Shadow

local news

ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਵਿਚ ਹੋਣ ਵਾਲੀਆਂ ਆਮ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ

ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਵਿਚ ਹੋਣ ਵਾਲੀਆਂ ਆਮ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ

local news
ਮਾਨਸਾ, 12 ਮਈ: ਪੰਜਾਬ ਰਾਜ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਮਾਨਸਾ ਦੀਆਂ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਵਿਚ ਹੋਣ ਵਾਲੀਆਂ ਆਮ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਕਮ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸਿਮਰਪ੍ਰੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੋਹਾ ਦੇ 13 ਵਾਰਡਾਂ, ਬੁਢਲਾਡਾ ਦੇ 19 ਵਾਰਡਾਂ, ਜੋਗਾ ਦੇ 13 ਵਾਰਡਾਂ, ਮਾਨਸਾ ਦੇ 27 ਵਾਰਡਾਂ ਅਤੇ ਬਰੇਟਾ ਦੇ 13 ਵਾਰਡਾਂ ਲਈ ਵੋਟਾਂ 26 ਮਈ ਨੂੰ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਪੈਣਗੀਆਂ ਜਦਕਿ ਵੋਟਾਂ ਦੀ ਗਿਣਤੀ 29 ਮਈ ਨੂੰ ਹੋਵੇਗੀ। ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਨੇ ਦੱਸਿਆ ਕਿ ਉਮੀਦਵਾਰ 13 ਮਈ ਤੋਂ 16 ਮਈ ਤੱਕ ਆਪਣੇ ਕਾਗਜ਼ ਦਾਖਲ ਕਰਵਾ ਸਕਣਗੇ। ਉਨ੍ਹਾਂ ਦੱਸਿਆ ਕਿ ਕਾਗਜ਼ ਦਾਖਲ ਕਰਨ ਦਾ ਸਮਾਂ ਕਮਿਸ਼ਨ ਵੱਲੋਂ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਨਿਰਧਾਰਿਤ ਕੀਤਾ ਗਿਆ ਹੈ। ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਸਿਮਰਪ੍ਰੀਤ ਕੌਰ ਨੇ ਦੱਸਿਆ ਕਿ 18 ਮਈ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਹੋਵੇਗੀ ਅਤੇ 19 ਮਈ ਤੱ...
ਬਟਾਲਾ ਪੁਲਿਸ ਦੇ ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਸਟਾਫ਼ ਨੇ ਵਿਦਿਆਰਥੀਆਂ ਨੂੰ ਆਵਾਜਾਈ ਨਿਯਮਾਂ ਬਾਰੇ ਦਿੱਤੀ ਜਾਣਕਾਰੀ

ਬਟਾਲਾ ਪੁਲਿਸ ਦੇ ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਸਟਾਫ਼ ਨੇ ਵਿਦਿਆਰਥੀਆਂ ਨੂੰ ਆਵਾਜਾਈ ਨਿਯਮਾਂ ਬਾਰੇ ਦਿੱਤੀ ਜਾਣਕਾਰੀ

local news
ਬਟਾਲਾ, 12 ਮਈ  (    ) ਡਾ. ਮਹਿਤਾਬ ਸਿੰਘ, ਐਸ.ਐਸ.ਪੀ ਬਟਾਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਟਾਲਾ ਪੁਲਿਸ ਦੇ ਟ੍ਰੈਫਿਕ ਐਜੂਕੇਸ਼ਨ ਸੈੱਲ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਕਲੇਰ ਕਲਾਂ ਵਿਖੇ ਰੋਡ ਸੇਫਟੀ ਸੈਮੀਨਾਰ ਲਗਾਇਆ ਗਿਆ। ਇਸ ਦੌਰਾਨ ਵਿਦਿਆਰਥੀਆਂ ਨੂੰ ਟ੍ਰੈਫਿਕ ਚਿੰਨ੍ਹਾਂ, ਹੈਲਮੇਟ ਅਤੇ ਸੀਟ ਬੈਲਟ ਦੀ ਮਹੱਤਤਾ ਅਤੇ ਸੜਕੀ ਹਾਦਸਿਆਂ ਤੋਂ ਬਚਣ ਲਈ ਜ਼ਿੰਮੇਵਾਰੀ ਭਰੇ ਵਿਵਹਾਰ ਬਾਰੇ ਜਾਗਰੂਕ ਕੀਤਾ ਗਿਆ। ਜਾਗਰੂਕਤਾ ਸੈਮੀਨਾਰ ਵਿਚ ਵਿਦਿਆਰਥੀਆਂ ਨੂੰ ਨਾਬਾਲਗ ਬੱਚਿਆਂ ਨੂੰ ਗੱਡੀ ਚਲਾਉਣ ਵਿਰੁੱਧ ਨਵੇਂ ਕਾਨੂੰਨ ਅਤੇ ਸੜਕ ਸੁਰੱਖਿਆ ਨਿਯਮਾਂ ਬਾਰੇ ਜਾਣਕਾਰੀ ਦਿੱਤੀ। ਪੁਲਿਸ ਦੇ ਟਰੈਫਿਕ ਐਜੂਕੇਸ਼ਨ ਸੈੱਲ ਦੇ ਅਧਿਕਾਰੀਆਂ ਵਲੋਂ ਦੱਸਿਆ ਗਿਆ ਕਿ ਉਨ੍ਹਾਂ ਵਲੋਂ ਵੱਖ ਵੱਖ ਸਕੂਲਾਂ ਵਿੱਚ ਜਾ ਕੇ ਵਿਦਿਆਰਥੀਆਂ ਨੂੰ ਰੋਡ ਲਾਈਨ ਤੇ ਰੋਡ ਸਾਈਨ ਬਾਰੇ ਜਾਗਰੂਕ ਕੀਤਾ ਜਾਂਦਾ ਹੈ ਅਤੇ ਹੈਲਮਟ, ਸ਼ੀਟ ਬੈਲਟ ਲਗਾਉਣ ਬਾਰੇ ਵੀ ਜਾਣਕਾਰੀ ਦਿੱਤੀ ਜਾਂਦੀ ਹੈ। ਜਾਗਰੂਕਤਾ ਸੈਮੀਨਾਰ ਵਿਚ ਵਿਦਿਆਰਥੀਆਂ ਨੂੰ ਘੱਟ ਉਮਰ ਵਿੱਚ ਡਰਾਈਵਿੰਗ ਕਰਨ ਉਪਰੰਤ ਹੋਣ ਵਾਲੀ ਕਨੂੰਨੀ ਕਾਰਵਾਈ ਬਾਰੇ ਵਿਸਥਾਰਪੂਰਵਕ ਜ...
ਡਿਪਟੀ ਕਮਿਸ਼ਨਰ ਨੇ ਜਨਗਣਨਾ 2027 ਅਧੀਨ ਸੈਲਫ-ਇਨਿਊਮਰੇਸ਼ਨ ਤਹਿਤ ਭਰਿਆ ਫਾਰਮ

ਡਿਪਟੀ ਕਮਿਸ਼ਨਰ ਨੇ ਜਨਗਣਨਾ 2027 ਅਧੀਨ ਸੈਲਫ-ਇਨਿਊਮਰੇਸ਼ਨ ਤਹਿਤ ਭਰਿਆ ਫਾਰਮ

local news
ਫ਼ਰੀਦਕੋਟ, 12 ਮਈ-  ਭਾਰਤ ਸਰਕਾਰ ਵੱਲੋਂ ਕਰਵਾਈ ਜਾਣ ਵਾਲੀ ਜਨਗਣਨਾ 2027 ਤਹਿਤ ਆਮ ਲੋਕਾਂ ਦੀ ਸਹੂਲਤ ਲਈ ਸੈਲਫ-ਇਨਿਊਮਰੇਸ਼ਨ (ਸਵੈ ਗਣਨਾ) ਦੀ ਸਹੂਲਤ ਰਾਹੀਂ ਨਾਗਰਿਕ ਆਪਣੀ ਜਾਣਕਾਰੀ ਖੁਦ ਆਨਲਾਈਨ ਭਰ ਸਕਦੇ ਹਨ ਅਤੇ ਇਹ ਸਹੂਲਤ 14 ਮਈ 2026 ਤੱਕ ਆਨਲਾਈਨ ਉਪਲਬਧ ਰਹੇਗੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਕਮ ਪ੍ਰਿੰਸੀਪਲ ਸੈਸੰਜ ਅਫਸਰ ਸ੍ਰੀ ਰਾਹੁਲ ਚਾਬਾ ਨੇ ਜਨਗਣਨਾ 2027 ਤਹਿਤ ਆਪਣਾ ਸਵੈ ਜਨਗਣਨਾ ਫਾਰਮ ਭਰਨ ਉਪਰੰਤ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਨਾਗਰਿਕ ਘਰ ਬੈਠੇ ਹੀ ਅਧਿਕਾਰਤ ਪੋਰਟਲ ‘ਤੇ ਜਾ ਕੇ ਆਪਣੀ ਜਾਣਕਾਰੀ ਦਰਜ ਕਰ ਸਕਦੇ ਹਨ। ਡਿਪਟੀ ਕਮਿਸ਼ਨਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਾਗਰਿਕ ਘਰ ਬੈਠੇ ਹੀ ਅਧਿਕਾਰਤ ਪੋਰਟਲ se.census.gov.in ‘ਤੇ ਜਾ ਕੇ ਆਪਣੀ ਜਾਣਕਾਰੀ ਦਰਜ ਕਰ ਸਕਦੇ ਹਨ। ਪੋਰਟਲ ਦੀ ਵਰਤੋਂ ਲਈ ਸਭ ਤੋਂ ਪਹਿਲਾਂ ਆਪਣੀ ਪਸੰਦ ਦੀ ਭਾਸ਼ਾ ਦੀ ਚੋਣ ਕਰਨੀ ਹੋਵੇਗੀ ਅਤੇ ਫਿਰ ਮੋਬਾਈਲ ਨੰਬਰ ਅਤੇ ਬੁਨਿਆਦੀ ਜਾਣਕਾਰੀ ਦੀ ਮਦਦ ਨਾਲ ਲੌਗਇਨ ਕਰਨਾ ਹੋਵੇਗਾ। ਲੌਗਇਨ ਤੋਂ ਬਾਅਦ ਪੋਰਟਲ ‘ਤੇ ਦਿੱਤੇ ਸਾਰੇ ਪ੍ਰਸ਼ਨਾਂ ਦੇ ਸਹੀ ਜਵਾਬ ਭਰ ਕੇ ਫਾਰਮ ਸਬਮਿਟ ਕਰਨਾ ਲਾਜ਼ਮ...
ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਵੱਲੋਂ ਗੈਰ-ਕਾਨੂੰਨੀ ਅਤੇ ਅਣਫਿੱਟ ਵਾਹਨਾਂ ਦੀ ਆਵਾਜਾਈ ’ਤੇ ਪਾਬੰਦੀ ਦੇ ਹੁਕਮ ਜਾਰੀ

ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਵੱਲੋਂ ਗੈਰ-ਕਾਨੂੰਨੀ ਅਤੇ ਅਣਫਿੱਟ ਵਾਹਨਾਂ ਦੀ ਆਵਾਜਾਈ ’ਤੇ ਪਾਬੰਦੀ ਦੇ ਹੁਕਮ ਜਾਰੀ

local news
ਬਰਨਾਲਾ, 12 ਮਈ-   ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਆਈ.ਏ.ਐਸ. ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਜ਼ਿਲ੍ਹਾ ਬਰਨਾਲਾ ਅੰਦਰ ਅਜਿਹੇ ਵਾਹਨਾਂ ਦੀ ਆਵਾਜਾਈ ’ਤੇ ਰੋਕ ਲਗਾਉਣ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ, ਜੋ ਮੋਟਰ ਵਹੀਕਲ ਐਕਟ 1988 ਅਨੁਸਾਰ ਸੜਕਾਂ ’ਤੇ ਚੱਲਣ ਯੋਗ ਨਹੀਂ ਹਨ।    ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਧਿਆਨ ਵਿੱਚ ਆਇਆ ਹੈ ਕਿ ਕਈ ਅਜਿਹੇ ਵਾਹਨ ਆਮ ਸੜਕਾਂ ’ਤੇ ਚਲਾਏ ਜਾ ਰਹੇ ਹਨ ਜੋ ਸਰਕਾਰੀ ਨਿਯਮਾਂ ਅਤੇ ਪ੍ਰਦੂਸ਼ਣ ਮਾਪਦੰਡਾਂ ਦੀ ਉਲੰਘਣਾ ਕਰਦੇ ਹਨ। ਇਨ੍ਹਾਂ ਵਾਹਨਾਂ ਕਾਰਨ ਨਾ ਸਿਰਫ ਪ੍ਰਦੂਸ਼ਣ ਵਿੱਚ ਵਾਧਾ ਹੋ ਰਿਹਾ ਹੈ, ਸਗੋਂ ਕਈ ਵਾਰ ਗੰਭੀਰ ਸੜਕ ਦੁਰਘਟਨਾਵਾਂ ਵੀ ਵਾਪਰਦੀਆਂ ਹਨ, ਜਿਸ ਨਾਲ ਆਮ ਲੋਕਾਂ ਦੀ ਸਿਹਤ, ਜਾਨ-ਮਾਲ ਅਤੇ ਸੁਰੱਖਿਆ ਨੂੰ ਖਤਰਾ ਪੈਦਾ ਹੁੰਦਾ ਹੈ। ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਅਜਿਹੇ ਗੈਰ-ਕਾਨੂੰਨੀ ਅਤੇ ਅਣਫਿੱਟ ਵਾਹਨਾਂ ਕਾਰਨ ਅਮਨ-ਕਾਨੂੰਨ ਦੀ ਸਥਿਤੀ ਵੀ ਪ੍ਰਭਾਵਿਤ ਹੁੰਦੀ ਹੈ ਅਤੇ ਕਈ ਵਾਰ ਲੜਾਈ-ਝਗੜਿਆਂ ਵਰਗੀਆਂ ਘਟਨਾਵਾਂ ਵੀ ਵਾਪਰਦੀਆਂ ਹਨ। ਇਸ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਬਰਨਾਲਾ ...
ਯਾਦਵਿੰਦਰ ਸ਼ਰਮਾ ਨੇ ਬਤੌਰ ਕਾਰਜ ਸਾਧਕ ਅਫ਼ਸਰ ਇੰਪਰੂਵਮੈਂਟ ਟਰੱਸਟ ਅਹੁਦਾ ਸੰਭਾਲਿਆ

ਯਾਦਵਿੰਦਰ ਸ਼ਰਮਾ ਨੇ ਬਤੌਰ ਕਾਰਜ ਸਾਧਕ ਅਫ਼ਸਰ ਇੰਪਰੂਵਮੈਂਟ ਟਰੱਸਟ ਅਹੁਦਾ ਸੰਭਾਲਿਆ

local news
ਮਾਲੇਰਕੋਟਲਾ 11 ਮਈ  -                     ਯਾਦਵਿੰਦਰ ਸ਼ਰਮਾ ਨੇ ਅੱਜ ਇੰਪਰੂਵਮੈਂਟ ਟਰੱਸਟ ਮਾਲੇਰਕੋਟਲਾ ਦੇ ਕਾਰਜ ਸਾਧਕ ਅਫ਼ਸਰ ਵਜੋਂ ਅਹੁਦਾ ਸੰਭਾਲ ਲਿਆ। ਅਹੁਦਾ ਸੰਭਾਲਣ ਉਪਰੰਤ ਉਨ੍ਹਾਂ ਟਰੱਸਟ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਅਤੇ ਪਾਰਦਰਸ਼ੀ ਢੰਗ ਨਾਲ ਹੱਲ ਕਰਨਾ ਟਰੱਸਟ ਦੀ ਪ੍ਰਮੁੱਖ ਤਰਜੀਹ ਹੋਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲੋਕ ਭਲਾਈ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਨੂੰ ਜਮੀਨੀ ਪੱਧਰ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਵੇਗਾ ਅਤੇ ਸ਼ਹਿਰੀ ਵਿਕਾਸ ਨਾਲ ਸਬੰਧਤ ਕੰਮਾਂ ਵਿੱਚ ਕਿਸੇ ਕਿਸਮ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਨੇ ਦਫਤਰੀ ਕੰਮਕਾਜ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਯਕੀਨੀ ਬਣਾਉਣ ’ਤੇ ਵੀ ਜ਼ੋਰ ਦਿੱਤਾ।                                    ਜਿਕਰਯੋਗ ਹੈ ਕਿ ਯਾਦਵਿੰਦਰ ਸ਼ਰਮਾ ਇਸ ਤੋਂ ਪਹਿਲਾਂ ਨਾਭਾ, ਪਟਿਆਲਾ, ਜਲੰਧਰ, ਅੰਮ੍ਰਿਤਸਰ, ਤਰਨਤਾਰਨ ਅਤੇ ਸਮੇਤ ਹੋਰ ਪ੍ਰਮੁੱਖ ਸਥਾਨਾਂ ’ਤੇ ਕਾਰਜ ਸਾਧਕ ਅਫ਼ਸਰ ਵਜੋਂ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ ਅਤੇ ਆ...
ਸਪੀਕਰ ਸੰਧਵਾਂ ਨੇ ਬਠਿੰਡਾ ਫ਼ਰੀਦਕੋਟ ਰੋਡ ਦਾ ਨੀਂਹ ਪੱਥਰ ਰੱਖਿਆ ਗਿਆ

ਸਪੀਕਰ ਸੰਧਵਾਂ ਨੇ ਬਠਿੰਡਾ ਫ਼ਰੀਦਕੋਟ ਰੋਡ ਦਾ ਨੀਂਹ ਪੱਥਰ ਰੱਖਿਆ ਗਿਆ

local news
ਕੋਟਕਪੂਰਾ, 11 ਮਈ : ਪੰਜਾਬ ਵਿਧਾਨ ਸਭਾ ਦੇ ਸਪੀਕਰ  ਸ. ਕੁਲਤਾਰ ਸਿੰਘ ਸੰਧਵਾਂ ਨੇ ਗਿਆਨੀ ਜ਼ੈਲ ਸਿੰਘ ਮਾਰਕੀਟ ਕੋਟਕਪੂਰਾ ਵਿਖੇ ਬਠਿੰਡਾ-ਫ਼ਰੀਦਕੋਟ ਰੋਡ ਦੇ ਨਿਰਮਾਣ ਕਾਰਜ ਦਾ ਨੀਂਹ ਪੱਥਰ ਰੱਖਿਆ ਗਿਆ।  ਇਸ ਮੌਕੇ ਸੰਬੋਧਨ ਕਰਦਿਆਂ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰ ਖੇਤਰ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੋਟਕਪੂਰਾ ਹਲਕੇ ਦੇ ਵਿਕਾਸ ਲਈ ਕਰੋੜਾਂ ਰੁਪਏ ਦੇ ਪ੍ਰੋਜੈਕਟ ਮਨਜ਼ੂਰ ਕਰਵਾਏ ਗਏ ਹਨ ਅਤੇ ਇੱਕ-ਇੱਕ ਵਾਅਦਾ ਜ਼ਮੀਨੀ ਪੱਧਰ ’ਤੇ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿੰਡ ਸੰਧਵਾਂ ਤੋਂ ਨੈਸ਼ਨਲ ਹਾਈਵੇ ਓਕਸਬ੍ਰਿਜ ਸਕੂਲ ਤੱਕ 6 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲਾ ਇਹ ਪ੍ਰੋਜੈਕਟ ਇਲਾਕੇ ਦੀ ਆਵਾਜਾਈ ਨੂੰ ਨਵੀਂ ਦਿਸ਼ਾ ਦੇਵੇਗਾ ਅਤੇ ਲੋਕਾਂ ਨੂੰ ਲੰਮੇ ਸਮੇਂ ਤੋਂ ਆ ਰਹੀਆਂ ਮੁਸ਼ਕਲਾਂ ਤੋਂ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਬਠਿੰਡਾ-ਫ਼ਰੀਦਕੋਟ ਰੋਡ ਦੇ ਨਵੀਨੀਕਰਨ ਨਾਲ ਨਾ ਸਿਰਫ਼ ਆਵਾਜਾਈ ਸੁਖਾਲੀ ਹੋਵੇਗੀ, ਸਗੋਂ ਵਪਾਰ, ਸਿੱਖਿਆ ਅਤੇ ਸਿਹਤ ਸਹੂਲਤਾਂ ਤੱਕ ਲੋਕਾਂ ਦੀ ਪਹੁ...
ਸਰਕਾਰੀ ਆਈ.ਟੀ.ਆਈ. (ਇ) ਖਿਉਵਾਲੀ ਵਿਖੇ ਲਗਾਇਆ ਗਿਆ ਅਪ੍ਰੈਂਟਸ਼ਿਪ ਮੇਲਾ

ਸਰਕਾਰੀ ਆਈ.ਟੀ.ਆਈ. (ਇ) ਖਿਉਵਾਲੀ ਵਿਖੇ ਲਗਾਇਆ ਗਿਆ ਅਪ੍ਰੈਂਟਸ਼ਿਪ ਮੇਲਾ

local news
ਲੰਬੀ/ਸ੍ਰੀ ਮੁਕਤਸਰ ਸਾਹਿਬ, 11 ਮਈ:                ਡਾਇਰੈਕਟਰ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ, ਪੰਜਾਬ, ਚੰਡੀਗੜ੍ਹ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਅਤੇ ਨੈਸ਼ਨਲ ਸਕਿੱਲ ਟਰੇਨਿੰਗ ਇੰਸਟੀਚਿਊਟ ਲੁਧਿਆਣਾ ਦੀ ਰਹਿਨੁਮਾਈ ਹੇਠ ਸਰਕਾਰੀ ਆਈ.ਟੀ.ਆਈ. (ਇ) ਖਿਉਵਾਲੀ ਵਿਖੇ ਅੱਜ ਅਪ੍ਰੈਂਟਸ਼ਿਪ ਮੇਲਾ 2026 ਦਾ ਆਯੋਜਨ ਸ੍ਰੀ ਸੰਦੀਪ ਸਿੰਘ ਅਪ੍ਰੈਟਸ਼ਿਪ ਇੰਚਾਰਜ ਦੀ ਦੇਖ-ਰੇਖ ਵਿੱਚ ਸਫਲਤਾਪੂਰਵਕ ਆਯੋਜਨ ਕੀਤਾ ਗਿਆ । ਇਸ ਮੇਲੇ ਦੌਰਾਨ ਵੱਖ-ਵੱਖ ਨਾਮਵਰ ਕੰਪਨੀਆਂ ਵੱਲੋ ਉਮੀਦਵਾਰਾ ਦੇ ਇੰਟਰਵਿਊ ਲਏ ਗਏ। ਇਸ ਮੌਕੇ ਕੁੱਲ 150 ਉਮੀਦਵਾਰਾਂ ਵੱਲੋ ਰਜ਼ਿਸਟ੍ਰੇਸ਼ਨ ਕਰਵਾਈ ਗਈ, ਜਿਨ੍ਹਾਂ ਵਿੱਚੋਂ 52 ਉਮੀਦਵਾਰਾ ਨੂੰ ਵੱਖ-ਵੱਖ ਕੰਪਨੀਆਂ ਵੱਲੋਂ ਅਪ੍ਰੈਟਸ਼ਿਪ ਲਈ ਚੁਣਿਆ ਗਿਆ। ਅਪ੍ਰੈਟਸ਼ਿਪ ਮੇਲੇ ਨੇ ਉਮੀਦਵਾਰਾਂ ਨੂੰ ਉਦਯੋਗਿਕ ਨੁਮਾਇੰਦਿਆਂ ਨਾਲ ਸਿੱਧੀ ਗੱਲਬਾਤ ਕਰਨ ਅਤੇ ਕੌਸ਼ਲ ਅਧਾਰਿਤ ਰੋਜ਼ਗਾਰ ਦੇ ਮੌਕਿਆਂ ਬਾਰੇ ਜਾਣਕਾਰੀ ਪ੍ਰਾਪਤ ਕਰਨ ਲਈ ਇੱਕ ਵਧੀਆ ਮੰਚ ਪ੍ਰਦਾਨ ਕੀਤਾ। ਇਸ ਮੌਕੇ ਵੱਖ-ਵੱਖ ਅਧਿਕਾਰੀ ਅਤੇ ਭਾਗ ਲੈਣ ਵਾਲੀਆਂ ਕੰਪਨੀਆਂ ਦੇ ਪ੍ਰਤੀਨਿਧੀ ਵੀ ਮੌਜੂਦ ਸਨ । ਇਨ੍ਹਾਂ ਤੋ ਇਲਾ...
ਜ਼ਿਲ੍ਹਾ ਜੇਲ੍ਹ ਰੂਪਨਗਰ ਵਿੱਚ ‘ਦੀ ਈਕੋ ਕੰਜਰਵ ਫਾਊਂਡੇਸ਼ਨ’ ਵੱਲੋਂ ਦੋ ਵਾਟਰ ਕੂਲਰ ਅਤੇ ਵਾਟਰ ਪਿਊਰੀਫਾਇਰ ਭੇਂਟ

ਜ਼ਿਲ੍ਹਾ ਜੇਲ੍ਹ ਰੂਪਨਗਰ ਵਿੱਚ ‘ਦੀ ਈਕੋ ਕੰਜਰਵ ਫਾਊਂਡੇਸ਼ਨ’ ਵੱਲੋਂ ਦੋ ਵਾਟਰ ਕੂਲਰ ਅਤੇ ਵਾਟਰ ਪਿਊਰੀਫਾਇਰ ਭੇਂਟ

local news
ਰੂਪਨਗਰ, 11 ਮਈ: “ਈਕੋ ਕੰਜਰਵ ਫਾਊਂਡੇਸ਼ਨ” ਵੱਲੋਂ ਚੇਅਰਮੈਨ ਡਾ. ਦੀਪਕ ਸਿੰਗਲਾ ਦੀ ਅਗਵਾਈ ਹੇਠ ਜ਼ਿਲ੍ਹਾ ਜੇਲ੍ਹ ਰੂਪਨਗਰ ਵਿੱਚ ਬੰਦੀ ਔਰਤਾਂ ਅਤੇ ਮਰਦਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੁਵਿਧਾ ਮੁਹੱਈਆ ਕਰਵਾਉਣ ਲਈ ਮਹੱਤਵਪੂਰਨ ਯੋਗਦਾਨ ਪਾਇਆ ਗਿਆ। ਫਾਊਂਡੇਸ਼ਨ ਵੱਲੋਂ ਜੇਲ੍ਹ ਵਿੱਚ ਦੋ ਫਰਿੱਜ ਵਾਟਰ ਕੂਲਰ ਅਤੇ ਪਾਣੀ ਨੂੰ ਸ਼ੁੱਧ ਕਰਨ ਲਈ ਇੱਕ ਵਾਟਰ ਪਿਊਰੀਫਾਇਰ ਭੇਂਟ ਕੀਤਾ ਗਿਆ, ਜਿਸ ਨਾਲ ਬੰਦੀਆਂ ਨੂੰ ਸਾਫ਼ ਅਤੇ ਠੰਢਾ ਪੀਣਯੋਗ ਪਾਣੀ ਉਪਲਬਧ ਹੋ ਸਕੇਗਾ। ਡਾ. ਦੀਪਕ ਸਿੰਗਲਾ ਨੇ ਦੱਸਿਆ ਕਿ ਫਾਊਂਡੇਸ਼ਨ ਵੱਲੋਂ ਇਸ ਤੋਂ ਪਹਿਲਾਂ ਵੀ ਜ਼ਿਲ੍ਹਾ ਜੇਲ੍ਹ ਵਿੱਚ ਬੰਦੀ ਔਰਤਾਂ ਅਤੇ ਮਰਦਾਂ ਲਈ ਸਕਿੱਲ ਡਿਵੈਲਪਮੈਂਟ ਕੋਰਸ ਕਰਵਾਏ ਗਏ ਹਨ ਅਤੇ ਇਕ ਲਾਇਬ੍ਰੇਰੀ ਦਾ ਪ੍ਰਬੰਧ ਵੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੰਸਥਾ ਵੱਲੋਂ ਜ਼ਿਲ੍ਹਾ ਜੇਲ੍ਹ ਵਿੱਚ ਲੋੜਾਂ ਦੇ ਆਧਾਰ ’ਤੇ ਸਮੇਂ-ਸਮੇਂ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਰਹੇਗੀ। ਇਸ ਮੌਕੇ ਜ਼ਿਲ੍ਹਾ ਜੇਲ੍ਹ ਸੁਪਰਡੈਂਟ ਹਰਜੋਤ ਸਿੰਘ ਕਲੇਰ ਅਤੇ ‘ਈਕੋ ਕੰਜਰਵ ਫਾਊਂਡੇਸ਼ਨ’ ਦੇ ਮੈਂਬਰ ਵੀ ਹਾਜ਼ਰ ਸਨ।...
ਫਾਜ਼ਿਲਕਾ ਦੇ ਵਿਧਾਇਕ ਸਵਨਾ ਨੇ ਵਾਰਡ ਨੰਬਰ 13 ਦੀ ਰਾਇਲ ਸਿਟੀ ਕਲੋਨੀ ਵਿਚ ਲੋਕਾਂ ਦੀਆਂ ਸੁਣੀਆਂ ਮੁਸ਼ਕਲਾਂ ਅਤੇ ਮੌਕੇ ਤੇ ਕੀਤਾ ਹੱਲ

ਫਾਜ਼ਿਲਕਾ ਦੇ ਵਿਧਾਇਕ ਸਵਨਾ ਨੇ ਵਾਰਡ ਨੰਬਰ 13 ਦੀ ਰਾਇਲ ਸਿਟੀ ਕਲੋਨੀ ਵਿਚ ਲੋਕਾਂ ਦੀਆਂ ਸੁਣੀਆਂ ਮੁਸ਼ਕਲਾਂ ਅਤੇ ਮੌਕੇ ਤੇ ਕੀਤਾ ਹੱਲ

local news
ਫਾਜ਼ਿਲਕਾ, 10 ਮਈ- ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਕਾਰਜਾਂ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਲਗਾਤਾਰ ਹੰਭਲੇ ਮਾਰੇ ਜਾ ਰਹੇ ਹਨ। ਸਰਕਾਰ ਦੀਆਂ ਸਕੀਮਾਂ ਤੇ ਯੌਜਨਾਵਾਂ ਦਾ ਲਾਹਾ ਪੁੱਜਦਾ ਕਰਨ ਲਈ ਸਰਕਾਰ ਘਰਾਂ ਤੱਕ ਪਹੁੰਚ ਕੇ ਲੋਕਾਂ ਨੂੰ ਲਾਭ ਦੇ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਫਾਜਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਫਾਜ਼ਿਲਕਾ ਸ਼ਹਿਰ ਵਿੱਚ ਵਾਰਡ ਨੰ 13 ਦੀ ਰਾਇਲ ਸਿਟੀ ਕਲੋਨੀ ਵਿੱਚ ਪਹੁੰਚ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ।ਫਾਜ਼ਿਲਕਾ ਦੇ ਵਿਧਾਇਕ ਸ੍ਰੀ ਸਵਨਾ ਨੇ ਕਿਹਾ ਕਿ ਸੱਤਾ ਵਿਚ ਆਉਣ ਸਮੇਂ ਲੋਕਾਂ ਨਾਲ ਵਾਅਦਾ ਕੀਤਾ ਗਿਆ ਸੀ ਕਿ ਲੋਕਾਂ ਦੀਆਂ ਸਮੱਸਿਆਵਾਂ ਦੇ ਹਲ ਉਨ੍ਹਾਂ ਦੇ ਘਰਾਂ ਤੱਕ ਪਹੁੰਚ ਕਰਕੇ ਕੀਤੇ ਜਾਣਗੇ। ਉਨ੍ਹਾਂ ਆਖਿਆ ਕਿ ਪੰਜਾਬ ਸਰਕਾਰ ਲਗਾਤਾਰ ਲੋਕ ਭਲਾਈ ਕਾਰਜ ਲਈ ਵਚਨਬਧ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੁੰ ਖਜਲ-ਖੁਆਰੀ ਰਹਿਤ ਸਰਕਾਰੀ ਯੋਜਨਾਵਾ ਦਾ ਲਾਭ ਦਿੱਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਵਾਰਡਾਂ ਵਿਚ ਜਾ ਕੇ ਲੋਕਾਂ ਨਾਲ ਜਨ ਸੁਣਵਾਈ ਕੀਤੀ, ਜਨ ਸੁਣਵਾਈ ਕਰ...
ਨਵੇ ਵਾਰਡ ਨੰਬਰ 20 (ਪੁਰਾਣੇ 13) ਤੋਂ ਆਮ ਆਦਮੀ ਪਾਰਟੀ ਵੱਲੋਂ ਮਾਹੀ ਮਹੰਤ ਉਮੀਦਵਾਰ

ਨਵੇ ਵਾਰਡ ਨੰਬਰ 20 (ਪੁਰਾਣੇ 13) ਤੋਂ ਆਮ ਆਦਮੀ ਪਾਰਟੀ ਵੱਲੋਂ ਮਾਹੀ ਮਹੰਤ ਉਮੀਦਵਾਰ

local news
ਸੁਨਾਮ, 10 ਮਈ- ਆਮ ਆਦਮੀ ਪਾਰਟੀ ਵੱਲੋਂ ਨਗਰ ਕੌਂਸਲ ਚੋਣਾਂ ਲਈ ਨਵੇਂ ਵਾਰਡ ਨੰਬਰ 20 (ਪੁਰਾਣੇ 13) ਤੋਂ *ਵਾਰਡ ਵਾਸੀਆਂ ਦੀ ਮੰਗ* 'ਤੇ ਮਾਹੀ ਮਹੰਤ (ਤੀਜਾ ਲਿੰਗ) ਨੂੰ ਉਮੀਦਵਾਰ ਵਜੋਂ ਮੈਦਾਨ ਵਿੱਚ ਉਤਾਰਿਆ ਗਿਆ ਹੈ। ਇਸ ਐਲਾਨ ਨਾਲ ਪਾਰਟੀ ਨੇ ਸਮਾਜ ਦੇ ਹਰ ਵਰਗ ਨੂੰ ਰਾਜਨੀਤੀ ਵਿੱਚ ਯੋਗ ਪ੍ਰਤਿਨਿਧਿਤਾ ਦੇਣ ਦੇ ਆਪਣੇ ਵਚਨ ਨੂੰ ਦੁਹਰਾਇਆ ਹੈ। ਇਸ ਮੌਕੇ ਮਾਹੀ ਮਹੰਤ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ‘ਤੇ ਜ਼ਾਹਿਰ ਕੀਤਾ ਗਿਆ ਭਰੋਸਾ ਉਹ ਪੂਰੀ ਇਮਾਨਦਾਰੀ ਅਤੇ ਨਿਸ਼ਠਾ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਜੇਕਰ ਵਾਰਡ ਨੰਬਰ 20 ਦੇ ਵਾਸੀਆਂ ਵੱਲੋਂ ਉਨ੍ਹਾਂ ਨੂੰ ਸੇਵਾ ਦਾ ਮੌਕਾ ਦਿੱਤਾ ਗਿਆ ਤਾਂ ਉਹ ਇਲਾਕੇ ਵਿੱਚ ਬੁਨਿਆਦੀ ਸੁਵਿਧਾਵਾਂ ਨੂੰ ਮਜ਼ਬੂਤ ਕਰਨ, ਸਫ਼ਾਈ ਪ੍ਰਬੰਧ ਨੂੰ ਸੁਧਾਰਨ, ਪੀਣ ਵਾਲੇ ਪਾਣੀ, ਸੜਕਾਂ ਅਤੇ ਸਟਰੀਟ ਲਾਈਟਾਂ ਵਰਗੀਆਂ ਮੁੱਖ ਸਮੱਸਿਆਵਾਂ ਦਾ ਹੱਲ ਕਰਨ ਨੂੰ ਪਹਿਲ ਦੇਣਗੇ। ਉਨ੍ਹਾਂ ਇਹ ਵੀ ਕਿਹਾ ਕਿ ਉਹ ਹਰ ਵਰਗ ਦੇ ਲੋਕਾਂ ਦੀ ਆਵਾਜ਼ ਬਣ ਕੇ ਕੰਮ ਕਰਨਗੇ ਅਤੇ ਵਾਰਡ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹਨ। ਇਸ ਦੌਰਾਨ...