Saturday, March 7
Shadow

International

ਪੰਜਾਬ ਹਰ ਖੇਤਰ ਵਿੱਚ ਬੇਮਿਸਾਲ ਵਿਕਾਸ ਦੇਖ ਰਿਹੈ: ਮੁੱਖ ਮੰਤਰੀ

ਪੰਜਾਬ ਹਰ ਖੇਤਰ ਵਿੱਚ ਬੇਮਿਸਾਲ ਵਿਕਾਸ ਦੇਖ ਰਿਹੈ: ਮੁੱਖ ਮੰਤਰੀ

International, National, Politics
ਸਤੌਜ (ਸੰਗਰੂਰ), 10 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਸੂਬੇ ਭਰ ਵਿੱਚ ਵੱਡੇ ਪੱਧਰ 'ਤੇ ਵਿਕਾਸ ਕਾਰਜ ਚੱਲ ਰਹੇ ਹਨ ਅਤੇ ਪੰਜਾਬ ਹਰ ਖੇਤਰ ਵਿੱਚ ਬੇਮਿਸਾਲ ਵਿਕਾਸ ਦਾ ਗਵਾਹ ਬਣ ਰਿਹਾ ਹੈ। ਇਥੇ ਦਿੜ੍ਹਬਾ ਵਿਧਾਨ ਸਭਾ ਹਲਕੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਪਹੁੰਚੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਪ੍ਰੋਜੈਕਟਾਂ 'ਤੇ ਕੰਮ ਪੂਰੇ ਜ਼ੋਰਾਂ-ਸ਼ੋਰਾਂ ਨਾਲ ਚੱਲ ਰਿਹਾ ਹੈ, ਜੋ ਜਲਦ ਹੀ ਪੂਰਾ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਵਡੇਰੇ ਜਨਤਕ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਅਤੇ ਸੂਬੇ ਦੇ ਵਿਕਾਸ ਦੀ ਰਫ਼ਤਾਰ ਨੂੰ ਹੁਲਾਰਾ ਦੇਣ ਲਈ ਇਨ੍ਹਾਂ ਪ੍ਰੋਜੈਕਟਾਂ ਨੂੰ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਅਜਿਹੇ ਹੋਰ ਪ੍ਰੋਜੈਕਟ ਜਨਤਾ ਨੂੰ ਸਮਰਪਿਤ ਕੀਤੇ ਜਾਣਗੇ। ਖੇਤੀਬਾੜੀ ਸੈਕਟਰ ਬਾਰੇ ਬੋਲਦਿਆਂ  ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਟਿਊਬਵੈੱਲਾਂ ਦੀ ਵਰਤੋਂ ਤੋਂ ਬਿਨਾਂ ਝੋਨੇ ਦੀ ਬਿਜਾਈ ਨੂੰ ...
ਅੰਮ੍ਰਿਤਸਰ ਵਿੱਚ ਪਾਕਿਸਤਾਨੀ ਤਸਕਰ ਦਾ ਗੁਰਗਾ ਪੰਜ ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਪਾਕਿਸਤਾਨੀ ਤਸਕਰ ਦਾ ਗੁਰਗਾ ਪੰਜ ਆਧੁਨਿਕ ਪਿਸਤੌਲਾਂ ਸਮੇਤ ਕਾਬੂ

Crime, International, National, Politics, Punjab
ਚੰਡੀਗੜ੍ਹ/ਅੰਮ੍ਰਿਤਸਰ, 29 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਖੁਫੀਆ ਜਾਣਕਾਰੀ ‘ਤੇ ਕਾਰਵਾਈ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦੇ ਇੱਕ ਕਾਰਕੁਨ ਜੋ ਪਾਕਿਸਤਾਨ ਅਧਾਰਿਤ ਤਸਕਰ ਦੇ ਇਸ਼ਾਰਿਆਂ ‘ਤੇ ਕੰਮ ਕਰਦਾ ਸੀ, ਨੂੰ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਭਰਤਪ੍ਰੀਤ ਸਿੰਘ ਵਾਸੀ ਦੇ ਪਿੰਡ ਮਾੜੀ ਮੇਘਾ, ਤਰਨਤਾਰਨ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਸ ਦੇ ਕਬਜ਼ੇ ਵਿੱਚੋਂ ਪੰਜ ਆਧੁਨਿਕ ਪਿਸਤੌਲ - ਦੋ 9 ਐਮਐਮ, ਦੋ .30 ਬੋਰ ਅਤੇ ਇੱਕ .32 ਬੋਰ - ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ ਖੇਪਾਂ ਦੀ ਡਿਲੀਵਰੀ ਲਈ ਵਰਤੀ ਜਾ ਰਹੀ ਉਸ ਦੀ ਸਪਲੈਂਡਰ ਮੋਟਰਸਾਈਕਲ ਨੂੰ ਵੀ ਜ਼ਬਤ ਕਰ ਲਿਆ ਗਿਆ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤ...
ਪੰਜਾਬ ਵਿੱਚ 8 ਕਰੋੜ ਰੁਪਏ ਦੀ ਨਿਵੇਸ਼ ਧੋਖਾਧੜੀ ਵਿੱਚ ਸ਼ਾਮਲ ਅੰਤਰ-ਰਾਜੀ ਗਿਰੋਹ ਦਾ ਪਰਦਾਫਾਸ਼; ਦੋ ਗ੍ਰਿਫ਼ਤਾਰ

ਪੰਜਾਬ ਵਿੱਚ 8 ਕਰੋੜ ਰੁਪਏ ਦੀ ਨਿਵੇਸ਼ ਧੋਖਾਧੜੀ ਵਿੱਚ ਸ਼ਾਮਲ ਅੰਤਰ-ਰਾਜੀ ਗਿਰੋਹ ਦਾ ਪਰਦਾਫਾਸ਼; ਦੋ ਗ੍ਰਿਫ਼ਤਾਰ

Crime, International, National, Politics, Punjab
ਚੰਡੀਗੜ੍ਹ, 17 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ, ਪੰਜਾਬ ਪੁਲਿਸ ਦੇ ਰਾਜ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਪੰਚਕੂਲਾ ਅਤੇ ਅਬੋਹਰ ਤੋਂ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਨਿਵੇਸ਼ ਧੋਖਾਧੜੀ ਵਿੱਚ ਸ਼ਾਮਲ ਇੱਕ ਅੰਤਰ-ਰਾਜੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ।  ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਮੰਗਲਵਾਰ ਨੂੰ ਇੱਥੇ ਦਿੱਤੀ। ਇਹ ਗਿਰੋਹ ਟੈਲੀਗ੍ਰਾਮ ਅਤੇ ਵਟਸਐਪ ਗਰੁੱਪਾਂ ਰਾਹੀਂ ਸਟਾਕ ਮਾਰਕੀਟ ਨਿਵੇਸ਼ ਵਿੱਚ ਵੱਡੇ ਮੁਨਾਫ਼ੇ ਦੀ ਪੇਸ਼ਕਸ਼ ਦਾ ਛਲਾਵਾ ਦੇ ਕੇ ਭੋਲੇ-ਭਾਲੇ ਲੋਕਾਂ ਨੂੰ ਆਪਣੇ ਜਾਲ ਵਿੱਚ ਫਸਾਉਂਦਾ  ਸੀ। ਇਸ ਗਿਰੋਹ ਦੇ ਸ਼ਾਤਿਰ ਲੋਕ ਪੀੜਤਾਂ ਨੂੰ ਆਪਣੇ ਭਰੋਸੇ ਵਿੱਚ ਲੈ ਕੇ ਮੋਬਾਇਲ ਵਿੱਚ ਇੱਕ ਜਾਅਲੀ ਏ.ਪੀ.ਕੇ. ਐਪਲੀਕੇਸ਼ਨ ਇਨਸਟਾਲ ਕਰਵਾਉਂਦੇ ਸਨ, ਜਿਸ ’ਤੇ ਉਨ੍ਹਾਂ ਦੇ ਨਿਵੇਸ਼ ਕੀਤੇ ਪੈਸੇ ’ਤੇ ਭਾਰੀ ਵਾਪਸੀ ਦਾ ਵਾਅਦਾ ਕੀਤਾ ਜਾਂਦਾ ਸੀ। ਜਾਅਲੀ ਅਰਜ਼ੀ ’ਤੇ ਭਾਰੀ ਮੁਨਾਫ਼ੇ ਦੇ ਜਾਲ ਵਿਚ ਫਸ ਕੇ ਭੋਲੇ-ਭਾਲੇ ਲੋਕ ਬੜੀ ਆਸਾਨੀ ਨਾਲ ਧੋਖੇਬਾਜ਼ਾਂ ਦੇ ...
ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵੱਲੋਂ ਨਸ਼ਾ ਮੁਕਤੀ ਯਾਤਰਾ ਤਹਿਤ ਪਿੰਡ ਮਾਹਲ ਤੇ ਗੋਸਲ ਵਿੱਚ ਕੀਤੀਆਂ ਜਾਗਰੂਕਤਾ ਸਭਾਵਾਂ

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵੱਲੋਂ ਨਸ਼ਾ ਮੁਕਤੀ ਯਾਤਰਾ ਤਹਿਤ ਪਿੰਡ ਮਾਹਲ ਤੇ ਗੋਸਲ ਵਿੱਚ ਕੀਤੀਆਂ ਜਾਗਰੂਕਤਾ ਸਭਾਵਾਂ

International, National, Politics
ਡੇਰਾ ਬਾਬਾ ਨਾਨਕ/ਗੁਰਦਾਸਪੁਰ, 3 ਜੂਨ (            ) - ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ ਤਹਿਤ ਪਿੰਡਾਂ ਅਤੇ ਸ਼ਹਿਰਾਂ ਵਿੱਚ ਨਸ਼ਾ ਮੁਕਤੀ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ। ਇਸੇ ਲੜੀ ਤਹਿਤ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵੱਲੋਂ ਬੀਤੀ ਸ਼ਾਮ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਮਾਹਲ ਤੇ ਗੋਸਲ ਵਿੱਚ ਜਾਗਰੂਕਤਾ ਸਭਾਵਾਂ ਦੌਰਾਨ ਹਾਜ਼ਰੀਨ ਨੂੰ ਨਸ਼ਿਆਂ ਵਿਰੁੱਧ ਸਹੁੰ ਚੁਕਾਈ ਗਈ। ਇਸ ਮੌਕੇ ਜਨਤਕ ਸਭਾਵਾਂ ਨੂੰ ਸੰਬੋਧਨ ਹੁੰਦੇ ਹੋਏ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਇਸ ਮੁਹਿੰਮ ਦਾ ਲੋਕਾਂ ਵੱਲੋਂ ਭਰਪੂਰ ਸਮਰਥਨ ਕੀਤਾ ਜਾ ਰਿਹਾ ਹੈ ਅਤੇ ਅਸੀਂ ਸਾਰੇ ਮਿਲ ਨਸ਼ਿਆਂ ਵਿਰੁੱਧ ਇਸ ਯੁੱਧ ਨੂੰ ਜਿੱਤ ਕੇ ਹੀ ਰਹਾਂਗੇ। ਉਨ੍ਹਾਂ ਕਿਹਾ ਕਿ ਇਹ ‘ਨਸ਼ਾ ਮੁਕਤੀ ਯਾਤਰਾ’ ਕੋਈ ਸਿਆਸੀ ਯਾਤਰਾ ਨਹੀਂ, ਸਗੋਂ ਨਸ਼ੇ ਦੇ ਖ਼ਾਤਮੇ ਦਾ ਸਮਾਜਿਕ ਸੰਕਲਪ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੀ ਲੜਾਈ ਪਿੰਡ-ਪਿੰਡ ਤੋਂ ਸ਼ੁਰੂ ਹੋ ਚੁੱਕੀ ਹੈ, ਜਿਸ ਤਹਿਤ ਹਰੇਕ ਪਿੰਡ ਵਾਸੀ ਆਪਣੇ ਪਿੰਡ ਦਾ ਪਹਿਰੇ...
ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਇੱਕ ਮਹੀਨੇ ’ਚ 14 ਭਗੌੜੇ ਅਪਰਾਧੀ ਗ੍ਰਿਫ਼ਤਾਰ

ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਇੱਕ ਮਹੀਨੇ ’ਚ 14 ਭਗੌੜੇ ਅਪਰਾਧੀ ਗ੍ਰਿਫ਼ਤਾਰ

International, Politics, Punjab
ਜਲੰਧਰ, 2 ਜੂਨ: ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਇੱਕ ਵੱਡੀ ਕਾਮਯਾਬੀ ਹਾਸਲ ਕਰਦਿਆਂ ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਪੁਲਿਸ ਕਮਿਸ਼ਨਰ ਸ਼੍ਰੀਮਤੀ ਧਨਪ੍ਰੀਤ ਕੌਰ ਦੀ ਅਗਵਾਈ ਹੇਠ ਮਈ ਮਹੀਨੇ ਦੌਰਾਨ 14 ਭਗੌੜੇ ਅਪਰਾਧੀਆਂ ਨੂੰ ਸਫ਼ਲਤਾਪੂਰਵਕ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਪ੍ਰਾਪਤੀ ਜਲੰਧਰ ਪੁਲਿਸ ਵੱਲੋਂ ਫ਼ਰਾਰ ਅਪਰਾਧੀਆਂ ਖਿਲਾਫ਼ ਕੀਤੀ ਜਾ ਰਹੀ ਕਾਰਵਾਈ ਵਿੱਚ ਇੱਕ ਮਹੱਤਵਪੂਰਣ ਮੀਲ ਪੱਥਰ ਹੈ। ਪੁਲਿਸ ਕਮਿਸ਼ਨਰ ਜਲੰਧਰ ਨੇ ਦੱਸਿਆ ਕਿ ਪੀ.ਓ. ਸਟਾਫ਼ ਅਤੇ ਪੁਲਿਸ ਸਟੇਸ਼ਨ ਦੀਆਂ ਟੀਮਾਂ ਵੱਲੋਂ ਉੱਨਤ ਨਿਗਰਾਨੀ ਤਕਨੀਕ, ਤਕਨੀਕੀ ਸਹਾਇਤਾ ਅਤੇ ਰਣਨੀਤਕ ਯੋਜਨਾਬੰਦੀ ਦੀ ਸਹਾਇਤਾ ਅਤੇ ਤਾਲਮੇਲ ਨਾਲ ਛਾਪੇਮਾਰੀ ਕੀਤੀ ਗਈ, ਜਿਸ ਦੇ ਸਿੱਟੇ ਵਜੋਂ ਵੱਖ-ਵੱਖ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦੇ 14 ਪੀ.ਓਜ਼ ਨੂੰ ਕਾਬੂ ਕੀਤਾ ਗਿਆ। ਅਪ੍ਰੈਲ ਵਿੱਚ 10 ਭਗੌੜੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਭਗੌੜੇ ਅਪਰਾਧੀਆਂ 'ਤੇ ਲਗਾਤਾਰ ਕਾਰਵਾਈ ਕੀਤੀ ਗਈ। ਜਲੰਧਰ ਪੁਲਿਸ ਨੇ ਆਉਣ ਵਾਲੇ ਮਹੀਨਿਆਂ ਵਿੱਚ ਇਨ੍ਹਾਂ ਯਤਨਾਂ ਨੂੰ ਜਾਰੀ ਰੱਖਣ ਦੀ ਆਪਣੀ ਵਚਨਬੱਧਤਾ ਦੁਹਰਾਈ। ਉਨ੍ਹਾਂ ਕਿਹਾ...
ਸਰਹੱਦ ਪਾਰ ਦੇ ਤਸਕਰੀ ਨੈੱਟਵਰਕਾਂ ਨੂੰ ਵੱਡਾ ਝਟਕਾ; ਅੰਮ੍ਰਿਤਸਰ ਵਿੱਚ 1.01 ਕਿਲੋ ਹੈਰੋਇਨ, 45.19 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਵਿਅਕਤੀ ਗ੍ਰਿਫ਼ਤਾਰ

ਸਰਹੱਦ ਪਾਰ ਦੇ ਤਸਕਰੀ ਨੈੱਟਵਰਕਾਂ ਨੂੰ ਵੱਡਾ ਝਟਕਾ; ਅੰਮ੍ਰਿਤਸਰ ਵਿੱਚ 1.01 ਕਿਲੋ ਹੈਰੋਇਨ, 45.19 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਵਿਅਕਤੀ ਗ੍ਰਿਫ਼ਤਾਰ

Crime, International, National, Politics, Punjab
ਚੰਡੀਗੜ੍ਹ/ਅੰਮ੍ਰਿਤਸਰ, 17 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆ ਵਿਰੁੱਧ’ ਤਹਿਤ ਨਸ਼ਾ ਕਾਰੋਬਾਰੀਆਂ ਦੇ ਗੱਠਜੋੜ ਖ਼ਿਲਾਫ਼  ਵੱਡੀ ਕਾਰਵਾਈ ਕਰਦਿਆਂ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਦੋ ਵੱਖ-ਵੱਖ ਤਸਕਰੀ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ ਅਤੇ ਇਨ੍ਹਾਂ ਮੁਲਜ਼ਮਾਂ  ਕੋਲੋਂ 1.01 ਕਿਲੋ ਹੈਰੋਇਨ, 45.19 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਨਕਦੀ ਗਿਣਨ ਵਾਲੀ ਮਸ਼ੀਨ ਬਰਾਮਦ ਕੀਤੀ ਗਈ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ਨੀਵਾਰ ਨੂੰ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਤਰਨਤਾਰਨ ਦੇ ਠੱਠੀ ਸੋਹਲ ਦੇ ਰਾਹੁਲ ਸਿੰਘ ਉਰਫ਼ ਕਾਲੂ (20), ਅੰਮ੍ਰਿਤਸਰ ਦੇ ਪਿੰਡ ਸੁਧਾਰ ਰਾਜਪੂਤਾਂ ਦੇ ਗੁਰਮੁਖ ਸਿੰਘ (21) ਅਤੇ ਅੰਮ੍ਰਿਤਸਰ ਦੇ ਪਿੰਡ ਅਕਾਲਗੜ੍ਹ ਢਪੱਈਆਂ ਦੇ ਵਰਿੰਦਰਪਾਲ ਸਿੰਘ (32) ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਐਨਡੀਪੀਐਸ ਐਕਟ ਤਹਿਤ ਦੋ ਵੱਖ-ਵੱਖ ਐਫਆਈਆਰ ਪੁਲਿਸ ਥਾਣਾ - ਗੇਟ ਹਕੀਮਾਂ ਅਤੇ ਪੁ...
ਬਟਾਲਾ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ ’ ਮੁਹਿੰਮ ਤਹਿਤ ਵੱਡੀ ਕਾਰਵਾਈ

ਬਟਾਲਾ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ ’ ਮੁਹਿੰਮ ਤਹਿਤ ਵੱਡੀ ਕਾਰਵਾਈ

International, Politics, Punjab
ਬਟਾਲਾ/ਚੰਡੀਗੜ੍ਹ, 29 ਮਾਰਚ ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਲਈ “ਯੁੱਧ ਨਸ਼ਿਆਂ ਵਿਰੁੱਧ “ ਮੁਹਿੰਮ ਤਹਿਤ ਬਟਾਲਾ ਪੁਲਿਸ ਵੱਲੋਂ ਅੱਜ ਪਿੰਡ ਸ਼ੇਖੂਪੁਰਾ ਸਮੇਤ ਹਾਟ ਸਪਾਟ ਖੇਤਰਾਂ ਅੰਦਰ ਵੱਡੀ ਪੱਧਰ ’ਤੇ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਮੌਕੇ ਸ੍ਰੀ ਸੁਹੇਲ ਕਾਸਿਮ ਮੀਰ, ਐਸ ਐਸ ਪੀ ਬਟਾਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਸ . ਭਗਵੰਤ ਸਿੰਘ ਮਾਨ ਅਤੇ ਡੀ ਜੀ ਪੀ ਸ੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ ਹੇਠ ਬਟਾਲਾ ਪੁਲਿਸ ਵੱਲੋਂ ਸ਼ਹਿਰ ਦੇ ਨਸ਼ਾ ਪ੍ਰਭਾਵਿਤ ਇਲਾਕਿਆਂ ਅੰਦਰ ਛਾਪੇਮਾਰੀ ਕਰਕੇ ਸ਼ੱਕੀ ਵਿਅਕਤੀਆਂ ਤੋਂ ਪੁੱਛ-ਗਿੱਛ ਕੀਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਅੱਜ ਪਿੰਡ ਸੇਖੂਪੁਰਾ ਸਮੇਤ ਪੁਲਿਸ ਜਿਲਾ ਬਟਾਲਾ ਦੇ ਵੱਖ-ਵੱਖ ਖੇਤਰਾਂ ਵਿੱਚ ਪੁਲਿਸ ਵੱਲੋਂ ਐਸ ਪੀਜ, ਡੀ ਐਸ ਪੀਜ ਅਤੇ ਐਸ.ਐਚ.ਓਜ਼ ਦੀ ਅਗਵਾਈ ਹੇਠ ਸ਼ੱਕੀਆਂ ਦੀ ਤਲਾਸ਼ੀ ਦੇ ਨਾਲ-ਨਾਲ ਪੁਲਿਸ ਵੱਲੋਂ ਮਹੱਤਵਪੂਰਨ ਥਾਵਾਂ ਵਿਖੇ ਵੀ ਜਾਂਚ ਕੀਤੀ ਗਈ ਹੈ। ਐਸ.ਐਸ.ਪੀ ਬਟਾਲਾ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਬਟਾਲਾ ਪੁਲਿਸ ਵਲੋਂ ਨਸ਼ੇ ਵਿਰੁੱਧ ‘ਜ਼ੀਰੋ ਟਾਲਰੈਂਸ...
ਗੁਰਵਿੰਦਰ ਸਿੰਘ ਪਾਬਲਾ ਨੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਗੁਰਵਿੰਦਰ ਸਿੰਘ ਪਾਬਲਾ ਨੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

International, National, Politics, Punjab
ਹੁਸ਼ਿਆਰਪੁਰ, 19 ਮਾਰਚ : ਪੰਜਾਬ ਸਰਕਾਰ ਵਲੋਂ ਨਿਯੁਕਤ ਕੀਤੇ ਸਥਾਨਕ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਗੁਰਵਿੰਦਰ ਸਿੰਘ ਪਾਬਲਾ ਨੇ ਅੱਜ ਇਥੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਦੀ ਮੌਜੂਦਗੀ ਵਿਚ ਆਪਣਾ ਅਹੁਦਾ ਸੰਭਾਲਦਿਆਂ ਕਿਹਾ ਕਿ ਟਰੱਸਟ ਦੀ ਕਾਰਗੁ਼ਜ਼ਾਰੀ ਨੂੰ ਹੋਰ ਵੀ ਬਿਹਤਰ ਬਣਾਇਆ ਜਾਵੇਗਾ।           ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ, ਵਿਧਾਇਕ ਬ੍ਰਮ ਸ਼ੰਕਰ ਜਿੰਪਾ, ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ, ਵਿਧਾਇਕ ਕਰਮਵੀਰ ਸਿੰਘ ਘੁੰਮਣ ਅਤੇ ਹੋਰਨਾਂ ਸ਼ਖਸੀਅਤਾਂ ਦੀ ਮੌਜੂਦਗੀ ਵਿਚ ਅਹੁਦਾ ਸੰਭਾਲਣ ਉਪਰੰਤ ਗੱਲਬਾਤ ਕਰਦਿਆਂ ਚੇਅਰਮੈਨ ਗੁਰਵਿੰਦਰ ਸਿੰਘ ਪਾਬਲਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਸਰਕਾਰ ਦੇ ਉਦੇਸ਼ ਅਨੁਸਾਰ ਲੋਕਾਂ ਦੇ ਕੰਮ ਸੁਖਾਲੇ ਅਤੇ ਸਮਾਂਬੱਧ ਢੰਗ ਨਾਲ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਨਗਰ ਸੁਧਾਰ ਟਰੱਸਟ ਨਾਲ ਸਬੰਧਤ ਖੇਤਰਾਂ ਦੇ ਰੱਖ-ਰਖਾਵ ਅਤੇ ਹੋਰਨਾਂ ਪ੍ਰਕਿਰਿਆਵਾਂ ਨੂੰ ਲੋਕਾਂ ਦੇ ਸਹਿਯੋਗ ਨਾਲ ਸੁਚਾਰੂ ਢੰਗ ਨਾਲ ਲਾਗੂ ਕਰਦਿਆਂ ਵਸਨੀਕਾਂ ਨੂੰ ਸਮੇਂ-ਸਮੇਂ ਸਿਰ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ।           ਚੇਅਰਮੈਨ ਗ...
ਵਿਧਾਇਕ ਸ. ਸੇਂਖੋਂ ਨੇ 7 ਲੱਖ ਰੁਪਏ ਦੀ ਲਾਗਤ ਨਾਲ ਪਾਈਪਲਾਈਨ ਦਾ ਰੱਖਿਆ ਨੀਂਹ ਪੱਥਰ

ਵਿਧਾਇਕ ਸ. ਸੇਂਖੋਂ ਨੇ 7 ਲੱਖ ਰੁਪਏ ਦੀ ਲਾਗਤ ਨਾਲ ਪਾਈਪਲਾਈਨ ਦਾ ਰੱਖਿਆ ਨੀਂਹ ਪੱਥਰ

International, National, Politics, Punjab
ਫਰੀਦਕੋਟ 7 ਮਾਰਚ 2025 (    ) ਰਾਜ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਰਾਜ ਸਰਕਾਰ ਸੂਬੇ ਦੀ ਤਰੱਕੀ ਲਈ ਵਚਨਬੱਧ ਹੈ। ਇਹ ਪ੍ਰਗਟਾਵਾ ਹਲਕਾ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਂਖੋਂ ਨੇ ਹਲਕਾ ਦਿਹਾਤੀ ਭਾਈ ਘਨੱਈਆ ਸਿੰਘ ਨਗਰ ਵਿਖੇ 7 ਲੱਖ ਰੁਪਏ ਦੀ ਲਾਗਤ ਨਾਲ ਪੀਣ ਵਾਲੇ ਪਾਣੀ  ਦੀਆਂ ਪਾਈਪਲਾਈਨ ਦਾ ਨੀਂਹ ਪੱਥਰ ਰੱਖਣ ਮੌਕੇ  ਕੀਤਾ। ਉਹਨਾਂ ਕਿਹਾ ਕਿ ਇਹ ਸਾਰਾ ਕੰਮ ਮੁਕੰਮਲ ਹੋਣ ਤੇ ਪਾਣੀ ਦੀ ਸਪਲਾਈ ਦੇ ਦਿੱਤੀ ਜਾਵੇਗੀ। ਵਿਧਾਇਕ ਸ. ਗੁਰਦਿੱਤ ਸਿੰਘ ਸੇਂਖੋਂ ਨੇ ਕਿਹਾ ਕਿ ਹਰ ਘਰ ਨੂੰ ਨਾ ਸਿਰਫ ਟੂਟੀ ਦੇ ਪਾਣੀ ਦਾ ਕੁਨੈਕਸ਼ਨ ਮਿਲੇ, ਬਲਕਿ ਪੀਣ ਵਾਲਾ ਸਾਫ ਪਾਣੀ ਵੀ ਮਿਲੇਗਾ। ਉਨ੍ਹਾਂ ਕਿਹਾ ਕਿ ਜਿਲ੍ਹੇ ਵਿੱਚ ਕਿਸੇ ਨੂੰ ਵੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕੰਮ ਪੂਰਾ ਹੋਣ ਉਪਰੰਤ ਪਾਣੀ ਦੀ ਗੁਣਵੱਤਾ ਅਤੇ ਕਮੀ ਨਾਲ ਜੁੜੀਆਂ ਚੁਣੌਤੀਆਂ ਨਾਲ ਨਜਿੱਠਣ ਲਈ ਸਰਕਾਰ ਬਹੁਤ ਜ਼ਰੂਰੀ ਤਰੀਕੇ ਨਾਲ ਕਈ ਪ੍ਰੋਜੈਕਟਾਂ ਤੇ ਕੰਮ ਕਰ ਰਹੀ ਹੈ।  ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਦੇ ਘਰਾਂ ਤੱਕ ਪੀਣ ਲਈ ਸਾਫ ਸੁਥਰਾ ਪਾਣੀ ਮੁਹੱਈਆ ਕਰਵਾਉਣ ਦੇ ਲਈ ਹਰ ਢੁ...
‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਰਕਾਰੀ ਹਾਈ ਸਕੂਲ ਵਿਖੇ ਕਰਵਾਇਆ ਗਿਆ ਜਾਗਰੂਕਤਾ ਸੈਮੀਨਾਰ

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਰਕਾਰੀ ਹਾਈ ਸਕੂਲ ਵਿਖੇ ਕਰਵਾਇਆ ਗਿਆ ਜਾਗਰੂਕਤਾ ਸੈਮੀਨਾਰ

International, National, Politics, Punjab
ਮਲੋਟ/ਸ੍ਰੀ ਮੁਕਤਸਰ ਸਾਹਿਬ, 05 ਮਾਰਚ: ਡਿਪਟੀ ਕਮਿਸ਼ਨਰ ਸ੍ਰੀ ਅਭਿਜੀਤ ਕਪਲਿਸ਼ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਸਰਕਾਰ ਵੱਲੋਂ ਵਿੱਢੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸੀਨੀਅਰ ਮੈਡੀਕਲ ਅਫ਼ਸਰ ਡਾ. ਸੁਨੀਲ ਬਾਂਸਲ ਸਿਵਲ ਹਸਪਤਾਲ ਮਲੋਟ ਦੀ ਯੋਗ ਅਗਵਾਈ ਹੇਠ ਸਰਕਾਰੀ ਹਾਈ ਸਕੂਲ ਮੰਡੀ ਹਰਜੀਰਾਮ ਵਿਖੇ ਨਸ਼ਿਆਂ ਵਿਰੋਧੀ ਜਾਗਰੂਕ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਡਾ. ਸੁਨੀਲ ਬਾਂਸਲ ਵੱਲੋਂ ਨਸ਼ਿਆਂ ਸਬੰਧੀ ਹੋਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੰਦੇ ਦੱਸਿਆ ਕਿ ਨਸ਼ਾ ਕਰਨਾ ਸਿਹਤ ਲਈ ਬਹੁਤ ਹਾਨੀਕਾਰਕ ਹੈ। ਇਹਨਾਂ ਨਸ਼ਿਆਂ ਦੇ ਕਾਰਨ ਹੁਣ ਤੱਕ ਕਈ ਘਰਾਂ ਦੇ ਘਰ ਬਰਬਾਦ ਹੋ ਚੁੱਕੇ ਹਨ। ਇਸ ਲਈ ਨੌਜਵਾਨ ਪੀੜ੍ਹੀ ਨੂੰ ਇਨ੍ਹਾਂ ਨਸ਼ਿਆਂ ਵਰਗੀਆਂ ਭਿਆਨਕ ਬਿਮਾਰੀਆਂ ਤੋਂ ਦੂਰ ਰਹਿ ਕੇ ਸਮਾਜ ਭਲਾਈ ਦੇ ਕੰਮਾਂ ਵਿਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਇਸ ਮੌਕੇ ਸਟਾਫ਼ ਨਰਸ ਮਨਦੀਪ ਕੌਰ ਨੇ ਦੱਸਿਆ ਕਿ ਜਿਹੜੇ ਲੋਕ ਇਸ ਨਸ਼ੇ ਦੀ ਗ੍ਰਿਫਤ ਵਿਚ ਆ ਚੁੱਕੇ ਹਨ। ਉਨ੍ਹਾਂ ਦਾ ਨਸ਼ਾ ਛੁਡਾਉਣ ਦੇ ਲਈ ਸਿਹਤ ਵਿਭਾਗ ਵੱਲੋਂ ਨਸ਼ਾ ਛੁਡਾਊ ਕੇਂਦਰ ਖੋਲ੍ਹੇ ਗਏ ਹਨ। ਜਿੱਥੇ ਜਾ ਕੇ ਇਹ ਨੌਜਵਾਨ ਆਪਣ...