ਰੀਓ ਟਿੰਟੋ ਕੰਪਨੀ ਦੇ ਮਜ਼ਦੂਰਾਂ ਨੂੰ ਲਿਜਾ ਰਿਹਾ ਜਹਾਜ਼ ਕੈਨੇਡਾ ‘ਚ ਕਰੈਸ਼; 6 ਦੀ ਮੌਤ
ਮਜ਼ਦੂਰਾਂ ਨੂੰ ਲੈ ਕੇ ਜਾ ਰਿਹਾ ਇੱਕ ਛੋਟਾ ਜਹਾਜ਼ ਮੰਗਲਵਾਰ ਨੂੰ ਉਡਾਣ ਭਰਨ ਤੋਂ ਥੋੜ੍ਹੀ ਦੇਰ ਬਾਅਦ ਕੈਨੇਡਾ ’ਚ ਹਾਦਸਾਗ੍ਰਸਤ ਹੋ ਗਿਆ। ਇਸ ਹਾਦਸੇ 'ਚ 6 ਲੋਕਾਂ ਦੀ ਮੌਤ ਹੋ ਗਈ ਹੈ। ਇਹ ਘਟਨਾ ਸਥਾਨਕ ਸਮੇਂ ਅਨੁਸਾਰ ਸਵੇਰੇ 8:50 ਵਜੇ ਵਾਪਰੀ।
ਸਮਾਚਾਰ ਏਜੰਸੀ ਰਾਇਟਰਜ਼ ਮੁਤਾਬਕ, ਜਹਾਜ਼ ਵਿਚ ਕਿੰਨੇ ਲੋਕ ਸਵਾਰ ਸਨ, ਇਸ ਬਾਰੇ ਜਾਣਕਾਰੀ ਨਹੀਂ ਮਿਲ ਸਕੀ ਹੈ। ਰੀਓ ਟਿੰਟੋ ਦੇ ਮੁੱਖ ਕਾਰਜਕਾਰੀ ਜੈਕਬ ਸਟੋਸ਼ੋਲਮ ਨੇ ਇਕ ਬਿਆਨ ਵਿਚ ਕਿਹਾ ਕਿ ਕੰਪਨੀ ਇਸ ਹਾਦਸੇ ਤੋਂ ਬਹੁਤ ਦੁਖੀ ਹੈ। ਸਟੋਸ਼ੋਲਮ ਨੇ ਕਿਹਾ, ਅਸੀ ਅਧਿਕਾਰੀਆਂ ਨਾਲ ਮਿਲ ਕੇ ਕੰਮ ਤਕ ਰਹੇ ਹਾਂ ਤੇ ਇਹ ਪਤਾ ਲਗਾਉਣ ਵਿੱਚ ਮਦਦ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰਾਂਗੇ ਕਿ ਅਸਲ ਵਿੱਚ ਕੀ ਹੋਇਆ ਹੈ।
ਖਾਨ ’ਚ ਮਜ਼ਦੂਰਾਂ ਨੂੰ ਲਿਜਾਇਆ ਜਾ ਰਿਹਾ ਸੀ
ਨਾਰਥਵੈਸਟਰਨ ਏਅਰ ਨੇ ਦੱਸਿਆ ਕਿ ਇਹ ਇੱਕ ਚਾਰਟਰ ਫਲਾਈਟ ਸੀ ਜੋ ਮਜ਼ਦੂਰਾਂ ਨੂੰ ਇੱਕ ਖਾਨ ਵਿੱਚ ਲੈ ਕੇ ਜਾ ਰਹੀ ਸੀ। ਇਸ ਦੌਰਾਨ, ਫੋਰਟ ਸਮਿਥ ਤੋਂ ਰਵਾਨਾ ਹੋਣ ਵਾਲੀਆਂ ਸਾਰੀਆਂ ਉਡਾਣਾਂ ਬੁੱਧਵਾਰ ਤੱਕ ਰੋਕ ਦਿੱਤੀਆਂ ਗਈਆਂ ਹਨ ਕਿਉਂਕਿ ਅਧਿਕਾਰੀਆਂ ਨੇ ਆਪਣੀ ਜਾਂਚ ਸ਼ੁਰੂ ਕਰ ਦਿ...








