‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਰਕਾਰੀ ਹਾਈ ਸਕੂਲ ਵਿਖੇ ਕਰਵਾਇਆ ਗਿਆ ਜਾਗਰੂਕਤਾ ਸੈਮੀਨਾਰ
ਮਲੋਟ/ਸ੍ਰੀ ਮੁਕਤਸਰ ਸਾਹਿਬ, 05 ਮਾਰਚ:
ਡਿਪਟੀ ਕਮਿਸ਼ਨਰ ਸ੍ਰੀ ਅਭਿਜੀਤ ਕਪਲਿਸ਼ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਸਰਕਾਰ ਵੱਲੋਂ ਵਿੱਢੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸੀਨੀਅਰ ਮੈਡੀਕਲ ਅਫ਼ਸਰ ਡਾ. ਸੁਨੀਲ ਬਾਂਸਲ ਸਿਵਲ ਹਸਪਤਾਲ ਮਲੋਟ ਦੀ ਯੋਗ ਅਗਵਾਈ ਹੇਠ ਸਰਕਾਰੀ ਹਾਈ ਸਕੂਲ ਮੰਡੀ ਹਰਜੀਰਾਮ ਵਿਖੇ ਨਸ਼ਿਆਂ ਵਿਰੋਧੀ ਜਾਗਰੂਕ ਸੈਮੀਨਾਰ ਕਰਵਾਇਆ ਗਿਆ।
ਇਸ ਮੌਕੇ ਡਾ. ਸੁਨੀਲ ਬਾਂਸਲ ਵੱਲੋਂ ਨਸ਼ਿਆਂ ਸਬੰਧੀ ਹੋਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੰਦੇ ਦੱਸਿਆ ਕਿ ਨਸ਼ਾ ਕਰਨਾ ਸਿਹਤ ਲਈ ਬਹੁਤ ਹਾਨੀਕਾਰਕ ਹੈ। ਇਹਨਾਂ ਨਸ਼ਿਆਂ ਦੇ ਕਾਰਨ ਹੁਣ ਤੱਕ ਕਈ ਘਰਾਂ ਦੇ ਘਰ ਬਰਬਾਦ ਹੋ ਚੁੱਕੇ ਹਨ। ਇਸ ਲਈ ਨੌਜਵਾਨ ਪੀੜ੍ਹੀ ਨੂੰ ਇਨ੍ਹਾਂ ਨਸ਼ਿਆਂ ਵਰਗੀਆਂ ਭਿਆਨਕ ਬਿਮਾਰੀਆਂ ਤੋਂ ਦੂਰ ਰਹਿ ਕੇ ਸਮਾਜ ਭਲਾਈ ਦੇ ਕੰਮਾਂ ਵਿਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।
ਇਸ ਮੌਕੇ ਸਟਾਫ਼ ਨਰਸ ਮਨਦੀਪ ਕੌਰ ਨੇ ਦੱਸਿਆ ਕਿ ਜਿਹੜੇ ਲੋਕ ਇਸ ਨਸ਼ੇ ਦੀ ਗ੍ਰਿਫਤ ਵਿਚ ਆ ਚੁੱਕੇ ਹਨ। ਉਨ੍ਹਾਂ ਦਾ ਨਸ਼ਾ ਛੁਡਾਉਣ ਦੇ ਲਈ ਸਿਹਤ ਵਿਭਾਗ ਵੱਲੋਂ ਨਸ਼ਾ ਛੁਡਾਊ ਕੇਂਦਰ ਖੋਲ੍ਹੇ ਗਏ ਹਨ। ਜਿੱਥੇ ਜਾ ਕੇ ਇਹ ਨੌਜਵਾਨ ਆਪਣ...








