Friday, September 4
Shadow

hot news

ਐੱਸ ਡੀ ਐਮ ਆਯੂਸ਼ ਗੋਇਲ ਵਲੋਂ ਗੈਸ ਏਜੰਸੀ ਦੀ ਅਚਨਚੇਤ ਚੈਕਿੰਗ

ਐੱਸ ਡੀ ਐਮ ਆਯੂਸ਼ ਗੋਇਲ ਵਲੋਂ ਗੈਸ ਏਜੰਸੀ ਦੀ ਅਚਨਚੇਤ ਚੈਕਿੰਗ

hot news
ਤਪਾ, 11 ਅਪ੍ਰੈਲ  ਉਪ ਮੰਡਲ ਮੈਜਿਸਟ੍ਰੇਟ ਤਪਾ ਸ੍ਰੀ ਆਯੂਸ਼ ਗੋਇਲ ਆਈ ਏ ਐੱਸ ਵਲੋਂ ਇਲਾਕਾ ਵਾਸੀਆਂ ਤੋਂ ਪ੍ਰਾਪਤ ਸ਼ਿਕਾਇਤਾਂ ਦੇ ਮੱਦੇਨਜ਼ਰ ਗੈਸ ਏਜੰਸੀ, ਢਿੱਲਵਾਂ ਰੋਡ ਤਪਾ ਦੀ ਅਚਨਚੇਤ ਚੈਕਿੰਗ ਕੀਤੀ ਗਈ।     ਚੈਕਿੰਗ ਦੌਰਾਨ ਮੌਕੇ 'ਤੇ ਮੌਜੂਦ ਲੋਕਾਂ ਤੋਂ ਪੁਛਗਿੱਛ ਕੀਤੀ ਗਈ ਅਤੇ ਪੇਸ਼ ਆਉਣ ਵਾਲੀਆਂ ਮੁਸ਼ਕਿਲਾਂ ਬਾਰੇ ਜਾਣਿਆ। ਇਸ ਮੌਕੇ ਮੌਜੂਦ ਲੋਕਾਂ ਨੇ ਦੱਸਿਆ ਕਿ ਉਹਨਾਂ ਨੂੰ ਕੁਝ ਦਿਨਾਂ ਤੋਂ ਗੈਸ ਦੀ ਕਿੱਲਤ ਆ ਰਹੀ ਹੈ। ਇਸ ਮੌਕੇ ਗੈਸ ਏਜੰਸੀ ਦੇ ਮਾਲਕ ਨੂੰ ਸਖ਼ਤ ਹਦਾਇਤ ਕੀਤੀ ਗਈ ਕਿ ਲੋਕਾਂ ਨੂੰ ਖੱਜਲ ਖੁਆਰ ਨਾ ਹੋਣ ਦਿੱਤਾ ਜਾਵੇ ਅਤੇ ਘਰੇਲੂ ਗੈਸ ਸਿਲੰਡਰਾਂ ਦੀ ਡਿਲਵਰੀ ਸਮੇਂ ਸਿਰ ਕੀਤੀ ਜਾਵੇ।     ਇਸ ਤੋਂ ਇਲਾਵਾ ਉਪ ਮੰਡਲ ਮੈਜਿਸਟ੍ਰੇਟ ਸ੍ਰੀ ਆਯੂਸ਼ ਗੋਇਲ ਵਲੋਂ ਬਾਬਾ ਫੂਲ ਸਰਕਾਰੀ ਬਿਰਧ ਘਰ ਤਪਾ ਦਾ ਵੀ ਦੌਰਾ ਕੀਤਾ ਗਿਆ। ਓਹਨਾਂ ਬਿਰਧ ਘਰ ਰਹਿ ਰਹੇ ਬਜ਼ੁਰਗਾਂ ਨਾਲ ਗੱਲਬਾਤ ਕੀਤੀ। ਇਸ ਮੌਕੇ ਉਹਨਾਂ ਬਜ਼ੁਰਗਾਂ ਲਈ ਸਾਰੇ ਪ੍ਰਬੰਧਾਂ ਜਿਵੇਂ ਕਿ ਖਾਣਾ, ਸਾਫ-ਸਫਾਈ, ਦਵਾਈਆਂ ਅਤੇ ਹੋਰ ਸਹੂਲਤਾਂ ਨੂੰ ਘੋਖਿਆ ਅਤੇ ਬਜ਼ੁਰਗਾਂ ਨਾਲ ਗੱਲਬਾਤ ਕਰਕੇ ਓਹਨਾਂ ਦਾ ਹਾਲ ਜਾਣਿਆ। ਇਸ ਮੌ...
ਆਯੁਸ਼ਮਾਨ ਯੋਜਨਾ ਦੀ ਅਸਫਲਤਾ ‘ਤੇ ਬਲਤੇਜ ਪੰਨੂ ਦਾ ਮੁੱਖ ਮੰਤਰੀ ਨਾਇਬ ਸੈਣੀ ‘ਤੇ ਹਮਲਾ

ਆਯੁਸ਼ਮਾਨ ਯੋਜਨਾ ਦੀ ਅਸਫਲਤਾ ‘ਤੇ ਬਲਤੇਜ ਪੰਨੂ ਦਾ ਮੁੱਖ ਮੰਤਰੀ ਨਾਇਬ ਸੈਣੀ ‘ਤੇ ਹਮਲਾ

hot news
*ਚੰਡੀਗੜ੍ਹ 11 ਅਪ੍ਰੈਲ 2026*   ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ 'ਤੇ ਤਿੱਖਾ ਹਮਲਾ ਬੋਲਿਆ ਹੈ। ਪੰਨੂ ਨੇ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਆਪਣੀਆਂ ਨਾਕਾਮੀਆਂ ਨੂੰ ਛੁਪਾਉਣ ਲਈ ਹਰ ਦੂਜੇ ਦਿਨ ਪੰਜਾਬ ਆ ਕੇ 'ਆਪ' ਸਰਕਾਰ ਦੀ ਕਾਰਜਪ੍ਰਣਾਲੀ 'ਤੇ ਬੇਬੁਨਿਆਦ ਸਵਾਲ ਖੜ੍ਹੇ ਕਰਦੇ ਹਨ, ਜਦਕਿ ਸੱਚਾਈ ਇਹ ਹੈ ਕਿ ਖੁਦ ਹਰਿਆਣਾ ਵਿੱਚ ਸਿਹਤ ਸੇਵਾਵਾਂ ਵੈਂਟੀਲੇਟਰ 'ਤੇ ਹਨ।   ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈਐਮਏ) ਨੇ ਹਰਿਆਣਾ ਸਰਕਾਰ ਨੂੰ ਸਪੱਸ਼ਟ ਚੇਤਾਵਨੀ ਦਿੱਤੀ ਹੈ ਕਿ ਆਯੁਸ਼ਮਾਨ ਕਾਰਡ ਦੀ ਬਕਾਇਆ ਪੇਮੈਂਟ ਨਾ ਹੋਣ ਕਾਰਨ ਹੁਣ ਜ਼ਿਆਦਾਤਰ ਨਿੱਜੀ ਹਸਪਤਾਲ ਇਸ ਯੋਜਨਾ ਤਹਿਤ ਇਲਾਜ ਬੰਦ ਕਰਨ ਜਾ ਰਹੇ ਹਨ। ਮੁੱਖ ਮੰਤਰੀ ਸੈਣੀ ਨੂੰ ਇਹ ਦੱਸਣਾ ਚਾਹੀਦਾ ਹੈ ਕਿ ਉਨ੍ਹਾਂ ਦੇ ਰਾਜ ਵਿੱਚ ਗਰੀਬ ਜਨਤਾ ਹੁਣ ਇਲਾਜ ਲਈ ਕਿੱਥੇ ਜਾਵੇਗੀ?   ਬਲਤੇਜ ਪੰਨੂ ਨੇ ਪੰਜਾਬ ਅਤੇ ਹਰਿਆਣਾ ਦੀਆਂ ਸਿਹਤ ਸੇਵਾਵਾਂ ਦੀ ਤੁਲਨਾ ਕਰਦਿਆਂ ਕਿਹਾ ਕਿ ਇੱਕ ਪਾਸੇ ਹਰਿਆਣਾ ਵਿੱਚ ਕੇਂਦਰ ਦੀਆਂ ਯੋਜਨਾਵਾਂ ਦਮ...
ਮਿਲਾਵਟਖੋਰੀ ਵਿਰੁੱਧ ਪ੍ਰਸ਼ਾਸਨ ਸਖ਼ਤ: 7 ਕੇਸਾਂ ਵਿੱਚ 2 ਲੱਖ 25 ਹਜ਼ਾਰ ਰੁਪਏ ਜੁਰਮਾਨਾ

ਮਿਲਾਵਟਖੋਰੀ ਵਿਰੁੱਧ ਪ੍ਰਸ਼ਾਸਨ ਸਖ਼ਤ: 7 ਕੇਸਾਂ ਵਿੱਚ 2 ਲੱਖ 25 ਹਜ਼ਾਰ ਰੁਪਏ ਜੁਰਮਾਨਾ

hot news
ਬਰਨਾਲਾ, 11 ਅਪ੍ਰੈਲ-   ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵਲੋਂ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਆਈ ਏ ਐੱਸ ਦੀ ਅਗਵਾਈ ਹੇਠ ਮੁਹਿੰਮ ਤਹਿਤ ਖਾਧ ਪਦਾਰਥਾਂ ਵਿੱਚ ਮਿਲਾਵਟਖੋਰੀ ਵਿਰੁੱਧ ਸਖ਼ਤੀ ਵਰਤੀ ਜਾ ਰਹੀ ਹੈ ਜਿਸ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਵਿਵੇਕ ਕੁਮਾਰ ਮੋਦੀ ਦੀ ਅਦਾਲਤ ਵਲੋਂ 7 ਕੇਸਾਂ ਵਿੱਚ ਵੱਖ ਵੱਖ ਫਰਮਾਂ/ਮਾਲਕਾਂ ਨੂੰ 2 ਲੱਖ 25 ਹਜ਼ਾਰ ਰੁਪਏ ਜੁਰਮਾਨਾ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਦੁੱਧ, ਪਨੀਰ, ਵੱਖ ਵੱਖ ਤਰ੍ਹਾਂ ਦੇ ਤੇਲ ਸਮੇਤ ਖਾਧ/ ਡੇਅਰੀ ਪਦਾਰਥਾਂ ਵਿਚ ਮਿਲਾਵਟਖੋਰੀ ਰੋਕਣ ਲਈ ਸਿਹਤ ਵਿਭਾਗ ਨੂੰ ਲਗਾਤਾਰ ਚੈਕਿੰਗ ਕਰਨ ਅਤੇ ਨਮੂਨੇ ਭਰਨ ਦੇ ਸਖ਼ਤ ਨਿਰਦੇਸ਼ ਦਿੱਤੇ ਗਏ ਹਨ। ਇਹ ਨਮੂਨੇ ਲੈਣ ਮਗਰੋਂ ਸਿਹਤ ਵਿਭਾਗ ਵਲੋਂ ਖਰੜ ਲੈਬ ਵਿੱਚ ਭੇਜੇ ਜਾਂਦੇ ਹਨ ਜਿੱਥੇ ਮਾਪਦੰਡਾਂ 'ਤੇ ਖਰਾ ਨਾ ਉਤਰਨ ਵਾਲੇ (ਸਬ ਸਟੈਂਡਰਡ) ਨਮੂਨਿਆਂ ਦੇ ਕੇਸ ਵਧੀਕ ਡਿਪਟੀ ਕਮਿਸ਼ਨਰ (ਜ) ਦੀ ਅਦਾਲਤ ਵਿੱਚ ਵਿਚਾਰੇ ਜਾਂਦੇ ਹਨ। ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਵਿਵੇਕ ਕੁਮਾਰ ਮੋਦੀ ਆਈ ਏ ਐੱਸ ਨੇ ਦੱਸਿਆ ਕਿ 9 ਅਪ੍ਰੈਲ ਨੂੰ ਓਹਨਾਂ ਦੀ ਅਦਾਲਤ ਵਿੱਚ ...
ਭੋਲੇ-ਭਾਲੇ ਘਰ ਖਰੀਦਣ ਵਾਲਿਆਂ ਨੂੰ ਰੀਅਲਟਰਾਂ ਵੱਲੋਂ ਕੀਤੀਆਂ ਗਈਆਂ ਉਲੰਘਣਾਵਾਂ ਕਾਰਨ ਮੁਸ਼ਕਲਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ: ਰੀਨਾ ਗੁਪਤਾ

ਭੋਲੇ-ਭਾਲੇ ਘਰ ਖਰੀਦਣ ਵਾਲਿਆਂ ਨੂੰ ਰੀਅਲਟਰਾਂ ਵੱਲੋਂ ਕੀਤੀਆਂ ਗਈਆਂ ਉਲੰਘਣਾਵਾਂ ਕਾਰਨ ਮੁਸ਼ਕਲਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ: ਰੀਨਾ ਗੁਪਤਾ

hot news
ਚੰਡੀਗੜ੍ਹ; 11 ਅਪ੍ਰੈਲ: ਪੰਜਾਬ ਪ੍ਰਦੂਸ਼ਣ ਨਿਯੰਤਰਣ ਬੋਰਡ (ਪੀ.ਪੀ.ਸੀ.ਬੀ.) ਨੇ ਉਹਨਾਂ ਆਮ ਨਾਗਰਿਕਾਂ ਦੀਆਂ ਲੰਬੇ ਸਮੇਂ ਤੋਂ ਚੱਲ ਰਹੀਆਂ ਚਿੰਤਾਵਾਂ ਦਾ ਨਿਵਾਰਣ ਕੀਤਾ ਹੈ ਜੋ ਕੁਝ ਹਾਊਸਿੰਗ, ਰਿਹਾਇਸ਼ੀ ਅਤੇ ਵਪਾਰਕ ਪ੍ਰੋਜੈਕਟਾਂ ਵਿੱਚ ਪ੍ਰਾਜੈਕਟ ਪ੍ਰਮੋਟਰਾਂ ਵੱਲੋਂ ਕੀਤੀਆਂ ਗਈਆਂ ਵਾਤਾਵਰਣ ਸਬੰਧੀ ਉਲੰਘਣਾਵਾਂ ਕਾਰਨ ਸੇਲ ਡੀਡ ਅਤੇ ਬਿਜਲੀ ਕਨੈਕਸ਼ਨਾਂ 'ਤੇ ਲੱਗੀਆਂ ਪਾਬੰਦੀਆਂ ਨਾਲ ਪ੍ਰਭਾਵਿਤ ਹੋ ਰਹੇ ਸਨ। ਇੱਕ ਅਹਿਮ ਨੀਤੀਗਤ ਦਖਲ ਰਾਹੀਂ ਬੋਰਡ ਨੇ ਸਵੀਕਾਰ ਕੀਤਾ ਕਿ ਪ੍ਰਦੂਸ਼ਣ ਕੰਟਰੋਲ ਨਿਯਮਾਂ ਦੀ ਉਲੰਘਣਾ ਸਬੰਧੀ ਹਾਊਸਿੰਗ, ਰਿਹਾਇਸ਼ੀ ਅਤੇ ਵਪਾਰਕ ਪ੍ਰੋਜੈਕਟਾਂ 'ਤੇ ਲਗਾਈਆਂ ਗਈਆਂ ਪਹਿਲਾਂ ਦੀਆਂ ਪਾਬੰਦੀਆਂ ਨਾਲ ਉਹਨਾਂ ਆਮ ਨਾਗਰਿਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਸੀ ਜਿਨ੍ਹਾਂ ਨੂੰ ਅਜਿਹੀਆਂ ਉਲੰਘਣਾਵਾਂ ਬਾਰੇ ਜਾਣਕਾਰੀ ਨਹੀਂ ਸੀ ਅਤੇ ਜਿਹਨਾਂ ਨੇ ਆਪਣੇ ਜੀਵਨ ਭਰ ਦੀ ਕਮਾਈ ਇਹਨਾਂ ਪ੍ਰਾਜੈਕਟਾਂ 'ਤੇ ਲਗਾ ਦਿੱਤੀ ਸੀ। ਜਨਤਾ ਵੱਲੋਂ ਮਿਲੀਆਂ ਕਈ ਅਰਜ਼ੀਆਂ ਅਤੇ ਮਾਰਚ 2026 ਵਿੱਚ ਗਠਿਤ ਸੀਨੀਅਰ ਅਧਿਕਾਰੀਆਂ ਦੀ ਇੱਕ ਕਮੇਟੀ ਦੀਆਂ ਸਿਫ਼ਾਰਸ਼ਾਂ 'ਤੇ ਕਾਰਵਾਈ ਕਰਦਿਆ...
“ਤਕਸੀਮ ਯੋਜਨਾ”: ਜ਼ਮੀਨ ਦੀ ਪਰਿਵਾਰਕ ਤਕਸੀਮ ਦੇ ਸੁਚਾਰੂ ਅਮਲ ਲਈ ਲੋਕਾਂ ਤੱਕ ਪਹੁੰਚ ਕਰਨਗੇ ਪਟਵਾਰੀ

“ਤਕਸੀਮ ਯੋਜਨਾ”: ਜ਼ਮੀਨ ਦੀ ਪਰਿਵਾਰਕ ਤਕਸੀਮ ਦੇ ਸੁਚਾਰੂ ਅਮਲ ਲਈ ਲੋਕਾਂ ਤੱਕ ਪਹੁੰਚ ਕਰਨਗੇ ਪਟਵਾਰੀ

hot news
ਚੰਡੀਗੜ੍ਹ, 10 ਅਪ੍ਰੈਲ:* ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ "ਤਕਸੀਮ ਯੋਜਨਾ ਦੇ ਦੇ ਐਲਾਨ ਤੋਂ ਬਾਅਦ ਮਾਲ ਵਿਭਾਗ ਨੇ ਪਰਿਵਾਰਕ ਜ਼ਮੀਨਾਂ ਦੀ ਤਕਸੀਮ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਲਈ ਵਿਸਤ੍ਰਿਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਸੂਬੇ ਭਰ ਵਿੱਚ ਪਰਿਵਾਰਕ ਜ਼ਮੀਨਾਂ ਦੀ ਤਕਸੀਮ ਦੇ ਮਾਮਲਿਆਂ ਦੇ ਪਾਰਦਰਸ਼ੀ, ਇਕਸਾਰ ਅਤੇ ਸਮਾਂਬੱਧ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਸਪੱਸ਼ਟ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਜ਼ਮੀਨ ਮਾਲਕ ਇੱਕ ਵਿਸ਼ੇਸ਼ ਵੈੱਬਸਾਈਟ ਲਿੰਕ (https://jamabandi.punjab.gov.in/RequestForPartition.aspx) ਰਾਹੀਂ ਜ਼ਮੀਨ ਦੀ ਤਕਸੀਮ ਸਬੰਧੀ ਆਪਣੀ ਅਰਜ਼ੀ ਸਿੱਧੇ ਤੌਰ 'ਤੇ ਵੀ ਦਾਇਰ ਕਰ ਸਕਦੇ ਹਨ, ਜਿਸ 'ਤੇ 30 ਦਿਨਾਂ ਦੇ ਅੰਦਰ ਕਾਰਵਾਈ ਕੀਤੀ ਜਾਵੇਗੀ। ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ "ਤਕਸੀਮ ਯੋਜਨਾ" ਦਾ ਉਦੇਸ਼ ਕਾਰਵਾਈ ਨੂੰ ਸਰਲ ਬਣਾਉਣਾ, ਵਿਵਾਦਾਂ ਨੂੰ ...
ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ: ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ 94 ਫੀਸਦੀ ਕਮੀ ਸਦਕਾ ਮਿਲਿਆ ਕੌਮੀ ਪੱਧਰ ਦਾ ਪੁਰਸਕਾਰ

ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ: ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ 94 ਫੀਸਦੀ ਕਮੀ ਸਦਕਾ ਮਿਲਿਆ ਕੌਮੀ ਪੱਧਰ ਦਾ ਪੁਰਸਕਾਰ

hot news
ਚੰਡੀਗੜ੍ਹ, 10 ਅਪ੍ਰੈਲ:- ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਨੇ ਵਾਤਾਵਰਣ ਸ਼੍ਰੇਣੀ ਵਿੱਚ ਸਕੌਚ ਸਿਲਵਰ ਅੈਵਾਰਡ 2025 ਹਾਸਲ ਕੀਤਾ ਹੈ ਜਿਸ ਨਾਲ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਬਾਰੇ ਪੰਜਾਬ ਦੀ ਰਣਨੀਤੀ ਨੂੰ ਕੌਮੀ ਪੱਧਰ 'ਤੇ ਮਾਨਤਾ ਮਿਲੀ ਹੈ। ਉਨ੍ਹਾਂ ਨੇ ਇਸ ਪ੍ਰਾਪਤੀ ਦਾ ਸਿਹਰਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਸਬੰਧੀ ਨਿਰੰਤਰ ਯਤਨਾਂ ਨੂੰ ਦਿੱਤਾ। ਅੱਜ ਇੱਥੇ ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ. ਖੁੱਡੀਆਂ ਨੇ ਦੱਸਿਆ ਕਿ ਪੰਜਾਬ ਵਿੱਚ ਫਸਲੀ ਰਹਿੰਦ-ਖੂੰਹਦ ਸਾੜਨ ਦੀਆਂ ਘਟਨਾਵਾਂ ਵਿੱਚ 94 ਫੀਸਦੀ ਕਮੀ ਦਰਜ ਕੀਤੀ ਗਈ ਹੈ। ਇਹ ਘਟਨਾਵਾਂ ਸਾਲ 2020-21 ਵਿੱਚ 83,002 ਤੋਂ ਘੱਟ ਕੇ 2025-26 ਵਿੱਚ ਸਿਰਫ਼ 5,114 ਰਹਿ ਗਈਆਂ ਹਨ। ਖੇਤੀਬਾੜੀ ਮੰਤਰੀ ਨੇ ਪੀਪੀਸੀਬੀ ਅਤੇ ਪੰਜਾਬ ਦੇ ਕਿਸਾਨ ਭਾਈਚਾਰੇ ਦੀ ਸ਼ਲਾਘਾ ਕਰਦਿਆਂ ਕਿਹਾ, "ਇਹ ਅਵਾਰਡ ਪੰਜਾਬ ਦੇ ਕਿਸਾਨਾਂ ਦੀ ਦ੍ਰਿੜਤਾ ਅਤੇ ਸਾਡੇ ਪ੍ਰਸ਼ਾਸਨ ਦੀ ਦੂਰਅੰਦੇਸ਼ੀ ਸੋਚ ਦਾ ਪ...
ਪੰਜਾਬ ਦੇ ਹਰ ਨਾਗਰਿਕ ਲਈ ਸਿਹਤ ਸੇਵਾਵਾਂ; ‘ਸਿਹਤ ਕਾਰਡ’ ਲਈ ਉਮਰ, ਲਿੰਗ ਜਾਂ ਆਮਦਨ ਦੀ ਕੋਈ ਪਾਬੰਦੀ ਨਹੀਂ : ਡਾ. ਬਲਬੀਰ ਸਿੰਘ

ਪੰਜਾਬ ਦੇ ਹਰ ਨਾਗਰਿਕ ਲਈ ਸਿਹਤ ਸੇਵਾਵਾਂ; ‘ਸਿਹਤ ਕਾਰਡ’ ਲਈ ਉਮਰ, ਲਿੰਗ ਜਾਂ ਆਮਦਨ ਦੀ ਕੋਈ ਪਾਬੰਦੀ ਨਹੀਂ : ਡਾ. ਬਲਬੀਰ ਸਿੰਘ

hot news
ਚੰਡੀਗੜ੍ਹ, 10 ਅਪ੍ਰੈਲ:- ਸਿਹਤ ਐਮਰਜੈਂਸੀ ਅਕਸਰ ਬਿਨਾਂ ਕਿਸੇ ਅਗਾਊਂ ਸੂਚਨਾ ਦੇ ਆਉਂਦੀ ਹੈ, ਜਿਸ ਨਾਲ ਪਰਿਵਾਰਾਂ ਨੂੰ ਸਿਰਫ ਸਿਹਤ ਸਬੰਧੀ ਚਿੰਤਾਵਾਂ ਹੀ ਨਹੀਂ, ਸਗੋਂ ਇਲਾਜ ਦੇ ਖਰਚੇ ਦਾ ਭਾਰ ਵੀ ਝੱਲਣਾ ਪੈਂਦਾ ਹੈ। ਇਸ ਚੁਣੌਤੀ ਨਾਲ ਨਜਿੱਠਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦੀ ਸ਼ੁਰੂਆਤ ਕੀਤੀ, ਜਿਸ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਪੰਜਾਬ ਦੇ ਪਰਿਵਾਰ ਬਿਨਾਂ ਕਿਸੇ ਆਰਥਿਕ ਚਿੰਤਾ ਦੇ ਸਮੇਂ ਸਿਰ ਸਿਹਤ ਸੇਵਾਵਾਂ ਪ੍ਰਾਪਤ ਕਰ ਸਕਣ। ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ‘ਸਿਹਤ ਕਾਰਡ’ ਰਾਹੀਂ ਸਾਕਾਰ ਹੋ ਰਹੀ ਹੈ, ਜੋ ਰਾਜ ਭਰ ਵਿੱਚ ਪਰਿਵਾਰਾਂ ਨੂੰ ਆਰਥਿਕ ਸੁਰੱਖਿਆ ਦੇਣ ਦੇ ਨਾਲ ਨਾਲ ਵਿਸ਼ਵਾਸ ਵੀ ਪੈਦਾ ਕਰ ਰਹੀ ਹੈ। ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਵਿੱਚ ਚੱਲ ਰਹੇ ਵਿਆਪਕ ਰਜਿਸਟ੍ਰੇਸ਼ਨ ਅਭਿਆਨਾਂ ਰਾਹੀਂ ਹਰ ਰੋਜ਼ ਲਗਭਗ 50,000 ਸਿਹਤ ਕਾਰਡ ਜਾਰੀ ਕੀਤੇ ਜਾ ਰਹੇ ਹਨ। ਯੋਜਨਾ ਦੀ ਸਮਾਵੇਸ਼ੀ ਪ੍ਰਕਿਰਤੀ ਅਤੇ ਵਧਦੀ ਪਹੁੰਚ ਨੂੰ ਰੇਖਾਂਕਿਤ ਕਰਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ, “ਸਿਹਤ ਕਾਰਡ ਸਭ ਲਈ ਹੈ...
ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 20 ਕੈਡਿਟ ਐਨ.ਡੀ.ਏ. ਮੈਰਿਟ ਸੂਚੀ ਵਿੱਚ ਸ਼ਾਮਲ

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 20 ਕੈਡਿਟ ਐਨ.ਡੀ.ਏ. ਮੈਰਿਟ ਸੂਚੀ ਵਿੱਚ ਸ਼ਾਮਲ

hot news
ਚੰਡੀਗੜ੍ਹ, 10 ਅਪ੍ਰੈਲ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਮਾਣਮੱਤੇ ਟਰੈਕ-ਰਿਕਾਰਡ ਵਿੱਚ ਇੱਕ ਹੋਰ ਸ਼ਾਨਦਾਰ ਉਪਲਬਧੀ ਸ਼ਾਮਲ ਕਰਦਿਆਂ ਸੰਸਥਾ ਦੇ 20 ਕੈਡਿਟਾਂ ਨੇ ਸਰਵਿਸ ਸਿਲੈਕਸ਼ਨ ਬੋਰਡ (ਐਸਐਸਬੀ) ਇੰਟਰਵਿਊ ਨੂੰ ਸਫ਼ਲਤਾਪੂਰਵਕ ਪਾਸ ਕੀਤਾ ਹੈ ਅਤੇ ਜੂਨ 2026 ਵਿੱਚ ਸ਼ੁਰੂ ਹੋਣ ਵਾਲੇ ਵੱਕਾਰੀ ਨੈਸ਼ਨਲ ਡਿਫੈਂਸ ਅਕੈਡਮੀ (ਐਨਡੀਏ)-156 ਕੋਰਸ ਲਈ ਅੰਤਿਮ ਮੈਰਿਟ ਸੂਚੀ ਵਿੱਚ ਸਥਾਨ ਪ੍ਰਾਪਤ ਕੀਤਾ ਹੈ। ਮੋਹਾਲੀ ਦੇ ਕੈਡਿਟ ਅਭੀਸ਼ ਨੇ ਆਲ ਇੰਡੀਆ ਪੱਧਰ 'ਤੇ ਚੌਥਾ ਰੈਂਕ ਪ੍ਰਾਪਤ ਕੀਤਾ ਹੈ, ਜਦੋਂਕਿ ਮਾਲੇਰਕੋਟਲਾ ਦੇ ਕੈਡਿਟ ਗੁਰਕਰਨਜੀਤ ਸਿੰਘ ਨੇ 12ਵਾਂ ਰੈਂਕ ਪ੍ਰਾਪਤ ਕੀਤਾ ਹੈ। ਇਸ ਤਰ੍ਹਾਂ ਇੰਸਟੀਚਿਊਟ ਦੇ ਕੁੱਲ ਪੰਜ ਕੈਡਿਟਾਂ ਨੇ ਕੌਮੀ ਮੈਰਿਟ ਸੂਚੀ ਦੇ ਸਿਖਰਲੇ 100 ਸਥਾਨਾਂ ਵਿੱਚ ਆਪਣੀ ਜਗ੍ਹਾ ਬਣਾਈ ਹੈ। ਚੁਣੇ ਗਏ ਕੈਡਿਟਾਂ ਨੂੰ ਹੁਣ ਨੈਸ਼ਨਲ ਡਿਫੈਂਸ ਅਕੈਡਮੀ, ਖੜਕਵਾਸਲਾ ਤੋਂ ਆਪਣੇ ਜੁਆਇਨਿੰਗ ਲੈਟਰਾਂ ਦੀ ਉਡੀਕ ਹੈ। ਪੰਜਾਬ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਸ੍ਰੀ ਅਮਨ ਅਰੋੜਾ ਨੇ ਇਸ ਪ੍ਰਾਪਤੀ ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ...
ਬੱਚਿਆਂ ਦੇ ਪੁਨਰਵਾਸ ਅਤੇ ਪਰਿਵਾਰ ਨਾਲ ਮੁੜ ਜੋੜਨ ਦੀ ਪ੍ਰਕਿਰਿਆ ਹੋਵੇਗੀ ਹੋਰ ਮਜ਼ਬੂਤ : ਡਾ. ਬਲਜੀਤ ਕੌਰ

ਬੱਚਿਆਂ ਦੇ ਪੁਨਰਵਾਸ ਅਤੇ ਪਰਿਵਾਰ ਨਾਲ ਮੁੜ ਜੋੜਨ ਦੀ ਪ੍ਰਕਿਰਿਆ ਹੋਵੇਗੀ ਹੋਰ ਮਜ਼ਬੂਤ : ਡਾ. ਬਲਜੀਤ ਕੌਰ

hot news, Politics
ਚੰਡੀਗੜ੍ਹ, 10 ਅਪ੍ਰੈਲ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ  ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲੋੜਵੰਦ ਅਤੇ ਵਿਸ਼ੇਸ਼ ਜ਼ਰੂਰਤਾਂ ਵਾਲੇ ਬੱਚਿਆਂ ਦੀ ਭਲਾਈ ਲਈ ਇਕ ਹੋਰ ਮਨੁੱਖਤਾ-ਪੂਰਣ ਅਤੇ ਬਾਲ ਹਿਤੈਸ਼ੀ ਕਦਮ ਚੁੱਕਿਆ ਗਿਆ ਹੈ। ਬੱਚਿਆਂ ਲਈ ਗੱਲਬਾਤ ਦੀ ਸਹੂਲਤ ਯਕੀਨੀ ਬਣਾਉਣ ਅਤੇ ਭਾਸ਼ਾ ਸਬੰਧੀ ਮੁਸ਼ਕਲਾਂ ਨੂੰ ਦੂਰ ਕਰਨ ਲਈ 42 ਸਪੈਸ਼ਲ ਐਜੁਕੇਟਰ, 01 ਸਾਈਨ ਲੈਂਗਵੇਜ ਇੰਟਰਪ੍ਰੇਟਰ ਅਤੇ 48 ਅਨੁਵਾਦਕ ਪੈਨਲ ‘ਤੇ ਸ਼ਾਮਲ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਵਿਸ਼ੇਸ਼ ਜ਼ਰੂਰਤਾਂ ਵਾਲੇ ਬੱਚਿਆਂ ਨੂੰ ਅਕਸਰ ਆਪਣੀਆਂ ਭਾਵਨਾਵਾਂ ਅਤੇ ਸਮੱਸਿਆਵਾਂ ਬਿਆਨ ਕਰਨ ਵਿੱਚ ਮੁਸ਼ਕਲ ਆਉਂਦੀ ਹੈ, ਜਿਸ ਕਾਰਨ ਉਨ੍ਹਾਂ ਦੀ ਸੰਭਾਲ ਅਤੇ ਪੁਨਰਵਾਸ ਦੀ ਪ੍ਰਕਿਰਿਆ ਪ੍ਰਭਾਵਿਤ ਹੁੰਦੀ ਹੈ। ਹੁਣ ਇਹ ਮਾਹਿਰ ਬੱਚਿਆਂ ਅਤੇ ਚਾਈਲਡ ਭਲਾਈ ਅਥਾਰਟੀਆਂ ਵਿਚਕਾਰ ਸੰਚਾਰ ਨੂੰ ਆਸਾਨ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਸਪੈਸ਼ਲ ਐਜੁਕੇਟਰ, ਸਾਈਨ ਲੈਂਗਵੇਜ ਇੰਟਰਪ੍ਰੇਟਰ ਅਤੇ ਅਨੁਵਾਦਕ...
ਪਿੰਡ ਬੀਂਬੜ ਵਿਖੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ 90 ਪ੍ਰਾਪਰਟੀ ਕਾਰਡ ਸੌਂਪੇ

ਪਿੰਡ ਬੀਂਬੜ ਵਿਖੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ 90 ਪ੍ਰਾਪਰਟੀ ਕਾਰਡ ਸੌਂਪੇ

hot news
ਭਵਾਨੀਗੜ੍ਹ, 09 ਅਪ੍ਰੈਲ ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਪਿੰਡ ਬੀਂਬੜ ਵਿਖੇ ਵਿਸ਼ੇਸ਼ ਸਮਾਗਮ ਦੌਰਾਨ ਮੇਰਾ ਘਰ ਮੇਰੇ ਨਾਮ ਸਕੀਮ ਤਹਿਤ ਮਾਲਕੀ ਦੇ 90 ਪ੍ਰਾਪਰਟੀ ਕਾਰਡ ਲਾਭਪਾਤਰੀਆਂ ਨੂੰ ਸੌਂਪੇ ਗਏ। ਇਸ ਮੌਕੇ ਪਿੰਡ ਵਾਸੀਆਂ ਵਿੱਚ ਖੁਸ਼ੀ ਦਾ ਮਾਹੌਲ ਵੇਖਣ ਨੂੰ ਮਿਲਿਆ ਅਤੇ ਲੋਕਾਂ ਨੇ ਸਰਕਾਰ ਦੇ ਇਸ ਉਪਰਾਲੇ ਦੀ ਖੁੱਲ੍ਹ ਕੇ ਸਾਰਾਹਨਾ ਕੀਤੀ। ਵਿਧਾਇਕ ਭਰਾਜ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਸਰਕਾਰ ਵੱਲੋਂ “ਹਰ ਇੱਕ ਨੂੰ ਮਾਲਕੀ ਹੱਕ” ਦੇ ਸਿਧਾਂਤ 'ਤੇ ਕੰਮ ਕੀਤਾ ਜਾ ਰਿਹਾ ਹੈ, ਤਾਂ ਜੋ ਕੋਈ ਵੀ ਪਰਿਵਾਰ ਆਪਣੇ ਘਰ ਜਾਂ ਪਲਾਟ ਉੱਤੇ ਕਾਨੂੰਨੀ ਹੱਕ ਤੋਂ ਵਾਂਝਾ ਨਾ ਰਹੇ। ਉਨ੍ਹਾਂ ਦੱਸਿਆ ਕਿ ਕਈ ਪਰਿਵਾਰ ਸਾਲਾਂ ਤੋਂ ਇਨ੍ਹਾਂ ਪਲਾਟਾਂ 'ਤੇ ਰਹਿ ਰਹੇ ਸਨ ਪਰ ਮਾਲਕੀ ਦੇ ਦਸਤਾਵੇਜ਼ ਨਾ ਹੋਣ ਕਾਰਨ ਉਨ੍ਹਾਂ ਨੂੰ ਵੱਖ ਵੱਖ ਸਹੂਲਤਾਂ ਤੋਂ ਵਾਂਝਾ ਰਹਿਣਾ ਪੈਂਦਾ ਸੀ। ਹੁਣ ਇਹ ਕਾਰਡ ਮਿਲਣ ਨਾਲ ਉਨ੍ਹਾਂ ਦੀਆਂ ਮੁਸ਼ਕਲਾਂ ਦੂਰ ਹੋਣਗੀਆਂ। ਉਨ੍ਹਾਂ ਹੋਰ ਕਿਹਾ ਕਿ ਇਹ ਪਹਿਲ ਸਿਰਫ਼ ਕਾਗਜ਼ੀ ਕਾਰਵਾਈ ਨਹੀਂ, ਸਗੋਂ ਗਰੀਬ ਅਤੇ ਮੱਧ ਵਰਗ ਦੇ ਪਰਿਵਾਰਾਂ ਨੂੰ ਮਜ਼ਬੂਤ ਕਰਨ ਵੱਲ ਇੱਕ...