Shadow

local news

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਠੀਕਰੀ ਪਹਿਰਾ ਲਗਾਉਣ ਦੇ ਹੁਕਮ ਜਾਰੀ

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਠੀਕਰੀ ਪਹਿਰਾ ਲਗਾਉਣ ਦੇ ਹੁਕਮ ਜਾਰੀ

local news
ਮਾਨਸਾ, 01 ਮਈ :            ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀਮਤੀ ਨਵਜੋਤ ਕੌਰ ਆਈ.ਏ.ਐਸ. ਨੇ ਪੰਜਾਬ ਵਿਲੇਜ਼ ਤੇ ਸਮਾਲ ਟਾਊਨਜ਼/ਪੈਟਰੋਲ ਐਕਟ 1918 ਦੀ ਧਾਰਾ 3 ਅਧੀਨ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਦਿੱਤਾ ਹੈ ਕਿ ਮਾਨਸਾ ਜ਼ਿਲ੍ਹੇ ਅੰਦਰ ਸਾਰੇ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਦੇ ਨਰੋਈ ਸਿਹਤ ਵਾਲੇ ਸਾਰੇ ਬਾਲਗ ਵਿਅਕਤੀ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਤੇ ਰਾਖੀ ਕਰਨ ਲਈ ਹਰ ਰੋਜ਼ ਸ਼ਾਮ ਨੂੰ 8 ਵਜੇ ਤੋਂ ਸਵੇਰੇ 5 ਵਜੇ ਤੱਕ ਗਸ਼ਤ ਕਰਨ ਅਤੇ ਠੀਕਰੀ ਪਹਿਰਾ ਦੇਣ ਦੀ ਡਿਊਟੀ ਨਿਭਾਉਣਗੇ। ਉਨ੍ਹਾਂ ਕਿਹਾ ਕਿ ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ ਮਾਨਸਾ ਜ਼ਿਲ੍ਹੇ ਵਿੱਚ ਆਮ ਜਨਤਾ ਲਈ ਵਿਸ਼ੇਸ਼ ਸੁਰੱਖਿਆ ਪ੍ਰਬੰਧ ਕਰਨ ਦੇ ਮੰਤਵ ਲਈ, ਨਹਿਰਾਂ, ਡਰੇਨਾਂ ਦੇ ਕੰਢੇ ਅਤੇ ਪੁਲਾਂ, ਪਾਵਰ ਟਰਾਂਮਿਸ਼ਨ ਲਾਈਨਾਂ, ਸਬ ਸਟੇਸ਼ਨਾਂ ਅਤੇ ਟਰਾਂਸਫਾਰਮਰਜ਼ ਰੇਲਵੇ ਦੀਆਂ ਪਟੜੀਆਂ, ਸਰਕਾਰੀ ਪ੍ਰਾਪਰਟੀ, ਅਨਾਜ ਦੇ ਭੰਡਾਰ ਘਰਾਂ, ਪੈਟਰੋਲ ਪੰਪਾਂ, ਬੈਂਕਾਂ, ਡਾਕਘਰਾਂ, ਸਕੂਲਾਂ, ਵੱਖ ਵੱਖ ਧਾਰਮਿਕ ਅਦਾਰਿਆਂ ਅਤੇ ਹੋਰ ਸਰਕਾਰੀ ਦਫ਼ਤਰਾਂ ਦੀ ਭੰਨਤੋੜ ਦੀ ਕਾਰਵਾਈ ਤੋਂ ਬਚਾਉਣਾ ਚਾਹੀਦਾ ਹੈ। ਇਸ ਤਰ੍...
ਡਿਪਟੀ ਕਮਿਸ਼ਨਰ ਮਾਲੇਰਕੋਟਲਾ ਵੱਲੋਂ ਸਵੈ-ਗਿਣਤੀ ਨਾਲ ਪਹਿਲੇ ਪੜਾਅ ਦੌਰਾਨ ਨੇ ਕੀਤੀ ਆਨਲਾਈਨ ਰਜਿਸਟਰੇਸ਼ਨ

ਡਿਪਟੀ ਕਮਿਸ਼ਨਰ ਮਾਲੇਰਕੋਟਲਾ ਵੱਲੋਂ ਸਵੈ-ਗਿਣਤੀ ਨਾਲ ਪਹਿਲੇ ਪੜਾਅ ਦੌਰਾਨ ਨੇ ਕੀਤੀ ਆਨਲਾਈਨ ਰਜਿਸਟਰੇਸ਼ਨ

local news
ਮਾਲੇਰਕੋਟਲਾ, 01 ਮਈ :             ਜਨਗਣਨਾ 2027 ਦਾ ਪਹਿਲਾ ਪੜਾਅ ਸਵੈ-ਗਿਣਤੀ ਸ਼ੁਰੂ ਹੋ ਚੁੱਕੀ ਹੈ ਪ੍ਰਿੰਸੀਪਲ ਸੈਂਸਸ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਨੇ se.census.gov.in ਪੋਰਟਲ ‘ਤੇ ਆਪਣੀ ਜਾਣਕਾਰੀ ਭਰ ਕੇ ਜ਼ਿਲ੍ਹੇ ਦੀ ਸਮੂਹ ਅਵਾਮ ਨੂੰ ਅਪੀਲ ਕੀਤੀ ਕਿ ਉਹ ਇਸ ਪ੍ਰਕਿਰਿਆ ਨੂੰ ਮੁਕੰਮਲ ਕਰਵਾਉਣ ਵਿਚ ਗਿਣਤੀਕਾਰਾਂ ਨਾਲ ਪੂਰਾ ਸਹਿਯੋਗ ਕਰਨ। ਉਨ੍ਹਾਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਲੋਕਾਂ ਦੀ ਸਾਰੀ ਜਾਣਕਾਰੀ ਪੂਰੀ ਤਰ੍ਹਾਂ ਗੁਪਤ ਅਤੇ ਸੁਰੱਖਿਅਤ ਰਹੇਗੀ। ਉਨ੍ਹਾਂ ਹੋਰ ਕਿਹਾ ਕਿ ਇਹ ਆਜ਼ਾਦੀ ਤੋਂ ਬਾਅਦ ਭਾਰਤ ਦੀ 8ਵੀਂ ਜਨਗਣਨਾ ਹੈ ਅਤੇ ਪਹਿਲੀ ਵਾਰ ਪੂਰੀ ਤਰ੍ਹਾਂ ਡਿਜ਼ਿਟਲ ਢੰਗ ਨਾਲ ਕਰਵਾਈ ਜਾ ਰਹੀ ਹੈ। ਇਸ ਤੋਂ ਪਹਿਲਾਂ ਜਨਗਣਨਾ 2011 ਵਿੱਚ ਹੋਈ ਸੀ । ਉਨ੍ਹਾਂ ਕਿਹਾ ਕਿ ਜਨਗਣਨਾ ਸਰਕਾਰ ਦੀਆਂ ਸਮਾਜਿਕ ਅਤੇ ਆਰਥਿਕ ਨੀਤੀਆਂ ਤਿਆਰ ਕਰਨ ਦੀ ਬੁਨਿਆਦ ਹੁੰਦੀ ਹੈ, ਇਸ ਲਈ ਸਾਨੂੰ ਸਹੀ ਅਤੇ ਸਟੀਕ ਜਾਣਕਾਰੀ ਦੇ ਕੇ ਦੇਸ਼ ਦੇ ਵਿਕਾਸ ਵਿੱਚ ਆਪਣਾ ਯੋਗਦਾਨ ਪਾਉਣ ਚਾਹੀਦਾ ਹੈ ਉਨ੍ਹਾਂ ਦੱਸਿਆ ਕਿ ਜਨਗਣਨਾ ਲਈ ਟੋਲ-ਫ਼ਰੀ ਹੈਲਪਲਾਈਨ ਨੰਬਰ 1855 ਵੀ ਚਾਲੂ ਕੀਤਾ ...
ਸ੍ਰੀ ਆਦਿੱਤਿਆ ਉੱਪਲ, ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੀਆਂ ਮੁਸ਼ਕਿਲਾਂ ਸਬੰਧੀ ਰੀਵਿਊ ਮੀਟਿੰਗ

ਸ੍ਰੀ ਆਦਿੱਤਿਆ ਉੱਪਲ, ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੀਆਂ ਮੁਸ਼ਕਿਲਾਂ ਸਬੰਧੀ ਰੀਵਿਊ ਮੀਟਿੰਗ

local news
ਗੁਰਦਾਸਪੁਰ, 28 ਅਪ੍ਰੈਲ - ਸ੍ਰੀ ਆਦਿਤਿਆ ਉੱਪਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਵੱਲੋਂ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਨਾਲ ਸਬੰਧਤ ਮੁਸ਼ਕਿਲਾਂ ਦੇ ਨਿਪਟਾਰੇ ਸਬੰਧੀ ਅਧਿਕਾਰੀਆਂ ਨਾਲ ਰੀਵਿਊ ਮੀਟਿੰਗ ਕੀਤੀ ਗਈ, ਜਿਸ ਵਿੱਚ ਵੱਖ ਵੱਖ ਵਿਭਾਗਾਂ ਵਲੋਂ ਟਰੇਡਰਜ਼ ਕਮਿਸ਼ਨ ਦੀਆਂ ਮੁਸ਼ਕਿਲਾਂ ਸਬੰਧੀ ਕੀਤੇ ਗਏ ਕੰਮਾਂ ਦੀ ਵਿਸਥਾਰ ਵਿੱਚ ਜਾਣਕਾਰੀ ਲਈ ਗਈ। ਇਸ ਮੌਕੇ ਗੁਰਸਿਮਰਨ ਸਿੰਘ ਢਿੱਲੋਂ ਵਧੀਕ ਡਿਪਟੀ ਕਮਿਸ਼ਨਰ (ਜ), ਸਿਮਰਜੀਤ ਸਿੰਘ, ਚੇਅਰਮੈਨ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਗੁਰਦਾਸਪੁਰ, ਕੁਲਦੀਪ ਚੰਦ ਸਹਾਇਕ ਕਮਿਸ਼ਨਰ (ਜ), ਜੁਗਰਾਜ ਸਿੰਘ ਐੈੱਸ.ਪੀ (ਐੱਚ) ਗੁਰਦਾਸਪੁਰ, ਸਿਵਲ ਤੇ ਪੁਲਿਸ ਅਧਿਕਾਰੀ ਅਤੇ ਵੱਖ ਵੱਖ ਹਲਕਿਆਂ ਦੇ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਵੀ ਮੌਜੂਦ ਸਨ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫਰੰਸ ਹਾਲ ਵਿੱਚ ਕੀਤੀ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵਲੋਂ ਟਰੇਡਰਜ਼ ਕਮਿਸ਼ਨ ਨਾਲ ਸਬੰਧਤ ਮੁਸ਼ਕਿਲਾਂ ਸਬੰਧੀ ਕੀਤੇ ਰੀਵਿਊ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵਲੋਂ ਦੱਸਿਆ ਗਿਆ ਉਨ੍ਹਾਂ ਵਲੋਂ ਕਮਿਸ਼ਨ ਨਾਲ ਸੰਬੰਧਿਤ ਮੁਸ਼ਕਿਲਾਂ ਦਾ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾ ਰਿਹਾ ...
ਖਰੀਦ ਏਜੰਸੀਆ ਵਲੋਂ 1240.55 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ —— ਡਿਪਟੀ ਕਮਿਸ਼ਨਰ

ਖਰੀਦ ਏਜੰਸੀਆ ਵਲੋਂ 1240.55 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ —— ਡਿਪਟੀ ਕਮਿਸ਼ਨਰ

local news
ਸ੍ਰੀ ਮੁਕਤਸਰ ਸਾਹਿਬ  28 ਅਪ੍ਰੈਲ-                             ਸ੍ਰੀ ਅਮਿਤ ਕੁਮਾਰ ਪੰਚਾਲ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਜ਼ਿਲ੍ਹੇ ਦੀਆ ਵੱਖ ਵੱਖ ਖਰੀਦ ਏਜੰਸੀਆ ਵਲੋਂ ਹੁਣ ਤੱਕ 575620 ਮੀਟਰਕ ਟਨ ਦੀ ਕਣਕ ਦੀ ਖਰੀਦ ਕੀਤੀ ਗਈ ਹੈ, ਜਦਕਿ ਕਿਸਾਨਾਂ ਨੂੰ 1240.553389 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।                        ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆ ਉਹਨਾਂ ਦੱਸਿਆ ਕਿ ਪਨਗਰੇਨ ਏਜੰਸੀ ਵਲੋ 143768 ਮੀਟਰਕ ਟਨ, ਮਾਰਕਫੈਡ  ਏਜੰਸੀ ਵਲੋ 152910 ਮੀਟਰਕ ਟਨ, ਪਨਸਪ ਏਜੰਸੀ ਵਲੋ 147402 ਮੀਟਰਕ ਟਨ, ਵੇਅਰਹਾਉਸ ਏਜੰਸੀ ਵਲੋ 131540 ਮੀਟਰਕ ਟਨ ਅਤੇ ਪ੍ਰਾਈਵੇਟ ਖਰੀਦ 0 ਮੀਟਰਕ ਟਨ ਖਰੀਦ ਕੀਤੀ ਜਾ ਚੁੱਕੀ ਹੈ                         ਸ੍ਰੀ ਹਿਮਾਂਸ਼ੂ ਕੁੱਕੜ ਜ਼ਿਲ੍ਹਾ ਖੁਰਾਕ ਤੇ ਸਪਲਾਈ ਅਫਸਰ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਖਰੀਦ ੲੈਜੰਸੀਆਂ ਵਲੋਂ  226363.05 ਮੀਟਰਕ ਟਨ ਕਣਕ ਦੀ ਲਿਫਟਿੰਗ ਕੀਤੀ ਜਾ ਚੁੱਕੀ ਹੈ ਅਤੇ ਜ਼ਿਲ੍ਹੇ ਦੀਆਂ ਖਰੀਦ ਏਜੰਸੀਆ ਵਲੋਂ  1240.553389 ਕਰੋੜ ਰੁਪਏ ਦੀ  ਅਦਾਇਗੀ ਸਬੰਧਿਤ ਕਿ...
ਕਣਕ ਦਾ ਨਾੜ ਸਾੜਨ ਦੇ ਮਾਮਲੇ ਵਿਚ ਕੇਸ ਤੇ ਜੁਰਮਾਨਾ

ਕਣਕ ਦਾ ਨਾੜ ਸਾੜਨ ਦੇ ਮਾਮਲੇ ਵਿਚ ਕੇਸ ਤੇ ਜੁਰਮਾਨਾ

local news
ਬਰਨਾਲਾ, 28 ਅਪ੍ਰੈਲ       ਜ਼ਿਲ੍ਹਾ ਬਰਨਾਲਾ ਵਿੱਚ ਕਣਕ ਦੇ ਨਾੜ ਨੂੰ ਅੱਗ ਲਾਉਣ ਤੋਂ ਰੋਕਣ ਲਈ ਜਿੱਥੇ ਕਿਸਾਨਾਂ ਨੂੰ ਲਗਾਤਾਰ ਜਾਗਰੂਕ ਜਾ ਰਿਹਾ ਹੈ, ਓਥੇ ਅਜਿਹਾ ਕਰਨ ਵਾਲਿਆਂ ਵਿਰੁੱਧ ਬਣਦੀ ਕਾਰਵਾਈ ਵੀ ਕੀਤੀ ਜਾ ਰਹੀ ਹੈ। ਪਿੰਡ ਪੰਧੇਰ ਵਿਚ ਨਾੜ ਸਾੜਨ ਦਾ ਮਾਮਲਾ ਸਾਹਮਣੇ ਆਉਣ 'ਤੇ ਕਿਸਾਨ ਵਿਰੁੱਧ ਐਫ਼ਆਈਆਰ ਦਰਜ ਕਰਕੇ ਜੁਰਮਾਨਾ ਕੀਤਾ ਗਿਆ ਹੈ।   ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਆਈ ਏ ਐੱਸ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਕਣਕ ਦੀ ਰਹਿੰਦ-ਖਹੂੰਦ (ਨਾੜ) ਨੂੰ ਅੱਗ ਲਗਾਉਣ/ਸਾੜਨ ’ਤੇ  ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹੋਏ ਹਨ। ਇਸਦੇ ਬਾਵਜੂਦ ਅੱਗ ਲਾਉਣ ਵਾਲੇ ਕਿਸਾਨਾਂ ਵਿਰੁੱਧ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।  ਪਿੰਡ ਪੰਧੇਰ ਦੇ ਕਿਸਾਨ ਅਵਤਾਰ ਸਿੰਘ ਵਲੋਂ 1 ਏਕੜ ਰਕਬੇ ਵਿੱਚ ਅੱਗ ਲਾਉਣ ਦਾ ਮਾਮਲਾ ਸਾਹਮਣੇ ਆਇਆ ਜਿਸ 'ਤੇ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਬਰਨਾਲਾ ਪੁਲਿਸ ਵਲੋਂ ਐਫ਼ਆਈਆਰ ਦਰਜ ਕੀਤੀ ਗਈ ਹੈ ਅਤੇ ਹਵਾ ਦੀ ਗੁਣਵੱਤਾ ਪ੍ਰਬੰਧਨ ਨਿਯਮ 2023 ਅਧੀਨ 5 ਹਜ਼ਾਰ ਰੁਪਏ ਜੁਰਮਾਨਾ (ਵਾਤਾਵਰਨ ਮੁਆਵਜ਼ਾ) ਕੀਤਾ ਗਿਆ ਹੈ। ...
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਜ਼ਮੀਨੀ ਪੱਧਰ ਤੱਕ ਲੈ ਜਾਣ ਲਈ ਸੰਗਰੂਰ ਪ੍ਰਸ਼ਾਸਨ ਤੇ ਪੁਲਿਸ ਦਾ ਸਾਂਝਾ ਹੰਭਲਾ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਜ਼ਮੀਨੀ ਪੱਧਰ ਤੱਕ ਲੈ ਜਾਣ ਲਈ ਸੰਗਰੂਰ ਪ੍ਰਸ਼ਾਸਨ ਤੇ ਪੁਲਿਸ ਦਾ ਸਾਂਝਾ ਹੰਭਲਾ

local news
ਸੰਗਰੂਰ, 28 ਅਪ੍ਰੈਲ: ਸੰਗਰੂਰ ਦੇ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਅਤੇ ਐਸ ਐਸ ਪੀ ਸਰਤਾਜ ਸਿੰਘ ਚਾਹਲ ਨੇ ਪੰਜਾਬ ਸਰਕਾਰ ਵੱਲੋਂ ਅਰੰਭੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਘਰ-ਘਰ ਤੱਕ ਪਹੁੰਚਾ ਕੇ ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਲਈ ਮਿਲਜੁਲ ਕੇ ਹੰਭਲਾ ਮਾਰਨ ਦੀ ਲੋੜ ‘ਤੇ ਜ਼ੋਰ ਦਿੱਤਾ ਹੈ। ਅੱਜ ਇੱਥੇ ਜ਼ਿਲ੍ਹਾ ਅਧਿਕਾਰੀਆਂ ਨਾਲ ਇੱਕ ਜਾਇਜ਼ਾ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਲਿਆ ਅਹਿਦ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਿੰਡ ਤੇ ਵਾਰਡ ਡਿਫੈਂਸ ਕਮੇਟੀਆਂ ਦੇ ਸਹਿਯੋਗ ਨਾਲ ਹੇਠਲੇ ਪੱਧਰ ਤੱਕ ਪਹੁੰਚਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਕੂਲਾਂ, ਕਾਲਜਾਂ ਅਤੇ ਪਿੰਡ ਪੱਧਰ ‘ਤੇ ਜਾਗਰੂਕਤਾ ਮੁਹਿੰਮਾਂ ਰਾਹੀਂ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਐਸ ਐਸ ਪੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਪੁਲਿਸ ਵੱਲੋਂ ਜਿੱਥੇ ਪ੍ਰਸ਼ਾਸਨ ਦੀ ਨਸ਼ਿਆਂ ਦੇ ਤਸਕਰਾਂ ਵੱਲੋਂ ਨਜਾਇਜ਼ ਕਬਜ਼ੇ ਕਰਕੇ ਕੀਤੀਆਂ ਉਸਾਰੀਆਂ ਨੂੰ ਢਾਹੁਣ ਦੀ ਕਾਰਵਾਈ ਵਿੱ...
ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਘੱਟਣੀ ਹੋਈ ਸ਼ੁਰੂ- ਡਿਪਟੀ ਕਮਿਸ਼ਨਰ

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਘੱਟਣੀ ਹੋਈ ਸ਼ੁਰੂ- ਡਿਪਟੀ ਕਮਿਸ਼ਨਰ

local news
ਫਿਰੋਜ਼ਪੁਰ, 27 ਅਪ੍ਰੈਲ:          ਜ਼ਿਲ੍ਹੇਦੀਆਂ  ਮੰਡੀਆਂ ਵਿੱਚ ਕਣਕ ਦੀ ਆਮਦ ਘੱਟਣੀ ਸ਼ੁਰੂ ਹੋ ਗਈ ਹੈ ਅਤੇ ਐਤਵਾਰ ਸ਼ਾਮ ਤੱਕ ਮੰਡੀਆਂ ਵਿੱਚ ਕੁੱਲ ਕਣਕ ਦੀ  ਆਮਦ 96 ਫੀਸਦੀ ਤੋਂ ਵੱਧ ਹੋ ਚੁੱਕੀ ਹੈ ਜਿਸ ਵਿਚੋਂ ਵੱਖ-ਵੱਖ ਖ਼ਰੀਦ ਏਜੰਸੀਆਂ ਵਲੋਂ 660739 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ । ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਆਈ.ਏ.ਐਸ. ਨੇ ਕੀਤਾ। ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੌਜੂਦਾ ਖ਼ਰੀਦ ਸੀਜ਼ਨ ਦੌਰਾਨ ਜ਼ਿਲ੍ਹੇ ਦੀਆਂ ਮੰਡੀਆਂ ਵਿਚ 690645 ਮੀਟਰਕ ਟਨ ਕਣਕ ਦੀ ਆਮਦ ਹੋਈ ਹੈ ਜਿਸ ਵਿੱਚੋਂ ਐਤਵਾਰ ਸ਼ਾਮ ਤੱਕ ਲਗਭਗ 660739 ਫ਼ੀਸਦੀ ਕਣਕ ਖਰੀਦੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਸਾਰੀਆਂ ਮੰਡੀਆਂ ਵਿੱਚ ਲਿਫਟਿੰਗ ਦੇ ਕੰਮ ਵਿੱਚ ਤੇਜ਼ੀ ਲਿਆਉਣ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਅਤੇ ਲਿਫ਼ਟਿੰਗ ਦਾ ਕੰਮ ਨਿਰੰਤਰ ਜਾਰੀ ਹੈ। ਉਨ੍ਹਾਂ ਕਿਹਾ ਕਿ ਘੱਟੋ-ਘੱਟ ਸਮਰਥਨ ਮੁੱਲ ਉਤੇ ਖਰੀਦੀ ਫਸਲ ਦੇ ਭੁਗਤਾਨ ਲਈ 1540.64 ਕਰੋੜ ਰੁਪਏ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ ਅਦਾ ਕੀਤੇ ਜਾ ਚੁੱਕੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕ...
ਵਧੀਕ ਡਿਪਟੀ ਕਮਿਸ਼ਨਰ ਨੇ ਟਰੇਡਰਜ਼ ਕਮਿਸ਼ਨ ਨਾਲ ਸਬੰਧਤ ਸ਼ਿਕਾਇਤਾਂ ਦਾ ਹਰ ਸੰਭਵ ਹੱਲ ਕਰਨ ਦੇ ਦਿੱਤੇ ਨਿਰਦੇਸ਼

ਵਧੀਕ ਡਿਪਟੀ ਕਮਿਸ਼ਨਰ ਨੇ ਟਰੇਡਰਜ਼ ਕਮਿਸ਼ਨ ਨਾਲ ਸਬੰਧਤ ਸ਼ਿਕਾਇਤਾਂ ਦਾ ਹਰ ਸੰਭਵ ਹੱਲ ਕਰਨ ਦੇ ਦਿੱਤੇ ਨਿਰਦੇਸ਼

local news
ਬਰਨਾਲਾ, 27 ਅਪ੍ਰੈਲ     ਪੰਜਾਬ ਸਰਕਾਰ ਵੱਲੋਂ ਗਠਿਤ ਪੰਜਾਬ ਟਰੇਡਰਜ਼ ਕਮਿਸ਼ਨ ਦੀਆਂ ਸ਼ਿਕਾਇਤਾਂ ਦੇ ਹਰ ਸੰਭਵ ਹੱਲ ਲਈ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਵਿਵੇਕ ਕੁਮਾਰ ਮੋਦੀ ਦੀ ਪ੍ਰਧਾਨਗੀ ਹੇਠ ਵੱਖ-ਵੱਖ ਵਿਭਾਗੀ ਅਧਿਕਾਰੀਆਂ ਅਤੇ ਪੰਜਾਬ ਟਰੇਡਰਜ਼ ਕਮਿਸ਼ਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ ਹੋਈ। ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਵਿਭਾਗਾਂ ਦੀਆਂ ਸ਼ਿਕਾਇਤਾਂ ਵਿੱਚੋਂ ਕੁਝ ਸ਼ਿਕਾਇਤਾਂ ਦਾ ਮੌਕੇ 'ਤੇ ਹੀ ਨਿਪਟਾਰਾ ਕੀਤਾ ਅਤੇ ਰਹਿੰਦੀਆਂ ਸ਼ਿਕਾਇਤਾਂ ਦੀ ਸਮੀਖਿਆ ਕੀਤੀ। ਉਨ੍ਹਾਂ ਕਿਹਾ ਕਿ ਆਨਲਾਈਨ ਪ੍ਰਾਪਤ ਸ਼ਿਕਾਇਤਾਂ ਦਾ ਨਿਸ਼ਚਿਤ ਸਮੇਂ ਅੰਦਰ ਨਿਪਟਾਰਾ ਯਕੀਨੀ ਬਣਾਇਆ ਜਾਵੇ। ਵਧੀਕ ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹਿਰ ਦੇ ਵਪਾਰੀਆਂ ਨੂੰ ਵਪਾਰ ਸਬੰਧੀ ਜਾਂ ਕਿਸੇ ਵੀ ਪ੍ਰਕਾਰ ਦੀਆਂ ਆ ਰਹੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ 'ਤੇ ਹੱਲ ਕੀਤਾ ਜਾਵੇ। ਇਸ ਮੌਕੇ ਜੀ ਐਮ ਡੀਆਈਸੀ ਨੀਰਜ ਸੇਤੀਆ, ਜ਼ਿਲ੍ਹਾ ਮੰਡੀ ਅਫ਼ਸਰ ਬੀਰ ਇੰਦਰ ਸਿੰਘ, ਜੀ ਐੱਸ ...
ਡਿਪਟੀ ਕਮਿਸ਼ਨਰ ਨੇ ਟਰੇਡ ਯੂਨੀਅਨ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਡਿਪਟੀ ਕਮਿਸ਼ਨਰ ਨੇ ਟਰੇਡ ਯੂਨੀਅਨ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

local news
ਸ੍ਰੀ ਮੁਕਤਸਰ ਸਾਹਿਬ 27 ਅਪ੍ਰੈਲ  -ਜ਼ਿਲ੍ਹੇ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾਵੇਗਾ ਤੇ ਉਨ੍ਹਾ ਨੂੰ ਸਰਕਾਰੀ ਵਿਭਾਗਾਂ ਵਿਚ ਕਿਸੇ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।,ਇਹ ਜਾਣਕਾਰੀ ਸ੍ਰੀ ਅਮਿਤ ਕੁਮਾਰ ਪੰਚਾਲ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਟਰੇਡ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਮੌਕੇ ਸਾਂਝੀ ਕੀਤੀ। ਇਸ ਮੌਕੇ ਤੇ ਪ੍ਰੋਫੈਸਰ ਆਸ਼ੂਤੋਸ਼ ਮੈਂਬਰ ਪੰਜਾਬ ਡਿਵੈਲਪਮੈਂਟ ਕਮਿਸ਼ਨ ਵੀ ਮੌਜੂਦ ਸਨ।ਮੀਟਿੰਗ ਦੌਰਾਨ ਪ੍ਰੋਫੈਸਰ ਆਸੂਤੋਸ਼ ਨੇ ਦੱਸਿਆ ਕਿ ਜਿ਼ਲ੍ਹਾ ਪ੍ਰਸ਼ਾਸਨ ਨੂੰ ਜ਼ੋ ਵੀ ਵਪਾਰੀਆਂ ਨਾਲ ਸਬੰਧਿਤ ਸਿ਼ਕਾਇਤਾ ਪ੍ਰਾਪਤ ਹੁੰਦੀਆਂ ਹਨ, ਇਹਨਾਂ ਸਿ਼ਕਾਇਤਾਂ ਨੂੰ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾਵੇ ਤਾਂ ਜੋ ਵਪਾਰੀਆਂ, ਦੁਕਾਨਦਾਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਪ੍ਰੇ਼ਸ਼ਾਨੀ ਪੇਸ਼ ਨਾ ਆਵੇ। ਉਹਨਾਂ ਅੱਗੇ ਕਿਹਾ ਕਿ ਜਿਹੜੀਆਂ ਸਮੱਸਿਆਵਾਂ ਜਿ਼ਲ੍ਹਾ ਪੱਧਰ ਤੇ ਹੱਲ ਨਹੀਂ ਹੋ ਸਕਦੀਆਂ, ਉਹਨਾਂ ਸਮੱਸਿਆਵਾਂ ਨੂੰ ਮੁੱਖ ਦਫਤਰ ਪੱਧਰ ਤੇ ਹੱਲ ਕਰਵਾਈਆਂ ਜਾਣਗੀਆਂ।ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿ਼ਲ੍ਹੇ ਦੇ ਵਪਾਰੀਆਂ ਦੀ ਸ...
ਸਿੱਖਿਆ ਕ੍ਰਾਂਤੀ 2.0 ਤਹਿਤ ਕੁਠਾਲਾ ਸਕੂਲ ਵਿੱਚ ਸੋਸ਼ਲ ਸਾਇੰਸ ਲੈਬ ਦਾ ਉਦਘਾਟਨ

ਸਿੱਖਿਆ ਕ੍ਰਾਂਤੀ 2.0 ਤਹਿਤ ਕੁਠਾਲਾ ਸਕੂਲ ਵਿੱਚ ਸੋਸ਼ਲ ਸਾਇੰਸ ਲੈਬ ਦਾ ਉਦਘਾਟਨ

local news
ਮਾਲੇਰਕੋਟਲਾ, 27 ਅਪ੍ਰੈਲ:                     ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਰ ਰਹਿਮਾਨ ਵੱਲੋਂ ਅੱਜ ਪੀ.ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੁਠਾਲਾ ਵਿਖੇ ਸਿੱਖਿਆ ਕ੍ਰਾਂਤੀ 2.0 ਮੁਹਿੰਮ ਤਹਿਤ 09 ਲੱਖ 50 ਹਜ਼ਾਰ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਆਧੁਨਿਕ ਸੋਸ਼ਲ ਸਾਇੰਸ ਲੈਬ ਦਾ ਉਦਘਾਟਨ ਕੀਤਾ । ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਸੰਦੋੜ ਕਰਮਜੀਤ ਸਿੰਘ ਕੁਠਾਲਾ ਵੀ ਮੌਜੂਦ ਸਨ । ਇਸ ਮੌਕੇ ਉਨ੍ਹਾਂ ਸਕੂਲ ਵਿੱਚ ਚੱਲ ਰਹੇ ਬੁਨਿਆਦੀ ਢਾਂਚੇ ਦੇ ਵਿਕਾਸ ਕਾਰਜਾਂ ਅਤੇ ਵਿਦਿਆਰਥੀਆਂ ਲਈ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਦਾ ਜਾਇਜ਼ਾ ਲਿਆ ਅਤੇ ਸਕੂਲ ਪ੍ਰਬੰਧਕਾਂ ਨਾਲ ਗੱਲਬਾਤ ਕਰਦੇ ਹੋਏ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਹਦਾਇਤਾਂ ਜਾਰੀ ਕੀਤੀਆਂ। ਵਿਧਾਇਕ ਡਾ.ਜਮੀਲ ਉਰ ਰਹਿਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਿੱਖਿਆ ਖੇਤਰ ਵਿੱਚ ਇਤਿਹਾਸਕ ਸੁਧਾਰ ਕਰ ਰਹੀ ਹੈ। ਸਿੱਖਿਆ ਕ੍ਰਾਂਤੀ 2.0 ਦੇ ਜ਼ਰੀਏ ਸਰਕਾਰੀ ਸਕੂਲਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾ ਰਿਹਾ ਹੈ, ਜਿਸ ਨਾਲ ਵਿਦਿਆਰਥੀਆਂ ਨੂੰ ਗੁਣਵੱਤ...