Shadow

local news

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਐਸ.ਆਈ.ਆਰ. ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਐਸ.ਆਈ.ਆਰ. ਦੀ ਪ੍ਰਗਤੀ ਦਾ ਲਿਆ ਜਾਇਜ਼ਾ

local news
ਹੁਸ਼ਿਆਰਪੁਰ, 1 ਜੁਲਾਈ: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਜ਼ਿਲ੍ਹੇ ਵਿੱਚ ਚੱਲ ਰਹੀ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਮੁਹਿੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸਮੂਹ ਚੋਣ ਰਜਿਸਟ੍ਰੇਸ਼ਨ ਅਫ਼ਸਰਾਂ ਨਾਲ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਨੇ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼.) ਵੱਲੋਂ ਘਰ-ਘਰ ਜਾ ਕੇ ਕੀਤੇ ਜਾ ਰਹੇ ਗਿਣਤੀ ਕਾਰਜ ਦੀ ਵਿਸਥਾਰ ਨਾਲ ਸਮੀਖਿਆ ਕੀਤੀ। ਜ਼ਿਲ੍ਹਾ ਚੋਣ ਅਫ਼ਸਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬੀ.ਐਲ.ਓਜ਼. ਵੱਲੋਂ ਕੀਤੇ ਜਾ ਰਹੇ ਗਿਣਤੀ ਕਾਰਜ ਦੀ ਜਾਣਕਾਰੀ ਨਿਰਧਾਰਤ ਮੋਬਾਈਲ ਐਪ 'ਤੇ ਸਮੇਂ ਸਿਰ ਅਪਲੋਡ ਕੀਤੀ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਜ਼ਿਲ੍ਹੇ ਦਾ ਕੋਈ ਵੀ ਯੋਗ ਨਾਗਰਿਕ ਆਪਣਾ ਨਾਮ ਵੋਟਰ ਸੂਚੀ ਵਿੱਚ ਦਰਜ ਕਰਵਾਉਣ ਤੋਂ ਵਾਂਝਾ ਨਾ ਰਹੇ। ਉਨ੍ਹਾਂ ਦੱਸਿਆ ਕਿ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਲਈ 1 ਅਕਤੂਬਰ 2026 ਨੂੰ ਯੋਗਤਾ ਤਾਰੀਖ ਨਿਰਧਾਰਤ ਕੀਤੀ ਗਈ ਹੈ। ਇਸ ਤਹਿਤ 24 ਜੁਲਾਈ 2026 ਤੱਕ ਬੀ.ਐਲ.ਓਜ਼. ਘਰ-ਘਰ ਜਾ ਕੇ ਗਿਣਤੀ ਦਾ ਕੰਮ ਕਰਨਗੇ ਅਤੇ ਹਰ ਯੋਗ ਵੋਟਰ ਤੋਂ ਐਨਿਊਮਰੇਸ਼ਨ ...
ਕਰਮਜੀਤ ਸਿੰਘ ਰਿੰਟੂ ਨੇ ਮਜੀਠਾ ਰੋਡ ‘ਤੇ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਸ਼ੁਰੂਆਤ ਕੀਤੀ

ਕਰਮਜੀਤ ਸਿੰਘ ਰਿੰਟੂ ਨੇ ਮਜੀਠਾ ਰੋਡ ‘ਤੇ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਸ਼ੁਰੂਆਤ ਕੀਤੀ

local news
ਅੰਮ੍ਰਿਤਸਰ, 1 ਜੁਲਾਈ, 2026: ਇੰਪਰੂਵਮੈਂਟ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਉੱਤਰੀ ਵਿਧਾਨ ਸਭਾ ਹਲਕੇ ਦੇ ਇੰਚਾਰਜ ਕਰਮਜੀਤ ਸਿੰਘ ਰਿੰਟੂ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਆਖਰੀ ਚੋਣ ਵਾਅਦੇ ਨੂੰ ਪੂਰਾ ਕਰਦੇ ਹੋਏ ਅੱਜ 'ਮਾਵਾਂ-ਧੀਆਂ  ਸਤਿਕਾਰ ਯੋਜਨਾ' ਤਹਿਤ ਅਨੁਸੂਚਿਤ ਜਾਤੀ (ਐਸ.ਸੀ.) ਸ਼੍ਰੇਣੀ ਦੀਆਂ ਔਰਤਾਂ ਦੇ ਬੈਂਕ ਖਾਤਿਆਂ ਵਿੱਚ 1,500 ਰੁਪਏ ਪ੍ਰਤੀ ਮਹੀਨਾ ਅਤੇ ਜਨਰਲ ਅਤੇ ਹੋਰ ਸਾਰੀਆਂ ਸ਼੍ਰੇਣੀਆਂ ਦੀਆਂ ਔਰਤਾਂ ਦੇ ਖਾਤਿਆਂ ਵਿੱਚ 1,000 ਰੁਪਏ ਪ੍ਰਤੀ ਮਹੀਨਾ ਟ੍ਰਾਂਸਫਰ ਕੀਤੇ। ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨੇ ਅੱਜ ਇੱਕ ਵਿਸ਼ੇਸ਼ ਸਮਾਗਮ ਦੌਰਾਨ ਡਿਜੀਟਲ ਰੂਪ ਵਿੱਚ ਇੱਕ ਬਟਨ ਦਬਾ ਕੇ ਸਿੱਧੇ ਲਾਭ ਟ੍ਰਾਂਸਫਰ (ਡੀ.ਬੀ.ਟੀ.) ਰਾਹੀਂ ਪੰਜਾਬ ਦੀਆਂ ਲੱਖਾਂ ਔਰਤਾਂ ਦੇ ਬੈਂਕ ਖਾਤਿਆਂ ਵਿੱਚ ਕਰੋੜਾਂ ਰੁਪਏ ਸਿੱਧੇ ਟ੍ਰਾਂਸਫਰ ਕੀਤੇ। ਕਰਮਜੀਤ ਸਿੰਘ ਰਿੰਟੂ ਨੇ ਕਿਹਾ ਕਿ ਇਹ ਸਿਰਫ਼ ਵਿੱਤੀ ਸਹਾਇਤਾ ਨਹੀਂ ਹੈ, ਸਗੋਂ ਸਾਡੀਆਂ ਮਾਵਾਂ ਅਤੇ ਭੈਣਾਂ ਦੇ ਸਤਿਕਾਰ, ਸਸ਼ਕਤੀਕਰਨ ਅਤੇ ਸਵੈ-ਨਿਰਭਰਤਾ ਵੱਲ ਇੱਕ...
ਸਿਹਤ ਵਿਭਾਗ ਵੱਲੋਂ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਦਾ ਟੀਚਾ ਪੂਰਾ – ਜ਼ਿਲ੍ਹਾ ਟੀਕਾਕਰਨ ਅਫ਼ਸਰ

ਸਿਹਤ ਵਿਭਾਗ ਵੱਲੋਂ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਦਾ ਟੀਚਾ ਪੂਰਾ – ਜ਼ਿਲ੍ਹਾ ਟੀਕਾਕਰਨ ਅਫ਼ਸਰ

local news
​ਬਰਨਾਲਾ, 30 ਜੂਨ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੀਆਂ ਹਦਾਇਤਾਂ ਅਤੇ ਸਿਵਲ ਸਰਜਨ ਡਾ. ਹਰੀਪਾਲ ਸਿੰਘ ਸਿੱਧੂ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਬਰਨਾਲਾ ਵਿਖੇ ਪਲਸ ਪੋਲੀਓ ਮੁਹਿੰਮ ਸਫਲਤਾਪੂਰਵਕ ਮੁਕੰਮਲ ਹੋਈ। ਜ਼ਿਲ੍ਹੇ ਵਿੱਚ 0 ਤੋਂ 5 ਸਾਲ ਦਾ ਕੋਈ ਵੀ ਬੱਚਾ ਪੋਲੀਓ ਬੂੰਦਾਂ ਤੋਂ ਵਾਂਝਾ ਨਾ ਰਹੇ, ਇਸ ਗੱਲ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਹਰਜੀਤ ਸਿੰਘ ਵੱਲੋਂ ਮਹਿਲ ਕਲਾਂ ਸਮੇਤ ਵੱਖ-ਵੱਖ ਇਲਾਕਿਆਂ ਵਿੱਚ ਮੁਹਿੰਮ ਦੀ ਬਾਰੀਕੀ ਨਾਲ ਸੁਪਰਵਿਜ਼ਨ ਕੀਤੀ ਗਈ। ਇਸ ਨਿਗਰਾਨੀ ਮੁਹਿੰਮ ਦੌਰਾਨ ਉਨ੍ਹਾਂ ਦੇ ਨਾਲ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਪ੍ਰਵੇਸ਼ ਕੁਮਾਰ, ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਕੁਲਦੀਪ ਸਿੰਘ ਮਾਨ ਅਤੇ ਡਿਪਟੀ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਬਲਰਾਜ ਸਿੰਘ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ। ​ਮੁਹਿੰਮ ਦੀਆਂ ਪ੍ਰਾਪਤੀਆਂ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਹਰਜੀਤ ਸਿੰਘ ਨੇ ਦੱਸਿਆ ਕਿ ਇਸ ਤਿੰਨ ਰੋਜ਼ਾ ਪਲਸ ਪੋਲੀਓ ਮੁਹਿੰਮ ਤਹਿਤ 3 ਦਿਨਾਂ ਵਿੱਚ 0...
ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਵੱਲੋਂ ਹੜ੍ਹ ਰੋਕਥਾਮ ਪ੍ਰਬੰਧਾਂ ਦੀ ਸਮੀਖਿਆ

ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਵੱਲੋਂ ਹੜ੍ਹ ਰੋਕਥਾਮ ਪ੍ਰਬੰਧਾਂ ਦੀ ਸਮੀਖਿਆ

local news
ਲੁਧਿਆਣਾ, 30 ਜੂਨ (੦੦੦)- ਆਗਾਮੀ ਮੌਨਸੂਨ ਸੀਜ਼ਨ ਦੌਰਾਨ ਅਗਾਂਊ ਹੜ੍ਹ ਰੋਕਥਾਮ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਜੈਨ ਵੱਲੋਂ ਅੱਜ ਸਬੰਧਤ ਅਧਿਕਾਰੀਆਂ ਨਾਲ ਸਥਾਨਕ ਬੱਚਤ ਭਵਨ ਵਿਖੇ ਮੀਟਿੰਗ ਕੀਤੀ ਅਤੇ ਲੋੜੀਂਦੀਆਂ ਹਦਾਇਤਾਂ ਵੀ ਜਾਰੀ ਕੀਤੀਆਂ। ਜ਼ਿਕਰਯੋਗ ਹੈ ਕਿ ਆਗਾਮੀ ਮੌਨਸੂਨ ਸੀਜ਼ਨ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿੱਚ ਫਲੱਡ ਕੰਟਰੋਲ ਰੂਮ ਸਥਾਪਤ (0161-2433100) ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਸਬ ਡਵੀਜ਼ਨ ਅਤੇ ਤਹਿਸੀਲ ਪੱਧਰ ’ਤੇ ਵੀ ਅਜਿਹੇ ਫਲੱਡ ਕੰਟਰੋਲ ਰੂਮ ਸਥਾਪਤ ਕਰਨ ਬਾਰੇ ਹਦਾਇਤ ਕਰ ਦਿੱਤੀ ਗਈ ਹੈ। ਇਹ ਫਲੱਡ ਕੰਟਰੋਲ ਰੂਮ 15 ਜੂਨ ਤੋਂ 30 ਸਤੰਬਰ ਤੱਕ ਨਿਰੰਤਰ 24 ਘੰਟੇ ਚੱਲਣਗੇ। ਡਿਪਟੀ ਕਮਿਸ਼ਨਰ ਜੈਨ ਨੇ ਕਿਹਾ ਕਿ ਮੀਂਹ ਕਾਰਨ ਜਿਹੜੇ ਪਿੰਡਾਂ ਵਿੱਚ ਸੰਭਾਵੀ ਪਾਣੀ ਭਰਨ ਦਾ ਖ਼ਤਰਾ ਹੈ ਉੱਥੇ ਅਗਾਉਂ ਤ੍ਰਿਪਾਲਾਂ ਦਾ ਇੰਤਜਾਮ ਕੀਤਾ ਜਾਵੇ, ਸਮੇਂ ਸਿਰ ਬਿਜਲੀ ਦੀ ਸਪਲਾਈ ਕੱਟੀ ਜਾਵੇ ਤਾਂ ਜੋ ਕਿਸੇ ਦਾ ਕੋਈ ਜਾਨੀ ਨੁਕਸਾਨ ਨਾ ਹੋਵੇ। ਇਸ ਤੋਂ ਇਲਾਵਾ ਸਤਲੁਜ ਦਰਿਆ ਦੇ ਨੇੜਲੇ ਪਿੰਡਾਂ ਦੀ ਸੁਰੱਖਿਆ ਲਈ ਵੀ ਪੁਖਤਾ ਪ੍ਰ...
ਜ਼ਿਲ੍ਹਾ ਬਰਨਾਲਾ ਵਿੱਚ ਪਹਿਲੇ ਪੜਾਅ ‘ਚ 25 ਪਿੰਡਾਂ।ਵਿਚ ਜਿਮ ਸਥਾਪਿਤ: ਮੀਤ ਹੇਅਰ

ਜ਼ਿਲ੍ਹਾ ਬਰਨਾਲਾ ਵਿੱਚ ਪਹਿਲੇ ਪੜਾਅ ‘ਚ 25 ਪਿੰਡਾਂ।ਵਿਚ ਜਿਮ ਸਥਾਪਿਤ: ਮੀਤ ਹੇਅਰ

local news
ਬਰਨਾਲਾ, 29 ਜੂਨ-    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਜਿੱਥੇ ਕਰੋੜਾਂ ਰੁਪਏ ਦੀ ਲਾਗਤ ਨਾਲ ਪਿੰਡਾਂ ਵਿਚ ਖੇਡ ਮੈਦਾਨ ਬਣਾਏ ਗਏ, ਓਥੇ ਪਿੰਡਾਂ ਵਿਚ ਜਿਮ ਦਿੱਤੇ ਗਏ ਹਨ ਤਾਂ ਜੋ ਸਾਡੀ ਨੌਜਵਾਨ ਪੀੜ੍ਹੀ ਨਸ਼ਾ ਮੁਕਤ ਅਤੇ ਸਿਹਤਮੰਦ ਹੋਵੇ। ਇਹ ਪ੍ਰਗਟਾਵਾ ਲੋਕ ਸਭਾ ਮੈਂਬਰ ਸੰਗਰੂਰ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਪਿੰਡ ਭੂਰੇ ਵਿਚ ਜਿਮ ਦੇ ਉਦਘਾਟਨ ਮੌਕੇ ਕੀਤਾ। ਓਹਨਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵਲੋਂ ਕੱਲ ਸੂਬੇ ਵਿਚ 500 ਪੇਂਡੂ ਜਿਮ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ ਜਿਨ੍ਹਾਂ ਵਿਚ ਪਹਿਲੇ ਪੜਾਅ ਵਿੱਚ ਜ਼ਿਲ੍ਹਾ ਬਰਨਾਲਾ ਵਿੱਚ 25 ਪਿੰਡਾਂ ਵਿਚ ਆਧੁਨਿਕ ਜਿਮ ਲੋਕ ਅਰਪਿਤ ਕੀਤੇ ਗਏ ਹਨ ਜਿਨ੍ਹਾਂ ਵਿਚ ਹਲਕਾ ਬਰਨਾਲਾ ਦੇ 11 ਪਿੰਡ ਸ਼ਾਮਲ ਹਨ। ਓਹਨਾਂ ਦੱਸਿਆ ਕਿ ਇਨ੍ਹਾਂ ਵਿਚ ਪਿੰਡ ਭੈਣੀ ਮਹਿਰਾਜ, ਝਲੂਰ, ਹਰੀਗੜ੍ਹ, ਦਾਨਗੜ੍ਹ, ਪੱਤੀ ਸੇਖਵਾਂ, ਉਪਲੀ, ਸੇਖਾ, ਨੰਗਲ, ਭੂਰੇ, ਬਡਬਰ, ਭੱਠਲਾਂ, ਨਾਈਵਾਲ, ਗਿੱਲ ਪੱਤੀ ਮੌੜ, ਉੱਗੋਕੇ, ਸੁਖਪੁਰਾ, ਮਹਿਤਾ, ਜੰਗੀਆਣਾ, ਬਦਰਾ, ਅਲਕੜਾ, ਪੰਧੇਰ, ਅਸਪਾਲ ਕਲਾਂ, ਭੈਣੀ ਜੱਸਾ, ਰੂੜੇਕੇ ਕਲਾਂ, ਪ...
ਸਾਉਣੀ ਦੀਆਂ ਫ਼ਸਲਾਂ ਅਤੇ ਖਾਦਾਂ ਦੀ ਸੁਚੱਜੀ ਵਰਤੋਂ ਸਬੰਧੀ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਾਉਣੀ ਦੀਆਂ ਫ਼ਸਲਾਂ ਅਤੇ ਖਾਦਾਂ ਦੀ ਸੁਚੱਜੀ ਵਰਤੋਂ ਸਬੰਧੀ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

local news
ਮਲੋਟ/ਸ੍ਰੀ ਮੁਕਤਸਰ ਸਾਹਿਬ, 29 ਜੂਨ- ਪੰਜਾਬ ਸਰਕਾਰ ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਮੁੱਖ ਖੇਤੀਬਾੜੀ ਅਫਸਰ ਸ੍ਰੀ ਮੁਕਤਸਰ ਸਾਹਿਬ ਡਾ. ਜਗਸੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਹਾਇਕ ਪੌਦਾ ਸੁਰੱਖਿਆ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਡਾ. ਰਾਜਵਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਆਤਮਾ ਸਕੀਮ ਅਧੀਨ ਪਿੰਡ ਨੰਦਗੜ੍ਹ ਵਿਖੇ ਖੇਤ ਬਚਾਓ ਅਭਿਆਨ ਤਹਿਤ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ। ਡਾ. ਸ਼ਵਿੰਦਰ ਸਿੰਘ ਏ ਡੀ ਓ ਵੱਲੋਂ ਨਰਮੇ ਦੀ ਕਾਸ਼ਤ ਸਬੰਧੀ ਜਰੂਰੀ ਨੁਕਤੇ ਸਾਂਝੇ ਕੀਤੇ ਗਏ ਅਤੇ ਪਿਛਲੇ ਸਾਲਾਂ ਦੌਰਾਨ ਆਈਆਂ ਮੁਸ਼ਕਿਲਾਂ ਦੇ ਹੱਲ ਦੱਸੇ ਗਏ। ਕੈਂਪ ਵਿੱਚ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ ਕੇ.ਵੀ.ਕੇ, ਗੋਨੇਆਣਾ ਤੋਂ ਡਾ. ਗੁਰਵਿੰਦਰ ਸਿੰਘ ਵੱਲੋਂ ਕਿਸਾਨਾਂ ਨੂੰ ਝੋਨੇ/ਬਾਸਮਤੀ ਦੀ ਕਾਸ਼ਤ ਵਿੱਚ ਖੁਰਾਕੀ ਤੱਤਾਂ ਦੀ ਪੂਰਤੀ ਲਈ ਵੱਖ-ਵੱਖ ਖਾਦਾਂ ਦੀ ਵਰਤੋਂ ਬਾਰੇ ਚਾਨਣਾ ਪਾਇਆ ਗਿਆ। ਡਾ. ਜੋਬਨਦੀਪ ਸਿੰਘ ਏ.ਡੀ.ਓ. ਸੀਡ ਵੱਲੋਂ ਝੋਨੇ ਬਾਸਮਤੀ ਦੀ ਫਸਲ ਵਿੱਚ ਨਦੀਨਾਂ/ ਕੀਟਾ/ਬਿਮਾਰੀਆਂ ਦੇ ਹਮਲੇ ਦੀ ਸਫਲ ਰੋਕਥਾਮ ਸਬੰਧੀ ਜਾਣਕਾਰੀ ਦਿੱਤੀ ...
ਯੋਗ ਵੋਟਰ ਆਪਣੇ ਬੀ.ਐੱਲ.ਓ. ਨਾਲ ਸਿੱਧਾ ਸੰਪਰਕ ਕਰਨ ਲਈ ECINET ਐਪ ਦੀ ਵਰਤੋਂ ਕਰਨ : ਡਿਪਟੀ ਕਮਿਸ਼ਨਰ

ਯੋਗ ਵੋਟਰ ਆਪਣੇ ਬੀ.ਐੱਲ.ਓ. ਨਾਲ ਸਿੱਧਾ ਸੰਪਰਕ ਕਰਨ ਲਈ ECINET ਐਪ ਦੀ ਵਰਤੋਂ ਕਰਨ : ਡਿਪਟੀ ਕਮਿਸ਼ਨਰ

local news
ਮਾਲੇਰਕੋਟਲਾ, 28 ਜੂਨ: ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ‘ਵਿਸ਼ੇਸ਼ ਗਹਿਰੀ ਸੁਧਾਈ (Special Intensive Revision-SIR)-2026’ ਤਹਿਤ ਪੰਜਾਬ ਭਰ ਵਿੱਚ “ਹਾਊਸ-ਟੂ-ਹਾਊਸ ਐਨਿਊਮਰੇਸ਼ਨ” ਦਾ ਕੰਮ 25 ਜੂਨ ਤੋਂ ਸ਼ੁਰੂ ਹੋ ਚੁੱਕਾ ਹੈ। ਇਸ ਮੁਹਿੰਮ ਤਹਿਤ ਬੂਥ ਲੈਵਲ ਅਫ਼ਸਰ (ਬੀ.ਐੱਲ.ਓ.) ਘਰ-ਘਰ ਜਾ ਕੇ ਯੋਗ ਵੋਟਰਾਂ ਨੂੰ ਗਣਨਾ ਫਾਰਮ ਮੁਹੱਈਆ ਕਰਵਾ ਰਹੇ ਹਨ ਅਤੇ ਉਨ੍ਹਾਂ ਨੂੰ ਫਾਰਮ ਭਰਨ ਸਬੰਧੀ ਲੋੜੀਂਦੀ ਸਹਾਇਤਾ ਵੀ ਪ੍ਰਦਾਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਨਾਗਰਿਕਾਂ ਦੀ ਸਹੂਲਤ ਲਈ “ ECINET  ਮੋਬਾਈਲ ਐਪ” ਵੀ ਉਪਲਬਧ ਕਰਵਾਈ ਗਈ ਹੈ। ਇਸ ਐਪ ਰਾਹੀਂ ਵੋਟਰ "Book a Call with your BLO" ਸਹੂਲਤ ਦੀ ਵਰਤੋਂ ਕਰਕੇ ਆਪਣੇ ਬੂਥ ਲੈਵਲ ਅਫ਼ਸਰ ਨਾਲ ਸਿੱਧਾ ਸੰਪਰਕ ਕਰ ਸਕਦੇ ਹਨ ਅਤੇ ਵੋਟਰ ਸੂਚੀ ਦੀ ਵਿਸ਼ੇਸ਼ ਗਹਿਰੀ ਸੁਧਾਈ ਨਾਲ ਸਬੰਧਤ ਜਾਣਕਾਰੀ ਅਤੇ ਸਹਾਇਤਾ ਪ੍ਰਾਪਤ ਕਰ ਸਕਦੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ “ ECINET ਐਪ” ਐਨਡਰਾਇਡ ਅਤੇ ਆਈ.ਓ.ਐ...
ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਸ਼ਹਿਰ ਵਿੱਚ ਵਿਕਾਸ ਕਾਰਜ ਜਾਰੀ

ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਸ਼ਹਿਰ ਵਿੱਚ ਵਿਕਾਸ ਕਾਰਜ ਜਾਰੀ

local news
ਬਟਾਲਾ, 29 ਜੂਨ ( ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਹਲਕੇ ਅੰਦਰ ਜਿਥੇ ਸਰਬਪੱਖੀ ਵਿਕਾਸ ਤੇਜ਼ੀ ਨਾਲ ਚੱਲ ਰਹੇ ਹਨ, ਜਿਸ ਦੇ ਚੱਲਦਿਆਂ ਬਟਾਲਾ ਸ਼ਹਿਰ ਅੰਦਰ ਵਿਕਾਸ ਕਾਰਜ ਜਾਰੀ ਹਨ। ਇਹ ਪ੍ਰਗਟਾਵਾ ਚੇਅਰਮੈਨ ਮਾਨਿਕ ਮਹਿਤਾ ਨੇ ਵਾਰਡ ਨੰਬਰ 41 ਵਿਖੇ ਚੱਲ ਰਹੇ ਵਿਕਾਸ ਕਾਰਜਾਂ ਸਬੰਧੀ ਕੀਤਾ। ਚੇਅਰਮੈਨ ਮਾਨਿਕ ਮਹਿਤਾ ਨੇ ਦੱਸਿਆ ਕਿ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠਾਂ ਹਲਕਾ ਬਟਾਲਾ ਖਾਸ ਕਰਕੇ ਸ਼ਹਿਰ ਬਟਾਲਾ ਵਿੱਚ ਵਿਕਾਸ ਕਾਰਜਾਂ ਜਾਰੀ ਹਨ ਅਤੇ ਲੋਕਾਂ ਦੀਆਂ ਲੰਮੇ ਸਮੇਂ ਤੋਂ ਰਹਿੰਦੇ ਕਾਰਜਾਂ ਨੂੰ ਮੁਕੰਮਲ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਅੰਦਰ ਵੱਖ-ਵੱਖ ਵਿਕਾਸ ਕੰਮ ਕਰਵਾਏ ਗਏ ਹਨ ਅਤੇ ਸ਼ਹਿਰ ਵਾਸੀਆਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਵਿਕਾਸ ਕਾਰਜ ਨਿਰੰਤਰ ਜਾਰੀ ਹਨ ਅਤੇ ਚੱਲ ਰਹੇ ਵਿਕਾਸ ਕਾਰਜ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕਰ ਲਏ ਜਾਣਗੇ। ਉਨਾਂ ਦੱਸਿਆ ਕਿ ਮਹਿਜ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਬਟਾਲਾ ਸ਼ਹਿਰ ਅੰਦਰ ਟਰੈਫਿਕ ਦੀ ਸਮੱਸਿਆ ਦੇ ਹੱਲ ਲਈ ਸੜਕਾਂ ਅਤ...
ਵਿਸ਼ੇਸ਼ ਗਹਿਰੀ ਸੁਧਾਈ: ਜ਼ਿਲ੍ਹੇ ਵਿੱਚ 558 ਬੀਐਲਓ ਗਣਨਾ ਫਾਰਮ ਭਰਵਾਉਣ ਲਈ ਜੁਟੇ: ਜ਼ਿਲ੍ਹਾ ਚੋਣ ਅਫ਼ਸਰ

ਵਿਸ਼ੇਸ਼ ਗਹਿਰੀ ਸੁਧਾਈ: ਜ਼ਿਲ੍ਹੇ ਵਿੱਚ 558 ਬੀਐਲਓ ਗਣਨਾ ਫਾਰਮ ਭਰਵਾਉਣ ਲਈ ਜੁਟੇ: ਜ਼ਿਲ੍ਹਾ ਚੋਣ ਅਫ਼ਸਰ

local news
ਬਰਨਾਲਾ, 28 ਜੂਨ-     ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਬਰਨਾਲਾ ਵਿੱਚ 558 ਬੀਐਲਓ ਆਪਣੇ ਆਪਣੇ ਖੇਤਰ ਵਿਚ ਡਟੇ ਹੋਏ ਹਨ, ਜਿਨ੍ਹਾਂ ਵਿਚ ਬਹੁਤੇ ਘਰ ਘਰ ਗਣਨਾ ਫਾਰਮ ਵੰਡਣ ਤੋਂ ਬਾਅਦ ਫਾਰਮ ਭਰਵਾਉਣ ਵਿਚ ਜੁਟ ਗਏ ਹਨ। ਇਸ ਦੌਰਾਨ ਵਿਧਾਨ ਸਭਾ ਹਲਕਾ 103 ਬਰਨਾਲਾ ਵਿੱਚ ਸ਼੍ਰੋਮਣੀ ਸਾਹਿਤਕਾਰ ਅਤੇ ਉੱਘੇ ਨਾਵਲਕਾਰ ਸ੍ਰੀ ਓਮ ਪ੍ਰਕਾਸ਼ ਗਾਸੋ ਜੀ ਨੇ ਆਪਣਾ ਗਣਨਾ ਫਾਰਮ ਭਰਿਆ ਅਤੇ ਜ਼ਿਲ੍ਹੇ ਦੇ ਸਾਰੇ ਵੋਟਰਾਂ ਨੂੰ ਗਣਨਾ ਫਾਰਮ ਭਰਨ ਦਾ ਸੁਨੇਹਾ ਦਿੱਤਾ। ਇਸੇ ਤਰ੍ਹਾਂ ਉੱਘੇ ਨਿਰਦੇਸ਼ਕ ਅਤੇ ਪੰਜਾਬੀ ਅਦਾਕਾਰ ਭੁਪਿੰਦਰ ਬਰਨਾਲਾ ਨੇ ਵੀ ਆਪਣਾ ਗਣਨਾ ਫਾਰਮ ਭਰ ਕੇ ਵੋਟਰਾਂ ਨੂੰ ਗਣਨਾ ਫਾਰਮ ਭਰਨ ਦਾ ਸੁਨੇਹਾ ਦਿੱਤਾ। ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਬੀਐਲਓ ਪ੍ਰੇਰਨਾਸ੍ਰੋਤ ਅਤੇ ਵੋਟਰਾਂ ਦੇ ਮਾਰਗਦਰਸ਼ਕ ਵਜੋਂ ਫੀਲਡ ਵਿੱਚ ਵਿਚਰ ਰਹੇ ਹਨ। ਓਹਨਾਂ ਕਿਹਾ ਕਿ ਵਿਸ਼ੇਸ਼ ਗਹਿਰੀ ਸੁਧਾਈ ਦਾ ਉਦੇਸ਼ ਹਰ ਯੋਗ ਵੋਟਰ ਨੂੰ ਵੋਟਰ ਸੂਚੀ ਵਿਚ ਸ਼ਾਮਲ ਕਰਨਾ ਅਤੇ ਅਯੋਗ ਵੋਟਰਾਂ ਨੂੰ ਸੂਚੀ ਵਿਚੋਂ ਬਾਹਰ ਕਰਨਾ ਹੈ। ...
ਮੈਰੀਟੋਰੀਅਸ ਸਕੂਲ ਵਿਖੇ 24 ਦਿਨਾਂ ਦੇ ਜੇ.ਈ.ਈ./ਨੀਟ ਬੂਟ ਕੈਂਪ ਦੀ ਸਫਲ ਸਮਾਪਤੀ

ਮੈਰੀਟੋਰੀਅਸ ਸਕੂਲ ਵਿਖੇ 24 ਦਿਨਾਂ ਦੇ ਜੇ.ਈ.ਈ./ਨੀਟ ਬੂਟ ਕੈਂਪ ਦੀ ਸਫਲ ਸਮਾਪਤੀ

local news
ਬਠਿੰਡਾ, 28 ਜੂਨ :  ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੇ ਵਿਸ਼ੇਸ਼ ਉਪਰਾਲੇ ਸਦਕਾ ਬਠਿੰਡਾ ਦੇ ਮੈਰੀਟੋਰੀਅਸ ਸਕੂਲ ਵਿੱਚ 5 ਜੂਨ ਤੋਂ 28 ਜੂਨ ਤੱਕ ਚੱਲਿਆ 24 ਦਿਨਾਂ ਦਾ ਜੇ. ਈ. ਈ/ਨੀਟ ਬੂਟ ਕੈਂਪ ਸਫਲਤਾਪੂਰਵਕ ਸੰਪੰਨ ਹੋ ਗਿਆ। ਮੈਰੀਟੋਰੀਅਸ ਸਕੂਲ ਬਠਿੰਡਾ ਵਿਖੇ ਆਯੋਜਿਤ ਇਸ ਕੈਂਪ ਵਿੱਚ ਮੈਰੀਟੋਰੀਅਸ, ਸਕੂਲ ਆਫ ਐਮੀਨੈਂਸ ਅਤੇ ਸਰਕਾਰੀ ਸਕੂਲਾਂ ਦੇ 635 ਵਿਦਿਆਰਥੀਆਂ ਨੇ ਭਾਗ ਲਿਆ ਅਤੇ ਉੱਚ ਪੱਧਰੀ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਵਿਸ਼ੇਸ਼ ਤਿਆਰੀ ਪ੍ਰਾਪਤ ਕੀਤੀ। ਕੈਂਪ ਦੇ ਸਮਾਪਤੀ ਸਮਾਰੋਹ ਦੇ ਮੁੱਖ ਮਹਿਮਾਨ ਵਜੋਂ ਪੁੱਜੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਸਿੰਘ ਮਹਿਤਾ ਨੇ ਵਿਦਿਆਰਥੀਆਂ ਨੂੰ ਦ੍ਰਿੜ੍ਹ ਇੱਛਾ-ਸ਼ਕਤੀ, ਸਖ਼ਤ ਮਿਹਨਤ ਅਤੇ ਸਕਾਰਾਤਮਕ ਸੋਚ ਨਾਲ ਆਪਣੇ ਟੀਚੇ ਹਾਸਲ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪ੍ਰਤਿਭਾਸ਼ਾਲੀ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਿਦਿਆਰਥੀਆਂ ਨੂੰ ਅਜਿਹੇ ਮੁਫ਼ਤ ਕੋਚਿੰਗ ਕੈਂਪਾਂ ਰਾਹੀਂ ਉੱਚ ਸਿੱਖਿਆ ਦੇ ਮੌਕੇ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਕੈਂਪ ਦੌਰਾਨ ਵਿਦਿਆਰਥੀਆਂ ਅਤੇ ਅਧਿਆਪਕਾਂ ਲਈ ਮੁ...