ਕੇਸਾਧਾਰੀ ਗੋਲਡ ਕੱਪ ਹਾਕੀ ਟੂਰਨਾਮੈਂਟ ’ਚ ਐਸ.ਜੀ.ਪੀ.ਸੀ. ਅੰਮ੍ਰਿਤਸਰ ਮਿਸਲ ਸ਼ੁੱਕਰਚੱਕੀਆਂ ਚੈਂਪੀਅਨ
ਐਸ.ਏ.ਐਸ. ਨਗਰ, 5 ਫਰਵਰੀ:
ਮੁਹਾਲੀ ਦੇ ਉਲੰਪੀਅਨ ਬਲਬੀਰ ਸਿੰਘ ਸੀਨੀਅਰ ਅੰਤਰ-ਰਾਸ਼ਟਰੀ ਹਾਕੀ ਸਟੇਡੀਅਮ ਵਿਖੇ ਇੰਟਰਨੈਸ਼ਨਲ ਸਿੱਖ ਸਪੋਰਟਸ ਕੌਂਸਲ ਵੱਲੋਂ ਕਰਵਾਇਆ ਗਿਆ ਚੌਥਾ ਕੇਸਾਧਾਰੀ ਗੋਲਡ ਕੱਪ ਹਾਕੀ ਟੂਰਨਾਮੈਂਟ ਅੰਡਰ-19 ਅੱਜ ਸਮਾਪਤ ਹੋ ਗਿਆ। ਫਾਈਨਲ ਮੈਚ ਵਿਚ ਐਸ.ਜੀ.ਪੀ.ਸੀ. ਮਿਸਲ ਸ਼ੁੱਕਰਚੱਕੀਆਂ ਨੇ ਪੀ.ਆਈ.ਐਸ. ਮੁਹਾਲੀ ਮਿਸਲ ਆਹਲੂਵਾਲੀਆ ਨੂੰ 1-0 ਨਾਲ ਹਰਾ ਕੇ ਚੈਂਪੀਅਨ ਬਣੀ ਅਤੇ ਗੋਲਡ ਕੱਪ ’ਤੇ ਆਪਣਾ ਕਬਜ਼ਾ ਕੀਤਾ, ਜਦੋਂ ਕਿ ਰਾਊਂਡ ਗਲਾਸ ਮੁਹਾਲੀ ਮਿਸਲ ਨਿਸ਼ਾਨਾਂਵਾਲੀ ਨੂੰ ਤੀਸਰਾ ਅਤੇ ਪੀ.ਆਈ.ਐਸ. ਲੁਧਿਆਣਾ ਮਿਸਲ ਭੰਗੀਆਂ ਨੂੰ ਚੌਥਾ ਸਥਾਨ ਮਿਲਿਆ।
ਕੌਂਸਲ ਦੇ ਪ੍ਰਧਾਨ ਜਸਬੀਰ ਸਿੰਘ ਅਤੇ ਡਾਇਰੈਕਟਰ ਕਰਨੈਲ ਸਿੰਘ ਪੀਰਮੁਹੰਮਦ ਦੀ ਅਗਵਾਈ ਕਰਵਾਏ ਗਏ ਇਸ ਟੂਰਨਾਮੈਂਟ ਦੇ ਅੱਜ ਦੇ ਫਾਈਨਲ ਮੈਚ ਦਾ ਉਦਘਾਟਨ ਸ: ਗੁਰਬਖ਼ਸ਼ ਸਿੰਘ ਖਾਲਸਾ ਮੀਤ ਪ੍ਰਧਾਨ ਐਸ.ਜੀ.ਪੀ.ਸੀ. ਤੇ ਸ: ਤੇਜਿੰਦਰ ਸਿੰਘ ਪੱਡਾ ਸਪੋਰਟਸ ਸਕੱਤਰ ਐਸ.ਜੀ.ਪੀ.ਸੀ. ਨੇ ਕੀਤਾ।
ਇਨਾਮ ਵੰਡ ਸਮਾਰੋਹ ਵਿਚ ਸ: ਕੁਲਤਾਰ ਸਿੰਘ ਸੰਧਵਾਂ ਸਪੀਕਰ ਵਿਧਾਨ ਸਭਾ ਪੰਜਾਬ ਨੇ ਮੁੱਖ ਮਹਿਮਾਨ ਵੱਜੋਂ ਪਹੁੰਚ ਕੇ ਜੇਤੂ ਟੀਮਾਂ ਤੇ ਖਿਡਾਰ...








