Friday, September 4
Shadow

hot news

ਪੰਜਾਬ ਦੇ ਰਾਜਪਾਲ ਨੇ ਪੀ.ਪੀ.ਐਸ.ਸੀ. ਦੇ ਨਵ-ਨਿਯੁਕਤ ਗੈਰ-ਸਰਕਾਰੀ ਮੈਂਬਰ ਨੂੰ ਅਹੁਦੇ ਦੀ ਸਹੁੰ ਚੁਕਾਈ

ਪੰਜਾਬ ਦੇ ਰਾਜਪਾਲ ਨੇ ਪੀ.ਪੀ.ਐਸ.ਸੀ. ਦੇ ਨਵ-ਨਿਯੁਕਤ ਗੈਰ-ਸਰਕਾਰੀ ਮੈਂਬਰ ਨੂੰ ਅਹੁਦੇ ਦੀ ਸਹੁੰ ਚੁਕਾਈ

hot news
ਚੰਡੀਗੜ੍ਹ, 4 ਮਈ:ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਪੰਜਾਬ ਲੋਕ ਸੇਵਾ ਕਮਿਸ਼ਨ (ਪੀ.ਪੀ.ਐਸ.ਸੀ.) ਦੇ ਨਵ-ਨਿਯੁਕਤ ਗੈਰ-ਸਰਕਾਰੀ ਮੈਂਬਰ ਨੂੰ ਅਹੁਦੇ ਦੀ ਸਹੁੰ ਚੁਕਾਈ। ਕਮਿਸ਼ਨ ਵਿੱਚ ਗੈਰ-ਸਰਕਾਰੀ ਮੈਂਬਰ ਵਜੋਂ ਅਧਿਕਾਰਤ ਤੌਰ 'ਤੇ ਜੁਆਇਨ ਕਰਨ ਸਮੇਂ ਸ੍ਰੀ ਸੁਨੀਲ ਕਪੂਰ ਨੇ ਸੰਵਿਧਾਨ ਪ੍ਰਤੀ ਵਫ਼ਾਦਾਰੀ ਅਤੇ ਅਹੁਦੇ ਦੀ ਸਹੁੰ ਚੁੱਕੀ। ਪਿਛੋਕੜ ਦੀ ਗੱਲ ਕਰੀਏ ਤਾਂ ਲੁਧਿਆਣਾ ਦੇ ਰਹਿਣ ਵਾਲੇ ਸ੍ਰੀ ਸੁਨੀਲ ਕਪੂਰ ਇੱਕ ਪ੍ਰਮੁੱਖ ਸ਼ਖਸੀਅਤ ਹਨ, ਜੋ ਸਮਾਜ ਸੇਵਕ ਵਜੋਂ ਮਨੁੱਖਤਾਵਾਦੀ ਅਤੇ ਸਮਾਜਿਕ ਆਊਟਰੀਚ ਪ੍ਰੋਗਰਾਮਾਂ ਵਿੱਚ ਸਰਗਰਮ ਰਹੇ ਹਨ। ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਇੱਥੇ ਪੰਜਾਬ ਲੋਕ ਭਵਨ ਵਿਖੇ ਸਹੁੰ ਚੁੱਕ ਸਮਾਗਮ ਦੀ ਕਾਰਵਾਈ ਚਲਾਈ। ਇਸ ਸਹੁੰ ਚੁੱਕ ਸਮਾਗਮ ਵਿੱਚ ਕੈਬਨਿਟ ਮੰਤਰੀ ਸੰਜੀਵ ਅਰੋੜਾ, ਚੇਅਰਮੈਨ ਪੀ.ਪੀ.ਐਸ.ਸੀ. ਮੇਜਰ ਜਨਰਲ (ਸੇਵਾਮੁਕਤ) ਵਿਨਾਇਕ ਸੈਣੀ, ਰਾਜਪਾਲ ਦੇ ਵਧੀਕ ਮੁੱਖ ਸਕੱਤਰ (ਏ.ਸੀ.ਐਸ.) ਵਿਵੇਕ ਪ੍ਰਤਾਪ ਸਿੰਘ ਅਤੇ ਸਕੱਤਰ ਜਨਰਲ ਐਡਮਿਨਸਟ੍ਰੇਸ਼ਨ ਐਂਡ ਕੋਆਰਡੀਨੇਸ਼ਨ ਕਮਲ ਕਿਸ਼ੋਰ ਯਾਦਵ ਅਤੇ ਨਵ-ਨਿਯੁਕਤ ਮੈਂਬਰ ਦੇ ਪਰਿਵਾਰ...
ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਗ੍ਰਾਮੀਣ ਬੈਂਕ ਦੇ ਸਾਬਕਾ ਮੈਨੇਜਰ ਵਿਰੁੱਧ ਕੇਸ ਦਰਜ

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਗ੍ਰਾਮੀਣ ਬੈਂਕ ਦੇ ਸਾਬਕਾ ਮੈਨੇਜਰ ਵਿਰੁੱਧ ਕੇਸ ਦਰਜ

Crime, hot news
ਚੰਡੀਗੜ੍ਹ, 4 ਮਈ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਜ਼ੀਰੋ ਟਾਲਰੈਂਸ ਪਹੁੰਚ ਦੇ ਚਲਦਿਆਂ ਵਿਜੀਲੈਂਸ ਬਿਊਰੋ ਨੇ ਪੰਜਾਬ ਗ੍ਰਾਮੀਣ ਬੈਂਕ, ਬ੍ਰਾਂਚ ਭੂਦਨ ਜ਼ਿਲ੍ਹਾ ਮਲੇਰਕੋਟਲਾ ਵਿਖੇ ਤਾਇਨਾਤ ਸਾਬਕਾ ਮੈਨੇਜਰ ਸਤੀਸ਼ ਕੁਮਾਰ ਮੀਨਾ ਵਿਰੁੱਧ ਕੇਸ ਦਰਜ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਨੰਬਰ 232/2025, ਸੰਗਰੂਰ ਦੀ ਜਾਂਚ ਤੋਂ ਬਾਅਦ ਇਹ ਕੇਸ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਦੋਸ਼ੀ ਸਾਬਕਾ ਮੈਨੇਜਰ ਸਤੀਸ਼ ਕੁਮਾਰ ਮੀਨਾ ਨੇ ਆਪਣੇ ਅਹੁਦੇ ਦੀ ਦੁਰਵਰਤੋਂ ਕਰਦਿਆਂ ਪੰਜਾਬ ਗ੍ਰਾਮੀਣ ਬੈਂਕ ਦੇ ਨਿਯਮਾਂ ਦੀ ਉਲੰਘਣਾ ਕੀਤੀ। ਉਸਨੇ ਧੋਖਾਧੜੀ ਨਾਲ ਸਾਲ 2023 ਜੂਨ/ਜੁਲਾਈ ਦੇ ਮਹੀਨੇ ਦੌਰਾਨ ਵੱਖ-ਵੱਖ ਤਰੀਕਾਂ ਨੂੰ ਆਪਣੇ ਬੈਂਕ ਦੇ ਮ੍ਰਿਤਕ ਪੈਨਸ਼ਨਰਾਂ ਦੇ 19 ਬੈਂਕ ਖਾਤਿਆਂ ਚੋਂ ਕੁੱਲ 9,64,600 ਰੁਪਏ ਕਢਵਾਏ। ਇਸ ਸਬੰਧ ਵਿੱਚ ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਪੁਲਿਸ ਸਟੇਸ਼ਨ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ...
ਵਿਜੀਲੈਂਸ ਬਿਊਰੋ ਵੱਲੋਂ 15000  ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਸੀਕਾ ਨਵੀਸ ਵਿਰੁੱਧ ਕੇਸ ਦਰਜ

ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਸੀਕਾ ਨਵੀਸ ਵਿਰੁੱਧ ਕੇਸ ਦਰਜ

Crime, hot news
ਚੰਡੀਗੜ੍ਹ, 4 ਮਈ : ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਟਾਲਰੈਂਸ ਨੀਤੀ ਦੇ ਚਲਦਿਆਂ ਨਰੇਸ਼ ਕੁਮਾਰ ਵਸੀਕਾ ਨਵੀਸ, ਪਟਿਆਲਾ ਵਿਰੁੱਧ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਇਹ ਮਾਮਲਾ ਪ੍ਰੋਫੈਸਰ ਕਲੋਨੀ ਚੀਕਾ ਜ਼ਿਲ੍ਹਾ ਕੈਥਲ, ਹਰਿਆਣਾ ਦੇ ਇੱਕ ਨਿਵਾਸੀ ਵੱਲੋਂ ਮੁੱਖ ਮੰਤਰੀ ਦੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ ’ਤੇ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾ ਦੇ ਰਿਸ਼ਤੇਦਾਰ ਨੇ ਜ਼ਿਲ੍ਹਾ ਪਟਿਆਲਾ ਵਿੱਚ ਜ਼ਮੀਨ ਖਰੀਦੀ ਸੀ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਦੋਸ਼ੀ ਨਰੇਸ਼ ਕੁਮਾਰ ਵਸੀਕਾ ਨਵੀਸ ਨੇ ਸ਼ਿਕਾਇਤਕਰਤਾ ਦੇ ਰਿਸ਼ਤੇਦਾਰ ਦੀ ਜ਼ਮੀਨ ਦੀ ਰਜਿਸਟ੍ਰੀ ਕਰਨ ਦੇ ਬਦਲੇ 15000 ਰੁਪਏ ਰਿਸ਼ਵਤ ਲਈ। ਦੋਸ਼ੀ ਵਸੀਕਾ ਨਵੀਸ ਨੇ ਰਿਸ਼ਵਤ ਲੈਂਦੇ ਸਮੇਂ ਤਹਿਸੀਲਦਾਰ ਦੇ ਡਰਾਈਵਰ ਅਤੇ ਪਟਵਾਰੀ ਨੂੰ  ਮੌਕੇ ’ਤੇ ਬੁਲਾਇਆ ।...
ਗੈਂਗਸਟਰਾਂ ’ਤੇ ਵਾਰ ਦਾ 103ਵਾਂ ਦਿਨ: ਪੰਜਾਬ ਪੁਲਿਸ ਵੱਲੋਂ 644 ਥਾਂਈਂ ਛਾਪੇਮਾਰੀ;350 ਗ੍ਰਿਫ਼ਤਾਰ

ਗੈਂਗਸਟਰਾਂ ’ਤੇ ਵਾਰ ਦਾ 103ਵਾਂ ਦਿਨ: ਪੰਜਾਬ ਪੁਲਿਸ ਵੱਲੋਂ 644 ਥਾਂਈਂ ਛਾਪੇਮਾਰੀ;350 ਗ੍ਰਿਫ਼ਤਾਰ

Crime, hot news
ਚੰਡੀਗੜ੍ਹ, 3 ਮਈ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 103ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 644 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜਿਸਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ 103ਵੇਂ ਦਿਨ, ਪੁਲਿਸ ਟੀਮਾਂ ਨੇ 350 ਵਿਅਕਤੀਆਂ ਨੂੰ ਚਾਰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 26,175 ਹੋ ਗਈ ਹੈ। ਇਸ ਤੋਂ ਇਲਾਵਾ, 92 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ...
ਵਪਾਰਕ ਗੈਸ ਸਿਲੰਡਰਾਂ ਦੀ ਕੀਮਤ ’ਚ ਕੀਤੇ ਗਏ ਵਾਧੇ ਵਿਰੁੱਧ ‘ਆਪ’ ਵਲੋਂ ਵਿਸ਼ਾਲ ਰੋਸ ਪ੍ਰਦਰਸ਼ਨ

ਵਪਾਰਕ ਗੈਸ ਸਿਲੰਡਰਾਂ ਦੀ ਕੀਮਤ ’ਚ ਕੀਤੇ ਗਏ ਵਾਧੇ ਵਿਰੁੱਧ ‘ਆਪ’ ਵਲੋਂ ਵਿਸ਼ਾਲ ਰੋਸ ਪ੍ਰਦਰਸ਼ਨ

hot news
ਜਲੰਧਰ, 03 ਮਈ -ਆਮ ਆਦਮੀ ਪਾਰਟੀ ਦੇ ਵਪਾਰ ਵਿੰਗ ਅਤੇ ਜ਼ਿਲ੍ਹਾ ਮਹਿਲਾ ਵਿੰਗ ਜਲੰਧਰ ਵਲੋਂ ਅੱਜ ਕੰਪਨੀ ਬਾਗ ਚੌਕ, ਜਲੰਧਰ ਵਿਖੇ ਵਪਾਰਕ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਬੇਮਿਸਾਲ ਵਾਧੇ ਖਿਲਾਫ਼ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ। ਕੇਂਦਰ ਦੀ ਭਾਜਪਾ ਸਰਕਾਰ ਵਲੋਂ 19 ਕਿਲੋਗ੍ਰਾਮ ਵਪਾਰਕ ਐਲ.ਪੀ.ਜੀ. ਸਿਲੰਡਰ ਦੀ ਕੀਮਤ ਵਿੱਚ ਰਿਕਾਰਡ 993 ਰੁਪਏ ਦਾ ਵਾਧਾ ਕਰਨ ਨਾਲ ਕਈ ਖੇਤਰਾਂ ਵਿੱਚ ਕੀਮਤ 3071 ਰੁਪਏ ਤੋਂ ਵੱਧ ਹੋ ਗਈ ਹੈ। ਇਸ ਰੋਸ ਪ੍ਰਦਰਸ਼ਨ ਵਿੱਚ ਸੂਬਾ ਸਕੱਤਰ ਵਪਾਰ ਵਿੰਗ ਹਰਿੰਦਰਪਾਲ ਸਿੰਘ ਮਨੋਚਾ ਨੇ ਕੇਂਦਰ ਦੀ ਭਾਜਪਾ ਸਰਕਾਰ ਦੀ ਨਿੰਦਾ ਕਰਦਿਆਂ ਕਿਹਾ ਕਿ ਇਹ ਲਗਾਤਾਰ ਤੀਜਾ ਮਹੀਨਾਵਾਰ ਵਾਧਾ ਹੈ, ਜੋ ਮਾਰਚ ਤੋਂ ਬਾਅਦ 1300 ਰੁਪਏ ਤੋਂ ਵੱਧ ਦਾ ਵਾਧਾ ਹੈ। ਉਨ੍ਹਾਂ ਕਿਹਾ ਕਿ ਕੀਮਤ ਵੱਧਣ ਨਾਲ ਛੋਟੇ ਵਪਾਰੀਆਂ ਜਿਵੇਂ ਢਾਬੇ, ਰੈਸਟੋਰੈਂਟ ਅਤੇ ਰੇਹੜੀਆਂ ਤੇ ਖਾਣ-ਪੀਣ ਦੀਆਂ ਚੀਜਾਂ ਵੇਚਣ ਵਾਲਿਆਂ ’ਤੇ ਬਹੁਤ ਬੁਰਾ ਪ੍ਰਭਾਵ ਪਏਗਾ। ਉਨ੍ਹਾਂ ਕਿਹਾ ਕਿ ਗੈਸ ਸਿਲੰਡਰਾਂ ਦੇ ਰੇਟ ਵੱਧਣ ਨਾਲ ਹਰੇਕ ਚੀਜ਼ਾਂ ਦੇ ਰੇਟ ਵੱਧਣਗੇ ਤੇ ਛੋਟੇ ਕਾਰੋਬਾਰੀਆਂ ਨੂੰ ਆਪਣੇ ਕਾਰੋਬਾਰ ਬੰਦ ਕਰਨ ਲਈ ਮਜ਼...
ਪੰਜਾਬ ਵੱਲੋਂ ਨਵਾਂ ਮੀਲ ਪੱਥਰ ਕਾਇਮ: ਸ਼ੁਰੂਆਤ ਤੋਂ ਹੁਣ ਤੱਕ ਦੀ ਸਭ ਤੋਂ ਵੱਧ ਜੀ.ਐਸ.ਟੀ. ਪ੍ਰਾਪਤੀ, ਵਿਕਾਸ ਦਰ ਵਿੱਚ ਭਾਰਤ ‘ਚ ਸੱਭ ਤੋਂ ਅੱਗੇ: ਹਰਪਾਲ ਸਿੰਘ ਚੀਮਾ

ਪੰਜਾਬ ਵੱਲੋਂ ਨਵਾਂ ਮੀਲ ਪੱਥਰ ਕਾਇਮ: ਸ਼ੁਰੂਆਤ ਤੋਂ ਹੁਣ ਤੱਕ ਦੀ ਸਭ ਤੋਂ ਵੱਧ ਜੀ.ਐਸ.ਟੀ. ਪ੍ਰਾਪਤੀ, ਵਿਕਾਸ ਦਰ ਵਿੱਚ ਭਾਰਤ ‘ਚ ਸੱਭ ਤੋਂ ਅੱਗੇ: ਹਰਪਾਲ ਸਿੰਘ ਚੀਮਾ

hot news, Politics
*ਚੰਡੀਗੜ੍ਹ, 2 ਮਈ , 2026*- ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅਪ੍ਰੈਲ 2026 ਲਈ ਟੈਕਸ ਮਾਲੀਏ ਵਿੱਚ ਇੱਕ ਇਤਿਹਾਸਕ ਮੀਲ ਪੱਥਰ ਕਾਇਮ ਕੀਤਾ ਹੈ ਅਤੇ ਸੂਬੇ ਨੇ ਜੀ.ਐਸ.ਟੀ. ਦੇ ਲਾਗੂ ਹੋਣ ਤੋਂ ਲੈ ਕੇ ਹੁਣ ਤੱਕ ਦਾ ਆਪਣਾ ਸਭ ਤੋਂ ਵੱਧ ਮਹੀਨਾਵਾਰ ਵਸਤੂਆਂ ਅਤੇ ਸੇਵਾ ਕਰ (ਜੀ.ਐਸ.ਟੀ.) ਹਾਸਲ ਕੀਤਾ ਹੈ, ਅਤੇ ਇਸ ਦੇ ਨਾਲ ਹੀ ਕੁੱਲ ਜੀ.ਐਸ.ਟੀ. ਮਾਲੀਆ ਵਿਕਾਸ ਦਰ ਵਿੱਚ ਦੇਸ਼ ਭਰ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਸ ਬੇਮਿਸਾਲ ਪ੍ਰਾਪਤੀ ਦਾ ਵੇਰਵਾ ਦਿੰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਨੇ ਕਿਹਾ, "ਸੂਬੇ ਨੇ 2725.08 ਕਰੋੜ ਦੇ ਸ਼ੁੱਧ ਜੀ.ਐਸ.ਟੀ. ਦੇ ਨਾਲ 2987.38 ਕਰੋੜ ਦਾ ਕੁੱਲ ਜੀ.ਐਸ.ਟੀ. ਦਰਜ ਕੀਤਾ ਹੈ। ਇਹ ਸ਼ਾਨਦਾਰ ਪ੍ਰਦਰਸ਼ਨ ਸਾਲ-ਦਰ-ਸਾਲ ਦੇ ਆਧਾਰ 'ਤੇ ਸ਼ੁੱਧ ਜੀ.ਐਸ.ਟੀ. ਵਿੱਚ 70.70% ਦੇ ਜ਼ਬਰਦਸਤ ਵਾਧੇ ਨੂੰ ਦਰਸਾਉਂਦਾ ਹੈ, ਜੋ ਕਿ ਅਪ੍ਰੈਲ 2025 ਦੀ ਸਾਡੀ ਪ੍ਰਾਪਤੀ ਦੇ ਮੁਕਾਬਲੇ ਲਗਭਗ 1...
‘ਆਪ’ ਦੀ ਟਰੇਡ ਵਿੰਗ ਵਲੋਂ ਗੈਸ ਸਿਲੰਡਰਾਂ ਦੀਆਂ ਕੀਮਤਾਂ ‘ਚ ਵਾਧੇ ਵਿਰੁਧ ਘੰਟਾ ਘਰ ਵਿਖੇ ਰੋਸ਼ ਪ੍ਰਦਰਸ਼ਨ

‘ਆਪ’ ਦੀ ਟਰੇਡ ਵਿੰਗ ਵਲੋਂ ਗੈਸ ਸਿਲੰਡਰਾਂ ਦੀਆਂ ਕੀਮਤਾਂ ‘ਚ ਵਾਧੇ ਵਿਰੁਧ ਘੰਟਾ ਘਰ ਵਿਖੇ ਰੋਸ਼ ਪ੍ਰਦਰਸ਼ਨ

hot news, Politics
*ਲੁਧਿਆਣਾ, 02 ਮਈ 2026*- ਆਮ ਆਦਮੀ ਪਾਰਟੀ ਦੀ ਟਰੇਡ ਵਿੰਗ ਵਲੋਂ ਅੱਜ ਲੁਧਿਆਣਾ ਦੇ ਘੰਟਾ ਘਰ ਵਿਖੇ ਮੋਦੀ ਸਰਕਾਰ ਵੱਲੋਂ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਕੀਤੇ ਬੇਹਿਸਾਬ ਵਾਧੇ ਦੇ ਵਿਰੋਧ ਵਿੱਚ ਧਰਨਾ ਪ੍ਰਦਰਸ਼ਨ ਕਰਦਿਆਂ ਭਾਜਪਾ ’ਤੇ ਤਿੱਖੇ ਨਿਸ਼ਾਨੇ ਸਾਧੇ ਗਏ। ਇਸ ਮੌਕੇ ਵਿਧਾਇਕ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ, ਚੇਅਰਮੈਨ ਅਨਿਲ ਠਾਕੁਰ, ਸਾਹਿਲ ਅਗਰਵਾਲ, ਜ਼ਿਲ੍ਹਾ ਇੰਚਾਰਜ ਜਤਿੰਦਰ ਖੰਗੂੜਾ, ਮੀਡੀਅਮ ਸੀਨੀਅਰ ਵਾਈਸ ਇੰਡਸਟਰੀ ਚੇਅਰਮੈਨ ਸ਼ਰਨਪਾਲ ਸਿੰਘ ਮੱਕੜ, ਮੈਂਬਰ ਮਹਿਲਾ ਕਮਿਸ਼ਨ ਅਜਿੰਦਰਪਾਲ ਕੌਰ ਤੋਂ ਇਲਾਵਾ ਸੈਂਕੜਿਆਂ ਦੀ ਗਿਣਤੀ ਵਿੱਚ ‘ਆਪ’ ਵਲੰਟੀਅਰਾਂ ਨੇ ਸ਼ਮੂਲੀਅਤ ਕੀਤੀ। ਉਨ੍ਹਾਂ ਇੱਕ ਸੁਰ ਵਿੱਚ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਆਮ ਆਦਮੀ ਲਈ ਲਾਚਾਰ ਅਤੇ ਰਸੋਈ ਲਈ ਗੁਨਾਹਗਾਰ ਸਿੱਧ ਹੋਈ ਹੈ। ਕਾਬਿਲੇਗੌਰ ਹੈ ਕਿ ਵਪਾਰਕ ਐੱਲ ਪੀ ਜੀ ਸਿਲੰਡਰ ਹੁਣ 993 ਰੁਪਏ ਮਹਿੰਗਾ ਹੋ ਗਿਆ ਹੈ। ਪੱਛਮੀ ਏਸ਼ੀਆ ਸੰਕਟ ਕਰ ਕੇ ਆਲਮੀ ਪੱਧਰ ਉੱਤੇ ਊਰਜਾ ਕੀਮਤਾਂ ਵਿੱਚ ਉਛਾਲ ਨਾਲ ਇਹ ਹੁਣ ਤੱਕ ਦਾ ਸਭ ਤੋਂ ਵੱਡਾ ਤੇ ਲਗਾਤਾਰ ਤੀਜਾ ...
ਪੰਜਾਬ ਪੁਲਿਸ ਨੇ ਸੀ.ਆਈ.ਏ. ਮੋਗਾ, ਸਰਹਿੰਦ ਅਤੇ ਸ਼ੰਬੂ ਰੇਲਵੇ ਟਰੈਕ ਧਮਾਕਿਆਂ ਦੇ ਮਾਮਲੇ ਸੁਲਝਾਏ; ਮ੍ਰਿਤਕ ਬੌਂਬਰ ਦਾ ਮੁੱਖ ਸਾਥੀ ਕਾਬੂ

ਪੰਜਾਬ ਪੁਲਿਸ ਨੇ ਸੀ.ਆਈ.ਏ. ਮੋਗਾ, ਸਰਹਿੰਦ ਅਤੇ ਸ਼ੰਬੂ ਰੇਲਵੇ ਟਰੈਕ ਧਮਾਕਿਆਂ ਦੇ ਮਾਮਲੇ ਸੁਲਝਾਏ; ਮ੍ਰਿਤਕ ਬੌਂਬਰ ਦਾ ਮੁੱਖ ਸਾਥੀ ਕਾਬੂ

Crime, hot news
ਚੰਡੀਗੜ੍ਹ/ਪਟਿਆਲਾ, 2 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪਾਕਿਸਤਾਨ-ਸਮਰਥਿਤ ਆਈ.ਐਸ.ਆਈ. ਅੱਤਵਾਦੀ ਨੈੱਟਵਰਕਾਂ ਨੂੰ ਬੇਅਸਰ ਕਰਦਿਆਂ ਪੰਜਾਬ ਪੁਲਿਸ ਨੇ ਤਿੰਨ ਵੱਡੀਆਂ ਅੱਤਵਾਦੀ ਵਾਰਦਾਤਾਂ - ਸੀ.ਆਈ.ਏ. ਮੋਗਾ ਗ੍ਰਨੇਡ ਹਮਲਾ, ਸਰਹਿੰਦ ਰੇਲਵੇ ਟਰੈਕ ਧਮਾਕਾ ਅਤੇ ਹਾਲ ਹੀ ਵਿੱਚ ਹੋਏ ਸ਼ੰਭੂ ਰੇਲਵੇ ਟਰੈਕ ਧਮਾਕੇ – ਦੇ ਮੁੱਖ ਸਾਜ਼ਿਸ਼ਕਰਤਾ ਜਗਰੂਪ ਸਿੰਘ ਦੇ ਮੁੱਖ ਸਾਥੀ ਨੂੰ ਗ੍ਰਿਫਤਾਰ ਕਰਕੇ ਇਨ੍ਹਾਂ ਕੇਸਾਂ ਦੀ ਗੁੱਥੀ ਸਫ਼ਲਤਾਪੂਰਵਕ ਸੁਲਝਾ ਲਈ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਸਾਂਝੀ ਕੀਤੀ। ਇਹ ਆਪ੍ਰੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਅੰਮ੍ਰਿਤਸਰ, ਕਾਊਂਟਰ ਇੰਟੈਲੀਜੈਂਸ (ਸੀ.ਆਈ.) ਪਠਾਨਕੋਟ ਅਤੇ ਜ਼ਿਲ੍ਹਾ ਪਟਿਆਲਾ ਪੁਲਿਸ ਵੱਲੋਂ ਸਾਂਝੇ ਤੌਰ ’ਤੇ ਚਲਾਇਆ ਗਿਆ । ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਗੁਰਜਿੰਦਰ ਸਿੰਘ ਉਰਫ਼ ਬਾਬਾ ਬੇਅੰਤ ਵਜੋਂ ਹੋਈ ਹੈ, ਜੋ ਗੁਰਦਾਸਪੁਰ ਦੇ ਬਿਧੀਪੁਰ ਦਾ ਰਹਿਣ ਵਾਲਾ ਹੈ। ਇਹ ਕਾਮਯਾਬੀ, ਸੋਮਵਾਰ ਰਾਤ ਨੂੰ ਪਟਿਆਲਾ ਜ਼ਿਲ੍ਹੇ ...
ਗੈਂਗਸਟਰਾਂ ’ਤੇ ਵਾਰ ਦਾ 102ਵਾਂ ਦਿਨ: ਪੰਜਾਬ ਪੁਲਿਸ ਵੱਲੋਂ 472 ਥਾਵਾਂ ’ਤੇ ਛਾਪੇਮਾਰੀ; 241 ਗ੍ਰਿਫ਼ਤਾਰ

ਗੈਂਗਸਟਰਾਂ ’ਤੇ ਵਾਰ ਦਾ 102ਵਾਂ ਦਿਨ: ਪੰਜਾਬ ਪੁਲਿਸ ਵੱਲੋਂ 472 ਥਾਵਾਂ ’ਤੇ ਛਾਪੇਮਾਰੀ; 241 ਗ੍ਰਿਫ਼ਤਾਰ

Crime, hot news
ਚੰਡੀਗੜ੍ਹ, 2 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 102ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 472 ਟਿਕਾਣਿਆਂ ’ਤੇ  ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ 102ਵੇਂ ਦਿਨ, ਪੁਲਿਸ ਟੀਮਾਂ ਨੇ ਅੱਠ ਹਥਿਆਰਾਂ ਸਮੇਤ 241 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 25,833 ਹੋ ਗਈ ਹੈ। ਇਸ ਤੋਂ ਇਲਾਵਾ 91 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀ...
ਪੰਜਾਬ ਆਰਟੀਫ਼ੀਸ਼ਲ ਇੰਟੈਲੀਜੈਂਸ ਸਿਸਟਮ ਨੇ ਗੈਂਗਸਟਰ ਨੈੱਟਵਰਕ ਖ਼ਿਲਾਫ਼ ਪੰਜਾਬ ਪੁਲਿਸ ਨੂੰ ਦਿੱਤੀ ਨਵੀਂ ਤਾਕਤ

ਪੰਜਾਬ ਆਰਟੀਫ਼ੀਸ਼ਲ ਇੰਟੈਲੀਜੈਂਸ ਸਿਸਟਮ ਨੇ ਗੈਂਗਸਟਰ ਨੈੱਟਵਰਕ ਖ਼ਿਲਾਫ਼ ਪੰਜਾਬ ਪੁਲਿਸ ਨੂੰ ਦਿੱਤੀ ਨਵੀਂ ਤਾਕਤ

hot news
ਚੰਡੀਗੜ੍ਹ; 2 ਮਈ 2026: ਪੰਜਾਬ ਵਿੱਚ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ ਗੈਂਗਸਟਰਾਂ ਅਤੇ ਉਨ੍ਹਾਂ ਦੇ ਸਹਿਯੋਗੀਆਂ ਦੇ ਮਨਸੂਬਿਆਂ ’ਤੇ ਕਰਾਰਾ ਵਾਰ ਕਰਦਿਆਂ, ਪੰਜਾਬ ਪੁਲਿਸ ਹੁਣ ਪੰਜਾਬ ਆਰਟੀਫ਼ੀਸ਼ਲ ਇੰਟੈਲੀਜੈਂਸ ਸਿਸਟਮ (ਪੀਏਆਈਐਸ) ਅਧੀਨ ਇਕ ਆਧੁਨਿਕ ਵੌਇਸ ਰਿਕਗਨਿਸ਼ਨ ਸਿਸਟਮ ਨਾਲ ਲੈਸ ਹੋ ਗਈ ਹੈ। ਇਹ ਪ੍ਰਣਾਲੀ ਵਿਦੇਸ਼ਾਂ ਤੋਂ ਚੱਲ ਰਹੇ ਗੈਂਗ ਨੈੱਟਵਰਕਾਂ ਵਿੱਚ ਘੁਸਪੈਠ ਕਰਨ ਅਤੇ ਪੰਜਾਬ ਦੇ ਨੌਜਵਾਨਾਂ ਨੂੰ ਗੈਰਕਾਨੂੰਨੀ ਗਤੀਵਿਧੀਆਂ ਵੱਲ ਭਟਕਾਉਣ ਵਾਲੇ ਤੱਤਾਂ ਤੱਕ ਪਹੁੰਚ ਬਣਾਉਣ ਵਿੱਚ ਮਦਦਗਾਰ ਸਾਬਤ ਹੋ ਰਹੀ ਹੈ। ਏਆਈ ਸਿਸਟਮ ਹੇਠ ਏਆਈ ਅਧਾਰਿਤ ਵੌਇਸ ਰਿਕਗਨਿਸ਼ਨ ਸਿਸਟਮ ਵਿੱਚ 84,000 ਤੋਂ ਵੱਧ ਅਪਰਾਧੀਆਂ ਅਤੇ ਸ਼ੱਕੀਆਂ ਦੇ ਵੌਇਸ ਸੈਂਪਲਾਂ ਦਾ 'ਵੌਇਸ ਬੈਂਕ" ਮੌਜੂਦ ਹੈ। ਵੌਇਸ ਪਛਾਣ ਤੋਂ ਅੱਗੇ ਵਧਦਿਆਂ, ਇਸ ਏਆਈ ਸਿਸਟਮ ਵਿੱਚ 3,90,000 ਤੋਂ ਵੱਧ ਅਪਰਾਧੀਆਂ ਦਾ ਮਜ਼ਬੂਤ ਡਾਟਾਬੇਸ ਏਕੀਕ੍ਰਿਤ ਹੈ, ਜਿਸ ਵਿੱਚ ਉਨ੍ਹਾਂ ਦੀਆਂ ਗੈਂਗ ਸਬੰਧੀ ਜਾਣਕਾਰੀਆਂ ਅਤੇ ਫੋਨੇਟਿਕ ਸਰਚ ਵਰਗੀਆਂ ਵਿਸ਼ੇਸ਼ਤਾਵਾਂ ਸ਼ਾਮਲ ਹਨ। ਇਸਦਾ ਉੱਨਤ 'ਗੈਂਗ ਟ੍ਰੀ ਸਰਚ' ਟੂਲ ਸੰਗਠਿਤ ਅਪਰਾਧੀ ...