ਭਗਵੰਤ ਮਾਨ ਸਰਕਾਰ ਨੇ ਹੁਣ ਤੱਕ 500 ਤੋਂ ਵੱਧ ਅਧਿਆਪਕਾਂ ਨੂੰ ਸਿਖਲਾਈ ਲਈ ਵਿਦੇਸ਼ੀ ਮੁਲਕਾਂ ਅਤੇ ਦੇਸ਼ ਦੀਆਂ ਵੱਕਾਰੀ ਸੰਸਥਾਵਾਂ ਵਿੱਚ ਭੇਜ ਕੇ ਨਵਾਂ ਮੀਲ ਪੱਥਰ ਕਾਇਮ ਕੀਤਾ
ਚੰਡੀਗੜ੍ਹ, 18 ਅਕਤੂਬਰ
ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਲਈ ਸੂਬੇ ਦੇ ਅਧਿਆਪਕਾਂ ਦਾ ਹੁਨਰ ਨਿਖਾਰਨ ਵਾਸਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਦੇ ਤਹਿਤ ਸੂਬਾ ਸਰਕਾਰ ਹੁਣ ਤੱਕ 500 ਤੋਂ ਵੱਧ ਅਧਿਆਪਕਾਂ ਨੂੰ ਸਿਖਲਾਈ ਲਈ ਵਿਦੇਸ਼ੀ ਮੁਲਕ ਸਿੰਗਾਪੁਰ, ਫਿਨਲੈਂਡ ਅਤੇ ਇੱਥੋਂ ਤੱਕ ਕਿ ਦੇਸ਼ ਦੇ ਅੰਦਰ ਵੱਕਾਰੀ ਸੰਸਥਾ ਆਈ.ਆਈ.ਐਮ. ਲਈ ਭੇਜ ਚੁੱਕੀ ਹੈ।
ਅਧਿਆਪਕ ਸਿਖਲਾਈ ਪ੍ਰੋਗਰਾਮ ਦੀ ਮਹੱਤਤਾ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਇਸ ਪ੍ਰੋਗਰਾਮ ਦਾ ਇਕ ਨੁਕਾਤੀ ਉਦੇਸ਼ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਕਾਨਵੈਂਟ ਸਕੂਲਾਂ ਵਿੱਚ ਪੜ੍ਹ ਰਹੇ ਹਾਣੀਆਂ ਨਾਲ ਆਲਮੀ ਪੱਧਰ ਉਤੇ ਮੁਕਾਬਲਾ ਕਰਨ ਦੇ ਸਮਰੱਥ ਬਣਾਉਣਾ ਹੈ।”
ਮੁੱਖ ਮੰਤਰੀ ਨੇ ਕਿਹਾ ਕਿ ਅਧਿਆਪਕਾਂ ਅਤੇ ਸਕੂਲ ਮੁਖੀਆਂ ਦੀ ਕਾਬਲੀਅਤ ਅਤੇ ਯੋਗਤਾ ਸਿੱਧੇ ਤੌਰ ’ਤੇ ਵਿਦਿਆਰਥੀਆਂ ਦੇ ਸਿੱਖਣ ਦੇ ਪੱਧਰ ਅਤੇ ਸਕੂਲਾਂ ਦੀ ਕਾਰਗੁਜ਼ਾਰੀ ਨੂੰ ਅਸਰਅੰਦਾਜ਼ ਕਰਦੀ ਹੈ। ਇਸ ਦੇ ਪਿਛੋਕੜ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਇਸ ਉਮੀ...








