Saturday, March 7
Shadow

International

ਨਿਵੇਸ਼ ਲਈ ਮੁੱਖ ਮੰਤਰੀ ਮਾਨ ਦੇ ਯਤਨ ਰੰਗ ਲਿਆਏ, ਖੇਤੀਬਾੜੀ ਖੇਤਰ ਵਿੱਚ ਤਕਨੀਕੀ ਮਦਦ ਲਈ ਅੱਗੇ ਆਇਆ ਦੱਖਣੀ ਕੋਰੀਆ

ਨਿਵੇਸ਼ ਲਈ ਮੁੱਖ ਮੰਤਰੀ ਮਾਨ ਦੇ ਯਤਨ ਰੰਗ ਲਿਆਏ, ਖੇਤੀਬਾੜੀ ਖੇਤਰ ਵਿੱਚ ਤਕਨੀਕੀ ਮਦਦ ਲਈ ਅੱਗੇ ਆਇਆ ਦੱਖਣੀ ਕੋਰੀਆ

International, National, Politics, Punjab
ਚੰਡੀਗੜ੍ਹ, 31 ਜਨਵਰੀ: ਪੰਜਾਬ ਦੇ ਛੋਟੇ ਅਤੇ ਹਾਸ਼ੀਏ ਉੱਤੇ ਧੱਕੇ ਕਿਸਾਨਾਂ ਲਈ ਖੇਤੀਬਾੜੀ ਨੂੰ ਵਿਹਾਰਕ ਅਤੇ ਲਾਭਦਾਇਕ ਧੰਦੇ ਵਜੋਂ ਮੁੜ ਸਥਾਪਿਤ ਕਰਨ ਦੇ ਯਤਨਾਂ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਚੰਡੀਗੜ੍ਹ ਵਿੱਚ ਦੱਖਣੀ ਕੋਰੀਆ ਦੇ ਵਫ਼ਦ ਨਾਲ ਵਿਆਪਕ ਵਿਚਾਰ-ਵਟਾਂਦਰਾ ਕੀਤਾ, ਜਿਸ ਵਿੱਚ ਸਮਾਰਟ ਖੇਤੀ, ਉੱਨਤ ਖੇਤੀ ਮਸ਼ੀਨਰੀ ਅਤੇ ਬਾਇਓਟੈਕਨਾਲੋਜੀ ਸੈਕਟਰ ਵਿੱਚ ਸਹਿਯੋਗ 'ਤੇ ਧਿਆਨ ਕੇਂਦਰਿਤ ਕੀਤਾ ਗਿਆ। ਇਸ ਮੁਲਾਕਾਤ ਦੌਰਾਨ ਪੰਜਾਬ ਸਰਕਾਰ ਵੱਲੋਂ ਘਟ ਰਹੇ ਖੇਤੀ ਰਕਬੇ ਅਤੇ ਵਿਹਾਰਕਤਾ ਦੇ ਹੱਲ ਲਈ ਦੱਖਣੀ ਕੋਰੀਆ ਦੀ ਤਕਨੀਕੀ ਮੁਹਾਰਤ ਨੂੰ ਅਪਨਾਉਣ ਬਾਰੇ ਗੱਲਬਾਤ ਦੇ ਨਾਲ-ਨਾਲ 13 ਤੋਂ 15 ਮਾਰਚ ਤੱਕ ਮੋਹਾਲੀ ਵਿਖੇ ਹੋਣ ਵਾਲੇ ਪ੍ਰੋਗਰੈਸਿਵ ਪੰਜਾਬ ਨਿਵੇਸ਼ਕ ਸੰਮੇਲਨ 2026 ਤੋਂ ਪਹਿਲਾਂ ਡੂੰਘੀ ਉਦਯੋਗਿਕ ਅਤੇ ਨਿਵੇਸ਼ ਭਾਈਵਾਲੀ ਨੂੰ ਵਧਾਉਣ ‘ਤੇ ਵਿਚਾਰ-ਚਰਚਾ ਕੀਤੀ ਗਈ। ਆਪਣੇ ਐਕਸ ਅਕਾਊਂਟ 'ਤੇ ਮੀਟਿੰਗ ਦੇ ਕੁਝ ਨੁਕਤੇ ਸਾਂਝੇ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਚੰਡੀਗੜ੍ਹ ਵਿੱਚ ਕੋਰੀਆ ਗਣਰਾਜ ਦੇ ਇੱਕ ਵਫ਼ਦ ਨਾਲ ਮੀਟਿੰਗ ਹੋਈ, ਜਿਸ ਦੌਰਾਨ ਸਮਾਰ...
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬ੍ਰਿਟਿਸ਼ ਕੋਲੰਬੀਆ ਨਾਲ ਵਪਾਰਕ ਰਿਸ਼ਤਿਆਂ ਨੂੰ ਹੋਰ ਮਜ਼ਬੂਤ ਕਰਨ ਦੀ ਵਕਾਲਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬ੍ਰਿਟਿਸ਼ ਕੋਲੰਬੀਆ ਨਾਲ ਵਪਾਰਕ ਰਿਸ਼ਤਿਆਂ ਨੂੰ ਹੋਰ ਮਜ਼ਬੂਤ ਕਰਨ ਦੀ ਵਕਾਲਤ

International, National, Politics, Punjab
ਚੰਡੀਗੜ੍ਹ, 16 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੈਨੇਡਾ, ਖਾਸ ਕਰਕੇ ਬ੍ਰਿਟਿਸ਼ ਕੋਲੰਬੀਆ ਨਾਲ ਵਪਾਰਕ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ ਤਾਂ ਜੋ ਆਪਸੀ ਸਹਿਯੋਗ ਵਧਾਇਆ ਜਾ ਸਕੇ ਅਤੇ ਦੋਵਾਂ ਖਿੱਤਿਆਂ ਦੇ ਕਾਰੋਬਾਰ ਅਤੇ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਪਹੁੰਚਾਇਆ ਜਾ ਸਕੇ। ਬ੍ਰਿਟਿਸ਼ ਕੋਲੰਬੀਆ ਦੇ ਪ੍ਰੀਮੀਅਰ ਡੇਵਿਡ ਈਬੀ ਨਾਲ ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ, "ਕੈਨੇਡਾ ਹਮੇਸ਼ਾ ਭਾਰਤ ਅਤੇ ਪੰਜਾਬ ਲਈ ਇੱਕ ਮਜ਼ਬੂਤ ਭਾਈਵਾਲ ਰਿਹਾ ਹੈ ਅਤੇ ਅਸੀਂ ਇਸ ਰਿਸ਼ਤੇ ਦੀ ਤਹਿ ਦਿਲੋਂ ਕਦਰ ਕਰਦੇ ਹਾਂ। ਅਸੀਂ ਕੈਨੇਡਾ ਅਤੇ ਪੰਜਾਬ ਦਰਮਿਆਨ ਮਜ਼ਬੂਤ ਵਪਾਰਕ ਅਤੇ ਨਿਵੇਸ਼ ਸਬੰਧਾਂ ਦੀ ਸ਼ਲਾਘਾ ਕਰਦੇ ਹਾਂ ਅਤੇ ਇਸ ਸਾਂਝ ਨੂੰ ਹੋਰ ਮਜ਼ਬੂਤ ਕਰਨ ਦੀ ਉਮੀਦ ਕਰਦੇ ਹਾਂ।" ਭਗਵੰਤ ਸਿੰਘ ਮਾਨ ਨੇ ਕਿਹਾ, "ਪੰਜਾਬ ਦੋਵਾਂ ਖਿੱਤਿਆਂ ਲਈ ਮਹੱਤਵ ਵਾਲੇ ਖੇਤਰਾਂ ਵਿੱਚ ਕੈਨੇਡੀਅਨ ਕਾਰੋਬਾਰ ਨਾਲ ਸਹਿਯੋਗ ਕਰਨ ਲਈ ਪੂਰੀ ਤਰ੍ਹਾਂ ਤਿਆਰ ਅਤੇ ਉਤਸੁਕ ਹੈ।" ਪੰਜਾਬ ਦੀਆਂ ਆਰਥਿਕ ਸਮਰੱਥਾਵਾਂ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, "ਪੰਜਾਬ ਐਗਰੋ-ਪ੍ਰੋਸੈਸਿ...
ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਨਿਮਾਣੇ ਸਿੱਖ ਵਜੋਂ ਪੇਸ਼ ਹੋਏ ਮੁੱਖ ਮੰਤਰੀ ਮਾਨ

ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਨਿਮਾਣੇ ਸਿੱਖ ਵਜੋਂ ਪੇਸ਼ ਹੋਏ ਮੁੱਖ ਮੰਤਰੀ ਮਾਨ

International, National, Politics, Punjab
*ਅੰਮ੍ਰਿਤਸਰ, 15 ਜਨਵਰੀ*: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਨੰਗੇ ਪੈਰੀਂ ਅਰਦਾਸ ਕਰਦੇ ਹੋਏ ਇਕ ਨਿਮਾਣੇ ਸਿੱਖ ਵਜੋਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਨਤਮਸਤਕ ਹੋਏ। ਮੁੱਖ ਮੰਤਰੀ ਨੇ ਅੱਜ ਆਪਣਾ ਪੂਰਾ ਦਿਨ ਸਿੱਖਾਂ ਦੇ ਸਰਵਉੱਚ ਅਸਥਾਨ ਨੂੰ ਸਮਰਪਿਤ ਕੀਤਾ। ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਜਥੇਦਾਰ ਸਾਹਿਬ ਅੱਗੇ ਪੇਸ਼ ਹੋ ਕੇ ਆਪਣੇ ਪਹਿਲੇ ਬਿਆਨਾਂ ਬਾਰੇ ਵਿਸਥਾਰ ਵਿੱਚ ਸਪੱਸ਼ਟੀਕਰਨ ਦਿੱਤਾ। ਉਨ੍ਹਾਂ ਨੇ ਮੁੜ ਦੁਹਰਾਇਆ ਕਿ ਉਹ ਇਕ ਨਿਮਾਣੇ ਸਿੱਖ ਵਜੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਵਿੱਚ ਪੂਰਨ ਵਿਸ਼ਵਾਸ ਰੱਖਦੇ ਹਨ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਹਰ ਫੈਸਲਾ ਸਿਰ ਮੱਥੇ ਸਵਿਕਾਰ ਕਰਦੇ ਹਨ ਅਤੇ ਇਸ ਪਾਵਨ ਅਸਥਾਨ ਦੀ ਸਰਵਉੱਚਤਾ ਨੂੰ ਚੁਣੌਤੀ ਦੇਣ ਜਾਂ ਕਮਜ਼ੋਰ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਪੇਸ਼ ਹੋਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਜਥੇਦਾਰ ਸਾਹਿਬ ਦੇ ਆਦੇਸ਼ਾਂ ਦੀ ਪਾਲਣਾ ਕਰਦੇ ਹੋਏ ਨਿੱਜੀ ਤੌਰ ’ਤੇ ਪੇਸ਼ ਹੋਏ ਹਨ। ਉਨ੍ਹਾਂ ਕਿਹਾ, “ਜਥੇਦਾਰ ਸਾਹਿ...
ਦਿੱਲੀ ਵਿਧਾਨ ਸਭਾ ਦੀ ਵਿਧਾਇਕ ਅਤੇ ਵਿਰੋਧੀ ਧਿਰ ਦੀ ਨੇਤਾ ਆਤਿਸ਼ੀ ਦੀ ਵੀਡੀਓ ਨੂੰ ਤਕਨਾਲੋਜੀ ਨਾਲ ਤੋੜ-ਮਰੋੜ ਕੇ ਅਪਲੋਡ ਅਤੇ ਪ੍ਰਸਾਰਿਤ ਕਰਨ ਦੇ ਸਬੰਧ ਵਿੱਚ ਜਲੰਧਰ ਪੁਲਿਸ ਕਮਿਸ਼ਨਰੇਟ ਵਿਖੇ ਐਫ.ਆਈ.ਆਰ. ਦਰਜ

ਦਿੱਲੀ ਵਿਧਾਨ ਸਭਾ ਦੀ ਵਿਧਾਇਕ ਅਤੇ ਵਿਰੋਧੀ ਧਿਰ ਦੀ ਨੇਤਾ ਆਤਿਸ਼ੀ ਦੀ ਵੀਡੀਓ ਨੂੰ ਤਕਨਾਲੋਜੀ ਨਾਲ ਤੋੜ-ਮਰੋੜ ਕੇ ਅਪਲੋਡ ਅਤੇ ਪ੍ਰਸਾਰਿਤ ਕਰਨ ਦੇ ਸਬੰਧ ਵਿੱਚ ਜਲੰਧਰ ਪੁਲਿਸ ਕਮਿਸ਼ਨਰੇਟ ਵਿਖੇ ਐਫ.ਆਈ.ਆਰ. ਦਰਜ

International, National, Politics, Punjab
ਚੰਡੀਗੜ੍ਹ, 9 ਜਨਵਰੀ: ਜਲੰਧਰ ਪੁਲਿਸ ਕਮਿਸ਼ਨਰੇਟ ਦੇ ਬੁਲਾਰੇ ਨੇ ਅੱਜ ਇੱਥੇ ਦੱਸਿਆ ਕਿ ਸ੍ਰੀ ਇਕਬਾਲ ਸਿੰਘ ਦੀ ਸ਼ਿਕਾਇਤ 'ਤੇ ਦਿੱਲੀ ਵਿਧਾਨ ਸਭਾ ‘ਚ ਵਿਰੋਧੀ ਧਿਰ ਦੀ ਨੇਤਾ ਅਤੇ ਐਮ.ਐਲ.ਏ. ਸ੍ਰੀਮਤੀ ਆਤਿਸ਼ੀ ਦੀ ਇੱਕ ਵੀਡੀਓ ਨੂੰ ਤੇੜ-ਮਰੋੜ ਕੇ ਅਤੇ ਤਕਨਾਲੋਜੀ ਨਾਲ ਬਦਲ ਕੇ ਗਲਤ ਢੰਗ ਨਾਲ ਅਪਲੋਡ ਅਤੇ ਪ੍ਰਸਾਰਿਤ ਕਰਨ ਨਾਲ ਸਬੰਧਤ ਮਾਮਲੇ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ। ਦੱਸਣਯੋਗ ਹੈ ਕਿ ਦਿੱਲੀ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੀ ਨੇਤਾ ਆਤਿਸ਼ੀ ਨੂੰ ਗੁਰੂਆਂ ਵਿਰੁੱਧ ਕਥਿਤ ਤੌਰ 'ਤੇ ਅਪਮਾਨਜਨਕ ਅਤੇ ਨਿੰਦਿਆ ਭਰੀਆਂ ਟਿੱਪਣੀਆਂ ਕਰਦੇ ਹੋਏ ਦਿਖਾਉਂਦਿਆਂ ਭੜਕਾਊ ਸੁਰਖੀਆਂ ਦੇ ਨਾਲ ਇੱਕ ਛੋਟੀ ਵੀਡੀਓ ਕਲਿੱਪ ਵਾਲੀਆਂ ਕਈ ਪੋਸਟਾਂ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਅਪਲੋਡ/ਪ੍ਰਸਾਰਿਤ ਕੀਤੀਆਂ ਗਈਆਂ ਹਨ। ਬੁਲਾਰੇ ਨੇ ਅੱਗੇ ਕਿਹਾ ਕਿ ਇਸ ਵੀਡੀਓ ਕਲਿੱਪ ਦੀ ਜਾਂਚ ਵਿਗਿਆਨਕ ਢੰਗ ਨਾਲ ਕੀਤੀ ਗਈ ਹੈ ਅਤੇ ਸ੍ਰੀਮਤੀ ਆਤਿਸ਼ੀ ਦੀ ਆਡੀਓ ਵਾਲੀ ਇਹ ਵੀਡੀਓ ਕਲਿੱਪ ਸ੍ਰੀ ਕਪਿਲ ਮਿਸ਼ਰਾ ਦੇ ਸੋਸ਼ਲ ਮੀਡੀਆ ਪਲੇਟਫਾਰਮ (https://x.com/kapilmishra_ind/status/2008811019158847790?s=48) ਤੋਂ ...
ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਤਰਨਤਾਰਨ ਅਤੇ ਗੁਰਦਾਸਪੁਰ ਦੇ ਸਰਪੰਚਾਂ ਅਤੇ ਪੰਚਾਂ ਦੀਆਂ ਖਾਲੀ ਅਸਾਮੀਆਂ ਲਈ ਚੋਣਾਂ ਕਰਵਾਉਣ ਲਈ ਪ੍ਰੋਗਰਾਮ  ਐਲਾਨਿਆ

ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਤਰਨਤਾਰਨ ਅਤੇ ਗੁਰਦਾਸਪੁਰ ਦੇ ਸਰਪੰਚਾਂ ਅਤੇ ਪੰਚਾਂ ਦੀਆਂ ਖਾਲੀ ਅਸਾਮੀਆਂ ਲਈ ਚੋਣਾਂ ਕਰਵਾਉਣ ਲਈ ਪ੍ਰੋਗਰਾਮ ਐਲਾਨਿਆ

International, National, Politics, Punjab
ਚੰਡੀਗੜ੍ਹ, 5 ਜਨਵਰੀ : ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਗੁਰਦਾਸਪੁਰ ਅਤੇ ਤਰਨਤਾਰਨ ਦੀਆਂ ਹੇਠ ਲਿਖੀਆਂ ਗ੍ਰਾਮ ਪੰਚਾਇਤਾਂ ਦੇ ਸਰਪੰਚਾਂ ਅਤੇ ਪੰਚਾਂ ਦੀਆਂ ਖਾਲੀ ਪਈਆਂ ਅਸਾਮੀਆਂ ਲਈ ਚੋਣਾਂ ਕਰਵਾਉਣ ਸਬੰਧੀ ਮਿਤੀ 05.01.2026 ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਹੈ: 1. ਜ਼ਿਲ੍ਹਾ ਗੁਰਦਾਸਪੁਰ:- 1) ਕਲਾਨੌਰ ਮੋਜੋਵਾਲ 2) ਕਲਾਨੌਰ ਪੁਰਾਣੀ 3) ਕਲਾਨੌਰ ਪੀ.ਏ.ਪੀ 4 ਕਲਾਨੌਰ ਚੱਕਰੀ 5) ਕਲਾਨੌਰ ਢੱਕੀ ਅਤੇ 6) ਕਲਾਨੌਰ ਜ਼ੈਲਦਾਰਾ 2. ਜ਼ਿਲ੍ਹਾ ਤਰਨਤਾਰਨ:- 1)ਕਾਜ਼ੀ ਕੋਟ (70) (ਨਾਲਾਗੜ੍ਹ-69) 2)ਕੱਕਾ ਕੰਡਿਆਲਾ (63) 3) ਪੰਡੋਰੀ ਗੋਲਾ (79) 4) ਮਾੜੀ ਕੰਬੋਕੇ (68) ਨੋਟੀਫਾਈਡ ਪ੍ਰੋਗਰਾਮ ਅਨੁਸਾਰ, ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਅੰਤਿਮ ਮਿਤੀ 08.01.2026 (ਵੀਰਵਾਰ) ਹੈ। ਵੋਟਾਂ 18.01.2026 (ਐਤਵਾਰ) ਨੂੰ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ ਉਸੇ ਦਿਨ ਚੋਣ ਅਮਲ ਖ਼ਤਮ ਤੋਂ ਤੁਰੰਤ ਬਾਅਦ ਪੋਲਿੰਗ ਸਟੇਸ਼ਨਾਂ ’ਤੇ ਹੋਵੇਗੀ। ਇਨ੍ਹਾਂ ਸਬੰਧਤ ਗ੍ਰਾਮ ਪੰਚਾਇਤਾਂ ਦੇ ਰੈਵੀਨਿਊ ਅਧਿਕਾਰ ਖੇਤਰ ਵਿੱਚ ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਲਾਗੂ ਕਰ ਦਿੱਤਾ ਗਿਆ ਹੈ...
ਨੰਗੇ ਪੈਰੀਂ ਚੱਲ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਪੇਸ਼ ਹੋਏ ਤਰੁਨਪ੍ਰੀਤ ਸਿੰਘ ਸੌਂਦ

ਨੰਗੇ ਪੈਰੀਂ ਚੱਲ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਪੇਸ਼ ਹੋਏ ਤਰੁਨਪ੍ਰੀਤ ਸਿੰਘ ਸੌਂਦ

International, National, Politics, Punjab
ਚੰਡੀਗੜ੍ਹ/ ਅੰਮ੍ਰਿਤਸਰ, 5 ਜਨਵਰੀ: ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਸੋਮਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜੱਥੇਦਾਰ ਸਾਹਿਬ ਵਲੋਂ ਪ੍ਰਾਪਤ ਹੋਏ ਆਦੇਸ਼ ਉੱਤੇ ਵਿਭਾਗ ਵਲੋਂ ਸਪੱਸ਼ਟੀਕਰਨ ਦੇਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ। ਉਹ ਨੰਗੇ ਪੈਰ ਚੱਲ ਕੇ ਸ੍ਰੀ ਦਰਬਾਰ ਸਾਹਿਬ ਪੁੱਜੇ ਅਤੇ ਉੱਥੋਂ ਦੇਗ ਕਰਵਾ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਨਤਮਸਤਕ ਹੋਏ। ਉਨ੍ਹਾਂ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੰਘ ਸਾਹਿਬਾਨ ਕੋਲ ਆਪਣਾ ਸਪੱਸ਼ਟੀਕਰਨ ਦਿੱਤਾ। ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੌਂਦ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਾਡੀ ਸੁਪਰੀਮ ਸੰਸਥਾ ਹੈ ਅਤੇ ਸਿੰਘ ਸਾਹਿਬਾਨ ਵਲੋਂ ਦਿੱਤਾ ਗਿਆ ਹਰ ਆਦੇਸ਼ ਸਾਡੇ ਲਈ ਰੱਬੀ ਹੁਕਮ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਪੁਰਬ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਭਾਈ ਜੈਤਾ ਜੀ ਸਮਾਰਕ ਬਣਾਇਆ ਗਿਆ ਹੈ, ਜਿਸ ਵਿੱਚ ਲਗਾਈ ਗਈ ਇਕ ਤਸਵੀਰ ਨੂੰ ਲੈ ਕੇ ਜੱਥੇਦਾਰ ਸਾਹਿਬ ਨੇ ਇਤਰਾਜ ਜਤਾਉਂਦਿਆਂ ਤਲਬ ਕੀਤਾ ਸੀ...
ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਨਿਰਮਾਣ ਕੇਂਦਰ ਵਜੋਂ ਵਿਕਸਤ ਕਰਨ ਲਈ ਯੂ.ਕੇ. ਨਾਲ ਰਣਨੀਤਕ ਗਠਜੋੜ ਦੀ ਵਕਾਲਤ

ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਨਿਰਮਾਣ ਕੇਂਦਰ ਵਜੋਂ ਵਿਕਸਤ ਕਰਨ ਲਈ ਯੂ.ਕੇ. ਨਾਲ ਰਣਨੀਤਕ ਗਠਜੋੜ ਦੀ ਵਕਾਲਤ

International, National, Politics, Punjab
ਚੰਡੀਗੜ੍ਹ, 12 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਨੂੰ ਨਿਵੇਸ਼ ਅਤੇ ਨਿਰਮਾਣ ਦੇ ਕੇਂਦਰ ਵਜੋਂ ਵਿਕਸਤ ਕਰਨ ਲਈ ਅੱਜ ਪੰਜਾਬ ਅਤੇ ਬਰਤਾਨੀਆ (ਯੂ.ਕੇ.) ਦਰਮਿਆਨ ਰਣਨੀਤਕ ਗੱਠਜੋੜ ਦੀ ਵਕਾਲਤ ਕੀਤੀ। ਚੰਡੀਗੜ੍ਹ ਵਿਖੇ ਯੂ.ਕੇ. ਹਾਈ ਕਮਿਸ਼ਨ ਦੇ ਡਿਪਟੀ ਹਾਈ ਕਮਿਸ਼ਨਰ ਐਲਬਾ ਸਮੈਰੀਗਲੀਓ ਦੀ ਅਗਵਾਈ ਹੇਠ ਉੱਚ ਪੱਧਰੀ ਵਫ਼ਦ ਨਾਲ ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਵਪਾਰਕ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ ਅਤੇ ਇਸ ਦੌਰਾਨ ਦੋਵਾਂ ਧਿਰਾਂ ਨੇ ਆਪਸੀ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਦ੍ਰਿੜ੍ਹ ਵਚਨਬੱਧਤਾ ਪ੍ਰਗਟਾਈ। ਭਗਵੰਤ ਸਿੰਘ ਮਾਨ ਨੇ ਮੋਹਾਲੀ ਨੂੰ ਵਿਸ਼ਵ ਪੱਧਰ 'ਤੇ ਬਿਹਤਰ ਢੰਗ ਨਾਲ ਸੰਗਠਿਤ ਸ਼ਹਿਰਾਂ ਵਿੱਚੋਂ ਇੱਕ ਦੱਸਿਆ ਅਤੇ ਨਿਰਮਾਣ ਖੇਤਰ ਵਿੱਚ ਇੱਕ ਪਾਵਰਹਾਊਸ ਵਜੋਂ ਉਭਰਨ ਪ੍ਰਤੀ ਪੰਜਾਬ ਦੀ ਅਥਾਹ ਸੰਭਾਵਨਾ 'ਤੇ ਜ਼ੋਰ ਦਿੱਤਾ। ਪੰਜਾਬ ਦੇ ਵਿਦਿਆਰਥੀਆਂ ਦੀ ਕਾਨੂੰਨੀ ਅਤੇ ਸੁਰੱਖਿਅਤ ਤਰੀਕਿਆਂ ਰਾਹੀਂ ਯੂ.ਕੇ. ਵਿੱਚ ਮੌਕੇ ਤਲਾਸ਼ਣ ਦੀ ਉਤਸੁਕਤਾ ਨੂੰ ਵੇਖਦਿਆਂ ਉਨ੍ਹਾਂ ਨੇ ਇਸ ਸਬੰਧੀ ਸੂਬਾ ਸਰਕਾਰ ਵੱਲੋਂ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ।...
ਜਾਪਾਨ ਅਤੇ ਦੱਖਣੀ ਕੋਰੀਆ ਦਾ ਦੌਰਾ ਸੂਬੇ ਦੀ ਉਦਯੋਗਿਕ ਤਰੱਕੀ ਵਿੱਚ ਨਵਾਂ ਮੀਲ ਪੱਥਰ ਸਾਬਤ ਹੋਵੇਗਾ: ਮੁੱਖ ਮੰਤਰੀ

ਜਾਪਾਨ ਅਤੇ ਦੱਖਣੀ ਕੋਰੀਆ ਦਾ ਦੌਰਾ ਸੂਬੇ ਦੀ ਉਦਯੋਗਿਕ ਤਰੱਕੀ ਵਿੱਚ ਨਵਾਂ ਮੀਲ ਪੱਥਰ ਸਾਬਤ ਹੋਵੇਗਾ: ਮੁੱਖ ਮੰਤਰੀ

International, National, Politics, Punjab
ਚੰਡੀਗੜ੍ਹ, 10 ਦਸੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਹਾਲ ਹੀ ਵਿੱਚ ਜਾਪਾਨ ਅਤੇ ਦੱਖਣੀ ਕੋਰੀਆ ਦੇ ਦੌਰੇ ਦੌਰਾਨ ਨਿਵੇਸ਼ਕਾਂ ਦਾ ਮਿਲਿਆ ਭਰਵਾਂ ਹੁੰਗਾਰਾ ਸੂਬੇ ਦੀ ਉਦਯੋਗਿਕ ਤਰੱਕੀ ਵਿੱਚ ਨਵਾਂ ਮੀਲ ਪੱਥਰ ਸਾਬਤ ਹੋਵੇਗਾ ਅਤੇ ਇਸ ਨਾਲ ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਵਜੋਂ ਉਭਾਰਨ ਵਿੱਚ ਹੋਰ ਤੇਜ਼ੀ ਆਏਗੀ। ਜਾਪਾਨ ਅਤੇ ਦੱਖਣੀ ਕੋਰੀਆ ਦੇ ਦੌਰਿਆਂ ਦੇ ਆਪਣੇ ਤਜਰਬੇ ਸਾਂਝੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਪੰਜਾਬ ਨੂੰ ਦੁਨੀਆ ਭਰ ਵਿੱਚ ਉਦਯੋਗ ਦੇ ਉੱਭਰਦੇ ਕੇਂਦਰ ਵਜੋਂ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਇਸ ਦੌਰੇ ਦਾ ਉਦੇਸ਼ ਸੂਬੇ ਵਿੱਚ ਨਿਵੇਸ਼ ਨੂੰ ਉਤਸ਼ਾਹਤ ਕਰਨਾ ਅਤੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇ ਕੇ ਨੌਜਵਾਨਾਂ ਲਈ ਰੋਜ਼ਗਾਰ ਦੇ ਹੋਰ ਮੌਕੇ ਪੈਦਾ ਕਰਨਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਇਤਿਹਾਸਕ ਦੌਰਾ ਉਦਯੋਗਿਕ ਵਿਕਾਸ ਨੂੰ ਤੇਜ਼ੀ ਵਾਲੇ ਪਾਸੇ ਲੈ ਜਾ ਕੇ ਇਸ ਨੂੰ ਜ਼ਰੂਰੀ ਹੁਲਾਰਾ ਦੇਣ ਵਿੱਚ ਸਹਾਇਕ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇਕ ਮੀਟਿੰਗ ਦੌਰਾਨ ਜਾਪਾਨ ਬੈਂਕ ਫਾਰ ਇੰਟਰਨੈਸ਼ਨਲ ਕੋਆਪਰੇਸ਼ਨ (ਜ...
ਨੌਵੇਂ ਪਾਤਸ਼ਾਹ ਜੀ ਦਾ 350ਵਾਂ ਸ਼ਹੀਦੀ ਦਿਹਾੜਾ: ਚਰਨ-ਛੋਹ ਪ੍ਰਾਪਤ ਗੁਰਦੁਆਰਾ ਸਾਹਿਬ ਵਿਖੇ ਕੀਰਤਨ ਦਰਬਾਰ ਅਤੇ ਧਾਰਮਿਕ ਸਮਾਗਮ ਸੰਗਤ ਨੂੰ ਅਧਿਆਤਮਕ ਰੰਗ ਨਾਲ ਕਰ ਰਹੇ ਨਿਹਾਲ

ਨੌਵੇਂ ਪਾਤਸ਼ਾਹ ਜੀ ਦਾ 350ਵਾਂ ਸ਼ਹੀਦੀ ਦਿਹਾੜਾ: ਚਰਨ-ਛੋਹ ਪ੍ਰਾਪਤ ਗੁਰਦੁਆਰਾ ਸਾਹਿਬ ਵਿਖੇ ਕੀਰਤਨ ਦਰਬਾਰ ਅਤੇ ਧਾਰਮਿਕ ਸਮਾਗਮ ਸੰਗਤ ਨੂੰ ਅਧਿਆਤਮਕ ਰੰਗ ਨਾਲ ਕਰ ਰਹੇ ਨਿਹਾਲ

International, National, Politics
ਚੰਡੀਗੜ੍ਹ, 9 ਨਵੰਬਰ: ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕਰਨ ਲਈ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਜੀ ਦੇ ਚਰਨ-ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਸਾਹਿਬਾਨ ਵਿੱਚ ਚਲ ਰਹੇ ਕੀਰਤਨ ਦਰਬਾਰਾਂ ਅਤੇ ਧਾਰਮਿਕ ਸਮਾਗਮਾਂ ਵਿੱਚ ਸੰਗਤਾਂ ਭਾਰੀ ਗਿਣਤੀ ਵਿੱਚ ਹਾਜ਼ਰੀ ਭਰ ਰਹੀਆਂ ਹਨ। 1 ਨਵੰਬਰ ਤੋਂ ਸ਼ੁਰੂ ਹੋ ਕੇ 25 ਨਵੰਬਰ ਤੱਕ ਲਗਭਗ ਮਹੀਨਾ ਭਰ ਚੱਲਣ ਵਾਲੇ ਇਨ੍ਹਾਂ ਧਾਰਮਿਕ ਸਮਾਗਮਾਂ ਦਾ ਉਦੇਸ਼ ਗੁਰੂ ਸਾਹਿਬ ਦੇ ਸਵੈ-ਬਲੀਦਾਨ, ਅਮਨ-ਸ਼ਾਂਤੀ ਅਤੇ ਸਰਬਸਾਂਝੀਵਾਲਤਾ ਦੇ ਸੰਦੇਸ਼ ਦਾ ਵੱਧ ਤੋਂ ਵੱਧ ਪਸਾਰ ਕਰਨਾ ਹੈ। ਇਥੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇਨ੍ਹਾਂ ਯਾਦਗਾਰੀ ਸਮਾਗਮਾਂ ਦੀ ਲੜੀ ਮੱਧ-ਪੜਾਅ ਵਿੱਚ ਦਾਖ਼ਲ ਹੋ ਗਈ ਹੈ ਅਤੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਉਲੀਕੇ ਇਨ੍ਹਾਂ ਧਾਰਮਿਕ ਸਮਾਗਮਾਂ ਵਿੱਚ ਵੱਡੀ ਗਿਣਤੀ ਵਿੱਚ ਸੰਗਤ ਪਹੁੰਚ ਰਹੀ ਹੈ। ਉਨ੍ਹਾਂ ਦੱਸਿਆ ਕਿ 10 ਨਵੰਬਰ ਨੂੰ ਗੁਰਦੁਆਰਾ ਸਾਹਿਬ ਸੀਲ ਅਤੇ ਗੁਰਦੁਆਰਾ ਸਾਹਿਬ ਲੰਗ (ਜ਼ਿਲ੍ਹਾ ਪਟਿਆਲਾ) ਅਤੇ ਗੁਰਦੁਆਰਾ ਪਾਤ...
ਹਥਿਆਰਾਂ ਦੀ ਤਸਕਰੀ ਦਾ ਮੁੱਖ ਦੋਸ਼ੀ ਛੇ ਮੁਲਜ਼ਮਾਂ ਸਮੇਤ ਗ੍ਰਿਫ਼ਤਾਰ; 6 ਹਥਿਆਰਾਂ ਤੇ 5.75 ਲੱਖ ਰੁਪਏ ਹਵਾਲਾ ਰਾਸ਼ੀ ਬਰਾਮਦ

ਹਥਿਆਰਾਂ ਦੀ ਤਸਕਰੀ ਦਾ ਮੁੱਖ ਦੋਸ਼ੀ ਛੇ ਮੁਲਜ਼ਮਾਂ ਸਮੇਤ ਗ੍ਰਿਫ਼ਤਾਰ; 6 ਹਥਿਆਰਾਂ ਤੇ 5.75 ਲੱਖ ਰੁਪਏ ਹਵਾਲਾ ਰਾਸ਼ੀ ਬਰਾਮਦ

Crime, International, National, Politics, Punjab
ਚੰਡੀਗੜ੍ਹ/ਅੰਮ੍ਰਿਤਸਰ, 11 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਮੁਹਿੰਮ ਦੌਰਾਨ ਖੁਫ਼ੀਆ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਛੇ ਮੈਂਬਰਾਂ ਨੂੰ 6 ਆਧੁਨਿਕ ਹਥਿਆਰਾਂ ਅਤੇ 5.75 ਲੱਖ ਰੁਪਏ ਦੀ ਹਵਾਲਾ ਰਾਸ਼ੀ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਸੰਗਠਿਤ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਦੱਸਣਯੋਗ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਪ੍ਰਗਟ ਸਿੰਘ ਵਾਸੀ ਪਿੰਡ ਵਾਨ ਤਾਰਾ ਸਿੰਘ, ਤਰਨਤਾਰਨ; ਅਜੈਬੀਰ ਸਿੰਘ ਉਰਫ਼ ਅਜੈ ਵਾਸੀ ਗਲੀ ਪੰਜਾਬ ਸਿੰਘ, ਅੰਮ੍ਰਿਤਸਰ; ਕਰਨਬੀਰ ਸਿੰਘ ਉਰਫ਼ ਕਰਨ ਵਾਸੀ ਪਾਲ ਐਵੇਨਿਊ, ਅੰਮ੍ਰਿਤਸਰ; ਸ੍ਰੀ ਰਾਮ ਵਾਸੀ ਪਾਲ ਐਵੇਨਿਊ, ਅੰਮ੍ਰਿਤਸਰ; ਮਹਿਕਪ੍ਰੀਤ ਸਿੰਘ ਉਰਫ਼ ਰੋਹਿਤ, ਅਫ਼ਸਰ ਕਲੋਨੀ, ਅੰਮ੍ਰਿਤਸਰ ਅਤੇ ਦਿਨੇਸ਼ ਕੁਮਾਰ ਵਾਸੀ ਆਦਮਪੁਰ, ਜਲੰਧਰ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਇੱਕ 9 ਐਮਐਮ ਗਲੋਕ, ਤ...