Saturday, March 7
Shadow

local news

“ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਤਹਿਤ ਯੋਗਾ  ਕੈਂਪ ਲਗਾਇਆ ਗਿਆ

“ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਤਹਿਤ ਯੋਗਾ ਕੈਂਪ ਲਗਾਇਆ ਗਿਆ

local news
ਫਰੀਦਕੋਟ 06 ਮਾਰਚ (  ) ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼੍ਰੀਮਤੀ ਪੂਨਮਦੀਪ ਕੌਰ ਡਿਪਟੀ ਕਮਿਸ਼ਨਰ ਫਰੀਦਕੋਟ ਜੀ ਜੀ ਦੀ ਯੋਗ ਹੇਠ ਸ੍ਰੀਮਤੀ ਰਤਨਦੀਪ ਸੰਧੂ ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਅਫਸਰ ਫਰੀਦਕੋਟ ਜੀ ਦੇ ਯਤਨਾਂ ਸਦਕਾ , ਸ਼੍ਰੀ ਗੇਲਾ ਰਾਮ ਧਰਮਸ਼ਾਲਾ ਮਹੱਲਾ ਜਾਨੀਆਂ ਅਤੇ ਡੋਗਰ ਬਸਤੀ ਫਰੀਦਕੋਟ ਵਿਖੇ  “ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਤਹਿਤ ਜ਼ਿਲ੍ਹਾ ਫਰੀਦਕੋਟ ਵਿੱਚ  ਯੋਗਾ ਕੈਂਪ ਲਗਾਇਆ ਗਿਆ ਅਤੇ ਇਸ ਕੈਂਪ ਵਿੱਚ 178 ਦੇ ਕਰੀਬ ਬਜ਼ੁਰਗਾਂ ਨੇ ਭਾਗ ਲਿਆ । ਇਸ ਮੌਕੇ ਬੁਜ਼ੁਰਗਾਂ ਦੀ ਸਿਹਤ ਅਤੇ ਤੰਦਰੁਸਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਯੋਗਾ ਸੈਸ਼ਨ ਕਰਵਾਇਆ ਗਿਆ, ਯੋਗਾ ਟ੍ਰੇਨਰਾਂ ਵੱਲੋਂ ਬੁਜ਼ੁਰਗਾਂ ਨੂੰ ਸੌਖੇ ਅਤੇ ਲਾਭਦਾਇਕ ਯੋਗ ਆਸਨਾਂ ਅਤੇ ਪ੍ਰਾਣਾਯਾਮ ਦੀ ਪ੍ਰੈਕਟਿਸ ਕਰਵਾਈ ਗਈ। ਉਨ੍ਹਾਂ ਦੱਸਿਆ ਕਿ ਨਿਯਮਿਤ ਯੋਗਾ ਕਰਨ ਨਾਲ ਸਰੀਰ ਤੰਦਰੁਸਤ ਰਹਿੰਦਾ ਹੈ, ਮਨ ਨੂੰ ਸ਼ਾਂਤੀ ਮਿਲਦੀ ਹੈ ਅਤੇ ਬੁਜ਼ੁਰਗਾਂ ਨੂੰ ਕਈ ਬਿਮਾਰੀਆਂ ਤੋਂ ਬਚਾਅ ਮਿਲਦਾ ਹੈ। ਇਸ ਮੌਕੇ ਹਾਜ਼ਰ ਅਧਿਕਾਰੀਆਂ ਨੇ ਕਿਹਾ ਕਿ “ਸਾਡੇ ਬਜ਼ੁਰਗ ਸਾ...
ਵਨਦੀਪ ਕੌਰ ਪੰਚਾਇਤ ਸੰਮਤੀ ਸ਼ਹਿਣਾ ਦੇ ਚੇਅਰਪਰਸਨ ਅਤੇ ਬਾਦਲ ਸਿੰਘ ਦਰਾਕਾ ਵਾਈਸ ਚੇਅਰਮੈਨ ਬਣੇ

ਵਨਦੀਪ ਕੌਰ ਪੰਚਾਇਤ ਸੰਮਤੀ ਸ਼ਹਿਣਾ ਦੇ ਚੇਅਰਪਰਸਨ ਅਤੇ ਬਾਦਲ ਸਿੰਘ ਦਰਾਕਾ ਵਾਈਸ ਚੇਅਰਮੈਨ ਬਣੇ

local news
ਸ਼ਹਿਣਾ, 6 ਮਾਰਚ ਹਲਕਾ ਭਦੌੜ ਦੇ ਵਿਧਾਇਕ ਸ. ਲਾਭ ਸਿੰਘ ਉੱਗੋਕੇ ਦੀ ਮੌਜੂਦਗੀ ਵਿੱਚ ਬਲਾਕ ਸੰਮਤੀ ਦਫ਼ਤਰ ਸ਼ਹਿਣਾ ਵਿਖੇ ਪਵਨਦੀਪ ਕੌਰ ਫਤਿਹਗੜ੍ਹ ਛੰਨਾ ਨੇ ਚੇਅਰਪਰਸਨ ਅਤੇ ਬਾਦਲ ਸਿੰਘ ਦਰਾਕਾ ਨੇ ਉਪ ਚੇਅਰਮੈਨ ਵਜੋਂ ਜ਼ਿੰਮੇਵਾਰੀ ਸੰਭਾਲੀ। ਇਸ ਮੌਕੇ ਵਿਧਾਇਕ ਉੱਗੋਕੇ ਵਲੋਂ ਨਵੇਂ ਅਹੁਦੇਦਾਰਾਂ ਨੂੰ ਮੁਬਾਰਕਬਾਦ ਦਿੱਤੀ ਗਈ। ਉਹਨਾਂ ਆਸ ਪ੍ਰਗਟਾਈ ਕਿ ਇਹ ਦੋਵੇਂ ਅਹੁਦੇਦਾਰ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਲਗਨ ਅਤੇ ਤਨਦੇਹੀ ਨਾਲ ਨਿਭਾਉਂਦੇ ਹੋਏ ਇਲਾਕੇ ਦੇ ਵਿਕਾਸ ਅਤੇ ਲੋਕਾਂ ਦੀ ਸੇਵਾ ਲਈ ਕੰਮ ਕਰਨਗੇ। ਉਹਨਾਂ ਕਿਹਾ ਕਿ ਓਹਨਾ ਨੂੰ ਪੂਰਨ ਆਸ ਹੈ ਕਿ ਸਮੂਹ ਅਹੁਦੇਦਾਰ ਅਤੇ ਬਲਾਕ ਸੰਮਤੀ ਮੈਂਬਰ ਪਿੰਡਾਂ ਦੇ ਸਾਂਝੇ ਕੰਮਾਂ, ਪਿੰਡਾਂ ਦੇ ਵਿਕਾਸ ਨੂੰ ਤਰਜੀਹ ਦੇਣਗੇ ਅਤੇ ਕਿਸੇ ਵੀ ਮਤਭੇਦ ਤੋਂ ਉੱਪਰ ਉੱਠ ਕੇ ਲੋਕ ਸੇਵਾ ਕਰਨਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮਾਰਕੀਟ ਕਮੇਟੀ ਤਪਾ ਦੇ ਚੇਅਰਮੈਨ ਤਰਸੇਮ ਸਿੰਘ ਕਾਹਨੇਕੇ, ਮਾਰਕੀਟ ਕਮੇਟੀ ਭਦੌੜ ਦੇ ਚੇਅਰਮੈਨ ਅੰਮ੍ਰਿਤ ਢਿੱਲਵਾਂ ਅਤੇ ਬੀ.ਡੀ.ਪੀ.ਓ ਸ਼ਹਿਣਾ ਜੁਗਰਾਜ ਸਿੰਘ ਅਤੇ ਹੋਰ ਪਤਵੰਤੇ ਹਾਜ਼ਰ ਸਨ।...
ਸਰਵਾਈਕਲ ਕੈਂਸਰ ਤੋਂ ਬਚਾਅ ਲਈ ਬੱਚੀਆਂ ਦਾ ਮੁਫ਼ਤ ਟੀਕਾਕਰਨ ਸ਼ੁਰੂ

ਸਰਵਾਈਕਲ ਕੈਂਸਰ ਤੋਂ ਬਚਾਅ ਲਈ ਬੱਚੀਆਂ ਦਾ ਮੁਫ਼ਤ ਟੀਕਾਕਰਨ ਸ਼ੁਰੂ

local news
ਮਾਲੇਰਕੋਟਲਾ, 6 ਮਾਰਚ -                         ਸਿਹਤ ਵਿਭਾਗ ਵੱਲੋਂ ਔਰਤਾਂ ਵਿੱਚ ਪਾਈ ਜਾਣ ਵਾਲੀ ਘਾਤਕ ਬਿਮਾਰੀ ਸਰਵਾਈਕਲ ਕੈਂਸਰ (ਬੱਚੇਦਾਨੀ ਦੇ ਮੂੰਹ ਦਾ ਕੈਂਸਰ) ਤੋਂ ਬਚਾਅ ਲਈ ‘ਹਿਊਮਨ ਪੈਪੀਲੋਮਾ ਵਾਇਰਸ’ (ਐੱਚ.ਪੀ.ਵੀ.) ਵੈਕਸੀਨ ਮੁਹਿੰਮ ਦੀ ਰਸਮੀ ਸ਼ੁਰੂਆਤ ਕੀਤੀ ਗਈ ਹੈ। ਇਹ ਮੁਹਿੰਮ ਸਿਵਲ ਸਰਜਨ ਡਾ. ਰਮਨਦੀਪ ਸਿੰਗਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਸਿਵਲ ਹਸਪਤਾਲ ਤੋਂ ਆਰੰਭ ਕੀਤੀ ਗਈ ਹੈ।                         ਇਸ ਮੌਕੇ ਸਿਵਲ ਸਰਜਨ ਡਾ. ਰਮਨਦੀਪ ਸਿੰਗਲਾ ਨੇ ਦੱਸਿਆ ਕਿ ਐੱਚ.ਪੀ.ਵੀ. ਵੈਕਸੀਨ 14 ਤੋਂ 15 ਸਾਲ ਦੀ ਉਮਰ ਦੀਆਂ ਲੜਕੀਆਂ ਲਈ ਬਹੁਤ ਪ੍ਰਭਾਵਸ਼ਾਲੀ ਅਤੇ ਸੁਰੱਖਿਅਤ ਹੈ। ਉਨ੍ਹਾਂ ਕਿਹਾ ਕਿ ਵਿਸ਼ਵ ਪੱਧਰ ‘ਤੇ ਸਰਵਾਈਕਲ ਕੈਂਸਰ ਦੇ ਵਧਦੇ ਮਾਮਲਿਆਂ ਨੂੰ ਧਿਆਨ ਵਿੱਚ ਰੱਖਦਿਆਂ ਸਿਹਤ ਵਿਭਾਗ ਵੱਲੋਂ ਇਹ ਮੁਹਿੰਮ ਸ਼ੁਰੂ ਕੀਤੀ ਗਈ ਹੈ, ਤਾਂ ਜੋ ਭਵਿੱਖ ਵਿੱਚ ਇਸ ਬਿਮਾਰੀ ਦੇ ਮਾਮਲਿਆਂ ਨੂੰ ਘਟਾਇਆ ਜਾ ਸਕੇ।                         ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰੰਜੀਵ ਬੈਂਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਵਾਈਕਲ ਕੈਂਸਰ ਦਾ ਮੁੱਖ ਕਾਰਨ ਹਿਊਮਨ...
ਪਿੰਡਾਂ ਅੰਦਰ ਚਹੁਪੱਖੀ ਵਿਕਾਸ ਕਾਰਜ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀ ਰਹਿਣ ਦਿੱਤੀ ਜਾਵੇਗੀ – ਵਿਧਾਇਕ ਸ਼ੈਰੀ ਕਲਸੀ

ਪਿੰਡਾਂ ਅੰਦਰ ਚਹੁਪੱਖੀ ਵਿਕਾਸ ਕਾਰਜ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀ ਰਹਿਣ ਦਿੱਤੀ ਜਾਵੇਗੀ – ਵਿਧਾਇਕ ਸ਼ੈਰੀ ਕਲਸੀ

local news
ਬਟਾਲਾ, 6 ਮਾਰਚ ( ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਹਲਕੇ ਦੇ ਪਿੰਡਾਂ ਅੰਦਰ ਕਰੋੜਾਂ ਰੁਪਏ ਦੇ ਲਾਗਤ ਨਾਲ ਵਿਕਾਸ ਕਾਰਜ ਕਰਵਾਏ ਗਏ ਹਨ ਅਤੇ ਪਿੰਡਾਂ ਦੇ ਚਹੁਪੱਖੀ ਵਿਕਾਸ ਕੰਮਾਂ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ। ਵਿਧਾਇਕ ਸ਼ੈਰੀ ਕਲਸੀ ਨੇ ਪਿੰਡ ਲੱਖੋ ਰਾਹ ਦੀ ਸਰਬਸੰਮਤੀ ਨਾਲ ਚੁਣੀ ਗਈ ਪੰਚਾਇਤ ਦੇ ਸਰਪੰਚ ਹਰਜਿੰਦਰ ਸਿੰਘ ਨੂੰ ਪਿੰਡ ਦੇ ਵਿਕਾਸ ਕਾਰਜਾਂ ਲਈ 5 ਲੱਖ ਰੁਪਏ ਦਾ ਚੈੱਕ ਸੌਂਪਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਵਲੋਂ ਸਰਬਸੰਮਤੀ ਨਾਲ ਚੁਣੀਆਂ ਜਾਣ ਵਾਲੀਆਂ ਪੰਚਾਇਤਾਂ ਨਾਲ ਕੀਤੇ ਵਾਅਦੇ ਤਹਿਤ ਇਹ ਰਾਸ਼ੀ ਸੌਂਪੀ ਗਈ ਹੈ। ਇਸ ਮੌਕੇ ਚੇਅਰਮੈਨ ਮਾਨਿਕ ਮਹਿਤਾ ਵੀ ਮੌਜੂਦ ਸਨ। ਵਿਧਾਇਕ ਸ਼ੈਰੀ ਕਲਸੀ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਵਿਧਾਨ ਸਭਾ ਹਲਕਾ ਬਟਾਲਾ ਦਾ ਸਰਬਪੱਖੀ ਵਿਕਾਸ ਉਨਾਂ ਦੀ ਪਹਿਲੀ ਤਰਜੀਹ ਹੈ ਅਤੇ ਹਲਕੇ ਦੇ ਵਿਕਾਸ ਕੰਮਾਂ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਬਟਾਲਾ ਹਲਕੇ ਦੇ ਲੋਕਾਂ ਨੇ ਜੋ ਜ਼ਿੰਮੇਵਾਰੀ ਉਨਾਂ ਨੂੰ ਸੌਂਪੀ ਹੈ, ਉਹ ਦਿਨ-ਰਾਤ ...
ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਸ਼ਹਿਰ ਵਿੱਚ ਵਿਕਾਸ ਕਾਰਜ ਜਾਰੀ

ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਸ਼ਹਿਰ ਵਿੱਚ ਵਿਕਾਸ ਕਾਰਜ ਜਾਰੀ

local news
ਬਟਾਲਾ, 5 ਮਾਰਚ (      ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਹਲਕੇ ਅੰਦਰ ਜਿਥੇ ਸਰਬਪੱਖੀ ਵਿਕਾਸ ਤੇਜ਼ੀ ਨਾਲ ਚੱਲ ਰਹੇ ਹਨ, ਜਿਸ ਦੇ ਚੱਲਦਿਆਂ ਲੋਕਾਂ ਨੂੰ ਪੀਣ ਲਈ ਸਾਫ਼ ਸੁਥਰਾ ਪਾਣੀ ਮੁਹੱਈਆ ਕਰਵਾਉਣ ਲਈ ਜਲ ਸਪਲਾਈ ਦੇ ਕੁਨੈਕਸ਼ਨਾਂ ਦਾ ਕੰਮ ਤੇਜ਼ੀ ਨਾਲ ਜਾਰੀ ਹੈ। ਵਾਰਡ ਨੰਬਰ 18 ਵਿੱਚ ਲੋਕਾਂ ਦੀ ਸਹੂਲਤ ਲਈ ਕਰਵਾਏ ਜੇ ਰਹੇ ਵਿਕਾਸ ਕਾਰਜਾਂ ਲਈ ਧੰਨਵਾਦ ਕਰਦਿਆਂ ਦਵਿੰਦਰ ਸਿੰਘ ਨੇ ਦੱਸਿਆ ਕਿ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠਾਂ ਹਲਕਾ ਬਟਾਲਾ ਖਾਸਕਰਕੇ ਸ਼ਹਿਰ ਬਟਾਲਾ ਵਿੱਚ ਵਿਕਾਸ ਕਾਰਜਾਂ ਜਾਰੀ ਹਨ ਅਤੇ ਲੋਕਾਂ ਦੀਆਂ ਲੰਮੇ ਸਮੇਂ ਤੋਂ ਰਹਿੰਦੇ ਕਾਰਜਾਂ ਨੂੰ ਮੁਕੰਮਲ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਅੰਦਰ ਵੱਖ-ਵੱਖ ਵਿਕਾਸ ਕੰਮ ਕਰਵਾਏ ਗਏ ਹਨ ਅਤੇ ਸ਼ਹਿਰ ਵਾਸੀਆਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਵਿਕਾਸ ਕਾਰਜ ਨਿਰੰਤਰ ਜਾਰੀ ਹਨ। ਉਨਾਂ ਦੱਸਿਆ ਕਿ ਮਹਿਜ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਬਟਾਲਾ ਸ਼ਹਿਰ ਅੰਦਰ ਟਰੈਫਿਕ ਦੀ ਸਮੱਸਿਆ ਦੇ ਹੱਲ ਲਈ ਸੜਕਾਂ ਅਤੇ ਚੋਂਕਾਂ ਨੂੰ ...
ਪਸ਼ੂ ਪਾਲਣ ਵਿਭਾਗ ਵੱਲੋਂ ਲਗਾਇਆ ਪਸ਼ੂ ਭਲਾਈ ਅਤੇ ਜਾਗਰੂਕਤਾ ਕੈਂਪ

ਪਸ਼ੂ ਪਾਲਣ ਵਿਭਾਗ ਵੱਲੋਂ ਲਗਾਇਆ ਪਸ਼ੂ ਭਲਾਈ ਅਤੇ ਜਾਗਰੂਕਤਾ ਕੈਂਪ

local news
ਸ੍ਰੀ ਮੁਕਤਸਰ ਸਾਹਿਬ, 05 ਮਾਰਚ   ਮਾਨਯੋਗ ਕੈਬਨਿਟ ਮੰਤਰੀ ਸ: ਗੁਰਮੀਤ ਸਿੰਘ ਖੁੱਡੀਆਂ (ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ) ਦੀ ਰਹਿਨੁਮਾਈ ਹੇਠ ਅਤੇ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਡਾ. ਗੁਰਦਿੱਤ ਸਿੰਘ ਔਲਖ ਦੇ ਨਿਰਦੇਸ਼ਾਂ ਹੇਠ ਅਤੇ ਵਿਸ਼ੇਸ਼ ਤੌਰ ਤੇ ਪਹੁੰਚੇ ਐਨੀਮਲ ਨਿਊੂਟ੍ਰੀਸ਼ਨ ਦੇ ਮਾਹਰ ਡਾ. ਜੀਵਨ ਗੁਪਤਾ ਦੇ ਸਹਿਯੋਗ ਨਾਲ ਪਸ਼ੂ ਪਾਲਕਾਂ ਦੀ ਭਲਾਈ ਲਈ ਪਿੰਡ ਮਿੱਡਾ ਵਿਖੇ ਪਸ਼ੂ ਭਲਾਈ ਕੈਂਪ ਲਗਾਇਆ ਗਿਆ। ਇਸ ਦੌਰਾਨ ਡਾ. ਜੀਵਨ ਗੁਪਤਾ ਨੇ ਪਸ਼ੂਆਂ ਨੂੰ ਖੁਰਾਕ, ਫੀਡ ਦੇ ਮਹੱਤਵ ਅਤੇ ਖੁਰਾਕ ਜਰੀਏ ਦੁੱਧ ਦੀ ਪੈਦਾਵਾਰ ਵਧਾਉਣ,ਫੀਡ ਤਿਆਰ ਕਰਨ ਦੇ ਨੁਸਖੇ ਸਾਂਝੇ ਕੀਤੇ, ਪਸ਼ੁਪਾਲਕਾਂ ਨੂੰ ਆ ਰਹੀਆਂ ਸਮੱਸਿਆਵਾਂ ਦੇ ਹੱਲ ਦੱਸੇ ਅਤੇ ਖੁਰਾਕ ਸਬੰਧੀ ਬਿਮਾਰੀਆਂ ਬਾਰੇ ਜਾਣਕਾਰੀ ਦਿੱਤੀ ਗਈ।  ਕੈਂਪ ਦੀ ਅਗਵਾਈ ਕਰ ਰਹੇ ਡਾ. ਵਿਪਨਦੀਪ ਸਿੰਘ ਬਰਾੜ ਵੱਲੋਂ ਦੁੱਧ ਦੀ ਪੈਦਾਵਾਰ ਵਧਾਉਣ ਲਈ ਪਸ਼ੂਆਂ ਦੇ ਨਸਲ ਸੁਧਾਰ ਤੇ ਜੋਰ ਦਿੰਦੇ ਹੋਏ ਪੰਜਾਬ ਸਰਕਾਰ ਵੱਲੋਂ ਭਾਰੀ ਸਬਸਿਡੀ ਦੇ ਮੁਹੱਇਆ ਕਰਵਾਏ ਜਾ ਰਹੇ ਸੈਕਸਡ ਸੀਮਨ ਦੀ ਵਰਤੋਂ ਤ...
ਪੀ.ਏ.ਡੀ.ਬੀ ਬੈਂਕ ਦੇ ਚੇਅਰਮੈਨ ਵਜੋਂ ਜਗਮੋਹਨ ਸਿੰਘ ਲੱਕੀ ਅਤੇ ਵਾਈਸ ਚੇਅਰਮੈਨ ਵਜੋਂ ਕਰਮਜੀਤ ਕੌਰ ਦੀ ਨਿਯੁਕਤੀ

ਪੀ.ਏ.ਡੀ.ਬੀ ਬੈਂਕ ਦੇ ਚੇਅਰਮੈਨ ਵਜੋਂ ਜਗਮੋਹਨ ਸਿੰਘ ਲੱਕੀ ਅਤੇ ਵਾਈਸ ਚੇਅਰਮੈਨ ਵਜੋਂ ਕਰਮਜੀਤ ਕੌਰ ਦੀ ਨਿਯੁਕਤੀ

local news
ਫਰੀਦਕੋਟ, 5 ਮਾਰਚ () ਅੱਜ ਪੀ.ਏ.ਡੀ.ਬੀ ਬੈਂਕ ਦੇ ਚੇਅਰਮੈਨ ਵਜੋਂ ਸ. ਜਗਮੋਹਨ ਸਿੰਘ ਲੱਕੀ ਅਤੇ ਵਾਈਸ ਚੇਅਰਮੈਨ ਵਜੋਂ ਕਰਮਜੀਤ ਕੌਰ ਦੀ ਨਿਯੁਕਤੀ ਕੀਤੀ ਗਈ। ਇਸ ਮੌਕੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਤੇ ਹਲਕਾ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ, ਬੈਂਕ ਦੇ ਪ੍ਰਬੰਧਕਾਂ, ਸਹਿਕਾਰੀ ਅਦਾਰਿਆਂ ਦੇ ਮੈਂਬਰਾਂ ਅਤੇ ਸਥਾਨਕ ਆਗੂਆਂ ਵੱਲੋਂ ਨਵ-ਨਿਯੁਕਤ ਅਹੁਦੇਦਾਰਾਂ ਨੂੰ ਮੁਬਾਰਕਬਾਦ ਦਿੱਤੀ ਗਈ। ਇਸ ਮੌਕੇ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਵੀ ਨਵ-ਨਿਯੁਕਤ ਚੇਅਰਮੈਨ ਅਤੇ ਵਾਈਸ ਚੇਅਰਮੈਨ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਹਿਕਾਰੀ ਸੰਸਥਾਵਾਂ ਕਿਸਾਨਾਂ ਅਤੇ ਪਿੰਡਾਂ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਨਵੀਂ ਟੀਮ ਬੈਂਕ ਦੀ ਕਾਰਗੁਜ਼ਾਰੀ ਨੂੰ ਹੋਰ ਬਿਹਤਰ ਬਣਾਉਣ ਅਤੇ ਲੋਕਾਂ ਨੂੰ ਵਧੀਆ ਸੇਵਾਵਾਂ ਪ੍ਰਦਾਨ ਕਰਨ ਲਈ ਤਨਦੇਹੀ ਨਾਲ ਕੰਮ ਕਰੇਗੀ। ਇਸ ਮੌਕੇ ਹਲਕਾ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਸਹਿਕਾਰੀ ਖੇਤਰ ਨੂੰ ਮਜ਼ਬੂਤ ਕਰਨਾ ਸਮੇਂ ਦੀ ਲੋੜ ਹੈ ਅਤੇ ਬੈਂਕ ਵੱਲੋਂ ਕਿਸਾਨਾਂ...
ਸਰਵਾਈਕਲ ਕੈਂਸਰ ਤੋਂ ਬਚਾਅ ਲਈ ਐੱਚ.ਪੀ.ਵੀ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ

ਸਰਵਾਈਕਲ ਕੈਂਸਰ ਤੋਂ ਬਚਾਅ ਲਈ ਐੱਚ.ਪੀ.ਵੀ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ

local news
ਧਨੌਲਾ, 5 ਮਾਰਚ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਅਤੇ ਸਿਵਲ ਸਰਜਨ ਸ੍ਰੀ ਹਰੀ ਪਾਲ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਵਾਈਕਲ ਕੈਂਸਰ ਤੋਂ ਬਚਾਅ ਲਈ ਅੱਜ ਤੋਂ ਸੀ.ਐੱਚ.ਸੀ ਧਨੌਲਾ ਵਿਖੇ ਐੱਚ.ਪੀ.ਵੀ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਹੋ ਗਈ ਹੈ। ਸੀਨੀਅਰ ਮੈਡੀਕਲ ਅਫ਼ਸਰ ਡਾ. ਸਤਵੰਤ ਸਿੰਘ ਔਜਲਾ ਨੇ ਦੱਸਿਆ ਕਿ ਇਸ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਮੌਕੇ ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾ. ਹਰਜੀਤ ਸਿੰਘ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ। ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਧਿਕਾਰੀ ਨੇ ਲਾਭਪਾਤਰੀਆਂ ਅਤੇ ਉਨ੍ਹਾਂ ਦੇ ਮਾਪਿਆਂ ਨਾਲ ਵੀ ਗੱਲਬਾਤ ਕੀਤੀ। ਟੀਕਾਕਰਨ ਲਈ ਆਪਣੀ ਬੇਟੀ ਵੰਸ਼ਿਕਾ ਰਾਣੀ ਨਾਲ ਆਏ ਉਸਦੇ ਮਾਤਾ ਨੇ ਸਰਵਾਇਕਲ ਕੈਂਸਰ ਤੋਂ ਬਚਾਅ ਲਈ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਬਾਕੀ ਮਾਪਿਆਂ ਨੂੰ ਵੀ ਅਫ਼ਵਾਹਾਂ ਤੋਂ ਬਚਣ ਅਤੇ ਆਪਣੀ ਬੱਚੀ ਦੇ ਸੁਰੱਖਿਅਤ ਭਵਿੱਖ ਲਈ ਅੱਜ ਹੀ ਉਸਦਾ ਟੀਕਾਕਰਨ ਕਰਵਾਉਣ ਦੀ ਅਪੀਲ ਕੀਤੀ। ਡਾ. ਹਰਜੀਤ ਸਿੰਘ ਨੇ ਦੱਸਿਆ ਕਿ ਇਹ ਵੈਕਸੀਨ ਪੂਰੀ ਤਰ੍ਹਾਂ ਸੁਰੱਖਿਅਤ ਹੈ ਅਤੇ ਇਸ ਨਾਲ ਸਿਹਤ 'ਤੇ ਕੋਈ ਵੀ ਮਾੜਾ ਅਸਰ ਨਹੀਂ ਪੈਂ...
ਸਰਕਾਰੀ ਸਿਹਤ ਸੰਸਥਾਵਾਂ ਚ ਬਿਲਕੁਲ ਮੁਫ਼ਤ ਲੱਗੇਗੀ ਵੈਕਸੀਨ : ਸਿਵਲ  ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ

ਸਰਕਾਰੀ ਸਿਹਤ ਸੰਸਥਾਵਾਂ ਚ ਬਿਲਕੁਲ ਮੁਫ਼ਤ ਲੱਗੇਗੀ ਵੈਕਸੀਨ : ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ

local news
ਤਰਨ ਤਾਰਨ, 4 ਮਾਰਚ : ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਅਤੇ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪ੍ਰਾਪਤ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਤੰਦਰੁਸਤ ਨਾਰੀ ਦੇ ਮੰਤਵ ਨਾਲ ਜ਼ਿਲ੍ਹਾ ਤਰਨ ਤਾਰਨ ਦੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਦੀ ਅਗਵਾਈ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵਰਿੰਦਰ ਪਾਲ ਕੌਰ ਦੀ ਦੇਖ-ਰੇਖ ਹੇਠ ਸਰਕਾਰੀ ਹਸਪਤਾਲ ਵਿਖੇ ਹਿਊਮਨ ਪੈਪੀਲੋਮਾ ਵਾਇਰਸ (ਐਚ.ਪੀ.ਵੀ) ਵੈਕਸੀਨ ਲਗਾਉਣ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਦੱਸਿਆ ਕਿ ਐਚ.ਪੀ.ਵੀ ਵੈਕਸੀਨ ਵਿਸ਼ੇਸ਼ ਤੌਰ 'ਤੇ 14 ਸਾਲਾਂ ਦੀ ਉਮਰ ਪੂਰੀ ਕਰ ਚੁੱਕੀਆਂ ਲੜਕੀਆਂ ਨੂੰ ਜ਼ਿਲ੍ਹੇ ਭਰ ਦੇ ਵਿੱਚ ਸਿਹਤ ਕਰਮੀਆਂ ਵੱਲੋਂ ਬਿਲਕੁਲ ਮੁਫ਼ਤ ਲਗਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਵੈਕਸੀਨ ਨੂੰ ਲਗਾਉਣ ਦਾ ਮੁੱਖ ਮੰਤਵ ਬੱਚੀਆਂ ਨੂੰ ਸਰਵਿਕਸ (ਬੱਚੇਦਾਨੀ ਦੇ ਮੂੰਹ) ਦੇ ਕੈਂਸਰ ਤੋਂ ਬਚਾਉਣ ਦੇ ਨਾਲ-ਨਾਲ ਗੁਪਤ ਅੰਗਾਂ ਦੇ ਰੋਗਾਂ ਤੋਂ ਬਚਾਉਣਾ ਹੈ। ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਦੱਸਿਆ ਕਿ ਔਰਤਾਂ 'ਚ ਹੋਣ ਵਾਲੇ ਸਰਵਿਕਸ ਕੈਂਸਰ ਦੀ ਰੋਕ...
ਸਪੀਕਰ ਸ. ਸੰਧਵਾਂ ਨੇ ਆਪਣੇ ਗ੍ਰਹਿ ਵਿਖੇ ਰੰਗਾਂ ਦਾ ਤਿਉਹਾਰ ਹੋਲੀ ਮਨਾਈ

ਸਪੀਕਰ ਸ. ਸੰਧਵਾਂ ਨੇ ਆਪਣੇ ਗ੍ਰਹਿ ਵਿਖੇ ਰੰਗਾਂ ਦਾ ਤਿਉਹਾਰ ਹੋਲੀ ਮਨਾਈ

local news
ਫਰੀਦਕੋਟ/ ਕੋਟਕਪੂਰਾ, 4 ਮਾਰਚ () ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਆਪਣੇ ਪਿੰਡ ਸੰਧਵਾਂ ਵਿਖੇ ਹਲਕਾ ਨਿਵਾਸੀਆਂ ਨਾਲ ਰੰਗਾਂ ਦਾ ਤਿਉਹਾਰ ਹੋਲੀ ਬੜੀ ਸ਼ਰਧਾ, ਉਤਸ਼ਾਹ ਅਤੇ ਭਾਈਚਾਰੇ ਦੀ ਭਾਵਨਾ ਨਾਲ ਮਨਾਇਆ। ਇਸ ਮੌਕੇ ਉਨ੍ਹਾਂ ਨੂੰ ਪਿੰਡ ਵਾਸੀਆਂ ਵੱਲੋਂ ਭਰਪੂਰ ਪਿਆਰ ਅਤੇ ਸਤਿਕਾਰ ਦਿੱਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਲੋਕਾਂ ਦਾ ਇਹ ਅਥਾਹ ਪਿਆਰ ਅਤੇ ਵਿਸ਼ਵਾਸ ਹੀ ਉਨ੍ਹਾਂ ਦੀ ਅਸਲ ਪੂੰਜੀ ਹੈ। ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕਾਂ ਦਾ ਸਾਥ ਅਤੇ ਹੌਸਲਾ ਉਨ੍ਹਾਂ ਨੂੰ ਹਮੇਸ਼ਾਂ ਜਨਸੇਵਾ ਦੇ ਰਾਹ ‘ਤੇ ਡਟੇ ਰਹਿਣ ਅਤੇ ਇਲਾਕੇ ਦੇ ਵਿਕਾਸ ਲਈ ਨਿਰੰਤਰ ਯਤਨ ਕਰਨ ਲਈ ਪ੍ਰੇਰਿਤ ਕਰਦਾ ਹੈ। ਉਨ੍ਹਾਂ ਅਪੀਲ ਕੀਤੀ ਕਿ ਰੰਗਾਂ ਦਾ ਇਹ ਪਵਿੱਤਰ ਤਿਉਹਾਰ ਆਪਸੀ ਭਾਈਚਾਰੇ, ਪਿਆਰ ਅਤੇ ਸਾਂਝ ਨੂੰ ਹੋਰ ਮਜ਼ਬੂਤ ਬਣਾਉਣ ਦਾ ਸੰਦੇਸ਼ ਦਿੰਦਾ ਹੈ ਅਤੇ ਸਾਨੂੰ ਸਭ ਨੂੰ ਮਿਲਜੁਲ ਕੇ ਸਮਾਜ ਵਿੱਚ ਸੁਖ-ਸ਼ਾਂਤੀ ਅਤੇ ਏਕਤਾ ਬਣਾਈ ਰੱਖਣ ਲਈ ਯਤਨਸ਼ੀਲ ਰਹਿਣਾ ਚਾਹੀਦਾ ਹੈ। ਇਸ ਉਪਰੰਤ ਉਨ੍ਹਾਂ ਰਾਧਾ ਕ੍ਰਿਸ਼ਨ ਧਾਮ ਫ਼ਰੀਦਕੋਟ ਅਤੇ ਕੋਟਕਪੂਰਾ ਦੇ ਵੱਖ ਵੱਖ ਥਾਵਾਂ ਤੇ ਹੋਲੀ ਦਾ ਤਿ...