Shadow

local news

ਬਾਹਰਲੇ ਰਾਜਾਂ ਤੋਂ ਕਣਕ ਦੀ ਅਣਅਧਿਕਾਰਤ ਸਪਲਾਈ ਨੂੰ ਰੋਕਣ ਲਈ ਬੋਹਾ ਤੇ ਸਰਦੂਲਗੜ੍ਹ ਹੱਦਾਂ ‘ਤੇ ਬੈਰੀਅਰ ਸਥਾਪਿਤ

ਬਾਹਰਲੇ ਰਾਜਾਂ ਤੋਂ ਕਣਕ ਦੀ ਅਣਅਧਿਕਾਰਤ ਸਪਲਾਈ ਨੂੰ ਰੋਕਣ ਲਈ ਬੋਹਾ ਤੇ ਸਰਦੂਲਗੜ੍ਹ ਹੱਦਾਂ ‘ਤੇ ਬੈਰੀਅਰ ਸਥਾਪਿਤ

local news
ਮਾਨਸਾ, 24 ਅਪ੍ਰੈਲ: ਜ਼ਿਲ੍ਹਾ ਮੰਡੀ ਅਫ਼ਸਰ, ਸ੍ਰੀ ਗੌਰਵ ਗਰਗ ਨੇ ਦੱਸਿਆ ਕਿ ਹਾੜ੍ਹੀ ਸੀਜਨ 2026-27 ਦੌਰਾਨ ਬਾਹਰਲੇ ਰਾਜਾਂ ਤੋਂ ਅਣ-ਅਧਿਕਾਰਤ ਕਣਕ ਦੀ ਸਪਲਾਈ ਨੂੰ ਰੋਕਣ ਲਈ ਪੰਜਾਬ ਮੰਡੀ ਬੋਰਡ ਵੱਲੋ ਮਾਰਕਿਟ ਕਮੇਟੀ, ਬੋਹਾ ਅਧੀਨ ਰਤੀਆ ਰੋਡ, ਬੋਹਾ ਅਤੇ ਮਾਰਕਿਟ ਕਮੇਟੀ ਸਰਦੂਲਗੜ੍ਹ ਅਧੀਨ ਸਿਰਸਾ ਰੋਡ ਸਰਦੂਲੇਵਾਲਾ ਵਿਖੇ 02 ਬੈਰੀਅਰ ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇੰਨ੍ਹਾਂ ਬੈਰੀਅਰ ਉੱਪਰ ਪੰਜਾਬ ਮੰਡੀ ਬੋਰਡ/ਮਾਰਕਿਟ ਕਮੇਟੀ ਵੱਲੋ 24x7 ਘੰਟਿਆਂ ਲਈ ਆਪਣੇ ਕਰਮਚਾਰੀ ਤੈਨਾਤ ਕੀਤੇ ਗਏ ਹਨ ਤਾਂ ਜੋ ਬਾਹਰਲੇ ਰਾਜਾਂ ਤੋਂ ਗੈਰ ਕਾਨੂੰਨੀ ਤੌਰ 'ਤੇ ਅਣਅਧਿਕਾਰਤ ਕਣਕ ਦੀ ਸਪਲਾਈ ਨੂੰ ਰੋਕਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਕੋਈ ਬਾਹਰਲੇ ਰਾਜਾਂ ਤੋਂ ਅਣਅਧਿਕਾਰਤ ਕਣਕ ਨਹੀ ਆਉਣ ਦਿੱਤੀ ਜਾਵੇਗੀ। ਜੇਕਰ ਕੋਈ ਵਿਅਕਤੀ ਜਾਂ ਫਰਮ ਬਾਹਰਲੇ ਰਾਜ ਤੋ ਕਣਕ ਮੰਗਵਾਉਦੀ ਹੈ ਤਾਂ ਉਸ ਵਿਅਕਤੀ ਜਾਂ ਫਰਮ ਵਿਰੁੱਧ ਬਣਦੀ ਸਖ਼ਤ ਕਾਰਵਾਈ ਕੀਤੀ ਜਾਵੇਗੀ।...
ਪਿੰਡ ਤਲਵੰਡੀ ਅਰਾਈਆਂ ‘ਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੀ ਜੈਯੰਤੀ

ਪਿੰਡ ਤਲਵੰਡੀ ਅਰਾਈਆਂ ‘ਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੀ ਜੈਯੰਤੀ

local news
ਹੁਸ਼ਿਆਰਪੁਰ, 24 ਅਪ੍ਰੈਲ:  ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਪਿੰਡ ਤਲਵੰਡੀ ਅਰਾਈਆਂ ਵਿੱਚ ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੀ ਜੈਯੰਤੀ ਮੌਕੇ ਕਰਵਾਏ ਗਏ ਵਿਸ਼ੇਸ਼ ਸਮਾਗਮ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਪਿੰਡ ਵਾਸੀਆਂ ਵੱਲੋਂ ਬੜੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਬਾਬਾ ਸਾਹਿਬ ਨੂੰ ਯਾਦ ਕੀਤਾ ਗਿਆ।            ਸਮਾਗਮ ਨੂੰ ਸੰਬੋਧਨ ਕਰਦਿਆਂ ਡਾ. ਰਵਜੋਤ ਸਿੰਘ ਨੇ ਕਿਹਾ ਕਿ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਨੇ ਦੇਸ਼ ਨੂੰ ਸੰਵਿਧਾਨ ਦੇ ਕੇ ਸਮਾਜ ਦੇ ਹਰ ਵਰਗ ਨੂੰ ਸਮਾਨ ਅਧਿਕਾਰ ਦਿਵਾਉਣ ਦਾ ਇਤਿਹਾਸਕ ਕੰਮ ਕੀਤਾ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਦਾ ਜੀਵਨ ਸੰਘਰਸ਼, ਸਿੱਖਿਆ ਅਤੇ ਸਮਾਨਤਾ ਦਾ ਪ੍ਰਤੀਕ ਹੈ, ਜੋ ਅੱਜ ਵੀ ਸਮਾਜ ਨੂੰ ਪ੍ਰੇਰਿਤ ਕਰਦਾ ਹੈ।         ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਨੇ ਸਿੱਖਿਆ ਨੂੰ ਸਮਾਜਿਕ ਬਦਲਾਅ ਦਾ ਸਭ ਤੋਂ ਵੱਡਾ ਸਾਧਨ ਦੱਸਿਆ ਅਤੇ ਸਾਨੂੰ ਉਨ੍ਹਾਂ ਦੇ ਦੱਸੇ ਰਸਤੇ 'ਤੇ ਚੱਲਦਿਆਂ ਸਿੱਖਿਆ, ਸਮਾਨਤਾ ਅਤੇ ਭਾਈਚਾਰੇ ਦੇ ਮੁੱਲਾਂ ਨੂੰ ਅਪਣਾਉਣਾ ਚਾਹੀਦਾ ਹੈ। ਡਾ. ਰਵਜੋਤ ਸਿੰਘ ਨੇ ਹਾਜ਼ਰ ਲੋਕਾਂ ਨ...
ਜਨਗਣਨਾ ਦੇ ਪਹਿਲੇ ਗੇੜ ਦੇ ਕੰਮ ਲਈ ਗਿਣਤੀਕਾਰਾਂ ਤੇ ਸੁਪਰਵਾਈਜ਼ਰਾਂ ਦੀਆਂ ਟ੍ਰੇਨਿੰਗਾਂ ਸ਼ੁਰੂ

ਜਨਗਣਨਾ ਦੇ ਪਹਿਲੇ ਗੇੜ ਦੇ ਕੰਮ ਲਈ ਗਿਣਤੀਕਾਰਾਂ ਤੇ ਸੁਪਰਵਾਈਜ਼ਰਾਂ ਦੀਆਂ ਟ੍ਰੇਨਿੰਗਾਂ ਸ਼ੁਰੂ

local news
ਤਰਨ ਤਾਰਨ, 23 ਅਪ੍ਰੈਲ :       ਜਨਗਣਨਾ ਦੇ ਪਹਿਲੇ ਗੇੜ ਦਾ ਕੰਮ 15 ਮਈ 2026 ਤੋਂ 13 ਜੂਨ 2026 ਤੱਕ ਹੋਣ ਜਾ ਰਿਹਾ ਹੈ। ਇਸ ਕੰਮ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੱਗਭਗ 2500 ਗਿਣਤੀਕਾਰ ਅਤੇ ਸੁਪਰਵਾਈਜ਼ਰ ਤਾਇਨਾਤ ਕੀਤੇ ਗਏ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਸੈਂਸਜ਼ ਅਫ਼ਸਰ ਤਰਨ ਤਾਰਨ ਸ੍ਰੀ ਰਾਹੁਲ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਜਨਗਣਨਾ ਵਿਚ ਲੱਗੇ ਅਮਲੇ ਦੀਆਂ ਟ੍ਰੇਨਿੰਗਾਂ ਦਾ ਕੰਮ ਵੱਖ-ਵੱਖ ਚਾਰਜ ਪੱਧਰ 'ਤੇ ਸ਼ੁਰੂ ਹੋ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਜਨਗਣਨਾ ਦੇ ਮਹੱਤਵਪੂਰਨ ਕੰਮ ਨੂੰ ਸਮੇਂ ਸਿਰ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਮੂਹ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਲੋੜੀਦੇ ਦਿਸ਼ਾ- ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਹਦਾਇਤ ਕੀਤੀ ਕਿ ਫੀਲਡ ਵਿਜ਼ਿਟ ਦੌਰਾਨ ਆਮ ਨਾਗਰਿਕਾਂ ਨਾਲ ਪ੍ਰੇਮ ਭਾਵ ਨਾਲ ਪੇਸ਼ ਆਇਆ ਜਾਵੇ। ਉਨ੍ਹਾਂ ਕਿਹਾ ਕਿ ਰਾਸ਼ਟਰੀ ਮਹੱਤਵ ਦੇ ਇਸ ਕਾਰਜ ਨੂੰ ਪੂਰੀ ਪਾਰਦਰਸ਼ਤਾ ਅਤੇ ਜ਼ਿੰਮੇਵਾਰੀ ਨਾਲ ਨਿਭਾਇਆ ਜਾਵੇ ਤਾਂ ਜੋ ਜਨਗਣਨਾ ਦੇ ਅੰਕੜੇ ਸਹੀ ਅਤੇ ਸਪੱਸ਼ਟ ਪ੍ਰਾਪਤ ਕੀਤੇ ਜਾ ਸਕਣ। ਉਨ੍ਹਾਂ ਕਿਹਾ ਕਿ ਜਨਗਣਨਾ ਦੇ...
ਬੁਢਲਾਡਾ ਪੀ.ਆਰ.ਟੀ.ਸੀ. ਡੀਪੂ ਨੂੰ ਮਿਲੀਆਂ 6 ਨਵੀਆਂ ਬੱਸਾਂ, ਯਾਤਰੀਆਂ ਲਈ ਸੁਵਿਧਾਵਾਂ ਵਿੱਚ ਵਾਧਾ

ਬੁਢਲਾਡਾ ਪੀ.ਆਰ.ਟੀ.ਸੀ. ਡੀਪੂ ਨੂੰ ਮਿਲੀਆਂ 6 ਨਵੀਆਂ ਬੱਸਾਂ, ਯਾਤਰੀਆਂ ਲਈ ਸੁਵਿਧਾਵਾਂ ਵਿੱਚ ਵਾਧਾ

local news
ਬੁਢਲਾਡਾ, 23 ਅਪ੍ਰੈਲ: ਪੀ.ਆਰ.ਟੀ.ਸੀ. ਡੀਪੂ ਬੁਢਲਾਡਾ ਨੂੰ 6 ਨਵੀਆਂ ਬੱਸਾਂ ਮਿਲਣ ਨਾਲ ਯਾਤਰੀਆਂ ਦੀਆਂ ਸੁਵਿਧਾਵਾਂ ਵਿਚ ਮਹੱਤਵਪੂਰਨ ਵਾਧਾ ਹੋਇਆ ਹੈ। ਹਲਕਾ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ 06 ਨਵੀਆਂ ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਵਿਧਾਇਕ ਬੁੱਧ ਰਾਮ ਨੇ ਕਿਹਾ ਕਿ ਇੰਨ੍ਹਾਂ ਬੱਸਾਂ ਦੇ ਸ਼ਾਮਿਲ ਹੋਣ ਨਾਲ ਇਲਾਕੇ ਦੇ ਯਾਤਰੀਆਂ ਨੂੰ ਹੋਰ ਸੁਵਿਧਾਜਨਕ ਅਤੇ ਬਿਹਤਰ ਕਨੈਕਟੀਵਿਟੀ ਮਿਲੇਗੀ। ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਚੇਅਰਮੈਨ ਹਰਪਾਲ ਜੁਨੇਜਾ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬਿਹਤਰ ਆਵਾਜਾਈ ਸਹੂਲਤਾਂ ਦੇਣ ਲਈ ਲਗਾਤਾਰ ਯਤਨਸ਼ੀਲ ਹੈ। ਇਹ ਬੱਸਾਂ ਬੁਢਲਾਡਾ ਤੋਂ ਦਿੱਲੀ, ਜਲੰਧਰ, ਬਠਿੰਡਾ, ਪਟਿਆਲਾ ਵਾਇਆ ਬੋਹਾ ਅਤੇ ਅੰਮ੍ਰਿਤਸਰ ਲਈ ਨਵੇਂ ਰੂਟਾਂ 'ਤੇ ਚੱਲਣਗੀਆਂ। ਬੁਢਲਾਡਾ ਡੀਪੂ ਦੇ ਜੀ.ਐਮ ਸ੍ਰੀ ਪ੍ਰਵੀਨ ਕੁਮਾਰ ਨੇ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਹੋਰ ਬੱਸਾਂ ਸ਼ਾਮਿਲ ਕਰਨ ਦੀ ਯੋਜਨਾ ਹੈ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਸ੍ਰੀ ਸਤੀਸ਼ ਸਿੰਗਲਾ, ਕੋਆਪ੍ਰੇਟਿਵ ਬੈਂਕ ਦੇ ਚੇਅਰਮੈਨ ...
ਤਰਨ ਤਾਰਨ ਵਿਖੇ ਪੀ.ਐਸ.ਟੈੱਟ ਪ੍ਰੀਖਿਆ ਦੀਆਂ ਤਿਆਰੀਆਂ ਮੁਕੰਮਲ

ਤਰਨ ਤਾਰਨ ਵਿਖੇ ਪੀ.ਐਸ.ਟੈੱਟ ਪ੍ਰੀਖਿਆ ਦੀਆਂ ਤਿਆਰੀਆਂ ਮੁਕੰਮਲ

local news
ਤਰਨ ਤਾਰਨ, 23 ਅਪ੍ਰੈਲ (      )- ਜ਼ਿਲ੍ਹੇ ਵਿੱਚ ਪੀ.ਐਸ.ਟੈੱਟ-1 ਅਤੇ 2 ਫਾਰ ਇਨ ਸਰਵਿਸ ਅਧਿਆਪਕਾਂ ਦੀ ਪ੍ਰੀਖਿਆ ਨੂੰ ਲੈ ਕੇ ਪ੍ਰਸ਼ਾਸਨਿਕ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸਤਿਨਾਮ ਸਿੰਘ ਬਾਠ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਉਣ ਵਾਲੇ ਐਤਵਾਰ, 26 ਅਪ੍ਰੈਲ ਨੂੰ ਇਹ ਪ੍ਰੀਖਿਆ ਦੋ ਸ਼ਿਫਟਾਂ ਵਿਚ ਕਰਵਾਈ ਜਾਵੇਗੀ। ਪ੍ਰੀਖਿਆ ਦੇ ਸੁਚਾਰੂ ਸੰਚਾਲਨ ਲਈ ਤਰਨ ਤਾਰਨ ਵਿਚ ਸ਼੍ਰੀ ਗੁਰੂ ਅਰਜਨ ਦੇਵ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਆਫ ਐਮੀਨੈਂਸ, ਤਰਨ ਤਾਰਨ ਦੋ ਪ੍ਰੀਖਿਆ ਕੇਂਦਰ ਬਣਾਏ ਗਏ ਹਨ। ਅਧਿਕਾਰੀਆਂ ਨੇ ਦੱਸਿਆ ਕਿ ਪੀ.ਐਸ.ਟੈੱਟ-1 ਲਈ 841 ਅਤੇ ਪੀ.ਐਸ.ਟੈੱਟ-2 ਲਈ 561 ਇਨ-ਸਰਵਿਸ ਅਧਿਆਪਕ ਪ੍ਰੀਖਿਆ ਵਿਚ ਭਾਗ ਲੈਣਗੇ। ਜ਼ਿਲ੍ਹਾ ਸਿੱਖਿਆ ਅਫ਼ਸਰ ਸਤਿਨਾਮ ਸਿੰਘ ਬਾਠ ਨੇ ਦੱਸਿਆ ਕਿ ਪ੍ਰੀਖਿਆ ਨੂੰ ਪੂਰੀ ਪਾਰਦਰਸ਼ਤਾ ਅਤੇ ਸ਼ਾਂਤਮਈ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਸੁਪਰਡੈਂਟ ਅਤੇ ਡਿਪਟੀ ਸੁਪਰਡੈਂਟ ਸਾਹਿਬਾਨ ਦੀ ਡਿਊਟੀ ਲਗਾ ਦਿੱਤੀ ਗਈ ਹੈ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਪ੍ਰੀਖਿਆ ਕੇਂਦਰਾਂ 'ਤੇ ਸੁਰੱਖਿਆ ...
ਯੂਥ ਕਲੱਬ ਮਿਤੀ 12 ਮਈ ਤੱਕ ਤਿੰਨ ਸਾਲਾਂ ਦੀ ਕਾਰਗੁਜ਼ਾਰੀ ਦਾ ਵੇਰਵਾ ਦਫ਼ਤਰ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਵਿਖੇ ਜਮ੍ਹਾ ਕਰਵਾਉਣ: ਜਸਪਾਲ ਸਿੰਘ

ਯੂਥ ਕਲੱਬ ਮਿਤੀ 12 ਮਈ ਤੱਕ ਤਿੰਨ ਸਾਲਾਂ ਦੀ ਕਾਰਗੁਜ਼ਾਰੀ ਦਾ ਵੇਰਵਾ ਦਫ਼ਤਰ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਵਿਖੇ ਜਮ੍ਹਾ ਕਰਵਾਉਣ: ਜਸਪਾਲ ਸਿੰਘ

local news
ਫ਼ਿਰੋਜ਼ਪੁਰ, 22 ਅਪ੍ਰੈਲ:ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ, ਜਸਪਾਲ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੁਆਰਾਯੂਥ ਕਲੱਬ ਐਫੀਲੀਏਸ਼ਨ ਪਾਲਿਸੀ 2025 ਦੇ ਤਹਿਤ ਯੁਵਕ ਸੇਵਾਵਾਂ ਵਿਭਾਗ ਨਾਲ ਸਬੰਧਤ ਯੂਥ ਕਲੱਬਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਕਰਕੇ ਗੈਰ—ਸਰਗਰਮ ਯੂਥ ਕਲੱਬਾਂ ਨੂੰ ਰੱਦ ਕਰਨ ਦਾ ਫੈਸਲਾ ਲਿਆ ਗਿਆ ਸੀ, ਜਿਸ ਤਹਿਤ 21 ਜਨਵਰੀ 2026 ਨੂੰ ਜਨਤਕ ਇਸ਼ਤਿਹਾਰ ਦਿੱਤੇ ਗਏ ਸਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਏ.ਡੀ.ਸੀ. ਫ਼ਿਰੋਜ਼ਪੁਰ ਦੀ ਕਮੇਟੀ ਮੈਂਬਰਾਂ ਨਾਲ ਹੋਈ ਮੀਟਿੰਗ ਵਿੱਚ ਹੋਏ ਫੈਸਲੇ ਅਨੁਸਾਰ ਜ਼ਿਲ੍ਹਾ ਫਿਰੋਜ਼ਪੁਰ ਦੇ ਯੂਥ ਕਲੱਬ ਮਿਤੀ 12 ਮਈ 2026 ਤੱਕ ਪਿਛਲੇ ਤਿੰਨ ਸਾਲਾਂ (2023—24, 2024—25, 2025—26) ਦੀ ਕਾਰਗੁਜ਼ਾਰੀ ਦਾ ਵੇਰਵਾ ਸਬੂਤਾਂ ਸਮੇਤ ਦਫ਼ਤਰ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ, ਕਮਰਾ ਨੰ:21—22 ਬਲਾਕ— ਏ, ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਫਿਰੋਜ਼ਪੁਰ ਵਿਖੇ ਜਮ੍ਹਾ ਕਰਵਾਉਣ। ਉਨ੍ਹਾਂ ਕਿਹਾ ਕਿ ਵੇਰਵੇ ਜਮ੍ਹਾ ਨਾ ਕਰਾਉਣ ਦੀ ਸੂਰਤ ਵਿੱਚ ਜਾਂ ਕਾਰਗੁਜ਼ਾਰੀ ਸੰਤੋਖਜਨਕ ਨਾ ਪਾਏ ਜਾਣ ਕਾਰਨ ਸਬੰਧਤ ਯੂਥ ਕਲੱਬ ਦੀ ਐਫੀਲੀਏਸ਼ਨ ਵਿਭਾਗ ਵੱਲੋਂ ਬਿਨਾਂ ਕਿਸੇ ਹੋਰ ਨ...
ਵਿਧਾਇਕਾ ਨਰਿੰਦਰ ਕੌਰ ਭਰਾਜ ਵੱਲੋਂ ਤਿੰਨ ਪਿੰਡਾਂ ‘ਚ ਵਿਕਾਸ ਕਾਰਜਾਂ ਦੀ ਸ਼ੁਰੂਆਤ

ਵਿਧਾਇਕਾ ਨਰਿੰਦਰ ਕੌਰ ਭਰਾਜ ਵੱਲੋਂ ਤਿੰਨ ਪਿੰਡਾਂ ‘ਚ ਵਿਕਾਸ ਕਾਰਜਾਂ ਦੀ ਸ਼ੁਰੂਆਤ

local news
ਭਵਾਨੀਗੜ੍ਹ, 22 ਅਪ੍ਰੈਲ: ਸੰਗਰੂਰ ਹਲਕੇ ਦੇ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਅੱਜ ਹਲਕੇ ਦੇ ਤਿੰਨ ਪਿੰਡਾਂ ਚੰਨੋ, ਬਾਲਦ ਖੁਰਦ ਅਤੇ ਰਾਜਪੁਰਾ ਵਿੱਚ ਲਗਭਗ 12 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੰਗਰੂਰ ਹਲਕੇ ਨੂੰ ਨਮੂਨੇ ਦਾ ਹਲਕਾ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਦੱਸਿਆ ਕਿ ਪਿੰਡ ਚੰਨੋ ਵਿਖੇ 5 ਲੱਖ ਰੁਪਏ ਦੀ ਲਾਗਤ ਨਾਲ ਐਸ ਸੀ ਭਾਈਚਾਰੇ ਦੀ ਧਰਮਸ਼ਾਲਾ ਦਾ ਨਵੀਨੀਕਰਨ ਕੀਤਾ ਜਾਵੇਗਾ। ਇਸੇ ਤਰ੍ਹਾਂ ਪਿੰਡ ਬਾਲਦ ਖੁਰਦ ਵਿੱਚ ਤਿੰਨ ਕੰਮਾਂ ਦੀ ਸ਼ੁਰੂਆਤ ਕਰਵਾਈ, ਜਿਸ ‘ਚ 2 ਲੱਖ ਰੁਪਏ ਚੌਂਕ ਲਈ, 3 ਲੱਖ ਰੁਪਏ ਸ੍ਰੀ ਰਵਿਦਾਸ ਧਰਮਸਾਲਾ ਅਤੇ ਵਾਲਮੀਕਿ ਧਰਮਸ਼ਾਲਾ ਦੇ ਨਵੀਨੀਕਰਨ ਲਈ 3 ਲੱਖ ਰੁਪਏ ਖਰਚੇ ਜਾਣਗੇ, ਜਦਕਿ ਪਿੰਡ ਰਾਜਪੁਰਾ ਵਿੱਚ 4 ਲੱਖ ਰੁਪਏ ਦੀ ਲਾਗਤ ਨਾਲ ਐਸ ਸੀ ਧਰਮਸ਼ਾਲਾ ਦੇ ਵਾਧੇ ਅਤੇ ਨਵੀਨੀਕਰਨ ਦੇ ਕੰਮ ਸ਼ੁਰੂ ਕਰਵਾਏ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕਾਰਜਾਂ ਨਾਲ ਪਿੰਡਾਂ ਵਿੱਚ ਸਮਾਜਿਕ ਢਾਂਚੇ ਨੂੰ ਮਜ਼ਬੂਤੀ ...
ਮਾਲੇਰਕੋਟਲਾ ਵਿਧਾਇਕ ਡਾ ਜਮੀਲ ਉਰ ਰਹਿਮਾਨ ਤੋਂ 20 ਲੱਖ ਦੀ ਫਿਰੌਤੀ ਮੰਗਣ ਵਾਲੇ ਦੋ ਦੋਸੀ ਕਾਬੂ

ਮਾਲੇਰਕੋਟਲਾ ਵਿਧਾਇਕ ਡਾ ਜਮੀਲ ਉਰ ਰਹਿਮਾਨ ਤੋਂ 20 ਲੱਖ ਦੀ ਫਿਰੌਤੀ ਮੰਗਣ ਵਾਲੇ ਦੋ ਦੋਸੀ ਕਾਬੂ

Crime, local news
ਮਾਲੇਰਕੋਟਲਾ22 ਅਪ੍ਰੈਲ- ਸੀਨੀਅਰ ਕਪਤਾਨ ਪੁਲਿਸ, ਮਾਲੇਰਕੋਟਲਾ  ਗਗਨ ਅਜੀਤ ਸਿੰਘ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਸ੍ਰੀ ਸੱਤਪਾਲ ਸਰਮਾ ਪੀ.ਪੀ.ਐੱਸ, ਕਪਤਾਨ ਪੁਲਿਸ ਇੰਨਵੈਸਟੀਗੇਸਨ, ਸ੍ਰੀ ਦੀਪਇੰਦਰ ਸਿੰਘ ਜੇਜੀ ਪੀ.ਪੀ.ਐੱਸ ਉਪ ਕਪਤਾਨ ਪੁਲਿਸ ਇੰਨਵੈਸਟੀਗੇਸਨ, ਮਾਲੇਰਕੋਟਲਾ ਅਤੇ ਸ੍ਰੀ ਮਾਨਵਜੀਤ ਸਿੰਘ ਸਿੱਧੂ ਪੀ.ਪੀ.ਐੱਸ ਉਪ ਕਪਤਾਨ ਪੁਲਿਸ ਸਬ ਡਵੀਜਨ ਮਾਲੇਰਕੋਟਲਾ ਦੇ ਦਿਸਾ ਨਿਰਦੇਸਾਂ ਹੇਠ ਇੰਸਪੈਕਟਰ ਹਰਜਿੰਦਰ ਸਿੰਘ ਇੰਚਾਰਜ ਸੀ.ਆਈ.ਏ ਮਾਹੋਰਾਣਾ, ਇੰਸਪੈਕਟਰ ਮਨਜੋਤ ਸਿੰਘ ਮੁੱਖ ਅਫਸਰ ਥਾਣਾ ਸਾਇਬਰ ਕਰਾਇਮ ਮਾਲੇਰਕੋਟਲਾ ਅਤੇ ਥਾਣੇਦਾਰ ਦਰਸ਼ਨ ਸਿੰਘ 932/ਸੰਗ ਮੁੱਖ ਅਫਸਰ ਥਾਣਾ ਸਿਟੀ-2 ਮਾਲੇਰਕੋਟਲਾ ਦੀ ਟੀਮ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ਜਦੋਂ ਮੁਕੱਦਮਾ ਨੰਬਰ 64 ਮਿਤੀ 26.03.2026 ਅ/ਧ 308(4),351(4),62 BNS ਥਾਣਾ ਸਿਟੀ-2 ਮਾਲੇਰਕੋਟਲਾ ਵਿੱਚ ਨਾਮਲੂੰਮ ਦੋਸੀਆਨ ਨੂੰ ਟੈਕਨੀਕਲ ਤਰੀਕੇ ਨਾਲ ਨਾਲ ਟਰੇਸ ਕਰਕੇ ਦੋਸੀ ਮੁਹੰਮਦ ਸੁਭਹਾਨ ਉਰਫ ਮਾਨ ਪੁੱਤਰ ਮੁਹੰਮਦ ਸਰੀਫ ਵਾਸੀ ਮੁਹੱਲਾ ਸਾਦੇਵਾਲ ਮਾਲੇਰਕੋਟਲਾ ਨੂੰ ਮਿਤੀ 18.04.2026 ਨੂੰ ਮੁਕੱਦਮਾ ਉਕਤ ਵਿੱਚ ਨਾਮਜਦ ਕਰਕੇ ਹਸ...
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾਨਗੜ੍ਹ ਵਿਖੇ ਵਿਦਿਆਰਥੀਆਂ ਦੀ ਕਾਊਂਸਲਿੰਗ

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾਨਗੜ੍ਹ ਵਿਖੇ ਵਿਦਿਆਰਥੀਆਂ ਦੀ ਕਾਊਂਸਲਿੰਗ

local news
ਬਰਨਾਲਾ, 22 ਅਪ੍ਰੈਲ ਅੱਜ ਜ਼ਿਲ੍ਹਾ  ਰੋਜ਼ਗਾਰ ਉਤਪੱਤੀ ,ਹੁਨਰ ਵਿਕਾਸ ਅਤੇ ਸਿਖਲਾਈ ਦਫ਼ਤਰ ਬਰਨਾਲਾ ਦੇ ਕਰੀਅਰ ਕੌਂਸਲਰ ਮਿਸ ਸੁਮਿੰਦਰ ਕੌਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾਨਗੜ੍ਹ ਬਰਨਾਲਾ ਵਿਖੇ ਵਿਦਿਆਰਥੀਆਂ ਦੀ ਕਾਊਂਸਲਿੰਗ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ  ਰੋਜ਼ਗਾਰ ਉਤਪੱਤੀ ,ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਬਰਨਾਲਾ ਨੇ ਕਿਹਾ ਕਿ  ਕਰੀਅਰ ਕੌਂਸਲਰ ਵੱਲੋਂ ਜ਼ਿਲ੍ਹੇ ਦੇ ਸਕੂਲ ਵਿੱਚ ਜਾ ਕੇ 9 ਵੀ ਤੋਂ12 ਵੀ ਤੱਕ ਦੇ ਵਿਦਿਆਰਥੀਆਂ ਨੂੰ ਪੜ੍ਹਾਈ ਤੋਂ ਬਾਅਦ ਵੱਖ ਵੱਖ ਕਿੱਤਿਆਂ ਵਿੱਚ ਕਰੀਅਰ ਦੀ ਚੋਣ ਕਰਨ ਸਬੰਧੀ, ਸਕਿਲ ਕੋਰਸਾਂ ਸਬੰਧੀ, ਸਵੈ ਰੋਜ਼ਗਾਰ ਸਕੀਮਾਂ ਅਤੇ ਲੋਨ ਸਬੰਧੀ, ਸੀ - ਪਾਈਟ ਕੇਂਦਰ ਵੱਲੋਂ ਸੁਰੱਖਿਆ ਬਲਾਂ ਵਿੱਚ ਭਰਤੀ ਲਈ ਲਿਖ਼ਤੀ ਪੇਪਰ, ਫ਼ਿਜ਼ੀਕਲ ਮਾਪ ਦੰਡਾਂ ਦੀ ਮੁਫਤ ਵਿੱਚ ਤਿਆਰੀ ਸਬੰਧੀ, ਮਾਈ ਭਾਗੋ ਆਰਮਡ ਪ੍ਰੈਪਰੇਟਰੀ ਇੰਸਟੀਚਿਊਟ ਮੋਹਾਲੀ, ਮਹਾਰਾਜਾ ਰਣਜੀਤ ਸਿੰਘ  ਆਰਮਡ ਪ੍ਰੈਪਰੇਟਰੀ ਇੰਸਟੀਚਿਊਟ ਮੋਹਾਲੀ ਵਿੱਚ ਅਡਮਿਸ਼ਨ ਦੇ  ਦਾਖ਼ਲੇ ਦੀ ਪ੍ਰੀਖਿਆ ਵਿੱਚ ਰਜਿਸਟ੍ਰੇਸ਼ਨ ਕਰਵਾਉਣ ਲਈ,  ਰੋਜ਼ਗਾਰ ਦਫ਼ਤਰ ਵਿੱਚ ਨਾਮ ਦਰਜ਼ ਕਰਵਾਉਣ ਲਈ ਤੇ...
ਵਿਧਾਇਕਾ ਸੰਗਰੂਰ ਨਰਿੰਦਰ ਕੌਰ ਭਰਾਜ ਵੱਲੋਂ ਪਿੰਡ ਬਾਸੀਅਰਕ ਅਤੇ ਝਨੇੜੀ ਨੂੰ ਨਹਿਰੀ ਪਾਣੀ ਦੀ ਸਹੂਲਤ ਨਾਲ ਜੋੜਨ ਲਈ ਅੰਡਰਗਰਾਊਂਡ ਪਾਈਪਲਾਈਨ ਦੇ ਕੰਮ ਦੀ ਸ਼ੁਰੂਆਤ

ਵਿਧਾਇਕਾ ਸੰਗਰੂਰ ਨਰਿੰਦਰ ਕੌਰ ਭਰਾਜ ਵੱਲੋਂ ਪਿੰਡ ਬਾਸੀਅਰਕ ਅਤੇ ਝਨੇੜੀ ਨੂੰ ਨਹਿਰੀ ਪਾਣੀ ਦੀ ਸਹੂਲਤ ਨਾਲ ਜੋੜਨ ਲਈ ਅੰਡਰਗਰਾਊਂਡ ਪਾਈਪਲਾਈਨ ਦੇ ਕੰਮ ਦੀ ਸ਼ੁਰੂਆਤ

local news
ਭਵਾਨੀਗੜ੍ਹ/ਸੰਗਰੂਰ, 21 ਅਪ੍ਰੈਲ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਦਰਸ਼ੀ ਸੋਚ ਤਹਿਤ ਸੂਬੇ ਦੇ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਚਲਾਈ ਜਾ ਰਹੀ ਮੁਹਿੰਮ ਨੂੰ ਹੋਰ ਮਜ਼ਬੂਤੀ ਮਿਲੀ ਹੈ। ਇਸ ਦੇ ਤਹਿਤ ਵਿਧਾਨ ਸਭਾ ਹਲਕਾ ਸੰਗਰੂਰ ਦੇ ਪਿੰਡ ਬਾਸੀਅਰਕ ਅਤੇ ਲਸੇੜੀ ਨੂੰ ਨਹਿਰੀ ਪਾਣੀ ਦੀ ਸਹੂਲਤ ਨਾਲ ਜੋੜਨ ਲਈ ਅੰਡਰਗਰਾਊਂਡ ਪਾਈਪਲਾਈਨ ਪ੍ਰੋਜੈਕਟ ਦੇ ਕੰਮ ਦੀ ਸ਼ੁਰੂਆਤ ਵਿਧਾਇਕਾ ਸੰਗਰੂਰ ਨਰਿੰਦਰ ਕੌਰ ਭਰਾਜ ਵੱਲੋਂ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਧਾਇਕ ਸੰਗਰੂਰ ਭਰਾਜ ਨੇ ਦੱਸਿਆ ਕਿ 03 ਕਰੋੜ 53 ਲੱਖ ਰੁਪਏ ਲਾਗਤ ਨਾਲ ਆਰੰਭੇ ਪ੍ਰੋਜੈਕਟ ਨਾਲ ਇਲਾਕੇ ਦੇ 167 ਕਿਸਾਨਾਂ ਦੇ 1472 ਏਕੜ ਰਕਬੇ ਨੂੰ ਨਹਿਰੀ ਪਾਣੀ ਦੀ ਸਹੂਲਤ ਮਿਲਣ ਲੱਗ ਜਾਵੇਗੀ। ਇਸ ਪ੍ਰੋਜੈਕਟ ਦੇ ਸ਼ੁਰੂ ਹੋਣ ਨਾਲ ਇਲਾਕੇ ਦੇ ਕਿਸਾਨਾਂ ਦੀ ਆਰਥਿਕਤਾ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਅਥਾਹ ਵਾਧਾ ਹੋਵੇਗਾ। ਪਾਈ ਜਾਣ ਵਾਲੀ ਲਗਭਗ 24 ਕਿਲੋਮੀਟਰ ਲੰਮੀ ਪਾਇਪ ਲਾਈਨ ਦੀ ਸਮਰੱਥਾ 4.98 ਕਿਊਸਿਕ ਪਾਣੀ ਸੰਭਾਲਣ ਦੀ ਹੋਵੇਗੀ। ਉਨਾਂ ਹੋਰ ਦੱਸਿਆ ਕਿ ਪਿੰਡ ਬਾਸੀਅਰਕ ਵਿਖੇ 02 ਕਰੋੜ 36 ਲੱਖ ਰੁਪਏ ਦੀ ਲਾਗਤ...