ਮੁੱਖ ਮੰਤਰੀ ਵੱਲੋਂ ਨੀਤੀ ਆਯੋਗ ਦੀ ਮੀਟਿੰਗ ਦੇ ਬਾਈਕਾਟ ਦਾ ਐਲਾਨ
ਜਲੰਧਰ, 25 ਜੁਲਾਈ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 27 ਜੁਲਾਈ ਨੂੰ ਨਵੀਂ ਦਿੱਲੀ ਵਿਖੇ ਸੱਦੀ ਗਈ ਨੀਤੀ ਆਯੋਗ ਦੀ ਮੀਟਿੰਗ ਦਾ ਸੂਬਾ ਸਰਕਾਰ ਵੱਲੋਂ ਬਾਈਕਾਟ ਕੀਤਾ ਜਾਵੇਗਾ।
ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਫੈਸਲਾ ਕੇਂਦਰੀ ਬਜਟ ਵਿੱਚ ਪੰਜਾਬ ਦੇ ਦੇਸ਼ ਪ੍ਰਤੀ ਮਹੱਤਵਪੂਰਨ ਯੋਗਦਾਨ ਦੇ ਬਾਵਜੂਦ ਪੰਜਾਬ ਨੂੰ ਫੰਡ ਨਾ ਦੇਣ ਉਪਰੰਤ ਲਿਆ ਗਿਆ ਹੈ। ਉਨ੍ਹਾਂ ਕੇਂਦਰੀ ਬਜਟ ਨੂੰ 'ਕੁਰਸੀ ਬਚਾਓ ਬਜਟ' ਕਰਾਰ ਦਿੰਦਿਆਂ ਕੇਂਦਰ ਸਰਕਾਰ 'ਤੇ ਗੈਰ-ਭਾਜਪਾ ਸ਼ਾਸਤ ਸੂਬਿਆਂ ਵਿਰੁੱਧ ਸਿਆਸੀ ਖਾਰ ਖਾਣ ਦਾ ਦੋਸ਼ ਲਾਇਆ। ਭਗਵੰਤ ਸਿੰਘ ਮਾਨ ਨੇ ਅਫਸੋਸ ਜ਼ਾਹਿਰ ਕੀਤਾ ਕਿ ਪੰਜਾਬ ਨੂੰ ਦੇਸ਼ ਦਾ ਅੰਨਦਾਤਾ ਹੋਣ ਦੇ ਬਾਵਜੂਦ ਬਜਟ ਵਿੱਚ ਨਜ਼ਰਅੰਦਾਜ਼ ਕੀਤਾ ਗਿਆ ਅਤੇ ਵਿੱਤ ਮੰਤਰੀ ਵੱਲੋਂ 80 ਕਰੋੜ ਲੋਕਾਂ ਨੂੰ ਰਾਸ਼ਨ ਦੇਣ ਸਬੰਧੀ ਐਲਾਨ ਵਿੱਚ ਪੰਜਾਬ ਦਾ ਜ਼ਿਕਰ ਤੱਕ ਨਹੀਂ ਕੀਤਾ ਗਿਆ।
ਮੁੱਖ ਮੰਤਰੀ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਪੰਜਾਬ ਵਿੱਚ 532 ਕਿਲੋਮੀਟਰ ਲੰਮੀ ਅੰਤਰਰਾਸ਼ਟਰੀ ਸਰਹੱਦ ਲੱਗਦੀ ਹੈ ਅ...








