Shadow

local news

ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਪੰਜਾਬੀ ਫਿਲਮ “ਦੀ ਗ੍ਰੇਟ ਪੰਜਾਬ ਰੌਬਰੀ” ਦੀ ਟੀਮ ਦੀ ਮੇਜ਼ਬਾਨੀ; ਸਿਨੇਮਾ ਅਤੇ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਦੀਆਂ ਪਹਿਲਕਦਮੀਆਂ ‘ਤੇ ਕੀਤੀ ਚਰਚਾ

ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਪੰਜਾਬੀ ਫਿਲਮ “ਦੀ ਗ੍ਰੇਟ ਪੰਜਾਬ ਰੌਬਰੀ” ਦੀ ਟੀਮ ਦੀ ਮੇਜ਼ਬਾਨੀ; ਸਿਨੇਮਾ ਅਤੇ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਦੀਆਂ ਪਹਿਲਕਦਮੀਆਂ ‘ਤੇ ਕੀਤੀ ਚਰਚਾ

local news
ਚੰਡੀਗੜ੍ਹ, 7 ਅਗਸਤ 2026: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਪੰਜਾਬੀ ਫਿਲਮ "ਦੀ ਗ੍ਰੇਟ ਪੰਜਾਬ ਰੌਬਰੀ" ਦੇ ਸਟਾਰ ਕਾਸਟ ਅਤੇ ਕਰੂ ਮੈਂਬਰਾਂ ਨਾਲ ਮੁਲਾਕਾਤ ਕੀਤੀ। ਫਿਲਮ ਦੇਖਣ ਤੋਂ ਬਾਅਦ ਸਪੀਕਰ ਨੇ ਇਸ ਫਿਲਮ ਦੀ ਕਹਾਣੀ, ਮੁੱਖ ਸੰਦੇਸ਼ ਅਤੇ ਇਸ ਵਿੱਚ ਦਿਖਾਏ ਪੰਜਾਬ ਰਾਜ ਦੇ ਸਾਰਥਕ ਚਿਤਰਣ ਦੀ ਭਰਪੂਰ ਸ਼ਲਾਘਾ ਕੀਤੀ। ਇਸ ਵਫ਼ਦ ਵਿੱਚ ਫਿਲਮ ਜਗਤ ਦੀਆਂ ਪ੍ਰਮੁੱਖ ਸ਼ਖਸੀਅਤਾਂ ਸ੍ਰੀ ਰਾਜ ਕੁੰਦਰਾ, ਸ੍ਰੀਮਤੀ ਪਾਇਲ ਰਾਜਪੂਤ, ਸ੍ਰੀ ਪਰਮਵੀਰ ਸਿੰਘ, ਫਿਲਮ ਨਿਰਦੇਸ਼ਕ ਸ੍ਰੀ ਸੌਰਭ ਵਰਮਾ ਅਤੇ ਸ੍ਰੀਮਤੀ ਗੁਰਪ੍ਰੀਤ ਕੌਰ ਚੱਢਾ ਸ਼ਾਮਲ ਸਨ। ਗੱਲਬਾਤ ਦੌਰਾਨ ਸਪੀਕਰ ਸੰਧਵਾਂ ਅਤੇ ਫਿਲਮ ਟੀਮ ਦਰਮਿਆਨ ਪੰਜਾਬ, ਪੰਜਾਬੀਅਤ, ਖੇਤਰੀ ਸਿਨੇਮਾ ਅਤੇ ਰਾਜ ਦੇ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਬਾਰੇ ਵਿਸਥਾਰਪੂਰਵਕ ਚਰਚਾ ਅਤੇ ਅਹਿਮ ਸੁਝਾਵਾਂ ਦਾ ਆਦਾਨ-ਪ੍ਰਦਾਨ ਹੋਇਆ। ਫਿਲਮ ਟੀਮ ਨੇ ਸਪੀਕਰ ਅੱਗੇ ਕੁਝ ਮੁੱਖ ਪ੍ਰਸਤਾਵ ਰੱਖੇ, ਜਿਨ੍ਹਾਂ ਵਿੱਚ ਨਿਰਮਾਤਾਵਾਂ ਨੂੰ ਮੁੰਬਈ ਅਤੇ ਦਿੱਲੀ ਵਿੱਚ ਸੈਂਸਰਸ਼ਿਪ ਨਾਲ ਸਬੰਧਤ ਆਉਂਦੀਆਂ ਚੁਣੌਤੀ...
ਪੰਜਾਬ ਸਰਕਾਰ ਦਾ 61 ਰੁਪਏ ਪ੍ਰਤੀ ਗਊ ਪ੍ਰਤੀ ਦਿਨ ਦੇਣਾ ਅਹਿਮ ਉਪਰਾਲਾ-ਕੀਮਤੀ ਭਗਤ

ਪੰਜਾਬ ਸਰਕਾਰ ਦਾ 61 ਰੁਪਏ ਪ੍ਰਤੀ ਗਊ ਪ੍ਰਤੀ ਦਿਨ ਦੇਣਾ ਅਹਿਮ ਉਪਰਾਲਾ-ਕੀਮਤੀ ਭਗਤ

local news
ਫਾਜ਼ਿਲਕਾ 7 ਅਗਸਤ 2026…. ਪੰਜਾਬ ਗਊ ਸੇਵਾ ਕਮਿਸ਼ਨ ਗਊਧਨ ਦੀ ਸੰਭਾਲ ਯਕੀਨੀ ਬਣਾਉਣ ਲਈ ਵਚਨਬੱਧ ਹੈ। ਪੰਜਾਬ ਸਰਕਾਰ ਵੱਲੋਂ ਪੰਜਾਬ ਦੀਆਂ ਰਜਿਸਟਰਡ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਮਾਫ਼ ਕੀਤੇ ਗਏ ਹਨ ਤੇ ਸਰਕਾਰੀ ਗਊਸ਼ਾਲਾਵਾਂ ਨੂੰ 61 ਰੁਪਏ ਪ੍ਰਤੀ ਗਊ ਪ੍ਰਤੀ ਦਿਨ ਮੁਹੱਈਆ ਕਰਵਾਏ ਜਾਣਗੇ। ਇਸ ਦੇ ਨਾਲ ਹੀ ਸਰਕਾਰ ਵੱਲੋਂ ਸੂਬੇ ਦੀਆਂ ਗਊਸ਼ਾਲਾਵਾਂ ਨੂੰ ਕਾਉ ਲਿਫਟਰ ਵੀ ਮੁੱਹਈਆ ਕਰਵਾਏ ਜਾਣਗੇ, ਇਸ ਨਾਲ ਗਊਸ਼ਾਲਾਵਾਂ ਨੂੰ ਵੱਡੀ ਰਾਹਤ ਮਿਲੇਗੀ। ਇਹ ਪ੍ਰਗਟਾਵਾ ਉਪ ਚੇਅਰਮੈਨ ਪੰਜਾਬ ਗਊ ਸੇਵਾ ਕਮਿਸ਼ਨ ਸ੍ਰੀ ਕੀਮਤੀ ਭਗਤ ਨੇ ਏਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਚ ਪ੍ਰਸ਼ਾਸਨਿਕ ਅਤੇ ਵਿਭਾਗੀ ਅਧਿਕਾਰੀਆਂ ਅਤੇ ਗਊਸ਼ਾਲਾਵਾਂ ਦੇ ਪ੍ਰਬੰਧਕਾਂ ਨਾਲ ਮੀਟਿੰਗ ਤੇ ਪੱਤਰਕਾਰਾਂ ਨਾਲ ਰੱਖੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੀਤਾ।ਮੀਟਿੰਗ ਦੌਰਾਨ ਉਪ ਚੇਅਰਮੈਨ ਨੇ ਗਊਸ਼ਾਲਾ ਪ੍ਰਬੰਧਕਾਂ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕਰਦਿਆਂ ਉਨ੍ਹਾਂ ਦੀਆਂ ਮੁਸ਼ਕਲਾਂ ਅਤੇ ਸੁਝਾਅ ਵੀ ਸੁਣੇ ਅਤੇ ਭਰੋਸਾ ਦਿੱਤਾ ਕਿ ਗਊਧਨ ਦੀ ਭਲਾਈ ਨਾਲ ਸਬੰਧਤ ਹਰੇਕ ਜਾਇਜ਼ ਮਸਲੇ ਦਾ ਤਰਜੀਹੀ ਆਧਾਰ 'ਤੇ ਹੱਲ ਕੀ...
ਜ਼ਿਲ੍ਹਾ ਗੁਰਦਾਸਪੁਰ ਵਿੱਚ ਵੋਟਰਾਂ ਦੀ ਘਰ-ਘਰ ਜਾ ਕੇ ਤਸਦੀਕ ਦਾ ਕੰਮ ਸਫਲਤਾਪੂਰਵਕ ਮੁਕੰਮਲ

ਜ਼ਿਲ੍ਹਾ ਗੁਰਦਾਸਪੁਰ ਵਿੱਚ ਵੋਟਰਾਂ ਦੀ ਘਰ-ਘਰ ਜਾ ਕੇ ਤਸਦੀਕ ਦਾ ਕੰਮ ਸਫਲਤਾਪੂਰਵਕ ਮੁਕੰਮਲ

local news
ਗੁਰਦਾਸਪੁਰ, 7 ਅਗਸਤ- ਭਾਰਤ ਚੋਣ ਕਮਿਸ਼ਨ ਵੱਲੋਂ ਚਲਾਈ ਜਾ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ) ਮੁਹਿੰਮ ਤਹਿਤ ਜ਼ਿਲ੍ਹਾ ਗੁਰਦਾਸਪੁਰ ਵਿੱਚ ਵੋਟਰਾਂ ਦੀ ਘਰ-ਘਰ ਜਾ ਕੇ ਤਸਦੀਕ (ਹਾਊਸ ਟੂ ਹਾਊਸ ਵੈਰੀਫਿਕੇਸ਼ਨ) ਦਾ ਕੰਮ ਸਫਲਤਾਪੂਰਵਕ ਮੁਕੰਮਲ ਹੋ ਗਿਆ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਗੁਰਦਾਸਪੁਰ ਸ਼੍ਰੀ ਆਦਿਤਿਆ ਉੱਪਲ ਨੇ ਅੱਜ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਹੋਈ ਸਮੀਖਿਆ ਮੀਟਿੰਗ ਦੌਰਾਨ ਦਿੱਤੀ। ਜ਼ਿਲ੍ਹਾ ਚੋਣ ਅਧਿਕਾਰੀ ਨੇ ਦੱਸਿਆ ਕਿ 25 ਜੂਨ ਤੋਂ 03 ਅਗਸਤ 2026 ਤੱਕ ਜ਼ਿਲ੍ਹੇ ਦੇ ਸਮੂਹ ਵਿਧਾਨ ਸਭਾ ਹਲਕਿਆਂ ਵਿੱਚ ਬੂਥ ਲੈਵਲ ਅਫ਼ਸਰਾਂ ਵੱਲੋਂ ਘਰ-ਘਰ ਜਾ ਕੇ ਵੋਟਰਾਂ ਦੀ ਤਸਦੀਕ ਕੀਤੀ ਗਈ। ਉਨ੍ਹਾਂ ਕਿਹਾ ਕਿ ਬੀ.ਐੱਲ.ਓਜ਼. ਨੇ ਪੂਰੀ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਈ, ਜਿਸ ਲਈ ਉਹ ਵਧਾਈ ਦੇ ਹੱਕਦਾਰ ਹਨ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਮੁਹਿੰਮ ਦੀ ਸ਼ੁਰੂਆਤ ਸਮੇਂ ਜ਼ਿਲ੍ਹੇ ਵਿੱਚ ਕੁੱਲ 12,93,682 ਵੋਟਰ ਦਰਜ ਸਨ। ਘਰ-ਘਰ ਤਸਦੀਕ ਦੌਰਾਨ 11,83,552 ਇਨੂਮਰੇਸ਼ਨ ਫਾਰਮ ਪ੍ਰਾਪਤ ਹੋਏ, ਜਦਕਿ 1,08,473 ਵੋਟਰ...
ਡੀ.ਡੀ.ਪੀ.ਓ. ਵੱਲੋਂ KIOSK ਅਤੇ ਸਖੀ ਸ਼ਕਤੀ ਮੇਲੇ ਸਬੰਧੀ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ

ਡੀ.ਡੀ.ਪੀ.ਓ. ਵੱਲੋਂ KIOSK ਅਤੇ ਸਖੀ ਸ਼ਕਤੀ ਮੇਲੇ ਸਬੰਧੀ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ

local news
ਸ੍ਰੀ ਮੁਕਤਸਰ ਸਾਹਿਬ, 07 ਅਗਸਤ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ, ਸ੍ਰੀ ਸੁਰਿੰਦਰ ਸਿੰਘ ਢਿੱਲੋਂ ਦੀ ਪ੍ਰਧਾਨਗੀ ਹੇਠ KIOSK ਅਤੇ ਸਖੀ ਸ਼ਕਤੀ ਮੇਲੇ ਸਬੰਧੀ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਸ੍ਰੀ ਸੁਰਿੰਦਰ ਸਿੰਘ ਢਿੱਲੋਂ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਜ਼ਿਲ੍ਹਾ ਉਦਯੋਗ ਕੇਂਦਰ ਵੱਲੋਂ ਇੱਕ KIOSK Centre/Store ਤਿਆਰ ਕਰਵਾਇਆ ਜਾਣਾ ਹੈ। ਇਸ KIOSK ਵਿੱਚ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਅਧੀਨ ਬਣੇ ਸਵੈ-ਸਹਾਇਤਾ ਸਮੂਹਾਂ ਤੋਂ ਤਿਆਰ ਸਮਾਨ ਦੀ ਵਿਕਰੀ ਕੀਤੀ ਜਾਵੇਗੀ ਤਾਂ ਜੋ ਗਰੀਬ ਪਿੰਡ ਦੀਆਂ ਔਰਤਾਂ ਜੋ ਘਰ ਵਿੱਚ ਕਿਸੇ ਵੀ ਤਰ੍ਹਾਂ ਦਾ ਹੱਥੀ ਸਮਾਨ ਤਿਆਰ ਕਰਦੀਆਂ ਹਨ, ਉਨ੍ਹਾਂ ਨੂੰ ਸਮਾਨ ਦੀ ਵਿਕਰੀ ਕਰਨ ਵਿੱਚ ਮਦਦ ਮਿਲ ਸਕੇ। ਇਸ ਨਾਲ ਪਿੰਡ ਦੀਆਂ ਔਰਤਾਂ ਨੂੰ ਆਪਣੀ ਆਜੀਵਿਕਾ ਵਿੱਚ ਵਾਧਾ ਕਰਨ ਵਿੱਚ ਮਦਦ ਮਿਲੇਗੀ। ਉਨ੍ਹਾਂ ਦੱਸਿਆ ਕਿ ਸਾਲ-2026 ਦੌਰਾਨ ਸਖੀ ਸ਼ਕਤੀ ਮੇਲਾ ਕਰਵਾਇਆ ਜਾਣਾ ਹੈ। ਇਹ ਮੇਲਾ ਮਹੀਨਾ ਅਕਤੂਬਰ-2026 ਦੇ ਆਖਰੀ ਹਫਤੇ ਗੁਰੂ ਗੋਬਿੰਦ ਸਿੰਘ ਪਾਰਕ,...
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਸਤਾਵੇਜ਼ੀ ਫ਼ਿਲਮ ਪਿੰਡ ਸੇਢਾ ਸਿੰਘ ਵਾਲਾ ਅਤੇ ਪਿੰਡ ਦਲ ਸਿੰਘ ਵਾਲਾ ਵਿਖੇ ਦਿਖਾਈ ਗਈ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਸਤਾਵੇਜ਼ੀ ਫ਼ਿਲਮ ਪਿੰਡ ਸੇਢਾ ਸਿੰਘ ਵਾਲਾ ਅਤੇ ਪਿੰਡ ਦਲ ਸਿੰਘ ਵਾਲਾ ਵਿਖੇ ਦਿਖਾਈ ਗਈ

local news
ਜੈਤੋ, 7 ਅਗਸਤ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮਾਂ ਦੀ ਲੜੀ ਤਹਿਤ ਹਲਕਾ ਜੈਤੋ ਦੇ ਪਿੰਡ ਸੇਢਾ ਸਿੰਘ ਵਾਲਾ ਅਤੇ ਪਿੰਡ ਦਲ ਸਿੰਘ ਵਾਲਾ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਫ਼ਲਸਫ਼ੇ ਅਤੇ ਉਨ੍ਹਾਂ ਵੱਲੋਂ ਦਿੱਤੇ ਗਏ ਸਮਾਜਿਕ ਸਮਾਨਤਾ, ਭਾਈਚਾਰਕ ਸਾਂਝ ਅਤੇ ਮਨੁੱਖਤਾ ਦੇ ਸੰਦੇਸ਼ ਨੂੰ ਉਜਾਗਰ ਕਰਦੀ ਦਸਤਾਵੇਜ਼ੀ ਫ਼ਿਲਮ ਦਾ ਪ੍ਰਦਰਸ਼ਨ ਕੀਤਾ ਗਿਆ। ਦਸਤਾਵੇਜ਼ੀ ਫ਼ਿਲਮ ਰਾਹੀਂ ਸੰਗਤਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਉਨ੍ਹਾਂ ਦੀ ਬਾਣੀ ਅਤੇ ਸਮਾਜ ਨੂੰ ਦਿੱਤੇ ਗਏ ਸਮਾਨਤਾ, ਆਪਸੀ ਭਾਈਚਾਰੇ, ਸਦਭਾਵਨਾ ਅਤੇ ਮਨੁੱਖਤਾ ਦੇ ਸੰਦੇਸ਼ ਤੋਂ ਜਾਣੂ ਕਰਵਾਇਆ ਗਿਆ। ਫ਼ਿਲਮ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਮੌਜੂਦਾ ਸਮੇਂ ਵਿੱਚ ਅਪਣਾਉਣ ਦੀ ਲੋੜ ਤੇ ਵੀ ਵਿਸ਼ੇਸ਼ ਚਾਨਣਾ ਪਾਇਆ ਗਿਆ। ਇਸ ਮੌਕੇ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਉਪਰਾਲੇ ਨੌਜਵਾਨ ਪੀੜ੍ਹੀ ਨੂੰ ਸਾਡੇ ਮਹਾਨ ਸੰਤਾਂ ਅਤੇ ਗੁਰੂਆਂ ਦੀ ਅਮੀਰ ਵਿਰਾਸਤ ਨਾਲ ਜੋੜਨ ਵਿ...
ਐਸ.ਆਈ.ਆਰ ਤਹਿਤ ਤਰਨ ਤਾਰਨ ਜ਼ਿਲ੍ਹੇ ‘ਚ ਘਰ-ਘਰ ਗਣਨਾ ਪੜਾਅ ਸਫਲਤਾ ਪੂਰਵਕ ਮੁਕੰਮਲ

ਐਸ.ਆਈ.ਆਰ ਤਹਿਤ ਤਰਨ ਤਾਰਨ ਜ਼ਿਲ੍ਹੇ ‘ਚ ਘਰ-ਘਰ ਗਣਨਾ ਪੜਾਅ ਸਫਲਤਾ ਪੂਰਵਕ ਮੁਕੰਮਲ

local news
ਤਰਨ ਤਾਰਨ, 5 ਅਗਸਤ : ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਰਾਜ ਵਿੱਚ ਵੋਟਰ ਸੂਚੀਆਂ ਦੀ ਚੱਲ ਰਹੀ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ) ਤਹਿਤ ਤਰਨ ਤਾਰਨ ਜ਼ਿਲ੍ਹੇ 'ਚ ਪਹਿਲਾ ਪੜਾਅ (ਬੀ.ਐਲ.ਓਜ਼ ਦੁਆਰਾ ਘਰ-ਘਰ ਗਣਨਾ) ਸਫਲਤਾ ਪੂਰਵਕ ਮੁਕੰਮਲ ਕਰ ਲਿਆ ਗਿਆ ਹੈ। ਇਹ ਪ੍ਰਗਟਾਵਾ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਰਾਹੁਲ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਕੀਤੀ ਗਈ ਵਿਸ਼ੇਸ਼ ਪ੍ਰੈੱਸ ਕਾਨਫਰੰਸ ਦੌਰਾਨ ਕੀਤਾ ਗਿਆ। ਉਨ੍ਹਾਂ ਦੱਸਿਆ ਕਿ 25 ਜੂਨ 2026 ਤੋਂ 3 ਅਗਸਤ 2026 ਤੱਕ ਜ਼ਿਲ੍ਹੇ ਭਰ ਵਿੱਚ 703160 ਗਣਨਾ ਫਾਰਮ ਇਕੱਤਰ ਕਰਕੇ ਡਿਜੀਟਾਈਜ਼ਡ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਜੂਨ ਮਹੀਨੇ ਵਿੱਚ  ਪ੍ਰੀ-ਐਸ.ਆਈ.ਆਰ ਦੌਰਾਨ ਜ਼ਿਲ੍ਹੇ ਵਿੱਚ ਕੁੱਲ 777353 ਵੋਟਰ ਸਨ। ਇਨ੍ਹਾਂ ਵਿੱਚੋਂ 74193 ਫਾਰਮ ਇਕੱਤਰ ਨਹੀਂ ਹੋਏ। ਉਨ੍ਹਾਂ ਦੱਸਿਆ ਕਿ ਨਾ ਇਕੱਤਰ ਹੋਏ ਫਾਰਮਾਂ ਵਿੱਚ 20956 ਅਜਿਹੇ ਵੋਟਰ ਹਨ ਜਿਨ੍ਹਾਂ ਦੀ ਮੌਤ ਹੋ ਚੁੱਕੀ ਹੈ, ਜਦ ਕਿ 8325 ਵੋਟਰ ਗੈਰ ਹਾਜ਼ਰ, 37569 ਪੱਕੇ ਤੌਰ 'ਤੇ ਸ਼ਿਫਟ ਅਤੇ 6980 ਡਬਲ ਵੋਟ ਵਾਲੇ ਪਾਏ ਗਏ ਹਨ। ਉਨ੍ਹਾਂ ਦੱਸਿਆ ਕਿ ਨ...
ਟਰੈਫਿਕ ਪੁਲਿਸ ਵੱਲੋਂ 42 ਬਿਨ੍ਹਾਂ ਨੰਬਰਾਂ ਵਾਲੇ, ਟ੍ਰਿਪਲ ਰਾਈਡਿੰਗ ਅਤੇ ਗਲਤ ਪਾਰਕਿੰਗ ਕਰਨ ਵਾਲੇ ਵਾਹਨਾਂ ਦੇ ਚਲਾਨ

ਟਰੈਫਿਕ ਪੁਲਿਸ ਵੱਲੋਂ 42 ਬਿਨ੍ਹਾਂ ਨੰਬਰਾਂ ਵਾਲੇ, ਟ੍ਰਿਪਲ ਰਾਈਡਿੰਗ ਅਤੇ ਗਲਤ ਪਾਰਕਿੰਗ ਕਰਨ ਵਾਲੇ ਵਾਹਨਾਂ ਦੇ ਚਲਾਨ

local news
ਰੂਪਨਗਰ, 5 ਅਗਸਤ: ਜ਼ਿਲ੍ਹਾ ਰੂਪਨਗਰ ਵਿੱਚ ਅਪਰਾਧਿਕ ਗਤੀਵਿਧੀਆਂ ਅਤੇ ਗੈਰ-ਸਮਾਜਿਕ ਤੱਤਾਂ ਉੱਤੇ ਨਕੇਲ ਕੱਸਣ ਲਈ ਪੁਲਿਸ ਵੱਲੋਂ ਸਖ਼ਤ ਕਦਮ ਚੁੱਕੇ ਜਾ ਰਹੇ ਹਨ। ਇਸੇ ਕੜੀ ਤਹਿਤ ਐੱਸ ਐੱਸ ਪੀ ਸ੍ਰੀ ਮਨਿੰਦਰ ਸਿੰਘ ਅਤੇ ਐਸ ਪੀ ਸ੍ਰੀ ਅਰਵਿੰਦ ਮੀਨਾ ਦੀਆਂ ਹਿਦਾਇਤਾਂ ਅਨੁਸਾਰ ਟਰੈਫਿਕ ਪੁਲਿਸ ਵੱਲੋਂ ਵਿਸ਼ੇਸ਼ ਮੁਹਿੰਮ ਚਲਾਈ ਗਈ, ਜਿਸ ਦੌਰਾਨ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਖ਼ਿਲਾਫ਼ ਕਾਰਵਾਈ ਕਰਦਿਆਂ 42 ਵਾਹਨਾਂ ਦੇ ਚਲਾਨ ਕੀਤੇ ਗਏ। ਇਸ ਮੁਹਿੰਮ ਦੌਰਾਨ ਖ਼ਾਸ ਤੌਰ ‘ਤੇ ਬਿਨ੍ਹਾਂ ਨੰਬਰ ਪਲੇਟ ਵਾਲੇ ਵਾਹਨਾਂ, ਟ੍ਰਿਪਲ ਰਾਈਡਿੰਗ ਕਰਨ ਵਾਲੇ ਦੋਪਹੀਆ ਵਾਹਨ ਸਵਾਰਾਂ ਅਤੇ ਗਲਤ ਢੰਗ ਨਾਲ ਪਾਰਕ ਕੀਤੇ ਵਾਹਨਾਂ ਨੂੰ ਕਾਬੂ ਕੀਤਾ ਗਿਆ। ਟਰੈਫਿਕ ਨਿਯਮਾਂ ਦੀ ਅਣਦੇਖੀ ਕਰਕੇ ਸੜਕ ਸੁਰੱਖਿਆ ਨੂੰ ਖਤਰੇ ਵਿੱਚ ਪਾਉਣ ਵਾਲੇ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਬ ਇੰਸਪੈਕਟਰ ਸਰਬਜੀਤ ਸਿੰਘ ਅਤੇ ਅਸਿਸਟੈਂਟ ਸਬ ਇੰਸਪੈਕਟਰ ਅਜੇ ਕੁਮਾਰ ਅਤੇ ਦੀਦਾਰ ਸਿੰਘ ਨੇ ਦੱਸਿਆ ਕਿ ਰੂਪਨਗਰ ਪੁਲਿਸ ਵੱਲੋਂ ਸ਼ਰਾਰਤੀ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ...
ਆਪ ਐਮਪੀ ਮਾਲਵਿੰਦਰ ਸਿੰਘ ਕੰਗ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ

ਆਪ ਐਮਪੀ ਮਾਲਵਿੰਦਰ ਸਿੰਘ ਕੰਗ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ

local news
ਨਵੀਂ ਦਿੱਲੀ/ਚੰਡੀਗੜ੍ਹ, 5 ਅਗਸਤ ਸ੍ਰੀ ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਬੁੱਧਵਾਰ ਨੂੰ ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕੀਤੀ ਅਤੇ ਬੰਗਾ–ਗੜ੍ਹਸ਼ੰਕਰ–ਸ੍ਰੀ ਅਨੰਦਪੁਰ ਸਾਹਿਬ–ਨੈਣਾ ਦੇਵੀ ਮਾਰਗ ਨੂੰ ਰਾਸ਼ਟਰੀ ਰਾਜਮਾਰਗ ਐਲਾਨਣ ਦੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਨੂੰ ਪੁਰਜ਼ੋਰ ਢੰਗ ਨਾਲ ਦੁਹਰਾਇਆ। ਮੁਲਾਕਾਤ ਦੌਰਾਨ ਕੰਗ ਨੇ ਇਸ ਸੜਕ ਦੀ ਰਣਨੀਤਕ, ਧਾਰਮਿਕ ਅਤੇ ਆਰਥਿਕ ਮਹੱਤਤਾ 'ਤੇ ਚਰਚਾ ਕੀਤੀ ਅਤੇ ਕੇਂਦਰ ਸਰਕਾਰ ਨੂੰ ਇਸ ਪ੍ਰੋਜੈਕਟ ਵਿੱਚ ਤੇਜ਼ੀ ਲਿਆਉਣ ਦੀ ਅਪੀਲ ਕੀਤੀ। ਕੰਗ ਨੇ ਕਿਹਾ ਕਿ ਪ੍ਰਸਤਾਵਿਤ ਰਾਸ਼ਟਰੀ ਰਾਜਮਾਰਗ ਸਿਰਫ਼ ਇੱਕ ਸੜਕੀ ਬੁਨਿਆਦੀ ਢਾਂਚਾ ਪ੍ਰੋਜੈਕਟ ਨਹੀਂ ਹੈ, ਸਗੋਂ ਇਸ ਖੇਤਰ ਦੇ ਲੱਖਾਂ ਲੋਕਾਂ ਲਈ ਇੱਕ ਲਾਈਫਲਾਈਨ ਹੈ। ਉਨ੍ਹਾਂ ਦੱਸਿਆ ਕਿ ਇਹ ਸੜਕ ਸਿੱਖ ਧਰਮ ਦੇ ਸਭ ਤੋਂ ਪਵਿੱਤਰ ਅਸਥਾਨਾਂ ਵਿੱਚੋਂ ਇੱਕ ਸ੍ਰੀ ਅਨੰਦਪੁਰ ਸਾਹਿਬ ਜਿੱਥੇ 1699 ਵਿੱਚ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਾਜਨਾ ਕੀਤੀ ਸੀ, ਨੂੰ ਹਿਮਾਚਲ ਪ੍ਰਦੇਸ਼ ਸਥਿਤ ਮਾਤਾ ਨੈਣਾ ਦੇਵੀ ਜੀ ...
ਐਸ.ਆਈ.ਆਰ; ਜ਼ਿਲ੍ਹੇ ‘ਚ ਨਿਰਧਾਰਤ ਸਮੇਂ ਤੋਂ ਪਹਿਲਾਂ ਹੀ 100 ਫੀਸਦੀ ਕਾਰਜ ਮੁਕੰਮਲ : ਡਿਪਟੀ ਕਮਿਸ਼ਨਰ

ਐਸ.ਆਈ.ਆਰ; ਜ਼ਿਲ੍ਹੇ ‘ਚ ਨਿਰਧਾਰਤ ਸਮੇਂ ਤੋਂ ਪਹਿਲਾਂ ਹੀ 100 ਫੀਸਦੀ ਕਾਰਜ ਮੁਕੰਮਲ : ਡਿਪਟੀ ਕਮਿਸ਼ਨਰ

local news
ਹੁਸ਼ਿਆਰਪੁਰ, 5 ਅਗਸਤ : ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ‘ਤੇ ਵੋਟਰ ਸੂਚੀਆਂ ਦੀ ਸ਼ੁਰੂ ਹੋਈ ਵਿਸ਼ੇਸ਼ ਡੂੰਘੀ ਸੁਧਾਈ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਸਮੂਹ ਬੂਥ ਲੈਵਲ ਅਫ਼ਸਰਾਂ ਵਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਡੂੰਘੀ ਸੁਧਾਈ ਦਾ ਕਾਰਜ ਨਿਰਧਾਰਤ ਸਮੇਂ ਤੋਂ ਪਹਿਲਾਂ ਹੀ 100 ਫੀਸਦੀ ਮੁਕੰਮਲ ਕਰ ਲਿਆ ਗਿਆ।           ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਦੱਸਿਆ ਕਿ ਬੂਥ ਲੈਵਲ ਅਫ਼ਸਰਾਂ ਵਲੋਂ ਜ਼ਿਲ੍ਹੇ ਵਿਚ ਕੁੱਲ 1268648 ਵੋਟਰਾਂ ਦੇ ਗਿਣਤੀ ਫਾਰਮ ਵੰਡਣ ਉਪਰੰਤ ਡਿਜੀਟਾਈਜ਼ੇਸ਼ਨ ਦਾ ਕੰਮ ਮੁਕੰਮਲ ਕੀਤਾ ਗਿਆ ਜਿਸ ਵਿਚੋਂ 1169930 (92.22 ਫੀਸਦੀ) ਵੋਟਰਾਂ ਦੇ ਫਾਰਮ ਦਸਤੀ ਅਤੇ 1487 (0.12 ਫੀਸਦੀ) ਆਨਲਾਈਨ ਭਰਨ ਉਪਰੰਤ ਪ੍ਰਾਪਤ ਕੀਤੇ ਗਏ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਵਿਸ਼ੇਸ਼ ਡੂੰਘੀ ਸੁਧਾਈ (ਐਸ.ਆਈ.ਆਰ.) ਦੌਰਾਨ ਜ਼ਿਲ੍ਹੇ ਵਿਚ 15265 ਵੋਟਰ ਗੈਰ-ਹਾਜਰ, 48512 ਪੱਕੇ ਤੌਰ ‘ਤੇ ਸਥਾਨ ਛੱਡ ਚੁੱਕੇ, 28475 ਮ੍ਰਿਤਕ ਪਾਏ ਗਏ ਜਦਕਿ 306 ਹੋਰਨਾਂ ਦਾ ਡਾਟਾ ਇਕੱਤਰ ਨਹੀਂ ਹੋ ਸਕਿਆ। ਉਨ੍ਹਾਂ ਦੱਸਿਆ ਕਿ ਇ...
ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਹਰੇਕ ਨਾਗਰਿਕ ਦੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ – ਪ੍ਰਿਯੰਕ ਕਾਨੂੰਨਗੋ

ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਹਰੇਕ ਨਾਗਰਿਕ ਦੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ – ਪ੍ਰਿਯੰਕ ਕਾਨੂੰਨਗੋ

local news
ਤਰਨ ਤਾਰਨ, 28 ਜੁਲਾਈ :            ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐੱਨ.ਐੱਚ.ਆਰ.ਸੀ), ਨਵੀਂ ਦਿੱਲੀ ਦੇ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਅੱਜ ਆਪਣੇ ਤਰਨ ਤਾਰਨ ਦੌਰੇ ਦੌਰਾਨ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ, ਜ਼ਿਲ੍ਹਾ ਪ੍ਰਸ਼ਾਸਨ ਨਾਲ ਉੱਚ ਪੱਧਰੀ ਸਮੀਖਿਆ ਮੀਟਿੰਗ ਕੀਤੀ ਅਤੇ ਕੇਂਦਰ ਸਰਕਾਰ ਦੀਆਂ ਵੱਖ-ਵੱਖ ਭਲਾਈ ਯੋਜਨਾਵਾਂ ਦੇ ਪ੍ਰਭਾਵਸ਼ਾਲੀ ਲਾਗੂਕਰਨ ਨੂੰ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ। ਇਸ ਦੌਰਾਨ ਪ੍ਰਿਯੰਕ ਕਾਨੂੰਨਗੋ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਦੇਸ਼ ਦੇ ਹਰੇਕ ਨਾਗਰਿਕ ਦੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਤਰਨ ਤਾਰਨ ਦੌਰੇ ਦੌਰਾਨ ਲੋਕਾਂ ਵੱਲੋਂ ਉਠਾਏ ਗਏ ਹਰ ਮਸਲੇ ਨੂੰ ਕਮਿਸ਼ਨ ਵੱਲੋਂ ਗੰਭੀਰਤਾ ਨਾਲ ਵਿਚਾਰਿਆ ਜਾਵੇਗਾ ਅਤੇ ਉਨ੍ਹਾਂ ਦੇ ਹੱਲ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸਮਾਜਿਕ ਨਿਆਂ ਅਤੇ ਮਨੁੱਖੀ ਅਧਿਕਾਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਕਮਿਸ਼ਨ ਦੀ ਪ੍ਰਮੁੱਖ ਤਰਜੀਹ ਹੈ। ਸ੍ਰੀ ਕਾਨੂੰਨਗੋ ਨ...