Tuesday, October 20
Shadow

hot news

ਕੌਮਾਂਤਰੀ ਹਾਈਪਰਟੈਂਸ਼ਨ ਦਿਵਸ ਮੌਕੇ ਸਿਵਲ ਸਰਜਨ ਵੱਲੋਂ ਲੋਕਾਂ ਨੂੰ ਜਾਗਰੂਕ ਕਰਨ ਦੀ ਅਪੀਲ

ਕੌਮਾਂਤਰੀ ਹਾਈਪਰਟੈਂਸ਼ਨ ਦਿਵਸ ਮੌਕੇ ਸਿਵਲ ਸਰਜਨ ਵੱਲੋਂ ਲੋਕਾਂ ਨੂੰ ਜਾਗਰੂਕ ਕਰਨ ਦੀ ਅਪੀਲ

hot news
ਰੂਪਨਗਰ, 17 ਮਈ: ਕੌਮਾਂਤਰੀ ਹਾਈਪਰਟੈਂਸ਼ਨ ਦਿਵਸ ਮੌਕੇ ਸਿਵਲ ਸਰਜਨ ਰੂਪਨਗਰ ਡਾ. ਰਮਨ ਗੁਪਤਾ ਵੱਲੋਂ ਲੋਕਾਂ ਨਾਲ ਮਹੱਤਵਪੂਰਨ ਸਿਹਤ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਗਿਆ ਕਿ ਹਾਈਪਰਟੈਂਸ਼ਨ (ਉੱਚ ਰਕਤ ਚਾਪ) ਕਈ ਗੰਭੀਰ ਸਿਹਤ ਸਮੱਸਿਆਵਾਂ ਦਾ ਮੁੱਖ ਕਾਰਨ ਬਣ ਸਕਦਾ ਹੈ। ਉਨ੍ਹਾਂ ਕਿਹਾ ਕਿ ਇਹ ਬਿਮਾਰੀ ਸਟ੍ਰੋਕ, ਦਿਲ ਦੇ ਦੌਰੇ, ਗੁਰਦੇ ਦੀਆਂ ਬਿਮਾਰੀਆਂ ਅਤੇ ਡਿਮੇਨਸ਼ੀਆ (ਦਿਮਾਗੀ ਕਮਜ਼ੋਰੀ) ਵਰਗੀਆਂ ਸਮੱਸਿਆਵਾਂ ਨੂੰ ਜਨਮ ਦੇ ਸਕਦੀ ਹੈ। ਡਾ. ਰਮਨ ਗੁਪਤਾ ਨੇ ਦੱਸਿਆ ਕਿ ਬਹੁਤ ਸਾਰੇ ਲੋਕਾਂ ਨੂੰ ਇਹ ਪਤਾ ਹੀ ਨਹੀਂ ਹੁੰਦਾ ਕਿ ਉਹ ਹਾਈਪਰਟੈਂਸ਼ਨ ਤੋਂ ਪੀੜਤ ਹਨ ਕਿਉਂਕਿ ਇਸਦੇ ਸ਼ੁਰੂਆਤੀ ਦੌਰ ਵਿੱਚ ਕੋਈ ਖਾਸ ਲੱਛਣ ਸਾਹਮਣੇ ਨਹੀਂ ਆਉਂਦੇ। ਅਕਸਰ ਲੋਕਾਂ ਨੂੰ ਦਿਲ ਦਾ ਦੌਰਾ ਜਾਂ ਸਟ੍ਰੋਕ ਹੋਣ ਤੋਂ ਬਾਅਦ ਹੀ ਇਸ ਬਿਮਾਰੀ ਬਾਰੇ ਜਾਣਕਾਰੀ ਮਿਲਦੀ ਹੈ। ਉਨ੍ਹਾਂ ਨੇ ਕਿਹਾ ਕਿ 30 ਸਾਲ ਤੋਂ ਵੱਧ ਉਮਰ ਦੇ ਹਰ ਵਿਅਕਤੀ ਨੂੰ ਆਪਣਾ ਬਲੱਡ ਪ੍ਰੈਸ਼ਰ ਨਿਯਮਤ ਤੌਰ ‘ਤੇ ਚੈੱਕ ਕਰਵਾਉਣਾ ਚਾਹੀਦਾ ਹੈ ਅਤੇ ਡਾਕਟਰ ਦੀ ਸਲਾਹ ਅਨੁਸਾਰ ਦਵਾਈਆਂ ਦਾ ਸਹੀ ਤਰੀਕੇ ਨਾਲ ਸੇਵਨ ਕਰਨਾ ਚਾਹੀਦਾ ਹੈ। ਇਸਦੇ ਨਾਲ ਹੀ ਰੋਜ਼ਾਨ...
ਪ੍ਰਧਾਨ ਮੰਤਰੀ ਵਿਦੇਸ਼ਾਂ ਵਿੱਚ ਘੁੰਮ ਰਹੇ ਹਨ ਅਤੇ ਦੇਸ਼ ਦੇ ਲੋਕਾਂ ਨੂੰ ਬੱਚਤ ਕਰਨ ਦੀ ਸਲਾਹ ਦੇ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪ੍ਰਧਾਨ ਮੰਤਰੀ ਵਿਦੇਸ਼ਾਂ ਵਿੱਚ ਘੁੰਮ ਰਹੇ ਹਨ ਅਤੇ ਦੇਸ਼ ਦੇ ਲੋਕਾਂ ਨੂੰ ਬੱਚਤ ਕਰਨ ਦੀ ਸਲਾਹ ਦੇ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

hot news
ਚੰਡੀਗੜ੍ਹ; 16 ਮਈ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਤੇਲ ਦੀਆਂ ਕੀਮਤਾਂ ਵਿੱਚ ਕੀਤੇ ਭਾਰੀ ਵਾਧੇ ਦੀ ਸਖ਼ਤ ਆਲੋਚਨਾ ਕਰਦਿਆਂ ਕਿਹਾ ਕਿ ਚੋਣਾਂ ਤੋਂ ਤੁਰੰਤ ਬਾਅਦ ਇੱਕ ਵਾਰ ਫਿਰ ਆਮ ਲੋਕਾਂ 'ਤੇ ਭਾਰੀ ਕੀਮਤਾਂ ਦਾ ਬੋਝ ਸੁੱਟ ਦਿੱਤਾ ਗਿਆ ਹੈ, ਜਦੋਂ ਕਿ ਸੱਤਾ 'ਤੇ ਕਾਬਜ਼ ਲੋਕ ਖਰਚਿਆਂ ਵਿੱਚ ਕਟੌਤੀ ਅਤੇ ਬੱਚਤ ਕਰਨ ਬਾਰੇ ਨਾਗਰਿਕਾਂ ਨੂੰ ਭਾਸ਼ਣ ਦਿੰਦੇ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਭਰ ਦੇ ਲੋਕ ਮਹਿੰਗਾਈ, ਵਧਦੀ ਆਵਾਜਾਈ ਲਾਗਤ ਅਤੇ ਵਧਦੇ ਘਰੇਲੂ ਖਰਚਿਆਂ ਦੀ ਮਾਰ ਨਾਲ ਜੂਝ ਰਹੇ ਹਨ ਪਰ ਉਨ੍ਹਾਂ ਨੂੰ ਰਾਹਤ ਦੇਣ ਦੀ ਬਜਾਏ ਕੇਂਦਰ ਸਰਕਾਰ ਨਾਗਰਿਕਾਂ ਨੂੰ ਨਿੱਜੀ ਖਰਚ ਘਟਾਉਣ ਲਈ ਕਹਿ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਪ੍ਰਧਾਨ ਮੰਤਰੀ ਦੇਸ਼ ਦੇ ਲੋਕਾਂ ਨੂੰ ਬੱਚਤ ਕਰਨ ਦਾ ਸਬਕ ਦਿੰਦੇ ਹੋਏ ਵਿਦੇਸ਼ ਘੁੰਮ ਰਹੇ ਹਨ।" ਉਨ੍ਹਾਂ ਦੱਸਿਆ ਕਿ ਆਮ ਨਾਗਰਿਕਾਂ ਨੂੰ ਵਾਰ-ਵਾਰ ਬੇਲੋੜੀ ਯਾਤਰਾ ਤੋਂ ਬਚਣ ਅਤੇ ਖਰਚੇ ਘਟਾਉਣ ਦੀ ਸਲਾਹ ਦਿੱਤੀ ਜਾਂਦੀ ਹੈ, ਜਦੋਂ ਕਿ ਪ੍ਰਧਾਨ ਮੰਤਰੀ ਖੁਦ ਜਨਤਕ ਖਰਚੇ 'ਤੇ ਲਗਾਤਾਰ ਵਿਦ...
ਵਿਸ਼ਵ ਹਾਈਪਰਟੈਂਸ਼ਨ ਦਿਵਸ: ਪੰਜਾਬ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ 40 ਤੋਂ 90 ਸਾਲ ਤੋਂ ਵੱਧ ਉਮਰ ਦੇ ਮਰੀਜ਼ਾਂ ਲਈ ਬਣੀ ਸਹਾਰਾ, 98 ਸਾਲਾ ਮਰੀਜ਼ਾਂ ਨੂੰ ਵੀ ਮਿਲਿਆ ਲਾਭ

ਵਿਸ਼ਵ ਹਾਈਪਰਟੈਂਸ਼ਨ ਦਿਵਸ: ਪੰਜਾਬ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ 40 ਤੋਂ 90 ਸਾਲ ਤੋਂ ਵੱਧ ਉਮਰ ਦੇ ਮਰੀਜ਼ਾਂ ਲਈ ਬਣੀ ਸਹਾਰਾ, 98 ਸਾਲਾ ਮਰੀਜ਼ਾਂ ਨੂੰ ਵੀ ਮਿਲਿਆ ਲਾਭ

health, hot news
*ਚੰਡੀਗੜ੍ਹ, 16 ਮਈ 2026*- ਵਿਸ਼ਵ ਹਾਈਪਰਟੈਂਸ਼ਨ ਦਿਵਸ ਦੇ ਮੌਕੇ ‘ਤੇ, ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਉੱਚ ਰਕਤਚਾਪ ਅਤੇ ਇਸ ਨਾਲ ਸੰਬੰਧਿਤ ਬੀਮਾਰੀਆਂ ਨਾਲ ਜੂਝ ਰਹੇ ਮਰੀਜ਼ਾਂ ਨੂੰ ਸਸਤੀ ਅਤੇ ਸਮੇਂ ਸਿਰ ਸਿਹਤ ਸੇਵਾਵਾਂ ਪ੍ਰਦਾਨ ਕਰਕੇ ਮਹੱਤਵਪੂਰਨ ਰਾਹਤ ਦੇ ਰਹੀ ਹੈ। ਜਿਵੇਂ-ਜਿਵੇਂ ਵੱਖ-ਵੱਖ ਉਮਰ ਵਰਗਾਂ ਵਿੱਚ ਉੱਚ ਰਕਤਚਾਪ ਦੇ ਮਾਮਲੇ ਵਧ ਰਹੇ ਹਨ, ਇਹ ਯੋਜਨਾ ਪੰਜਾਬ ਦੇ ਹਜ਼ਾਰਾਂ ਪਰਿਵਾਰਾਂ ਨੂੰ ਸਮੇਂ ਸਿਰ ਇਲਾਜ ਉਪਲੱਬਧ ਕਰਵਾਉਣ ਦੇ ਨਾਲ-ਨਾਲ ਭਾਰੀ ਚਿਕਿਤਸਾ ਖਰਚਿਆਂ ਤੋਂ ਵੀ ਸੁਰੱਖਿਆ ਪ੍ਰਦਾਨ ਕਰ ਰਹੀ ਹੈ। ਹਾਈਪਰਟੈਂਸ਼ਨ, ਜਿਸਨੂੰ ਆਮ ਤੌਰ ‘ਤੇ ਹਾਈ ਬਲੱਡ ਪ੍ਰੈਸ਼ਰ ਕਿਹਾ ਜਾਂਦਾ ਹੈ, ਨੂੰ ਡਾਕਟਰ ਅਕਸਰ “ਸਾਇਲੈਂਟ ਕਿਲਰ” ਕਹਿੰਦੇ ਹਨ। ਇਹ ਬਿਨਾਂ ਕਿਸੇ ਸਪੱਸ਼ਟ ਚੇਤਾਵਨੀ ਦੇ ਸਟ੍ਰੋਕ, ਹਾਰਟ ਫੇਲਿਅਰ ਜਾਂ ਕਿਡਨੀ ਰੋਗ ਵਰਗੀਆਂ ਗੰਭੀਰ ਸਮੱਸਿਆਵਾਂ ਦਾ ਕਾਰਨ ਬਣ ਸਕਦਾ ਹੈ। ਇਹ ਬੀਮਾਰੀ ਲਗਭਗ ਹਰ ਉਮਰ ਵਰਗ ਵਿੱਚ ਦੇਖੀ ਜਾ ਰਹੀ ਹੈ। ਹਸਪਤਾਲਾਂ ਵਿੱਚ ਬਜ਼ੁਰਗ ਪੁਰਸ਼ ਜਾਂਚ ਰਿਪੋਰਟਾਂ ਦੀ ਉਡੀਕ ਕਰਦੇ ਨਜ਼ਰ ਆਉਂਦੇ ਹਨ, ਮਹਿਲਾਵਾਂ ਆਪਣੇ ਪਰਸ ਵਿੱਚ ਦਵਾਈਆਂ ਦੀਆਂ ...
ਮਜੀਠਾ ਵਿੱਚ ਕਾਂਗਰਸ ਨੂੰ ਵੱਡਾ ਝਟਕਾ, ਕਈ ਆਗੂ ‘ਆਪ’ ਵਿੱਚ ਹੋਏ ਸ਼ਾਮਲ

ਮਜੀਠਾ ਵਿੱਚ ਕਾਂਗਰਸ ਨੂੰ ਵੱਡਾ ਝਟਕਾ, ਕਈ ਆਗੂ ‘ਆਪ’ ਵਿੱਚ ਹੋਏ ਸ਼ਾਮਲ

hot news
*ਚੰਡੀਗੜ੍ਹ/ਮਜੀਠਾ 16 ਮਈ , 2026*- ਆਮ ਆਦਮੀ ਪਾਰਟੀ (ਆਪ) ਨੂੰ ਮਜੀਠਾ ਵਿੱਚ ਵੱਡੀ ਸਿਆਸੀ ਮਜ਼ਬੂਤੀ ਮਿਲੀ ਹੈ, ਜਦਕਿ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਸ਼ਨੀਵਾਰ ਨੂੰ ਕਾਂਗਰਸ ਦੇ ਕਈ ਸੀਨੀਅਰ ਆਗੂ ਅਤੇ ਜ਼ਮੀਨੀ ਪੱਧਰ ਦੇ ਵਰਕਰ ਆਪਣੀ ਪਾਰਟੀ ਛੱਡ ਕੇ 'ਆਪ' ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਆਗੂਆਂ ਨੂੰ ਰਸਮੀ ਤੌਰ 'ਤੇ 'ਆਪ' ਵਿੱਚ ਸ਼ਾਮਲ ਕੀਤਾ ਅਤੇ ਉਨ੍ਹਾਂ ਦਾ ਸਵਾਗਤ ਕੀਤਾ। ਉਨ੍ਹਾਂ ਦੇ ਨਾਲ ਮਜੀਠਾ ਦੇ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਵੀ ਮੌਜੂਦ ਸਨ। ਕਾਂਗਰਸ ਤੋਂ 'ਆਪ' ਵਿੱਚ ਸ਼ਾਮਲ ਹੋਣ ਵਾਲੇ ਪ੍ਰਮੁੱਖ ਆਗੂਆਂ ਵਿੱਚ ਪਰਮਜੀਤ ਸਿੰਘ ਪੰਮਾ, ਪਲਵਿੰਦਰ ਸਿੰਘ ਪਾਲੀ, ਜਗਦੀਪ ਸਿੰਘ ਗੋਗਾ, ਅਪਰਮਦੀਪ ਸਿੰਘ ਅੱਪੂ ਅਤੇ ਅਮਨਦੀਪ ਸਿੰਘ ਸ਼ਾਮਲ ਹਨ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ 'ਆਪ' ਸਰਕਾਰ ਦੀਆਂ ਨੀਤੀਆਂ ਹਰ ਵਰਗ ਦੇ ਭਲਾਈ ਲਈ ਸਮਰਪਿਤ ਹਨ। ਅੱਜ ਸੂਬੇ ਦੇ ਲੋਕ ਸਿਆਸਤ ਤੋਂ ਉੱਪਰ ਉੱਠ ਕੇ ਵਿਕਾਸ ਦੀ ਰਾਜਨੀਤੀ ਨੂੰ ਚੁਣ ਰਹੇ ਹਨ। ਮਜੀਠਾ ਤੋਂ ਆਏ ਇਨ੍ਹਾਂ ਸਾਥੀਆਂ ਦੇ ਜੁੜਨ ਨਾਲ ਪਾਰਟੀ ਨੂੰ ਖੇਤਰ ਵਿੱਚ ਬੇਮਿਸਾਲ ਮਜ਼ਬੂਤੀ ਮਿਲੇਗੀ। ...
ਚੋਣ ਆਬਜ਼ਰਵਰ ਵਿਕਾਸ ਹੀਰਾ ਨੇ ਪੱਟੀ ਅਤੇ ਭਿੱਖੀਵਿੰਡ ਵਿਖੇ ਨਾਮਜ਼ਦਗੀ ਪ੍ਰਕਿਰਿਆ ਦਾ ਲਿਆ ਜਾਇਜ਼ਾ

ਚੋਣ ਆਬਜ਼ਰਵਰ ਵਿਕਾਸ ਹੀਰਾ ਨੇ ਪੱਟੀ ਅਤੇ ਭਿੱਖੀਵਿੰਡ ਵਿਖੇ ਨਾਮਜ਼ਦਗੀ ਪ੍ਰਕਿਰਿਆ ਦਾ ਲਿਆ ਜਾਇਜ਼ਾ

hot news
ਤਰਨ ਤਾਰਨ/ਪੱਟੀ/ਭਿੱਖੀਵਿੰਡ, 16 ਮਈ :       ਨਗਰ  ਕੌਂਸਲ ਪੱਟੀ ਅਤੇ ਨਗਰ ਪੰਚਾਇਤ ਭਿੱਖੀਵਿੰਡ ਦੀਆਂ 26 ਮਈ ਨੂੰ  ਹੋ ਰਹੀਆਂ ਆਮ ਚੋਣਾਂ ਲਈ ਰਾਜ ਚੋਣ ਕਮਿਸ਼ਨ ਦੁਆਰਾ ਨਿਯੁਕਤ ਚੋਣ ਆਬਜ਼ਰਵਰ ਵਿਕਾਸ ਹੀਰਾ (ਪੀ.ਸੀ. ਐਸ) ਨੇ ਅੱਜ ਇਥੇ ਪਹੁੰਚ ਕੇ ਆਪਣਾ ਕੰਮਕਾਜ ਸ਼ੁਰੂ ਕਰ ਦਿੱਤਾ। ਇਨ੍ਹਾਂ ਚੋਣਾਂ ਦੀ ਸਮੁੱਚੀ ਪ੍ਰਕਿਰਿਆ ਦੀ ਨਿਗਰਾਨੀ ਕਰਨ ਹਿੱਤ ਇਥੇ ਪਹੁੰਚੇ ਪੁੱਡਾ ਦੇ ਵਧੀਕ ਮੁੱਖ ਪ੍ਰਸ਼ਾਸਕ (ਪਾਲਿਸੀ) ਵਿਕਾਸ ਹੀਰਾ ਨੇ ਨਾਮਜਦਗੀਆਂ ਦਾਖ਼ਲ ਕਰਨ ਦੇ ਅੱਜ ਅੰਤਿਮ ਦਿਨ ਪੱਟੀ ਅਤੇ ਭਿੱਖੀਵਿੰਡ ਵਿਖੇ ਚੱਲ ਰਹੀ ਨਾਮਜ਼ਦਗੀ ਪ੍ਰਕਿਰਿਆ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਸੰਤੁਸ਼ਟੀ ਪ੍ਰਗਟ ਕਰਦਿਆਂ ਅਧਿਕਾਰੀਆਂ ਨੂੰ 18 ਮਈ ਨੂੰ ਹੋਣ ਵਾਲੀ ਨਾਮਜ਼ਦਗੀ ਪੱਤਰਾਂ ਦੀ ਜਾਂਚ ਪ੍ਰਕਿਰਿਆ ਨੂੰ ਵੀ ਪੂਰੀ ਪਾਰਦਰਸ਼ਤਾ ਅਤੇ ਨਿਰਪੱਖਤਾ ਨਾਲ ਪੂਰੀ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਹਰੇਕ ਉਮੀਦਵਾਰ ਦੀ ਨਾਮਜ਼ਦਗੀ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਏ ਤਾਂ ਜੋ ਭਵਿੱਖ ਵਿੱਚ ਕਿਸੇ ਵੀ ਤਰ੍ਹਾਂ ਦੀ ਵਿਵਾਦਪੂਰਨ ਸਥਿਤੀ ਪੈਦਾ ਨਾ ਹੋਵੇ। ਇਸ ਦੌਰਾਨ ਉਨ੍ਹਾਂ ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ...
ਜੇਲ ਮੰਤਰੀ ਡਾ. ਰਵਜੋਤ ਸਿੰਘ ਨੇ ਸਿਵਲ ਹਸਪਤਾਲ ਪਹੁੰਚ ਕੇ ਬੱਚੇ ਗੁਰਕਰਨ ਸਿੰਘ ਦਾ ਜਾਣਿਆ ਹਾਲਚਾਲ

ਜੇਲ ਮੰਤਰੀ ਡਾ. ਰਵਜੋਤ ਸਿੰਘ ਨੇ ਸਿਵਲ ਹਸਪਤਾਲ ਪਹੁੰਚ ਕੇ ਬੱਚੇ ਗੁਰਕਰਨ ਸਿੰਘ ਦਾ ਜਾਣਿਆ ਹਾਲਚਾਲ

hot news
ਹੁਸ਼ਿਆਰਪੁਰ, 16 ਮਈ :   ਪੰਜਾਬ ਦੇ ਜੇਲ੍ਹਾਂ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਬੀਤੀ ਰਾਤ ਨੇੜਲੇ ਪਿੰਡ ਚੱਕ ਸਮਾਣਾ ਵਿਚ ਬੋਰਵੇਲ ਵਿਚੋਂ ਸੁਰੱਖਿਅਤ ਕੱਢੇ ਗਏ ਬੱਚੇ ਗੁਰਕਰਨ ਸਿੰਘ ਦੀ ਸਿਹਤ ਦੀ ਮੌਜੂਦਾ ਸਥਿਤੀ ਬਾਰੇ ਸਿਵਲ ਹਸਪਤਾਲ ਪਹੁੰਚ ਕੇ ਜਾਣਕਾਰੀ ਲਈ । ਇਸ ਦੌਰਾਨ ਉਨ੍ਹਾਂ ਨੇ ਬੱਚੇ ਦਾ ਇਲਾਜ ਕਰ ਰਹੇ ਡਾਕਟਰਾਂ  ਨਾਲ ਗੱਲਬਾਤ ਕੀਤੀ ਅਤੇ ਖੁਦ ਵੀ ਬੱਚੇ ਦਾ ਚੈੱਕਅਪ ਕੀਤਾ।ਡਾ. ਰਵਜੋਤ ਸਿੰਘ ਨੇ ਬੱਚੇ ਨੂੰ ਫ਼ਲ ਅਤੇ ਖਿਡੌਣੇ ਦਿੰਦਿਆਂ ਬੱਚੇ ਦੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕੀਤੀ। ਪਰਿਵਾਰ ਨੇ ਬੱਚੇ ਦੀ ਸਿਹਤ ਵਿਚ ਲਗਾਤਾਰ ਹੋ ਰਹੇ ਸੁਧਾਰ ’ਤੇ ਤਸੱਲੀ ਪ੍ਰਗਟ ਕਰਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਦਾ ਧੰਨਵਾਦ ਕੀਤਾ।ਕੈਬਨਿਟ ਮੰਤਰੀ ਨੇ ਕਿਹਾ ਕਿ ਗੁਰਕਰਨ ਸਿੰਘ ਦੀ ਹਾਲਤ ਪਹਿਲੇ ਤੋਂ ਕਾਫ਼ੀ ਬਿਹਤਰ ਹੈ ਅਤੇ ਡਾਕਟਰਾਂ ਦੀ ਟੀਮ ਲਗਾਤਾਰ ਉਸ ਦੀ ਨਿਗਰਾਨੀ ਅਤੇ ਇਲਾਜ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਬੱਚੇ ਨੂੰ ਸਵੇਰੇ ਤਰਲ ਪਦਾਰਥ ਵੀ ਦਿੱਤੇ ਗਏ ਅਤੇ ਉਸ ਦੀ ਸਿਹਤ ਤੇਜ਼ੀ ਨਾਲ ਸੁਧਰ ਰਹੀ ਹੈ।ਡਾ. ਰਵਜੋਤ ਸਿੰਘ ਨੇ ਇਸ ਸਫ਼ਲ ਰੈਸਕਿਊ ਓਪਰੇਸ਼ਨ ਵਿਚ ਯੋਗਦਾਨ ਦ...
ਪਰਨੀਤ ਸ਼ੇਰਗਿੱਲ ਆਈਏਐੱਸ ਨਗਰ ਨਿਗਮ/ਨਗਰ ਕੌਂਸਲ ਚੋਣਾਂ ਲਈ ਆਬਜ਼ਰਵਰ ਨਿਯੁਕਤ

ਪਰਨੀਤ ਸ਼ੇਰਗਿੱਲ ਆਈਏਐੱਸ ਨਗਰ ਨਿਗਮ/ਨਗਰ ਕੌਂਸਲ ਚੋਣਾਂ ਲਈ ਆਬਜ਼ਰਵਰ ਨਿਯੁਕਤ

hot news
ਬਰਨਾਲਾ, 16 ਮਈ-         ਜ਼ਿਲ੍ਹਾ ਬਰਨਾਲਾ ਵਿੱਚ ਨਗਰ ਨਿਗਮ ਬਰਨਾਲਾ ਅਤੇ ਨਗਰ ਕੌਂਸਲ ਤਪਾ, ਭਦੌੜ ਤੇ ਧਨੌਲਾ ਲਈ 26 ਮਈ ਨੂੰ ਹੋਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਆਈ ਏ ਐੱਸ ਅਧਿਕਾਰੀ ਮੈਡਮ ਪਰਨੀਤ ਸ਼ੇਰਗਿੱਲ ਨੂੰ ਚੋਣ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ। ਚੋਣ ਆਬਜ਼ਰਵਰ ਪਰਨੀਤ ਸ਼ੇਰਗਿੱਲ ਆਈ ਏ ਐੱਸ ਵਲੋਂ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਸਹਿਤ ਜ਼ਿਲ੍ਹਾ ਚੋਣ ਅਫ਼ਸਰ ਹਰਪ੍ਰੀਤ ਸਿੰਘ ਆਈਏਐੱਸ, ਜ਼ਿਲ੍ਹਾ ਪੁਲੀਸ ਮੁਖੀ ਮੁਹੰਮਦ ਸਰਫਰਾਜ਼ ਆਲਮ ਆਈ ਪੀ ਐੱਸ ਸਮੇਤ ਹੋਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਚੋਣ ਪ੍ਰਕਿਰਿਆ ਨੂੰ ਪਾਰਦਰਸ਼ੀ ਢੰਗ ਅਤੇ ਅਮਨ-ਅਮਾਨ ਨਾਲ ਨੇਪਰੇ ਚਾੜ੍ਹਨ ਲਈ ਤਿਆਰੀਆਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਦੌਰਾਨ ਪੰਜਾਬ ਰਾਜ ਚੋਣ ਕਮਿਸ਼ਨ ਦੀ ਹਦਾਇਤਾ ਦੀ ਇੰਨ-ਬਿੰਨ ਪਾਲਣਾ ਕੀਤੀ ਜਾਵੇਗੀ ਅਤੇ ਚੋਣਾਂ ਪਾਰਦਰਸ਼ੀ ਢੰਗ ਨਾਲ ਕਾਰਵਾਈਆਂ ਜਾਣਗੀਆਂ। ਉਹਨਾਂ ਕਿਹਾ ਕਿ ਇਹ ਚੋਣਾਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ/ਕੋਤਾਹ...
ਜ਼ਿਲ੍ਹਾ ਹਸਪਤਾਲ ਰੂਪਨਗਰ ਵਿਖੇ ਸੈਨੀਟੇਸ਼ਨ ਵਰਕਰਾਂ ਲਈ ਸਫ਼ਾਈ ਤੇ ਇਨਫੈਕਸ਼ਨ ਕੰਟਰੋਲ ਬਾਰੇ ਟ੍ਰੇਨਿੰਗ ਸੈਸ਼ਨ ਦਾ ਆਯੋਜਨ

ਜ਼ਿਲ੍ਹਾ ਹਸਪਤਾਲ ਰੂਪਨਗਰ ਵਿਖੇ ਸੈਨੀਟੇਸ਼ਨ ਵਰਕਰਾਂ ਲਈ ਸਫ਼ਾਈ ਤੇ ਇਨਫੈਕਸ਼ਨ ਕੰਟਰੋਲ ਬਾਰੇ ਟ੍ਰੇਨਿੰਗ ਸੈਸ਼ਨ ਦਾ ਆਯੋਜਨ

hot news
ਰੂਪਨਗਰ, 16 ਮਈ: ਸਿਵਲ ਸਰਜਨ ਰੂਪਨਗਰ ਡਾ. ਰਮਨ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਹਸਪਤਾਲ ਰੂਪਨਗਰ ਦੇ ਹਸਪਤਾਲ ਦੇ ਸਮੂਹ ਸੈਨੀਟੇਸ਼ਨ ਵਰਕਰਾਂ ਲਈ "ਹਸਪਤਾਲ ਸਫ਼ਾਈ, ਬਾਇਓ-ਮੈਡੀਕਲ ਵੇਸਟ ਪ੍ਰਬੰਧਨ ਅਤੇ ਇਨਫੈਕਸ਼ਨ ਕੰਟਰੋਲ" ਵਿਸ਼ੇ 'ਤੇ ਇੱਕ ਰੋਜ਼ਾ ਟ੍ਰੇਨਿੰਗ ਸੈਸ਼ਨ ਕਰਵਾਇਆ ਗਿਆ। ਜ਼ਿਲ੍ਹਾ ਟ੍ਰੇਨਿੰਗ ਸੈਂਟਰ ਦਫ਼ਤਰ ਸਿਵਲ ਸਰਜਨ ਰੂਪਨਗਰ ਵਿਖੇ ਬਾਇਓ ਮੈਡੀਕਲ ਵੇਸਟ ਦੀ ਸਹੀ ਤਰੀਕੇ ਨਾਲ ਛਟਾਈ ਅਤੇ ਹਸਪਤਾਲਾਂ ਵਿੱਚ ਸਫ਼ਾਈ ਬਣਾਈ ਰੱਖਣ ਬਾਰੇ ਡਾ. ਹਰਲੀਨ ਕੌਰ, ਡਾ. ਰਮਨਦੀਪ ਕੌਰ (ਨੋਡਲ ਅਫਸਰ, ਬਾਇਓ ਮੈਡੀਕਲ ਵੇਸਟ ਮੈਨੇਜਮੈਂਟ) ਅਤੇ ਸ਼੍ਰੀ ਸਾਗਰ ਸੈਣੀ, ਫੈਸਿਲਿਟੀ ਮੈਨੇਜਰ ਵੱਲੋਂ ਸਿਵਲ ਹਸਪਤਾਲ ਰੂਪਨਗਰ ਦੇ ਸਮੂਹ ਸਫ਼ਾਈ ਕਰਮਚਾਰੀਆਂ ਨੂੰ ਟ੍ਰੇਨਿੰਗ ਦਿੱਤੀ। ਇਸ ਟ੍ਰੇਨਿੰਗ ਵਿੱਚ ਸਫ਼ਾਈ ਕਰਮਚਾਰੀਆਂ ਦੀਆਂ ਡਿਊਟੀਆਂ ਅਤੇ ਜ਼ਿੰਮੇਵਾਰੀਆਂ, ਬਾਇਓ ਮੈਡੀਕਲ ਵੇਸਟ ਦੀ ਸੰਭਾਲ ਅਤੇ ਇਕੱਠਾ ਕਰਨ ਦੇ ਤਰੀਕੇ, ਨੀਡਲ ਸਟਿਕ ਇੰਜਰੀ ਤੋਂ ਬਚਾਅ ਅਤੇ ਇਸ ਦੀ ਸੰਭਾਲ, ਸਪਿੱਲ ਮੈਨੇਜਮੈਂਟ ਅਤੇ ਹਸਪਤਾਲ ਵਿੱਚ ਸਫ਼ਾਈ ਅਤੇ ਸੁਰੱਖਿਆ ਬਣਾਈ ਰੱਖਣ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਇ...
ਰਛਪਾਲ ਸਿੰਘ ਭੁੱਲਰ ਬਣੇ ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ

ਰਛਪਾਲ ਸਿੰਘ ਭੁੱਲਰ ਬਣੇ ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ

hot news
ਸੰਗਰੂਰ, 15 ਮਈ ਮੀਮਸਾ ਤੋਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰਛਪਾਲ ਸਿੰਘ ਭੁੱਲਰ ਨੂੰ ਅੱਜ ਜ਼ਿਲ੍ਹਾ ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਚੁਣਿਆ ਗਿਆ। ਇਸ ਮੌਕੇ ਉਹਨਾਂ ਨੇ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਉਹਨਾਂ ਨੂੰ ਚੋਣ ਲੜਨ ਦਾ ਮੌਕਾ ਦਿੱਤਾ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਉਹਨਾਂ ਵਿੱਚ ਭਰੋਸਾ ਪ੍ਰਗਟਾ ਕੇ ਉਹਨਾਂ ਨੂੰ ਚੇਅਰਮੈਨ ਚੁਣਿਆ। ਨਾਲ ਹੀ ਉਹਨਾਂ ਨੇ ਪਿੰਡਾਂ ਦੇ ਸਰਪੰਚਾਂ ਤੇ ਬਲਾਕ ਸੰਮਤੀ ਮੈਂਬਰਾਂ ਤੇ ਅਹੁਦੇਦਾਰਾਂ ਦਾ ਵੀ ਧੰਨਵਾਦ ਕੀਤਾ। ਇਸ ਮੌਕੇ ਹਲਕਾ ਸੰਗਰੂਰ ਤੋਂ ਵਿਧਾਇਕ ਸ਼੍ਰੀਮਤੀ ਨਰਿੰਦਰ ਕੌਰ ਭਰਾਜ, ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋ, ਮੈਂਬਰ ਫੂਡ ਕਮਿਸ਼ਨ ਜਸਵੀਰ ਸਿੰਘ ਜੱਸੀ ਸੇਖੋਂ, ਹਰਜਿੰਦਰ ਸਿੰਘ ਕਾਂਝਲਾ, ਰਣਜੋਧ ਸਿੰਘ ਸਮੇਤ ਵੱਖ ਵੱਖ ਅਹੁਦੇਦਾਰ ਅਤੇ ਪਤਵੰਤੇ ਹਾਜ਼ਰ ਸਨ।...
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਰਕਾਰੀ ਸਕੂਲਾਂ ਨੂੰ ਮਿਲੀ ਨਵੀਂ ਦਿਸ਼ਾ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਰਕਾਰੀ ਸਕੂਲਾਂ ਨੂੰ ਮਿਲੀ ਨਵੀਂ ਦਿਸ਼ਾ

hot news
ਸ੍ਰੀ ਅਨੰਦਪੁਰ ਸਾਹਿਬ 15 ਮਈ:  ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਕੀਤੀਆਂ ਜਾ ਰਹੀਆਂ ਸੁਧਾਰਕ ਪਹਿਲਕਦਮੀਆਂ ਦੇ ਸਕਾਰਾਤਮਕ ਨਤੀਜੇ ਸਾਹਮਣੇ ਆ ਰਹੇ ਹਨ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਦੂਰਅੰਦੇਸ਼ੀ ਸੋਚ ਅਤੇ ਮਿਹਨਤ ਨਾਲ ਸਰਕਾਰੀ ਸਕੂਲਾਂ ਦੀ ਪੜ੍ਹਾਈ ਦੇ ਮਿਆਰ ਵਿੱਚ ਵੱਡਾ ਸੁਧਾਰ ਹੋਇਆ ਹੈ। ਇਸ ਦਾ ਸਪੱਸ਼ਟ ਉਦਾਹਰਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਸੋਵਾਲ ਦਾ ਹਾਲ ਹੀ ਵਿੱਚ ਐਲਾਨਿਆ ਗਿਆ 10ਵੀਂ ਅਤੇ 12ਵੀਂ ਜਮਾਤ ਦਾ ਨਤੀਜਾ ਹੈ, ਜਿਸ ਨੇ ਇਲਾਕੇ ਵਿੱਚ ਖੁਸ਼ੀ ਦੀ ਲਹਿਰ ਪੈਦਾ ਕਰ ਦਿੱਤੀ ਹੈ। ਪੰਜਾਬ ਸਕੂਲ  ਐਜੂਕੇਸ਼ਨ ਬੋਰਡ ਮੁਹਾਲੀ ਵੱਲੋਂ ਐਲਾਨੇ ਨਤੀਜਿਆਂ ਵਿੱਚ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 90 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ। 12ਵੀਂ ਜਮਾਤ ਵਿੱਚ ਬਲਜੀਤ ਕੌਰ ਨੇ 94 ਫੀਸਦੀ ਅੰਕ ਲੈ ਕੇ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਗੁਰਪ੍ਰੀਤ ਕੌਰ ਨੇ 90 ਫੀਸਦੀ ਨਾਲ ਦੂਜਾ ਅਤੇ ਜਸ਼ਨਦੀਪ ਕੌਰ ਨੇ 89 ਫੀਸਦੀ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ 10ਵੀਂ ਜਮਾਤ ਵਿੱਚ ਕੁਨਾਲ ਸਿੰਘ ਨੇ 88.4 ਫੀਸਦੀ ਨਾਲ ਪਹਿਲਾ, ਚੰਨਪ੍ਰੀਤ ਸਿੰਘ ਨੇ...