ, ਜਿਨ੍ਹਾਂ ਨੇ ਗ਼ਜ਼ਲ ਸ਼ੈਲੀ ਨੂੰ ਗੁੰਝਲਦਾਰ ਰੂਪਕਾਂ ਤੋਂ ਬਾਹਰ ਕੱਢ ਕੇ ਆਮ ਲੋਕਾਂ ਦੇ ਦਿਲਾਂ ਤੱਕ ਪਹੁੰਚਾਇਆ। ਉਨ੍ਹਾਂ ਅੱਗੇ ਕਿਹਾ ਕਿ ਡਾ. ਬਸ਼ੀਰ ਬਦਰ ਦਾ ਵਿਛੋੜਾ ਭਾਰਤੀ ਸਾਹਿਤ ਵਿੱਚ ਇੱਕ ਸ਼ਾਨਦਾਰ ਯੁੱਗ ਦੇ ਅੰਤ ਦਾ ਸੰਕੇਤ ਹੈ। ਉਨ੍ਹਾਂ ਦੀ ਸ਼ਾਇਰੀ, ਜੋ ਉਨ੍ਹਾਂ ਦੀ ਵਿਲੱਖਣ ਸਾਦਗੀ, ਭਾਵਨਾਤਮਕ ਡੂੰਘਾਈ ਅਤੇ ਮਨੁੱਖੀ ਹਕੀਕਤਾਂ ਦੇ ਪ੍ਰਤੀਬਿੰਬ ਲਈ ਜਾਣੀ ਜਾਂਦੀ ਹੈ, ਵਿਸ਼ਵ ਭਰ ਦੇ ਸ਼ਾਇਰ ਪ੍ਰੇਮੀਆਂ ਦੀਆਂ ਪੀੜ੍ਹੀਆਂ ਨੂੰ ਹਮੇਸ਼ਾ ਪ੍ਰੇਰਿਤ ਕਰਦੀ ਰਹੇਗੀ। ਸਾਹਿਤ ਪ੍ਰਤੀ ਉਨ੍ਹਾਂ ਦਾ ਯੋਗਦਾਨ ਆਉਣ ਵਾਲੀਆਂ ਪੀੜ੍ਹੀਆਂ ਵੱਲੋਂ ਸਦਾ ਯਾਦ ਰੱਖਿਆ ਜਾਵੇਗਾ। ਵਿਸ਼ਵ ਭਰ ਵਿੱਚ ਪ੍ਰਸਿੱਧ ਸ਼ਾਇਰ ਦੇ ਸੋਗ ਵਿੱਚ ਡੁੱਬੇ ਪਰਿਵਾਰ, ਦੋਸਤਾਂ ਅਤੇ ਅਣਗਿਣਤ ਪ...
ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਦੋ ਕੈਡਿਟ ਬਣੇ ਭਾਰਤੀ ਜਲ ਸੈਨਾ ਦੇ ਅਫ਼ਸਰ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਦੋ ਕੈਡਿਟ ਬਣੇ ਭਾਰਤੀ ਜਲ ਸੈਨਾ ਦੇ ਅਫ਼ਸਰ

hot news
ਚੰਡੀਗੜ੍ਹ/ ਐਸਏਐਸ ਨਗਰ,  28 ਮਈ:ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਦੋ ਕੈਡਿਟਾਂ ਅਰਪਿਤ ਪਰਾਸ਼ਰ (9ਵਾਂ ਕੋਰਸ) ਅਤੇ ਵਿਸ਼ੇਸ਼ ਸੂਦ (10ਵਾਂ ਕੋਰਸ) ਨੂੰ ਅੱਜ ਕੇਰਲਾ ਦੇ ਏਝੀਮਾਲਾ ਵਿੱਚ ਇੰਡੀਅਨ ਨੇਵਲ ਅਕੈਡਮੀ ਦੀ ਪਾਸਿੰਗ ਆਊਟ ਪਰੇਡ (ਪੀਓਪੀ) ਵਿੱਚ ਭਾਰਤੀ ਜਲ ਸੈਨਾ ਵਿੱਚ ਬਤੌਰ ਅਫ਼ਸਰ ਕਮਿਸ਼ਨ ਮਿਲਿਆ ਹੈ। ਪਰੇਡ ਦਾ ਨਿਰੀਖਣ ਵਾਈਸ ਐਡਮਿਰਲ ਸਮੀਰ ਸਕਸੈਨਾ, ਏ.ਵੀ.ਐਸ.ਐਮ, ਐਨ.ਐਮ, ਦੱਖਣੀ ਨੇਵਲ ਕਮਾਂਡ ਦੇ ਫਲੈਗ ਅਫਸਰ ਕਮਾਂਡਿੰਗ-ਇਨ-ਚੀਫ਼ ਵੱਲੋਂ ਕੀਤਾ ਗਿਆ। ਸੰਗਰੂਰ ਜ਼ਿਲ੍ਹੇ ਦੇ ਧੂਰੀ ਦੇ ਰਹਿਣ ਵਾਲੇ ਕੈਡਿਟ ਅਰਪਿਤ ਅਤੇ ਐਸਏਐਸ ਨਗਰ (ਮੁਹਾਲੀ) ਦੇ ਕੈਡਿਟ ਵਿਸ਼ੇਸ਼ ਸੂਦ ਨੇ ਇੰਸਟੀਚਿਊਟ ਵਿੱਚ ਦੋ ਸਾਲ ਦੀ ਸਿਖਲਾਈ ਪੂਰੀ ਕਰਨ ਬਾਅਦ ਨੈਸ਼ਨਲ ਡਿਫੈਂਸ ਅਕੈਡਮੀ (ਐਨਡੀਏ) ਵਿੱਚ ਤਿੰਨ ਸਾਲ ਅਤੇ ਆਈਐਨਏ ਵਿੱਚ ਇੱਕ ਸਾਲ ਦੀ ਸੇਵਾ-ਵਿਸ਼ੇਸ਼ ਸਿਖਲਾਈ ਪੂਰੀ ਕੀਤੀ। ਹੁਣ, ਉਹ ਜਲਦੀ ਭਾਰਤੀ ਜਲ ਸੈਨਾ ਵਿੱਚ ਡਿਊਟੀਆਂ ਨਿਭਾਉਣਗੇ। ਦੋਵਾਂ ਕੈਡਿਟਾਂ ਨੂੰ ਵਧਾਈ ਦਿੰਦਿਆਂ ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰ...
ਭਾਜਪਾ ਨੇ ਭਾਰਤ ਨੂੰ ‘ਵਿਸ਼ਵਗੁਰੂ’ ਬਣਾਉਣ ਦਾ ਵਾਅਦਾ ਕੀਤਾ ਸੀ, ਪਰ ਅੱਜ ਤਾਈਵਾਨ ਵਰਗਾ ਛੋਟਾ ਜਿਹਾ ਦੇਸ਼ ਵੀ ਭਾਰਤ ਨੂੰ ਪਿੱਛੇ ਛੱਡ ਗਿਆ ਹੈ: ਹਰਪਾਲ ਸਿੰਘ ਚੀਮਾ

ਭਾਜਪਾ ਨੇ ਭਾਰਤ ਨੂੰ ‘ਵਿਸ਼ਵਗੁਰੂ’ ਬਣਾਉਣ ਦਾ ਵਾਅਦਾ ਕੀਤਾ ਸੀ, ਪਰ ਅੱਜ ਤਾਈਵਾਨ ਵਰਗਾ ਛੋਟਾ ਜਿਹਾ ਦੇਸ਼ ਵੀ ਭਾਰਤ ਨੂੰ ਪਿੱਛੇ ਛੱਡ ਗਿਆ ਹੈ: ਹਰਪਾਲ ਸਿੰਘ ਚੀਮਾ

hot news, Politics
ਚੰਡੀਗੜ੍ਹ 27 ਮਈ-ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬੁੱਧਵਾਰ ਨੂੰ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਰਾਜ ਵਿੱਚ ਭਾਰਤੀ ਆਰਥਿਕਤਾ ਲਗਾਤਾਰ ਕਮਜ਼ੋਰ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੇ ਬਾਰਾਂ ਸਾਲਾਂ ਦੇ ਸ਼ਾਸਨ ਨੇ ਦੇਸ਼ ਨੂੰ ਆਰਥਿਕ ਮੰਦੀ, ਵਧਦੇ ਕਰਜ਼ੇ, ਮਹਿੰਗਾਈ, ਬੇਰੁਜ਼ਗਾਰੀ ਅਤੇ ਨਿਵੇਸ਼ਕਾਂ ਦੇ ਡਿੱਗਦੇ ਭਰੋਸੇ ਦੇ ਮੋੜ 'ਤੇ ਲਿਆ ਖੜ੍ਹਾ ਕੀਤਾ ਹੈ। ਜਾਰੀ ਕੀਤੇ ਇੱਕ ਬਿਆਨ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਾਜਪਾ ਸਰਕਾਰ ਨੇ ਭਾਰਤ ਨੂੰ "ਵਿਸ਼ਵਗੁਰੂ" ਬਣਾਉਣ ਦਾ ਵਾਅਦਾ ਕੀਤਾ ਸੀ, ਪਰ ਅੱਜ ਦੇਸ਼ ਪ੍ਰਮੁੱਖ ਆਰਥਿਕ ਸੰਕੇਤਾਂ ਦੇ ਮਾਮਲੇ ਵਿੱਚ ਛੋਟੀਆਂ ਅਰਥਵਿਵਸਥਾਵਾਂ ਤੋਂ ਵੀ ਪਿੱਛੇ ਰਹਿ ਗਿਆ ਹੈ। ਉਨ੍ਹਾਂ ਕਿਹਾ, "ਤਾਈਵਾਨ ਦਾ ਮਾਰਕੀਟ ਕੈਪੀਟਲਾਈਜ਼ੇਸ਼ਨ ਹੁਣ ਭਾਰਤ ਨਾਲੋਂ ਅੱਗੇ ਲੰਘ ਗਿਆ ਹੈ। ਮਹਿਜ਼ 2.5 ਕਰੋੜ ਦੀ ਆਬਾਦੀ ਵਾਲਾ ਦੇਸ਼ 130 ਕਰੋੜ ਦੀ ਆਬਾਦੀ ਵਾਲੇ ਦੇਸ਼ ਤੋਂ ਅੱਗੇ ਨਿਕਲ ਗਿਆ ਹੈ। ਭਾਰਤ, ਜੋ ਕਦੇ ਜੀ.ਡੀ.ਪੀ. ਦੇ ਆਕਾਰ ਦੇ ਹਿਸਾਬ ਨਾਲ ਦੁਨੀਆ ਦੀ ਚੌਥੀ ਸਭ ਤੋਂ ਵੱਡੀ ਆਰਥਿਕਤਾ ਸੀ, ਹੁਣ ਖਿਸਕ ਕੇ 6ਵੇਂ ਸਥਾ...
ਪੰਜਾਬ ਭਰ ਵਿੱਚ ਮੌਸਮੀ ਬੀਮਾਰੀਆਂ ਦੇ ਵਧਦੇ ਮਾਮਲਿਆਂ ਦਰਮਿਆਨ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਜੀਵਨਰੇਖਾ

ਪੰਜਾਬ ਭਰ ਵਿੱਚ ਮੌਸਮੀ ਬੀਮਾਰੀਆਂ ਦੇ ਵਧਦੇ ਮਾਮਲਿਆਂ ਦਰਮਿਆਨ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਜੀਵਨਰੇਖਾ

hot news
ਚੰਡੀਗੜ੍ਹ; 27 ਮਈ 2026- ਪੰਜਾਬ ਵਿੱਚ ਬਦਲਦੇ ਤਾਪਮਾਨ ਅਤੇ ਉਮਸ ਭਰੀ ਗਰਮੀ ਦੇ ਆਉਣ ਨਾਲ ਇੱਕ ਵਾਰ ਫਿਰ ਮੌਸਮੀ ਬੀਮਾਰੀਆਂ ਦਾ ਪ੍ਰਕੋਪ ਵਧਣਾ ਸ਼ੁਰੂ ਹੋ ਗਿਆ ਹੈ। ਰੋਜ਼ਾਨਾ ਦੀਆਂ ਬੀਮਾਰੀਆਂ ਤੋਂ ਰਾਹਤ ਲਈ ਪਹਿਲਾਂ ਹੀ ਮਰੀਜ਼ਾਂ ਦੀ ਭੀੜ ਝੱਲ ਰਹੇ ਸਰਕਾਰੀ ਹਸਪਤਾਲਾਂ ਵਿੱਚ ਹੁਣ ਬੁਖ਼ਾਰ ਨਾਲ ਸੰਬੰਧਤ ਬੀਮਾਰੀਆਂ, ਸਾਹ ਨਾਲ ਜੁੜੀਆਂ ਇਨਫੈਕਸ਼ਨਾਂ ਅਤੇ ਪੇਟ ਨਾਲ ਸੰਬੰਧਤ ਸਮੱਸਿਆਵਾਂ ਦੇ ਮਾਮਲਿਆਂ ਵਿੱਚ ਨਵਾਂ ਵਾਧਾ ਵੇਖਿਆ ਜਾ ਰਿਹਾ ਹੈ। ਡਾਕਟਰਾਂ ਅਨੁਸਾਰ ਇਹ ਮੌਸਮੀ ਲਹਿਰ ਹਰ ਸਾਲ ਚਿੰਤਾਜਨਕ ਢੰਗ ਨਾਲ ਵਾਪਸ ਆਉਂਦੀ ਹੈ। ਐਕਿਊਟ ਫੈਬਰਾਈਲ ਇਲਨੈੱਸ ਕੋਈ ਇੱਕ ਬੀਮਾਰੀ ਨਹੀਂ, ਸਗੋਂ ਅਚਾਨਕ ਤੇਜ਼ ਬੁਖਾਰ ਨਾਲ ਉਤਪੰਨ ਹੋਣ ਵਾਲੀ ਇੱਕ ਅਜਿਹੀ ਸਥਿਤੀ ਹੈ ਜਿਸ ਵਿੱਚ ਕਈ ਤਰ੍ਹਾਂ ਦੀਆਂ ਬੀਮਾਰੀਆਂ ਸ਼ਾਮਲ ਹੋ ਸਕਦੀਆਂ ਹਨ। ਯੂਐੱਸ ਸੈਂਟਰਜ਼ ਫ਼ਾਰ ਡਿਜ਼ੀਜ਼ ਕੰਟਰੋਲ ਐਂਡ ਪ੍ਰਿਵੈਂਸ਼ਨ (CDC) ਅਨੁਸਾਰ, ਅਜਿਹੀਆਂ ਸਥਿਤੀਆਂ ਵਾਇਰਲ, ਬੈਕਟੀਰੀਅਲ ਜਾਂ ਪਰਜੀਵੀ ਸੰਕਰਮਣਾਂ ਕਾਰਨ ਹੋ ਸਕਦੀਆਂ ਹਨ। ਕਈ ਵਾਰ ਮਰੀਜ਼ ਬੁਖ਼ਾਰ ਨੂੰ ਮੁੱਖ ਲੱਛਣ ਵਜੋਂ ਲੈ ਕੇ ਹਸਪਤਾਲ ਪਹੁੰਚਦੇ ਹਨ, ਜਦਕਿ ਇਨਫੈਕਸ਼ਨ ਦਾ ਅਸਲ ਕਾ...