Tuesday, October 20
Shadow

hot news

ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਦੇ ਨਿਰਦੇਸ਼ਾਂ ‘ਤੇ ਅਧਿਕਾਰੀਆਂ ਵੱਲੋਂ ਪੋਲਿੰਗ ਬੂਥਾਂ ਦਾ ਨਿਰੀਖਣ

ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਦੇ ਨਿਰਦੇਸ਼ਾਂ ‘ਤੇ ਅਧਿਕਾਰੀਆਂ ਵੱਲੋਂ ਪੋਲਿੰਗ ਬੂਥਾਂ ਦਾ ਨਿਰੀਖਣ

hot news
ਮਾਨਸਾ, 22 ਮਈ: 26 ਮਈ ਨੂੰ ਹੋਣ ਵਾਲੀਆਂ ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਨੂੰ ਪਾਰਦਰਸ਼ੀ ਢੰਗ ਨਾਲ ਅਤੇ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਪ੍ਰਸ਼ਾਸਨ ਪੂਰੀ ਤਰ੍ਹਾਂ ਸਰਗਰਮ ਹੈ। ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਦੀਆਂ ਸਖ਼ਤ ਹਦਾਇਤਾਂ ਅਨੁਸਾਰ, ਸਮੂਹ ਰਿਟਰਨਿੰਗ ਅਫ਼ਸਰਾਂ ਅਤੇ ਸਹਾਇਕ ਰਿਟਰਨਿੰਗ ਅਫ਼ਸਰਾਂ ਵੱਲੋਂ ਵੱਖ-ਵੱਖ ਪੋਲਿੰਗ ਬੂਥਾਂ ਦਾ ਦੌਰਾ ਕਰਕੇ ਉੱਥੇ ਕੀਤੇ ਗਏ ਪ੍ਰਬੰਧਾਂ ਦਾ ਬਾਰੀਕੀ ਨਾਲ ਜਾਇਜ਼ਾ ਲਿਆ ਗਿਆ। ਉਪ ਮੰਡਲ ਮੈਜਿਸਟਰੇਟ ਮਾਨਸਾ ਬਲਜੀਤ ਕੌਰ ਨੇ ਮਾਨਸਾ ਨਗਰ ਕੌਂਸਲ ਅਧੀਨ ਅਤੇ ਉਪ ਮੰਡਲ ਮੈਜਿਸਟਰੇਟ ਬੁਢਲਾਡਾ ਗਗਨਦੀਪ ਸਿੰਘ ਨੇ ਨਗਰ ਕੌਂਸਲ ਬੁਢਲਾਡਾ ਅਧੀਨ ਆਉਂਦੇ ਪੋਲਿੰਗ ਬੂਥਾਂ ਦਾ ਦੌਰਾ ਕਰਨ ਉਪਰੰਤ ਦਸਿਆ ਕਿ ਇਸ ਦੌਰੇ ਦਾ ਮੁੱਖ ਮਕਸਦ ਚੋਣ ਕਮਿਸ਼ਨ ਵੱਲੋਂ ਨਿਰਧਾਰਿਤ ਸਹੂਲਤਾਂ ਦੀ ਮੌਜੂਦਗੀ ਨੂੰ ਚੈੱਕ ਕਰਨਾ ਸੀ। ਚੈਕਿੰਗ ਦੌਰਾਨ ਦਿਵਿਆਂਗ ਅਤੇ ਬਜ਼ੁਰਗ ਵੋਟਰਾਂ ਲਈ ਰੈਂਪ ਦੀ ਸਹੂਲਤ, ਗਰਮੀ ਦੇ ਮੌਸਮ ਨੂੰ ਮੁੱਖ ਰੱਖਦਿਆਂ ਪੁਖ਼ਤਾ ਛਾਂ ਅਤੇ ਸਾਫ਼ ਪੀਣ ਵਾਲੇ ਪਾਣੀ ਦੇ ਪ੍ਰਬੰਧ, ਬਿਜਲੀ ਅਤੇ ਸਾਫ਼-ਸਫ਼ਾਈ ਦੀ ਵਿਵਸਥਾ ਨੂੰ ਦੇਖਿਆ ਗਿਆ। ਜ਼ਿਲ੍ਹਾ ਚੋਣ ਅਫ਼ਸ...
ਕੇਂਦਰ ਆਰਬੀਆਈ ਦੇ ਅਸਧਾਰਨ ਲਾਭਅੰਸ਼ ਨੂੰ ਰਾਜਾਂ ਨਾਲ ਸਾਂਝਾ ਕਰੇ, ਕੇਂਦਰੀ ਬੈਂਕ ਦੀ ਸੁਤੰਤਰਤਾ ਅਤੇ ਵਿੱਤੀ ਮਜ਼ਬੂਤੀ ਦੀ ਰੱਖਿਆ ਕਰੇ: ਹਰਪਾਲ ਸਿੰਘ ਚੀਮਾ

ਕੇਂਦਰ ਆਰਬੀਆਈ ਦੇ ਅਸਧਾਰਨ ਲਾਭਅੰਸ਼ ਨੂੰ ਰਾਜਾਂ ਨਾਲ ਸਾਂਝਾ ਕਰੇ, ਕੇਂਦਰੀ ਬੈਂਕ ਦੀ ਸੁਤੰਤਰਤਾ ਅਤੇ ਵਿੱਤੀ ਮਜ਼ਬੂਤੀ ਦੀ ਰੱਖਿਆ ਕਰੇ: ਹਰਪਾਲ ਸਿੰਘ ਚੀਮਾ

hot news, Politics
ਚੰਡੀਗੜ੍ਹ, 22 ਮਈ- ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ੁੱਕਰਵਾਰ ਨੂੰ ਭਾਰਤ ਸਰਕਾਰ ਵੱਲੋਂ ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਤੋਂ ਲਗਭਗ ₹2.87 ਲੱਖ ਕਰੋੜ ਦਾ ਬੇਮਿਸਾਲ ਲਾਭਅੰਸ਼ (ਡਿਵੀਡੈਂਡ) ਲੈਣ 'ਤੇ ਗੰਭੀਰ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਆਰਬੀਆਈ ਦੇ ਰਾਖਵੇਂ ਫੰਡਾਂ ਨੂੰ ਬਹੁਤ ਜ਼ਿਆਦਾ ਕੱਢਣ ਨਾਲ ਦੇਸ਼ ਦੀ ਲੰਬੇ ਸਮੇਂ ਦੀ ਆਰਥਿਕ ਲਚਕਤਾ ਕਮਜ਼ੋਰ ਹੋ ਸਕਦੀ ਹੈ ਅਤੇ ਕੇਂਦਰੀ ਬੈਂਕ ਦੀ ਮਜ਼ਬੂਤੀ ਨੂੰ ਨੁਕਸਾਨ ਪਹੁੰਚ ਸਕਦਾ ਹੈ। ਇਨ੍ਹਾਂ ਰਿਪੋਰਟਾਂ ਦਾ ਹਵਾਲਾ ਦਿੰਦੇ ਹੋਏ ਕਿ ਆਰਬੀਆਈ ਨੇ ਕੇਂਦਰੀ ਬੈਂਕ ਦੀ ਲਗਭਗ ₹4 ਲੱਖ ਕਰੋੜ ਦੀ ਕੁੱਲ ਆਮਦਨ ਵਿੱਚੋਂ ਲਗਭਗ ₹2.87 ਲੱਖ ਕਰੋੜ ਕੇਂਦਰ ਸਰਕਾਰ ਨੂੰ ਤਬਦੀਲ ਕੀਤੇ ਹਨ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਆਰਬੀਆਈ ਦੀ ਸਥਾਪਨਾ ਤੋਂ ਲੈ ਕੇ ਹੁਣ ਤੱਕ ਕਿਸੇ ਵੀ ਸਰਕਾਰ ਨੂੰ ਕੀਤੇ ਗਏ ਸਭ ਤੋਂ ਵੱਧ ਲਾਭਅੰਸ਼ ਤਬਾਦਲਿਆਂ ਵਿੱਚੋਂ ਇੱਕ ਹੈ। ਵਿੱਤ ਮੰਤਰੀ ਨੇ ਕਿਹਾ ਕਿ ਅਜਿਹੇ ਸਮੇਂ ਜਦੋਂ ਆਮ ਨਾਗਰਿਕ ਪਹਿਲਾਂ ਹੀ ਤੇਲ ਦੀਆਂ ਉੱਚੀਆਂ ਕੀਮਤਾਂ, ਮਹਿੰਗਾਈ ਦੇ ਦਬਾਅ ਅਤੇ ਕਿਫਾਇਤੀ ਵਰਤਣ ਦੀਆਂ ਵਾ...
ਗੈਂਗਸਟਰਾਂ ਤੇ ਵਾਰ ਦਾ 122ਵਾਂ ਦਿਨ: ਪੰਜਾਬ ਪੁਲਿਸ ਵੱਲੋਂ 512 ਥਾਈਂ ਛਾਪੇਮਾਰੀ; 244 ਗ੍ਰਿਫ਼ਤਾਰ

ਗੈਂਗਸਟਰਾਂ ਤੇ ਵਾਰ ਦਾ 122ਵਾਂ ਦਿਨ: ਪੰਜਾਬ ਪੁਲਿਸ ਵੱਲੋਂ 512 ਥਾਈਂ ਛਾਪੇਮਾਰੀ; 244 ਗ੍ਰਿਫ਼ਤਾਰ

hot news
ਚੰਡੀਗੜ੍ਹ, 22 ਮਈ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’  ਦੇ 122ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 512 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ 122ਵੇਂ ਦਿਨ ਪੁਲਿਸ ਟੀਮਾਂ ਨੇ 244 ਵਿਅਕਤੀਆਂ ਨੂੰ ਛੇ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 31208 ਹੋ ਗਈ ਹੈ। ਇਸ ਤੋਂ ਇਲਾਵਾ 116 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 20 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ...
ਵਿਧਾਇਕ ਬ੍ਰਮ ਸ਼ੰਕਰ ਜਿੰਪਾ ਵਲੋਂ ਪੰਜਾਬ ਸਰਕਾਰ ਦੀ ’ਮੇਰੀ ਰਸੋਈ’ ਯੋਜਨਾ ਦੀ ਹੁਸ਼ਿਆਰਪੁਰ ’ਚ ਸ਼ੁਰੂਆਤ

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਵਲੋਂ ਪੰਜਾਬ ਸਰਕਾਰ ਦੀ ’ਮੇਰੀ ਰਸੋਈ’ ਯੋਜਨਾ ਦੀ ਹੁਸ਼ਿਆਰਪੁਰ ’ਚ ਸ਼ੁਰੂਆਤ

hot news
ਹੁਸ਼ਿਆਰਪੁਰ, 22 ਮਈ : ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਸਥਾਨਕ ਵਾਰਡ ਨੰਬਰ 21 ਅਤੇ 26 ਵਿਚ ਪੰਜਾਬ ਸਰਕਾਰ ਦੀ ’ਮੇਰੀ ਰਸੋਈ’ ਯੋਜਨਾ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਲੋਕ ਭਲਾਈ ਦੇ ਕਾਰਜਾਂ ਤਹਿਤ ਇਹ ਇਕ ਇਤਿਹਾਸਕ ਪਹਿਲਕਦਮੀ ਹੈ ਜਿਸ ਤਹਿਤ ਸੂਬੇ ਦੇ ਕਰੀਬ 40 ਲੱਖ ਪਰਿਵਾਰਾਂ ਨੂੰ ਲਾਭ ਮਿਲੇਗਾ।                 ਲਾਭਪਾਤਰੀਆਂ ਨੂੰ ’ਮੇਰੀ ਰਸੋਈ’ ਯੋਜਨਾ ਤਹਿਤ ਰਾਸ਼ਨ ਕਿੱਟਾਂ ਵੰਡਦਿਆਂ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਇਹ ਉਪਰਾਲਾ ਲੋੜਵੰਦ ਪਰਿਵਾਰਾਂ ਦੇ ਰਸੋਈ ਦੇ ਵਿੱਤੀ ਬੋਝ ਨੂੰ ਘੱਟ ਕਰਨ ਵਿਚ ਵਰਦਾਨ ਸਾਬਤ ਹੋਵੇਗਾ ਕਿਉਂਕਿ ਰਾਸ਼ਨ ਕਿੱਟ ਵਿਚ 2 ਕਿਲੋ ਛੋਲਿਆਂ ਦੀ ਦਾਲ, 2 ਕਿਲੋ ਖੰਡ, 1 ਕਿਲੋ ਲੂਣ, 200 ਗ੍ਰਾਮ ਹਲਦੀ ਅਤੇ 1 ਲਿਟਰ ਸਰੋਂ ਦਾ ਤੇਲ ਸ਼ਾਮਲ ਹੋਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ’ਮੇਰੀ ਰਸੋਈ’ ਯੋਜਨਾ ਤੋਂ ਇਲਾਵਾ ਹੋਰ ਵੀ ਬਹੁਤ ਸਾਰੇ ਲੋਕ ਭਲਾਈ ਦੇ ਕਾਰਜ ਅਤੇ ਸਕੀਮਾਂ ਦਾ ਲਾਭ ਲੋਕਾਂ ਤੱਕ ਪੁੱਜਦਾ ਕੀਤਾ ਜਾ ਰਿਹਾ ਹੈ ਜਿਸ ਵਿਚ ਮੁਫ਼ਤ ਬਿਜਲੀ, ਮਿਆਰੀ ਸਿਹਤ ਸੇਵਾਵਾਂ, ਉਚ ਪੱਧਰੀ ਸਿੱਖਿਆ, ਮਹਿ...
ਲਹਿਰਾਗਾਗਾ ਵਿੱਚ ਨਾਮਵਰ ਆੜਤੀ ਪਰਵੀਨ ਕੁਮਾਰ ਟਿੰਕਾ ਆਪਣੇ ਸੈਂਕੜੇ ਸਮਰਥਕਾਂ ਸਮੇਤ “ਆਪ” ਚ’ ਸ਼ਾਮਿਲ, ਵਿਰੋਧੀ ਪਸਤ

ਲਹਿਰਾਗਾਗਾ ਵਿੱਚ ਨਾਮਵਰ ਆੜਤੀ ਪਰਵੀਨ ਕੁਮਾਰ ਟਿੰਕਾ ਆਪਣੇ ਸੈਂਕੜੇ ਸਮਰਥਕਾਂ ਸਮੇਤ “ਆਪ” ਚ’ ਸ਼ਾਮਿਲ, ਵਿਰੋਧੀ ਪਸਤ

hot news
ਸੰਗਰੂਰ, 22ਮਈ- ਲਹਿਰਾਗਾਗਾ ਅੰਦਰ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਭਾਰੀ ਸਿਆਸੀ ਬਲ ਮਿਲਿਆ ਜਦੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਵੱਲੋਂ ਹਲਕੇ ਦੇ ਸਰਬਪੱਖੀ ਵਿਕਾਸ ਲਈ ਕੀਤੇ ਜਾ ਰਹੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਸ਼ਹਿਰ ਦੇ ਨਾਮਵਰ ਆੜਤੀ ਸਵਰਗੀ ਰਾਮ ਨਾਥ ਜਲੂਰ ਵਾਲੇ ਦੇ ਪੋਤੇ ਪਰਵੀਨ ਕੁਮਾਰ ਟਿੰਕਾ ਨੇ ਆਪਣੇ ਸਮੁੱਚੇ ਪਰਿਵਾਰ ਅਤੇ ਸੈਂਕੜੇ ਸਮਰਥਕਾਂ ਨਾਲ ਮੰਤਰੀ ਗੋਇਲ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਪ੍ਰਵੀਨ ਕੁਮਾਰ ਟਿੰਕਾ ਵੱਲੋਂ ਵਾਰਡ ਨੰਬਰ ਪੰਜ ਵਿੱਚ ਰੱਖੇ ਗਏ ਇੱਕ ਪ੍ਰਭਾਵਸ਼ਾਲੀ ਸਮਾਗਮ ਵਿੱਚ ਸ਼ਿਰਕਤ ਕਰਦਿਆਂ ਮੰਤਰੀ ਗੋਇਲ ਨੇ ਨਗਰ ਕੌਂਸਲ ਪ੍ਰਧਾਨ ਸ਼੍ਰੀਮਤੀ ਕਾਂਤਾ ਗੋਇਲ ਦੇ ਨਾਲ "ਆਪ" ਵਿੱਚ ਸ਼ਾਮਿਲ ਹੋਣ ਵਾਲੇ ਵਿਅਕਤੀਆਂ ਨੂੰ ਸਨਮਾਨਿਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਦੀ ਆਪਣੀ ਪਾਰਟੀ ਹੈ ਜਿੱਥੇ ਕਿ ਹਰ ਛੋਟੇ ਵੱਡੇ ਵਲੰਟੀਅਰ ਨੂੰ ਪਾਰਟੀ ਵੱਲੋਂ ਪੂਰਾ ਸਨਮਾਨ ਦਿੱਤਾ ਜਾਂਦਾ ਹੈ, ਉਨਾਂ "ਆਪ" ਸਰਕਾਰ ਵੱਲੋਂ ਕੀਤੇ ਗਏ ਵਿਕਾਸ ਅਤੇ ਲੋਕ ਪੱਖੀ ਕਾਰਜਾਂ ਦਾ ਜ਼ਿਕਰ ਕਰਦਿ...
ਕੈਬਨਿਟ ਮੰਤਰੀ  ਸ. ਖੁੱਡੀਆਂ ਨੇ 3.19  ਕਰੋੜ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਪੱਕੇ ਖਾਲਿਆ ਦਾ ਰੱਖਿਆ ਨੀਂਹ ਪੱਥਰ

ਕੈਬਨਿਟ ਮੰਤਰੀ ਸ. ਖੁੱਡੀਆਂ ਨੇ 3.19 ਕਰੋੜ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਪੱਕੇ ਖਾਲਿਆ ਦਾ ਰੱਖਿਆ ਨੀਂਹ ਪੱਥਰ

hot news
ਲੰਬੀ / ਮਲੋਟ / ਮੁਕਤਸਰ ਸਾਹਿਬ 22 ਮਈ-                      ਪੰਜਾਬ ਸਰਕਾਰ ਵਲੋਂ ਰਾਜ ਦੇ ਵਸਨੀਕਾਂ ਨੂੰ  ਖੇਤੀਬਾੜੀ ਸੈਕਟਰ ਲਈ ਸਿਚਾਈ ਅਤੇ ਸਾਫ ਸੁਥਰਾ ਪੀਣ ਵਾਲਾ ਪਾਣੀ ਮੁਹੱਈਆਂ ਕਰਵਾਉਣ ਲਈ ਜੰਗੀ ਪੱਧਰ ਤੇ ਕੰਮ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾਂ ਸ.ਗੁਰਮੀਤ ਸਿੰਘ ਖੁੱਡੀਆ ਖੇਤੀਬਾੜੀ,ਪਸੂ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਪੰਜਾਬ ਨੇ ਅੱਜ ਲੰਬੀ ਹਲਕੇ ਦੇ ਪਿੰਡ ਬਲੋਚਕੇਰਾ ਵਿਖੇ  ਮਲੋਟ ਰੋਡ ਤੇ ਬਣਨ ਵਾਲੇ ਪੱਕੇ ਖਾਲਿਆਂ ਦਾ ਨੀਂਹ ਪੱਥਰ ਰੱਖਦਿਆਂ ਕੀਤਾ।                          ਉਹਨਾਂ ਦੱਸਿਆ ਕਿ ਇਹਨਾਂ ਖਾਲਿਆਂ ਦੇ ਨਵ ਨਿਰਮਾਨ ਤੇ ਸਰਕਾਰ ਵਲੋਂ 3 ਕਰੋੜ 19 ਲੱਖ ਰੁਪਏ ਖਰਚ ਕੀਤੇ ਜਾਣਗੇ । ਉਹਨਾਂ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੋਘਾ ਬੁਰਜੀ ਨੰਬਰ 36305 / ਐਲ ਸੁਖਚੈਨ ਡਿਸਟਰੀਬਿਊਟਰੀ 46 ਲੱਖ, ਮੋਘਾ ਬੁਰਜੀ ਨੰਬਰ 52535 / ਐਲ ਸੁਖਚੈਨ ਡਿਸਟਰੀਬਿਊਟਰੀ 120 ਲੱਖ, ਮੋਘਾ ਬੁਰਜੀ ਨੰਬਰ 9254 / ਐਲ ਰਸੂਲਪੁਰ ਮਾਈਨਰ  76 ਲੱਖ, ਮੋਘਾ ਬੁਰਜੀ ਨੰਬਰ 6000 / ਆਰ ਤਰਮਾਲਾ ਮਾਈਨਰ 24 ਲੱਖ, ਮੋਘਾ ਬੁਰਜੀ ਨੰਬਰ 7261 / ਆਰ ਮਹਿਰਾਜਪੁਰ ਮਾਈਨਰ ਤੇ 53 ਲੱਖ ਖਰਚ ਕੀ...
ਜ਼ਿਲ੍ਹਾ ਸੰਗਰੂਰ ਵਿਖੇ ਤਾਇਨਾਤ 33 ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਦਾ ਵਧੀਆ ਕਾਰਗੁਜ਼ਾਰੀ ਲਈ ਡੀ.ਜੀ.ਪੀ. ਡਿਸਕਾਂ ਨਾਲ ਸਨਮਾਨ

ਜ਼ਿਲ੍ਹਾ ਸੰਗਰੂਰ ਵਿਖੇ ਤਾਇਨਾਤ 33 ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਦਾ ਵਧੀਆ ਕਾਰਗੁਜ਼ਾਰੀ ਲਈ ਡੀ.ਜੀ.ਪੀ. ਡਿਸਕਾਂ ਨਾਲ ਸਨਮਾਨ

hot news
ਸੰਗਰੂਰ, 22 ਮਈ- ਡਾ. ਰਵਜੋਤ ਗਰੇਵਾਲ, ਐਸ.ਐਸ.ਪੀ., ਸੰਗਰੂਰ ਵਲੋਂ ਜ਼ਿਲ੍ਹਾ ਪੁਲਿਸ ਵਿੱਚ ਤਾਇਨਾਤ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਆਪਣੀ ਡਿਊਟੀ ਬਹੁਤ ਮਿਹਨਤ, ਲਗਨ ਤੇ ਇਮਾਨਦਾਰੀ ਨਾਲ ਨਿਭਾਉਣ ਅਤੇ ਵਧੀਆ ਕਾਰਗੁਜਾਰੀ ਸਬੰਧੀ 33 ਅਧਿਕਾਰੀਆਂ/ਕਰਮਚਾਰੀਆਂ ਨੂੰ “ਡੀ.ਜੀ.ਪੀ. ਡਿਸਕਾਂ” ਦੇ ਕੇ ਸਨਮਾਨਿਤ ਕੀਤਾ ਗਿਆ। ਜ਼ਿਲ੍ਹਾ ਪੁਲਿਸ ਮੁਖੀ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਅਤੇ “ਪਿੰਡਾਂ ਦੇ ਪਹਿਰੇਦਾਰ” ਚਲਾਈ ਗਈ ਮੁਹਿੰਮ ਦੌਰਾਨ ਕਾਰਵਾਈ ਕਰਦੇ ਹੋਏ ਮਿਤੀ 01.05.2026 ਤੋਂ 20.05.2026 ਤੱਕ ਡਰੱਗ ਦੇ 63 ਮੁਕੱਦਮੇਂ ਦਰਜ ਕਰ ਕੇ 98 ਕਥਿਤ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ, ਉਨ੍ਹਾਂ ਪਾਸੋਂ 623 ਗ੍ਰਾਮ ਹੈਰੋਇਨ, 40 ਕਿੱਲੋ ਭੂੱਕੀ ਚੂਰਾ ਪੋਸਤ, 25 ਨਸ਼ੀਲੇ ਟੀਕੇ ਅਤੇ 1638 ਨਸ਼ੀਲੀਆਂ ਗੋਲੀਆਂ ਕਰਵਾਈਆਂ ਗਈਆਂ। ਇਸ ਅਰਸੇ ਦੌਰਾਨ ਐਨ.ਡੀ.ਪੀ.ਐਸ ਐਕਟ ਦੇ 01 ਨਸ਼ਾ ਤਸਕਰ ਦੀ ਕੁੱਲ 2,70,000/- ਰੁਪਏ ਦੇ ਮੁੱਲ ਦੀ ਪ੍ਰਾਪਰਟੀ ਫਰੀਜ ਕਰਵਾਈ ਗਈ। ਨਸ਼ੇ ਦਾ ਸੇਵਨ ਕਰਨ ਵਾਲੇ 73 ਵਿਅਕਤੀਆਂ ਨੂੰ ਨਸ਼ਾ ਛੁਡਾਊ ਕੇਂਦਰ...
ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚਾ ਤੇਲ ਸਸਤਾ ਹੋਣ ਦੇ ਬਾਵਜੂਦ ਦੇਸ਼ ਦੀ ਜਨਤਾ ਅਤੇ ਕਿਸਾਨਾਂ ਨੂੰ ਨਹੀਂ ਦਿੱਤੀ ਕੋਈ ਰਾਹਤ, ਸਿਰਫ ਆਪਣੇ ਪੂੰਜੀਪਤੀ ਦੋਸਤਾਂ ਦੀ ਭਰੀਆਂ ਤਿਜੌਰੀਆਂ: ਧਾਲੀਵਾਲ

ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚਾ ਤੇਲ ਸਸਤਾ ਹੋਣ ਦੇ ਬਾਵਜੂਦ ਦੇਸ਼ ਦੀ ਜਨਤਾ ਅਤੇ ਕਿਸਾਨਾਂ ਨੂੰ ਨਹੀਂ ਦਿੱਤੀ ਕੋਈ ਰਾਹਤ, ਸਿਰਫ ਆਪਣੇ ਪੂੰਜੀਪਤੀ ਦੋਸਤਾਂ ਦੀ ਭਰੀਆਂ ਤਿਜੌਰੀਆਂ: ਧਾਲੀਵਾਲ

hot news, Politics
ਚੰਡੀਗੜ੍ਹ 21 ਮਈ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰ ਦੀ ਮੋਦੀ ਸਰਕਾਰ 'ਤੇ ਦੇਸ਼ ਦੀ ਜਨਤਾ, ਪੰਜਾਬ ਅਤੇ ਵਿਸ਼ੇਸ਼ ਤੌਰ 'ਤੇ ਦੇਸ਼ ਦੇ ਅੰਨਦਾਤਾ ਨੂੰ ਕਾਰਪੋਰੇਟ ਘਰਾਣਿਆਂ ਦੇ ਹੱਥੋਂ ਬੇਰਹਿਮੀ ਨਾਲ ਲੁੱਟਵਾਉਣ ਦਾ ਦੋਸ਼ ਲਾਇਆ ਹੈ। ਇੱਕ ਬਿਆਨ ਵਿੱਚ ਧਾਲੀਵਾਲ ਨੇ ਅੰਕੜੇ ਪੇਸ਼ ਕਰਦਿਆਂ ਕਿਹਾ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਕੇਂਦਰ ਸਰਕਾਰ ਪੂਰੀ ਤਰ੍ਹਾਂ 'ਐਂਟੀ-ਇੰਡੀਆ', 'ਐਂਟੀ-ਕਿਸਾਨ' ਅਤੇ 'ਐਂਟੀ-ਪੰਜਾਬ' ਹੋ ਚੁੱਕੀ ਹੈ, ਜਿਸ ਦਾ ਇੱਕੋ-ਇੱਕ ਮਕਸਦ ਆਮ ਜਨਤਾ ਦੀਆਂ ਜੇਬਾਂ ਕੱਟ ਕੇ ਆਪਣੇ ਪੂੰਜੀਪਤੀ ਮਿੱਤਰਾਂ ਦੇ ਘਰ ਭਰਨਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲਾਂ ਦੌਰਾਨ ਜਦੋਂ ਪੂਰੀ ਦੁਨੀਆ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਬੇਹੱਦ ਘੱਟ ਸਨ, ਉਦੋਂ ਮੋਦੀ ਸਰਕਾਰ ਨੇ ਉਸ ਕਟੌਤੀ ਦਾ ਫਾਇਦਾ ਦੇਸ਼ ਦੀ ਜਨਤਾ ਜਾਂ ਕਿਸਾਨਾਂ ਨੂੰ ਦੇਣ ਦੀ ਬਜਾਏ ਇੰਡੀਅਨ ਆਇਲ, ਭਾਰਤ ਪੈਟਰੋਲੀਅਮ, ਹਿੰਦੁਸਤਾਨ ਪੈਟਰੋਲੀਅਮ ਅਤੇ ਓਐੱਨਜੀਸੀ ਵਰਗੀਆਂ ਵੱਡੀਆਂ ਤੇਲ ਕੰਪਨੀਆਂ ਨੂੰ ਟ੍ਰਾਂਸਫਰ ਕਰ ਦਿੱਤਾ। ਇਨ੍ਹਾਂ ਕੰਪਨੀਆਂ ਨੂੰ ਸਿੱਧੇ ਤੌਰ 'ਤ...
ਕਾਂਗਰਸ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਗ੍ਰਾਮ ਪੰਚਾਇਤ ਦੀ ਜਨਤਕ ਗਲੀ / ਰਸਤੇ ‘ਤੇ ਕੀਤਾ ਸੀ ਕਬਜ਼ਾ, ਹਾਈਕੋਰਟ ਨੇ ਪਟੀਸ਼ਨ ਖਾਰਜ ਕਰਦਿਆਂ 6 ਲੱਖ ਰੁਪਏ ਦਾ ਜੁਰਮਾਨਾ ਲਗਾਇਆ: ਬਲਤੇਜ ਪੰਨੂ

ਕਾਂਗਰਸ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਗ੍ਰਾਮ ਪੰਚਾਇਤ ਦੀ ਜਨਤਕ ਗਲੀ / ਰਸਤੇ ‘ਤੇ ਕੀਤਾ ਸੀ ਕਬਜ਼ਾ, ਹਾਈਕੋਰਟ ਨੇ ਪਟੀਸ਼ਨ ਖਾਰਜ ਕਰਦਿਆਂ 6 ਲੱਖ ਰੁਪਏ ਦਾ ਜੁਰਮਾਨਾ ਲਗਾਇਆ: ਬਲਤੇਜ ਪੰਨੂ

hot news
ਚੰਡੀਗੜ੍ਹ, 21 ਮਈ- ਕਾਂਗਰਸ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਉਸ ਵੇਲੇ ਵੱਡੀ ਸਿਆਸੀ ਅਤੇ ਕਾਨੂੰਨੀ ਨਾਮੋਸ਼ੀ ਦਾ ਸਾਹਮਣਾ ਕਰਨਾ ਪਿਆ, ਜਦੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਗ੍ਰਾਮ ਪੰਚਾਇਤ ਦੀ ਜ਼ਮੀਨ 'ਤੇ ਕਬਜ਼ੇ ਦੇ ਮਾਮਲੇ ਵਿੱਚ ਉਨ੍ਹਾਂ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਅਤੇ ਉਨ੍ਹਾਂ 'ਤੇ 6 ਲੱਖ ਰੁਪਏ ਦਾ ਜੁਰਮਾਨਾ ਲਗਾ ਦਿੱਤਾ। ਕਾਨੂੰਨ ਦੀ ਸ਼ਲਾਘਾ ਕਰਦਿਆਂ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਇਸ ਫੈਸਲੇ ਨੇ ਕਾਂਗਰਸ ਵਿਧਾਇਕ ਦੇ ਹੰਕਾਰ ਨੂੰ ਬੇਨਕਾਬ ਕਰ ਦਿੱਤਾ ਹੈ ਅਤੇ ਖੁਦ ਨੂੰ ਸਿਆਸੀ ਬਦਲਾਖੋਰੀ ਦਾ ਸ਼ਿਕਾਰ ਦਿਖਾਉਣ ਦੀਆਂ ਉਨ੍ਹਾਂ ਦੀਆਂ ਵਾਰ-ਵਾਰ ਕੀਤੀਆਂ ਕੋਸ਼ਿਸ਼ਾਂ ਦੀ ਹਵਾ ਕੱਢ ਦਿੱਤੀ ਹੈ। ਅਦਾਲਤੀ ਕਾਰਵਾਈ ਅਤੇ ਅਧਿਕਾਰਤ ਰਿਕਾਰਡ ਦਾ ਹਵਾਲਾ ਦਿੰਦੇ ਹੋਏ ਬਲਤੇਜ ਪੰਨੂ ਨੇ ਕਿਹਾ ਕਿ ਇਹ ਮਾਮਲਾ ਗ੍ਰਾਮ ਪੰਚਾਇਤ ਰਾਮਗੜ੍ਹ ਦੀ ਜਨਤਕ ਗਲੀ / ਜਨਤਕ ਰਸਤੇ 'ਤੇ ਨਜਾਇਜ਼ ਕਬਜ਼ੇ ਨਾਲ ਸਬੰਧਤ ਸੀ। ਉਨ੍ਹਾਂ ਕਿਹਾ ਕਿ ਸਿਆਸੀ ਵਿਰੋਧੀਆਂ 'ਤੇ ਲਗਾਤਾਰ ਦੋਸ਼ ਲਗਾਉਣ ਵਾਲੇ ਕਾਂਗਰਸੀ ਆਗੂ ਹੁਣ ਖੁਦ "ਪੰਚਾਇਤੀ ਜ਼ਮੀਨ 'ਤੇ ਬੈਠੇ ਲੈਂਡ ਮ...
ਭਾਜਪਾ ਲੋਕਾਂ ਨੂੰ ਡਰਾਉਣ-ਧਮਕਾਉਣ ਅਤੇ ਪਾਰਟੀ ਵਿੱਚ ਸ਼ਾਮਲ ਕਰਨ ਲਈ ਈਡੀ ਤੇ ਸੀਬੀਆਈ ਦੀ ਦੁਰਵਰਤੋਂ ਕਰ ਰਹੀ ਹੈ: ਬਲਤੇਜ ਪੰਨੂ

ਭਾਜਪਾ ਲੋਕਾਂ ਨੂੰ ਡਰਾਉਣ-ਧਮਕਾਉਣ ਅਤੇ ਪਾਰਟੀ ਵਿੱਚ ਸ਼ਾਮਲ ਕਰਨ ਲਈ ਈਡੀ ਤੇ ਸੀਬੀਆਈ ਦੀ ਦੁਰਵਰਤੋਂ ਕਰ ਰਹੀ ਹੈ: ਬਲਤੇਜ ਪੰਨੂ

hot news
ਚੰਡੀਗੜ੍ਹ, 21 ਮਈ- ਭਾਰਤੀ ਜਨਤਾ ਪਾਰਟੀ 'ਤੇ ਤਿੱਖਾ ਹਮਲਾ ਕਰਦਿਆਂ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਭਾਜਪਾ 'ਤੇ ਦੋਸ਼ ਲਾਇਆ ਕਿ ਉਹ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਅਤੇ ਸੈਂਟਰਲ ਬਿਊਰੋ ਆਫ਼ ਇਨਵੈਸਟੀਗੇਸ਼ਨ (ਸੀਬੀਆਈ) ਵਰਗੀਆਂ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰਕੇ ਲੋਕਾਂ ਨੂੰ ਡਰਾਉਣ-ਧਮਕਾਉਣ, ਦਬਾਅ ਪਾਉਣ ਅਤੇ ਪਾਰਟੀ ਵਿੱਚ ਸ਼ਾਮਲ ਹੋਣ ਲਈ ਸਿਆਸੀ ਬਲੈਕਮੇਲ ਕਰ ਰਹੀ ਹੈ। ਵੀਰਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ‘ਆਪ’ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਦੇਸ਼ ਭਰ ਵਿੱਚ ਕਾਰੋਬਾਰੀਆਂ, ਯੂਨੀਵਰਸਿਟੀਆਂ ਦੇ ਮਾਲਕਾਂ ਅਤੇ ਸਿਆਸੀ ਆਗੂਆਂ 'ਤੇ ਪਹਿਲਾਂ ਕੇਂਦਰੀ ਏਜੰਸੀਆਂ ਵੱਲੋਂ ਛਾਪੇਮਾਰੀ ਕੀਤੀ ਜਾਂਦੀ ਹੈ ਜਾਂ ਨੋਟਿਸ ਜਾਰੀ ਕੀਤੇ ਜਾਂਦੇ ਹਨ ਅਤੇ ਬਾਅਦ ਵਿੱਚ ਉਨ੍ਹਾਂ ਨੂੰ ਭਾਜਪਾ ਵਿੱਚ ਸ਼ਾਮਲ ਕਰ ਲਿਆ ਜਾਂਦਾ ਹੈ, ਜਿਸ ਤੋਂ ਬਾਅਦ ਉਨ੍ਹਾਂ ਖ਼ਿਲਾਫ਼ ਕੋਈ ਅਗਲੀ ਕਾਰਵਾਈ ਨਹੀਂ ਹੁੰਦੀ। ਉਨ੍ਹਾਂ ਕਿਹਾ ਕਿ ਇਹ ਦੇਸ਼ ਭਰ ਵਿੱਚ ਭਾਜਪਾ ਦਾ ਇੱਕ ਸਟੈਂਡਰਡ ਸਿਆਸੀ ਮਾਡਲ ਬਣ ਗਿਆ ਹੈ। ਪਹਿਲਾਂ ਈਡੀ ਅਤੇ ਸੀਬੀਆਈ ਦੇ ਨੋਟਿ...