Friday, September 4
Shadow

hot news

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਐਸ.ਏ.ਐਸ. ਨਗਰ ਵਿੱਚ ‘ਰੰਗਲਾ ਪੰਜਾਬ’ ਵਿਕਾਸ ਗ੍ਰਾਂਟਾਂ ਦੀ ਪ੍ਰਗਤੀ ਦਾ ਜਾਇਜ਼ਾ

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਐਸ.ਏ.ਐਸ. ਨਗਰ ਵਿੱਚ ‘ਰੰਗਲਾ ਪੰਜਾਬ’ ਵਿਕਾਸ ਗ੍ਰਾਂਟਾਂ ਦੀ ਪ੍ਰਗਤੀ ਦਾ ਜਾਇਜ਼ਾ

hot news
ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ, 17 ਅਪ੍ਰੈਲ: ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ‘ਰੰਗਲਾ ਪੰਜਾਬ’ ਮਿਸ਼ਨ ਹੇਠ ਲਗਭਗ 8.47 ਕਰੋੜ ਰੁਪਏ ਦੀ ਲਾਗਤ ਨਾਲ 174 ਵਿਕਾਸ ਦੇ ਕੰਮ ਪ੍ਰਗਤੀ ਅਧੀਨ ਹਨ । ਇਹ ਜਾਣਕਾਰੀ ਕੈਬਨਿਟ ਮੰਤਰੀ ਸ਼੍ਰੀ ਮੋਹਿੰਦਰ ਭਗਤ ਨੇ ਅੱਜ ਸੰਬੰਧਤ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਦਿੱਤੀ। ਇਸ ਮੌਕੇ ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਇੰਜੀ. ਪ੍ਰਭਜੋਤ ਕੌਰ ਵੀ ਮੌਜੂਦ ਸਨ। ਮੀਟਿੰਗ ਦੌਰਾਨ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਕੰਮ ਤਰਜੀਹ ਦੇ ਆਧਾਰ ‘ਤੇ ਜਲਦੀ ਮੁਕੰਮਲ ਕੀਤੇ ਜਾਣ। ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਕੁੱਲ 174 ਕੰਮਾਂ ਵਿੱਚੋਂ 45 ਕੰਮ ਮੁਕੰਮਲ ਹੋ ਚੁੱਕੇ ਹਨ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਤਿੰਨ ਹਲਕਿਆਂ ਲਈ 2.5-2.5 ਕਰੋੜ ਰੁਪਏ ਦੀ ਹੋਰ ਕਿਸ਼ਤ ਵੀ ਪ੍ਰਾਪਤ ਹੋ ਚੁੱਕੀ ਹੈ। ਮੋਹਾਲੀ, ਖਰੜ, ਡੇਰਾਬੱਸੀ ਅਤੇ ਬਨੂੰੜ ਦੇ ਇਹਨਾਂ ਵਿਕਾਸ ਕੰਮਾਂ ਵਿੱਚ ਕਮਿਊਨਿਟੀ...
ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

hot news
ਚੰਡੀਗੜ੍ਹ, 16 ਅਪ੍ਰੈਲ 2026- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਹੈ ਕਿ ਅਕਾਲੀ ਦਲ ਦਾ ਇਤਿਹਾਸ ਕਾਲੇ ਕਾਰਨਾਮਿਆਂ ਨਾਲ ਭਰਿਆ ਪਿਆ ਹੈ। ਪੰਨੂ ਨੇ ਕਿਹਾ ਕਿ ਸਾਲ 2007 ਤੋਂ 2017 ਤੱਕ ਅਕਾਲੀ-ਭਾਜਪਾ ਸਰਕਾਰ ਦੌਰਾਨ ਪੰਜਾਬ ਨੇ ਜੋ ਸੰਤਾਪ ਹੰਢਾਇਆ ਹੈ, ਉਸ ਦੀ ਸੂਚੀ ਬਹੁਤ ਲੰਬੀ ਹੈ। ਚਾਹੇ ਉਹ ਚਿੱਟੇ ਦਾ ਕਾਲਾ ਕਾਰੋਬਾਰ ਹੋਵੇ, ਕੇਬਲ ਮਾਫੀਆ ਹੋਵੇ, ਬੱਸਾਂ ਦਾ ਧੰਦਾ ਹੋਵੇ ਜਾਂ ਫਿਰ ਗੈਂਗਸਟਰ ਸੱਭਿਆਚਾਰ ਨੂੰ ਉਤਸ਼ਾਹਿਤ ਕਰਨਾ ਹੋਵੇ, ਹਰ ਪਾਸੇ ਅਕਾਲੀ ਆਗੂਆਂ ਦੀ ਸਿੱਧੀ ਸ਼ਮੂਲੀਅਤ ਜਗ-ਜ਼ਾਹਿਰ ਸੀ। ਅੱਜ ਇੱਕ ਵਾਰ ਫਿਰ ਇਨ੍ਹਾਂ ਦਾ ਘਿਨਾਉਣਾ ਚਿਹਰਾ ਜਨਤਾ ਦੇ ਸਾਹਮਣੇ ਆ ਗਿਆ ਹੈ। ਬਲਤੇਜ ਪੰਨੂ ਨੇ ਮੋਗਾ ਵਿੱਚ ਹੋਏ ਤਾਜ਼ਾ ਘਟਨਾਕ੍ਰਮ ਦਾ ਹਵਾਲਾ ਦਿੰਦਿਆਂ ਕਿਹਾ ਕਿ ਉੱਥੇ ਇੱਕ ਅਕਾਲੀ ਆਗੂ ਅਤੇ ਐਮਸੀ ਜਗਜੀਤ ਸਿੰਘ ਜੀਤਾ ਨੂੰ ਦੇਹ ਵਪਾਰ ਦਾ ਧੰਦਾ ਚਲਾਉਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਜਿਸ ਹੋਟਲ ਵਿੱਚ ਕੁੜੀਆਂ ਤੋਂ ਇਹ ਅਨੈਤਿਕ ਕੰਮ ਕਰਵਾਇਆ ਜਾ ਰਿਹਾ ਸੀ, ਉਸ ਦਾ ਮਾਲਕ ਜ...
ਸਾਂਸਦ ਮਾਲਵਿੰਦਰ ਕੰਗ ਨੇ ਸੰਸਦ ਵਿੱਚ ਮਹਿਲਾ ਰਾਖਵੇਂਕਰਨ ਅਤੇ ਹੱਦਬੰਦੀ ਦੇ ਮੁੱਦੇ ‘ਤੇ ਮਜ਼ਬੂਤੀ ਨਾਲ ਪਾਰਟੀ ਦਾ ਪੱਖ ਰੱਖਿਆ

ਸਾਂਸਦ ਮਾਲਵਿੰਦਰ ਕੰਗ ਨੇ ਸੰਸਦ ਵਿੱਚ ਮਹਿਲਾ ਰਾਖਵੇਂਕਰਨ ਅਤੇ ਹੱਦਬੰਦੀ ਦੇ ਮੁੱਦੇ ‘ਤੇ ਮਜ਼ਬੂਤੀ ਨਾਲ ਪਾਰਟੀ ਦਾ ਪੱਖ ਰੱਖਿਆ

hot news
ਨਵੀਂ ਦਿੱਲੀ/ਚੰਡੀਗੜ੍ਹ, 16 ਅਪ੍ਰੈਲ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸ੍ਰੀ ਅਨੰਦਪੁਰ ਸਾਹਿਬ ਤੋਂ ਸਾਂਸਦ ਮਾਲਵਿੰਦਰ ਸਿੰਘ ਕੰਗ ਨੇ ਸੰਸਦ ਵਿੱਚ ਮਹਿਲਾ ਰਾਖਵੇਂਕਰਨ ਅਤੇ ਹੱਦਬੰਦੀ (ਡੀਲਿਮਿਟੇਸ਼ਨ) ਦੇ ਮੁੱਦੇ 'ਤੇ ਪਾਰਟੀ ਦਾ ਮਜ਼ਬੂਤੀ ਨਾਲ ਪੱਖ ਰੱਖਿਆ। ਕੰਗ ਨੇ ਸਪੱਸ਼ਟ ਕੀਤਾ ਕਿ ਆਮ ਆਦਮੀ ਪਾਰਟੀ ਅਤੇ ਉਨ੍ਹਾਂ ਦੀ ਰਾਸ਼ਟਰੀ ਲੀਡਰਸ਼ਿਪ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮਹਿਲਾ ਰਾਖਵੇਂਕਰਨ ਬਿੱਲ ਦੇ ਪੂਰਨ ਸਮਰਥਨ ਵਿੱਚ ਹਨ ਅਤੇ ਕੇਂਦਰ ਸਰਕਾਰ ਤੋਂ ਮੰਗ ਕਰਦੇ ਹਨ ਕਿ 2023 ਵਿੱਚ ਕਾਨੂੰਨ ਬਣ ਚੁੱਕੇ ਇਸ ਬਿੱਲ ਨੂੰ ਬਿਨਾਂ ਕਿਸੇ ਦੇਰੀ ਦੇ ਜਲਦੀ ਤੋਂ ਜਲਦੀ ਲਾਗੂ ਕੀਤਾ ਜਾਵੇ। ਮਹਿਲਾ ਸਸ਼ਕਤੀਕਰਨ 'ਤੇ ਬੋਲਦਿਆਂ ਕੰਗ ਨੇ ਕਿਹਾ ਕਿ ਔਰਤਾਂ ਦੇ ਸਨਮਾਨ ਦੀ ਸਿੱਖਿਆ ਸਾਨੂੰ ਗੁਰੂ ਸਾਹਿਬਾਨ ਨੇ ਦਿੱਤੀ ਹੈ। ਉਨ੍ਹਾਂ ਨੇ ਯਾਦ ਕਰਵਾਇਆ ਕਿ ਜਦੋਂ ਦੇਸ਼ ਵਿੱਚ ਸਤੀ ਪ੍ਰਥਾ ਦਾ ਬੋਲਬਾਲਾ ਸੀ, ਉਦੋਂ ਗੁਰੂ ਰਾਮਦਾਸ ਜੀ ਅਤੇ ਗੁਰੂ ਅਰਜਨ ਦੇਵ ਜੀ ਨੇ ਇਸ ਦੇ ਖ਼ਿਲਾਫ਼ ਆਵਾਜ਼ ਉਠਾਈ ਸੀ। ਕੰਗ ਨੇ ਅੱਗੇ ਕਿਹਾ ਕਿ ਜਦੋਂ ਦੁਨੀਆ ਦੇ ਵਿਕਸਤ ਦੇਸ਼ਾਂ ਵਿੱਚ ਔਰਤਾਂ ਨੂੰ ਵੋਟ ...
ਗੈਂਗਸਟਰਾਂ ‘ਤੇ ਵਾਰ ਦਾ 86ਵਾਂ ਦਿਨ: ਪੰਜਾਬ ਪੁਲਿਸ ਵੱਲੋਂ 566 ਥਾਵਾਂ ‘ਤੇ ਛਾਪੇਮਾਰੀ; 238 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 86ਵਾਂ ਦਿਨ: ਪੰਜਾਬ ਪੁਲਿਸ ਵੱਲੋਂ 566 ਥਾਵਾਂ ‘ਤੇ ਛਾਪੇਮਾਰੀ; 238 ਗ੍ਰਿਫ਼ਤਾਰ

Crime, hot news
ਚੰਡੀਗੜ੍ਹ, 16 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 86ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 566 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ"- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 86ਵੇਂ ਦਿਨ, ਪੁਲਿਸ ਟੀਮਾਂ ਨੇ ਦੋ ਹਥਿਆਰ ਬਰਾਮਦ ਕਰਨ ਤੋਂ ਬਾਅਦ 238 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 21,652 ਹੋ ਗਈਆਂ। ਇਸ ਤੋਂ ਇਲਾਵਾ 68 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 171 ਵਿਅਕਤੀਆਂ ਨੂ...
ਪੰਜਾਬ ਦੇ ਸਿਹਤ ਮੰਤਰੀ ਨੇ ਅੱਪਗ੍ਰੇਡ ਕੀਤੇ ਈਐਸਆਈ ਹੈੱਡਕੁਆਰਟਰਾਂ ਦਾ ਕੀਤਾ ਉਦਘਾਟਨ, ਸਿਹਤ ਸੰਭਾਲ ਸੇਵਾਵਾਂ ਦੇ ਵਿਸਥਾਰ ਲਈ ਸੂਬਾ ਪੱਧਰੀ ਸਮੀਖਿਆ ਮੀਟਿੰਗ ਕੀਤੀ

ਪੰਜਾਬ ਦੇ ਸਿਹਤ ਮੰਤਰੀ ਨੇ ਅੱਪਗ੍ਰੇਡ ਕੀਤੇ ਈਐਸਆਈ ਹੈੱਡਕੁਆਰਟਰਾਂ ਦਾ ਕੀਤਾ ਉਦਘਾਟਨ, ਸਿਹਤ ਸੰਭਾਲ ਸੇਵਾਵਾਂ ਦੇ ਵਿਸਥਾਰ ਲਈ ਸੂਬਾ ਪੱਧਰੀ ਸਮੀਖਿਆ ਮੀਟਿੰਗ ਕੀਤੀ

hot news
ਚੰਡੀਗੜ੍ਹ, 16 ਅਪ੍ਰੈਲ:-ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਿਹਤ ਸੇਵਾਵਾਂ ਡਾਇਰੈਕਟੋਰੇਟ (ਈਐਸਆਈ) ਪੰਜਾਬ ਦੇ ਨਵੀਨੀਕਰਨ ਕੀਤੇ ਮੁੱਖ ਦਫਤਰ ਦਾ ਉਦਘਾਟਨ ਕੀਤਾ ਅਤੇ ਇਸ ਪ੍ਰਾਜੈਕਟ ‘ਤੇ ਲਾਗਤ ਲਗਭਗ 21 ਲੱਖ ਰੁਪਏ ਖਰਚ ਕੀਤੇ ਗਏ ਹਨ। ਉਦਘਾਟਨ ਉਪਰੰਤ ਮੰਤਰੀ ਨੇ ਸੂਬੇ ਭਰ ਵਿੱਚ ਈਐਸਆਈ ਸੇਵਾਵਾਂ ਦੀ ਪ੍ਰਭਾਵਸ਼ੀਲਤਾ ਅਤੇ ਵਿਸਥਾਰ ਦਾ ਮੁਲਾਂਕਣ ਕਰਨ ਲਈ ਇੱਕ ਵਿਆਪਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਦੌਰਾਨ, ਡਾ. ਬਲਬੀਰ ਸਿੰਘ ਨੇ ਸੂਬੇ ਦੀ ਤਿੰਨ ਕਰੋੜ ਆਬਾਦੀ ਦੀ ਭਲਾਈ ਪ੍ਰਤੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਉਜਾਗਰ ਕੀਤਾ। ਉਨ੍ਹਾਂ ਖਾਸ ਤੌਰ 'ਤੇ 15 ਲੱਖ ਬੀਮਾਯੁਕਤ ਵਿਅਕਤੀਆਂ (ਆਈਪੀ) ਅਤੇ ਉਨ੍ਹਾਂ ਦੇ 15 ਲੱਖ ਆਸ਼ਰਿਤਾਂ ਨੂੰ ਪ੍ਰਦਾਨ ਕੀਤੀ ਗਈ ਸਮਾਜਿਕ ਸੁਰੱਖਿਆ ਦੇ ਵਿਆਪਕ ਨੈਟਵਰਕ ‘ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਈਐਸਆਈ ਅਧੀਨ ਸੂਬੇ ਦੇ ਸਿਹਤ ਸੰਭਾਲ ਬੁਨਿਆਦੀ ਢਾਂਚੇ ਵਿੱਚ ਅਹਿਮ ਬਦਲਾਅ ਕੀਤੇ ਗਏ ਹਨ ਅਤੇ ਇਹ ਹੁਣ 6 ਵਿਸ਼ੇਸ਼ ਹਸਪਤਾਲਾਂ ਅਤੇ 69 ਡਿਸਪੈਂਸਰੀਆਂ ਦੇ ਵਿਆਪਕ ਨੈੱਟਵਰਕ ਅਧੀਨ ਕਾਰਜਸ਼ੀਲ ਹਨ, ਜਿਸ ਤਹਿਤ ਸੂ...
ਬੁਢਾਪਾ ਪੈਨਸ਼ਨ ਲਈ 352 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ, ਬਜ਼ੁਰਗਾਂ ਦੀ ਆਰਥਿਕ ਸੁਰੱਖਿਆ ਹੋਈ ਮਜ਼ਬੂਤ : ਡਾ. ਬਲਜੀਤ ਕੌਰ

ਬੁਢਾਪਾ ਪੈਨਸ਼ਨ ਲਈ 352 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ, ਬਜ਼ੁਰਗਾਂ ਦੀ ਆਰਥਿਕ ਸੁਰੱਖਿਆ ਹੋਈ ਮਜ਼ਬੂਤ : ਡਾ. ਬਲਜੀਤ ਕੌਰ

hot news
ਚੰਡੀਗੜ੍ਹ, 16 ਅਪ੍ਰੈਲ:- ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿੱਤੀ ਸਾਲ 2026-27 ਅਧੀਨ ਮਹੀਨਾ ਮਾਰਚ ਲਈ ਬੁਢਾਪਾ ਪੈਨਸ਼ਨ ਸਕੀਮ ਤਹਿਤ 352 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬਜ਼ੁਰਗਾਂ ਦੀ ਭਲਾਈ ਅਤੇ ਆਰਥਿਕ ਸਹਾਇਤਾ ਯਕੀਨੀ ਬਣਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ। ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹਰ ਮਹੀਨੇ 23,51,338 ਬਜ਼ੁਰਗ ਲਾਭਪਾਤਰੀਆਂ ਨੂੰ ਬੁਢਾਪਾ ਪੈਨਸ਼ਨ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ 4000 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ ਗਿਆ ਹੈ ਤਾਂ ਜੋ ਯੋਗ ਲਾਭਪਾਤਰੀਆਂ ਨੂੰ ਸਮੇਂ ਸਿਰ ਆਰਥਿਕ ਸਹਾਇਤਾ ਮਿਲਦੀ ਰਹੇ। ਕੈਬਨਿਟ ਮੰਤਰੀ ਨੇ ਕਿਹਾ ਕਿ ਬਹੁਤ ਸਾਰੇ ਬਜ਼ੁਰਗਾਂ ਲਈ ਇਹ ਪੈਨਸ਼ਨ ਜੀਵਨ ਦੀ ਮਹੱਤਵਪੂਰਨ ਆਰਥਿਕ ਸਹਾਇਤਾ ਸਾਬਤ ਹੋ ਰਹੀ ਹੈ, ਜਿਸ ਨਾਲ ਉਹ ਆਪਣੀਆਂ ਰੋਜ਼ਾਨਾ ਦੀਆਂ ਜ਼ਰੂਰਤਾਂ ਪੂਰੀਆਂ ਕਰਦੇ ...
ਪੰਜਾਬ ਪੁਲਿਸ, ਆਈ.ਆਈ.ਟੀ. ਰੋਪੜ ਨਾਲ ਮਿਲ ਕੇ ਏਆਈ-ਅਧਾਰਤ ਅਪਰਾਧ ਨਿਯੰਤਰਣ ਪ੍ਰਣਾਲੀ ਨੂੰ ਮਜ਼ਬੂਤ ਕਰੇਗੀ

ਪੰਜਾਬ ਪੁਲਿਸ, ਆਈ.ਆਈ.ਟੀ. ਰੋਪੜ ਨਾਲ ਮਿਲ ਕੇ ਏਆਈ-ਅਧਾਰਤ ਅਪਰਾਧ ਨਿਯੰਤਰਣ ਪ੍ਰਣਾਲੀ ਨੂੰ ਮਜ਼ਬੂਤ ਕਰੇਗੀ

hot news
ਚੰਡੀਗੜ੍ਹ; 16 ਅਪ੍ਰੈਲ 2026:   ਭਗਵੰਤ ਮਾਨ ਸਰਕਾਰ ਨੇ ਸੰਗਠਿਤ ਅਪਰਾਧ ਖ਼ਿਲਾਫ਼ ਆਪਣੀ ਕਾਰਵਾਈ ਨੂੰ ਹੋਰ ਤੇਜ਼ ਕਰਨ ਲਈ ਇੰਡਿਅਨ ਇੰਸਟੀਟਿਊਟ ਆਫ ਟੈਕਨਾਲੋਜੀ ਰੋਪੜ ਨਾਲ ਸਾਂਝ ਪਾ ਕੇ ਆਰਟੀਫ਼ਿਸ਼ਲ ਇੰਟੈਲੀਜੈਂਸ  ਆਧਾਰਿਤ ਪੁਲਿਸਿੰਗ ਸਿਸਟਮ ਲਾਗੂ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਿਆ ਹੈ। ਇਸ ਪਹਿਲ ਦਾ ਉਦੇਸ਼ ਅਪਰਾਧੀਆਂ ਦਾ ਇੱਕ ਢਾਂਚਾਬੱਧ ਡੇਟਾਬੇਸ ਤਿਆਰ ਕਰਨਾ ਅਤੇ ‘ਗੈਂਗਸਟਰਾਂ ਤੇ ਵਾਰ’ ਅਤੇ ‘ਯੁੱਧ ਨਸ਼ਿਆਂ ਵਿਰੁੱਧ’ ਵਰਗੀਆਂ ਮੁਹਿੰਮਾਂ ਨੂੰ ਮਜ਼ਬੂਤ ਕਰਨਾ ਹੈ, ਤਾਂ ਜੋ ਪੰਜਾਬ ਅਤੇ ਰਾਜ ਤੋਂ ਬਾਹਰ ਸਰਗਰਮ ਗੈਂਗਸਟਰ ਨੈੱਟਵਰਕ ਨੂੰ ਨਸ਼ਟ ਕੀਤਾ ਜਾ ਸਕੇ। ਇਸ ਸਹਿਯੋਗ ਦੇ ਤਹਿਤ, ਆਈਆਈਟੀ ਰੋਪੜ ਨਾਲ ਮਿਲ ਕੇ ਰਾਜ ਸਰਕਾਰ ਏਆਈ ਟੂਲਜ਼ ਦੀ ਵਰਤੋਂ ਕਰੇਗੀ; ਜਿਸ ਨਾਲ ਪੰਜਾਬ ਪੁਲਿਸ ਅਪਰਾਧੀਆਂ ਦੇ ਨੈੱਟਵਰਕ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਮੈਪ ਅਤੇ ਟਾਰਗੇਟ ਕਰ ਸਕੇਗੀ। ਇਸ ਪ੍ਰੋਜੈਕਟ ਲਈ ਡਾ. ਬੀ.ਆਰ.ਅੰਬੇਦਕਰ ਸਟੇਟ ਇੰਸਟੀਟਿਊਟ ਆਫ ਮੈਡੀਕਲ ਸਾਇੰਸ ਅਤੇ ਆਈਆਈਟੀ ਰੋਪੜ ਵਿਚਕਾਰ ਸਮਝੌਤਾ ਯਾਦਦਾਸ਼ਤ (ਮੈਮੋਰੈਂਡਮ ਆਫ ਅੰਡਰਸਟੈਂਡਿੰਗ) ’ਤੇ ਦਸਤਖ਼ਤ ਕੀਤੇ ਗਏ ਹਨ। ਜਿੱਥੇ ਏਮਸ ਮੋਹਾਲੀ ਵਿ...
ਵਿਜੀਲੈਂਸ ਬਿਊਰੋ ਨੇ ਕਾਨੂੰਗੋ ਨੂੰ 33000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਨੇ ਕਾਨੂੰਗੋ ਨੂੰ 33000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

Crime, hot news
ਚੰਡੀਗੜ੍ਹ, 16 ਅਪ੍ਰੈਲ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਟਾਲਰੈਂਸ ਨੀਤੀ ਤਹਿਤ ਜ਼ਿਲ੍ਹਾ ਐਸ.ਬੀ.ਐਸ. ਨਗਰ ਦੀ ਤਹਿਸੀਲ ਬਲਾਚੌਰ, ਸਰਕਲ ਕਾਠਗੜ੍ਹ ਵਿਖੇ ਤਾਇਨਾਤ ਕਾਨੂੰਗੋ ਰਮਨ ਕੁਮਾਰ ਨੂੰ 33,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਕਿਹਾ ਕਿ ਇਹ ਗ੍ਰਿਫ਼ਤਾਰੀ ਐਸ.ਬੀ.ਐਸ. ਨਗਰ ਦੇ ਇੱਕ ਨਿਵਾਸੀ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ 'ਤੇ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ। ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਇਹ ਪਾਇਆ ਗਿਆ ਕਿ ਮਾਣਯੋਗ ਅਦਾਲਤ ਨੇ ਸ਼ਿਕਾਇਤਕਰਤਾ ਦੀ ਜ਼ਮੀਨ ਦੀ ਨਿਸ਼ਾਨਦੇਹੀ ਦਾ ਹੁਕਮ ਦਿੱਤਾ ਸੀ ਅਤੇ ਇਹ ਕੰਮ ਦੋਸ਼ੀ ਰਮਨ ਕੁਮਾਰ ਨੂੰ ਸੌਂਪਿਆ ਗਿਆ ਸੀ। ਸ਼ਿਕਾਇਤਕਰਤਾ ਦੇ ਕੰਮ ਨੂੰ ਗੁੰਝਲਦਾਰ ਦੱਸਦਿਆਂ ਮੁਲਜ਼ਮ ਨੇ ਉਸ ਕੋਲੋਂ 80,000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਇਸ ਵਿੱਚੋਂ, ਉਸ ਨੇ ਸ਼ਿ...
ਬੀਬੀਐਮਬੀ ਦੀਆਂ ਅਸਾਮੀਆਂ ਖੋਲ੍ਹਣ ਦਾ ਕੇਂਦਰ ਦਾ ਕਦਮ ਪੰਜਾਬ ਦੇ ਦਰਿਆਈ ਪਾਣੀਆਂ ‘ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਹੈ: ਬਲਤੇਜ ਪੰਨੂ

ਬੀਬੀਐਮਬੀ ਦੀਆਂ ਅਸਾਮੀਆਂ ਖੋਲ੍ਹਣ ਦਾ ਕੇਂਦਰ ਦਾ ਕਦਮ ਪੰਜਾਬ ਦੇ ਦਰਿਆਈ ਪਾਣੀਆਂ ‘ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਹੈ: ਬਲਤੇਜ ਪੰਨੂ

breaking news, hot news
*ਚੰਡੀਗੜ੍ਹ, 15 ਅਪ੍ਰੈਲ 2026*   ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਭਾਖੜਾ ਬਿਆਸ ਪ੍ਰਬੰਧਕੀ ਬੋਰਡ (ਬੀਬੀਐਮਬੀ) ਵਿੱਚ ਹਾਲ ਹੀ ਵਿੱਚ ਕੀਤੀਆਂ ਗਈਆਂ ਤਬਦੀਲੀਆਂ ਨੂੰ ਲੈ ਕੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਇਹ ਕਦਮ ਪੰਜਾਬ ਦੇ ਦਰਿਆਈ ਪਾਣੀਆਂ 'ਤੇ ਕਬਜ਼ਾ ਕਰਨ ਅਤੇ ਆਪਣੇ ਸਾਧਨਾਂ 'ਤੇ ਰਾਜ ਦੇ ਜਾਇਜ਼ ਅਧਿਕਾਰਾਂ ਨੂੰ ਕਮਜ਼ੋਰ ਕਰਨ ਦੀ ਇੱਕ ਵੱਡੀ ਕੋਸ਼ਿਸ਼ ਨੂੰ ਦਰਸਾਉਂਦਾ ਹੈ।   ਬੁੱਧਵਾਰ ਨੂੰ ਚੰਡੀਗੜ੍ਹ ਵਿੱਚ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਪੰਜਾਬ ਦਾ ਬੇਇਨਸਾਫ਼ੀ ਦਾ ਸਾਹਮਣਾ ਕਰਨ ਦਾ ਇੱਕ ਲੰਮਾ ਇਤਿਹਾਸ ਰਿਹਾ ਹੈ, ਪਰ ਸੂਬੇ ਨੇ ਹਮੇਸ਼ਾ ਦ੍ਰਿੜਤਾ ਨਾਲ ਜਵਾਬ ਦਿੱਤਾ ਹੈ, ਭਾਵੇਂ ਕਿ ਪਿਛਲੇ ਸਮੇਂ ਵਿੱਚ ਰਾਜ ਦੇ ਅੰਦਰਲੇ ਕੁਝ ਆਗੂਆਂ ਨੇ ਹੀ ਇਸਦੀ ਸਥਿਤੀ ਨੂੰ ਕਮਜ਼ੋਰ ਕੀਤਾ ਸੀ। ਉਨ੍ਹਾਂ ਕਿਹਾ ਕਿ।ਪੰਜਾਬ ਨਾਲ ਹੋਈਆਂ ਬੇਇਨਸਾਫ਼ੀਆਂ ਦੀ ਕਹਾਣੀ ਲੰਬੀ ਹੈ, ਪਰ ਰਾਜ ਦੇ ਲੋਕਾਂ ਨੇ ਹਮੇਸ਼ਾ ਦੁੱਗਣੀ ਤਾਕਤ ਨਾਲ ਲੜਾਈ ਲੜੀ ਹੈ। ਬਦਕਿਸਮਤੀ ਨਾ...
ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ : ਮੋਹਿੰਦਰ ਭਗਤ

ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ : ਮੋਹਿੰਦਰ ਭਗਤ

hot news
ਜਲੰਧਰ, 15 ਅਪ੍ਰੈਲ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਦੀ ਅਗਵਾਈ ਵਿੱਚ ਬਸਤੀ ਦਾਨਿਸ਼ਮੰਦਾ ਇਲਾਕੇ ਵਿੱਚ ਲੋਕਾਂ ਦੀ ਪ੍ਰਮੁੱਖ ਮੰਗ ਨੂੰ ਪੂਰਾ ਕਰਦਿਆਂ ਕਰੀਬ 1 ਕਰੋੜ 90 ਲੱਖ ਰੁਪਏ ਦੀ ਲਾਗਤ ਨਾਲ ਅਪਰੋਚ ਰੋਡ ਤੇ ਸੀਵਰੇਜ ਦਾ ਕੰਮ ਮੁਕੰਮਲ ਹੋਣ ’ਤੇ ਇਲਾਕਾ ਵਾਸੀਆਂ ਵਲੋਂ ਅੱਜ ਕੈਬਨਿਟ ਮੰਤਰੀ ਦਾ ਦਿਲੋਂ ਧੰਨਵਾਦ ਪ੍ਰਗਟ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸ਼ਹਿਰ ਵਾਸੀਆਂ ਨੂੰ ਅਤਿ ਆਧੁਨਿਕ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਦ੍ਰਿੜ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬਿਹਤਰ ਨਾਗਰਿਕ ਸੁਵਿਧਾਵਾਂ ਅਤੇ ਬੁਨਿਆਦੀ ਢਾਂਚੇ ਸਮੇਤ ਹੋਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਵਿਕਾਸ ਕਾਰਜ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਦੇ ਮੁਕੰਮਲ ਹੋਣ ਨਾਲ ਜਿਥੇ ਇਲਾਕੇ ਵਿੱਚ ਆਵਾਜਾਈ ਸੁਖਾਲੀ ਹੋਵੇਗੀ ਉਥੇ ਪਾਣੀ ਦੀ ਨਿਕਾਸੀ ...