Tuesday, October 20
Shadow

hot news

ਪੋਲਿੰਗ ਦੌਰਾਨ ਡਿਪਟੀ ਕਮਿਸ਼ਨਰ ਅਤੇ ਐੱਸ.ਐੱਸ.ਪੀ. ਵੱਲੋਂ ਵੱਖ-ਵੱਖ ਬੂਥਾਂ ਦਾ ਦੌਰਾ

ਪੋਲਿੰਗ ਦੌਰਾਨ ਡਿਪਟੀ ਕਮਿਸ਼ਨਰ ਅਤੇ ਐੱਸ.ਐੱਸ.ਪੀ. ਵੱਲੋਂ ਵੱਖ-ਵੱਖ ਬੂਥਾਂ ਦਾ ਦੌਰਾ

hot news
ਰੂਪਨਗਰ, 26 ਮਈ: ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਲਈ ਅੱਜ 26 ਮਈ ਨੂੰ ਹੋ ਰਹੀ ਪੋਲਿੰਗ ਦੌਰਾਨ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਅਤੇ ਐੱਸ.ਐੱਸ.ਪੀ. ਰੂਪਨਗਰ ਸ. ਮਨਿੰਦਰ ਸਿੰਘ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਪੋਲਿੰਗ ਬੂਥਾਂ ਦਾ ਦੌਰਾ ਕਰਕੇ ਚੋਣ ਪ੍ਰਕਿਰਿਆ ਦਾ ਜਾਇਜ਼ਾ ਲਿਆ ਗਿਆ। ਡਿਪਟੀ ਕਮਿਸ਼ਨਰ ਸ਼੍ਰੀ ਅਦਿੱਤਿਆ ਡੇਚਲਵਾਲ ਨੇ ਦੱਸਿਆ ਕਿ ਰੂਪਨਗਰ ਜ਼ਿਲ੍ਹੇ ਵਿੱਚ ਕੁੱਲ 138 ਪੋਲਿੰਗ ਬੂਥ ਬਣਾਏ ਗਏ ਹਨ ਅਤੇ ਸਾਰੇ ਬੂਥਾਂ ‘ਤੇ ਵੋਟਿੰਗ ਸ਼ਾਂਤੀਪੂਰਵਕ ਅਤੇ ਸੁਚੱਜੇ ਢੰਗ ਨਾਲ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕ ਵੱਡੀ ਗਿਣਤੀ ਵਿੱਚ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਪੋਲਿੰਗ ਕੇਂਦਰਾਂ ‘ਤੇ ਪਹੁੰਚ ਰਹੇ ਹਨ। ਉਨ੍ਹਾਂ ਦੱਸਿਆ ਕਿ ਬਜ਼ੁਰਗ ਵੋਟਰਾਂ ਵਿੱਚ ਖਾਸ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਨੌਜਵਾਨ ਵੋਟਰਾਂ ਨੂੰ ਵੀ ਵੱਧ ਤੋਂ ਵੱਧ ਗਿਣਤੀ ਵਿੱਚ ਵੋਟ ਪਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਵੋਟ ਦਾ ਅਧਿਕਾਰ ਲੋਕਤੰਤਰ ਦਾ ਸਭ ਤੋਂ ਮਹੱਤਵਪੂਰਨ ਅਧਿਕਾਰ ਹੈ ਅਤੇ ਹਰ ਨਾਗਰਿਕ ਨੂੰ ਸੋਚ-ਸਮਝ ਕੇ ਆਪਣੀ...
ਭਾਜਪਾ ਨੂੰ ਪਾਈ ਹਰ ਵੋਟ ਮਹਿੰਗੇ ਪੈਟਰੋਲ ਅਤੇ ਡੀਜ਼ਲ ਲਈ ਵੋਟ ਹੋਵੇਗੀ: ਹਰਪਾਲ ਸਿੰਘ ਚੀਮਾ

ਭਾਜਪਾ ਨੂੰ ਪਾਈ ਹਰ ਵੋਟ ਮਹਿੰਗੇ ਪੈਟਰੋਲ ਅਤੇ ਡੀਜ਼ਲ ਲਈ ਵੋਟ ਹੋਵੇਗੀ: ਹਰਪਾਲ ਸਿੰਘ ਚੀਮਾ

hot news
*ਚੰਡੀਗੜ੍ਹ / ਅੰਮ੍ਰਿਤਸਰ / ਜਲੰਧਰ; 25 ਮਈ , 2026*- ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਸਮੇਤ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂਆਂ ਨੇ ਪਿਛਲੇ 10 ਦਿਨਾਂ ਦੌਰਾਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਹੋਏ ਲਗਾਤਾਰ ਵਾਧੇ ਨੂੰ ਲੈ ਕੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਲਗਾਤਾਰ ਚਾਰ ਵਾਰ ਕੀਤੇ ਵਾਧੇ ਤੋਂ ਬਾਅਦ ਪੈਟਰੋਲ ਅਤੇ ਡੀਜ਼ਲ ਕਰੀਬ ₹8 ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ, ਜਿਸ ਨਾਲ ਕਿਸਾਨ, ਟਰਾਂਸਪੋਰਟਰ, ਵਪਾਰੀ ਅਤੇ ਮੱਧ ਵਰਗੀ ਪਰਿਵਾਰ ਹੋਰ ਵੀ ਡੂੰਘੇ ਆਰਥਿਕ ਸੰਕਟ ਵਿੱਚ ਫਸ ਗਏ ਹਨ। ਉਨ੍ਹਾਂ ਖੁਲਾਸਾ ਕੀਤਾ ਕਿ ਜਿੱਥੇ ਇੱਕ ਪਾਸੇ ਮਹਿੰਗਾਈ ਲਗਾਤਾਰ ਵਧ ਰਹੀ ਹੈ, ਉੱਥੇ ਹੀ ਮੋਦੀ ਸਰਕਾਰ ਵੱਡੇ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਪਹੁੰਚਾਉਣ ਲਈ ਆਮ ਲੋਕਾਂ 'ਤੇ ਬੋਝ ਪਾ ਰਹੀ ਹੈ। ਆਗੂਆਂ ਨੇ ਕਿਹਾ ਕਿ ਝੋਨੇ ਦੀ ਬਿਜਾਈ ਦੇ ਸੀਜ਼ਨ ਦੌਰਾਨ ਡੀਜ਼ਲ ਦੀਆਂ ਕੀਮਤਾਂ ਵਿੱਚ ਹੋਇਆ ਵਾਧਾ ਸਿੱਧਾ ਕਿਸਾਨਾਂ 'ਤੇ ਮਾਰ ਕਰੇਗਾ ਅਤੇ ਇਸ ਨਾਲ ਦੇਸ਼ ਭਰ ਵਿੱਚ ਟਰਾਂਸਪੋਰਟ ਅਤੇ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਹੋਰ ਵਧਣਗੀਆਂ। ...
ਸਾਬਕਾ ਰਾਜ ਸਭਾ ਮੈਂਬਰ ਰਾਜਮਹਿੰਦਰ ਸਿੰਘ ਮਜੀਠਾ ਸਾਥੀਆਂ ਸਮੇਤ ‘ਆਪ’ ਵਿੱਚ ਹੋਏ ਸ਼ਾਮਲ

ਸਾਬਕਾ ਰਾਜ ਸਭਾ ਮੈਂਬਰ ਰਾਜਮਹਿੰਦਰ ਸਿੰਘ ਮਜੀਠਾ ਸਾਥੀਆਂ ਸਮੇਤ ‘ਆਪ’ ਵਿੱਚ ਹੋਏ ਸ਼ਾਮਲ

hot news
ਚੰਡੀਗੜ੍ਹ, 25 ਮਈ , 2026- ਪੰਜਾਬ ਵਿੱਚ ਸ਼ਿਰੋਮਣੀ ਅਕਾਲੀ ਦਲ (ਬਾਦਲ) ਨੂੰ ਵੱਡਾ ਸਿਆਸੀ ਝਟਕਾ ਲੱਗਿਆ ਹੈ। ਉੱਥੇ ਹੀ ਆਮ ਆਦਮੀ ਪਾਰਟੀ ਨੂੰ ਵੱਡੀ ਮਜ਼ਬੂਤੀ ਮਿਲੀ ਹੈ। ਸੋਮਵਾਰ ਨੂੰ ਅਕਾਲੀ ਦਲ ਦੇ ਦਿੱਗਜ ਆਗੂ, ਸਾਬਕਾ ਰਾਜ ਸਭਾ ਮੈਂਬਰ, ਸਾਬਕਾ ਵਿਧਾਇਕ ਅਤੇ ਚੀਫ਼ ਖ਼ਾਲਸਾ ਦੀਵਾਨ ਦੇ ਮੁਖੀ ਰਾਜਮਹਿੰਦਰ ਸਿੰਘ ਮਜੀਠਾ 'ਆਪ' ਵਿੱਚ ਸ਼ਾਮਲ ਹੋ ਗਏ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਮਹਿੰਦਰ ਸਿੰਘ ਮਜੀਠਾ ਅਤੇ ਉਨ੍ਹਾਂ ਦੇ ਸਾਥੀਆਂ ਦਾ ਆਮ ਆਦਮੀ ਪਾਰਟੀ ਵਿੱਚ ਸਵਾਗਤ ਕੀਤਾ। ਉਨ੍ਹਾਂ ਦੇ ਨਾਲ ਹਲਕਾ ਮਜੀਠਾ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਵੀ ਮੌਜੂਦ ਸਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਵਿਕਾਸ ਅਤੇ ਲੋਕ-ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਵਰਗਾਂ ਦੇ ਲੋਕ ਅਤੇ ਆਗੂ ਲਗਾਤਾਰ ਪਾਰਟੀ ਨਾਲ ਜੁੜ ਰਹੇ ਹਨ। ਰਾਜਮਹਿੰਦਰ ਸਿੰਘ ਮਜੀਠਾ ਦੇ ਨਾਲ-ਨਾਲ ਇਲਾਕੇ ਦੀਆਂ ਕਈ ਹੋਰ ਜਾਣੀਆਂ-ਪਛਾਣੀਆਂ ਸ਼ਖ਼ਸੀਅਤਾਂ ਵੀ 'ਆਪ' ਵਿੱਚ ਸ਼ਾਮਲ ਹੋਈਆਂ। ਇਨ੍ਹਾਂ ਵਿੱਚ ਸਾਬਕਾ ਆਰਟੀਆਈ ਕਮਿਸ਼ਨਰ ਹੇਮਇੰਦਰ ਸਿੰਘ ਮਜੀਠਾ ਅਤੇ ਚੀਫ਼ ਖ਼ਾਲਸਾ ਦੀਵਾਨ ਦੇ ਮੈਂਬਰ ਸੁਖਦੀਪ ਸਿੰਘ ਮਜੀਠਾ ਨੇ...
ਪੰਜਾਬ ਰਾਜ ਵਿਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ) ਸ਼ੁਰੂ ਹੋਣ ਤੋਂ ਪਹਿਲਾਂ 90 ਫ਼ੀਸਦ ਤੱਕ ਪ੍ਰੀ ਮੈਪਿੰਗ ਕਰਨ ਦਾ ਟੀਚਾ ਮਿੱਥਿਆ: ਅਨਿੰਦਿਤਾ ਮਿਤਰਾ

ਪੰਜਾਬ ਰਾਜ ਵਿਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ) ਸ਼ੁਰੂ ਹੋਣ ਤੋਂ ਪਹਿਲਾਂ 90 ਫ਼ੀਸਦ ਤੱਕ ਪ੍ਰੀ ਮੈਪਿੰਗ ਕਰਨ ਦਾ ਟੀਚਾ ਮਿੱਥਿਆ: ਅਨਿੰਦਿਤਾ ਮਿਤਰਾ

hot news
ਚੰਡੀਗੜ੍ਹ: 25 ਮਈ: ਪੰਜਾਬ ਰਾਜ ਵੱਲੋਂ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ) ਸ਼ੁਰੂ ਹੋਣ ਤੋਂ ਪਹਿਲਾਂ 90 ਫ਼ੀਸਦ ਤੱਕ ਪ੍ਰੀ ਮੈਪਿੰਗ ਕਰਨ ਦਾ ਟੀਚਾ ਮਿੱਥਿਆ ਗਿਆ ਹੈ। ਉਕਤ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਕਿਹਾ ਪੰਜਾਬ ਰਾਜ ਵਿੱਚ ਪ੍ਰੀ ਮੈਪਿੰਗ ਦੌਰਾਨ 84 ਫ਼ੀਸਦ ਤੋਂ ਵੱਧ ਵੋਟਰਾਂ ਦੀ ਮੈਪਿੰਗ ਸਫਲਤਾ ਪੂਰਵਕ ਨੇਪਰੇ ਚੜ੍ਹ ਚੁੱਕੀ ਹੈ। ਪ੍ਰੀ ਮੈਪਿੰਗ ਦੌਰਾਨ ਪੰਜਾਬ ਰਾਜ ਵਿੱਚ ਸਾਲ 2003 ਵਿੱਚ ਹੋਈ ਐਸ.ਆਈ.ਆਰ. ਨੂੰ ਆਧਾਰ ਬਣਾ ਕੇ ਮੌਜੂਦਾ ਵੋਟਰ ਸੂਚੀਆਂ ਨਾਲ ਮਿਲਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਵੋਟਰਾਂ ਦੀ ਪ੍ਰੀ ਮੈਪਿੰਗ ਨਹੀਂ ਹੁੰਦੀ ਤਾਂ ਉਸ ਵੋਟਰ ਨੂੰ ਬੀ.ਐਲ.ਓ. ਵਲੋਂ ਦਿੱਤੇ ਗਏ ਗਣਨਾ ਫ਼ਾਰਮ ਨੂੰ ਭਰ ਕੇ ਮੁੜ ਬੀ.ਐਲ. ਓ. ਕੋਲ ਜਮ੍ਹਾਂ ਕਰਵਾਉਣਾ ਹੋਵੇਗਾ ਜਿਸ ਉਪਰੰਤ ਸਬੰਧਤ ਵੋਟਰ ਦਾ ਨਾਮ ਡ੍ਰਾਫਟ ਰੋਲ ਵਿਚ ਜੋੜ ਦਿੱਤਾ ਜਾਵੇਗਾ। ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਵੱਲੋਂ ਪੰਜਾਬ ਰਾਜ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਐਸ.ਆਈ.ਆਰ. ਵਿੱਚ ਵੱਧ ਚੜ੍ਹ ਕੇ ਹਿ...
ਜੀ.ਐਨ.ਏ. ਗੇਅਰਜ਼ ਲਿਮਟਡ ਮੇਹਟੀਆਣਾ ਵਿਖੇ 3-ਦਿਨਾਂ ਫਸਟ ਏਡ ਟ੍ਰੇਨਿੰਗ ਕੈਂਪ ਲਗਾਇਆ

ਜੀ.ਐਨ.ਏ. ਗੇਅਰਜ਼ ਲਿਮਟਡ ਮੇਹਟੀਆਣਾ ਵਿਖੇ 3-ਦਿਨਾਂ ਫਸਟ ਏਡ ਟ੍ਰੇਨਿੰਗ ਕੈਂਪ ਲਗਾਇਆ

hot news
ਹੁਸ਼ਿਆਰਪੁਰ, 25 ਮਈ :  ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਆਸ਼ਿਕਾ ਜੈਨ ਅਗਵਾਈ ਹੇਠ 21 ਤੋਂ 23 ਮਈ  ਤੱਕ ਜੀ.ਐਨ.ਏ. ਗੇਅਰਜ਼ ਲਿਮਟਡ, ਮੇਹਟੀਆਣਾ ਵਿਖੇ 3-ਦਿਨਾਂ ਫਸਟ ਏਡ ਟ੍ਰੇਨਿੰਗ ਕੈਂਪ ਲਗਾਇਆ ਗਿਆ ਜਿਸਦਾ ਉਦੇਸ਼ ਐਮਰਜੈਂਸੀ ਸਥਿਤੀਆਂ ਵਿੱਚ ਕੀਮਤੀ ਜਾਨਾਂ ਨੂੰ ਬਚਾਉਣਾ ਹੈ। ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਮੰਗੇਸ਼ ਸੂਦ ਨੇ ਦੱਸਿਆ ਕਿ ਇਸ ਕੈਂਪ ਵਿੱਚ ਟ੍ਰੇਨਰ ਅਨੂ ਸ਼ਰਮਾ ਵੱਲੋਂ ਕੰਪਨੀ ਦੇ 30 ਕਰਮਚਾਰੀਆਂ ਨੂੰ ਟ੍ਰੇਨਿੰਗ ਦਿੱਤੀ ਗਈ। ਉਨ੍ਹਾਂ ਨੇ ਕਰਮਚਾਰੀਆਂ ਨੂੰ ਹਾਦਸਾ ਹੋਣ 'ਤੇ ਅਚਾਨਕ ਬਿਮਾਰੀ ਵਧਣ 'ਤੇ ਸੀ.ਪੀ.ਆਰ. ਦੇਣ, ਖੂਨ ਰੋਕਣ, ਹੱਡੀ ਟੁੱਟਣ 'ਤੇ ਪੱਟੀ ਬੰਨ੍ਹਣ ਅਤੇ ਬੇਹੋਸ਼ ਮਰੀਜ਼ ਨੂੰ ਸੰਭਾਲਣ ਦੇ ਪ੍ਰੈਕਟੀਕਲ ਤਰੀਕੇ ਸਿਖਾਏ।  ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਇਸ ਸਮੇਂ ਪੂਰੇ ਜ਼ਿਲ੍ਹੇ ਵਿੱਚ ਫਸਟ ਏਡ ਅਤੇ ਹੋਮ ਨਰਸਿੰਗ ਪ੍ਰਤੀ ਜਾਗਰੂਕਤਾ ਵਧਾਉਣ ਲਈ ਇੱਕ ਵੱਡੀ ਮੁਹਿੰਮ ਚਲਾ ਰਹੀ ਹੈ, ਜਿਸ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਜ਼ਿਲ੍ਹੇ ਦੇ ਕਾਲਜਾਂ, ਪੰਜਾਬ ਰੋਡਵੇਜ਼ ਦੇ ਡਰਾਈਵਰਾ ਅਤੇ ਕੰਡਕਟਰਾਂ, ਜ਼ਿਲ੍ਹੇ ਦੀ ਹਰ ਛੋਟੀ-ਵੱਡੀ ਫ...
ਚੋਣ ਆਬਜ਼ਰਵਰ ਅਮਿਤ ਸਰੀਨ ਦੀ ਨਿਗਰਾਨੀ ਹੇਠ ਵੋਟਾਂ ਦੀ ਗਿਣਤੀ ਲਈ ਅਮਲੇ ਦੀ ਪਹਿਲੀ ਰੈਂਡਮਾਈਜੇਸ਼ਨ ਹੋਈ

ਚੋਣ ਆਬਜ਼ਰਵਰ ਅਮਿਤ ਸਰੀਨ ਦੀ ਨਿਗਰਾਨੀ ਹੇਠ ਵੋਟਾਂ ਦੀ ਗਿਣਤੀ ਲਈ ਅਮਲੇ ਦੀ ਪਹਿਲੀ ਰੈਂਡਮਾਈਜੇਸ਼ਨ ਹੋਈ

hot news
ਮਾਨਸਾ, 25 ਮਈ: ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਮਾਨਸਾ ਵਿਖੇ ਰਾਜ ਚੋਣ ਕਮਿਸ਼ਨ ਵੱਲੋਂ ਤਾਇਨਾਤ ਕੀਤੇ ਗਏ ਚੋਣ ਆਬਜ਼ਰਵਰ ਸ਼੍ਰੀ ਅਮਿਤ ਸਰੀਨ ਪੀ.ਸੀ.ਐਸ ਦੀ ਨਿਗਰਾਨੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਐਨ.ਆਈ.ਸੀ ਰੂਮ ਵਿਖੇ ਗਿਣਤੀ ਅਮਲੇ ਦੀ ਪਹਿਲੀ ਰੈਂਡਮਾਈਜੇਸ਼ਨ ਪ੍ਰਕਿਰਿਆ ਹੋਈ। ਜ਼ਿਲ੍ਹਾ ਚੋਣ ਅਫ਼ਸਰ - ਕਮ - ਡਿਪਟੀ ਕਮਿਸ਼ਨਰ ਨਵਜੋਤ ਕੌਰ ਆਈਏਐਸ ਨੇ ਦੱਸਿਆ ਕਿ ਵੋਟਾਂ ਦੀ ਗਿਣਤੀ ਦੇ ਕੰਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ 368 ਕਾਊਂਟਿੰਗ ਸਟਾਫ ਦੀ ਰੈਂਡਮਾਈਜ਼ੇਸ਼ਨ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਨਗਰ ਪੰਚਾਇਤ ਜੋਗਾ ਲਈ ਵੋਟਾਂ ਦੀ ਗਿਣਤੀ ਜਿਮਨੇਜ਼ੀਅਮ ਹਾਲ, ਨਹਿਰੂ ਮੈਮੋਰੀਅਲ ਕਾਲਜ, ਮਾਨਸਾ ਵਿਖੇ ਹੋਵੇਗੀ। ਨਗਰ ਕੌਂਸਲ ਬੁਢਲਾਡਾ ਦੀਆਂ ਵੋਟਾਂ ਦੀ ਗਿਣਤੀ ਕ੍ਰਿਸ਼ਨਾ ਕਾਲਜ, ਰੱਲੀ ਵਿਖੇ ਹੋਵੇਗੀ। ਨਗਰ ਕੌਂਸਲ ਮਾਨਸਾ ਦੀਆਂ ਵੋਟਾਂ ਦੀ ਗਿਣਤੀ ਆਡੀਟੋਰੀਅਮ ਹਾਲ, ਨਹਿਰੂ ਮੈਮੋਰੀਅਲ ਸਰਕਾਰੀ ਕਾਲਜ, ਮਾਨਸਾ ਵਿਖੇ ਹੋਵੇਗੀ। ਨਗਰ ਕੌਂਸਲ ਬਰੇਟਾ ਦੀਆਂ ਵੋਟਾਂ ਦੀ ਗਿਣਤੀ ਸ਼ਹੀਦ ਨੰਦ ਸਿੰਘ ਪੌਲੀਟੈਕਨੀਕਲ ਕਾਲਜ, ਬਰੇਟਾ ਵਿਖੇ ਹੋਵੇਗੀ ਅਤੇ ਨ...
ਮਾਲੇਰਕੋਟਲਾ ਪੁਲਿਸ ਵੱਲੋਂ ਅੰਨ੍ਹੇ ਕਤਲ ਕੇਸ ਦੀ ਗੁੱਥੀ ਸੁਲਝਾਉਂਦਿਆਂ ਦੋਸ਼ੀ ਕਾਬੂ

ਮਾਲੇਰਕੋਟਲਾ ਪੁਲਿਸ ਵੱਲੋਂ ਅੰਨ੍ਹੇ ਕਤਲ ਕੇਸ ਦੀ ਗੁੱਥੀ ਸੁਲਝਾਉਂਦਿਆਂ ਦੋਸ਼ੀ ਕਾਬੂ

Crime, hot news
ਮਾਲੇਰਕੋਟਲਾ, 24 ਮਈ - ਐਸ.ਐਸ.ਪੀ ਗੁਰਮੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੁਲਿਸ ਨੂੰ ਵੱਡੀ ਸਫਲਤਾ ਹਾਸਲ ਕਰਦੇ ਹੋਏ ਕਪਤਾਨ ਪੁਲਿਸ ਪੀ.ਬੀ.ਆਈ. ਰਾਜਵਿੰਦਰ ਸਿੰਘ ਦੀ ਟੀਮ ਵੱਲੋਂ ਕਤਲ ਦੀ ਵਾਰਦਾਤ ਨੂੰ ਸੁਲਝਾਉਂਦੇ ਹੋਏ 02 ਦੋਸ਼ੀਆਂ ਨੂੰ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ 22 ਮਈ ਨੂੰ 112 ਹੈਲਪਲਾਈਨ ਕੰਟਰੋਲ ਰੂਮ ਮਾਲੇਰਕੋਟਲਾ ਵਿਖੇ ਸੂਚਨਾ ਪ੍ਰਾਪਤ ਹੋਈ ਕਿ ਪਿੰਡ ਕੰਗਣਵਾਲ ਵਿਖੇ ਇੱਕ ਵਿਅਕਤੀ ਦਾ ਕਤਲ ਹੋਇਆ ਹੈ। ਸੂਚਨਾ ਮਿਲਣ ਉਪਰੰਤ ਮੁੱਖ ਅਫਸਰ ਥਾਣਾ ਸਦਰ ਅਹਿਮਦਗੜ੍ਹ ਵੱਲੋਂ ਮੌਕੇ ‘ਤੇ ਪਹੁੰਚ ਕੇ ਜਾਂਚ ਕੀਤੀ ਗਈ ਅਤੇ ਮੌਕੇ ‘ਤੇ ਮੌਜੂਦ ਮਨਦੀਪ ਸਿੰਘ ਪੁੱਤਰ ਹਰਕੇਸ ਸਿੰਘ ਵਾਸੀ ਕੰਗਣਵਾਲ ਦੇ ਬਿਆਨਾਂ ਦੇ ਆਧਾਰ ‘ਤੇ ਮੁਕੱਦਮਾ ਦਰਜ ਕੀਤਾ ਗਿਆ। ਬਿਆਨ ਅਨੁਸਾਰ ਮ੍ਰਿਤਕ ਹਰਬਿੰਦਰ ਸਿੰਘ ਉਰਫ਼ ਬਿੰਦਾ ਆਪਣੇ ਘਰ ਵਿੱਚ ਇਕੱਲਾ ਰਹਿੰਦਾ ਸੀ। ਜਦੋਂ ਬਿਆਨਕਰਤਾ ਉਸ ਦੇ ਘਰ ਪਹੁੰਚਿਆ ਤਾਂ ਉਹ ਕਿਤੇ ਨਹੀਂ ਮਿਲਿਆ। ਤਲਾਸ਼ ਕਰਨ ‘ਤੇ ਉਸ ਦੀ ਲਾਸ਼ ਕਬੂਤਰਾਂ ਵਾਲੇ ਕਮਰੇ (ਖੁੱਡੇ) ਵਿੱਚੋਂ ਮਿਲੀ, ਜਿਸ ਦੇ ਹੱਥ-ਪੈਰ ਬੰਨੇ ਹੋਏ ਸਨ। ਇਸ ਉਪਰੰਤ ਅਣਪਛਾ...
ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਲਈ ਪੋਲਿੰਗ ਸਟਾਫ਼ ਦੀ ਤੀਜੀ ਰੇਂਡਮਾਈਜੇਸ਼ਨ ਪ੍ਰਕਿਰਿਆ ਹੋਈ ਪੂਰੀ

ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਲਈ ਪੋਲਿੰਗ ਸਟਾਫ਼ ਦੀ ਤੀਜੀ ਰੇਂਡਮਾਈਜੇਸ਼ਨ ਪ੍ਰਕਿਰਿਆ ਹੋਈ ਪੂਰੀ

hot news
ਮਾਨਸਾ, 24 ਮਈ:ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸਿਮਰਪ੍ਰੀਤ ਕੌਰ ਦੀ ਹਾਜ਼ਰੀ ਵਿੱਚ ਅੱਜ ਪੋਲਿੰਗ ਸਟਾਫ਼ ਦੀ ਤੀਜੀ ਅਤੇ ਅੰਤਿਮ ਰੇਂਡਮਾਈਜੇਸ਼ਨ ਦੀ ਪ੍ਰਕਿਰਿਆ ਸਫ਼ਲਤਾਪੂਰਵਕ ਨੇਪਰੇ ਚਾੜ੍ਹੀ ਗਈ। ਇਸ ਪ੍ਰਕਿਰਿਆ ਦਾ ਮੁੱਖ ਉਦੇਸ਼ ਚੋਣਾਂ ਨੂੰ ਪੂਰੀ ਤਰ੍ਹਾਂ ਨਿਰਪੱਖ, ਪਾਰਦਰਸ਼ੀ ਅਤੇ ਸੁਰੱਖਿਅਤ ਮਾਹੌਲ ਵਿੱਚ ਨੇਪਰੇ ਚੜਾਉਣਾ ਹੈ। ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸਿਮਰਪ੍ਰੀਤ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮਾਨਸਾ ਦੀਆਂ ਤਿੰਨ ਨਗਰ ਕੌਂਸਲਾਂ ਅਤੇ ਦੋ ਨਗਰ ਪੰਚਾਇਤਾਂ ਵਿੱਚ ਹੋਣ ਜਾ ਰਹੀਆਂ ਆਮ ਚੋਣਾਂ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਪ੍ਰਸ਼ਾਸਨ ਵੱਲੋਂ ਸਮੂਹ ਵੋਟਰਾਂ ਨੂੰ ਬਿਨਾਂ ਕਿਸੇ ਡਰ ਜਾਂ ਲਾਲਚ ਦੇ, ਸ਼ਾਂਤੀਪੂਰਵਕ ਤਰੀਕੇ ਨਾਲ ਆਪਣੇ ਲੋਕਤੰਤਰੀ ਅਧਿਕਾਰ (ਵੋਟ) ਦੀ ਵਰਤੋਂ ਕਰਨ ਦੀ ਅਪੀਲ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਮਾਨਸਾ ਵਿਚ ਨਗਰ ਕੌਂਸਲ ਮਾਨਸਾ ਦੇ 27, ਨਗਰ ਕੌਂਸਲ ਬੁਢਲਾਡਾ ਦੇ 19, ਨਗਰ ਕੌਂਸਲ ਬਰੇਟਾ ਦੇ 13, ਨਗਰ ਪੰਚਾਇਤ ਜੋਗਾ ਦੇ 13 ਅਤੇ ਨਗਰ ਪੰਚਾ...

ਵਿਵੇਕਸ਼ੀਲ ਸੋਨੀ ਆਈ ਪੀ ਐੱਸ ਨਗਰ ਨਿਗਮ/ਕੌਂਸਲ ਚੋਣਾਂ ਲਈ ਪੁਲਿਸ ਆਬਜ਼ਰਵਰ ਨਿਯੁਕਤ

hot news
ਬਰਨਾਲਾ, 24 ਮਈ-  ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਐਲਾਨੀਆਂ ਨਗਰ ਨਿਗਮ ਕੌਂਸਲ ਚੋਣਾਂ 2026 ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਦੇ ਮੰਤਵ ਨਾਲ ਨਿਯੁਕਤ ਪੁਲਿਸ ਆਬਜ਼ਰਵਰ ਸ੍ਰੀ ਵਿਵੇਕਸ਼ੀਲ ਸੋਨੀ, ਆਈ.ਪੀ.ਐਸ. ਵੱਲੋਂ ਅੱਜ ਜ਼ਿਲ੍ਹਾ ਬਰਨਾਲਾ ਦਾ ਵਿਸ਼ੇਸ਼ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਉਨ੍ਹਾਂ ਵੱਲੋਂ ਜ਼ਿਲ੍ਹੇ ਵਿੱਚ ਕੀਤੇ ਗਏ ਸੁਰੱਖਿਆ ਪ੍ਰਬੰਧਾਂ, ਕਾਨੂੰਨ ਵਿਵਸਥਾ ਦੀ ਸਥਿਤੀ ਅਤੇ ਚੋਣਾਂ ਸਬੰਧੀ ਪੁਲਿਸ ਪ੍ਰਬੰਧਾਂ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ ਗਿਆ। ਇਸ ਮੌਕੇ ਸੀਨੀਅਰ ਕਪਤਾਨ ਪੁਲਿਸ ਬਰਨਾਲਾ ਮੁਹੰਮਦ ਸਰਫਰਾਜ਼ ਆਲਮ ਵੱਲੋਂ ਪੁਲਿਸ ਆਬਜ਼ਰਵਰ ਨੂੰ ਜ਼ਿਲ੍ਹੇ ਦੇ ਸੰਵੇਦਨਸ਼ੀਲ ਅਤੇ ਅਤਿ ਸੰਵੇਦਨਸ਼ੀਲ ਇਲਾਕਿਆਂ, ਪੋਲਿੰਗ ਸਟੇਸ਼ਨਾਂ ਦੀ ਸੁਰੱਖਿਆ, ਨਾਕਾਬੰਦੀ ਪ੍ਰਬੰਧਾਂ, ਫਲੈਗ ਮਾਰਚ, ਰਾਤਰੀ ਪੈਟਰੋਲਿੰਗ, ਇੰਟਰ ਸਟੇਟ ਅਤੇ ਇੰਟਰ ਡਿਸਟ੍ਰਿਕਟ ਚੈਕਿੰਗ, ਸ਼ਰਾਰਤੀ ਅਨਸਰਾਂ ਦੀ ਨਿਗਰਾਨੀ, ਗੈਂਗਸਟਰ ਅਤੇ ਅਪਰਾਧਿਕ ਤੱਤਾਂ ਵਿਰੁੱਧ ਕੀਤੀਆਂ ਜਾ ਰਹੀਆਂ ਕਾਰਵਾਈਆਂ ਅਤੇ ਚੋਣਾਂ ਦੌਰਾਨ ਅਮਨ ਕਾਨੂੰਨ ਬਣਾਈ ਰੱਖਣ ਲਈ ਤਿਆਰ ਕੀਤੀ ਗਈ ਸਮੁੱਚੀ ਕਾਰਜ ਯੋਜਨਾ ਬਾਰੇ ਵਿਸਥਾ...
ਗੈਂਗਸਟਰਾਂ ਤੇ ਵਾਰ ਦਾ 124ਵਾਂ ਦਿਨ: ਪੰਜਾਬ ਪੁਲਿਸ ਵੱਲੋਂ 529 ਥਾਈਂ ਛਾਪੇਮਾਰੀ; 269 ਗ੍ਰਿਫ਼ਤਾਰ

ਗੈਂਗਸਟਰਾਂ ਤੇ ਵਾਰ ਦਾ 124ਵਾਂ ਦਿਨ: ਪੰਜਾਬ ਪੁਲਿਸ ਵੱਲੋਂ 529 ਥਾਈਂ ਛਾਪੇਮਾਰੀ; 269 ਗ੍ਰਿਫ਼ਤਾਰ

hot news
ਚੰਡੀਗੜ੍ਹ, 24 ਮਈ:-ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’  ਦੇ 124ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 529 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ 124ਵੇਂ ਦਿਨ ਪੁਲਿਸ ਟੀਮਾਂ ਨੇ ਦੋ ਹਥਿਆਰਾਂ ਸਮੇਤ 269 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 31,699 ਹੋ ਗਈਆਂ। ਇਸ ਤੋਂ ਇਲਾਵਾ 100 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 16 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ...