Friday, September 4
Shadow

hot news

ਪੰਜਾਬ ਦਾ ਨਸ਼ਿਆਂ ਵਿਰੁੱਧ ਯੁੱਧ: ਮਾਨ ਸਰਕਾਰ ਹੇਠ ਕਾਰਵਾਈ ਹੋਈ ਤੇਜ , ਐਨ. ਡੀ.ਪੀ.ਐਸ. ਕੇਸਾਂ ਵਿੱਚ 40 ਫੀਸਦੀ ਵਾਧਾ, ਜ਼ਬਤੀਆਂ ਵਿੱਚ ਭਾਰੀ ਉਛਾਲ

ਪੰਜਾਬ ਦਾ ਨਸ਼ਿਆਂ ਵਿਰੁੱਧ ਯੁੱਧ: ਮਾਨ ਸਰਕਾਰ ਹੇਠ ਕਾਰਵਾਈ ਹੋਈ ਤੇਜ , ਐਨ. ਡੀ.ਪੀ.ਐਸ. ਕੇਸਾਂ ਵਿੱਚ 40 ਫੀਸਦੀ ਵਾਧਾ, ਜ਼ਬਤੀਆਂ ਵਿੱਚ ਭਾਰੀ ਉਛਾਲ

hot news
ਚੰਡੀਗੜ੍ਹ; 23 ਅਪ੍ਰੈਲ : ਪੰਜਾਬ ਵਿੱਚ  ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ' ਯੁੱਧ ਨਸ਼ਿਆਂ ਵਿਰੁੱਧ ' ਮੁਹਿੰਮ ਦੇ ਕਾਰਗਰ, ਤੇਜ਼ ਅਤੇ ਪ੍ਰਭਾਵੀ ਨਤੀਜੇ ਸਾਹਮਣੇ ਆ ਰਹੇ ਹਨ । ਤਾਜ਼ਾ ਅੰਕੜੇ ਦਰਸਾਉਂਦੇ ਹਨ ਕਿ ਨਸ਼ਿਆਂ ਵਿਰੁੱਧ ਕਾਰਵਾਈ ਵਿੱਚ ਵੱਡਾ ਵਾਧਾ ਹੋਇਆ ਹੈ, ਨਸ਼ਾ ਤਸਕਰੀ ਨੈੱਟਵਰਕਾਂ ਨੂੰ ਵੱਡੇ ਪੱਧਰ ਤੇ ਬੇਅਸਰ  ਕੀਤਾ ਗਿਆ ਹੈ ਅਤੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਤਹਿਤ ਦੋਸ਼ੀਆਂ ਲਈ ਸਜ਼ਾ ਦਰ ਵਿੱਚ ਵੀ ਮਹੱਤਵਪੂਰਨ ਸੁਧਾਰ ਆਇਆ ਹੈ। ਅੰਕੜਿਆਂ ਅਨੁਸਾਰ 2022 ਤੋਂ 2026 (ਹੁਣ ਤੱਕ)  ਦਰਮਿਆਨ 73,541 ਐਨਡੀਪੀਐਸ ਕੇਸ ਦਰਜ ਕੀਤੇ ਗਏ ਹਨ, ਜੋ ਕਿ 2017–21 ਦੇ 52,255 ਕੇਸਾਂ ਨਾਲੋਂ 40 ਫੀਸਦੀ ਤੋਂ ਵੱਧ ਵਾਧਾ ਦਰਸਾਉਂਦੇ ਹਨ। ਗ੍ਰਿਫ਼ਤਾਰੀਆਂ ਦੀ ਗਿਣਤੀ ਵੀ ਕਾਫੀ ਵਧੀ ਹੈ, ਜੋ 68,064 ਤੋਂ ਵੱਧ ਕੇ 98,596 ਹੋ ਗਈ ਹੈ, ਜਿਸ ਨਾਲ ਸੂਬੇ ਭਰ ਵਿੱਚ ਨਸ਼ਾ ਤਸਕਰੀ ਨੈੱਟਵਰਕਾ ਖ਼ਿਲਾਫ਼ ਲਗਾਤਾਰ ਅਤੇ ਵੱਡੇ ਪੱਧਰ ‘ਤੇ ਕਾਰਵਾਈ ਦਾ ਪਤਾ ਲੱਗਦਾ ਹੈ। ਜ਼ਬਤੀਆਂ ਦੇ ਅੰਕੜੇ ਇਸ ਕਾਰਵਾਈ ਦੀ ਕਾਮਯਾਬੀ ਨੂੰ ਹੋਰ ਸਪਸ਼ਟ ਕਰਦੇ ਹਨ, ਜੋ ਸਪਲਾਈ ਚੇਨਾਂ ਵਿੱਚ ਗਹਿਰੀ ਪਹੁੰਚ ...
ਸੰਗਰੂਰ ਪੁਲਿਸ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਤਹਿਤ ਸਬ ਡਵੀਜਨ ਭਵਾਨੀਗੜ ‘ਚ 08 ਅਪ੍ਰੈਲ ਤੋਂ 41 ਦੋਸ਼ੀ ਕਾਬੂ – ਐਸ ਐਸ ਪੀ

ਸੰਗਰੂਰ ਪੁਲਿਸ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਤਹਿਤ ਸਬ ਡਵੀਜਨ ਭਵਾਨੀਗੜ ‘ਚ 08 ਅਪ੍ਰੈਲ ਤੋਂ 41 ਦੋਸ਼ੀ ਕਾਬੂ – ਐਸ ਐਸ ਪੀ

hot news
ਭਵਾਨੀਗੜ੍ਹ, 22 ਅਪ੍ਰੈਲ: ਸੰਗਰੂਰ ਦੇ ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਹੈ ਕਿ ਸਬ ਡਵੀਜਨ ਭਵਾਨੀਗੜ ਦੀ ਪੁਲਿਸ ਨੇ ਯੁੱਧ ਨਸ਼ਿਆਂ ਵਿਰੁੱਧ ਤਹਿਤ ਚਲਾਈ ਮੁਹਿੰਮ ਦੋਰਾਨ ਕਾਰਵਾਈ ਕਰਦੇ ਹੋਏ 08 ਅਪ੍ਰੈਲ 2026 ਤੋਂ ਅੱਜ ਤੱਕ ਕੁੱਲ 41 ਦੋਸ਼ੀਆਂ ਨੂੰ ਵੱਖ ਵੱਖ ਮੁਕੱਦਮਿਆਂ ਵਿੱਚ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਦੀ ਕਾਰਗੁਜ਼ਾਰੀ ਦੱਸਦਿਆਂ ਐਸ ਐਸ ਪੀ ਸਰਤਾਜ ਸਿੰਘ ਚਾਹਲ ਨੇ ਕਿਹਾ ਕਿ ਡੀ ਐਸ ਪੀ ਰਾਹੁਲ ਕੌਸ਼ਲ ਦੀ ਨਿਗਰਾਨੀ ਹੇਠ ਥਾਣਾ ਭਵਾਨੀਗੜ ਦੇ ਏਰੀਆ ਵਿੱਚ ਪੁਲਿਸ ਨੇ ਕਾਉਂਸਲਿੰਗ ਕਰਕੇ ਨਸ਼ਾ ਛੱਡਣ ਦਾ ਮਨ ਬਣਾ ਚੁੱਕੇ ਨਸ਼ਿਆਂ ਦੇ ਆਦੀ 12 ਵਿਅਕਤੀਆਂ ਨੂੰ ਉਹਨਾ ਦੇ ਪਰਿਵਾਰਕ ਮੈਂਬਰਾਂ ਦੀ ਸਲਾਹ ਨਾਲ ਨਸ਼ਾ ਛੁਡਾਉ ਕੇਂਦਰ ਵਿੱਚ ਲਿਜਾ ਕੇ ਨਸ਼ਾ ਛੱਡਣ ਦੀ ਦਵਾਈ ਦਿਵਾਈ ਹੈ। ਜ਼ਿਲ੍ਹਾ ਪੁਲਿਸ ਮੁਖੀ ਨੇ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ ਥਾਣਾ ਭਵਾਨੀਗੜ੍ਹ ਦੇ ਏਰੀਆ ਵਿੱਚ ਹੋਏ ਅੰਨ੍ਹੇ ਕਤਲ ਨੂੰ ਟਰੇਸ ਕਰਦੇ ਹੋਏ ਡਕੈਤੀ/ਚੋਰੀ ਕਰਨ ਵਾਲੇ ਗਿਰੋਹੀ ਦਾ ਪਰਦਾਫਾਸ਼ ਕਰਕੇ 07 ਦੋਸ਼ੀਆਂ ਨੂੰ ਕਾਬੂ ਕੀਤਾ ਗਿਆ। ਜਿਨ੍ਹਾਂ ਪਾਸੋਂ ਵਾਰਦਾਤ ਸਮੇਂ ਵਰਤਿਆ ਕੈਂਟਰ ਮਾਰਕਾ ਭਾਰਤ ਵੈਨ...
ਗੈਂਗਸਟਰਾਂ ’ਤੇ ਵਾਰ ਦਾ 92ਵਾਂ ਦਿਨ: ਪੰਜਾਬ ਪੁਲਿਸ ਵੱਲੋਂ 541 ਥਾਵਾਂ ’ਤੇ ਛਾਪੇਮਾਰੀ; 254 ਗ੍ਰਿਫ਼ਤਾਰ

ਗੈਂਗਸਟਰਾਂ ’ਤੇ ਵਾਰ ਦਾ 92ਵਾਂ ਦਿਨ: ਪੰਜਾਬ ਪੁਲਿਸ ਵੱਲੋਂ 541 ਥਾਵਾਂ ’ਤੇ ਛਾਪੇਮਾਰੀ; 254 ਗ੍ਰਿਫ਼ਤਾਰ

hot news
ਚੰਡੀਗੜ੍ਹ, 22 ਅਪ੍ਰੈਲ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 92ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 541 ਟਿਕਾਣਿਆਂ ’ਤੇ  ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ 92ਵੇਂ ਦਿਨ, ਪੁਲਿਸ ਟੀਮਾਂ ਨੇ ਚਾਰ ਹਥਿਆਰਾਂ ਸਮੇਤ 254 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 23,140 ਹੋ ਗਈ ਹੈ। ਇਸ ਤੋਂ ਇਲਾਵਾ 79 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤ...
ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਐਨ.ਸੀ.ਏ.ਪੀ. ਤਹਿਤ ‘ਮਿਸ਼ਨ ਕਲੀਨ ਏਅਰ ਮੰਡੀ ਗੋਬਿੰਦਗੜ੍ਹ’ ਦੀ ਸ਼ੁਰੂਆਤ

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਐਨ.ਸੀ.ਏ.ਪੀ. ਤਹਿਤ ‘ਮਿਸ਼ਨ ਕਲੀਨ ਏਅਰ ਮੰਡੀ ਗੋਬਿੰਦਗੜ੍ਹ’ ਦੀ ਸ਼ੁਰੂਆਤ

hot news
ਚੰਡੀਗੜ੍ਹ, 22 ਅਪ੍ਰੈਲ: ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ.) ਨੇ ਰਾਸ਼ਟਰੀ ਸਾਫ਼ ਹਵਾ ਪ੍ਰੋਗਰਾਮ (ਐਨ.ਸੀ.ਏ.ਪੀ.) ਦੇ ਤਹਿਤ  ਮਿਸ਼ਨ "ਕਲੀਨ ਏਅਰ " ਮੰਡੀ ਗੋਬਿੰਦਗੜ੍ਹ ਸੰਬੰਧੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇੱਕ ਉੱਚ-ਪੱਧਰੀ ਮੀਟਿੰਗ ਪੀ.ਪੀ.ਸੀ.ਬੀ. ਦੀ  ਚੇਅਰਪਰਸਨ ਰੀਨਾ ਗੁਪਤਾ ਅਤੇ ਮੈਂਬਰ ਸਕੱਤਰ ਡਾ. ਲਵਨੀਤ ਕੁਮਾਰ ਦੁਬੇ ਦੀ ਅਗਵਾਈ ਵਿੱਚ ਕਾਰਵਾਈ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਅਤੇ ਐਡੀਸ਼ਨਲ ਡਿਪਟੀ ਕਮਿਸ਼ਨਰ ਪੂਜਾ ਸਿਆਲ ਸਮੇਤ ਮੁੱਖ ਵਿਭਾਗ ਮਿਊਂਸਿਪਲ ਕੌਂਸਲ, ਲੋਕ ਨਿਰਮਾਣ ਵਿਭਾਗ, ਐਨ.ਐਚ.ਏ.ਆਈ., ਪੀ.ਐਸ.ਆਈ.ਈ.ਸੀ, ਜੰਗਲਾਤ ਵਿਭਾਗ ਅਤੇ ਜਲ ਸਪਲਾਈ ਤੇ ਸੀਵਰੇਜ ਵਿਭਾਗ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ। ਮੰਡੀ ਗੋਬਿੰਦਗੜ੍ਹ ਨੂੰ ਨਿਰਧਾਰਤ ਐਮਬੀਐਂਟ ਏਅਰ ਕੁਆਲਿਟੀ ਮਿਆਰਾਂ ਨੂੰ ਪੂਰਾ ਨਾ ਕਰਨ ਕਰਕੇ ‘ਨਾਨ-ਅਟੇਨਮੈਂਟ ਸਿਟੀ’ ਵਜੋਂ ਦਰਜ ਕੀਤਾ ਗਿਆ ਹੈ ਅਤੇ ਇਹ ਐਨ.ਸੀ.ਏ.ਪੀ. ਹੇਠ ਇੱਕ ਵਿਸ਼ੇਸ਼ ਤਵੱਜੋਂ ਵਾਲਾ ਸ਼ਹਿਰ ਹੈ। ਮੀਟਿੰਗ ਦੌਰਾਨ ਪੀ.ਪੀ.ਸੀ.ਬੀ. ਵੱਲੋਂ ਫੀਲਡ ਸਰਵੇ ਅਤੇ ਸੋਰਸ ਅਪੋਰਸ਼ਨਮੈਂਟ ਅਧਿਐਨ ਦੇ ਨਤੀਜੇ ਪੇਸ਼ ਕੀਤੇ ਗਏ, ਜਿਨ੍ਹਾਂ ਵਿੱਚ...
ਪੰਜਾਬ ਵਿੱਚ 24 ਅਪ੍ਰੈਲ ਨੂੰ ਕਰਵਾਈ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼

ਪੰਜਾਬ ਵਿੱਚ 24 ਅਪ੍ਰੈਲ ਨੂੰ ਕਰਵਾਈ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼

hot news
ਚੰਡੀਗੜ੍ਹ, 22 ਅਪ੍ਰੈਲ: ਸੂਬੇ ਵਿੱਚ ਸਿਵਲ ਡਿਫੈਂਸ ਸਬੰਧੀ ਤਿਆਰੀ ਦੀ ਅਜ਼ਮਾਇਸ਼ ਕਰਨ ਦੇ ਉਦੇਸ਼ ਨਾਲ ਪੰਜਾਬ  ਵਿੱਚ 24 ਅਪ੍ਰੈਲ, 2026 ਨੂੰ ਸ਼ਾਮ 8 ਵਜੇ ਸਿਵਲ ਡਿਫੈਂਸ ਏਅਰ ਰੇਡ/ਬਲੈਕਆਉਟ ਮੌਕ ਐਕਸਰਸਾਈਜ਼ ਕਰਵਾਈ ਜਾਵੇਗੀ। ਇਹ ਐਕਸਰਸਾਈਜ਼ , ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਦੇ ਸਾਰੇ ਜ਼ਿਲਿ੍ਹਆਂ ਵਿੱਚ ਕਰਵਾਈ ਜਾ ਰਹੀ ਹੈ। ਇਹ ਮੌਕ ਐਕਸਰਸਾਈਜ਼ ਇੱਕ ਏਅਰ ਰੇਡ ਚੇਤਾਵਨੀ ਸਿਗਨਲ ਨਾਲ ਸ਼ੁਰੂ ਹੋਵੇਗੀ, ਜਿਸ ਦੌਰਾਨ ਦੋ ਮਿੰਟ ਦੀ ਮਿਆਦ ਲਈ ਹਾਈ-ਲੋਅ ਪਿੱਚ ਸਾਇਰਨ ਵਜਾਏ ਜਾਣਗੇ। ਇਸ ਅਭਿਆਸ ਦੌਰਾਨ ਸਬੰਧਤ ਡਿਪਟੀ ਕਮਿਸ਼ਨਰ-ਕਮ-ਕੰਟਰੋਲਰ, ਸਿਵਲ ਡਿਫੈਂਸ ਵੱਲੋਂ ਪਛਾਣੇ ਗਏ ਖਾਸ ਖੇਤਰਾਂ ਵਿੱਚ ਇੱਕ ਸਿਮੂਲੇਟਿਡ ਬਲੈਕਆਉਟ ਲਾਗੂ ਕੀਤਾ ਜਾਵੇਗਾ। ਇਹਨਾਂ ਪਛਾਣੇ ਗਏ ਖੇਤਰਾਂ ਵਿੱਚ ਆਮ ਲੋਕਾਂ ਨੂੰ ਬਲੈਕਆਉਟ ਪੀਰੀਅਡ ਦੌਰਾਨ ਸਾਰੀਆਂ ਗੈਰ-ਜ਼ਰੂਰੀ ਲਾਈਟਾਂ ਬੰਦ ਕਰਨ ਦੀ ਹਦਾਇਤ ਹੋਵੇਗੀ। ਜਦਕਿ ਡ੍ਰਿਲ ਦੌਰਾਨ ਸਾਰੀਆਂ ਜ਼ਰੂਰੀ ਸੇਵਾਵਾਂ ਪੂਰੀ ਤਰ੍ਹਾਂ ਕਾਰਜਸ਼ੀਲ ਰਹਿਣਗੀਆਂ। ਇਹ ਐਕਸਰਸਾਈਜ਼ ਇੱਕ ‘‘ਆਲ ਕਲੀਅਰ’’ ਸਿਗਨਲ ਨਾਲ ਸਮਾਪਤ ਹੋਵੇਗੀ,...
ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਵਿਕਾਸ ਕਾਰਜਾਂ ਤੇ ਭਲਾਈ ਸਕੀਮਾਂ ਦੀ ਕੀਤੀ ਸਮੀਖਿਆ

ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਵਿਕਾਸ ਕਾਰਜਾਂ ਤੇ ਭਲਾਈ ਸਕੀਮਾਂ ਦੀ ਕੀਤੀ ਸਮੀਖਿਆ

hot news
ਹੁਸ਼ਿਆਰਪੁਰ, 22 ਅਪ੍ਰੈਲ:-   ਲੋਕ ਸਭਾ ਮੈਂਬਰ ਡਾ.ਰਾਜ ਕੁਮਾਰ ਚੱਬੇਵਾਲ ਨੇ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਨਿਗਰਾਨੀ ਕਮੇਟੀ (ਦਿਸ਼ਾ) ਦੀ ਮੀਟਿੰਗ ਦੌਰਾਨ ਜ਼ਿਲ੍ਹੇ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਅਤੇ ਭਲਾਈ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਦੀ ਰਫਤਾਰ ਤੇਜ਼ ਕਰਨ ਦੇ ਨਾਲ-ਨਾਲ ਨਿਰਧਾਰਤ ਸਮੇਂ ਵਿਚ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ, ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ, ਵਿਧਾਇਕ ਬ੍ਰਮ ਸ਼ੰਕਰ ਜਿੰਪਾ, ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ, ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਦੀ ਮੌਜੂਦਗੀ ਵਿਚ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਦਿਸ਼ਾ ਦੀ ਮੀਟਿੰਗ ਦੌਰਾਨ ਵੱਖ-ਵੱਖ ਵਿਕਾਸ ਕਾਰਜਾਂ ਅਤੇ ਲੋਕਪੱਖੀ ਯੋਜਨਾਵਾਂ ਸਮੇਤ 40 ਦੇ ਕਰੀਬ ਵੱਖ-ਵੱਖ ਪ੍ਰੋਗਰਾਮਾਂ ਦੀ ਸਥਿਤੀ ਅਤੇ ਮੁਕੰਮਲ ਕਰਨ ਸਬੰਧੀ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਦਿੱਤੇ। ਲੋਕ ਸਭਾ ਮੈਂਬਰ ਨੇ ਕੇਂਦਰ ਅਤੇ ਰਾਜ ਸਰਕਾਰ ਦੀਆਂ ...
‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਤੇਜ਼ ਕਰਨ ਲਈ ਮੀਟਿੰਗ ਆਯੋਜਿਤ: ਸਪੀਕਰ ਸੰਧਵਾਂ

‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਤੇਜ਼ ਕਰਨ ਲਈ ਮੀਟਿੰਗ ਆਯੋਜਿਤ: ਸਪੀਕਰ ਸੰਧਵਾਂ

hot news
ਕੋਟਕਪੂਰਾ, 21 ਅਪ੍ਰੈਲ- ਅੱਜ ਕੋਟਕਪੂਰਾ ਸਥਿਤ ਦਫ਼ਤਰ ਵਿਖੇ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂਵੱਲੋਂ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਸੰਬੰਧੀ ਸਮੂਹ ਸਖੀਆਂ ਅਤੇ ਆਂਗਣਵਾੜੀ ਵਰਕਰਾਂ ਨਾਲ ਇੱਕ ਮਹੱਤਵਪੂਰਨ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸਪੀਕਰ ਸ. ਸੰਧਵਾਂ ਨੇ ਰਜਿਸਟ੍ਰੇਸ਼ਨ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਤੇ ਜ਼ੋਰ ਦਿੰਦਿਆਂ ਕਿਹਾ ਕਿ ਇਸ ਭਲਾਈ ਸਕੀਮ ਦਾ ਲਾਭ ਹਰ ਯੋਗ ਲਾਭਪਾਤਰੀ ਤੱਕ ਪਹੁੰਚਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਮੈਦਾਨੀ ਪੱਧਰ ‘ਤੇ ਕੰਮ ਕਰ ਰਹੀਆਂ ਸਖੀਆਂ ਅਤੇ ਆਂਗਣਵਾੜੀ ਵਰਕਰਾਂ ਦੀ ਭੂਮਿਕਾ ਇਸ ਮੁਹਿੰਮ ਵਿੱਚ ਬਹੁਤ ਮਹੱਤਵਪੂਰਨ ਹੈ। ਸ. ਸੰਧਵਾਂ ਨੇ ਹਦਾਇਤ ਕੀਤੀ ਕਿ ਘਰ-ਘਰ ਜਾ ਕੇ ਯੋਗ ਲਾਭਪਾਤਰੀਆਂ ਦੀ ਪਛਾਣ ਕੀਤੀ ਜਾਵੇ ਅਤੇ ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਨਿਰਧਾਰਿਤ ਸਮੇਂ ਵਿੱਚ ਪੂਰਾ ਕੀਤਾ ਜਾਵੇ, ਤਾਂ ਜੋ ਕੋਈ ਵੀ ਯੋਗ ਵਿਅਕਤੀ ਇਸ ਸਕੀਮ ਤੋਂ ਵਾਂਝਾ ਨਾ ਰਹੇ। ਇਸ ਉਪਰੰਤ ਉਨ੍ਹਾਂ ਆਪਣੇ ਦਫਤਰ ਵਿੱਚ ਹਲਕੇ ਦੇ ਲੋਕਾਂ ਨਾਲ ਰੂਬਰੂ ਹੋ ਕੇ ਉਨ੍ਹਾਂ ਨੂੰ ਦਰਪੇਸ਼ ਮੁਸ਼ਕਿਲਾਂ ਵੀ ਧਿਆਨ ਨਾਲ ਸੁਣੀਆਂ ਗਈਆਂ ਅਤੇ ਕਈ...
ਜਪਾਨੀ ਕੰਪਨੀਆਂ ਦਾ ਨਿਵੇਸ਼ ਨੂੰ ਲੈ ਕੇ ਸੂਬੇ ਵਿੱਚ ਵਧਿਆ ਭਰੋਸਾ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਜਪਾਨੀ ਕੰਪਨੀਆਂ ਦਾ ਨਿਵੇਸ਼ ਨੂੰ ਲੈ ਕੇ ਸੂਬੇ ਵਿੱਚ ਵਧਿਆ ਭਰੋਸਾ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

hot news
ਚੰਡੀਗੜ੍ਹ, 21 ਅਪ੍ਰੈਲ  ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਰਾਜ ਸਰਕਾਰ ਦੀ ਉਦਯੋਗ ਹਿਤੇਸ਼ੀ ਨੀਤੀਆਂ ਦੇ ਸਕਾਰਾਤਮਕ ਪ੍ਰਭਾਵ ਹੁਣ ਸਪਸ਼ਟ ਰੂਪ ਨਾਲ ਦਿਖਾਈ ਦੇਣ ਲੱਗੇ ਹਨ। ਇਸੀ ਦਿਸ਼ਾ ਵਿੱਚ ਮਾਨੇਸਰ ਵਿੱਚ ਡਾਈਕਿਨ ਏਅਰ ਕੰਡੀਸ਼ਨਰ ਕੰਪਨੀ ਵੱਲੋਂ ਲਗਭਗ 1000 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾ ਰਿਹਾ ਹੈ, ਜਿਸ ਨਾਲ ਸੂਬੇ ਵਿੱਚ ਲਗਭਗ 500 ਤੋਂ ਵੱਧ ਨੌਜੁਆਨਾਂ ਦੇ ਲਈ ਨਵੇਂ ਰੁਜ਼ਗਾਰ ਦੇ ਮੌਕੇ ਸ੍ਰਿਜਤ ਹੋਣਗੇ।           ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਚੰਡੀਗੜ੍ਹ ਵਿੱਚ ਸੰਤ ਕਬੀਰ ਕੁਟੀਰ ਵਿੱਚ ਜਪਾਨੀ ਡੇਲੀਗੇਸ਼ਨ ਦੇ ਨਾਲ ਗਲਬਾਤ ਕਰ ਰਹੇ ਸਨ। ਜਪਾਨੀ ਵਫਦ ਨੇ ਮੁੱਖ ਮੰਤਰੀ ਦਾ ਵਿਸ਼ੇਸ਼ ਧੰਨਵਾਦ ਪ੍ਰਗਟਾਇਆ ਅਤੇ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਗੀਤਾ ਭੇਂਟ ਕਰ ਸਨਮਾਨਿਤ ਕੀਤਾ। ਮਾਨੇਸਰ ਵਿੱਚ ਬਣੇਗਾ ਖੋਜ ਅਤੇ ਵਿਕਾਸ ਦਾ ਪ੍ਰਮੁੱਖ ਕੇਂਦਰ           ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਹੁਣ ਜਪਾਨੀ ਕੰਪਨੀਆਂ ਦਾ ਨਿਵੇਸ਼ ਨੂੰ ਲੈ ਕੇ ਭਰੋਸਾ ਵੱਧ ਗਿਆ ਹੈ ਅਤੇ ਹੁਣ ਨਿਵੇਸ਼ ਨੂੰ ਲੈ ਕੇ ਉਤਸੁਕ ਹਨ। ਜਪਾਨੀ ਕੰਪਨੀ ਦੇ ਨਿਵੇਸ਼ ਦੇ ਤਹਿਤ ਮਾਨੇਸਰ ਵਿੱਚ ਇੱਕ ਅੱਤਆਧੁ...
ਮਾਡਲ ਖੇਡ ਮੈਦਾਨਾਂ ਅਤੇ ਆਂਗਣਵਾੜੀ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਵਧੀਕ ਡਿਪਟੀ ਕਮਿਸ਼ਨਰ ਨੇ ਲਿਆ ਜਾਇਜ਼ਾ

ਮਾਡਲ ਖੇਡ ਮੈਦਾਨਾਂ ਅਤੇ ਆਂਗਣਵਾੜੀ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਵਧੀਕ ਡਿਪਟੀ ਕਮਿਸ਼ਨਰ ਨੇ ਲਿਆ ਜਾਇਜ਼ਾ

hot news
ਮੋਰਿੰਡਾ, 21 ਅਪ੍ਰੈਲ: ਵਧੀਕ ਡਿਪਟੀ ਕਮਿਸ਼ਨਰ (ਵ) ਚੰਦਰਜੋਤੀ ਸਿੰਘ ਵੱਲੋਂ ਅੱਜ ਬਲਾਕ ਮੋਰਿੰਡਾ ਅਧੀਨ ਆਉਣ ਵਾਲੀਆਂ ਵੱਖ-ਵੱਖ ਪੰਚਾਇਤਾਂ ਵਿੱਚ ਚੱਲ ਰਹੇ ਸਰਕਾਰ ਦੇ ਮਹੱਤਵਪੂਰਨ ਵਿਕਾਸ ਪ੍ਰੋਜੈਕਟਾਂ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ ਗਿਆ। ਵਧੀਕ ਡਿਪਟੀ ਕਮਿਸ਼ਨਰ ਨੇ ਇਸ ਦੌਰਾਨ ਪਿੰਡ ਧਨੌਰੀ ਅਤੇ ਡੂਮਛੇੜੀ ਵਿੱਚ ਤਿਆਰ ਕੀਤੇ ਜਾ ਰਹੇ ਮਾਡਲ ਖੇਡ ਮੈਦਾਨਾਂ ਦਾ ਮੌਕੇ ‘ਤੇ ਦੌਰਾ ਕਰਕੇ ਕੰਮ ਦੀ ਪ੍ਰਗਤੀ ਦੀ ਸਮੀਖਿਆ ਕੀਤੀ ਗਈ। ਇਸ ਮੌਕੇ ਉਨ੍ਹਾਂ ਐਕਸੀਅਨ ਪੰਚਾਇਤੀ ਰਾਜ ਵਿਭਾਗ ਸ. ਅਵਤਾਰ ਸਿੰਘ ਨੂੰ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਮਾਡਲ ਖੇਡ ਮੈਦਾਨਾਂ ਦਾ ਨਿਰਮਾਣ ਕੰਮ ਨਿਰਧਾਰਿਤ ਸਮੇਂ ਅੰਦਰ ਹਰ ਹਾਲਤ ਵਿੱਚ ਮੁਕੰਮਲ ਕੀਤਾ ਜਾਵੇ। ਉਨ੍ਹਾਂ ਇਹ ਵੀ ਜ਼ੋਰ ਦੇ ਕੇ ਕਿਹਾ ਕਿ ਕੰਮ ਦੀ ਗੁਣਵੱਤਾ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਾ ਕੀਤਾ ਜਾਵੇ ਅਤੇ ਨਾ ਹੀ ਕਿਸੇ ਪ੍ਰਕਾਰ ਦੀ ਢਿੱਲ ਵਰਤੀ ਜਾਵੇ। ਚੰਦਰਜੋਤੀ ਸਿੰਘ ਨੇ ਮੌਕੇ ‘ਤੇ ਮੌਜੂਦ ਸਮੂਹ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮਾਡਲ ਖੇਡ ਮੈਦਾਨ ਸਰਕਾਰ ਦਾ ਇੱਕ ਮਹੱਤਵਪੂਰਨ ਉਪਰਾਲਾ ਹੈ, ਜਿਸ ਦਾ ਮੁੱਖ ਉਦੇਸ਼ ਪਿੰਡਾਂ ਵਿੱਚ ਨ...
ਪੰਜਾਬ ਸਰਕਾਰ ਕਣਕ ਦਾ ਇਕ-ਇਕ ਦਾਣਾ ਖਰੀਦਣ ਲਈ ਵਚਨਬੱਧ : ਹਲਕਾ ਵਿਧਾਇਕ ਬਲਕਾਰ ਸਿੰਘ

ਪੰਜਾਬ ਸਰਕਾਰ ਕਣਕ ਦਾ ਇਕ-ਇਕ ਦਾਣਾ ਖਰੀਦਣ ਲਈ ਵਚਨਬੱਧ : ਹਲਕਾ ਵਿਧਾਇਕ ਬਲਕਾਰ ਸਿੰਘ

hot news
ਕਰਤਾਰਪੁਰ/ਜਲੰਧਰ, 21 ਅਪ੍ਰੈਲ : ਹਲਕਾ ਵਿਧਾਇਕ ਕਰਤਾਰਪੁਰ ਬਲਕਾਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਲੋਂ ਕਣਕ ਦਾ ਇਕ ਇਕ ਦਾਣਾ ਖਰੀਦਿਆ ਜਾਵੇਗਾ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਉਹ ਅੱਜ ਕਰਤਾਰਪੁਰ ਦੀਆਂ ਮੰਡੀਆਂ ਦਾ ਦੌਰਾ ਕਰ ਰਹੇ ਸਨ ਅਤੇ ਇਸ ਦੌਰਾਨ ਉਨ੍ਹਾਂ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲਿਆ। ਉਨ੍ਹਾਂ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਕਣਕ ਦੀ ਖਰੀਦ ਦੌਰਾਨ ਮੰਡੀਆਂ ਵਿੱਚ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਣਕ ਦੀ ਖਰੀਦ ਪੂਰੇ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀ ਹੈ ਅਤੇ ਕਿਸਾਨਾਂ ਨੂੰ ਖਰੀਦ ਦੇ 24 ਘੰਟਿਆਂ ਦੇ ਅੰਦਰ ਅਦਾਇਗੀ ਪ੍ਰਾਪਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੁਚਾਰੂ ਢੰਗ ਨਾਲ ਖਰੀਦ ਸੀਜ਼ਨ ਯਕੀਨੀ ਬਣਾਉਣ ਲਈ ਵਚਨਬੱਧ ਹੈ। ਹਲਕਾ ਵਿਧਾਇਕ ਨੇ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਅਤੇ ਮਜ਼...