ਤਾਰੋਂ ਪਾਰ ਖੇਤੀ ਕਰਦੇ ਕਿਸਾਨਾਂ ਅਤੇ ਬੀਐਸਐਫ ਜਵਾਨਾਂ ਲਈ ਸਰਹੱਦ ਉੱਤੇ ਬਣਾਏ ਸੈਂਟਰੀ ਕੰਪਲੈਕਸ
ਅੰਮ੍ਰਿਤਸਰ 16 ਜੁਲਾਈ 2024--
ਭਾਰਤ ਪਾਕਿਸਤਾਨ ਸਰਹੱਦ ਉੱਤੇ ਲੱਗੀ ਕੰਡਿਆਲੀ ਤਾਰ ਤੋਂ ਪਾਰ ਖੇਤੀ ਕਰਦੇ ਕਿਸਾਨਾਂ ਅਤੇ ਉਥੇ ਦਿਨ ਰਾਤ ਡਿਊਟੀ ਕਰਦੇ ਬੀਐਸਐਫ ਜਵਾਨਾਂ ਜਿਨਾਂ ਵਿੱਚ ਮਹਿਲਾ ਜਵਾਨ ਵੀ ਸ਼ਾਮਿਲ ਹਨ ਦੀ ਸਹੂਲਤ ਲਈ ਜਿਲਾ ਪ੍ਰਸ਼ਾਸਨ ਵੱਲੋਂ ਕਮਿਊਨਿਟੀ ਸੈਂਟਰੀ ਕੰਪਲੈਕਸ ਤਿਆਰ ਕਰਵਾਏ ਜਾ ਰਹੇ ਹਨ, ਜਿਨਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਅੱਜ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਖੁਦ ਮੌਕੇ ਉੱਤੇ ਪੁੱਜੇ। ਉਨਾਂ ਨੇ ਹੁਣ ਤੱਕ ਹੋਏ ਕੰਮਾਂ ਦਾ ਡੁੰਘਿਆਈ ਵਿੱਚ ਜਾਇਜ਼ਾ ਲਿਆ।
ਉਹਨਾਂ ਇਸ ਮੌਕੇ ਦੱਸਿਆ ਕਿ ਅਜਨਾਲਾ ਸਰਹੱਦੀ ਪੱਟੀ ਵਿੱਚ ਅਜਿਹੇ 18 ਕਮਿਊਨਿਟੀ ਕੰਪਲੈਕਸ ਬਣਾਏ ਜਾਣੇ ਹਨ ਜਿਨਾਂ ਵਿੱਚੋਂ 17 ਦਾ ਕੰਮ ਪੂਰਾ ਹੋ ਚੁੱਕਾ ਹੈ। ਉਹਨਾਂ ਨੇ ਦੱਸਿਆ ਕਿ ਅਕਸਰ ਇਹ ਸ਼ਿਕਾਇਤ ਰਹਿੰਦੀ ਸੀ ਕਿ ਸਰਹੱਦ ਤੋਂ ਪਾਰ ਖੇਤੀ ਕਰਨ ਗਏ ਕਿਸਾਨ ਅਤੇ ਡਿਊਟੀ ਕਰ ਰਹੇ ਜਵਾਨ ਤੇ ਮਹਿਲਾ ਕਰਮੀ ਦੀ ਸਹੂਲਤ ਲਈ ਉੱਥੇ ਸੈਨਟਰੀ ਸਹੂਲਤਾਂ ਦੀ ਘਾਟ ਹੈ। ਉਹਨਾਂ ਕਿਹਾ ਕਿ ਇਸ ਮੰਗ ਨੂੰ ਦੇਖਦੇ ਹੋਏ ਬੀਐਸਐਫ ਅਤੇ ਲੋਕਲ ਪੰਚਾਇਤਾਂ ਨਾਲ ਸਲਾਹ ਕਰਕੇ 18 ਕਮਿਊਨਟੀ ਸੈਂਟਰ ਕੰਪਲੈਕਸ ਉਸਾਰੇ ਜਾ ਰ...








