Shadow

hot news

ਪੰਜਾਬ ਪੁਲਿਸ ਦੇ ਮਹਿਲਾ ਹੈਲਪ ਡੈਸਕਾਂ ਰਾਹੀਂ ਮਹਿਲਾਵਾਂ ਅਤੇ ਬੱਚਿਆਂ ਖ਼ਿਲਾਫ਼ ਅਪਰਾਧਾਂ ਨਾਲ ਸਬੰਧਤ 2.31 ਲੱਖ ਤੋਂ ਵੱਧ ਸ਼ਿਕਾਇਤਾਂ ਪ੍ਰਾਪਤ

ਪੰਜਾਬ ਪੁਲਿਸ ਦੇ ਮਹਿਲਾ ਹੈਲਪ ਡੈਸਕਾਂ ਰਾਹੀਂ ਮਹਿਲਾਵਾਂ ਅਤੇ ਬੱਚਿਆਂ ਖ਼ਿਲਾਫ਼ ਅਪਰਾਧਾਂ ਨਾਲ ਸਬੰਧਤ 2.31 ਲੱਖ ਤੋਂ ਵੱਧ ਸ਼ਿਕਾਇਤਾਂ ਪ੍ਰਾਪਤ

hot news
ਚੰਡੀਗੜ੍ਹ , 11 ਜੁਲਾਈ 2026: ਮਹਿਲਾਵਾਂ ਦੀ ਸੁਰੱਖਿਆ ਪ੍ਰਤੀ ਆਪਣੀ ਵਚਨਬੱਧਤਾ ਨੂੰ ਕਾਇਮ ਰੱਖਦਿਆਂ ਪੰਜਾਬ ਪੁਲਿਸ ਵੱਲੋਂ ਸਥਾਪਤ ਕੀਤੇ ਗਏ ਮਹਿਲਾ ਹੈਲਪ ਡੈਸਕਾਂ ਨੂੰ ਸੂਬੇ ਭਰ ਵਿੱਚ ਭਰਵਾਂ ਹੁੰਗਾਰਾ ਮਿਲਿਆ ਹੈ। ਇਨ੍ਹਾਂ ਹੈਲਪ ਡੈਸਕਾਂ ਰਾਹੀਂ ਮਹਿਲਾਵਾਂ ਅਤੇ ਬੱਚਿਆਂ ਖ਼ਿਲਾਫ਼ ਅਪਰਾਧਾਂ ਨਾਲ ਸਬੰਧਤ ਕੁੱਲ 2,31,677 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ। ਸੂਬਾ ਪੁਲਿਸ ਵੱਲੋਂ ਸਾਰੇ 424 ਪੁਲਿਸ ਥਾਣਿਆਂ ਵਿੱਚ ਮਹਿਲਾ ਹੈਲਪ ਡੈਸਕ ਸਥਾਪਤ ਕੀਤੇ ਗਏ ਹਨ, ਜਿਨ੍ਹਾਂ ਵਿੱਚ 39 ਵਿਸ਼ੇਸ਼ ਉਦੇਸ਼ਾਂ ਵਾਲੇ ਪੁਲਿਸ ਥਾਣੇ ਵੀ ਸ਼ਾਮਲ ਹਨ। ਪੰਜਾਬ ਗ੍ਰੀਵੈਂਸ ਡਿਸਪੋਜ਼ਲ (ਪੀਜੀਡੀ) ਪੋਰਟਲ ਰਾਹੀਂ 1 ਜਨਵਰੀ 2023 ਤੋਂ 30 ਜੂਨ 2026 ਤੱਕ ਮਹਿਲਾਵਾਂ ਅਤੇ ਬੱਚਿਆਂ ਖ਼ਿਲਾਫ਼ ਅਪਰਾਧਾਂ ਨਾਲ ਸਬੰਧਤ 1,33,152 ਸ਼ਿਕਾਇਤਾਂ ਪ੍ਰਾਪਤ ਹੋਈਆਂ। ਇਨ੍ਹਾਂ ਵਿੱਚੋਂ ਕੁੱਲ 99,692 ਸ਼ਿਕਾਇਤਾਂ (74.8 ਫੀਸਦੀ) ਪੰਜਾਬ ਪੁਲਿਸ ਮਹਿਲਾ ਮਿੱਤਰਾਂ ਵੱਲੋਂ ਨਿਪਟਾਈਆਂ ਗਈਆਂ। ਹਾਲ ਹੀ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਭਰ ਵਿੱਚ ਮਹਿਲਾ ਮਿੱਤਰ ਪਹਿਲਕਦਮੀ ਅਤੇ ਮਹਿਲਾ ਹੈਲਪ ਡੈਸਕਾਂ ਤਹਿਤ ਕੰਮ ...
ਅਬੋਹਰ ਅਤੇ ਮੋਰਿੰਡਾ ਨਗਰ ਨਿਗਮ ਚੋਣਾਂ ਵਿੱਚ ‘ਆਪ’ ਦੀ ਹੂੰਝਾ ਫੇਰ ਜਿੱਤ, ਮੇਅਰ, ਪ੍ਰਧਾਨ ਅਤੇ ਸਾਰੇ ਅਹਿਮ ਅਹੁਦਿਆਂ ’ਤੇ ਕਬਜ਼ਾ

ਅਬੋਹਰ ਅਤੇ ਮੋਰਿੰਡਾ ਨਗਰ ਨਿਗਮ ਚੋਣਾਂ ਵਿੱਚ ‘ਆਪ’ ਦੀ ਹੂੰਝਾ ਫੇਰ ਜਿੱਤ, ਮੇਅਰ, ਪ੍ਰਧਾਨ ਅਤੇ ਸਾਰੇ ਅਹਿਮ ਅਹੁਦਿਆਂ ’ਤੇ ਕਬਜ਼ਾ

hot news
ਚੰਡੀਗੜ੍ਹ, 10 ਜੁਲਾਈ-ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਦੀਆਂ ਸ਼ਹਿਰੀ ਸਥਾਨਕ ਇਕਾਈਆਂ ਵਿੱਚ ਆਪਣੀ ਜਿੱਤ ਦੀ ਮੁਹਿੰਮ ਨੂੰ ਜਾਰੀ ਰੱਖਦਿਆਂ ਅਬੋਹਰ ਨਗਰ ਨਿਗਮ ਅਤੇ ਮੋਰਿੰਡਾ ਨਗਰ ਕੌਂਸਲ ਦੀਆਂ ਚੋਣਾਂ ਵਿੱਚ ਨਿਰਣਾਇਕ ਜਿੱਤ ਹਾਸਲ ਕੀਤੀ ਹੈ। ਪਾਰਟੀ ਨੇ ਦੋਵਾਂ ਸੰਸਥਾਵਾਂ ਵਿੱਚ ਮੇਅਰ, ਪ੍ਰਧਾਨ ਅਤੇ ਹੋਰ ਸਾਰੇ ਅਹਿਮ ਅਹੁਦਿਆਂ ’ਤੇ ਜਿੱਤ ਦਰਜ ਕੀਤੀ ਹੈ, ਜਿਸ ਨੇ ‘ਆਪ’ ਦੀ ਲੀਡਰਸ਼ਿਪ ਅਤੇ ਸ਼ਾਸਨ ਮਾਡਲ ਵਿੱਚ ਚੁਣੇ ਹੋਏ ਨੁਮਾਇੰਦਿਆਂ ਦੇ ਵਧਦੇ ਭਰੋਸੇ ਨੂੰ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ। ਅਬੋਹਰ ਨਗਰ ਨਿਗਮ ਵਿੱਚ ਗਣੇਸ਼ ਕੁਮਾਰ ਸਬਲਾਨੀਆ ਨੂੰ ਮੇਅਰ, ਰੇਸ਼ਮਾ ਬਾਈ ਨੂੰ ਸੀਨੀਅਰ ਡਿਪਟੀ ਮੇਅਰ ਅਤੇ ਕਿਰਨ ਨੂੰ ਡਿਪਟੀ ਮੇਅਰ ਚੁਣਿਆ ਗਿਆ ਹੈ। 50 ਮੈਂਬਰੀ ਨਗਰ ਨਿਗਮ ਵਿੱਚ ‘ਆਪ’ ਉਮੀਦਵਾਰਾਂ ਨੇ 27 ਕੌਂਸਲਰਾਂ ਦੇ ਸਮਰਥਨ ਨਾਲ ਇਹ ਸ਼ਾਨਦਾਰ ਜਿੱਤ ਹਾਸਲ ਕੀਤੀ। ਇਸੇ ਤਰ੍ਹਾਂ ਮੋਰਿੰਡਾ ਨਗਰ ਕੌਂਸਲ ਵਿੱਚ ਜਗਪਾਲ ਸਿੰਘ ਜੌਲੀ ਨੂੰ ਪ੍ਰਧਾਨ, ਦਲਜੀਤ ਕੌਰ ਭਿੱਚਰਾ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਹਰਜਿੰਦਰ ਸਿੰਘ ਚਿੱਬਰ ਨੂੰ ਮੀਤ ਪ੍ਰਧਾਨ ਚੁਣਿਆ ਗਿਆ, ਜਿਸ ਨਾਲ ਆਮ ਆਦਮੀ ਪਾਰਟੀ ਨੇ ਸਾਰੇ ਉੱਚ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ‘ਰੰਗਲਾ ਪੰਜਾਬ ਵਿਕਾਸ ਸਕੀਮ’ ਵਿੱਚ ਤੇਜ਼ੀ ਲਿਆਉਣ ਲਈ ਸਖ਼ਤ ਸਮਾਂ-ਸੀਮਾਵਾਂ ਤੈਅ, ਪ੍ਰੋਜੈਕਟਾਂ ਦੀ ਨਿਯਮਤ ਨਿਗਰਾਨੀ ਅਤੇ ਸਮੇਂ ਸਿਰ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ‘ਰੰਗਲਾ ਪੰਜਾਬ ਵਿਕਾਸ ਸਕੀਮ’ ਵਿੱਚ ਤੇਜ਼ੀ ਲਿਆਉਣ ਲਈ ਸਖ਼ਤ ਸਮਾਂ-ਸੀਮਾਵਾਂ ਤੈਅ, ਪ੍ਰੋਜੈਕਟਾਂ ਦੀ ਨਿਯਮਤ ਨਿਗਰਾਨੀ ਅਤੇ ਸਮੇਂ ਸਿਰ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼

hot news
ਚੰਡੀਗੜ੍ਹ; 10 ਜੁਲਾਈ 2026: ਸੂਬੇ ਦੇ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਵਿੱਚ ਤੇਜ਼ੀ ਲਿਆਉਣ ਲਈ ਇੱਕ ਨਿਰਣਾਇਕ ਕਦਮ ਚੁੱਕਦਿਆਂ, ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ (ਮਗਸੀਪਾ) ਵਿਖੇ ਇੱਕ ਵਿਆਪਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ 'ਰੰਗਲਾ ਪੰਜਾਬ ਵਿਕਾਸ ਸਕੀਮ' ਦੀ ਨਿਯਮਤ ਨਿਗਰਾਨੀ, ਸਮੇਂ ਸਿਰ ਮੁਕੰਮਲ ਕਰਨ ਅਤੇ ਗੁਣਵੱਤਾ ਯਕੀਨੀ ਬਣਾਉਣ ਲਈ ਸਖ਼ਤ ਨਿਰਦੇਸ਼ ਜਾਰੀ ਕੀਤੇ। ਵਿੱਤ ਮੰਤਰੀ ਨੇ ਸਾਰੇ ਸਬੰਧਤ ਪ੍ਰਬੰਧਕੀ ਵਿਭਾਗਾਂ ਦੇ ਮੁਖੀਆਂ ਨੂੰ ਚੱਲ ਰਹੇ ਵਿਕਾਸ ਕਾਰਜਾਂ 'ਤੇ ਤਿੱਖੀ ਨਜ਼ਰ ਰੱਖਣ ਦੀਆਂ ਸਖ਼ਤ ਹਦਾਇਤਾਂ ਦਿੱਤੀਆਂ। ਪਹਿਲੇ ਦੋ ਪੜਾਵਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਅਤੇ ਤੀਜੇ ਪੜਾਅ ਲਈ ਰਣਨੀਤੀ ਉਲੀਕਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅਤੇ ਵਧੀਕ ਮੁੱਖ ਸਕੱਤਰ ਜਸਪ੍ਰੀਤ ਤਲਵਾੜ ਦੇ ਨਾਲ, ਡਿਪਟੀ ਕਮਿਸ਼ਨਰਾਂ ਨੂੰ ਆਗਾਮੀ ਸਮਾਂ-ਸੀਮਾਵਾਂ ਪੂਰੀਆਂ ਕਰਨ ਲਈ ਪ੍ਰੇਰਿਤ ਕੀਤਾ। ਰਾਜ ਭਰ ਤੋਂ ਆਏ ਡਿਪਟੀ ਕਮਿਸ਼ਨ...
ਗੈਂਗਸਟਰਾਂ ਤੇ ਵਾਰ ਦਾ 171ਵਾਂ ਦਿਨ: ਪੰਜਾਬ ਪੁਲਿਸ ਵੱਲੋਂ 625 ਥਾਈਂ ਛਾਪੇਮਾਰੀ ;348 ਕਾਬੂ

ਗੈਂਗਸਟਰਾਂ ਤੇ ਵਾਰ ਦਾ 171ਵਾਂ ਦਿਨ: ਪੰਜਾਬ ਪੁਲਿਸ ਵੱਲੋਂ 625 ਥਾਈਂ ਛਾਪੇਮਾਰੀ ;348 ਕਾਬੂ

Crime, hot news
ਚੰਡੀਗੜ੍ਹ, 10 ਜੁਲਾਈ:ਸੂਬੇ ਵਿੱਚ ਚੱਲ ਰਹੀ ’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 171ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 625 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜਿਸ ਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ  ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। ਅੱਜ, 171ਵੇਂ ਦਿਨ ਪੁਲਿਸ ਟੀਮਾਂ ਨੇ 348 ਵਿਅਕਤੀਆਂ ਨੂੰ ਤਿੰਨ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 46,357 ਹੋ ਗਈ ਹੈ। ਇਸ ਤੋਂ ਇਲਾਵਾ 307 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ ਅਤੇ ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 13 ਭਗੌੜੇ ਅਪਰਾਧੀਆਂ ਨੂੰ ...
ਮੇਰੀ ਰਸੋਈ ਸਕੀਮ ਤਹਿਤ ਰਾਸ਼ਨ ਕਿੱਟਾਂ ਦੀ ਵੰਡ ਨੇ 25 ਲੱਖ ਦਾ ਅੰਕੜਾ ਕੀਤਾ ਪਾਰ

ਮੇਰੀ ਰਸੋਈ ਸਕੀਮ ਤਹਿਤ ਰਾਸ਼ਨ ਕਿੱਟਾਂ ਦੀ ਵੰਡ ਨੇ 25 ਲੱਖ ਦਾ ਅੰਕੜਾ ਕੀਤਾ ਪਾਰ

hot news
ਚੰਡੀਗੜ੍ਹ, 10 ਜੁਲਾਈ: ਪੰਜਾਬ ਸਰਕਾਰ ਨੇ ਕਮਜ਼ੋਰ ਪਰਿਵਾਰਾਂ ਲਈ ਪੋਸ਼ਣ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਆਪਣੀ ਚੱਲ ਰਹੀ  ਰਾਸ਼ਨ ਕਿੱਟ ਵੰਡ ਮੁਹਿੰਮ ’ਮੇਰੀ ਰਾਸੋਈ’ ਵਿੱਚ ਤੇਜ਼ੀ ਲਿਆਂਦੀ ਹੈ, ਜਿਸ ਤਹਿਤ ਲਗਭਗ 25.03 ਲੱਖ ਪਰਿਵਾਰ ਲਾਭ ਲੈ ਰਹੇ ਹਨ। ਇਸ ਮੁਹਿੰਮ ਦਾ ਉਦੇਸ਼ ਹਰ ਤਿਮਾਹੀ (3 ਮਹੀਨਿਆਂ) ਬਾਅਦ ਪੰਜਾਬ ਭਰ ਵਿੱਚ ਕੁੱਲ 40.48 ਲੱਖ ਯੋਗ ਪਰਿਵਾਰਾਂ ਨੂੰ ਰਾਸ਼ਟ ਕਿੱਟਾਂ ਮੁਹੱਈਆ ਕਰਵਾਉਣਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ  ਦੀ ਦੂਰਅੰਦੇਸ਼ ਅਗਵਾਈ ਅਤੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਸਰਗਰਮ ਨਿਗਰਾਨੀ ਹੇਠ ਇਸ ਅਹਿਮ ਪਹਿਲਕਦਮੀ ਤਹਿਤ ਮਿਸ਼ਨ ਮੋਡ ਤਰੀਕੇ ਨਾਲ ਰਾਸ਼ਨ ਵੰਡਿਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਇਸ ਪਹਿਲਕਦਮੀ ਅਧੀਨ ਹਰੇਕ ਪਰਿਵਾਰ ਨੂੰ ਇੱਕ ਰਾਸ਼ਨ ਕਿੱਟ ਪ੍ਰਦਾਨ ਕੀਤੀ ਜਾਂਦੀ ਹੈ, ਜੋ ਘਰ ਦੀਆਂ ਜ਼ਰੂਰੀ ਖੁਰਾਕੀ ਜ਼ਰੂਰਤਾਂ ਦੀ ਪੂਰਤੀ ਨੂੰ ਧਿਆਨ ਵਿੱਚ ਰੱਖਦਿਆਂ ਤਿਆਰ ਕੀਤੀ ਗਈ ਹੈ। ਇਸ ਵਿੱਚ ਮਹੀਨਾਵਾਰ ਖਪਤ ਲਈ ਦੋ ਕਿਲੋ ਦਾਲ, ਦੋ ਕਿਲੋ ਖੰਡ, ਇੱਕ ਕਿਲੋ ਨਮਕ, 200 ਗ੍ਰਾਮ ਹਲਦੀ ਪਾਊਡਰ ...
ਭਲਾਈ ਯੋਜਨਾ ਤੋਂ ਅੱਗੇ: ਕਿਵੇਂ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਬਣੀ ਪੰਜਾਬ ਦਾ ਨਵਾਂ ਸੋਸ਼ਲ ਮੀਡੀਆ ਟ੍ਰੈਂਡ

ਭਲਾਈ ਯੋਜਨਾ ਤੋਂ ਅੱਗੇ: ਕਿਵੇਂ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਬਣੀ ਪੰਜਾਬ ਦਾ ਨਵਾਂ ਸੋਸ਼ਲ ਮੀਡੀਆ ਟ੍ਰੈਂਡ

hot news
ਚੰਡੀਗੜ੍ਹ, 10 ਜੁਲਾਈ 2026: ਜਾਣੀ-ਪਛਾਣੀ ਨੋਟੀਫਿਕੇਸ਼ਨ ਧੁਨ ‘‘ਟੂੰ ਟੂੰ’’ ਹੁਣ ਪੰਜਾਬ ਵਿੱਚ ਸਿਰਫ਼ ਇੱਕ ਮੋਬਾਈਲ ਅਲਰਟ ਨਹੀਂ ਰਹੀ, ਬਲਕਿ ਇਹ ਹਜ਼ਾਰਾਂ ਅਜਿਹੀਆਂ ਸੋਸ਼ਲ ਮੀਡੀਆ ਰੀਲਾਂ ਦਾ ਹਿੱਸਾ ਬਣ ਚੁੱਕੀ ਹੈ, ਜੋ ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਨਾਲ ਜੁੜੀਆਂ ਹੋਈਆਂ ਹਨ। ਪਿੰਡਾਂ ਦੇ ਵਿਹੜਿਆਂ ਤੋਂ ਲੈ ਕੇ ਭੀੜ-ਭੜੱਕੇ ਵਾਲੇ ਸ਼ਹਿਰਾਂ ਤੱਕ, ਔਰਤਾਂ ਗੁਣਗੁਣਾ ਰਹੀਆਂ ਹਨ, ਨੱਚ ਰਹੀਆਂ ਹਨ, ਹਾਸੇ-ਮਜ਼ਾਕ ਕਰ ਰਹੀਆਂ ਹਨ ਅਤੇ ਇਸ ਯੋਜਨਾ ਨਾਲ ਜੁੜੇ ਆਪਣੇ ਤਜਰਬੇ ਸਾਂਝੇ ਕਰ ਰਹੀਆਂ ਹਨ। ਇੱਕ ਭਲਾਈ ਯੋਜਨਾ ਨੂੰ ਉਨ੍ਹਾਂ ਨੇ ਆਪਣੀ ਸੂਝ-ਬੂਝ ਨਾਲ ਇੱਕ ਵੱਡੇ ਡਿਜੀਟਲ ਟ੍ਰੈਂਡ ਵਿੱਚ ਬਦਲ ਦਿੱਤਾ ਹੈ। ਸਰਕਾਰੀ ਭਲਾਈ ਪ੍ਰੋਗਰਾਮਾਂ ਬਾਰੇ ਆਮ ਤੌਰ ’ਤੇ ਨੀਤੀਗਤ ਐਲਾਨਾਂ, ਬਜਟ ਵੰਡ, ਲਾਭਪਾਤਰੀਆਂ ਦੀ ਗਿਣਤੀ ਅਤੇ ਅਧਿਕਾਰਤ ਪ੍ਰਚਾਰ ਮੁਹਿੰਮਾਂ ਰਾਹੀਂ ਹੀ ਗੱਲ ਕੀਤੀ ਜਾਂਦੀ ਹੈ। ਬਹੁਤ ਘੱਟ ਹੀ ਅਜਿਹਾ ਹੁੰਦਾ ਹੈ ਕਿ ਲਾਭਪਾਤਰੀ ਖੁਦ ਕਿਸੇ ਯੋਜਨਾ ਦੀ ਪਛਾਣ ਬਣਾਉਣ ਅਤੇ ਉਸ ਬਾਰੇ ਜਾਗਰੂਕਤਾ ਫੈਲਾਉਣ ਵਿੱਚ ਮੁੱਖ ਭੂਮਿਕਾ ਨਿਭਾਉਣ। ‘ਮਾਵਾਂ ਧੀਆਂ ਸਤਿਕਾਰ ਯੋਜਨਾ...
3500 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

3500 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

Crime, hot news
ਚੰਡੀਗੜ੍ਹ, 10 ਜੁਲਾਈ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਮਾਲ ਹਲਕਾ ਧੌਲ ਖੁਰਦ, ਸਬ- ਰਜਿਸਟਰਾਰ ਮਲੌਦ ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਪਟਵਾਰੀ ਗੁਰਜੀਤ ਸਿੰਘ ਨੂੰ 3500 ਰੁਪਏ  ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਪਿੰਡ ਧੌਲ ਖੁਰਦ, ਥਾਣਾ ਮਲੌਦ, ਜ਼ਿਲ੍ਹਾ ਲੁਧਿਆਣਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ  ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ  ਕਿ ਸ਼ਿਕਾਇਤਕਰਤਾ ਦੇ ਮਾਪਿਆਂ ਦੀ 2016 ਵਿੱਚ ਮੌਤ ਹੋ ਗਈ ਸੀ ਅਤੇ ਉਸਦੀ ਮਾਂ ਦੇ ਨਾਮ ’ਤੇ ਪਿੰਡ ਧੌਲ ਖੁਰਦ ਵਿੱਚ 3-ਬਿਸਵੇ ਦਾ ਪਲਾਟ ਸੀ। ਇਸ ਪਲਾਟ ਦਾ ਵਿਰਾਸਤੀ ਇੰਤਕਾਲ ਸ਼ਿਕਾਇਤਕਰਤਾ ਅਤੇ ਉਸਦੇ ਛੇ ਭੈਣ-ਭਰਾਵਾਂ ਨੂੰ ਤਬਦੀਲ ਕੀਤਾ ਜਾਣਾ ਸੀ। ਸ਼ਿਕਾਇਤਕਰਤਾ ਨੇ ਲੋੜੀਂਦੇ ਦਸਤਾਵੇਜ਼ ਤਿਆਰ ਕੀਤੇ ਅਤੇ ਪਟਵਾਰੀ ਗੁਰਜੀਤ ਸਿੰਘ ਨੂੰ ਸੌਂਪ ਦਿੱਤੇ। ਦੋਸ਼ੀ ਨੇ ਦਸਤਾਵੇਜ਼ ਲੈ ਲਏ ਅਤੇ ਇੰਤਕਾਲ ਕਰਵਾਉਣ ਲਈ 5,000 ਰੁਪਏ  ਰਿਸ਼ਵਤ ਦੀ...
ਵਿਧਾਇਕ ਸੇਖੋਂ ਨੇ ਲਗਭਗ 26 ਕਰੋੜ ਰੁਪਏ ਦੀ ਲਾਗਤ ਨਾਲ ਦੋ ਅਹਿਮ ਸੜਕ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ

ਵਿਧਾਇਕ ਸੇਖੋਂ ਨੇ ਲਗਭਗ 26 ਕਰੋੜ ਰੁਪਏ ਦੀ ਲਾਗਤ ਨਾਲ ਦੋ ਅਹਿਮ ਸੜਕ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ

hot news
ਫ਼ਰੀਦਕੋਟ, 10 ਜੁਲਾਈ: ਫ਼ਰੀਦਕੋਟ ਹਲਕੇ ਦੇ ਸੜਕੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਮੰਤਵ ਨਾਲ ਦੋ ਮਹੱਤਵਪੂਰਨ ਸੜਕ ਪ੍ਰੋਜੈਕਟਾਂ ਫ਼ਰੀਦਕੋਟ–ਬਸਤੀ ਗੋਬਿੰਦਸਰ–ਅਰਾਈਆਂਵਾਲਾ ਸੜਕ ਅਤੇ ਮਹਿਮੂਆਣਾ–ਬੀਹਲੇਵਾਲਾ–ਮੁਕਤਸਰ–ਫਿਰੋਜ਼ਪੁਰ ਰੋਡ ਨਾਲ ਜੁੜਦੀ ਸੜਕ ਦੇ ਨਵੀਨੀਕਰਨ ਅਤੇ ਚੌੜਾ ਕਰਨ ਦੇ ਕੰਮਾਂ ਦਾ ਨੀਂਹ ਪੱਥਰ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਰੱਖਿਆ। ਇਸ ਮੌਕੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਫ਼ਰੀਦਕੋਟ ਤੋਂ ਅਰਾਈਆਂਵਾਲਾ ਨੂੰ ਜਾਂਦੀ ਸੜਕ ਲੰਬੇ ਸਮੇਂ ਤੋਂ ਇਲਾਕੇ ਦੇ ਲੋਕਾਂ ਦੀ ਮੁੱਖ ਮੰਗ ਰਹੀ ਹੈ। ਇਹ ਸੜਕ ਤੰਗ ਹੋਣ ਕਾਰਨ ਆਵਾਜਾਈ ਦਾ ਵੱਡਾ ਦਬਾਅ ਝੱਲ ਰਹੀ ਸੀ, ਜਿਸ ਕਾਰਨ ਲੋਕਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਹੁਣ ਕਰੀਬ 5 ਕਿਲੋਮੀਟਰ ਲੰਬੀ ਇਸ ਸੜਕ ਦਾ ਨਵੀਨੀਕਰਨ ਕੀਤਾ ਜਾਵੇਗਾ, ਜਦਕਿ ਅਰਾਈਆਂਵਾਲਾ ਪਿੰਡ ਦੇ ਕਰੀਬ ਡੇਢ ਕਿਲੋਮੀਟਰ ਹਿੱਸੇ ਵਿੱਚ ਸੀ.ਸੀ. ਸੜਕ ਦਾ ਨਿਰਮਾਣ ਵੀ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਦੋਵਾਂ ਪ੍ਰੋਜੈਕਟਾਂ ਤੇ ਲਗਭਗ 26 ਕਰੋੜ ਰੁਪਏ ਦੀ ਲਾਗਤ ਆਵੇਗੀ। ਇਨ੍ਹਾਂ ਸੜਕਾਂ ਦੀ ਚੌੜਾਈ ਮੌਜੂਦਾ 10 ਫੁੱਟ ਤ...
ਵਿਧਾਇਕ ਉੱਗੋਕੇ ਵਲੋਂ ਪਿੰਡ ਮਹਿਤਾ ਵਿਚ ਮੁੱਖ ਮੰਤਰੀ ਪਿੰਡ ਜਿਮ ਦਾ ਉਦਘਾਟਨ

ਵਿਧਾਇਕ ਉੱਗੋਕੇ ਵਲੋਂ ਪਿੰਡ ਮਹਿਤਾ ਵਿਚ ਮੁੱਖ ਮੰਤਰੀ ਪਿੰਡ ਜਿਮ ਦਾ ਉਦਘਾਟਨ

hot news
ਤਪਾ, 10 ਜੁਲਾਈ       ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਜਿੱਥੇ ਕਰੋੜਾਂ ਰੁਪਏ ਦੀ ਲਾਗਤ ਨਾਲ ਪਿੰਡਾਂ ਵਿਚ ਖੇਡ ਮੈਦਾਨ ਬਣਾਏ ਗਏ, ਓਥੇ ਪਿੰਡਾਂ ਵਿਚ ਜਿਮ ਦਿੱਤੇ ਗਏ ਹਨ ਤਾਂ ਜੋ ਸਾਡੀ ਨੌਜਵਾਨ ਪੀੜ੍ਹੀ ਨਸ਼ਾ ਮੁਕਤ ਅਤੇ ਸਿਹਤਮੰਦ ਹੋਵੇ। ਇਹ ਪ੍ਰਗਟਾਵਾਂ ਵਿਧਾਇਕ ਹਲਕਾ ਭਦੌੜ ਸ. ਲਾਭ ਸਿੰਘ ਉੱਗੋਕੇ ਵਲੋਂ ਪਿੰਡ ਮਹਿਤਾ ਵਿਚ ਮੁੱਖ ਮੰਤਰੀ ਪਿੰਡ ਜਿਮ ਦਾ ਉਦਘਾਟਨ ਕਰਨ ਮੌਕੇ ਕੀਤਾ। ਇਸ ਮੌਕੇ ਉਹਨਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵਲੋਂ ਪਹਿਲੇ ਪੜਾਅ ਵਿੱਚ ਸੂਬੇ ਵਿਚ 500 ਪੇਂਡੂ ਜਿਮ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ ਜਿਨ੍ਹਾਂ ਵਿਚ ਹਲਕਾ ਭਦੌੜ ਦੇ ਕਰੀਬ ਦਰਜਨ ਪਿੰਡ ਸ਼ਾਮਲ ਹਨ।   ਓਹਨਾਂ ਦੱਸਿਆ ਕਿ ਇਨ੍ਹਾਂ ਜਿਮਾਂ ਵਿੱਚ ਬਹੁਤ ਹੀ ਉੱਚ ਗੁਣਵੱਤਾ ਵਾਲਾ ਸਮਾਂ ਦਿੱਤਾ ਗਿਆ ਹੈ ਜਿਨ੍ਹਾਂ ਵਿਚ ਬਾਰਬੈੱਲ ਅਤੇ ਵੇਟ ਸੈੱਟ, ਡਮਬੈੱਲ ਸੈੱਟ, ਬੈਂਚ ਸੈੱਟ, ਰੈਕ ਸੈੱਟ, ਫਲੋਰ ਮੈਟ, ਕੈਟਲ ਬੈੱਲ ਸੈੱਟ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਪੇਂਡੂ ਜਿਮ ਨੌਜਵਾਨਾਂ ਦੇ ਸਿਹਤਮੰਦ ਤੇ ਰੌਸ਼ਨ ਭਵਿੱਖ ਦੀ ਨੀਂਹ ਹਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ...
ਵਿਧਾਇਕ ਸ਼ੈਰੀ ਕਲਸੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਵਾਰਡ ਨੰਬਰ 24 ਗੌਂਸਪੁਰਾ ਦੀਆਂ ਗੱਲੀਆਂ ਵਿਚ ਬੰਦ ਪਾਏ ਸੀਵਰੇਜ਼ਾਂ ਦੀ ਸਫਾਈ ਕਰਵਾਈ

ਵਿਧਾਇਕ ਸ਼ੈਰੀ ਕਲਸੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਵਾਰਡ ਨੰਬਰ 24 ਗੌਂਸਪੁਰਾ ਦੀਆਂ ਗੱਲੀਆਂ ਵਿਚ ਬੰਦ ਪਾਏ ਸੀਵਰੇਜ਼ਾਂ ਦੀ ਸਫਾਈ ਕਰਵਾਈ

hot news
ਬਟਾਲਾ, 9 ਜੁਲਾਈ  ( ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਵਾਸੀਆਂ ਦੀ ਸਹੂਲਤ ਲਈ ਵਿਕਾਸ   ਕਾਰਜ ਜਾਰੀ ਹਨ। ਦਾਸ ਕਰਨ ਸੰਧੂ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵਾਰਡ ਨੰਬਰ 24 ਗੌਂਸਪੁਰਾ ਦੀਆਂ ਵੱਖ-ਵੱਖ ਗਲੀਆਂ ਵਿਚ ਬੰਦ ਪਾਏ ਸੀਵਰੇਜ਼ਾਂ ਨੂੰ ਸਾਫ ਕੀਤਾ ਗਿਆ ਤਾਂ ਜੋ ਮਨਸੂਨ ਸ਼ੀਜਨ ਵਿਚ ਲੋਕਾਂ ਨੂੰ ਮੁਸ਼ਕਲਾ ਦਾ ਸਾਹਮਣਾ ਨਾ ਕਰਨਾ ਪਾਏ। ਉਨ੍ਹਾਂ ਨੇ ਦੱਸਿਆ ਕਿ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠਾਂ ਹਲਕਾ ਬਟਾਲਾ ਖਾਸਕਰਕੇ ਸ਼ਹਿਰ ਬਟਾਲਾ ਵਿੱਚ ਵਿਕਾਸ ਕਾਰਜਾਂ ਜਾਰੀ ਹਨ ਅਤੇ ਲੋਕਾਂ ਦੀਆਂ ਲੰਮੇ ਸਮੇਂ ਤੋਂ ਰਹਿੰਦੇ ਕਾਰਜਾਂ ਨੂੰ ਮੁਕੰਮਲ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਅੰਦਰ ਵੱਖ-ਵੱਖ ਵਿਕਾਸ ਕੰਮ ਕਰਵਾਏ ਗਏ ਹਨ ਅਤੇ ਸ਼ਹਿਰ ਵਾਸੀਆਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਵਿਕਾਸ ਕਾਰਜ ਨਿਰੰਤਰ ਜਾਰੀ ਹਨ ਅਤੇ ਚੱਲ ਰਹੇ ਵਿਕਾਸ ਕਾਰਜ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕਰ ਲਏ ਜਾਣਗੇ। ਉਨਾਂ ਦੱਸਿਆ...