Friday, September 4
Shadow

local news

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਵੱਧ-ਚੜ੍ਹ ਕੇ ਭਾਗ ਲੈਣ ਦੀ ਅਪੀਲ

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਵੱਧ-ਚੜ੍ਹ ਕੇ ਭਾਗ ਲੈਣ ਦੀ ਅਪੀਲ

local news
ਰੂਪਨਗਰ, 01 ਸਤੰਬਰ: ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਮਜ਼ਬੂਤ ਕਰਨ, ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਉਨ੍ਹਾਂ ਦੀ ਊਰਜਾ ਨੂੰ ਉਸਾਰੂ ਦਿਸ਼ਾ ਵੱਲ ਲਿਜਾਣ ਦੇ ਉਦੇਸ਼ ਨਾਲ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਜ਼ਿਲ੍ਹਾ ਰੂਪਨਗਰ ਵਿੱਚ ਵੀ ਖੇਡ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਲਈ ਤਿਆਰੀਆਂ ਮੁਕੰਮਲ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਰੂਪਨਗਰ ਸ੍ਰੀ ਅਦਿੱਤਿਆ ਡੇਚਲਵਾਲ ਨੇ ਦੱਸਿਆ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਸਿਰਫ਼ ਖੇਡ ਮੁਕਾਬਲੇ ਨਹੀਂ, ਸਗੋਂ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਦੇਣ ਅਤੇ ਉਨ੍ਹਾਂ ਵਿੱਚ ਅਨੁਸ਼ਾਸਨ, ਆਤਮ-ਵਿਸ਼ਵਾਸ, ਮੁਕਾਬਲੇ ਦੀ ਭਾਵਨਾ ਤੇ ਟੀਮ ਭਾਵਨਾ ਪੈਦਾ ਕਰਨ ਦਾ ਇੱਕ ਅਹਿਮ ਮੰਚ ਹੈ। ਖੇਡਾਂ ਨੌਜਵਾਨਾਂ ਨੂੰ ਸਿਹਤਮੰਦ ਜੀਵਨ-ਸ਼ੈਲੀ ਨਾਲ ਜੋੜਨ ਦੇ ਨਾਲ-ਨਾਲ ਉਨ੍ਹਾਂ ਨੂੰ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ...
ਵਿਧਾਇਕ ਸ਼ੈਰੀ ਕਲਸੀ ਨੇ ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਤਹਿਤ ਸਫ਼ਾਈ ਮੁਹਿੰਮ ਦਾ ਲਿਆ ਜਾਇਜ਼ਾ

ਵਿਧਾਇਕ ਸ਼ੈਰੀ ਕਲਸੀ ਨੇ ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਤਹਿਤ ਸਫ਼ਾਈ ਮੁਹਿੰਮ ਦਾ ਲਿਆ ਜਾਇਜ਼ਾ

local news
ਬਟਾਲਾ, 1 ਸਤੰਬਰ  (    ) ਪੰਜਾਬ ਭਰ ਵਿੱਚ ਸ਼ੁਰੂ ਕੀਤੇ 10 ਦਿਨਾ ਸੂਬਾ ਪੱਧਰੀ ਸਫਾਈ ਅਭਿਆਨ ਤਹਿਤ ਅੱਜ ਸਵੱਖਤੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ ਦੇ ਵੱਖ ਵੱਖ ਬਜਾਰਾਂ ਵਿੱਚ ਚੱਲ ਰਹੀ ਸਫਾਈ ਮੁਹਿੰਮ ਦਾ ਜਾਇਜ਼ਾ ਲਿਆ। ਇਸ ਮੌਕੇ ਮੇਅਰ ਭੁਪਿੰਦਰ ਸਿੰਘ ਬਾਜਵਾ, ਐਮ ਸੀ ਗੁਰਪ੍ਰੀਤ ਸਿੰਘ ਰਾਜੂ ਵੀ ਮੌਜੂਦ ਸਨ। ਵਿਧਾਇਕ ਸ਼ੈਰੀ ਕਲਸੀ ਨੇ ਇਸ ਮੁਹਿੰਮ ਦਾ ਮੁੱਖ ਮਕਸਦ ਖੁੱਲ੍ਹੇ ਵਿੱਚ ਕੂੜਾ ਸੁੱਟਣ ਵਾਲੀਆਂ ਥਾਵਾਂ ਨੂੰ ਹਟਾਉਣਾ ਅਤੇ ਉਨ੍ਹਾਂ ਨੂੰ ਦੁਬਾਰਾ ਬਣਨ ਤੋਂ ਰੋਕਣਾ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਮੁੱਖ ਮੰਤਰੀ, ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਵਿਆਪਕ ਪੱਧਰ ’ਤੇ ਚਲਾਈ ਜਾ ਰਹੀ ਸਫ਼ਾਈ ਮੁਹਿੰਮ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਸਫ਼ਾਈ ਸਾਡੀ ਸਭ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਜ਼ਿੰਮੇਵਾਰੀ ਨਾਲ ਕੂੜੇ ਦਾ ਨਿਪਟਾਰਾ ਕਰਨ ਅਤੇ ਸਾਫ਼-ਸਫ਼ਾਈ ਵਿੱਚ ਨਗਰ ਨਿਗਮ ਤੇ ਹੋਰ ਅਧਿਕਾਰੀਆਂ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ।  ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਆਸ-ਪਾਸ ਦੀਆਂ ਸਫ਼ਾਈ ਗ...
ਪੰਜਾਬ ਸਰਕਾਰ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਤਰਜੀਹੀ ਹੱਲ ਲਈ ਵਚਨਬੱਧ: ਅਨਿਲ ਠਾਕੁਰ

ਪੰਜਾਬ ਸਰਕਾਰ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਤਰਜੀਹੀ ਹੱਲ ਲਈ ਵਚਨਬੱਧ: ਅਨਿਲ ਠਾਕੁਰ

local news
ਬਰਨਾਲਾ, 1 ਸਤੰਬਰ      ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ ਦੇ ਵਾਈਸ ਚੇਅਰਮੈਨ ਸ੍ਰੀ ਅਨਿਲ ਠਾਕੁਰ ਵੱਲੋਂ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ ਕੀਤੀ ਗਈ ਅਤੇ ਵਪਾਰੀਆਂ ਦੇ ਮਸਲਿਆਂ ਦੇ ਤਰਜੀਹੀ ਹੱਲ ਉੱਤੇ ਜ਼ੋਰ ਦਿੱਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਬਰਨਾਲਾ ਹਰਪ੍ਰੀਤ ਸਿੰਘ, ਐੱਸ ਐੱਸ ਪੀ ਬਰਨਾਲਾ ਮੁਹੰਮਦ ਸਰਫਰਾਜ਼ ਆਲਮ ਸਮੇਤ ਪ੍ਰਸ਼ਾਸਨਿਕ ਅਤੇ ਵਿਭਾਗੀ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਓਹਨਾਂ ਜ਼ਿਲ੍ਹਾ ਬਰਨਾਲਾ ਵਿੱਚ ਵਪਾਰੀਆਂ ਨੂੰ ਆ ਰਹੀਆਂ ਸਮੱਸਿਆਵਾਂ ਦਾ ਜਾਇਜ਼ਾ ਲਿਆ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਵਿੱਚ ਵਪਾਰੀਆਂ ਨਾਲ ਸਬੰਧਤ 157 ਸ਼ਿਕਾਇਤਾਂ ਹੁਣ ਤਕ ਪ੍ਰਾਪਤ ਹੋਈਆਂ, ਜਿਨ੍ਹਾਂ ਵਿਚੋਂ 137 ਹੱਲ ਕੀਤੀਆਂ ਜਾ ਚੁੱਕੀਆਂ ਹਨ। ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ ਦੇ ਵਾਈਸ ਚੇਅਰਮੈਨ ਅਨਿਲ ਠਾਕੁਰ ਨੇ ਕਿਹਾ ਕਿ ਪੰਜਾਬ ਸਰਕਾਰ, ਵਪਾਰੀਆਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਵਚਨਬੱਧ ਹੈ ਅਤੇ ਕਾਰੋਬਾਰੀ ਪ੍ਰਕਿਰਿਆਵਾਂ ਨੂੰ ਸਰਲ ਬਣਾਉਣ ਦੇ ਉਦੇਸ਼ ਨਾਲ 'ਪੰਜ...
ਵਿਧਾਇਕ ਸੇਖੋਂ ਨੇ ਸ਼ਮਸ਼ਾਨਘਾਟ ਵਿਖੇ ਕਰੀਬ 10 ਲੱਖ ਰੁਪਏ ਦੀ ਲਾਗਤ ਨਾਲ ਸ਼ੈੱਡ ਤੇ ਇੰਟਰਲਾਕ ਟਾਈਲਾਂ ਲਗਾਉਣ ਦੇ ਕੰਮ ਦਾ ਨੀਂਹ ਪੱਥਰ ਰੱਖਿਆ

ਵਿਧਾਇਕ ਸੇਖੋਂ ਨੇ ਸ਼ਮਸ਼ਾਨਘਾਟ ਵਿਖੇ ਕਰੀਬ 10 ਲੱਖ ਰੁਪਏ ਦੀ ਲਾਗਤ ਨਾਲ ਸ਼ੈੱਡ ਤੇ ਇੰਟਰਲਾਕ ਟਾਈਲਾਂ ਲਗਾਉਣ ਦੇ ਕੰਮ ਦਾ ਨੀਂਹ ਪੱਥਰ ਰੱਖਿਆ

local news
ਫ਼ਰੀਦਕੋਟ, 1 ਸਤੰਬਰ 2026   (  ): ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ਹਿਰ ਵਾਸੀਆਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸ਼ਹਿਰ ਵਿੱਚ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਸੇ ਲੜੀ ਤਹਿਤ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਹਲਕਾ ਫ਼ਰੀਦਕੋਟ ਦੇ ਵਾਰਡ ਨੰਬਰ 19 ਦੇ ਡਾ. ਬੀ.ਆਰ. ਅੰਬੇਡਕਰ ਨਗਰ, ਕੰਮੇਆਣਾ ਚੌਕ ਵਿਖੇ ਸਥਿਤ ਸ਼ਮਸ਼ਾਨਘਾਟ ਲਈ ਸ਼ੈੱਡ ਬਣਾਉਣ ਅਤੇ ਇੰਟਰਲਾਕ ਟਾਈਲਾਂ ਲਗਾਉਣ ਦੇ ਕੰਮ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਇਹ ਸ਼ਮਸ਼ਾਨਘਾਟ ਸ਼ਹਿਰ ਦਾ ਪੁਰਾਣਾ ਸ਼ਮਸ਼ਾਨਘਾਟ ਹੈ ਅਤੇ ਇੱਥੇ ਲੰਮੇ ਸਮੇਂ ਤੋਂ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਖਾਸ ਕਰਕੇ ਗਰਮੀ ਦੇ ਮੌਸਮ ਵਿੱਚ ਦੁਪਹਿਰ ਸਮੇਂ ਅੰਤਿਮ ਸੰਸਕਾਰ ਲਈ ਆਉਣ ਵਾਲੇ ਪਰਿਵਾਰਕ ਮੈਂਬਰਾਂ ਅਤੇ ਹੋਰ ਲੋਕਾਂ ਨੂੰ ਛਾਂ ਦੀ ਸਹੂਲਤ ਨਾ ਹੋਣ ਕਾਰਨ ਕਾਫ਼ੀ ਪਰੇਸ਼ਾਨੀ ਹੁੰਦੀ ਸੀ। ਉਨ੍ਹਾਂ ਕਿਹਾ ਕਿ ਇਲਾਕਾ ਨਿਵਾਸੀਆਂ ਨੂੰ ਇਸ ਸਮੱਸਿਆ ਤੋਂ ਨਿਜਾਤ ਦ...
ਰਾਸ਼ਟਰੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਵਲੋਂ ਬਰਨਾਲਾ ‘ਚ ਭਲਾਈ ਸਕੀਮਾਂ ਦਾ ਜਾਇਜ਼ਾ

ਰਾਸ਼ਟਰੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਵਲੋਂ ਬਰਨਾਲਾ ‘ਚ ਭਲਾਈ ਸਕੀਮਾਂ ਦਾ ਜਾਇਜ਼ਾ

local news
ਬਰਨਾਲਾ, 28 ਅਗਸਤ-             ਰਾਸ਼ਟਰੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮਾਨਯੋਗ ਮੈਂਬਰ ਡਾ. ਪਾਰਥ ਬਿਸਵਾਸ ਅੱਜ ਬਰਨਾਲਾ ਪੁੱਜੇ। ਓਹਨਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਰਨਾਲਾ ਵਿੱਚ ਅਨੁਸੂਚਿਤ ਜਾਤੀ ਭਾਈਚਾਰੇ ਨਾਲ ਸਬੰਧਤ ਪਰਿਵਾਰਾਂ ਦੇ ਮਸਲੇ ਸੁਣੇ ਅਤੇ ਸਫਾਈ ਕਰਮਚਾਰੀਆਂ ਨਾਲ ਵੀ ਮੁਲਾਕਾਤ ਕੀਤੀ। ਇਸ ਮੌਕੇ ਰਾਸ਼ਟਰੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮਾਨਯੋਗ ਮੈਂਬਰ ਡਾ. ਪਾਰਥ ਬਿਸਵਾਸ ਨੇ ਕਿਹਾ ਕਿ ਰਾਸ਼ਟਰੀ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ ਵੱਖ-ਵੱਖ ਜ਼ਿਲ੍ਹਿਆਂ ਦਾ ਦੋ ਰੋਜ਼ਾ ਦੌਰਾ ਕੀਤਾ ਗਿਆ ਹੈ, ਜਿਸ ਤਹਿਤ ਓਹਨਾਂ ਅੱਜ ਬਰਨਾਲਾ ਪੁੱਜ ਕੇ ਅਨੁਸੂਚਿਤ ਜਾਤੀ ਭਾਈਚਾਰੇ ਦੇ ਲੋਕਾਂ ਦੇ ਮਸਲੇ ਸੁਣੇ ਹਨ ਅਤੇ ਸਫ਼ਾਈ ਕਰਮਚਾਰੀਆਂ ਨਾਲ ਮੀਟਿੰਗ ਕੀਤੀ ਹੈ। ਓਹਨਾਂ ਕਿਹਾ ਕਿ ਸਫ਼ਾਈ ਕਰਮਚਾਰੀਆਂ ਨੂੰ ਪੱਕਾ ਕਰਨ/ਠੇਕੇ 'ਤੇ ਲਿਆਉਣ ਬਾਰੇ ਚੱਲ ਰਹੀ ਪ੍ਰਕਿਰਿਆ ਤੋਂ ਇਲਾਵਾ ਅਨੂਸੂਚਿਤ ਜਾਤੀਆਂ ਦੇ ਨਾਲ ਸਬੰਧਤ ਵਿਅਕਤੀਆਂ ਨੂੰ ਸਰਟੀਫਿਕੇਟ ਜਾਰੀ ਕਰਨ ਦੀ ਪ੍ਰਗਤੀ, ਆਵਾਸ ਯੋਜਨਾ ਦੀ ਪ੍ਰਗਤੀ ਤੇ ਹੋਰ ਭਲਾਈ ਸਕੀਮਾਂ ਦਾ ਜਾਇਜ਼ਾ ਲਿਆ ਹੈ। ਓਹਨਾਂ ਕਿਹਾ ਕਿ ਕੁਝ ਜ਼ਿਲ੍ਹਿਆਂ ਵਿਚ ਅਜਿਹੇ...
ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਹਲਕੇ ਦੇ ਵੱਖ ਵੱਖ ਸਮਾਗਮਾਂ ਵਿਚ ਸ਼ਿਰਕਤ ਕੀਤੀ

ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਹਲਕੇ ਦੇ ਵੱਖ ਵੱਖ ਸਮਾਗਮਾਂ ਵਿਚ ਸ਼ਿਰਕਤ ਕੀਤੀ

local news
ਕੋਟਕਪੂਰਾ, 28 ਅਗਸਤ - ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਅੱਜ ਡਾਕਟਰ ਰਾਜਪਾਲ ਢੁੱਡੀ ਦੇ ਘਰ ਵਿਜਟ ਕੀਤਾ। ਉਨ੍ਹਾਂ ਨੇ  ਡਾਕਟਰ ਰਾਜਪਾਲ ਢੁੱਡੀ ਦੇ ਪਿਤਾ ਸ.ਬੁੱਗਰ ਸਿੰਘ ਸੰਘਾ ਜੋ ਕਿ ਬਿਮਾਰ ਸਨ, ਉਨ੍ਹਾਂ ਦੀ ਸਿਹਤ ਬਾਰੇ  ਪੁੱਛਿਆ ਅਤੇ ਉਨ੍ਹਾਂ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕੀਤੀ। ਇਸ ਤੋਂ ਇਲਾਵਾ ਸਪੀਕਰ ਸ. ਸੰਧਵਾਂ ਲੋਕਾਂ ਦੇ ਸੁੱਖ ਦੁੱਖ ਵਿਚ ਸ਼ਰੀਕ ਹੁੰਦੇ ਹੋਏ ਗੁਰਦੁਆਰਾ ਸਾਹਿਬ ਪਿੰਡ ਢਾਬ ਗੁਰੂ ਕੀ ਬਲਾਕ ਕੋਟਕਪੂਰਾ ਵਿਖੇ ਸੁਰਜੀਤ ਸਿੰਘ ਦੇ ਭੋਗ ਅਤੇ ਅੰਤਿਮ ਅਰਦਾਸ ਵਿਚ ਸ਼ਾਮਿਲ ਹੋਏ।  ਇਸ ਮੌਕੇ ਉਨ੍ਹਾਂ ਦੁੱਖੀ ਪਰਿਵਾਰ ਨਾਲ ਗਹਿਰਾ ਦੁੱਖ ਸਾਂਝਾ ਕਰਦਿਆਂ ਵਿਛੜੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕੀਤੀ ਅਤੇ ਪਰਿਵਾਰ ਨੂੰ ਇਸ ਦੁੱਖ ਦੀ ਘੜੀ ਵਿੱਚ ਹੌਸਲਾ ਦਿੱਤਾ। ਉਨ੍ਹਾਂ ਗੁਰਬਾਣੀ ਕੀਰਤਨ ਸੁਣਦਿਆਂ ਪਰਿਵਾਰ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਅਤੇ ਕਿਹਾ ਕਿ ਗੁਰਬਾਣੀ ਮਨੁੱਖ ਨੂੰ ਹਰ ਔਖੇ ਸਮੇਂ ਵਿੱਚ ਹਿੰਮਤ ਅਤੇ ਆਤਮਿਕ ਤਾਕਤ ਬਖ਼ਸ਼ਦੀ ਹੈ।...
ਭਲਕੇ 29 ਅਗਸਤ ਨੂੰ ਅਹਿਮਦਗੜ੍ਹ ਅਤੇ ਅਮਰਗੜ੍ਹ ਵਿਖੇ ਲੱਗਣਗੇ ਮਨੁੱਖੀ ਅਧਿਕਾਰ ਕਮਿਸ਼ਨ ਦੇ ‘ਓਪਨ ਹੀਅਰਿੰਗ ਸਿਟਿੰਗ ਕੈਂਪ’

ਭਲਕੇ 29 ਅਗਸਤ ਨੂੰ ਅਹਿਮਦਗੜ੍ਹ ਅਤੇ ਅਮਰਗੜ੍ਹ ਵਿਖੇ ਲੱਗਣਗੇ ਮਨੁੱਖੀ ਅਧਿਕਾਰ ਕਮਿਸ਼ਨ ਦੇ ‘ਓਪਨ ਹੀਅਰਿੰਗ ਸਿਟਿੰਗ ਕੈਂਪ’

local news
ਮਾਲੇਰਕੋਟਲਾ, 28 ਅਗਸਤ:                      ਪੰਜਾਬ ਰਾਜ ਅਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਆਮ ਲੋਕਾਂ ਨੂੰ ਉਨ੍ਹਾਂ ਦੇ ਮਨੁੱਖੀ ਅਤੇ ਸੰਵਿਧਾਨਕ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੀ ਸਿੱਧੀ ਸੁਣਵਾਈ ਰਾਹੀਂ ਨਿਪਟਾਰੇ ਲਈ ਭਲਕੇ 29 ਅਗਸਤ 2026 ਨੂੰ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਵਿਸ਼ੇਸ਼ ‘ਓਪਨ ਹੀਅਰਿੰਗ ਸਿਟਿੰਗ ਕੈਂਪ’ ਲਗਾਏ ਜਾਣਗੇ। ਇਨ੍ਹਾਂ ਕੈਂਪਾਂ ਦੀ ਅਗਵਾਈ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪਦਮ ਸ਼੍ਰੀ ਜਤਿੰਦਰ ਸਿੰਘ ਸ਼ੰਟੀ ਕਰਨਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਿੰਪੀ ਗਰਗ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਦਾ ਮੁੱਖ ਉਦੇਸ਼ ਲੋਕਾਂ ਨੂੰ ਆਪਣੀਆਂ ਸ਼ਿਕਾਇਤਾਂ ਅਤੇ ਸਮੱਸਿਆਵਾਂ ਸਿੱਧੇ ਮਨੁੱਖੀ ਅਧਿਕਾਰ ਕਮਿਸ਼ਨ ਦੇ ਸਾਹਮਣੇ ਰੱਖਣ ਲਈ ਇੱਕ ਸੁਵਿਧਾਜਨਕ ਮੰਚ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਕੈਂਪ ਦੌਰਾਨ ਮਨੁੱਖੀ ਅਧਿਕਾਰਾਂ ਨਾਲ ਸਬੰਧਤ ਮਾਮਲਿਆਂ ਤੋਂ ਇਲਾਵਾ ਸਰਕਾਰੀ ਸੇਵਾਵਾਂ ਪ੍ਰਾਪਤ ਕਰਨ ਵਿੱਚ ਆ ਰਹੀਆਂ ਮੁਸ਼ਕਲਾਂ, ਸਮਾਜਿਕ ਭਲਾਈ ਸਕੀਮਾਂ ਦਾ ਲਾਭ, ਬੁਨਿਆਦੀ ਨਾਗਰਿਕ ਸਹੂਲਤਾਂ ਅਤੇ ਹ...
ਦੇਸ਼ ਦੇ ਪਹਿਲੇ 25 ਸਰਵੋਤਮ ਪੁਲਿਸ ਅਧਿਕਾਰੀਆਂ ਦੀ ਸੂਚੀ ਵਿੱਚ ਐੱਸ.ਐੱਸ.ਪੀ. ਰੂਪਨਗਰ ਮਨਿੰਦਰ ਸਿੰਘ ਸ਼ਾਮਿਲ

ਦੇਸ਼ ਦੇ ਪਹਿਲੇ 25 ਸਰਵੋਤਮ ਪੁਲਿਸ ਅਧਿਕਾਰੀਆਂ ਦੀ ਸੂਚੀ ਵਿੱਚ ਐੱਸ.ਐੱਸ.ਪੀ. ਰੂਪਨਗਰ ਮਨਿੰਦਰ ਸਿੰਘ ਸ਼ਾਮਿਲ

local news
ਰੂਪਨਗਰ, 28 ਅਗਸਤ: ਦੇਸ਼ ਭਰ ਦੇ 25 ਸਰਵੋਤਮ ਪੁਲਿਸ ਅਧਿਕਾਰੀਆਂ ਦੀ ਰਾਸ਼ਟਰੀ ਸੂਚੀ ਜਾਰੀ ਕੀਤੀ ਗਈ ਹੈ, ਇਸ ਸੂਚੀ ਵਿੱਚ ਪੰਜਾਬ ਤੋਂ ਪ੍ਰਭਾਵਸ਼ਾਲੀ ਕਾਰਜਸ਼ੈਲੀ ਅਤੇ ਪੁਲਿਸ ਅਗਵਾਈ ਲਈ ਚਾਰ ਪੁਲਿਸ ਅਧਿਕਾਰੀਆਂ ਸਮੇਤ ਚੰਡੀਗੜ੍ਹ ਦੇ ਇੱਕ ਪੁਲਿਸ ਅਧਿਕਾਰੀ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਸੂਚੀ ਵਿੱਚ ਐੱਸ.ਐੱਸ.ਪੀ. ਰੂਪਨਗਰ ਸ. ਮਨਿੰਦਰ ਸਿੰਘ ਆਈ.ਪੀ.ਐੱਸ. ਨੂੰ ਵੱਖ-ਵੱਖ ਅਹੁਦਿਆਂ ਉੱਤੇ ਰਹਿੰਦੇ ਹੋਏ ਕਾਨੂੰਨ ਵਿਵਸਥਾ ਕਾਇਮ ਰੱਖਣ, ਅਪਰਾਧ ’ਤੇ ਕਾਬੂ ਪਾਉਣ, ਤੁਰੰਤ ਕਾਰਵਾਈ ਅਤੇ ਲੋਕਾਂ ਨਾਲ ਬਿਹਤਰ ਸੰਵਾਦ ਰਾਹੀਂ ਸ਼ਲਾਘਾਯੋਗ ਕਾਰਜਸ਼ੈਲੀ ਲਈ ਸ਼ਾਮਿਲ ਕੀਤਾ ਗਿਆ ਹੈ। ਇਹ ਸੂਚੀ ਫੇਮ ਇੰਡੀਆ–ਏਸ਼ੀਆ ਪੋਸਟ ਵੱਲੋਂ ਜਾਰੀ ਕੀਤੀ ਗਈ ਹੈ ਜੋ ਦੇਸ਼ ਦੇ ਰਾਜਨੀਤਿਕ, ਪ੍ਰਸ਼ਾਸਨਿਕ ਸਮੇਤ ਵੱਖ-ਵੱਖ ਖੇਤਰਾਂ ਵਿੱਚ ਬਿਹਤਰੀਨ ਸੇਵਾਵਾਂ ਦੇਣ ਵਾਲੀਆਂ ਸ਼ਖਸੀਅਤਾਂ ਦਾ ਸਰਵੇਖਣ ਕਰਨ ਲਈ ਜਾਣੀ ਜਾਂਦੀ ਹੈ। ਸਾਲ 2019 ਬੈਚ ਦੇ ਪੰਜਾਬ ਕੈਡਰ ਦੇ ਆਈਪੀਐਸ ਅਧਿਕਾਰੀ ਮਨਿੰਦਰ ਸਿੰਘ ਨੇ ਜਨਵਰੀ 2026 ਵਿੱਚ ਐਸਐਸਪੀ ਰੂਪਨਗਰ ਦਾ ਅਹੁਦਾ ਸੰਭਾਲਿਆ। ਅਹੁਦਾ ਸੰਭਾਲਦਿਆਂ ਉਨ੍ਹਾਂ ਨੇ ਸਾਫ਼-ਸੁਥਰਾ, ਭ੍ਰਿਸ਼ਟਾਚਾਰ-ਮੁਕਤ ਅਤੇ ਪਾਰਦ...
ਵਿਧਾਇਕ ਜਿੰਪਾ ਨੇ ਪਿੰਡ ਬੂਥਗੜ੍ਹ ‘ਚ 38 ਲੱਖ ਰੁਪਏ ਦੀ ਲਾਗਤ ਨਾਲ ਬਣੇ ਖੇਡ ਮੈਦਾਨ ਦਾ ਕੀਤਾ ਉਦਘਾਟਨ

ਵਿਧਾਇਕ ਜਿੰਪਾ ਨੇ ਪਿੰਡ ਬੂਥਗੜ੍ਹ ‘ਚ 38 ਲੱਖ ਰੁਪਏ ਦੀ ਲਾਗਤ ਨਾਲ ਬਣੇ ਖੇਡ ਮੈਦਾਨ ਦਾ ਕੀਤਾ ਉਦਘਾਟਨ

local news
ਹੁਸ਼ਿਆਰਪੁਰ, 27 ਅਗਸਤ: ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਪਿੰਡ ਬੂਥਗੜ੍ਹ ਵਿੱਚ 38 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਖੇਡ ਮੈਦਾਨ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡਾਂ ਨਾਲ ਜੋੜਨ ਲਈ ਲਗਾਤਾਰ ਯਤਨ ਕਰ ਰਹੀ ਹੈ। ਪਿੰਡਾਂ ਵਿੱਚ ਆਧੁਨਿਕ ਖੇਡ ਸਹੂਲਤਾਂ ਮੁਹੱਈਆ ਕਰਵਾਉਣਾ ਸਰਕਾਰ ਦੀ ਪਹਿਲੀ ਤਰਜੀਹ ਹੈ, ਤਾਂ ਜੋ ਨੌਜਵਾਨ ਆਪਣੀ ਪ੍ਰਤਿਭਾ ਨੂੰ ਨਿਖਾਰ ਕੇ ਜ਼ਿਲ੍ਹਾ, ਸੂਬਾ ਅਤੇ ਕੌਮੀ ਪੱਧਰ ’ਤੇ ਨਾਮ ਰੌਸ਼ਨ ਕਰ ਸਕਣ। ਵਿਧਾਇਕ ਜਿੰਪਾ ਨੇ ਕਿਹਾ ਕਿ ਖੇਡ ਮੈਦਾਨ ਸਿਰਫ਼ ਖੇਡ ਗਤੀਵਿਧੀਆਂ ਦਾ ਕੇਂਦਰ ਹੀ ਨਹੀਂ, ਸਗੋਂ ਨੌਜਵਾਨਾਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਦਾ ਸਾਧਨ ਵੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੇਂਡੂ ਖੇਤਰਾਂ ਵਿੱਚ ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਖੇਡ ਗਤੀਵਿਧੀਆਂ ਵਿੱਚ ਭਾਗ ਲੈਣ ...
ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਜੀ ਦੇ ਜਨਮ ਦਿਵਸ ਨੂੰ ਸਮਰਪਿਤ ‘ਰਾਸ਼ਟਰੀ ਖੇਡ ਦਿਵਸ’ ਮਨਾਇਆ

ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਜੀ ਦੇ ਜਨਮ ਦਿਵਸ ਨੂੰ ਸਮਰਪਿਤ ‘ਰਾਸ਼ਟਰੀ ਖੇਡ ਦਿਵਸ’ ਮਨਾਇਆ

local news
ਫਰੀਦਕੋਟ, 27 ਅਗਸਤ  ਕਿਰਤ ਅਤੇ ਰੁਜ਼ਗਾਰ ਅਤੇ ਯੁਵਾ ਮਾਮਲੇ ਅਤੇ ਖੇਡ ਮੰਤਰਾਲਾ, ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਦੇਸ਼ ਭਗਤ ਪੰਡਿਤ ਚੇਤਨ ਦੇਵ ਸਰਕਾਰੀ ਕਾਲਜ ਆਫ਼ ਐਜੂਕੇਸ਼ਨ, ਫਰੀਦਕੋਟ ਵਿਖੇ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਜੀ ਦੇ ਜਨਮ ਦਿਵਸ ਨੂੰ ਸਮਰਪਿਤ ‘ਰਾਸ਼ਟਰੀ ਖੇਡ ਦਿਵਸ’ ਮੌਕੇ ਸਮਾਗਮ ਕਰਵਾਇਆ ਗਿਆ। ਇਹ ਸਮਾਗਮ ‘ਵਿਕਸਿਤ ਭਾਰਤ ਯੁਵਾ ਕਨੈਕਟ–ਸਪੋਰਟਸ ਐਡੀਸ਼ਨ’ ਅਤੇ ‘ਖੇਲੋ ਇੰਡੀਆ ਡਾਇਲਾਗ’ ਵਿਸ਼ੇ ਤਹਿਤ ਆਯੋਜਿਤ ਕੀਤਾ ਗਿਆ। ਸਮਾਗਮ ਦੀ ਪ੍ਰਧਾਨਗੀ ਕਾਲਜ ਦੇ ਪ੍ਰਿੰਸੀਪਲ ਡਾ. ਰਾਜੇਸ਼ ਮੋਹਨ ਨੇ ਕੀਤੀ। ਸਰਕਾਰੀ ਬ੍ਰਿਜਿੰਦਰਾ ਕਾਲਜ ਦੀ ਪ੍ਰਿੰਸੀਪਲ ਡਾ. ਪੂਜਾ ਭੱਲਾ ਦੇ ਸਹਿਯੋਗ ਨਾਲ ਬ੍ਰਿਜਿੰਦਰਾ ਕਾਲਜ ਦੇ ਕੌਮੀ ਸੇਵਾ ਯੋਜਨਾ ਦੇ ਵਲੰਟੀਅਰ ਵਿਦਿਆਰਥੀਆਂ ਨੇ ਵੀ ਇਸ ਸਮਾਗਮ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਪ੍ਰੇਰਿਤ ਕਰਨ ਲਈ ਪੈਰਾ ਪਾਵਰਲਿਫਟਿੰਗ ਵਿਸ਼ਵ ਕੱਪ ਵਿੱਚੋਂ ਚਾਂਦੀ ਦਾ ਤਮਗਾ ਜੇਤੂ ਕੁਲਦੀਪ ਸਿੰਘ ਅਤੇ ਮੁੱਕੇਬਾਜ਼ੀ ਵਿੱਚੋਂ ਰਾਸ਼ਟਰੀ ਪੱਧਰ ਦੇ ਤਮਗਾ ਜੇਤੂ ਕੋਮਲਪ੍ਰੀਤ ਕੌਰ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਮੇਰਾ ਯੁਵ...