ਸ਼ਹੀਦ ਭਗਤ ਸਿੰਘ ਬਹੁ ਮੰਤਵੀ ਖੇਡ ਸਟੇਡੀਅਮ ਵਿਖੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਲਹਿਰਾਇਆ ਕੌਮੀ ਤਿਰੰਗਾ
ਬਠਿੰਡਾ, 15 ਅਗਸਤ : ਜਿਨ੍ਹਾਂ ਆਜ਼ਾਦੀ ਦੇ ਪਰਵਾਨਿਆਂ ਦੇ ਬਲੀਦਾਨ ਸਦਕਾ ਸਾਨੂੰ ਆਜ਼ਾਦੀ ਦਿਹਾੜਾ ਮਨਾਉਣਾ ਨਸੀਬ ਹੋਇਆ ਹੈ, ਉਨ੍ਹਾਂ ਫ਼ਰਿਸ਼ਤਿਆਂ ਨੂੰ ਮੈਂ ਆਪਣੀ ਸ਼ਰਧਾ ਦੇ ਫੁੱਲ ਭੇਂਟ ਕਰਦਾ ਹਾਂ ਅਤੇ ਆਜ਼ਾਦੀ ਲਈ ਲੜੇ ਗਏ ਲੰਬੇ ਸੰਘਰਸ਼ ਵਿੱਚ ਆਪਣੀਆਂ ਕੀਮਤੀ ਜਾਨਾਂ ਨਿਛਾਵਰ ਕਰਨ ਵਾਲੇ ਹਜ਼ਾਰਾਂ ਦੇਸ਼ ਭਗਤ ਸੂਰਬੀਰਾਂ ਨੂੰ ਦਿਲੋਂ ਸ਼ਰਧਾ ਅਤੇ ਸਤਿਕਾਰ ਭੇਂਟ ਕਰਦਾ ਹਾਂ। ਇਨ੍ਹਾਂ ਗੱਲ੍ਹਾਂ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਇਥੇ ਆਜ਼ਾਦੀ ਦੀ 77ਵੀਂ ਵਰ੍ਹੇਗੰਢ ਤੇ 78ਵੇਂ ਦਿਹਾੜੇ ਮੌਕੇ ਸਥਾਨਕ ਸ਼ਹੀਦ ਭਗਤ ਸਿੰਘ ਬਹੁ ਮੰਤਵੀ ਖੇਡ ਸਟੇਡੀਅਮ ਵਿਖੇ ਕੌਮੀ ਤਿਰੰਗਾ ਲਹਿਰਾਉਣ ਉਪਰੰਤ ਬਠਿੰਡਾ ਵਾਸੀਆਂ ਨੂੰ ਆਪਣਾ ਸੰਦੇਸ਼ ਦਿੰਦਿਆਂ ਕੀਤਾ। ਇਸ ਤੋਂ ਪਹਿਲਾਂ ਮੁੱਖ ਮਹਿਮਾਨ ਸ ਕੁਲਤਾਰ ਸਿੰਘ ਸੰਧਵਾਂ ਨੇ ਸ਼ਾਨਦਾਰ ਪ੍ਰੇਡ ਦਾ ਨਿਰੀਖਣ ਕੀਤਾ ਅਤੇ ਮਾਰਚ ਪਾਸਟ ਤੋਂ ਸਲਾਮੀ ਵੀ ਲਈ।
ਇਸ ਮੌਕੇ ਵਿਧਾਇਕ ਬਠਿੰਡਾ (ਸ਼ਹਿਰੀ) ਸ. ਜਗਰੂਪ ਸਿੰਘ ਗਿੱਲ, ਵਿਧਾਇਕ ਬਠਿੰਡਾ (ਦਿਹਾਤੀ) ਸ਼੍ਰੀ ਅਮਿਤ ਰਤਨ, ਵਿਧਾਇਕ ਭੁੱਚੋ ਮੰਡੀ ਮਾਸਟਰ ਜਗਸੀਰ ਸਿੰਘ, ਵਿਧਾਇਕ ਮੌੜ ਸ. ਸੁਖਵੀਰ ਸਿੰਘ ਮਾਈਸਰਖਾਨਾ,...








