Shadow

local news

ਵਿਧਾਇਕ ਡਾ. ਅਜੇ ਗੁਪਤਾ ਨੇ ਚਾਰ ਵਾਰਡਾਂ ਵਿੱਚ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ

ਵਿਧਾਇਕ ਡਾ. ਅਜੇ ਗੁਪਤਾ ਨੇ ਚਾਰ ਵਾਰਡਾਂ ਵਿੱਚ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ

local news
ਅੰਮ੍ਰਿਤਸਰ, 10 ਮਈ, 2026: ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ. ਅਜੇ ਗੁਪਤਾ ਨੇ ਹਲਕੇ ਦੇ ਚਾਰ ਵਾਰਡਾਂ ਵਿੱਚ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਵਿਧਾਇਕ ਡਾ. ਗੁਪਤਾ ਨੇ ਵਾਰਡ ਨੰਬਰ 53, ਮੰਦਰ ਰਵਿਦਾਸ ਇੰਦਰਾ ਕਲੋਨੀ, ਵਾਰਡ ਨੰਬਰ 55, ਗਲੀ ਗੋਕੁਲ ਚੰਦ, ਗਲੀ ਖਾਈ ਵਾਲੀ, ਵਾਰਡ ਨੰਬਰ 56, ਗਲੀ ਗੋਸਾਈਆ, ਗਲੀ ਭਈਆ, ਗਲੀ ਸ਼ੇਖਾ ਵਾਲੀ, ਅਤੇ ਵਾਰਡ ਨੰਬਰ 57, ਗਲੀ ਮਾਵਾ ਵਾਲੀ, ਗੰਡੀ ਗਲੀ ਵਿੱਚ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਵਿਧਾਇਕ ਡਾ. ਗੁਪਤਾ ਨੇ ਕਿਹਾ ਕਿ ਕੇਂਦਰੀ ਵਿਧਾਨ ਸਭਾ ਹਲਕੇ ਵਿੱਚ 100% ਵਿਕਾਸ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕੇ ਦਾ ਕੋਈ ਵੀ ਖੇਤਰ ਵਿਕਾਸ ਤੋਂ ਰਹਿਤ ਨਹੀਂ ਛੱਡਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੀਆਂ ਗਲੀਆਂ ਵਿੱਚ ਸੀਵਰੇਜ ਸਿਸਟਮ ਨੂੰ ਪਹਿਲਾਂ ਸੁਧਾਰਿਆ ਗਿਆ ਸੀ, ਅਤੇ ਹੁਣ ਗਲੀਆਂ ਨੂੰ ਕੰਕਰੀਟ ਦੇ ਫਰਸ਼ ਨਾਲ ਪੱਕਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਗਲੀਆਂ-ਨਾਲੀਆਂ ਦੇ ਨਿਰਮਾਣ ਕਾਰਜ ਸ਼ੁਰੂ ਹੋਣ ਨਾਲ ਇਲਾਕੇ ਦੇ ਲੋਕਾਂ ਵਿੱਚ ਭਾਰੀ ਉਤਸ਼ਾਹ ਪੈਦਾ ਹੋਇਆ ਹੈ। ਵਿਧਾਇਕ ਡਾ. ਗੁਪਤਾ ਨੇ ਕਿਹਾ ਕਿ ਹਲਕੇ ਦੇ...
ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਗੁਰਦਾਸਪੁਰ ਵਲੋਂ ਫਸਲ ਦੀ ਰਹਿੰਦ ਖੂੰਹਦ ਸਾੜਨ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਪਿੰਡਾਂ ਦਾ ਦੌਰਾ

ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਗੁਰਦਾਸਪੁਰ ਵਲੋਂ ਫਸਲ ਦੀ ਰਹਿੰਦ ਖੂੰਹਦ ਸਾੜਨ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਪਿੰਡਾਂ ਦਾ ਦੌਰਾ

local news
ਗੁਰਦਾਸਪੁਰ, 10 ਮਈ - ਅੱਜ ਡਿਪਟੀ ਕਮਿਸ਼ਨਰ ਆਦਿਤਿਆ ਉੱਪਲ ਵਲੋਂ ਫਸਲ ਦੀ ਰਹਿੰਦ ਖੂੰਹਦ ਸਾੜਨ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਪਿੰਡਾਂ ਦਾ ਦੌਰਾ ਕੀਤਾ ਗਿਆ ਅਤੇ ਆਪਣੀ ਮੌਜੂਦਗੀ ਵਿੱਚ ਖੇਤਾਂ ਵਿੱਚ ਲੱਗੀ ਅੱਗ ਨੂੰ ਫਾਇਰ ਬਿਰਗੇਡ, ਸਿਵਲ ਤੇ ਪੁਲਿਸ ਵਿਭਾਗ ਦੀਆਂ ਟੀਮਾਂ ਦੇ ਸਹਿਯੋਗ ਨਾਲ ਬੁਝਵਾਇਆ ਗਿਆ। ਇਸ ਮੌਕੇ ਐਸ.ਐਸ.ਪੀ ਗੁਰਦਾਸਪੁਰ, ਆਦਿਤਿਆ ਅਤੇ ਐਸ.ਡੀ.ਐਮ ਸ੍ਰੀਮਤੀ ਅਨੁਪ੍ਰੀਤ ਕੌਰ ਅਤੇ ਮੁੱਖ ਖੇਤੀਬਾੜੀ ਅਫਸਰ ਡਾ. ਰਣਧੀਰ ਠਾਕਰ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ, ਆਦਿਤਿਆ ਉੱਪਲ, ਅੱਜ ਜਦ ਬਲਾਕ ਕਾਹਨੂੰਵਾਨ ਦੇ ਵੱਖ ਵੱਖ ਪਿੰਡਾਂ ਕੋਟ ਧੰਦਲ, ਗੋਤ, ਭਿੱਟੇਵਿੰਡ, ਜਾਗੋਵਾਲ ਬਾਂਗਰ, ਕੀੜੀ ਅਤੇ ਨੈਨੇਕੋਟ ਦਾ ਦੌਰਾ ਕਰ ਰਹੇ ਸਨ ਤਾਂ ਉਨ੍ਹਾਂ ਰਸਤੇ ਵਿਚ ਖੇਤਾਂ ਵਿੱਚ ਲੱਗੀ ਅੱਗ ਨੂੰ ਦੇਖਿਆ। ਉਨ੍ਹਾਂ ਵਲੋਂ ਤੁਰੰਤ ਕਾਰ ਰੋਕ ਕੇ, ਖੁਦ ਖੇਤ ਵਿੱਚ ਗਏ ਤੇ ਫਾਇਰ ਬਿਰਗੇਡ ਤੇ ਸਿਵਲ ਤੇ ਪੁਲਿਸ ਦੀਆਂ ਟੀਮਾਂ ਦੇ ਸਹਿਯੋਗ ਨਾਲ ਲੱਗੀ ਅੱਗ ਨੂੰ ਬੁਝਵਾਇਆ। ਇਸ ਮੌਕੇ ਗੱਲ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਮੁੱਚਾ ਪ੍ਰਸ਼ਾਸਨ, ਜਿਸ ਵਿੱਚ ਸਿਵਲ ਤੇ ਪੁਲਿਸ ਵਿਭਾਗ ਸ਼ਾਮਲ ਹੈ, ਵਲੋਂ ਪ...
ਜ਼ਿਲ੍ਹਾ ਰੂਪਨਗਰ ਵਿਖੇ ਰਾਸ਼ਟਰੀ ਲੋਕ ਅਦਾਲਤ ਦਾ ਸਫਲਤਾਪੂਰਵਕ ਆਯੋਜਨ ਹੋਇਆ

ਜ਼ਿਲ੍ਹਾ ਰੂਪਨਗਰ ਵਿਖੇ ਰਾਸ਼ਟਰੀ ਲੋਕ ਅਦਾਲਤ ਦਾ ਸਫਲਤਾਪੂਰਵਕ ਆਯੋਜਨ ਹੋਇਆ

local news
ਰੂਪਨਗਰ, 09 ਮਈ: ਨੈਸ਼ਨਲ ਲੀਗਲ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਮੋਹਾਲੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਾਲ 2026 ਦੀ ਦੂਜੀ ਕੌਮੀ ਲੋਕ ਅਦਾਲਤ ਜ਼ਿਲ੍ਹਾ ਰੂਪਨਗਰ ਅਤੇ ਇਸ ਦੀਆਂ ਸਬ-ਡਵੀਜ਼ਨਾਂ- ਸ੍ਰੀ ਅਨੰਦਪੁਰ ਸਾਹਿਬ ਅਤੇ ਨੰਗਲ ਦੀਆਂ ਵੱਖ-ਵੱਖ ਅਦਾਲਤਾਂ ਵਿਖੇ ਲਗਾਈ ਗਈ। ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਸ਼੍ਰੀਮਤੀ ਮਨਜੋਤ ਕੌਰ ਦੀ ਅਗਵਾਈ ਹੇਠ ਲਗਾਈ ਗਈ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਵੱਖ-ਵੱਖ ਸ਼੍ਰੇਣੀਆਂ ਦੇ ਲਗਭਗ 14341 ਕੇਸ ਜਿਵੇਂ ਦੀਵਾਨੀ, ਫੌਜਦਾਰੀ ਕੰਪਾਊਂਡੇਬਲ ਕੇਸ, ਐਨਆਈ ਐਕਟ ਕੇਸ, ਬੈਂਕ ਰਿਕਵਰੀ ਕੇਸ, ਜ਼ਮੀਨ ਪ੍ਰਾਪਤੀ ਦੇ ਕੇਸ, ਵਿਆਹ ਸੰਬੰਧੀ ਵਿਵਾਦ, ਮੋਟਰ ਦੁਰਘਟਨਾ ਅਤੇ ਬੀਮਾ ਦਾਅਵਿਆਂ ਦੇ ਕੇਸ, ਐਲਏਸੀ ਕੇਸ, ਮਾਲ ਕੇਸ, ਪਾਣੀ ਦੇ ਬਿੱਲਾਂ ਅਤੇ ਟ੍ਰੈਫਿਕ ਚਲਾਨ ਵੀ ਲਏ ਗਏ। ਇਸ ਤੋਂ ਇਲਾਵਾ ਪ੍ਰੀ-ਲਿਟੀਗੇਟਿਵ ਕੇਸ ਵੀ ਲਾਏ ਗਏ। ਇਸ ਲੋਕ ਅਦਾਲਤ ਵਿੱਚ ਰੂਪਨਗਰ ਵਿਖੇ 06 ਬੈਂਚ, ਸ੍ਰੀ ਅਨੰਦਪੁਰ ਸਾਹਿਬ ਵਿਖੇ 01 ਬੈਂਚ ਅਤੇ ਨੰਗਲ ਵਿਖੇ 01 ਬੈਂਚ ਲਗ...
ਕੌਮੀ ਲੋਕ ਅਦਾਲਤ: 18476 ਕੇਸ ਨਿਪਟਾਰੇ ਲਈ ਵਿਚਾਰੇ; 17298 ਕੇਸਾਂ ਦਾ ਨਿਪਟਾਰਾ

ਕੌਮੀ ਲੋਕ ਅਦਾਲਤ: 18476 ਕੇਸ ਨਿਪਟਾਰੇ ਲਈ ਵਿਚਾਰੇ; 17298 ਕੇਸਾਂ ਦਾ ਨਿਪਟਾਰਾ

local news
ਸੰਗਰੂਰ, 09 ਮਈ- ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਰਹਿਨੁਮਾਈ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਦੀ ਅਗਵਾਈ ਹੇਠ ਅੱਜ ਮਿਤੀ 09.05.2026 ਨੂੰ ਜ਼ਿਲ੍ਹਾ ਕਚਹਿਰੀਆਂ ਸੰਗਰੂਰ ਅਤੇ ਉਪ ਮੰਡਲ ਪੱਧਰ ਕਚਹਿਰੀਆਂ ਸੁਨਾਮ, ਮੂਨਕ ਤੇ ਧੂਰੀ ਵਿਖੇ ਨੈਸ਼ਨਲ ਲੋਕ ਅਦਾਲਤ ਲਗਾਈ ਗਈ। ਜ਼ਿਲ੍ਹਾ ਅਥਾਰਟੀ ਵੱਲੋਂ ਧਿਰਾਂ ਨੂੰ ਆਪਣੇ ਕੇਸਾਂ ਦੇ ਨਿਪਟਾਰੇ ਰਜ਼ਾਮੰਦੀ ਨਾਲ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਨਿਬੇੜਨ ਲਈ ਉਤਸ਼ਾਹਿਤ ਕੀਤਾ ਗਿਆ। ਕੇਸਾਂ ਦੇ ਨਿਪਟਾਰੇ ਲਈ ਜ਼ਿਲ੍ਹਾ ਸੰਗਰੂਰ ਵਿੱਚ ਕੁੱਲ 17 ਲੋਕ ਅਦਾਲਤ ਦੇ ਬੈਂਚਾਂ ਦਾ ਗਠਨ ਕੀਤਾ ਗਿਆ, ਜਿਨ੍ਹਾਂ ਦੀ ਪ੍ਰਧਾਨਗੀ ਨਿਆਂਇਕ ਅਧਿਕਾਰੀਆਂ ਅਤੇ ਮਾਲ ਅਧਿਕਾਰੀਆਂ ਵੱਲੋਂ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਮਨਪ੍ਰੀਤ ਕੌਰ ਨੇ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਦੌਰਾਨ ਜ਼ਿਲ੍ਹਾ ਸੰਗਰੂਰ ਵਿੱਚ ਬਣੇ ਸਮੂਹ ਬੈਂਚਾਂ ਦੁਆਰਾ ਕੁੱਲ 18476 ਕੇਸ ਨਿਪਟਾਰੇ ਲਈ ਵਿਚਾਰੇ ਗਏ ਜਿਨਾਂ ਵਿੱਚੋਂ 17298 ਕੇਸਾਂ ਦਾ ਨਿਪਟਾਰਾ ਕਰਵਾਇਆ ਗਿਆ। ਲੋਕ ਅਦਾਲਤ ਰਾਹੀਂ ਕੇਸ ਨਿਬੇੜਨ ਦੇ ਲਾਭ ਬਾਰੇ ਜਾਣਕਾਰੀ ਦਿ...
ਰਾਸ਼ਟਰੀ ਲੋਕ ਅਦਾਲਤ ’ਚ 27,405 ਮਾਮਲਿਆਂ ਦਾ ਮੌਕੇ ’ਤੇ ਨਿਪਟਾਰਾ, 7.83 ਕਰੋੜ ਰੁਪਏ ਦੇ ਅਵਾਰਡ ਪਾਸ

ਰਾਸ਼ਟਰੀ ਲੋਕ ਅਦਾਲਤ ’ਚ 27,405 ਮਾਮਲਿਆਂ ਦਾ ਮੌਕੇ ’ਤੇ ਨਿਪਟਾਰਾ, 7.83 ਕਰੋੜ ਰੁਪਏ ਦੇ ਅਵਾਰਡ ਪਾਸ

local news
ਹੁਸ਼ਿਆਰਪੁਰ, 9 ਮਈ :           ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਸ਼ਨੀਵਾਰ ਨੂੰ ਜ਼ਿਲ੍ਹੇ ਵਿਚ ਸਾਲ ਦੀ ਦੂਜੀ ਰਾਸ਼ਟਰੀ ਲੋਕ ਅਦਾਲਤ ਲਗਾਈ ਗਈ। ਇਸ ਲੋਕ ਅਦਾਲਤ ਵਿਚ ਐਨ.ਆਈ. ਐਕਟ ਦੀ ਧਾਰਾ 138 ਤਹਿਤ ਮਾਮਲੇ (ਲੰਬਿਤ ਅਤੇ ਪ੍ਰੀ-ਲਿਟੀਗੇਸ਼ਨ ਬੈਂਕ ਰਿਕਵਰੀ ਕੇਸ ਅਤੇ ਲੇਬਰ ਵਿਵਾਦ ਮਾਮਲੇ), ਮੋਟਰ ਐਕਸੀਡੈਂਟ ਕਲੇਮ ਕੇਸ, ਬਿਜਲੀ ਅਤੇ ਪਾਣੀ ਦੇ ਬਿਲਾਂ ਨਾਲ ਸਬੰਧਤ ਮਾਮਲੇ (ਗੈਰ-ਕੰਪਾਉਡੇਬਲ ਮਾਮਲਿਆਂ ਨੂੰ ਛੱਡ ਕੇ), ਵਿਆਹ ਵਿਵਾਦ, ਟ੍ਰੈਫਿਕ ਚਾਲਾਨ, ਮਾਲ ਮਾਮਲੇ ਅਤੇ ਹੋਰ ਸਿਵਲ ਅਤੇ ਘੱਟ ਗੰਭੀਰ ਅਪਰਾਧਿਕ ਮਾਮਲੇ ਅਤੇ ਘਰੇਲੂ ਵਿਵਾਦਾਂ ਨਾਲ ਸਬੰਧਤ ਕੇਸ ਰੱਖੇ ਗਏ।           ਇਹ ਲੋਕ ਅਦਾਲਤ ਜਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰਜਿੰਦਰ ਅਗਰਵਾਲ ਦੀ ਯੋਗ ਅਗਵਾਈ ਹੇਠ ਲਗਾਈ ਗਈ। ਇਸ ਲੋਕ ਅਦਾਲਤ ਵਿਚ ਹੁਸ਼ਿਆਰਪੁਰ ਵਿਚ ਕੁੱਲ 20 ਬੈਂਚ ਗਠਿਤ ਕੀਤੇ ਗਏ ਜਿਸ ਵਿਚ ਹੁਸ਼ਿਆਰਪੁਰ ਨਿਆਂਇਕ ਅਦਾਲਤਾਂ ਦੇ 9 ਬੈਂਚ, ਉਪ ਮੰਡਲ ਦਸੂਹਾ ਵਿਚ 2 ਬੈਂਚ, ਮੁਕੇਰੀਆਂ ਵਿ...
ਵੱਖ-ਵੱਖ ਵਿਕਾਸ ਕਾਰਜਾਂ ਦੀ ਸਮੀਖਿਆ ਸਬੰਧੀ ਸਪੀਕਰ ਸੰਧਵਾਂ ਅਤੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ  ਨੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਵੱਖ-ਵੱਖ ਵਿਕਾਸ ਕਾਰਜਾਂ ਦੀ ਸਮੀਖਿਆ ਸਬੰਧੀ ਸਪੀਕਰ ਸੰਧਵਾਂ ਅਤੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

local news
ਫ਼ਰੀਦਕੋਟ 9 ਮਈ () ਪੰਜਾਬ ਵਿਧਾਨ ਸਭਾ ਦੇ ਸਪੀਕਰ  ਸ. ਕੁਲਤਾਰ ਸਿੰਘ ਸੰਧਵਾਂ ਅਤੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਸ਼ਹਿਰ ਵਿੱਚ ਵੱਖ-ਵੱਖ ਪ੍ਰੋਜੈਕਟਾਂ ਦੀ ਸਮੀਖਿਆ ਕਰਨ ਅਤੇ ਸ਼ਹਿਰ ਵਾਸੀਆਂ ਨੂੰ ਵੱਖ ਵੱਖ ਲੋੜੀਂਦੀਆਂ ਸੇਵਾਵਾਂ ਯਕੀਨੀ ਬਣਾਉਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ ਦੇ ਗੈਸਟ ਹਾਊਸ ਵਿਖੇ ਵਿਸ਼ੇਸ਼ ਮੀਟਿੰਗ ਕੀਤੀ । ਇਸ ਮੌਕੇ ਹਲਕਾ ਵਿਧਾਇਕ ਸ.ਗੁਰਦਿੱਤ ਸਿੰਘ ਸੇਖੋਂ, ਵਿਧਾਇਕ ਜੈਤੋ ਸ.ਅਮੋਲਕ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਸਪੀਕਰ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾ ਰਹੀ। ਪਿੰਡਾਂ ਦੇ ਵਿਕਾਸ, ਸੜਕਾਂ ਦੇ ਨਿਰਮਾਣ ਤੇ ਖੇਡਾਂ ਦੇ ਮੈਦਾਨਾਂ ਉਸਾਰੀ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜਿਹੜੇ ਵੀ ਵਿਕਾਸ ਕਾਰਜ ਪੈਂਡਿੰਗ ਪਏ ਹਨ, ਉਨ੍ਹਾਂ ਨੂੰ ਤਰਜੀਹ ਦੇ ਅਧਾਰ ’ਤੇ ਜਲਦ ਤੋਂ ਜਲਦ ਮੁਕੰਮਲ ਕੀਤਾ ਜਾਵੇ।ਉਨ੍ਹਾਂ ਕਿਹਾ ਕ...
ਵਿਧਾਇਕ ਰਣਬੀਰ ਸਿੰਘ ਭੁੱਲਰ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੰਮ੍ਰਿਤਸਰ ਲਈ ਬੱਸ ਰਵਾਨਾ

ਵਿਧਾਇਕ ਰਣਬੀਰ ਸਿੰਘ ਭੁੱਲਰ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੰਮ੍ਰਿਤਸਰ ਲਈ ਬੱਸ ਰਵਾਨਾ

local news
ਫ਼ਿਰੋਜ਼ਪੁਰ, 8 ਮਈ- ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਵੱਲੋਂ ਅੱਜ ਫਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਸ਼ਰਧਾਲੂਆਂ ਦੀ ਬੱਸ ਨੂੰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਹ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਨੇੜਲੇ ਪ੍ਰਸਿੱਧ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੇ ਦਰਸ਼ਨਾਂ ਲਈ ਭੇਜੀ ਗਈ ਹੈ। ਇਸ ਮੌਕੇ ਵਿਧਾਇਕ ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਇਸ ਯੋਜਨਾ ਦਾ ਮਕਸਦ ਲੋਕਾਂ ਨੂੰ ਸੁਵਿਧਾਜਨਕ ਅਤੇ ਮੁਫ਼ਤ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕਰਨਾ ਹੈ। ਉਨ੍ਹਾਂ ਦੱਸਿਆ ਕਿ ਇਸ ਬੱਸ ਰਾਹੀਂ ਸ਼ਰਧਾਲੂਆਂ ਨੂੰ ਸ਼੍ਰੀ ਹਰਿਮੰਦਰ ਸਾਹਿਬ, ਦੁਰਗਿਆਣਾ ਮੰਦਰ ਅਤੇ ਭਗਵਾਨ ਵਾਲਮੀਕਿ ਤੀਰਥ ਸਥਲ ਦੇ ਦਰਸ਼ਨ ਕਰਨਗੇ। ਇਸ ਦੇ ਨਾਲ-ਨਾਲ ਯਾਤਰੀਆਂ ਨੂੰ ਜਲਿਆਂਵਾਲਾ ਬਾਗ਼, ਪਾਰਟੀਸ਼ਨ ਮਿਊਜ਼ੀਅਮ ਅਤੇ ਵਾਹਗਾ ਬਾਰਡਰ ਵਿਖੇ ਰੀਟਰੀਟ ਸਮਾਰੋਹ ਵੀ ਵੇਖਣ ਦਾ ਮੌਕਾ ਮਿਲੇਗਾ। ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਇਹ ਯੋਜਨਾ ਵਿਸ਼ੇਸ਼ ਤੌਰ ‘ਤੇ ਆ...
ਵਿਧਾਇਕ ਚੱਢਾ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਿੰਡਾਂ ਵਿੱਚ ਲੋਕ ਜਾਗਰੂਕਤਾ ਲਈ ਆਟੋ ਵਾਹਨਾਂ ਨੂੰ ਕੀਤਾ ਰਵਾਨਾ

ਵਿਧਾਇਕ ਚੱਢਾ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਿੰਡਾਂ ਵਿੱਚ ਲੋਕ ਜਾਗਰੂਕਤਾ ਲਈ ਆਟੋ ਵਾਹਨਾਂ ਨੂੰ ਕੀਤਾ ਰਵਾਨਾ

local news
ਰੂਪਨਗਰ, 08 ਮਈ: ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਅੱਜ ਹਲਕਾ ਵਿਧਾਇਕ ਰੂਪਨਗਰ ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ ਵੱਲੋਂ ਪਿੰਡਾਂ ਅਤੇ ਸ਼ਹਿਰੀ ਇਲਾਕਿਆਂ ਵਿੱਚ ਲੋਕ ਜਾਗਰੂਕਤਾ ਫੈਲਾਉਣ ਲਈ ਵਿਸ਼ੇਸ਼ ਆਟੋ ਵਾਹਨਾਂ ਨੂੰ ਰਵਾਨਾ ਕੀਤਾ ਗਿਆ। ਇਸ ਮੌਕੇ ਹਲਕਾ ਵਿਧਾਇਕ ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਇੱਕ ਪਾਸੇ ਪਿੰਡਾਂ ਵਿੱਚ ਖੇਡ ਮੈਦਾਨ ਅਤੇ ਸਟੇਡੀਅਮ ਤਿਆਰ ਕਰਵਾਏ ਜਾ ਰਹੇ ਹਨ ਤਾਂ ਜੋ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕੀਤਾ ਜਾ ਸਕੇ, ਜਦਕਿ ਦੂਜੇ ਪਾਸੇ ਨਸ਼ਾ ਤਸਕਰਾਂ ਅਤੇ ਨਸ਼ਾ ਸਪਲਾਈ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਨਵੀਆਂ ਪਹਿਲਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਹੁਣ ਪਿੰਡ-ਪਿੰਡ ਅਤੇ ਗਲੀ-ਗਲੀ ਵਿੱਚ ਸਪੀਕਰਾਂ ਨਾਲ ਲੈਸ ਆਟੋ ਵਾਹਨ ਭੇਜੇ ਜਾ ਰਹੇ ਹਨ, ਜੋ ਲੋਕਾਂ ਨੂੰ ਨਸ਼ਿਆਂ ਦੇ ਨੁਕਸਾਨਾਂ ...
ਐੱਸ ਡੀ ਐਮ ਡੇਰਾ ਬਾਬਾ ਨਾਨਕ ਅਦਿੱਤਿਆ ਸ਼ਰਮਾ ਵੱਲੋਂ ਪੁਲਿਸ ਤੇ ਖੇਤੀਬਾੜੀ ਵਿਭਾਗ ਦੀ ਟੀਮ ਨਾਲ ਇਲਾਕੇ ਦਾ ਦੌਰਾ

ਐੱਸ ਡੀ ਐਮ ਡੇਰਾ ਬਾਬਾ ਨਾਨਕ ਅਦਿੱਤਿਆ ਸ਼ਰਮਾ ਵੱਲੋਂ ਪੁਲਿਸ ਤੇ ਖੇਤੀਬਾੜੀ ਵਿਭਾਗ ਦੀ ਟੀਮ ਨਾਲ ਇਲਾਕੇ ਦਾ ਦੌਰਾ

local news
ਗੁਰਦਾਸਪੁਰ, 8 ਮਈ - ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ, ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਤਹਿਸੀਲ ਡੇਰਾ ਬਾਬਾ ਨਾਨਕ ਦੇ ਉਪ ਮੰਡਲ ਮੈਜਿਸਟਰੇਟ ਅਦਿੱਤਿਆ ਸ਼ਰਮਾ ਵੱਲੋਂ ਆਪਣੀ ਟੀਮ ਲੈ ਕੇ ਇਲਾਕੇ ਦਾ ਦੌਰਾ ਕੀਤਾ। ਟੀਮ ਵਿੱਚ ਡੇਰਾ ਬਾਬਾ ਨਾਨਕ ਦੇ ਡੀਐੱਸਪੀ ਜੋਗਾ ਸਿੰਘ ਅਤੇ ਖੇਤੀਬਾੜੀ ਅਫ਼ਸਰ  ਸੁਖਬੀਰ ਸਿੰਘ ਸੰਧੂ ਉਹਨਾਂ ਨਾਲ ਮੌਜੂਦ ਸਨ। ਐੱਸ ਡੀ ਐਮ ਵਲੋਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਗਿਆ ਕਿ ਉਹ ਆਪਣੇ ਖੇਤਾਂ ਵਿਚਲਾ ਕਣਕ ਦਾ ਨਾੜ ਨਾ ਸਾੜਨ ਸਗੋਂ ਇਸ ਨੂੰ ਆਪਣੇ ਖੇਤਾਂ ਵਿੱਚ ਮਿਲਾ ਕੇ ਜਮੀਨ ਦੀ ਉਪਜਾਊ ਸ਼ਕਤੀ ਵਧਾਉਣ ਤਾਂ ਜੋ ਉਹਨਾਂ ਦੀ ਫ਼ਸਲ ਦੀ ਪੈਦਾਵਾਰ ਵਧੇ ਅਤੇ ਖਾਦਾਂ ਦਾ ਖ਼ਰਚਾ ਘਟੇ। ਨਾੜ ਸਾੜ ਕੇ ਜਿੱਥੇ ਕਿਸਾਨ ਆਪਣੀ ਜਮੀਨ ਦੀ ਸਿਹਤ ਵਿਗਾੜ ਰਹੇ ਹਨ, ਉਥੇ ਨਾਲ ਹੀ ਵਾਤਾਵਰਣ ਨੂੰ ਪ੍ਰਦੂਸ਼ਿਤ ਕਰ ਰਹੇ ਹਨ। ਇਹਨਾਂ ਦਿਨਾਂ ਵਿੱਚ ਤੇਜ ਹਵਾਵਾਂ ਚੱਲਣ ਕਾਰਨ ਇਹ ਅੱਗ ਬੇਕਾਬੂ ਹੋ ਕੇ ਜਾਨੀ ਮਾਲੀ ਨੁਕਸਾਨ ਵੀ ਕਰ ਸਕਦੀ ਹੈ। ਇਸ ਦੇ ਨਾਲ ਹੀ ਖੇਤਾਂ ਵਿਚਲੇ ਅਤੇ ਸੜਕਾਂ ਕੰਢੇ ਲੱਗੇ ਰੁੱਖ ਬੂਟੇ ਅਤੇ ਕਈ ਤਰ੍ਹਾਂ ਦੇ ਜੀਵ ਜੰਤੂ, ਪੰਛ...
ਡੇਂਗੂ, ਮਲੇਰੀਆ ਤੋਂ ਬਚਾਅ ਲਈ ਜਾਗਰੂਕਤਾ ਅਤੇ ਇਲਾਜ ਜ਼ਰੂਰੀਃ ਸਿਵਲ ਸਰਜਨ

ਡੇਂਗੂ, ਮਲੇਰੀਆ ਤੋਂ ਬਚਾਅ ਲਈ ਜਾਗਰੂਕਤਾ ਅਤੇ ਇਲਾਜ ਜ਼ਰੂਰੀਃ ਸਿਵਲ ਸਰਜਨ

local news
ਬਰਨਾਲਾ, 8 ਮਈ-      ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਦੇ ਹੁਕਮਾਂ ਅਨੁਸਾਰ ਅਤੇ ਡਾਇਰੈਕਟਰ ਸਿਹਤ ਵਿਭਾਗ ਪੰਜਾਬ ਦੇ ਪੱਤਰ ਅਨੁਸਾਰ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਨਰਸਿੰਗ ਸਟੂਡੈਂਟਸ ਦੇ ਸਹਿਯੋਗ ਨਾਲ ਪਿਛਲੇ ਸਾਲ ਡੇਂਗੂ ਪ੍ਰਭਾਵਿਤ ਖੇਤਰ ਅਤੇ ਘਰ-ਘਰ ਜਾ ਕੇ ਡੇਂਗੂ, ਦੇ ਲੱਛਣ ਜਾਂਚ ਅਤੇ ਇਲਾਜ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਖੜ੍ਹੇ ਪਾਣੀ ਵਾਲੀਆਂ ਥਾਂਵਾਂ ‘ਤੇ ਲਾਰਵੇ ਦੀ ਚੈਕਿੰਗ ਕੀਤੀ ਗਈ ਤਾਂ ਜੋ ਮੱਛਰਾਂ ਰਾਹੀਂ ਹੋਣ ਵਾਲੀਆਂ ਬਿਮਾਰੀਆਂ ਨੂੰ ਅੱਗੇ ਫੈਲਣ ਤੋਂ ਰੋਕਿਆ ਜਾ ਸਕੇ, ਇਨ੍ਹਾਂ ਸਬਦਾਂ ਦਾ ਪ੍ਰਗਟਾਵਾਂ ਸਿਵਲ ਸਰਜਨ ਬਰਨਾਲਾ ਡਾ. ਹਰੀਪਾਲ ਸਿੰਘ ਸਿੱਧੂ ਵੱਲੋਂ ਕੀਤਾ ਗਿਆ। ਡਾ. ਸਾਕਸੀ ਸੋਨੀ ਅਤੇ ਡਾ.ਮੁਨੀਸ਼ ਕੁਮਾਰ ਜ਼ਿਲ੍ਹਾ ਐਪੀਡੋਮੋਲੋਜਿਸਟ ਨੇ ਦੱਸਿਆ ਕਿ ਤੇਜ਼ ਬੁਖਾਰ,ਅੱਖਾਂ ਦੇ ਪਿਛਲੇ ਹਿੱਸੇ ‘ਚ ਦਰਦ,ਜੋੜ ਤੇ ਮਾਸ ਪੇਸੀਆਂ ‘ਚ ਦਰਦ ਸਰੀਰ ‘ਤੇ ਲਾਲ ਰੰਗ ਦੇ ਧੱਫੜ ਅਤੇ ਨੱਕ ਜਾਂ ਮਸੂੜਿਆਂ ਚੋਂ ਖੂਨ ਆਉਣ ਆਦਿ ਲੱਛਣ ਦਿਖਾਈ ਦੇਣ ਤਾਂ ਤੁਰੰਤ ਡਾਕਟਰੀ ਸਲਾਹ ਅਨੁਸਾਰ ਇਲਾਜ ਕਰਵਾਉਣਾ ਚਾਹੀਦਾ ਹੈ। ਡੇਂਗੂ ਦਾ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤਾ ਜਾਂਦਾ ...