ਐਸ.ਆਈ.ਆਰ ਦੇ ਦੋ ਰੋਜ਼ਾ ਵਿਸ਼ੇਸ਼ ਕੈਂਪਾਂ ਨੂੰ ਮਿਲਿਆ ਜ਼ਿਲ੍ਹਾ ਵਾਸੀਆਂ ਦਾ ਭਰਵਾਂ ਹੁੰਗਾਰਾ
ਤਰਨ ਤਾਰਨ, 12 ਜੁਲਾਈ - ਲੋਕਤੰਤਰ ਨੂੰ ਮਜ਼ਬੂਤ ਕਰਨ ਅਤੇ ਹਰੇਕ ਯੋਗ ਨਾਗਰਿਕ ਦਾ ਨਾਮ ਵੋਟਰ ਸੂਚੀ ਵਿਚ ਸ਼ਾਮਲ ਕਰਨ ਦੇ ਉਦੇਸ਼ ਨਾਲ ਪੰਜਾਬ ਭਰ ਵਿਚ ਐਸ.ਆਈ.ਆਰ-2026 ਤਹਿਤ ਵੋਟਾਂ ਦੀ ਵਿਸ਼ੇਸ਼ ਸੁਧਾਈ ਦਾ ਕੰਮ ਜ਼ੋਰਾਂ-ਸ਼ੋਰਾਂ ਨਾਲ ਚੱਲ ਰਿਹਾ ਹੈ।
ਇਸੇ ਲੜੀ ਤਹਿਤ ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਰਾਹੁਲ ਦੀ ਰਹਿਨੁਮਾਈ ਹੇਠ 11 ਅਤੇ 12 ਜੁਲਾਈ ਨੂੰ ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ 'ਤੇ ਦੋ ਰੋਜ਼ਾ ਵਿਸ਼ੇਸ਼ ਕੈਂਪ ਲਗਾਏ ਗਏ। ਅੱਜ ਛੁੱਟੀ ਦਾ ਦਿਨ ਹੋਣ ਦੇ ਬਾਵਜੂਦ ਸਕੂਲਾਂ ਵਿਚ ਸਥਾਪਤ ਇਨ੍ਹਾਂ ਬੂਥਾਂ ''ਤੇ ਵੋਟਰਾਂ ਦਾ ਭਾਰੀ ਇਕੱਠ ਵੇਖਣ ਨੂੰ ਮਿਲਿਆ।
ਇਨ੍ਹਾਂ ਕੈਂਪਾਂ ਵਿਚ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼) ਦੇ ਨਾਲ-ਨਾਲ ਸਕੂਲਾਂ ਦੇ ਸਮੂਹ ਅਧਿਆਪਕਾਂ ਨੇ ਵੀ ਵਿਸ਼ੇਸ਼ ਡਿਊਟੀ ਨਿਭਾਈ। ਬੀ.ਐਲ.ਓ ਅਤੇ ਅਧਿਆਪਕਾਂ ਦੀ ਟੀਮ ਨੇ ਆਏ ਹੋਏ ਵੋਟਰਾਂ ਦੇ ਫਾਰਮ ਭਰਨ, ਨਾਮ ਜੁੜਵਾਉਣ, ਪਤਾ ਸੋਧਣ ਅਤੇ ਨਵੀਆਂ ਵੋਟਾਂ ਬਣਾਉਣ ਵਿਚ ਮਦਦ ਕੀਤੀ।
ਕੈਂਪਾਂ ਦੀ ਨਿਗਰਾਨੀ ਅਤੇ ਲੋਕਾਂ ਨੂੰ ਪ੍ਰੇਰਿਤ ਕਰਨ ਲਈ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ-ਕਮ-ਨੋਡ...








