Tuesday, October 20
Shadow

hot news

ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਪੀ.ਐਸ.ਪੀ.ਸੀ.ਐਲ. ਦੇ ਸਾਬਕਾ ਸੀ.ਐਮ.ਡੀ. ਕੇ.ਡੀ. ਚੌਧਰੀ, ਸਾਬਕਾ ਸੀਨੀਅਰ ਐਕਸੀਅਨ ਸੰਜੀਵ ਪ੍ਰਭਾਕਰ ਅਤੇ ਕਲੋਨਾਈਜ਼ਰ ਅਮਿਤ ਗਰਗ ਨੂੰ ਕੀਤਾ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਪੀ.ਐਸ.ਪੀ.ਸੀ.ਐਲ. ਦੇ ਸਾਬਕਾ ਸੀ.ਐਮ.ਡੀ. ਕੇ.ਡੀ. ਚੌਧਰੀ, ਸਾਬਕਾ ਸੀਨੀਅਰ ਐਕਸੀਅਨ ਸੰਜੀਵ ਪ੍ਰਭਾਕਰ ਅਤੇ ਕਲੋਨਾਈਜ਼ਰ ਅਮਿਤ ਗਰਗ ਨੂੰ ਕੀਤਾ ਗ੍ਰਿਫ਼ਤਾਰ

Crime, hot news
ਚੰਡੀਗੜ੍ਹ 20 ਮਈ 2026: ਵਿਜੀਲੈਂਸ ਬਿਊਰੋ ਦੀ ਆਰਥਿਕ ਅਪਰਾਧ ਸ਼ਾਖਾ, ਲੁਧਿਆਣਾ ਨੇ ਪੀ.ਐਸ.ਪੀ.ਸੀ.ਐਲ. ਦੇ ਸਾਬਕਾ ਚੀਫ ਮੈਨੇਜਿੰਗ ਡਾਇਰੈਕਟਰ ਕੇ.ਡੀ. ਚੌਧਰੀ,  ਸਾਬਕਾ ਸੀਨੀਅਰ ਐਕਸੀਅਨ ਸੰਜੀਵ ਪ੍ਰਭਾਕਰ ਅਤੇ ਮੈਸਰਜ਼ ਦਾਮਿਨੀ ਰਿਜ਼ੋਰਟ ਐਂਡ ਬਿਲਡਰਜ਼ ਪ੍ਰਾਈਵੇਟ ਲਿਮਟਿਡ, ਲੁਧਿਆਣਾ ਦੇ ਡਾਇਰੈਕਟਰ ਅਮਿਤ ਗਰਗ  ਨੂੰ ਗ੍ਰਿਫ਼ਤਾਰ ਕੀਤਾ ਹੈ। ਉਕਤ ਵਿਅਕਤੀਆਂ ਵਿਰੁੱਧ ਵਿਜੀਲੈਂਸ ਜਾਂਚ ਨੰਬਰ 05, ਮਿਤੀ 10.05.2021 ਦੇ ਨਤੀਜਿਆਂ ਉਪਰੰਤ ਵਿਜੀਲੈਂਸ ਬਿਊਰੋ ਦੀ ਆਰਥਿਕ ਅਪਰਾਧ ਸ਼ਾਖਾ, ਲੁਧਿਆਣਾ ਵਿਖੇ ਕੇਸ ਦਰਜ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਪੰਜਾਬ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਬਸੰਤ ਐਵੇਨਿਊ ਵਿੱਚ 66 ਕੇਵੀ ਸਬਸਟੇਸ਼ਨ ਸਥਾਪਤ ਕਰਨ ਸਬੰਧੀ, ਬਸੰਤ ਐਵੇਨਿਊ ਦੇ ਕਲੋਨਾਈਜ਼ਰ ਨੇ ਪੀਐਸਪੀਸੀਐਲ ਦੇ ਸਬੰਧਤ ਫੀਲਡ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਉਕਤ 66 ਕੇਵੀ ਸਬਸਟੇਸ਼ਨ ਨੂੰ ਆਪਣੀ ਕਲੋਨੀ ਵਿੱਚ 1015 ਵਰਗ ਗਜ਼ ਖੇਤਰ ਵਿੱਚ ਲਗਵਾ ਲਿਆ। ਉਨ੍ਹਾਂ ਅੱਗੇ ਦੱਸਿਆ ਕਿ ਜੇਕਰ ਤਤਕਾਲੀ ਉੱਚ ਅਧਿਕਾਰੀਆਂ ਵੱਲੋਂ ਫੀਲਡ ਅਧਿਕਾਰੀਆਂ ਨੂੰ ...
ਡਾ. ਰਵਜੋਤ ਸਿੰਘ ਨੇ ਪਿੰਡ ਬਾਹਦ ‘ਚ ਸੀਵਰੇਜ ਪ੍ਰੋਜੈਕਟ ਦੀ ਕਰਵਾਈ ਸ਼ੁ੍ਰੁਆਤ, 12 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਵੇਗਾ ਪ੍ਰਾਜੈਕਟ

ਡਾ. ਰਵਜੋਤ ਸਿੰਘ ਨੇ ਪਿੰਡ ਬਾਹਦ ‘ਚ ਸੀਵਰੇਜ ਪ੍ਰੋਜੈਕਟ ਦੀ ਕਰਵਾਈ ਸ਼ੁ੍ਰੁਆਤ, 12 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਵੇਗਾ ਪ੍ਰਾਜੈਕਟ

hot news
ਹੁਸ਼ਿਆਰਪੁਰ/ਸ਼ਾਮਚੁਰਾਸੀ, 20 ਮਈ: ਪੰਜਾਬ ਦੇ ਜੇਲਾਂ ਅਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਨੇ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਵਿੱਚ ਵਿਕਾਸ ਕਾਰਜਾਂ ਦੀ ਚੱਲ ਰਹੀ ਲੜੀ ਤਹਿਤ ਪਿੰਡ ਬਾਹਦ ਵਿੱਚ ਨਵੀਂ ਬਣੀ ਗਲੀ ਦੀ ਸ਼ੁਰੂਆਤ ਕਰਵਾਉਂਦਿਆਂ ਪੰਜਾਬ ਸਰਕਾਰ ਵੱਲੋਂ ਪਿੰਡ ਵਿੱਚ ਪਾਣੀ ਦੀ ਸੁਚੱਜੀ ਨਿਕਾਸੀ ਪ੍ਰਬੰਧਾਂ ਲਈ 12 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸੀਵਰੇਜ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ। ਕੈਬਨਿਟ ਮੰਤਰੀ ਨੇ ਕਿਹਾ ਕਿ ਪਿੰਡ ਵਾਸੀਆਂ ਦੀ ਮੰਗ ਅਨੁਸਾਰ ਗਲੀ ਦਾ ਕਾਰਜ ਮੁਕੰਮਲ ਹੋਣ ਦੇ ਨਾਲ ਹੀ ਸੀਵਰੇਜ ਦੇ ਕਾਰਜ ਦੀ ਸ਼ੁਰਆਤ ਕਰਵਾਈ ਗਈ ਅਤੇ ਆਉਂਦੇ ਦਿਨਾਂ ਵਿੱਚ ਹੋਰ ਲੋੜੀਂਦੇ ਵਿਕਾਸ ਕਾਰਜ ਵੀ ਸ਼ੁਰੂ ਕਰਵਾਏ ਜਾਣਗੇ।  ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਹਰ ਹਲਕੇ ਵਿੱਚ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਸਰਕਾਰ ਦੀ ਮੁੱਖ ਤਰਜੀਹ ਹੈ ਤਾਂ ਜੋ ਲੋਕਾਂ ਨੂੰ ਰੋਜਾਨਾਂ ਦੇ ਕੰਮਾਂ ਲਈ ਲੋ...
ਨਸ਼ਾ ਤਸਕਰੀ ਨੈਟਵਰਕਾਂ ਨਾਲ ਜੁੜੇ 3 ਵਿਅਕਤੀ ਫ਼ਿਰੋਜ਼ਪੁਰ ਵਿੱਚ ਕਾਬੂ; 10 ਕਿੱਲੋ ਹੈਰੋਇਨ, 2 ਕਿੱਲੋ ਆਈ.ਸੀ.ਈ. ਅਤੇ ਇੱਕ ਪਿਸਤੌਲ ਬਰਾਮਦ

ਨਸ਼ਾ ਤਸਕਰੀ ਨੈਟਵਰਕਾਂ ਨਾਲ ਜੁੜੇ 3 ਵਿਅਕਤੀ ਫ਼ਿਰੋਜ਼ਪੁਰ ਵਿੱਚ ਕਾਬੂ; 10 ਕਿੱਲੋ ਹੈਰੋਇਨ, 2 ਕਿੱਲੋ ਆਈ.ਸੀ.ਈ. ਅਤੇ ਇੱਕ ਪਿਸਤੌਲ ਬਰਾਮਦ

Crime, hot news
ਚੰਡੀਗੜ੍ਹ/ਫਿਰੋਜ਼ਪੁਰ, 20 ਮਈ: ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਦਰਜ ਕਰਦਿਆਂ ਫਿਰੋਜ਼ਪੁਰ ਪੁਲਿਸ ਨੇ ਦੋ ਵੱਖ-ਵੱਖ ਖੁਫੀਆ ਕਾਰਵਾਈਆਂ ਤਹਿਤ ਨਸ਼ਾ ਤਸਕਰੀ ਦੀਆਂ ਗਤੀਵਿਧੀਆਂ ਵਿੱਚ ਸ਼ਾਮਲ ਤਿੰਨ ਮੁੱਖ ਕਾਰਕੰੁਨਾਂ ਨੂੰ 10.125 ਕਿਲੋਗ੍ਰਾਮ ਹੈਰੋਇਨ, 2 ਕਿਲੋਗ੍ਰਾਮ ਆਈ.ਸੀ.ਈ. (ਮੈਥਾਮਫੇਟਾਮਾਈਨ) ਅਤੇ ਇੱਕ .30 ਬੋਰ ਤੁਰਕੀ ਦੇ ਬਣੇ ਪਿਸਤੌਲ ਸਮੇਤ ਗ੍ਰਿਫਤਾਰ ਕਰਕੇ ਵੱਡੇ ਨਸ਼ਾ ਤਸਕਰੀ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ । ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਓਮ ਉਰਫ਼ ਓਮੀ (23) ਵਾਸੀ ਪਿੰਡ ਲੇਲੀ ਵਾਲਾ (ਫ਼ਿਰੋਜ਼ਪੁਰ), ਅਨੀਕੇਤ ਕੁਮਾਰ (22) ਅਤੇ ਸੁਮਿਤ (23) ਦੋਵੇਂ ਵਾਸੀ ਸ਼ਾਂਤੀ ਨਗਰ ( ਫਿਰੋਜ਼ਪੁਰ), ਵਜੋਂ ਹੋਈ ਹੈ । ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਤੋਂ ਇਲਾਵਾ ਪੁਲਿਸ ਟੀਮਾਂ ਨੇ ਉਨ੍ਹਾਂ ਦਾ ਹੀਰੋ ਸਪਲੈਂਡਰ ਮੋਟਰਸਾਈਕਲ (ਪੀਬੀ05 ਯੂ 9776 )ਵੀ ਜ਼ਬਤ ਕੀਤਾ ਹੈ । ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ...
ਦੁੱਧ ਸੈਂਪਲਿੰਗ ਮੁਹਿੰਮ ਤੋਂ ਬਾਅਦ, ਪੰਜਾਬ ਵਿੱਚ ਦੋ ਰੋਜ਼ਾ ਵਿਆਪਕ ਪਨੀਰ ਸੈਂਪਲਿੰਗ ਮੁਹਿੰਮ ਚਲਾਈ; 211 ਸੈਂਪਲ ਕੀਤੇ ਗਏ ਇਕੱਤਰ

ਦੁੱਧ ਸੈਂਪਲਿੰਗ ਮੁਹਿੰਮ ਤੋਂ ਬਾਅਦ, ਪੰਜਾਬ ਵਿੱਚ ਦੋ ਰੋਜ਼ਾ ਵਿਆਪਕ ਪਨੀਰ ਸੈਂਪਲਿੰਗ ਮੁਹਿੰਮ ਚਲਾਈ; 211 ਸੈਂਪਲ ਕੀਤੇ ਗਏ ਇਕੱਤਰ

hot news
ਚੰਡੀਗੜ੍ਹ, 20 ਮਈ: ਸੁਰੱਖਿਅਤ ਅਤੇ ਮਿਆਰੀ ਭੋਜਨ ਉਤਪਾਦਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਦੇ ਨਿਰੰਤਰ ਯਤਨਾਂ ਤਹਿਤ, ਫੂਡ ਐਂਡ ਡਰੱਗਜ਼ ਐਡਮਿਨਿਸਟ੍ਰੇਸ਼ਨ (ਐਫਡੀਏ) ਪੰਜਾਬ ਨੇ ਸੂਬੇ ਭਰ ਵਿੱਚ ਦੋ ਰੋਜ਼ਾ ਵਿਆਪਕ ਪਨੀਰ ਸੈਂਪਲਿੰਗ ਮੁਹਿੰਮ ਚਲਾਈ। ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਨਿਰਦੇਸ਼ਾਂ ਅਤੇ ਕਮਿਸ਼ਨਰ ਐਫਡੀਏ ਪੰਜਾਬ ਕੰਵਲਪ੍ਰੀਤ ਬਰਾੜ ਦੀ ਨਿਗਰਾਨੀ ਹੇਠ ਸੋਮਵਾਰ ਅਤੇ ਮੰਗਲਵਾਰ ਨੂੰ ਚਲਾਈ ਗਈ ਇਸ ਮੁਹਿੰਮ ਤਹਿਤ ਡੇਅਰੀ ਸਪਲਾਈ ਚੇਨ ਦੇ ਵੱਖ-ਵੱਖ ਪਹਿਲੂਆਂ ‘ਤੇ ਧਿਆਨ ਕੇਂਦਰਤ ਕੀਤਾ ਗਿਆ। ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਸੂਬੇ ਭਰ ਦੀਆਂ ਸਥਾਨਕ ਡੇਅਰੀਆਂ ਦੀ ਜਾਂਚ ਕੀਤੀ ਗਈ, ਜਿਸ ਦੇ ਚਲਦਿਆਂ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਡੇਅਰੀਆਂ, ਪ੍ਰੋਸੈਸਿੰਗ ਯੂਨਿਟਾਂ ਅਤੇ ਪ੍ਰਚੂਨ ਦੁਕਾਨਾਂ ਤੋਂ ਪਨੀਰ ਦੇ 211 ਸੈਂਪਲ ਲਏ ਗਏ। ਸਿਹਤ ਮੰਤਰੀ ਨੇ ਕਿਹਾ ਕਿ ਲਏ ਗਏ ਸੈਂਪਲਾਂ ਨੂੰ ਕਿਸੇ ਵੀ ਕਿਸਮ ਦੀ ਮਿਲਾਵਟ ਅਤੇ ਨਿਰਧਾਰਤ ਮਾਪਦੰਡਾਂ ਦੀ ਪਾਲਣਾ ਸਬੰਧੀ ਜਾਂਚ ਲਈ ਮਾਨਤਾ ਪ੍ਰਾਪਤ ਸਟੇਟ ਫੂਡ ਲੈਬਾਰਟਰੀ ਵਿੱਚ ਭੇਜ...
ਬੇਅਦਬੀ ਵਿਰੋਧੀ ਸਖ਼ਤ ਕਾਨੂੰਨ ਤੋਂ ਪ੍ਰਭਾਵਿਤ ਹੋ ਕੇ ਅਕਾਲੀ ਦਲ ਅਤੇ ਕਾਂਗਰਸ ਦੇ ਸੈਂਕੜੇ ਆਗੂ ਤੇ ਵਰਕਰ ‘ਆਪ’ ਵਿੱਚ ਸ਼ਾਮਲ

ਬੇਅਦਬੀ ਵਿਰੋਧੀ ਸਖ਼ਤ ਕਾਨੂੰਨ ਤੋਂ ਪ੍ਰਭਾਵਿਤ ਹੋ ਕੇ ਅਕਾਲੀ ਦਲ ਅਤੇ ਕਾਂਗਰਸ ਦੇ ਸੈਂਕੜੇ ਆਗੂ ਤੇ ਵਰਕਰ ‘ਆਪ’ ਵਿੱਚ ਸ਼ਾਮਲ

hot news, Politics
ਚੰਡੀਗੜ੍ਹ, 19 ਮਈ-ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨੂੰ ਰੋਕਣ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਦੇ ਉਦੇਸ਼ ਨਾਲ ਲਾਗੂ ਕੀਤੇ ਗਏ 'ਜਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਬਿੱਲ 2026' ਨੂੰ ਜਨਤਾ ਅਤੇ ਸਿਆਸੀ ਹਲਕਿਆਂ ਵੱਲੋਂ ਭਰਵਾਂ ਸਮਰਥਨ ਮਿਲ ਰਿਹਾ ਹੈ। ਇਸ ਕਾਨੂੰਨ ਤੋਂ ਪ੍ਰਭਾਵਿਤ ਹੋ ਕੇ ਮੰਗਲਵਾਰ ਨੂੰ ਸ਼ਿਰੋਮਣੀ ਅਕਾਲੀ ਦਲ ਅਤੇ ਕਾਂਗਰਸ ਦੇ ਕਈ ਪ੍ਰਮੁੱਖ ਆਗੂ ਅਤੇ ਵਰਕਰ ਆਪਣੀਆਂ ਪਾਰਟੀਆਂ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਸਾਰੇ ਆਗੂਆਂ ਨੂੰ ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਸਿੰਘ ਘੁੰਮਣ ਨੇ ਰਸਮੀ ਤੌਰ 'ਤੇ ਪਾਰਟੀ ਵਿੱਚ ਸ਼ਾਮਲ ਕਰਵਾਇਆ। ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਆਗੂਆਂ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਬੇਅਦਬੀ ਦੇ ਸੰਵੇਦਨਸ਼ੀਲ ਮੁੱਦੇ 'ਤੇ ਸਿਰਫ਼ ਸਿਆਸਤ ਕੀਤੀ ਅਤੇ ਦੋਸ਼ੀਆਂ ਨੂੰ ਬਚਾਉਣ ਦਾ ਕੰਮ ਕੀਤਾ। ਇਸ ਦੇ ਉਲਟ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਇਸ ਬਿੱਲ ਨੂੰ ਲਿਆ ਕੇ ਇਹ ਸਾਬਤ ਕਰ ਦਿੱਤਾ ਹੈ ਕਿ ਉਨ੍ਹਾਂ ਦੇ ਮਨ ਵਿੱਚ ਗੁਰੂ ਸਾਹਿਬ ਪ੍ਰਤੀ ਅਥਾਹ ਸ਼ਰਧਾ ਹੈ। ਇਸ ਸਖ਼ਤ ਕਾਨੂ...
ਪੰਜਾਬ ਦੇ ਹਰੇਕ ਪਰਿਵਾਰ ਲਈ 10 ਲੱਖ ਰੁਪਏ ਤੱਕ ਦੀ ਮੈਡੀਕਲ ਬੱਚਤ? ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਮੱਧ ਵਰਗ ਸਮੇਤ ਆਮ ਲੋਕਾਂ ਨੂੰ ਵੱਡੀ ਰਾਹਤ

ਪੰਜਾਬ ਦੇ ਹਰੇਕ ਪਰਿਵਾਰ ਲਈ 10 ਲੱਖ ਰੁਪਏ ਤੱਕ ਦੀ ਮੈਡੀਕਲ ਬੱਚਤ? ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਮੱਧ ਵਰਗ ਸਮੇਤ ਆਮ ਲੋਕਾਂ ਨੂੰ ਵੱਡੀ ਰਾਹਤ

hot news
ਚੰਡੀਗੜ੍ਹ; 19 ਮਈ 2026- ਬੀਮਾਰੀ ਕਈ ਘਰਾਂ ਵਿੱਚ ਸਿਰਫ਼ ਦਰਦ ਹੀ ਨਹੀਂ, ਸਗੋਂ ਘਬਰਾਹਟ ਵੀ ਲੈ ਕੇ ਆਉਂਦੀ ਹੈ। ਹਸਪਤਾਲ ਵਿੱਚ ਦਾਖ਼ਲ ਹੋਣ ਦਾ ਮਤਲਬ ਅਕਸਰ ਜਲਦਬਾਜ਼ੀ ਵਿੱਚ ਉਧਾਰ ਲੈਣਾ, ਗਹਿਣੇ ਗਿਰਵੀ ਰੱਖਣਾ ਜਾਂ ਕੁੱਝ ਹੀ ਦਿਨਾਂ ਵਿੱਚ ਜੀਵਨ ਭਰ ਦੀ ਬੱਚਤ ਨੂੰ ਖ਼ਤਮ ਹੁੰਦੇ ਦੇਖਣਾ ਹੁੰਦਾ ਹੈ। ਕਈ ਪਰਿਵਾਰ ਇਲਾਜ ਵਿੱਚ ਦੇਰੀ ਕਰ ਦਿੰਦੇ ਹਨ, ਇਸ ਉਮੀਦ ਵਿੱਚ ਕਿ ਸ਼ਾਇਦ ਹਾਲਾਤ ਆਪਣੇ-ਆਪ ਠੀਕ ਹੋ ਜਾਣ ਕਿਉਂਕਿ ਇਲਾਜ ਦਾ ਖ਼ਰਚ ਉਨ੍ਹਾਂ ਨੂੰ ਬੀਮਾਰੀ ਤੋਂ ਵੀ ਵੱਧ ਭਾਰੀ ਲੱਗਦਾ ਹੈ। ਸਾਲ 2021 ਵਿੱਚ ‘ਐਪਲਾਈਡ ਹੈਲਥ ਇਕਨਾਮਿਕਸ ਐਂਡ ਹੈਲਥ ਪਾਲਿਸੀ’ ਵਿੱਚ ਪ੍ਰਕਾਸ਼ਿਤ ਇੱਕ ਅਧਿਐਨ ਨੇ ਉਸ ਸੱਚਾਈ ਨੂੰ ਉਜਾਗਰ ਕੀਤਾ, ਜਿਸਨੂੰ ਲੋਕ ਪਹਿਲਾਂ ਤੋਂ ਮਹਿਸੂਸ ਕਰਦੇ ਸਨ— ਭਾਰਤ ਵਿੱਚ ਇਲਾਜ ਦਾ ਖ਼ਰਚ ਪਰਿਵਾਰਾਂ ‘ਤੇ ਭਾਰੀ ਪੈਂਦਾ ਹੈ ਅਤੇ ਅਕਸਰ ਉਨ੍ਹਾਂ ਨੂੰ ਗੰਭੀਰ ਆਰਥਿਕ ਸੰਕਟ ਵੱਲ ਧੱਕ ਦਿੰਦਾ ਹੈ। ਰਾਸ਼ਟਰੀ ਸਰਵੇਖਣ ਦੇ ਅੰਕੜਿਆਂ ‘ਤੇ ਆਧਾਰਿਤ ਇਸ ਅਧਿਐਨ ਵਿੱਚ ਦੱਸਿਆ ਗਿਆ ਕਿ ਕੈਂਸਰ ਅਤੇ ਦਿਲ ਦੀਆਂ ਬੀਮਾਰੀਆਂ ਵਰਗੀਆਂ ਬੀਮਾਰੀਆਂ ਦਾ ਇਲਾਜ ਪਰਿਵਾਰਾਂ ‘ਤੇ ਵੱਡਾ ਆਰਥਿਕ ਬੋਝ ਪਾਉਂਦਾ ਹੈ,...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ‘ਰੰਗਲਾ ਪੰਜਾਬ ਵਿਕਾਸ ਸਕੀਮ’ ਅਧੀਨ ਚੱਲ ਰਹੇ ਪ੍ਰੋਜੈਕਟਾਂ ਦੀ ਸਥਿਤੀ ਦਾ ਜਾਇਜ਼ਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ‘ਰੰਗਲਾ ਪੰਜਾਬ ਵਿਕਾਸ ਸਕੀਮ’ ਅਧੀਨ ਚੱਲ ਰਹੇ ਪ੍ਰੋਜੈਕਟਾਂ ਦੀ ਸਥਿਤੀ ਦਾ ਜਾਇਜ਼ਾ

hot news
ਚੰਡੀਗੜ੍ਹ, 19 ਮਈ- ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ‘ਰੰਗਲਾ ਪੰਜਾਬ ਵਿਕਾਸ ਸਕੀਮ’ ਨੂੰ ਤੇਜ਼ੀ ਨਾਲ ਲਾਗੂ ਕਰਨ ਲਈ ਸਖ਼ਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਇੱਕ ਉੱਚ ਪੱਧਰੀ ਸਮੀਖਿਆ ਮੀਟਿੰਗ ਦੌਰਾਨ ਵਿੱਤ ਮੰਤਰੀ ਨੇ ਪਹਿਲੇ ਪੜਾਅ ਦੇ ਕੰਮਾਂ ਦੇ ਤਸਦੀਕਸ਼ੁਦਾ ਬਿੱਲ ਅਤੇ ਵਰਤੋਂ ਸਰਟੀਫਿਕੇਟ ਤੁਰੰਤ ਨਿਰਧਾਰਤ ਪੋਰਟਲ 'ਤੇ ਅਪਲੋਡ ਕਰਨ ਦੇ ਹੁਕਮ ਦਿੱਤੇ। ਇਸ ਦੇ ਨਾਲ ਹੀ ਉਨ੍ਹਾਂ ਅਧਿਕਾਰੀਆਂ ਨੂੰ ਪਹਿਲੇ ਪੜਾਅ ਦੇ ਬਾਕੀ ਰਹਿੰਦੇ ਵਿਕਾਸ ਕਾਰਜਾਂ ਨੂੰ ਜਲਦ ਤੋਂ ਜਲਦ ਮੁਕੰਮਲ ਕਰਨ ਦੀ ਹਦਾਇਤ ਕੀਤੀ। ਇਸ ਮੀਟਿੰਗ ਵਿੱਚ ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅਤੇ ਵਧੀਕ ਮੁੱਖ ਸਕੱਤਰ ਜਸਪ੍ਰੀਤ ਤਲਵਾੜ ਵੀ ਹਾਜ਼ਰ ਸਨ। ਮੀਟਿੰਗ ਦਾ ਮੁੱਖ ਕੇਂਦਰ ਵਿਕਾਸ ਮੁਹਿੰਮ ਦੇ ਅਗਲੇ ਪੜਾਅ ਲਈ ਰਣਨੀਤੀਆਂ ਤਿਆਰ ਕਰਨਾ ਰਿਹਾ। ਵਿੱਤ ਮੰਤਰੀ ਨੇ ਸਕੀਮ ਦੇ ਦੂਜੇ ਪੜਾਅ ਨੂੰ ਸ਼ੁਰੂ ਕਰਨ ਲਈ ਨਿਰਧਾਰਤ ਸਮਾਂ-ਸੀਮਾ ਦੀ ਸਮੀਖਿਆ ਕੀਤੀ ਅਤੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਡਿਪਟੀ ਕਮਿਸ਼ਨਰ ਇਹ ਯਕੀਨੀ ਬਣਾਉਣ ਕਿ ਦੂਜੇ ਪੜਾਅ ਦ...
ਗੈਂਗਸਟਰਾਂ ‘ਤੇ ਵਾਰ ਦਾ 119ਵਾਂ ਦਿਨ: ਪੰਜਾਬ ਪੁਲਿਸ ਵੱਲੋਂ 512 ਥਾਂਈਂ ਛਾਪੇਮਾਰੀ ; 218 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 119ਵਾਂ ਦਿਨ: ਪੰਜਾਬ ਪੁਲਿਸ ਵੱਲੋਂ 512 ਥਾਂਈਂ ਛਾਪੇਮਾਰੀ ; 218 ਗ੍ਰਿਫ਼ਤਾਰ

Crime, hot news
ਚੰਡੀਗੜ੍ਹ, 19 ਮਈ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 119ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 512 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ 119ਵੇਂ ਦਿਨ ਪੁਲਿਸ ਟੀਮਾਂ ਨੇ 218 ਵਿਅਕਤੀਆਂ ਨੂੰ 13 ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਦੇ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 30,475 ਹੋ ਗਈ ਹੈ। ਇਸ ਤੋਂ ਇਲਾਵਾ 133 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 17 ਵਿਅਕਤੀਆਂ ਨੂੰ ਪੁੱਛਗਿੱਛ ਤੋਂ ...
ਸਿਹਤ ਵਿਭਾਗ ਵੱਲੋਂ ਗਰਮੀ ਦੀ ਲਹਿਰ ਤੋਂ ਬਚਾਅ ਸਬੰਧੀ ਐਡਵਾਈਜਰੀ ਜਾਰੀ

ਸਿਹਤ ਵਿਭਾਗ ਵੱਲੋਂ ਗਰਮੀ ਦੀ ਲਹਿਰ ਤੋਂ ਬਚਾਅ ਸਬੰਧੀ ਐਡਵਾਈਜਰੀ ਜਾਰੀ

hot news
ਫਰੀਦਕੋਟ, 19 ਮਈ (   ) ਡਾ. ਰਮਨਦੀਪ ਸਿੰਗਲਾ ਸਿਵਲ ਸਰਜਨ ਫਰੀਦਕੋਟ ਵੱਲੋਂ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਗਰਮੀ ਦੀ ਲਹਿਰ ਤੋਂ ਬਚਾਅ ਸਬੰਧੀ ਪਿੰਡਾਂ ਸ਼ਹਿਰਾਂ ਵਿੱਚ ਲਗਾਤਾਰ ਜਾਗਰੂਕਤਾ ਗਤੀਵਿਧੀਆਂ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ। ਇਸੇ ਤਹਿਤ ਅੱਜ ਸਿਵਲ ਸਰਜਨ ਦਫਤਰ ਫਰੀਦਕੋਟ ਵਿਖੇ ਉਹਨਾਂ ਵੱਲੋਂ ਗਰਮੀ ਦੀ ਲਹਿਰ ਤੋਂ ਬਚਾਅ ਸਬੰਧੀ ਐਡਵਾਈਜਾਰੀ ਜਾਰੀ ਕਰਦੇ ਹੋਏ ਜਾਗਰੂਕਤਾ ਪੋਸਟਰ ਵੀ ਜਾਰੀ ਕੀਤਾ ਗਿਆ। ਇਸ ਮੌਕੇ ਉਹਨਾਂ ਨਾਲ ਸਹਾਇਕ ਸਿਵਲ ਸਰਜਨ ਡਾ. ਪਰਵਜੀਤ ਸਿੰਘ ਗੁਲਾਟੀ, ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ.ਮਨਦੀਪ ਕੌਰ, ਜ਼ਿਲ੍ਹਾ ਟੀਕਾਕਰਨ ਅਫਸਰ ਡਾ.ਹੁਸਨ ਪਾਲ ਸਿੱਧੂ, ਡਿਪਟੀ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਸੁਧੀਰ ਧੀਰ, ਡਿਪਟੀ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਡਾ.ਪ੍ਰਭਦੀਪ ਸਿੰਘ ਚਾਵਲਾ, ਸੀਨੀਅਰ ਫਾਰਮੇਸੀ ਅਫਸਰ ਸੁਨੀਲ ਸਿੰਗਲਾ ਆਦਿ ਵੀ ਮੌਜੂਦ ਸਨ। ਇਸ ਮੌਕੇ ਡਾ. ਰਮਨਦੀਪ ਸਿੰਗਲਾ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਜੇਕਰ ਕਿਸੇ ਮੈਦਾਨੀ ਖੇਤਰ ਦਾ ਤਾਪਮਾਨ 40 ਡਿਗਰੀ ਜਾਂ ਇਸ ਤੋਂ ਵੱਧ ਤੱਕ ਪਹੁੰਚ ਜਾਂਦਾ ਹੈ, ਤਾਂ ਇਸ ਸਥਿਤੀ ਨੂੰ ਗਰਮੀ ਦੀ ਲਹਿਰ ਕਿਹਾ ਜਾਂਦਾ ਹੈ। ਉਹਨਾ...
ਜ਼ਿਲ੍ਹਾ ਚੋਣ ਅਫਸਰ ਨਵਜੋਤ ਕੌਰ ਵੱਲੋਂ ਸਿਆਸੀ ਪਾਰਟੀਆਂ ਨੂੰ ਆਦਰਸ਼ ਚੋਣ ਜਾਬਤੇ ਦੀ ਇੰਨ ਬਿੰਨ ਪਾਲਣਾ ਕਰਨ ਦੇ ਨਿਰਦੇਸ਼

ਜ਼ਿਲ੍ਹਾ ਚੋਣ ਅਫਸਰ ਨਵਜੋਤ ਕੌਰ ਵੱਲੋਂ ਸਿਆਸੀ ਪਾਰਟੀਆਂ ਨੂੰ ਆਦਰਸ਼ ਚੋਣ ਜਾਬਤੇ ਦੀ ਇੰਨ ਬਿੰਨ ਪਾਲਣਾ ਕਰਨ ਦੇ ਨਿਰਦੇਸ਼

hot news
ਮਾਨਸਾ, 19 ਮਈ: ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਆਮ ਚੋਣਾਂ ਨੂੰ ਅਮਨ-ਅਮਾਨ, ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਸਿਲਸਿਲੇ ਤਹਿਤ ਅੱਜ ਜ਼ਿਲ੍ਹਾ ਚੋਣ ਅਫਸਰ- ਕਮ - ਡਿਪਟੀ ਕਮਿਸ਼ਨਰ ਨਵਜੋਤ ਕੌਰ ਦੀ ਪ੍ਰਧਾਨਗੀ ਹੇਠ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸਿਮਰਪ੍ਰੀਤ ਕੌਰ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ। ਮੀਟਿੰਗ ਦੌਰਾਨ ਜ਼ਿਲ੍ਹਾ ਚੋਣ ਅਫਸਰ ਨੇ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਸਾਰੀਆਂ ਪਾਰਟੀਆਂ ਨੂੰ ਆਦਰਸ਼ ਚੋਣ ਜਾਬਤੇ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਹਦਾਇਤ ਕੀਤੀ। ਮੀਟਿੰਗ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਨੇ ਹਦਾਇਤ ਕੀਤੀ ਕਿ ਕੋਈ ਵੀ ਸਿਆਸੀ ਪਾਰਟੀ ਜਾਂ ਉਮੀਦਵਾਰ ਅਜਿਹੀ ਗਤੀਵਿਧੀ ਨਹੀਂ ਕਰੇਗਾ ਜਿਸ ਨਾਲ ਜਾਤੀਆਂ, ਧਰਮਾਂ ਜਾਂ ਭਾਸ਼ਾਈ ਭਾਈਚਾਰਿਆਂ ਵਿਚਾਲੇ ਨਫਰਤ ਜਾਂ ਤਣਾਅ ਪੈਦਾ ਹੋਵੇ। ਇਸ ਤੋਂ ਇਲਾਵਾ, ਚੋਣ ਪ੍ਰਚਾਰ ਲਈ...