ਵਿਧਾਇਕ ਸ਼ੈਰੀ ਕਲਸੀ ਨੇ ਸ੍ਰੀ ਅੰਮ੍ਰਿਤਸਰ- ਗੁਰਦਾਸਪੁਰ ਰੋਡ ‘ਤੇ ਹਾਈ ਮਾਸਟ ਲਾਈਟਾਂ ਬਟਾਲਾ ਵਾਸੀਆਂ ਨੂੰ ਕੀਤੀਆਂ ਸਮਰਪਿਤ
ਬਟਾਲਾ, 21 ਅਪ੍ਰੈਲ ( ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸ਼ਿੰਘ, ਸੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਨੂੰ ਖੂਬਸੂਰਤ ਬਣਾਉਣ ਅਤੇ ਆਵਾਜਾਈ ਦੀ ਸਹੂਲ ਨੂੰ ਮੁੱਖ ਰੱਖਦਿਆਂ ਲਈ ਖਾਸ ਉਪਰਾਲੇ ਕੀਤੇ ਗਏ ਹਨ, ਜਿਸ ਦੇ ਚੱਲਦਿਆਂ ਉਨ੍ਹਾਂ ਵਲੋਂ ਸ੍ਰੀ ਅੰਮ੍ਰਿਤਸਰ- ਗੁਰਦਾਸਪੁਰ ਰੋਡ 'ਤੇ ਹਾਈ ਮਾਸਟ ਲਾਈਟਾਂ ਬਟਾਲਾ ਵਾਸੀਆਂ ਨੂੰ ਸਮਰਪਿਤ ਕੀਤੀਆਂ ਗਈਆਂ।
ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਬਟਾਲਾ ਸ਼ਹਿਰ ਵਾਸੀਆਂ, ਫੈਕਟਰੀਆਂ ਵਿੱਚ ਕੰਮ ਕਰਦੀ ਲੇਬਰ, ਰਾਹੀਗਰ ਅਤੇ ਇੰਡਸਟਰੀਲਿਸਟਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਗਾਂਧੀ ਚੌਂਕ ਬਟਾਲਾ ਤੋਂ ਮਹਾਰਾਜਾ ਅਗਰਸੈਨ ਚੌਂਕ ਤੱਕ ਵਿਰਾਸਤੀ ਦਿੱਖ ਵਾਲੀਆਂ ਹਾਈ ਮਾਸਟ ਲਾਈਟਾਂ ਲੋਕ ਸਮਰਪਿਤ ਕੀਤੀਆਂ ਗਈਆਂ ਹਨ, ਜਿਸ ਨਾਲ ਰਾਤ ਸਮੇਂ ਅਤੇ ਸਵੇਰੇ ਸੁਵੱਖਤੇ ਰਾਹਗੀਰਾਂ ਨੂੰ ਆਵਾਜਾਈ ਦੌਰਾਨ ਵੱਡੀ ਰਾਹਤ ਮਿਲੇਗੀ।
ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਨੂੰ ਹੋਰ ਖੂਬਸੂਰਤ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਪਾਰਦਰਸ਼ੀ ਢੰਗ ਨਾਲ ਵਿਕਾਸ ਕੰਮ ਤੇਜਗਤੀ ਨਾਲ ਚ...








